bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
/
Mark 8
Mark 8
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
← Chapter 7
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 9 →
1
ਕੁਝ ਦਿਨਾਂ ਦੇ ਬਾਅਦ ਫਿਰ ਇੱਕ ਵੱਡੀ ਭੀੜ ਇਕੱਠੀ ਹੋ ਗਈ । ਜਦੋਂ ਉਹਨਾਂ ਕੋਲ ਕੁਝ ਖਾਣ ਨੂੰ ਨਾ ਰਿਹਾ ਤਾਂ ਯਿਸੂ ਨੇ ਚੇਲਿਆਂ ਨੂੰ ਕੋਲ ਸੱਦਿਆ ਅਤੇ ਕਿਹਾ,
2
“ਮੈਨੂੰ ਇਹਨਾਂ ਲੋਕਾਂ ਉੱਤੇ ਬਹੁਤ ਤਰਸ ਆ ਰਿਹਾ ਹੈ । ਤਿੰਨਾਂ ਦਿਨਾਂ ਤੋਂ ਇਹ ਲੋਕ ਮੇਰੇ ਨਾਲ ਹਨ ਅਤੇ ਹੁਣ ਇਹਨਾਂ ਕੋਲ ਖਾਣ ਲਈ ਕੁਝ ਨਹੀਂ ਰਿਹਾ ।
3
ਜੇਕਰ ਮੈਂ ਇਹਨਾਂ ਨੂੰ ਭੁੱਖੇ ਹੀ ਘਰਾਂ ਨੂੰ ਭੇਜ ਦੇਵਾਂ ਤਾਂ ਇਹ ਰਾਹ ਵਿੱਚ ਹੀ ਨਿਢਾਲ ਹੋ ਜਾਣਗੇ । ਉਹਨਾਂ ਵਿੱਚੋਂ ਕੁਝ ਤਾਂ ਆਏ ਵੀ ਬਹੁਤ ਦੂਰੋਂ ਹਨ ।”
4
ਚੇਲਿਆਂ ਨੇ ਉੱਤਰ ਦਿੱਤਾ, “ਇੰਨੇ ਲੋਕਾਂ ਨੂੰ ਰਜਾਉਣ ਲਈ ਇਸ ਉਜਾੜ ਥਾਂ ਵਿੱਚ ਭੋਜਨ ਕਿੱਥੋਂ ਮਿਲ ਸਕਦਾ ਹੈ?”
5
ਯਿਸੂ ਨੇ ਪੁੱਛਿਆ, “ਤੁਹਾਡੇ ਕੋਲ ਕਿੰਨੀਆਂ ਰੋਟੀਆਂ ਹਨ?” ਉਹਨਾਂ ਨੇ ਉੱਤਰ ਦਿੱਤਾ “ਸੱਤ ।”
6
ਫਿਰ ਯਿਸੂ ਨੇ ਲੋਕਾਂ ਨੂੰ ਹੁਕਮ ਦਿੱਤਾ ਕਿ ਉਹ ਜ਼ਮੀਨ ਉੱਤੇ ਬੈਠ ਜਾਣ । ਇਸ ਦੇ ਬਾਅਦ ਯਿਸੂ ਨੇ ਸੱਤ ਰੋਟੀਆਂ ਲਈਆਂ, ਪਰਮੇਸ਼ਰ ਦਾ ਧੰਨਵਾਦ ਕੀਤਾ ਅਤੇ ਤੋੜ ਕੇ ਚੇਲਿਆਂ ਨੂੰ ਲੋਕਾਂ ਵਿੱਚ ਵੰਡਣ ਲਈ ਦਿੱਤੀਆਂ ਅਤੇ ਉਹਨਾਂ ਨੇ ਇਸੇ ਤਰ੍ਹਾਂ ਕੀਤਾ ।
