bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi Bible 2016 - ਪਵਿੱਤਰ ਬਾਈਬਲ O.V.
/
Matthew 13
Matthew 13
Punjabi Bible 2016 - ਪਵਿੱਤਰ ਬਾਈਬਲ O.V.
← Chapter 12
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 14 →
1
ਉਸੇ ਦਿਨ ਯਿਸੂ ਘਰੋਂ ਨਿੱਕਲ ਕੇ ਝੀਲ ਦੇ ਨੇੜੇ ਜਾ ਬੈਠਾ
2
ਅਤੇ ਐਡੀ ਭੀੜ ਉਹ ਦੇ ਕੋਲ ਲੱਗ ਗਈ ਜੋ ਉਹ ਬੇੜੀ ਤੇ ਚੜ੍ਹ ਬੈਠਾ ਅਤੇ ਸਾਰੀ ਭੀੜ ਕੰਢੇ ਉੱਤੇ ਖੜੀ ਰਹੀ
3
ਉਸ ਨੇ ਉਨ੍ਹਾਂ ਨੂੰ ਬਹੁਤ ਸਾਰੀਆਂ ਗੱਲਾਂ ਦ੍ਰਿਸ਼ਟਾਂਤਾਂ ਵਿੱਚ ਕਹੀਆਂ ਕਿ ਵੇਖੋ ਇੱਕ ਬੀਜਣ ਵਾਲਾ ਬੀਜਣ ਨੂੰ ਨਿੱਕਲਿਆ
4
ਅਤੇ ਉਹ ਦੇ ਬੀਜਦਿਆਂ ਕੁਝ ਪਹੇ ਵੱਲ ਕਿਰ ਪਿਆ ਅਤੇ ਪੰਛੀ ਆਣ ਕੇ ਉਹ ਨੂੰ ਚੁਗ ਗਏ
5
ਅਤੇ ਕੁਝ ਪਥਰੇਲੀ ਜ਼ਮੀਨ ਵਿੱਚ ਕਿਰਿਆ ਜਿੱਥੇ ਉਹ ਨੂੰ ਬਹੁਤੀ ਮਿੱਟੀ ਨਾ ਮਿਲੀ ਅਰ ਡੂੰਘੀ ਮਿੱਟੀ ਨਾ ਮਿਲਨ ਕਰਕੇ ਉਹ ਛੇਤੀ ਉੱਗ ਪਿਆ
6
ਪਰ ਜਾਂ ਸੂਰਜ ਚੜ੍ਹਿਆ ਤਾਂ ਕੁਮਲਾ ਗਿਆ ਅਤੇ ਜੜ੍ਹ ਨਾ ਫੜਨ ਦੇ ਕਾਰਨ ਸੁੱਕ ਗਿਆ
7
ਅਤੇ ਕੁਝ ਕੰਡਿਆਲਿਆਂ ਵਿੱਚ ਕਿਰਿਆ ਅਤੇ ਕੰਡਿਆਲਿਆਂ ਨੇ ਵਧ ਕੇ ਉਹ ਨੂੰ ਦਬਾ ਲਿਆ
8
ਅਤੇ ਕੁਝ ਚੰਗੀ ਜ਼ਮੀਨ ਵਿੱਚ ਕਿਰਿਆ ਅਤੇ ਫਲਿਆ ਕੁਝ ਸੌ ਗੁਣਾ ਕੁਝ ਸੱਠ ਗੁਣਾ ਕੁਝ ਤੀਹ ਗੁਣਾ
9
ਜਿਹ ਦੇ ਕੰਨ ਹੋਣ ਸੋ ਸੁਣੇ।।
10
ਤਾਂ ਚੇਲਿਆਂ ਨੇ ਨੇੜੇ ਆਣ ਕੇ ਉਹ ਨੂੰ ਕਿਹਾ, ਤੂੰ ਉਨ੍ਹਾਂ ਨਾਲ ਦ੍ਰਿਸ਼ਟਾਂਤਾਂ ਵਿੱਚ ਕਿਉਂ ਗੱਲਾਂ ਕਰਦਾ ਹੈਂ?
