bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi Bible 2016 - ਪਵਿੱਤਰ ਬਾਈਬਲ O.V.
/
Matthew 26
Matthew 26
Punjabi Bible 2016 - ਪਵਿੱਤਰ ਬਾਈਬਲ O.V.
← Chapter 25
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 27 →
1
ਐਉਂ ਹੋਇਆ ਕਿ ਜਾਂ ਯਿਸੂ ਏਹ ਸਾਰੀਆਂ ਗੱਲਾਂ ਕਰ ਹਟਿਆ ਤਾਂ ਆਪਣੇ ਚੇਲਿਆਂ ਨੂੰ ਆਖਿਆ
2
ਤੁਸੀਂ ਜਾਣਦੇ ਹੋ ਜੋ ਦੋਹੁੰ ਦਿਨਾਂ ਦੇ ਪਿੱਛੇ ਪਸਾਹ ਦਾ ਤਿਉਹਾਰ ਹੋਵੇਗਾ ਅਤੇ ਮਨੁੱਖ ਦਾ ਪੁੱਤ੍ਰ ਸਲੀਬ ਦਿੱਤੇ ਜਾਣ ਲਈ ਫੜਵਾਇਆ ਜਾਵੇਗਾ
3
ਤਦ ਪਰਧਾਨ ਜਾਜਕ ਅਤੇ ਲੋਕਾਂ ਦੇ ਬਜੁਰਗ ਕਯਾਫ਼ਾ ਨਾਮੇ ਸਰਦਾਰ ਜਾਜਕ ਦੇ ਵੇਹੜੇ ਵਿੱਚ ਇਕੱਠੇ ਹੋਏ
4
ਅਰ ਮਤਾ ਪਕਾਇਆ ਜੋ ਯਿਸੂ ਨੂੰ ਛਲ ਨਾਲ ਫੜ ਕੇ ਮਾਰ ਸੁੱਟੀਏ
5
ਪਰ ਉਨ੍ਹਾਂ ਆਖਿਆ ਜੋ ਤਿਉਹਾਰ ਦੇ ਦਿਨ ਨਹੀਂ, ਕਿਤੇ ਲੋਕਾਂ ਵਿੱਚ ਬਲਵਾ ਨਾ ਹੋ ਜਾਏ
6
ਅਤੇ ਜਾਂ ਯਿਸੂ ਬੈਤਅਨੀਆ ਵਿੱਚ ਸ਼ਮਊਨ ਕੋੜ੍ਹੀ ਦੇ ਘਰ ਸੀ
7
ਤਾਂ ਇੱਕ ਤੀਵੀਂ ਮਹਿੰਗ ਮੁੱਲਾ ਅਤਰ ਸ਼ੀਸ਼ੀ ਵਿੱਚ ਉਹ ਦੇ ਕੋਲ ਲਿਆਈ ਅਰ ਜਿਸ ਵੇਲੇ ਉਹ ਰੋਟੀ ਖਾਣ ਬੈਠਾ ਹੋਇਆ ਸੀ ਉਹ ਦੇ ਸਿਰ ਉੱਤੇ ਡੋਹਲ ਦਿੱਤਾ
8
ਪਰ ਚੇਲੇ ਇਹ ਵੇਖ ਕੇ ਖਿਝ ਗਏ ਅਤੇ ਬੋਲੇ, ਇਹ ਨੁਕਸਾਨ ਕਾਹ ਨੂੰ ਹੋਇਆ?