7
ਚੇਲਿਆਂ ਕੋਲ ਕੁਝ ਛੋਟੀਆਂ ਮੱਛੀਆਂ ਵੀ ਸਨ । ਯਿਸੂ ਨੇ ਇਹਨਾਂ ਦੇ ਲਈ ਵੀ ਪਰਮੇਸ਼ਰ ਦਾ ਧੰਨਵਾਦ ਕੀਤਾ ਅਤੇ ਚੇਲਿਆਂ ਨੂੰ ਇਹਨਾਂ ਨੂੰ ਵੀ ਲੋਕਾਂ ਵਿੱਚ ਵੰਡਣ ਲਈ ਕਿਹਾ ।
8
ਸਾਰੇ ਲੋਕਾਂ ਨੇ ਰੱਜ ਕੇ ਖਾਧਾ । ਚੇਲਿਆਂ ਨੇ ਸੱਤ ਟੋਕਰੇ ਬਚੇ ਹੋਏ ਟੁਕੜਿਆਂ ਦੇ ਭਰੇ ਹੋਏ ਚੁੱਕੇ ।
9
ਖਾਣ ਵਾਲਿਆਂ ਦੀ ਗਿਣਤੀ ਲਗਭਗ ਚਾਰ ਹਜ਼ਾਰ ਸੀ । ਫਿਰ ਯਿਸੂ ਨੇ ਉਹਨਾਂ ਨੂੰ ਵਿਦਾ ਕੀਤਾ ।
10
ਅੰਤ ਵਿੱਚ ਆਪ ਵੀ ਉਸੇ ਸਮੇਂ ਆਪਣੇ ਚੇਲਿਆਂ ਦੇ ਨਾਲ ਕਿਸ਼ਤੀ ਵਿੱਚ ਬੈਠ ਕੇ ਦਲਮਨੂਥਾ ਦੇ ਇਲਾਕੇ ਨੂੰ ਚਲੇ ਗਏ ।
11
ਕੁਝ ਫ਼ਰੀਸੀ ਆ ਕੇ ਯਿਸੂ ਨਾਲ ਬਹਿਸ ਕਰਨ ਲੱਗੇ । ਉਹਨਾਂ ਨੂੰ ਪਰਤਾਉਣ ਦੇ ਲਈ ਫ਼ਰੀਸੀਆਂ ਨੇ ਉਹਨਾਂ ਨੂੰ ਕੋਈ ਅਸਮਾਨੀ ਚਿੰਨ੍ਹ ਦਿਖਾਉਣ ਲਈ ਕਿਹਾ ।
12
ਪਰ ਯਿਸੂ ਨੇ ਇੱਕ ਲੰਮਾ ਹਉਕਾ ਭਰ ਕੇ ਕਿਹਾ, “ਇਸ ਪੀੜ੍ਹੀ ਦੇ ਲੋਕ ਚਮਤਕਾਰ ਕਿਉਂ ਦੇਖਣਾ ਚਾਹੁੰਦੇ ਹਨ? ਮੈਂ ਤੁਹਾਨੂੰ ਸੱਚ ਕਹਿੰਦਾ ਹਾਂ, ਇਸ ਪੀੜ੍ਹੀ ਦੇ ਲੋਕਾਂ ਨੂੰ ਕੋਈ ਚਮਤਕਾਰ ਨਹੀਂ ਦਿਖਾਇਆ ਜਾਵੇਗਾ ।”
13
ਯਿਸੂ ਉਹਨਾਂ ਨੂੰ ਛੱਡ ਕੇ ਫਿਰ ਕਿਸ਼ਤੀ ਵਿੱਚ ਬੈਠ ਗਏ ਅਤੇ ਝੀਲ ਦੇ ਪਾਰ ਚਲੇ ਗਏ ।
14
ਚੇਲੇ ਆਪਣੇ ਨਾਲ ਰੋਟੀ ਲਿਆਉਣਾ ਭੁੱਲ ਗਏ ਸਨ । ਕਿਸ਼ਤੀ ਵਿੱਚ ਉਹਨਾਂ ਕੋਲ ਇੱਕ ਰੋਟੀ ਤੋਂ ਸਿਵਾਏ ਹੋਰ ਕੁਝ ਖਾਣ ਲਈ ਨਹੀਂ ਸੀ ।