11
ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਕਿ ਸੁਰਗ ਦੇ ਰਾਜ ਦੇ ਭੇਤਾਂ ਦੀ ਸਮਝ ਤੁਹਾਨੂੰ ਦਿੱਤੀ ਗਈ ਪਰ ਉਨ੍ਹਾਂ ਨੂੰ ਨਹੀਂ ਦਿੱਤੀ ਗਈ ਹੈ
12
ਕਿਉਂਕਿ ਜਿਹ ਦੇ ਕੋਲ ਹੈ ਉਹ ਨੂੰ ਦਿੱਤਾ ਜਾਵੇਗਾ ਅਤੇ ਉਹ ਦਾ ਵਾਧਾ ਹੋਵੇਗਾ ਪਰ ਜਿਹ ਦੇ ਕੋਲ ਨਹੀਂ ਹੈ ਉਸ ਤੋਂ ਜੋ ਕੁਛ ਉਹ ਦੇ ਕੋਲ ਹੈ ਸੋ ਵੀ ਲੈ ਲਿਆ ਜਾਵੇਗਾ
13
ਮੈਂ ਇਸ ਲਈ ਉਨ੍ਹਾਂ ਨਾਲ ਦ੍ਰਿਸ਼ਟਾਂਤਾਂ ਵਿੱਚ ਗੱਲਾਂ ਕਰਦਾ ਹਾਂ ਕਿ ਓਹ ਵੇਖਦੇ ਹੋਏ ਨਹੀਂ ਵੇਖਦੇ ਅਤੇ ਸੁਣਦੇ ਹੋਏ ਨਹੀਂ ਸੁਣਦੇ ਅਤੇ ਨਹੀਂ ਸਮਝਦੇ
14
ਉਨ੍ਹਾਂ ਉੱਤੇ ਯਸਾਯਾਹ ਦਾ ਇਹ ਅਗੰਮ ਵਾਕ ਪੂਰਾ ਹੋਇਆ ਕਿ ਤੁਸੀਂ ਕੰਨਾਂ ਨਾਲ ਸੁਣੋਗੇ ਪਰ ਮੂਲੋਂ ਨਾ ਸਮਝੋਗੇ, ਅਤੇ ਵੇਖਦੇ ਹੋਏ ਵੇਖੋਗੇ ਪਰ ਮੂਲੋਂ ਬੁਝੋਗੇ ਨਾ,
15
ਕਿਉਂ ਜੋ ਇਸ ਪਰਜਾ ਦਾ ਮਨ ਮੋਟਾ ਹੋ ਗਿਆ ਹੈ, ਅਤੇ ਓਹ ਕੰਨਾਂ ਨਾਲ ਉੱਚਾ ਸੁਣਦੇ ਹਨ, ਏਹਨਾਂ ਨੇ ਆਪਣੀਆਂ ਅੱਖਾਂ ਮੀਟ ਲਈਆਂ ਹਨ, ਮਤੇ ਓਹ ਅੱਖਾਂ ਨਾਲ ਵੇਖਣ ਅਤੇ ਕੰਨਾਂ ਨਾਲ ਸੁਣਨ, ਅਤੇ ਮਨ ਨਾਲ ਸਮਝਣ ਅਤੇ ਮੁੜ ਆਉਣ, ਅਤੇ ਮੈਂ ਏਹਨਾਂ ਨੂੰ ਚੰਗਾ ਕਰਾਂ।।
16
