bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
/
Matthew 3
Matthew 3
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
← Chapter 2
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 4 →
1
ਉਸ ਸਮੇਂ ਯੂਹੰਨਾ ਬਪਤਿਸਮਾ ਦੇਣ ਵਾਲਾ ਯਹੂਦਿਯਾ ਦੇ ਉਜਾੜ ਵਿੱਚ ਆ ਕੇ ਇਸ ਤਰ੍ਹਾਂ ਪ੍ਰਚਾਰ ਕਰਨ ਲੱਗਾ:
2
“ਆਪਣੇ ਪਾਪਾਂ ਨੂੰ ਛੱਡੋ ਕਿਉਂਕਿ ਪਰਮੇਸ਼ਰ ਦਾ ਰਾਜ ਨੇੜੇ ਆ ਗਿਆ ਹੈ ।”
3
ਯੂਹੰਨਾ ਬਾਰੇ ਹੀ ਯਸਾਯਾਹ ਨਬੀ ਨੇ ਕਿਹਾ ਸੀ: “ਉਜਾੜ ਵਿੱਚ ਇੱਕ ਆਵਾਜ਼ ਪੁਕਾਰ ਰਹੀ ਹੈ, ਪ੍ਰਭੂ ਦਾ ਰਾਹ ਤਿਆਰ ਕਰੋ, ਉਹਨਾਂ ਦੇ ਰਾਹਾਂ ਨੂੰ ਸਿੱਧੇ ਕਰੋ ।”
4
ਯੂਹੰਨਾ ਦੇ ਕੱਪੜੇ ਊਠ ਦੇ ਵਾਲਾਂ ਦੇ ਸਨ ਅਤੇ ਉਹ ਚਮੜੇ ਦੀ ਪੇਟੀ ਲੱਕ ਦੁਆਲੇ ਬੰਨ੍ਹਦਾ ਸੀ । ਉਸ ਦਾ ਭੋਜਨ ਟਿੱਡੀਆਂ ਅਤੇ ਜੰਗਲੀ ਸ਼ਹਿਦ ਸੀ ।
5
ਉਸ ਕੋਲ ਯਰੂਸ਼ਲਮ, ਸਾਰੇ ਯਹੂਦਿਯਾ ਅਤੇ ਯਰਦਨ ਤੇ ਸਭ ਆਲੇ ਦੁਆਲੇ ਦੇ ਲੋਕ ਆਏ ।
6
ਉਹਨਾਂ ਨੇ ਆਪਣੇ ਪਾਪਾਂ ਨੂੰ ਮੰਨਦੇ ਹੋਏ, ਯੂਹੰਨਾ ਕੋਲੋਂ ਯਰਦਨ ਨਦੀ ਵਿੱਚ ਬਪਤਿਸਮਾ ਲਿਆ ।
7
ਜਦੋਂ ਯੂਹੰਨਾ ਨੇ ਬਹੁਤ ਸਾਰੇ ਫ਼ਰੀਸੀਆਂ ਅਤੇ ਸਦੂਕੀਆਂ ਨੂੰ ਆਪਣੇ ਕੋਲ ਬਪਤਿਸਮਾ ਲੈਣ ਲਈ ਆਉਂਦੇ ਦੇਖਿਆ ਤਾਂ ਉਸ ਨੇ ਉਹਨਾਂ ਨੂੰ ਕਿਹਾ, “ਹੇ ਸੱਪਾਂ ਦੇ ਬੱਚਿਓ! ਤੁਹਾਨੂੰ ਕਿਸ ਨੇ ਸਾਵਧਾਨ ਕਰ ਦਿੱਤਾ ਹੈ ਕਿ ਤੁਸੀਂ ਪਰਮੇਸ਼ਰ ਦੇ ਆਉਣ ਵਾਲੇ ਕ੍ਰੋਧ ਤੋਂ ਬਚਣ ਦੀ ਕੋਸ਼ਿਸ਼ ਕਰੋ?