15
ਯਿਸੂ ਨੇ ਉਹਨਾਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ, “ਦੇਖੋ, ਫ਼ਰੀਸੀਆਂ ਦੇ ਖ਼ਮੀਰ ਅਤੇ ਹੇਰੋਦੇਸ ਦੇ ਖ਼ਮੀਰ ਤੋਂ ਸਾਵਧਾਨ ਰਹਿਣਾ ।”
16
ਇਹ ਸੁਣ ਕੇ ਚੇਲੇ ਆਪਸ ਵਿੱਚ ਕਹਿਣ ਲੱਗੇ, “ਉਹਨਾਂ ਨੇ ਇਹ ਇਸ ਲਈ ਕਿਹਾ ਹੈ ਕਿਉਂਕਿ ਸਾਡੇ ਕੋਲ ਰੋਟੀ ਨਹੀਂ ਹੈ ।”
17
ਇਹ ਜਾਣਦੇ ਹੋਏ ਕਿ ਉਹ ਕੀ ਗੱਲਾਂ ਕਰ ਰਹੇ ਹਨ, ਯਿਸੂ ਨੇ ਕਿਹਾ, “ਤੁਸੀਂ ਇਸ ਤਰ੍ਹਾਂ ਦੀਆਂ ਗੱਲਾਂ ਕਿਉਂ ਕਰ ਰਹੇ ਹੋ ਕਿ ਤੁਹਾਡੇ ਕੋਲ ਰੋਟੀ ਨਹੀਂ ਹੈ? ਕੀ ਤੁਸੀਂ ਹੁਣ ਵੀ ਨਹੀਂ ਸਮਝਦੇ? ਕੀ ਤੁਸੀਂ ਬੇਸਮਝ ਹੋ?
18
ਕੀ ਤੁਸੀਂ ਅੱਖਾਂ ਹੁੰਦੇ ਹੋਏ ਵੀ ਨਹੀਂ ਦੇਖ ਸਕਦੇ? ਕੀ ਤੁਸੀਂ ਕੰਨ ਹੁੰਦੇ ਹੋਏ ਵੀ ਨਹੀਂ ਸੁਣ ਸਕਦੇ? ਕੀ ਤੁਹਾਨੂੰ ਯਾਦ ਨਹੀਂ
19
ਜਦੋਂ ਮੈਂ ਪੰਜ ਰੋਟੀਆਂ ਪੰਜ ਹਜ਼ਾਰ ਲਈ ਤੋੜੀਆਂ ਸਨ ਤਾਂ ਤੁਸੀਂ ਕਿੰਨੇ ਟੋਕਰੇ ਬਚੇ ਹੋਏ ਟੁਕੜਿਆਂ ਦੇ ਚੁੱਕੇ ਸਨ?” ਉਹਨਾਂ ਨੇ ਉੱਤਰ ਦਿੱਤਾ, “ਬਾਰ੍ਹਾਂ ।”
20
“ਫਿਰ ਜਦੋਂ ਮੈਂ ਸੱਤ ਰੋਟੀਆਂ ਚਾਰ ਹਜ਼ਾਰ ਲਈ ਤੋੜੀਆਂ ਸਨ ਤਾਂ ਟੁਕੜਿਆਂ ਨਾਲ ਭਰੇ ਹੋਏ ਕਿੰਨੇ ਟੋਕਰੇ ਚੁੱਕੇ ਸਨ?” ਉਹਨਾਂ ਨੇ ਉੱਤਰ ਦਿੱਤਾ, “ਸੱਤ ।”
21
ਤਦ ਯਿਸੂ ਨੇ ਉਹਨਾਂ ਤੋਂ ਪੁੱਛਿਆ, “ਕੀ ਤੁਸੀਂ ਅਜੇ ਵੀ ਨਹੀਂ ਸਮਝਦੇ?”