ਪਰ ਧੰਨ ਤੁਹਾਡੀਆਂ ਅੱਖੀਆਂ ਜੋ ਓਹ ਵੇਖਦੀਆਂ ਹਨ ਅਤੇ ਤੁਹਾਡੇ ਕੰਨ ਜੋ ਓਹ ਸੁਣਦੇ ਹਨ
17
ਕਿਉਂਕਿ ਮੈਂ ਤੁਹਾਨੂੰ ਸਤ ਆਖਦਾ ਹਾਂ ਕਿ ਬਥੇਰੇ ਨਬੀ ਅਤੇ ਧਰਮੀ ਲੋਚਦੇ ਸਨ ਭਈ ਜੋ ਕੁਝ ਤੁਸੀਂ ਵੇਖਦੇ ਹੋ ਸੋ ਵੇਖਣ ਪਰ ਨਾ ਵੇਖਿਆ ਅਤੇ ਜੋ ਕੁਝ ਤੁਸੀਂ ਜਾਣਦੇ ਹੋ ਸੋ ਸੁਣਨ ਪਰ ਨਾ ਸੁਣਿਆ।।
18
ਸੋ ਤੁਸੀਂ ਬੀਜਣ ਵਾਲੇ ਦਾ ਦ੍ਰਿਸ਼ਟਾਂਤ ਸੁਣੋ
19
ਹਰ ਕੋਈ ਜੋ ਰਾਜ ਦਾ ਬਚਨ ਸੁਣਦਾ ਹੈ ਪਰ ਨਹੀਂ ਸਮਝਦਾ ਸੋ ਉਹ ਦੇ ਮਨ ਵਿੱਚ ਜੋ ਕੁਝ ਬੀਜਿਆ ਹੋਇਆ ਹੈ ਦੁਸ਼ਟ ਆਣ ਕੇ ਉਹ ਨੂੰ ਖੋਹ ਲੈਂਦਾ ਹੈ। ਇਹ ਉਹ ਹੈ ਜਿਹੜਾ ਪਹੇ ਵੱਲ ਬੀਜਿਆ ਗਿਆ ਸੀ
20
ਅਤੇ ਜਿਹੜਾ ਪਥਰੇਲੀ ਜ਼ਮੀਨ ਵਿੱਚ ਬੀਜਿਆ ਗਿਆ ਸੋ ਉਹ ਹੈ ਜੋ ਬਚਨ ਸੁਣ ਕੇ ਝੱਟ ਖ਼ੁਸ਼ੀ ਨਾਲ ਉਹ ਨੂੰ ਮੰਨ ਲੈਂਦਾ ਹੈ
21
ਪਰ ਆਪਣੇ ਵਿੱਚ ਜੜ੍ਹ ਨਹੀਂ ਰੱਖਦਾ ਹੈ। ਤਾਂ ਵੀ ਥੋੜਾ ਚਿਰ ਰਹਿੰਦਾ ਹੈ ਪਰ ਜਾਂ ਬਚਨ ਦੇ ਕਾਰਨ ਦੁਖ ਯਾ ਜ਼ੁਲਮ ਹੁੰਦਾ ਤਾਂ ਉਹ ਝੱਟ ਠੋਕਰ ਖਾਂਦਾ ਹੈ
22
ਅਤੇ ਜਿਹੜਾ ਕੰਡਿਆਲਿਆਂ ਵਿੱਚ ਬੀਜਿਆ ਗਿਆ ਸੋ ਉਹ ਹੈ ਜੋ ਬਚਨ ਨੂੰ ਸੁਣਦਾ ਹੈ ਪਰ ਇਸ ਜੁਗ ਦੀ ਚਿੰਤਾ ਅਤੇ ਧਨ ਦਾ ਧੋਖਾ ਬਚਨ ਨੂੰ ਦਬਾ ਲੈਂਦਾ ਹੈ ਅਤੇ ਉਹ ਅਫੱਲ ਰਹਿ ਜਾਦਾ ਹੈ
