bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
/
Matthew 1
Matthew 1
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 2 →
1
ਯਿਸੂ ਮਸੀਹ ਦੇ ਵੰਸ ਦਾ ਲੇਖਾ ਇਸ ਤਰ੍ਹਾਂ ਹੈ: ਉਹ ਦਾਊਦ ਦੇ ਵੰਸ ਵਿੱਚੋਂ ਸਨ ਜੋ ਅਬਰਾਹਾਮ ਦੇ ਵੰਸ ਵਿੱਚੋਂ ਸੀ ।
2
ਅਬਰਾਹਾਮ ਇਸਹਾਕ ਦਾ ਪਿਤਾ ਸੀ । ਇਸਹਾਕ ਯਾਕੂਬ ਦਾ ਪਿਤਾ ਅਤੇ ਯਾਕੂਬ ਯਹੂਦਾ ਅਤੇ ਉਸ ਦੇ ਭਰਾਵਾਂ ਦਾ ਪਿਤਾ ਸੀ ।
3
ਯਹੂਦਾ ਫ਼ਰਸ਼ ਅਤੇ ਜ਼ਰਾ ਦਾ ਪਿਤਾ ਸੀ ਜਿਹਨਾਂ ਦੀ ਮਾਂ ਤਾਮਾਰ ਸੀ । ਫ਼ਰਸ਼ ਹਸਰੋਨ ਦਾ ਅਤੇ ਹਸਰੋਨ ਰਾਮ ਦਾ ਪਿਤਾ ਸੀ ।
4
ਰਾਮ ਅੰਮੀਨਾਦਾਬ ਦਾ, ਅੰਮੀਨਾਦਾਬ ਨਹਸੋਨ ਦਾ, ਨਹਸੋਨ ਸਲਮੋਨ ਦਾ ਪਿਤਾ ਸੀ ।
5
ਸਲਮੋਨ ਬੋਅਜ਼ ਦਾ ਪਿਤਾ ਸੀ (ਬੋਅਜ਼ ਦੀ ਮਾਂ ਰਾਹਾਬ ਸੀ) । ਬੋਅਜ਼ ਉਬੇਦ ਦਾ ਪਿਤਾ ਸੀ । (ਉਬੇਦ ਦੀ ਮਾਂ ਰੂਥ ਸੀ) ਅਤੇ ਉਬੇਦ ਯੱਸੀ ਦਾ ਪਿਤਾ ਸੀ ।
6
ਯੱਸੀ ਰਾਜਾ ਦਾਊਦ ਦਾ ਪਿਤਾ ਸੀ । ਦਾਊਦ ਸੁਲੇਮਾਨ ਦਾ ਪਿਤਾ ਸੀ । (ਸੁਲੇਮਾਨ ਦੀ ਮਾਂ ਪਹਿਲਾਂ ਊਰੀਯਾਹ ਦੀ ਪਤਨੀ ਸੀ) ।
7
ਸੁਲੇਮਾਨ ਰਹੂਬਆਮ ਦਾ, ਰਹੂਬਆਮ ਅਬੀਯਾਹ ਦਾ, ਅਤੇ ਅਬੀਯਾਹ ਆਸਾ ਦਾ ਪਿਤਾ ਸੀ ।
8
ਆਸਾ ਯਹੋਸ਼ਾਫਾਟ ਦਾ, ਯਹੋਸ਼ਾਫਾਟ ਯੋਰਾਮ ਦਾ, ਅਤੇ ਯੋਰਾਮ ਉੱਜ਼ੀਯਾਹ ਦਾ ਪਿਤਾ ਸੀ ।
9
ਉੱਜ਼ੀਯਾਹ ਯੋਥਾਮ ਦਾ, ਯੋਥਾਮ ਆਹਾਜ਼ ਦਾ ਅਤੇ ਆਹਾਜ਼ ਹਿਜ਼ਕੀਯਾਹ ਦਾ ਪਿਤਾ ਸੀ ।
10
ਹਿਜ਼ਕੀਯਾਹ ਮੱਨਸਹ ਦਾ, ਮੱਨਸਹ ਆਮੋਨ ਦਾ ਅਤੇ ਆਮੋਨ ਯੋਸ਼ੀਯਾਹ ਦਾ ਪਿਤਾ ਸੀ ।