22
ਉਹ ਬੈਤਸੈਦਾ ਵਿੱਚ ਆਏ ਤਾਂ ਉੱਥੇ ਕੁਝ ਲੋਕ ਇੱਕ ਅੰਨ੍ਹੇ ਨੂੰ ਯਿਸੂ ਕੋਲ ਲਿਆਏ ਅਤੇ ਉਹਨਾਂ ਅੱਗੇ ਬੇਨਤੀ ਕੀਤੀ ਕਿ ਉਸ ਨੂੰ ਛੂਹਣ ।
23
ਯਿਸੂ ਅੰਨ੍ਹੇ ਨੂੰ ਹੱਥ ਤੋਂ ਫੜ ਕੇ ਪਿੰਡ ਤੋਂ ਬਾਹਰ ਲੈ ਗਏ, ਫਿਰ ਉਹਨਾਂ ਨੇ ਉਸ ਦੀਆਂ ਅੱਖਾਂ ਉੱਤੇ ਥੁੱਕਿਆ ਅਤੇ ਆਪਣੇ ਹੱਥ ਉਸ ਦੀਆਂ ਅੱਖਾਂ ਉੱਤੇ ਰੱਖੇ ਅਤੇ ਉਸ ਤੋਂ ਪੁੱਛਿਆ, “ਕੀ ਤੈਨੂੰ ਕੁਝ ਦਿਖਾਈ ਦਿੰਦਾ ਹੈ?”
24
ਉਸ ਆਦਮੀ ਨੇ ਉਤਾਂਹ ਦੇਖਦੇ ਹੋਏ ਉੱਤਰ ਦਿੱਤਾ, “ਮੈਨੂੰ ਮਨੁੱਖ ਦਿਖਾਈ ਦੇ ਰਹੇ ਹਨ । ਪਰ ਉਹ ਇਸ ਤਰ੍ਹਾਂ ਲੱਗਦੇ ਹਨ, ਜਿਵੇਂ ਚੱਲਦੇ ਫਿਰਦੇ ਰੁੱਖ ਹੋਣ ।”
25
ਇਸ ਲਈ ਫਿਰ ਯਿਸੂ ਨੇ ਆਪਣੇ ਹੱਥ ਉਸ ਦੀਆਂ ਅੱਖਾਂ ਉੱਤੇ ਰੱਖੇ ਅਤੇ ਉਸ ਆਦਮੀ ਨੇ ਬੜੀ ਨੀਝ ਲਾ ਕੇ ਦੇਖਿਆ ਤਾਂ ਉਸ ਦੀ ਨਜ਼ਰ ਠੀਕ ਹੋ ਚੁੱਕੀ ਸੀ । ਹੁਣ ਉਹ ਸਭ ਕੁਝ ਸਾਫ਼ ਸਾਫ਼ ਦੇਖ ਸਕਦਾ ਸੀ ।
26
ਯਿਸੂ ਨੇ ਉਸ ਨੂੰ ਇਹ ਹੁਕਮ ਦਿੰਦੇ ਹੋਏ ਘਰ ਨੂੰ ਭੇਜਿਆ, “ਹੁਣ ਇਸ ਪਿੰਡ ਵਿੱਚ ਨਾ ਜਾਵੀਂ ।”
27
ਇਸ ਦੇ ਬਾਅਦ ਯਿਸੂ ਅਤੇ ਉਹਨਾਂ ਦੇ ਚੇਲੇ ਕੈਸਰਿਆ ਫਿਲਿੱਪੀ ਦੇ ਪਿੰਡਾਂ ਵੱਲ ਗਏ । ਰਾਹ ਵਿੱਚ ਜਾਂਦੇ ਹੋਏ ਯਿਸੂ ਨੇ ਆਪਣੇ ਚੇਲਿਆਂ ਤੋਂ ਪੁੱਛਿਆ, “ਲੋਕ ਮੇਰੇ ਬਾਰੇ ਕੀ ਕਹਿੰਦੇ ਹਨ ਕਿ ਮੈਂ ਕੌਣ ਹਾਂ?”