23
ਪਰ ਜਿਹੜਾ ਚੰਗੀ ਜ਼ਮੀਨ ਵਿੱਚ ਬੀਜਿਆ ਗਿਆ ਸੋ ਉਹ ਹੈ ਜੋ ਬਚਨ ਨੂੰ ਸੁਣਦਾ ਅਤੇ ਸਮਝਦਾ ਹੈ। ਉਹ ਜਰੂਰ ਫਲ ਦਿੰਦਾ ਅਤੇ ਕੋਈ ਸੌ ਗੁਣਾ ਕੋਈ ਸੱਠ ਗੁਣਾ ਕੋਈ ਤੀਹ ਗੁਣਾ ਫਲਦਾ ਹੈ।।
24
ਉਸ ਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦੇ ਕੇ ਕਿਹਾ ਭਈ ਸੁਰਗ ਦਾ ਰਾਜ ਇੱਕ ਮਨੁੱਖ ਵਰਗਾ ਹੈ ਜਿਹ ਨੇ ਆਪਣੇ ਖੇਤ ਵਿੱਚ ਚੰਗਾ ਬੀ ਬੀਜਿਆ
25
ਪਰ ਜਦ ਲੋਕ ਸੌਂ ਰਹੇ ਸਨ ਤਦ ਉਹ ਦਾ ਵੈਰੀ ਆਇਆ ਅਰ ਉਹ ਦੀ ਕਣਕ ਵਿੱਚ ਜੰਗਲੀ ਬੂਟੀ ਬੀਜ ਗਿਆ
26
ਅਰ ਜਦ ਅੰਗੂਰੀ ਨਿੱਕਲੀ ਅਤੇ ਸਿੱਟੇ ਲੱਗੇ ਤਦ ਜੰਗਲੀ ਬੂਟੀ ਵੀ ਦਿਸ ਪਈ
27
ਤਾਂ ਘਰ ਦੇ ਮਾਲਕ ਦੇ ਚਾਕਰਾਂ ਨੇ ਕੋਲ ਆਣ ਕੇ ਉਹ ਨੂੰ ਆਖਿਆ, ਭਲਾ, ਸੁਆਮੀ ਜੀ, ਤੁਸਾਂ ਆਪਣੇ ਖੇਤ ਵਿੱਚ ਚੰਗਾ ਬੀ ਨਹੀਂ ਸੀ ਬੀਜਿਆ? ਫੇਰ ਜੰਗਲੀ ਬੂਟੀ ਕਿੱਥੋਂ ਆਈ?
28
ਉਹ ਨੇ ਉਨ੍ਹਾਂ ਨੂੰ ਆਖਿਆ, ਇਹ ਕਿਸੇ ਵੈਰੀ ਦਾ ਕੰਮ ਹੈ। ਤਾਂ ਚਾਕਰਾਂ ਨੇ ਉਹ ਨੂੰ ਆਖਿਆ, ਜੇ ਮਰਜੀ ਹੋਵੇ ਤਾਂ ਅਸੀਂ ਜਾਕੇ ਉਹ ਨੂੰ ਇਕੱਠਾ ਕਰੀਏ?