9
ਕਿਉਂਕਿ ਹੋ ਸੱਕਦਾ ਸੀ ਜੋ ਇਹ ਵੱਡੇ ਮੁੱਲ ਨੂੰ ਵਿਕਦਾ ਅਤੇ ਕੰਗਾਲਾਂ ਨੂੰ ਦਿੱਤਾ ਜਾਂਦਾ
10
ਪਰ ਯਿਸੂ ਨੇ ਇਹ ਜਾਣ ਕੇ ਉਨ੍ਹਾਂ ਨੂੰ ਆਖਿਆ, ਇਸ ਤੀਵੀਂ ਨੂੰ ਕਿਉਂ ਔਖਿਆ ਕਰਦੇ ਹੋ? ਕਿਉਂ ਜੋ ਉਹ ਨੇ ਮੇਰੇ ਨਾਲ ਚੰਗਾ ਵਰਤਾਵਾ ਕੀਤਾ ਹੈ
11
ਕੰਗਾਲ ਤਾਂ ਸਦਾ ਤੁਹਾਡੇ ਨਾਲ ਹਨ ਪਰ ਮੈਂ ਸਦਾ ਤੁਹਾਡੇ ਨਾਲ ਨਹੀਂ ਹਾਂ
12
ਇਹ ਅਤਰ ਜੋ ਉਸ ਨੇ ਮੇਰੀ ਦੇਹੀ ਉੱਤੇ ਪਾਇਆ ਸੋ ਮੇਰੇ ਕਫ਼ਨਾਉਣ ਦਫ਼ਨਾਉਣ ਲਈ ਕੀਤਾ ਹੈ
13
ਮੈਂ ਤੁਹਾਨੂੰ ਸਤ ਆਖਦਾ ਹਾਂ ਜੋ ਸਾਰੇ ਸੰਸਾਰ ਵਿੱਚ ਜਿੱਥੇ ਕਿਤੇ ਇਸ ਖ਼ੁਸ਼ ਖ਼ਬਰੀ ਦਾ ਪਰਚਾਰ ਹੋਵੇਗਾ ਉੱਥੇ ਇਹ ਵੀ ਜੋ ਉਹ ਨੇ ਕੀਤਾ ਹੈ ਉਹ ਦੀ ਯਾਦਗਾਰੀ ਲਈ ਕਿਹਾ ਜਾਵੇਗਾ।।
14
ਤਦ ਉਨ੍ਹਾਂ ਬਾਰਾਂ ਵਿੱਚੋਂ ਇੱਕ ਨੇ ਜਿਹ ਦਾ ਨਾਓਂ ਯਹੂਦਾ ਇਸਕਰਿਯੋਤੀ ਸੀ ਪਰਧਾਨ ਜਾਜਕਾਂ ਕੋਲ ਜਾ ਕੇ ਆਖਿਆ
15
ਜੇ ਮੈਂ ਉਹ ਨੂੰ ਤੁਹਾਡੇ ਹੱਥ ਫੜਵਾ ਦਿਆਂ ਤਾਂ ਮੈਨੂੰ ਕੀ ਦਿਓਗੇ? ਤਾਂ ਉਨ੍ਹਾਂ ਉਸ ਨੂੰ ਤੀਹ ਰੁਪਏ ਤੋਂਲ ਦਿੱਤੇ
16
ਅਤੇ ਉਹ ਉਸੇ ਵੇਲਿਓਂ ਉਸ ਦੇ ਫੜਵਾਉਣ ਦਾ ਦਾਉ ਲੱਭਦਾ ਸੀ।।
17
ਪਤੀਰੀ ਰੋਟੀ ਦੇ ਤਿਉਹਾਰ ਦੇ ਪਹਿਲੇ ਦਿਨ ਚੇਲਿਆਂ ਨੇ ਯਿਸੂ ਕੋਲ ਆਣ ਕੇ ਆਖਿਆ, ਤੂੰ ਕਿੱਥੇ ਚਾਹੁੰਦਾ ਹੈਂ ਜੋ ਅਸੀਂ ਤੇਰੇ ਖਾਣ ਲਈ ਪਸਾਹ ਤਿਆਰ ਕਰੀਏ?
18
ਤਾਂ ਉਹ ਨੇ ਕਿਹਾ, ਸ਼ਹਿਰ ਵਿੱਚ ਫਲਾਣੇ ਕੋਲ ਜਾ ਕੇ ਉਹ ਨੂੰ ਕਹੋ ਭਈ ਗੁਰੂ ਆਖਦਾ ਹੈ, ਮੇਰਾ ਵੇਲਾ ਨੇੜੇ ਆ ਗਿਆ। ਮੈਂ ਆਪਣੇ ਚੇਲਿਆ ਨਾਲ ਤੇਰੇ ਘਰ ਪਸਾਹ ਦਾ ਤਿਉਹਾਰ ਕਰਾਂਗਾ
19
ਚੇਲਿਆਂ ਨੇ ਜਿਸ ਤਰਾਂ ਯਿਸੂ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਸੀ ਉਸੇ ਤਰਾਂ ਕੀਤਾ ਅਤੇ ਪਸਾਹ ਤਿਆਰ ਕੀਤੀ
20
ਜਾਂ ਸੰਝ ਹੋਈ ਤਾਂ ਉਹ ਬਾਰਾਂ ਚੇਲਿਆਂ ਸਣੇ ਬੈਠਾ ਖਾਂਦਾ ਸੀ
21
ਅਰ ਜਦ ਉਹ ਖਾ ਰਹੇ ਸਨ ਉਸ ਨੇ ਆਖਿਆ, ਮੈਂ ਤੁਹਾਨੂੰ ਸਤ ਆਖਦਾ ਹਾਂ ਜੋ ਤੁਹਾਡੇ ਵਿੱਚੋਂ ਇੱਕ ਮੈਨੂੰ ਫੜਵਾਏਗਾ
22
ਤਾਂ ਓਹ ਬਹੁਤ ਉਦਾਸ ਹੋਏ ਅਤੇ ਹਰੇਕ ਉਹ ਨੂੰ ਆਖਣ ਲੱਗਾ, ਪ੍ਰਭੁ ਜੀ ਕੀ ਉਹ ਮੈਂ ਹਾਂ?