28
ਉਹਨਾਂ ਨੇ ਉੱਤਰ ਦਿੱਤਾ, “ਕੁਝ ਕਹਿੰਦੇ ਹਨ ਕਿ ਤੁਸੀਂ ਯੂਹੰਨਾ ਬਪਤਿਸਮਾ ਦੇਣ ਵਾਲੇ ਹੋ । ਦੂਜੇ ਕਹਿੰਦੇ ਹਨ, ‘ਏਲੀਯਾਹ,’ ਪਰ ਕੁਝ ਹੋਰ ਕਹਿੰਦੇ ਹਨ, ‘ਨਬੀਆਂ ਵਿੱਚੋਂ ਕੋਈ ਇੱਕ ।’”
29
ਫਿਰ ਉਹਨਾਂ ਨੇ ਚੇਲਿਆਂ ਤੋਂ ਪੁੱਛਿਆ, “ਪਰ ਤੁਸੀਂ ਮੈਨੂੰ ਕੀ ਕਹਿੰਦੇ ਹੋ?” ਪਤਰਸ ਨੇ ਉੱਤਰ ਦਿੱਤਾ, “ਤੁਸੀਂ ਮਸੀਹ ਹੋ ।”
30
ਤਦ ਯਿਸੂ ਨੇ ਉਹਨਾਂ ਨੂੰ ਹੁਕਮ ਦਿੱਤਾ, “ਮੇਰੇ ਬਾਰੇ ਕਿਸੇ ਨੂੰ ਕੁਝ ਨਾ ਦੱਸਣਾ ।”
31
ਫਿਰ ਯਿਸੂ ਆਪਣੇ ਚੇਲਿਆਂ ਨੂੰ ਇਸ ਤਰ੍ਹਾਂ ਸਿੱਖਿਆ ਦੇਣ ਲੱਗੇ, “ਇਹ ਜ਼ਰੂਰੀ ਹੈ ਕਿ ਮਨੁੱਖ ਦਾ ਪੁੱਤਰ ਬਹੁਤ ਦੁੱਖ ਸਹੇ ਅਤੇ ਬਜ਼ੁਰਗ ਆਗੂਆਂ, ਮਹਾਂ-ਪੁਰੋਹਿਤਾਂ ਅਤੇ ਵਿਵਸਥਾ ਦੇ ਸਿੱਖਿਅਕਾਂ ਦੁਆਰਾ ਠੁਕਰਾਇਆ ਜਾਵੇ । ਉਹ ਮਾਰਿਆ ਜਾਵੇ ਅਤੇ ਤਿੰਨ ਦਿਨਾਂ ਬਾਅਦ ਜੀਅ ਉੱਠੇ ।”
32
ਉੁਹਨਾਂ ਨੇ ਇਹ ਗੱਲ ਬੜੇ ਸਾਫ਼ ਸ਼ਬਦਾਂ ਵਿੱਚ ਕਹੀ । ਪਰ ਪਤਰਸ ਯਿਸੂ ਨੂੰ ਇੱਕ ਪਾਸੇ ਕਰ ਕੇ ਝਿੜਕਣ ਲੱਗਾ ।
33
ਤਦ ਯਿਸੂ ਨੇ ਮੁੜ ਕੇ ਆਪਣੇ ਚੇਲਿਆਂ ਵੱਲ ਦੇਖਦੇ ਹੋਏ ਪਤਰਸ ਨੂੰ ਝਿੜਕਿਆ, “ਹੇ ਸ਼ੈਤਾਨ, ਮੇਰੇ ਤੋਂ ਦੂਰ ਹੋ ਜਾ! ਤੂੰ ਪਰਮੇਸ਼ਰ ਦੀਆਂ ਨਹੀਂ ਸਗੋਂ ਮਨੁੱਖਾਂ ਦੀਆਂ ਗੱਲਾਂ ਦਾ ਧਿਆਨ ਰੱਖਦਾ ਹੈਂ ।”