8
ਇਹੋ ਜਿਹੇ ਕੰਮ ਕਰੋ ਜਿਹਨਾਂ ਤੋਂ ਪਤਾ ਲੱਗੇ ਕਿ ਤੁਸੀਂ ਆਪਣੇ ਪਾਪਾਂ ਨੂੰ ਛੱਡ ਦਿੱਤਾ ਹੈ ।
9
ਇਹ ਨਾ ਸੋਚੋ ਕਿ ਤੁਸੀਂ ਆਪਣਾ ਬਚਾਅ ਇਹ ਕਹਿ ਕੇ ਕਰ ਸਕਦੇ ਹੋ, ‘ਅਬਰਾਹਾਮ ਸਾਡਾ ਪਿਤਾ ਹੈ ।’ ਮੈਂ ਤੁਹਾਨੂੰ ਕਹਿੰਦਾ ਹਾਂ ਕਿ ਪਰਮੇਸ਼ਰ ਇਹਨਾਂ ਪੱਥਰਾਂ ਵਿੱਚੋਂ ਅਬਰਾਹਾਮ ਦੇ ਲਈ ਸੰਤਾਨ ਪੈਦਾ ਕਰ ਸਕਦੇ ਹਨ ।
10
ਰੁੱਖਾਂ ਨੂੰ ਵੱਢਣ ਦੇ ਲਈ ਕੁਹਾੜਾ ਤਿਆਰ ਹੈ; ਜਿਹੜਾ ਰੁੱਖ ਚੰਗਾ ਫਲ ਨਹੀਂ ਦਿੰਦਾ, ਉਹ ਜੜ੍ਹ ਤੋਂ ਹੀ ਵੱਢ ਦਿੱਤਾ ਜਾਂਦਾ ਹੈ ।
11
ਮੈਂ ਤਾਂ ਇਹ ਦਿਖਾਉਣ ਦੇ ਲਈ ਕਿ ਤੁਸੀਂ ਆਪਣੇ ਪਾਪਾਂ ਨੂੰ ਛੱਡ ਦਿੱਤਾ ਹੈ, ਤੁਹਾਨੂੰ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ ਪਰ ਉਹ ਜਿਹੜੇ ਮੇਰੇ ਬਾਅਦ ਆ ਰਹੇ ਹਨ, ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਣਗੇ । ਉਹ ਮੇਰੇ ਤੋਂ ਵੱਧ ਸ਼ਕਤੀਸ਼ਾਲੀ ਹਨ । ਮੈਂ ਤਾਂ ਉਹਨਾਂ ਦੀ ਜੁੱਤੀ ਚੁੱਕਣ ਦੇ ਯੋਗ ਵੀ ਨਹੀਂ ਹਾਂ ।
12
ਉਹਨਾਂ ਦਾ ਛੱਜ ਉਹਨਾਂ ਦੇ ਹੱਥ ਵਿੱਚ ਹੈ । ਉਹ ਦਾਣਿਆਂ ਨੂੰ ਗੋਦਾਮਾਂ ਵਿੱਚ ਭਰ ਲੈਣਗੇ ਪਰ ਤੂੜੀ ਨੂੰ ਕਦੀ ਨਾ ਬੁਝਣ ਵਾਲੀ ਅੱਗ ਵਿੱਚ ਸੁੱਟ ਦੇਣਗੇ ।”
13
ਉਸ ਸਮੇਂ ਯਿਸੂ ਗਲੀਲ ਤੋਂ ਯਰਦਨ ਨਦੀ ਵਿੱਚ ਯੂਹੰਨਾ ਕੋਲੋਂ ਬਪਤਿਸਮਾ ਲੈਣ ਲਈ ਆਏ ।
14
ਪਰ ਯੂਹੰਨਾ ਨੇ ਇਹ ਕਹਿ ਕੇ ਉਹਨਾਂ ਨੂੰ ਰੋਕਣਾ ਚਾਹਿਆ, “ਤੁਹਾਡੇ ਹੱਥੋਂ ਤਾਂ ਮੈਨੂੰ ਬਪਤਿਸਮਾ ਲੈਣ ਦੀ ਲੋੜ ਹੈ ਅਤੇ ਤੁਸੀਂ ਮੇਰੇ ਕੋਲ ਆਏ ਹੋ?”
15
ਪਰ ਯਿਸੂ ਨੇ ਉਸ ਨੂੰ ਉੱਤਰ ਦਿੱਤਾ, “ਹੁਣ ਇਸੇ ਤਰ੍ਹਾਂ ਹੋਣ ਦੇ ਕਿਉਂਕਿ ਇਹ ਹੀ ਠੀਕ ਹੈ ਕਿ ਅਸੀਂ ਇਸੇ ਤਰ੍ਹਾਂ ਪਰਮੇਸ਼ਰ ਦੀ ਇੱਛਾ ਨੂੰ ਪੂਰਾ ਕਰੀਏ ।” ਤਦ ਯੂਹੰਨਾ ਮੰਨ ਗਿਆ ।
16
ਜਦੋਂ ਯਿਸੂ ਬਪਤਿਸਮਾ ਲੈ ਕੇ ਪਾਣੀ ਵਿੱਚੋਂ ਬਾਹਰ ਆਏ । ਉਸੇ ਸਮੇਂ ਅਕਾਸ਼ ਉਹਨਾਂ ਦੇ ਲਈ ਖੁੱਲ੍ਹ ਗਿਆ ਅਤੇ ਉਹਨਾਂ ਨੇ ਪਰਮੇਸ਼ਰ ਦੇ ਆਤਮਾ ਨੂੰ ਘੁੱਗੀ ਦੇ ਰੂਪ ਵਿੱਚ ਆਉਂਦੇ ਅਤੇ ਆਪਣੇ ਉੱਤੇ ਠਹਿਰਦੇ ਦੇਖਿਆ ।
17
ਉਸ ਸਮੇਂ ਅਕਾਸ਼ ਤੋਂ ਇੱਕ ਆਵਾਜ਼ ਆਈ: “ਇਹ ਮੇਰਾ ਪਿਆਰਾ ਪੁੱਤਰ ਹੈ, ਜਿਸ ਤੋਂ ਮੈਂ ਖ਼ੁਸ਼ ਹਾਂ ।”
← Chapter 2
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 4 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28