23
ਉਹ ਨੇ ਉੱਤਰ ਦਿੱਤਾ, ਜਿਹ ਨੇ ਮੇਰੇ ਨਾਲ ਕਟੋਰੇ ਵਿੱਚ ਹੱਥ ਪਾਇਆ ਹੈ ਉਹੋ ਮੈਨੂੰ ਫੜਵਾਏਗਾ
24
ਮਨੁੱਖ ਦਾ ਪੁੱਤ੍ਰ ਤਾਂ ਜਾਂਦਾ ਹੈ ਜਿਵੇਂ ਉਹ ਦੇ ਹੱਕ ਵਿੱਚ ਲਿਖਿਆ ਹੈ ਪਰ ਹਾਇ ਉਸ ਮਨੁੱਖ ਉੱਤੇ ਜਿਹ ਦੀ ਰਾਹੀਂ ਮਨੁੱਖ ਦਾ ਪੁੱਤ੍ਰ ਫੜਵਾਇਆ ਜਾਂਦਾ! ਉਸ ਮਨੁੱਖ ਦੇ ਲਈ ਭਲਾ ਹੁੰਦਾ ਜੇ ਉਹ ਨਿੱਜ ਜੰਮਦਾ
25
ਤਦ ਯਹੂਦਾ ਜਿਹ ਨੇ ਉਹ ਨੂੰ ਫੜਵਾਇਆ ਅੱਗੋ ਬੋਲਿਆ, ਸੁਆਮੀ ਜੀ, ਕੀ ਉਹ ਮੈਂ ਹਾਂ? ਓਸ ਉਹ ਨੂੰ ਆਖਿਆ, ਤੈਂ ਆਪੇ ਆਖ ਦਿੱਤਾ
26
ਜਦ ਉਹ ਖਾ ਰਹੇ ਸਨ ਤਦ ਯਿਸੂ ਨੇ ਰੋਟੀ ਲਈ ਅਤੇ ਬਰਕਤ ਦੇ ਕੇ ਤੋੜੀ ਅਰ ਚੇਲਿਆਂ ਨੂੰ ਦੇ ਕੇ ਆਖਿਆ, ਲਓ ਖਾਓ, ਇਹ ਮੇਰਾ ਸਰੀਰ ਹੈ
27
ਫੇਰ ਉਹ ਨੇ ਪਿਆਲਾ ਲੈ ਕੇ ਸ਼ੁਕਰ ਕੀਤਾ ਅਤੇ ਉਨ੍ਹਾਂ ਨੂੰ ਦੇ ਕੇ ਆਖਿਆ, ਤੁਸੀਂ ਸਾਰੇ ਇਸ ਵਿੱਚੋਂ ਪੀਓ
28
ਕਿਉਂ ਜੋ ਨੇਮ ਦਾ ਇਹ ਮੇਰਾ ਉਹ ਲਹੂ ਹੈ ਜਿਹੜਾ ਬਹੁਤਿਆਂ ਦੀ ਖ਼ਾਤਰ ਪਾਪਾਂ ਦੀ ਮਾਫ਼ੀ ਦੇ ਲਈ ਵਹਾਇਆ ਜਾਂਦਾ ਹੈ
29
ਅਤੇ ਮੈਂ ਤੁਹਾਨੂੰ ਆਖਦਾ ਹਾਂ ਜੋ ਏਦੋਂ ਅੱਗੋਂ ਮੈਂ ਇਸ ਅੰਗੂਰ ਦੇ ਰਸ ਨੂੰ ਕਦੇ ਨਾ ਪੀਵਾਂਗਾ ਜਿਸ ਦਿਨ ਤੀਕਰ ਤੁਹਾਡੇ ਨਾਲ ਆਪਣੇ ਪਿਤਾ ਦੇ ਰਾਜ ਵਿੱਚ ਉਹ ਨਵਾਂ ਨਾ ਪੀਵਾਂ
30
ਫੇਰ ਓਹ ਭਜਨ ਗਾ ਕੇ ਜ਼ੈਤੂਨ ਦੇ ਪਹਾੜ ਨੂੰ ਨਿੱਕਲ ਗਏ
31
ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ, ਅੱਜ ਰਾਤ ਤੁਸੀਂ ਸੱਭੇ ਮੇਰੇ ਕਾਰਨ ਠੋਕਰ ਖਾਵੋਗੇ ਕਿਉਂਕਿ ਇਹ ਲਿਖਿਆ ਹੈ ਜੋ ਮੈਂ ਅਯਾਲੀ ਨੂੰ ਮਾਰਾਂਗਾ ਅਤੇ ਇੱਜੜ ਦੀਆਂ ਭੇਡਾਂ ਖਿੱਲਰ ਜਾਣਗੀਆਂ
32