34
ਇਸ ਦੇ ਬਾਅਦ ਯਿਸੂ ਨੇ ਚੇਲਿਆਂ ਦੇ ਨਾਲ ਲੋਕਾਂ ਨੂੰ ਆਪਣੇ ਕੋਲ ਸੱਦ ਕੇ ਕਿਹਾ, “ਜੇਕਰ ਕੋਈ ਮੇਰੇ ਪਿੱਛੇ ਚੱਲਣਾ ਚਾਹੇ ਤਾਂ ਉਹ ਆਪਣੇ ਆਪ ਦਾ ਤਿਆਗ ਕਰੇ ਅਤੇ ਆਪਣੀ ਸਲੀਬ ਚੁੱਕੇ ਅਤੇ ਮੇਰੇ ਪਿੱਛੇ ਆ ਜਾਵੇ ।
35
ਕਿਉਂਕਿ ਜੋ ਕੋਈ ਆਪਣੀ ਜਾਨ ਬਚਾਵੇਗਾ, ਉਹ ਉਸ ਨੂੰ ਗੁਆਵੇਗਾ । ਪਰ ਉਹ ਜੋ ਮੇਰੇ ਲਈ ਅਤੇ ਸ਼ੁਭ ਸਮਾਚਾਰ ਦੇ ਕਾਰਨ ਆਪਣੀ ਜਾਨ ਗੁਆਵੇਗਾ, ਉਹ ਉਸ ਨੂੰ ਬਚਾਵੇਗਾ ।
36
ਜੇਕਰ ਕੋਈ ਮਨੁੱਖ ਸਾਰਾ ਸੰਸਾਰ ਪ੍ਰਾਪਤ ਕਰ ਲਵੇ ਪਰ ਆਪਣੀ ਜਾਨ ਗੁਆ ਬੈਠੇ ਤਾਂ ਉਸ ਤੋਂ ਕੀ ਲਾਭ?
37
ਮਨੁੱਖ ਆਪਣੀ ਜਾਨ ਨੂੰ ਫਿਰ ਪ੍ਰਾਪਤ ਕਰਨ ਦੇ ਬਦਲੇ ਕੀ ਦੇ ਸਕਦਾ ਹੈ?
38
ਇਸ ਲਈ ਜੇਕਰ ਕੋਈ ਮੇਰੇ ਕਾਰਨ ਅਤੇ ਮੇਰੇ ਵਚਨਾਂ ਦੇ ਕਾਰਨ ਇਸ ਵਿਸ਼ਵਾਸਹੀਨ ਅਤੇ ਪਾਪੀ ਪੀੜ੍ਹੀ ਵਿੱਚ ਸ਼ਰਮਾਉਂਦਾ ਹੈ, ਤਾਂ ਮਨੁੱਖ ਦਾ ਪੁੱਤਰ ਵੀ ਜਦੋਂ ਆਪਣੇ ਪਿਤਾ ਦੇ ਪ੍ਰਤਾਪ ਵਿੱਚ ਪਵਿੱਤਰ ਸਵਰਗਦੂਤਾਂ ਦੇ ਨਾਲ ਆਵੇਗਾ ਤਾਂ ਉਹ ਉਸ ਤੋਂ ਸ਼ਰਮਾਵੇਗਾ ।”
← Chapter 7
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 9 →
All chapters:
1
2
3
4
5
6
7
8
9
10
11
12
13
14
15
16