11
ਯੋਸ਼ੀਯਾਹ ਯਕਾਨਯਾਹ ਅਤੇ ਉਸ ਦੇ ਭਰਾਵਾਂ ਦਾ ਪਿਤਾ ਸੀ । ਇਹਨਾਂ ਦੇ ਸਮੇਂ ਇਸਰਾਏਲ ਨੂੰ ਬੰਦੀ ਬਣਾ ਕੇ ਬਾਬੁਲ ਵਿੱਚ ਲੈ ਜਾਇਆ ਗਿਆ ਸੀ ।
12
ਬਾਬੁਲ ਵਿੱਚ ਬੰਦੀ ਬਣਾ ਕੇ ਲੈ ਜਾਣ ਦੇ ਬਾਅਦ: ਯਕਾਨਯਾਹ ਸਾਲਤਿਏਲ ਦਾ, ਸਾਲਤਿਏਲ ਜ਼ਰੁੱਬਾਬਲ ਦਾ,
13
ਜ਼ਰੁੱਬਾਬਲ ਅਬੀਹੂਦ ਦਾ, ਅਬੀਹੂਦ ਈਲਯਾਕੀਮ ਦਾ, ਅਤੇ ਈਲਯਾਕੀਮ ਅਜ਼ੋਰ ਦਾ ਪਿਤਾ ਸੀ ।
14
ਅਜ਼ੋਰ ਸਾਦੋਕ ਦਾ, ਸਾਦੋਕ ਯਾਕੀਨ ਦਾ ਅਤੇ ਯਾਕੀਨ ੲਲੀਹੂਦ ਦਾ ਪਿਤਾ ਸੀ ।
15
ੲਲੀਹੂਦ ਇਲਾਜ਼ਰ ਦਾ, ਇਲਾਜ਼ਰ ਮੱਥਾਨ ਦਾ, ਮੱਥਾਨ ਯਾਕੂਬ ਦਾ,
16
ਅਤੇ ਯਾਕੂਬ ਯੂਸਫ਼ ਦਾ ਪਿਤਾ ਸੀ । ਯੂਸਫ਼ ਦੀ ਪਤਨੀ ਮਰੀਅਮ ਸੀ ਜਿਸ ਤੋਂ ਯਿਸੂ ਨੇ ਜਨਮ ਲਿਆ, ਜੋ “ ਮਸੀਹ ” ਅਖਵਾਉਂਦੇ ਹਨ ।
17
ਇਸ ਤਰ੍ਹਾਂ ਸਭ ਮਿਲਾ ਕੇ ਅਬਰਾਹਾਮ ਤੋਂ ਦਾਊਦ ਤੱਕ ਚੌਦਾਂ ਪੀੜ੍ਹੀਆਂ, ਦਾਊਦ ਤੋਂ ਬਾਬੁਲ ਵਿੱਚ ਬੰਦੀ ਬਣਾਏ ਜਾਣ ਤੱਕ ਚੌਦਾਂ ਪੀੜ੍ਹੀਆਂ ਅਤੇ ਬਾਬੁਲ ਵਿੱਚ ਬੰਦੀ ਬਣਾਏ ਜਾਣ ਤੋਂ ਲੈ ਕੇ ਮਸੀਹ ਤੱਕ ਚੌਦਾਂ ਪੀੜ੍ਹੀਆਂ ਸਨ ।
18
ਯਿਸੂ ਮਸੀਹ ਦਾ ਜਨਮ ਇਸ ਤਰ੍ਹਾਂ ਹੋਇਆ: ਉਹਨਾਂ ਦੀ ਮਾਂ ਮਰੀਅਮ ਦੀ ਮੰਗਣੀ ਯੂਸਫ਼ ਨਾਲ ਹੋਈ ਸੀ । ਪਰ ਮਰੀਅਮ ਅਤੇ ਯੂਸਫ਼ ਦੇ ਵਿਆਹ ਤੋਂ ਪਹਿਲਾਂ ਹੀ, ਮਰੀਅਮ ਨੇ ਆਪਣੇ ਆਪ ਨੂੰ ਪਵਿੱਤਰ ਆਤਮਾ ਦੁਆਰਾ ਗਰਭਵਤੀ ਪਾਇਆ ।
19
ਯੂਸਫ਼ ਜਿਸ ਨਾਲ ਉਸ ਦੀ ਮੰਗਣੀ ਹੋਈ ਸੀ, ਉਹ ਇੱਕ ਨੇਕ ਆਦਮੀ ਸੀ । ਉਹ ਮਰੀਅਮ ਨੂੰ ਖੁੱਲ੍ਹੇਆਮ ਬੇਇੱਜ਼ਤ ਨਹੀਂ ਕਰਨਾ ਚਾਹੁੰਦਾ ਸੀ । ਇਸ ਲਈ ਉਸ ਨੇ ਚੁੱਪਚਾਪ ਮੰਗਣੀ ਤੋੜਨ ਦਾ ਵਿਚਾਰ ਕੀਤਾ ।