29
ਪਰ ਉਹ ਨੇ ਕਿਹਾ, ਨਾ, ਮਤੇ ਤੁਸੀਂ ਜੰਗਲੀ ਬੂਟੀ ਨੂੰ ਇੱਕਠਾ ਕਰਦਿਆਂ ਕਣਕ ਨੂੰ ਵੀ ਨਾਲ ਹੀ ਪੁੱਟ ਲਓ
30
ਵਾਢੀ ਤੋੜੀ ਦੋਹਾਂ ਨੂੰ ਰਲੇ ਮਿਲੇ ਵਧਣ ਦਿਓ ਅਰ ਮੈਂ ਵਾਢੀ ਦੇ ਵੇਲੇ ਵੱਢਣ ਵਾਲਿਆਂ ਨੂੰ ਆਖਾਂਗਾ ਜੋ ਪਹਿਲਾਂ ਜੰਗਲੀ ਬੂਟੀ ਨੂੰ ਇਕੱਠਾ ਕਰੋ ਅਤੇ ਫੂਕਣ ਲਈ ਉਹ ਦੀਆਂ ਪੂਲੀਆਂ ਬੰਨ੍ਹੋ ਪਰ ਕਣਕ ਨੂੰ ਮੇਰੇ ਕੋਠੇ ਵਿੱਚ ਜਮਾ ਕਰੋ।।
31
ਉਸ ਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦੇ ਕੇ ਕਿਹਾ ਭਈ ਸੁਰਗ ਦਾ ਰਾਜ ਰਾਈ ਦੇ ਇੱਕ ਦਾਣੇ ਵਰਗਾ ਹੈ ਜਿਹ ਨੂੰ ਕਿਸੇ ਮਨੁੱਖ ਨੇ ਲੈਕੇ ਆਪਣੇ ਖੇਤ ਵਿੱਚ ਬੀਜਿਆ
32
ਉਹ ਤਾਂ ਸਭ ਬੀਆਂ ਨਾਲੋਂ ਛੋਟਾ ਹੈ ਪਰ ਜਦ ਉਗਦਾ ਹੈ ਤਾਂ ਸਬਜ਼ੀਆਂ ਨਾਲੋਂ ਵੱਡਾ ਹੁੰਦਾ ਹੈ ਅਰ ਰੁੱਖ ਜਿਹਾ ਹੋ ਜਾਂਦਾ ਹੈ ਕਿ ਅਕਾਸ਼ ਦੇ ਪੰਛੀ ਆਣ ਕੇ ਉਹ ਦੀਆਂ ਟਹਿਣੀਆਂ ਉੱਤੇ ਵਸੇਰਾ ਕਰਦੇ ਹਨ।।
33
ਉਸ ਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦਿੱਤਾ ਜੋ ਸੁਰਗ ਦਾ ਰਾਜ ਖ਼ਮੀਰ ਵਰਗਾ ਹੈ ਜਿਹ ਨੂੰ ਇੱਕ ਤੀਵੀਂ ਨੇ ਲੈ ਕੇ ਤਿੰਨ ਸੇਰ ਆਟੇ ਵਿੱਚ ਮਿਲਾਇਆ ਐਥੋਂ ਤੋੜੀ ਜੋ ਸਾਰਾ ਖ਼ਮੀਰਾ ਹੋ ਗਿਆ।।
34
ਏਹ ਸਾਰੀਆਂ ਗੱਲਾਂ ਯਿਸੂ ਨੇ ਲੋਕਾਂ ਨੂੰ ਦ੍ਰਿਸ਼ਟਾਂਤਾਂ ਵਿੱਚ ਸੁਣਾਈਆਂ ਅਤੇ ਬਿਨਾ ਦ੍ਰਿਸ਼ਟਾਂਤ ਉਹ ਉਨ੍ਹਾਂ ਨਾਲ ਨਹੀਂ ਸੀ ਬੋਲਦਾ