ਪਰ ਮੈਂ ਆਪਣੇ ਜੀ ਉੱਠਣ ਦੇ ਪਿੱਛੋਂ ਤੁਹਾਥੋਂ ਅੱਗੇ ਗਲੀਲ ਨੂੰ ਜਾਵਾਂਗਾ
33
ਤਦ ਪਤਰਸ ਨੇ ਉਹ ਨੂੰ ਉੱਤਰ ਦਿੱਤਾ, ਭਾਵੇਂ ਤੇਰੇ ਕਾਰਨ ਸੱਭੇ ਠੋਕਰ ਖਾਣ ਪਰ ਮੈਂ ਠੋਕਰ ਕਦੇ ਨਹੀਂ ਖਾਵਾਂਗਾ
34
ਯਿਸੂ ਨੇ ਉਹ ਨੂੰ ਕਿਹਾ, ਮੈਂ ਤੈਨੂੰ ਸਤ ਆਖਦਾ ਹਾਂ ਜੋ ਅੱਜ ਰਾਤ ਕੁੱਕੜ ਦੇ ਬਾਂਗ ਦੇਣ ਤੋਂ ਅੱਗੇ ਤਿੰਨ ਵਾਰੀ ਤੂੰ ਮੇਰਾ ਇਨਕਾਰ ਕਰੇਂਗਾ
35
ਪਤਰਸ ਨੇ ਉਹ ਨੂੰ ਕਿਹਾ, ਭਾਵੇਂ ਤੇਰੇ ਨਾਲ ਮੈਨੂੰ ਮਰਨਾ ਭੀ ਪਵੇ ਤਾਂ ਵੀ ਮੈਂ ਤੇਰਾ ਇਨਕਾਰ ਕਦੀ ਨਾ ਕਰਾਂਗਾ ਅਤੇ ਸਾਰੇ ਚੇਲੇ ਇਸੇ ਤਰਾਂ ਆਖਣ ਲੱਗੇ
36
ਤਦ ਯਿਸੂ ਉਨ੍ਹਾਂ ਦੇ ਨਾਲ ਗਥਸਮਨੀ ਨਾਮੇ ਇੱਕ ਥਾਂ ਆਇਆ ਅਤੇ ਆਪਣੇ ਚੇਲਿਆਂ ਨੂੰ ਕਿਹਾ, ਤੁਸੀਂ ਐਥੇ ਬੈਠੋ ਜਿੰਨਾ ਚਿਰ ਮੈਂ ਉੱਥੇ ਜਾ ਕੇ ਪ੍ਰਾਰਥਨਾ ਕਰਾਂ
37
ਅਤੇ ਪਤਰਸ ਅਰ ਜ਼ਬਦੀ ਦੇ ਦੇਵੋਂ ਪੁੱਤ੍ਰਾਂ ਨੂੰ ਨਾਲ ਲੈ ਕੇ ਉਹ ਉਦਾਸ ਅਤੇ ਦਿਲਗੀਰ ਹੋਣ ਲੱਗਾ
38
ਫੇਰ ਉਸ ਨੇ ਉਨ੍ਹਾਂ ਨੂੰ ਆਖਿਆ, ਮੇਰਾ ਜੀ ਬਹੁਤ ਉਦਾਸ ਹੈ ਸਗੋਂ ਮਰਨ ਦੇ ਦਰਜੇ ਤੀਕਰ । ਤੁਸੀਂ ਐਥੇ ਠਹਿਰੋ ਅਤੇ ਮੇਰੇ ਨਾਲ ਜਾਗਦੇ ਰਹੋ
39
ਅਰ ਥੋੜਾ ਅੱਗੇ ਵੱਧ ਕੇ ਮੂੰਹ ਭਾਰ ਪੈ ਗਿਆ ਅਤੇ ਪ੍ਰਾਰਥਨਾ ਕਰਦਿਆਂ ਆਖਿਆ, ਹੇ ਮੇਰੇ ਪਿਤਾ, ਜੇ ਹੋ ਸੱਕੇ ਤਾਂ ਇਹ ਪਿਆਲਾ ਮੈਥੋਂ ਟਲ ਜਾਵੇ ਪਰ ਉਹ ਨਾ ਹੋਵੇ ਜੋ ਮੈਂ ਚਾਹੁੰਦਾ ਹਾਂ ਪਰ ਉਹੋ ਜੋ ਤੂੰ ਚਾਹੁੰਦਾ ਹੈਂ
40
ਅਤੇ ਚੇਲਿਆਂ ਦੇ ਕੋਲ ਆਣ ਕੇ ਉਨ੍ਹਾਂ ਨੂੰ ਸੁੱਤੇ ਹੋਏ ਵੇਖਿਆ ਅਤੇ ਪਤਰਸ ਨੂੰ ਆਖਿਆ, ਇਹ ਕੀ, ਤੁਹਾਥੋਂ ਮੇਰੇ ਨਾਲ ਇੱਕ ਘੜੀ ਵੀ ਨਾ ਜਾਗ ਹੋਇਆ?