20
ਪਰ ਅਜੇ ਉਹ ਇਸ ਬਾਰੇ ਸੋਚ ਵਿਚਾਰ ਕਰ ਹੀ ਰਿਹਾ ਸੀ ਕਿ ਪ੍ਰਭੂ ਦੇ ਇੱਕ ਸਵਰਗਦੂਤ ਨੇ ਉਸ ਨੂੰ ਸੁਪਨੇ ਵਿੱਚ ਦਰਸ਼ਨ ਦੇ ਕੇ ਕਿਹਾ, “ਯੂਸਫ਼, ਦਾਊਦ ਦੀ ਸੰਤਾਨ, ਮਰੀਅਮ ਨੂੰ ਆਪਣੀ ਪਤਨੀ ਬਣਾਉਣ ਤੋਂ ਨਾ ਡਰ ਕਿਉਂਕਿ ਜਿਹੜਾ ਉਸ ਦੇ ਗਰਭ ਵਿੱਚ ਹੈ ਉਹ ਪਵਿੱਤਰ ਆਤਮਾ ਵੱਲੋਂ ਹੈ ।
21
ਉਹ ਇੱਕ ਪੁੱਤਰ ਨੂੰ ਜਨਮ ਦੇਵੇਗੀ । ਤੂੰ ਉਹਨਾਂ ਦਾ ਨਾਮ ਯਿਸੂ ਰੱਖਣਾ ਕਿਉਂਕਿ ਉਹ ਆਪਣੇ ਲੋਕਾਂ ਨੂੰ ਉਹਨਾਂ ਦੇ ਪਾਪਾਂ ਤੋਂ ਮੁਕਤੀ ਦੇਣਗੇ ।”
22
ਇਹ ਸਭ ਇਸ ਲਈ ਹੋਇਆ ਕਿ ਪ੍ਰਭੂ ਦੇ ਨਬੀ ਦੇ ਦੁਆਰਾ ਕਿਹਾ ਹੋਇਆ ਇਹ ਵਚਨ ਪੂਰਾ ਹੋਵੇ:
23
“ਇੱਕ ਕੁਆਰੀ ਗਰਭਵਤੀ ਹੋਵੇਗੀ ਅਤੇ ਇੱਕ ਪੁੱਤਰ ਨੂੰ ਜਨਮ ਦੇਵੇਗੀ, ਉਹਨਾਂ ਦਾ ਨਾਮ ‘ਇਮਾਨੂਏਲ’ ਰੱਖਿਆ ਜਾਵੇਗਾ ਜਿਸ ਦਾ ਅਰਥ ਹੈ, ‘ਪਰਮੇਸ਼ਰ ਸਾਡੇ ਨਾਲ’ ।”
24
ਜਦੋਂ ਯੂਸਫ਼ ਨੀਂਦ ਤੋਂ ਜਾਗਿਆ ਤਾਂ ਉਸ ਨੇ ਉਸੇ ਤਰ੍ਹਾਂ ਕੀਤਾ ਜਿਸ ਤਰ੍ਹਾਂ ਸਵਰਗਦੂਤ ਨੇ ਉਸ ਨੂੰ ਦੱਸਿਆ ਸੀ ਅਤੇ ਮਰੀਅਮ ਨਾਲ ਵਿਆਹ ਕਰ ਲਿਆ ।
25
ਉਸ ਨੇ ਉਸ ਸਮੇਂ ਤੱਕ ਜਦੋਂ ਤੱਕ ਕਿ ਮਰੀਅਮ ਨੇ ਪੁੱਤਰ ਨੂੰ ਜਨਮ ਨਾ ਦਿੱਤਾ, ਉਸ ਨਾਲ ਸੰਗ ਨਾ ਕੀਤਾ । ਉਸ ਨੇ ਪੁੱਤਰ ਦਾ ਨਾਮ ਯਿਸੂ ਰੱਖਿਆ ।
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 2 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28