35
ਤਾਂ ਜਿਹੜਾ ਬਚਨ ਨਬੀ ਨੇ ਆਖਿਆ ਸੀ ਉਹ ਪੂਰਾ ਹੋਵੇ ਕਿ ਮੈਂ ਦ੍ਰਿਸ਼ਟਾਂਤਾਂ ਵਿੱਚ ਆਪਣਾ ਮੂੰਹ ਖੋਲ੍ਹਾਂਗਾ, ਮੈਂ ਉਨ੍ਹਾਂ ਗੱਲਾਂ ਨੂੰ ਉਚਾਰਾਂਗਾ ਜਿਹੜੀਆਂ ਸੰਸਾਰ ਦੇ ਮੁੱਢੋਂ ਗੁਪਤ ਰਹੀਆਂ ਹਨ।।
36
ਤਦ ਉਹ ਭੀੜ ਨੂੰ ਛੱਡ ਕੇ ਘਰ ਵਿੱਚ ਆਇਆ ਅਤੇ ਉਹ ਦੇ ਚੇਲਿਆਂ ਨੇ ਉਸ ਕੋਲ ਆਣ ਕੇ ਕਿਹਾ ਜੋ ਖੇਤ ਦੀ ਜੰਗਲੀ ਬੂਟੀ ਦਾ ਦ੍ਰਿਸ਼ਟਾਂਤ ਖੋਲ੍ਹ ਕੇ ਸਾਨੂੰ ਦੱਸ
37
ਤਾਂ ਉਸ ਨੇ ਉੱਤਰ ਦਿੱਤਾ ਜਿਹੜਾ ਚੰਗਾ ਬੀ ਬੀਜਦਾ ਹੈ ਉਹ ਮਨੁੱਖ ਦਾ ਪੁੱਤ੍ਰ ਹੈ
38
ਖੇਤ ਜਗਤ ਹੈ ਅਤੇ ਚੰਗਾ ਬੀ ਰਾਜ ਦੇ ਪੁੱਤ੍ਰ ਅਤੇ ਜੰਗਲੀ ਬੂਟੀ ਦੁਸ਼ਟ ਦੇ ਪੁੱਤ੍ਰ ਹਨ
39
ਅਤੇ ਜਿਸ ਵੈਰੀ ਨੇ ਉਹ ਨੂੰ ਬੀਜਿਆ ਉਹ ਸ਼ਤਾਨ ਹੈ। ਵਾਢੀ ਦਾ ਵੇਲਾ ਜੁਗ ਦਾ ਅੰਤ ਹੈ ਅਰ ਵੱਢਣ ਵਾਲੇ ਦੂਤ ਹਨ
40
ਸੋ ਜਿਸ ਪਰਕਾਰ ਜੰਗਲੀ ਬੂਟੀ ਇਕੱਠੀ ਕੀਤੀ ਅਤੇ ਅੱਗ ਵਿੱਚ ਫੂਕੀ ਜਾਂਦੀ ਹੈ ਉਸੇ ਪਰਕਾਰ ਇਸ ਜੁਗ ਦੇ ਅੰਤ ਦੇ ਸਮੇ ਹੋਵੇਗਾ
41
ਮਨੁੱਖ ਦਾ ਪੁੱਤ੍ਰ ਆਪਣਿਆਂ ਦੂਤਾਂ ਨੂੰ ਘੱਲੇਗਾ ਅਤੇ ਓਹ ਉਸ ਦੇ ਰਾਜ ਵਿੱਚੋਂ ਸਾਰੀਆਂ ਠੋਕਰ ਖੁਆਉਣ ਵਾਲੀਆਂ ਚੀਜ਼ਾਂ ਨੂੰ ਅਤੇ ਕੁਕਰਮੀਆਂ ਨੂੰ ਇੱਕਠਿਆ ਕਰਨਗੇ
42
ਅਤੇ ਉਨ੍ਹਾਂ ਨੂੰ ਭਖਦੇ ਭੱਠੇ ਵਿੱਚ ਸੁੱਟ ਦੇਣਗੇ । ਉੱਥੇ ਰੋਣਾ ਅਰ ਕਚੀਚੀਆਂ ਵੱਟਣਾ ਹੋਵੇਗਾ
43
ਤਦ ਧਰਮੀ ਲੋਕ ਆਪਣੇ ਪਿਤਾ ਦੇ ਰਾਜ ਵਿੱਚ ਸੂਰਜ ਵਾਂਙੁ ਚਮਕਣਗੇ। ਜਿਹ ਦੇ ਕੰਨ ਹੋਣ ਸੋ ਸੁਣੇ।।