41
ਜਾਗੋ ਅਤੇ ਪ੍ਰਾਰਥਨਾ ਕਰੋ ਜੋ ਤੁਸੀਂ ਪਰਤਾਵੇ ਵਿੱਚ ਨਾ ਪਓ। ਆਤਮਾ ਤਾਂ ਤਿਆਰ ਹੈ ਪਰ ਸਰੀਰ ਕਮਜ਼ੋਰ ਹੈ
42
ਫੇਰ ਉਹ ਦੂਈ ਵਾਰ ਗਿਆ ਅਤੇ ਏਹ ਕਹਿ ਕੇ ਉਹ ਨੇ ਪ੍ਰਾਰਥਨਾ ਕੀਤੀ, ਹੇ ਮੇਰੇ ਪਿਤਾ, ਜੇ ਇਹ ਮੇਰੇ ਪੀਣ ਬਿਨਾ ਨਹੀਂ ਟਲ ਸੱਕਦਾ ਤਾਂ ਤੇਰੀ ਮਰਜੀ ਹੋਵੇ
43
ਅਤੇ ਉਸ ਨੇ ਆਣ ਕੇ ਉਨ੍ਹਾਂ ਨੂੰ ਫੇਰ ਸੁੱਤੇ ਹੋਏ ਵੇਖਿਆ ਕਿਉਂ ਜੋ ਉਨ੍ਹਾਂ ਦੀਆਂ ਅੱਖਾਂ ਨੀਂਦਰ ਨਾਲ ਭਾਰੀਆਂ ਹੋਈਆਂ ਸਨ
44
ਅਤੇ ਉਨ੍ਹਾਂ ਨੂੰ ਫੇਰ ਛੱਡ ਕੇ ਗਿਆ ਅਰ ਉਹੋ ਗੱਲ ਕਹਿ ਕੇ ਤੀਜੀ ਵਾਰੀ ਪ੍ਰਾਰਥਨਾ ਕੀਤੀ
45
ਫੇਰ ਚੇਲਿਆਂ ਕੋਲ ਆਣ ਕੇ ਉਨ੍ਹਾਂ ਨੂੰ ਆਖਿਆ, ਹੁਣ ਤੁਸੀਂ ਸੁੱਤੇ ਰਹੋ ਅਤੇ ਵਿਸਰਾਮ ਕਰੋ। ਵੇਖੋ, ਘੜੀ ਆ ਗਈ ਹੈ ਅਤੇ ਮਨੁੱਖ ਦਾ ਪੁੱਤ੍ਰ ਪਾਪੀਆਂ ਦੇ ਹੱਥਾਂ ਵਿੱਚ ਫੜਵਾਇਆ ਜਾਂਦਾ ਹੈ
46
ਉੱਠੋ, ਚੱਲੀਏ, ਵੇਖੋ, ਮੇਰਾ ਫੜਵਾਉਣ ਵਾਲਾ ਨੇੜੇ ਆ ਗਿਆ ਹੈ।।
47
ਉਹ ਅਜੇ ਬੋਲਦਾ ਹੀ ਸੀ ਕਿ ਵੇਖੋ ਯਹੂਦਾ ਜਿਹੜਾ ਉਨ੍ਹਾਂ ਬਾਰਾਂ ਵਿੱਚੋਂ ਇੱਕ ਸੀ ਆ ਪਹੁੰਚਿਆ ਅਤੇ ਪਰਧਾਨ ਜਾਜਕਾਂ ਅਰ ਲੋਕਾਂ ਦੇ ਬਜੁਰਗਾਂ ਦੀ ਵੱਲੋਂ ਇੱਕ ਵੱਡੀ ਭੀੜ ਤਲਵਾਰਾਂ ਅਤੇ ਡਾਂਗਾਂ ਫੜੀ ਉਹ ਦੇ ਨਾਲ ਸੀ
48
ਅਤੇ ਉਹ ਦੇ ਫੜਵਾਉਣ ਵਾਲੇ ਨੇ ਉਨ੍ਹਾਂ ਨੂੰ ਇਹ ਕਹਿ ਕੇ ਪਤਾ ਦਿੱਤਾ ਸੀ ਭਈ ਜਿਹ ਨੂੰ ਮੈਂ ਚੁੰਮਾ ਉਹੋ ਹੈ, ਉਸ ਨੂੰ ਫੜ ਲੈਣਾ
49
ਅਰ ਝੱਟ ਯਿਸੂ ਕੋਲ ਆਣ ਕੇ ਉਹ ਨੇ ਆਖਿਆ, ਸੁਆਮੀ ਜੀ ਅਦੇਸ਼! ਅਤੇ ਉਸ ਨੂੰ ਚੁੰਮਿਆ