44
ਸੁਰਗ ਦਾ ਰਾਜ ਉਸ ਧਨ ਵਰਗਾ ਹੈ ਜਿਹੜਾ ਖੇਤ ਵਿੱਚ ਲੁਕਿਆ ਹੋਇਆ ਸੀ ਜਿਸ ਨੂੰ ਇੱਕ ਮਨੁੱਖ ਨੇ ਲੱਭ ਕੇ ਲੁਕਾ ਰੱਖਿਆ ਅਤੇ ਖ਼ੁਸ਼ੀ ਦੇ ਮਾਰੇ ਉਹ ਨੇ ਜਾ ਕੇ ਆਪਣਾ ਸਭ ਕੁਝ ਵੇਚ ਦਿੱਤਾ ਅਤੇ ਉਸ ਖੇਤ ਨੂੰ ਮੁੱਲ ਲੈ ਲਿਆ।।
45
ਫੇਰ ਸੁਰਗ ਦਾ ਰਾਜ ਇੱਕ ਬੁਪਾਰੀ ਵਰਗਾ ਹੈ ਜਿਹੜਾ ਚੰਗੇ ਮੌਤੀਆਂ ਨੂੰ ਲੱਭਦਾ ਫਿਰਦਾ ਸੀ
46
ਜਦ ਉਹ ਨੂੰ ਇੱਕ ਮੌਤੀ ਭਾਰੇ ਮੁੱਲ ਦਾ ਮਿਲਿਆ ਤਾਂ ਗਿਆ ਅਤੇ ਆਪਣਾ ਸਭ ਕੁਝ ਵੇਚ ਕੇ ਉਹ ਨੂੰ ਮੁੱਲ ਲਿਆ।।
47
ਫੇਰ ਸੁਰਗ ਦਾ ਰਾਜ ਇੱਕ ਜਾਲ ਵਰਗਾ ਹੈ ਜਿਹੜਾ ਝੀਲ ਵਿੱਚ ਸੁੱਟਿਆ ਗਿਆ ਅਤੇ ਹਰ ਭਾਂਤ ਦੇ ਮੱਛ ਕੱਛ ਸਮੇਟ ਲਿਆਇਆ
48
ਸੋ ਜਾਂ ਉਹ ਭਰ ਗਿਆ ਤਾਂ ਲੋਕ ਕੰਢੇ ਉੱਤੇ ਖਿੱਚ ਕੇ ਲੈ ਆਏ ਅਤੇ ਬੈਠ ਕੇ ਖਰੀਆਂ ਨੂੰ ਭਾਂਡਿਆਂ ਵਿੱਚ ਜਮਾ ਕੀਤਾ ਅਤੇ ਨਿਕੰਮੀਆਂ ਨੂੰ ਪਰੇ ਸੁੱਟ ਦਿੱਤਾ
49
ਸੋ ਜੁਗ ਦੇ ਅੰਤ ਦੇ ਸਮੇ ਅਜਿਹਾ ਹੀ ਹੋਵੇਗਾ। ਦੂਤ ਨਿੱਕਲ ਆਉਣਗੇ ਅਤੇ ਧਰਮੀਆਂ ਵਿੱਚੋਂ ਦੁਸ਼ਟਾਂ ਨੂੰ ਅੱਡ ਕਰਨਗੇ
50
ਅਰ ਇਨ੍ਹਾਂ ਨੂੰ ਭਖਦੇ ਭੱਠੇ ਵਿੱਚ ਸੁੱਟ ਦੇਣਗੇ। ਉੱਥੇ ਰੋਣਾ ਅਰ ਕਚੀਚੀਆਂ ਵੱਟਣਾ ਹੋਵੇਗਾ।।
51
ਕੀ ਤੁਸਾਂ ਇਹ ਸੱਭੋ ਕੁਝ ਸਮਝਿਆ? ਉਨ੍ਹਾਂ ਨੂੰ ਆਖਿਆ, ਹਾਂ ਜੀ
52