50
ਤਾਂ ਯਿਸੂ ਨੇ ਉਹ ਨੂੰ ਆਖਿਆ, ਬੇਲੀਆ, ਕਿਵੇਂ ਆਇਆ? ਤਦ ਉਨ੍ਹਾਂ ਨੇ ਕੋਲ ਆਣ ਕੇ ਯਿਸੂ ਉੱਤੇ ਹੱਥ ਪਾਏ ਅਤੇ ਉਹ ਨੂੰ ਫੜ ਲਿਆ
51
ਅਰ ਵੇਖੋ, ਯਿਸੂ ਦੇ ਨਾਲ ਦਿਆਂ ਵਿੱਚੋਂ ਇੱਕ ਨੇ ਹੱਥ ਵਧਾ ਕੇ ਆਪਣੀ ਤਲਵਾਰ ਧੂ ਲਈ ਅਤੇ ਸਰਦਾਰ ਜਾਜਕ ਦੇ ਨੌਕਰ ਨੂੰ ਮਾਰ ਕੇ ਉਹ ਦਾ ਕੰਨ ਉਡਾ ਦਿੱਤਾ
52
ਤਦ ਯਿਸੂ ਨੇ ਉਹ ਨੂੰ ਆਖਿਆ, ਆਪਣੀ ਤਲਵਾਰ ਮਿਆਨ ਕਰ ਕਿਉਂਕਿ ਸਭ ਜੋ ਤਲਵਾਰ ਖਿੱਚਦੇ ਹਨ ਤਲਵਾਰ ਨਾਲ ਮਾਰੇ ਜਾਣਗੇ
53
ਕੀ ਤੂੰ ਇਹ ਸਮਝਦਾ ਹੈਂ ਜੋ ਮੈਂ ਆਪਣੇ ਪਿਤਾ ਕੋਲੋਂ ਬੇਨਤੀ ਨਹੀਂ ਕਰ ਸੱਕਦਾ ਅਤੇ ਉਹ ਹੁਣੇ ਦੂਤਾਂ ਦੀਆਂ ਬਾਰਾਂ ਫੌਜਾਂ ਤੋਂ ਵਧੀਕ ਮੇਰੇ ਕੋਲ ਹਾਜਰ ਨਾ ਕਰੇਗਾ?
54
ਫੇਰ ਓਹ ਲਿਖਤਾਂ ਭਈ ਅਜਿਹਾ ਹੋਣਾ ਜਰੂਰ ਹੈ ਕਿੱਕੁਰ ਪੂਰੀਆਂ ਹੁੰਦੀਆਂ?
55
ਉਸੇ ਵੇਲੇ ਯਿਸੂ ਨੇ ਉਸ ਭੀੜ ਨੂੰ ਆਖਿਆ, ਤਲਵਾਰਾਂ ਅਤੇ ਡਾਂਗਾਂ ਫੜੀ ਕੀ ਤੁਸੀਂ ਮੈਨੂੰ ਡਾਕੂ ਵਾਂਙੁ ਫੜਨ ਨੂੰ ਨਿੱਕਲੇ ਹੋ? ਮੈਂ ਰੋਜ ਹੈਕਲ ਵਿੱਚ ਬੈਠ ਕੇ ਉਪਦੇਸ਼ ਦਿੰਦਾ ਸਾਂ ਅਤੇ ਤੁਸਾਂ ਮੈਨੂੰ ਨਾ ਫੜਿਆ
56
ਪਰ ਇਹ ਸੱਭੋ ਕੁਝ ਇਸ ਲਈ ਹੋਇਆ ਜੋ ਨਬੀਆਂ ਦੀਆਂ ਲਿਖਤਾਂ ਪੂਰੀਆਂ ਹੋਣ। ਤਦ ਸਾਰੇ ਚੇਲੇ ਉਹ ਨੂੰ ਛਡ ਕੇ ਭੱਜ ਗਏ।।
57
ਜਿਨ੍ਹਾਂ ਨੇ ਯਿਸੂ ਨੂੰ ਫੜਿਆ ਸੀ ਸੋ ਸਰਦਾਰ ਜਾਜਕ ਕਯਾਫ਼ਾ ਦੇ ਕੋਲ ਜਿੱਥੇ ਗ੍ਰੰਥੀ ਅਰ ਬਜੁਰਗ ਇਕੱਠੇ ਹੋਏ ਸਨ ਉਹ ਨੂੰ ਲੈ ਗਏ
58
ਅਤੇ ਪਤਰਸ ਕੁਝ ਵਿੱਥ ਨਾਲ ਉਹ ਦੇ ਪਿੱਛੇ ਪਿੱਛੇ ਸਰਦਾਰ ਜਾਜਕ ਦੇ ਵੇਹੜੇ ਤੀਕ ਚੱਲਿਆ ਗਿਆ ਅਤੇ ਅੰਦਰ ਜਾ ਕੇ ਸਿਪਾਹੀਆਂ ਨਾਲ ਬੈਠਾ ਭਈ ਓੜਕ ਨੂੰ ਵੇਖੇ
59
ਪਰਧਾਨ ਜਾਜਕ ਅਰ ਸਾਰੀ ਮਾਹਸਭਾ ਯਿਸੂ ਦੇ ਵਿਰੁੱਧ ਉਹ ਦੇ ਜਾਨੋਂ ਮਾਰਨ ਲਈ ਝੂਠੀ ਗਵਾਹੀ ਢੂੰਡਦੀ ਸੀ
60
ਪਰ ਨਾ ਲੱਭੀ ਭਾਵੇਂ ਝੂਠੇ ਗਵਾਹ ਬਹੁਤ ਆਏ। ਪਰ ਓੜਕ ਨੂੰ ਦੋ ਜਣੇ ਅੱਗੇ ਆਣ ਕੇ ਬੋਲੇ,
61
ਇਹ ਨੇ ਆਖਿਆ ਹੈ, ਮੈਂ ਪਰਮੇਸ਼ੁਰ ਦੀ ਹੈਕਲ ਨੂੰ ਢਾਹ ਕੇ ਤਿੰਨਾਂ ਦਿਨਾਂ ਵਿੱਚ ਉਹ ਨੂੰ ਬਣਾ ਸੱਕਦਾ ਹਾਂ
62
ਅਤੇ ਸਰਦਾਰ ਜਾਜਕ ਨੇ ਖਲੋ ਕੇ ਉਹ ਨੂੰ ਆਖਿਆ, ਕੀ ਤੂੰ ਜਵਾਬ ਨਹੀਂ ਦਿੰਦਾ? ਏਹ ਤੇਰੇ ਵਿਰੁਧ ਕੀ ਉਗਾਹੀ ਦਿੰਦੇ ਹਨ?
63
ਪਰ ਯਿਸੂ ਚੁੱਪ ਹੀ ਰਿਹਾ ਅਤੇ ਸਰਦਾਰ ਜਾਜਕ ਨੇ ਉਹ ਨੂੰ ਆਖਿਆ, ਮੈਂ ਤੈਨੂੰ ਜੀਉਂਦੇ ਪਰਮੇਸ਼ੁਰ ਦੀ ਸੌਂਹ ਦਿੰਦਾ ਹਾਂ ਭਈ ਜੇ ਤੂੰ ਮਸੀਹ ਪਰਮੇਸ਼ੁਰ ਦਾ ਪੁੱਤ੍ਰ ਹੈਂ ਤਾਂ ਸਾਨੂੰ ਦੱਸ
64
ਯਿਸੂ ਨੇ ਉਹ ਨੂੰ ਕਿਹਾ, ਤੈਂ ਸਤ ਆਖ ਦਿੱਤਾ ਹੈ ਪਰ ਮੈਂ ਤੁਹਾਨੂੰ ਆਖਦਾ ਹਾਂ ਜੋ ਏਦੋਂ ਅੱਗੇ ਤੁਸੀਂ ਮਨੁੱਖ ਦੇ ਪੁੱਤ੍ਰ ਨੂੰ ਕੁਦਰਤ ਦੇ ਸੱਜੇ ਹੱਥ ਬਿਰਾਜਮਾਨ ਹੋਇਆ ਅਤੇ ਅਕਾਸ਼ ਦੇ ਬੱਦਲਾਂ ਉੱਤੇ ਆਉਂਦਾ ਵੇਖੋਗੇ
65
ਤਦ ਸਰਦਾਰ ਜਾਜਕ ਨੇ ਆਪਣੇ ਕੱਪੜੇ ਪਾੜ ਕੇ ਆਖਿਆ, ਏਸ ਕੁਫ਼ਰ ਬਕਿਆ ਹੈ, ਹੁਣ ਸਾਨੂੰ ਗਵਾਹਾਂ ਦੀ ਹੋਰ ਕੀ ਲੋੜ ਹੈ? ਵੇਖੋ ਹੁਣੇ ਤੁਸੀਂ ਇਹ ਕੁਫ਼ਰ ਸੁਣਿਆ। ਤੁਹਾਡੀ ਕੀ ਸਲਾਹ ਹੈ?