ਤਦ ਉਸ ਨੇ ਉਨ੍ਹਾਂ ਨੂੰ ਕਿਹਾ, ਇਸ ਲਈ ਹਰੇਕ ਗ੍ਰੰਥੀ ਜਿਹ ਨੇ ਸੁਰਗ ਦੇ ਰਾਜ ਦੀ ਸਿੱਖਿਆ ਪਾਈ ਹੈ ਉਸ ਘਰ ਦੇ ਮਾਲਕ ਵਰਗਾ ਹੈ ਜਿਹੜਾ ਆਪਣੇ ਖ਼ਜਾਨੇ ਵਿੱਚੋਂ ਨਵੀਆਂ ਅਤੇ ਪੁਰਾਣੀਆਂ ਚੀਜ਼ਾ ਕੱਢਦਾ ਹੈ।।
53
ਅਤੇ ਐਉਂ ਹੋਇਆ ਕਿ ਜਾਂ ਯਿਸੂ ਨੇ ਏਹ ਦ੍ਰਿਸ਼ਟਾਂਤ ਪੂਰੇ ਕੀਤੇ ਤਾਂ ਉੱਥੋਂ ਤੁਰ ਪਿਆ
54
ਅਰ ਆਪਣੇ ਦੇਸ ਵਿੱਚ ਆਣ ਕੇ ਉਨ੍ਹਾਂ ਦੇ ਸਮਾਜ ਵਿੱਚ ਉਨ੍ਹਾਂ ਨੂੰ ਅਜਿਹਾ ਉਪਦੇਸ਼ ਦਿੰਦਾ ਸੀ ਜੋ ਓਹ ਦੰਗ ਹੋਕੇ ਕਹਿਣ ਲੱਗੇ ਭਈ ਇਸ ਮਨੁੱਖ ਨੂੰ ਇਹ ਗਿਆਨ ਅਰੇ ਏਹ ਕਰਾਮਾਤਾਂ ਕਿੱਥੋਂ ਮਿਲੀਆਂ?
55
ਭਲਾ, ਇਹ ਤਰਖਾਣ ਦਾ ਪੁੱਤ ਨਹੀਂ ਅਤੇ ਏਹ ਦੀ ਮਾਂ ਮਰਿਯਮ ਨਹੀਂ ਕਹਾਉਂਦੀ ਅਤੇ ਇਹ ਦੇ ਭਾਈ ਯਾਕੂਬ ਤੇ ਯੂਸੁਫ਼ ਅਰ ਸ਼ਮਊਨ ਅਰ ਯਹੂਦਾ ਨਹੀਂ ਹਨ?
56
ਅਤੇ ਉਹਦੀਆਂ ਸੱਭੇ ਭੈਣਾਂ ਸਾਡੇ ਕੋਲ ਨਹੀਂ ਹਨ? ਫੇਰ ਉਹ ਨੂੰ ਇਹ ਸਭ ਕੁਝ ਕਿੱਥੋਂ ਮਿਲਿਆ?
57
ਐਉਂ ਉਨ੍ਹਾਂ ਉਸ ਤੋਂ ਠੋਕਰ ਖਾਧੀ ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, ਨਬੀ ਦਾ ਆਪਣੇ ਦੇਸ ਅਤੇ ਆਪਣੇ ਘਰ ਤੋਂ ਬਿਨਾ ਹੋਰ ਕਿਤੇ ਨਿਆਦਰ ਨਹੀਂ ਹੁੰਦਾ
58
ਅਤੇ ਉਸ ਨੇ ਉਨ੍ਹਾਂ ਦੀ ਬੇਪਰਤੀਤੀ ਦੇ ਕਾਰਨ ਉੱਥੇ ਬਹੁਤ ਕਰਾਮਾਤਾਂ ਨਾ ਕੀਤੀਆਂ।।
← Chapter 12
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 14 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28