66
ਉਨ੍ਹਾਂ ਨੇ ਉੱਤਰ ਦਿੱਤਾ, ਇਹ ਮਾਰੇ ਜਾਣ ਦੇ ਯੋਗ ਹੈ?
67
ਤਦ ਉਨ੍ਹਾਂ ਨੇ ਉਹ ਦੇ ਮੂੰਹ ਉੱਤੇ ਥੁੱਕਿਆ ਅਰ ਉਹ ਨੂੰ ਮੁੱਕੇ ਮਾਰੇ ਅਤੇ ਹੋਰਨਾਂ ਨੇ ਚਪੇੜਾਂ ਮਾਰ ਕੇ ਕਿਹਾ
68
ਹੇ ਮਸੀਹ, ਸਾਨੂੰ ਅੰਗਮ ਗਿਆਨ ਨਾਲ ਦੱਸ, ਤੈਨੂੰ ਕਿਹ ਨੇ ਮਾਰਿਆ?
69
ਅਤੇ ਪਤਰਸ ਬਾਹਰ ਵੇਹੜੇ ਵਿੱਚ ਬੈਠਾ ਸੀ ਅਰ ਇੱਕ ਗੋੱਲੀ ਉਹ ਦੇ ਕੋਲ ਆਣ ਕੇ ਬੋਲੀ, ਯਿਸੂ ਗਲੀਲੀ ਦੇ ਨਾਲ ਤੂੰ ਭੀ ਸੈਂ
70
ਪਰ ਉਹ ਨੇ ਸਭਨਾਂ ਦੇ ਅੱਗੇ ਮੁੱਕਰ ਕੇ ਆਖਿਆ, ਮੈਂ ਨਹੀ ਜਾਣਦਾ ਤੂੰ ਕੀ ਬੋਲਦੀ ਹੈਂ
71
ਜਦ ਉਹ ਬਾਹਰ ਡਿਉੜੀ ਵਿੱਚ ਗਿਆ ਦੂਈ ਨੇ ਉਹ ਨੂੰ ਵੇਖ ਕੇ ਉਨ੍ਹਾਂ ਨੂੰ ਜਿਹੜੇ ਉੱਥੇ ਸਨ ਆਖਿਆ, ਇਹ ਭੀ ਯਿਸੂ ਨਾਸਰੀ ਦੇ ਨਾਲ ਸੀ
72
ਅਤੇ ਉਹ ਸੌਂਹ ਖਾ ਕੇ ਫੇਰ ਮੁੱਕਰ ਗਿਆ ਜੋ ਮੈਂ ਉਸ ਮਨੁੱਖ ਨੂੰ ਜਾਣਦਾ ਹੀ ਨਹੀਂ
73
ਅਰ ਥੋੜੇ ਚਿਰ ਪਿੱਛੋਂ ਜਿਹੜੇ ਉੱਥੇ ਖੜ੍ਹੇ ਸਨ ਉਨ੍ਹਾਂ ਨੇ ਕੋਲ ਆਣ ਕੇ ਪਤਰਸ ਨੂੰ ਕਿਹਾ, ਸੱਚੀ ਮੁੱਚੀ ਤੂੰ ਭੀ ਉਨ੍ਹਾਂ ਵਿੱਚੋਂ ਹੈਂ, ਤੇਰੀ ਬੋਲੀ ਪਈ ਦੱਸਦੀ ਹੈ
74
ਤਦ ਉਹ ਸਰਾਪ ਦੇਣ ਅਰ ਸੌਂਹ ਖਾਣ ਲੱਗਾ ਭਈ ਮੈਂ ਉਸ ਮਨੁੱਖ ਨੁੰ ਜਾਣਦਾ ਹੀ ਨਹੀਂ। ਅਤੇ ਉਵੇਂ ਕੁੱਕੜ ਨੇ ਬਾਂਗ ਦਿੱਤੀ
75
ਤਦੋਂ ਪਤਰਸ ਨੂੰ ਉਹ ਗੱਲ ਚੇਤੇ ਆਈ ਜਿਹੜੀ ਯਿਸੂ ਨੇ ਆਖੀ ਸੀ ਜੋ ਕੁੱਕੜ ਦੇ ਬਾਂਗ ਦੇਣ ਤੋਂ ਅੱਗੇ ਤਿੰਨ ਵਾਰੀ ਤੂੰ ਮੇਰਾ ਇਨਕਾਰ ਕਰੇਂਗਾ ਅਤੇ ਉਹ ਬਾਹਰ ਗਿਆ ਅਰ ਭੁੱਭਾਂ ਮਾਰ ਕੇ ਰੋਇਆ।।
← Chapter 25
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 27 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28