bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2022 (ਪੰਜਾਬੀ ਮੌਜੂਦਾ ਤਰਜਮਾ)
/
1 Corinthians 9
1 Corinthians 9
Punjabi 2022 (ਪੰਜਾਬੀ ਮੌਜੂਦਾ ਤਰਜਮਾ)
← Chapter 8
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 10 →
1
ਕੀ ਮੈਂ ਅਜ਼ਾਦ ਨਹੀਂ? ਕੀ ਮੈਂ ਰਸੂਲ ਨਹੀਂ? ਕੀ ਮੈਂ ਯਿਸ਼ੂ ਸਾਡੇ ਪ੍ਰਭੂ ਨੂੰ ਵੇਖਿਆ? ਕੀ ਤੁਸੀਂ ਪ੍ਰਭੂ ਵਿੱਚ ਮੇਰੇ ਕੰਮ ਦਾ ਨਤੀਜਾ ਨਹੀਂ ਹੋ?
2
ਭਾਵੇਂ ਕਿ ਮੈਂ ਹੋਰਨਾ ਲਈ ਰਸੂਲ ਨਹੀਂ ਹਾਂ, ਪਰ ਤੁਹਾਡੇ ਲਈ ਹਾਂ ਕਿਉਂਕਿ ਤੁਸੀਂ ਪ੍ਰਭੂ ਵਿੱਚ ਮੇਰੀ ਰਸੂਲਗੀ ਦੀ ਮੋਹਰ ਹੋ।
3
ਉਹਨਾਂ ਲਈ ਜਿਹੜੇ ਮੇਰੇ ਉੱਤੇ ਦੋਸ਼ ਲਾਉਂਦੇ ਹਨ, ਇਹੋ ਮੇਰਾ ਉੱਤਰ ਹੈ।
4
ਕੀ ਸਾਨੂੰ ਖਾਣ ਜਾਂ ਪੀਣ ਦਾ ਹੱਕ ਨਹੀਂ ਹੈ।
5
ਕੀ ਸਾਨੂੰ ਇਹ ਅਧਿਕਾਰ ਨਹੀਂ ਜੋਂ ਕਿਸੇ ਵਿਸ਼ਵਾਸੀ ਨਾਲ ਵਿਆਹ ਕਰਵਾ ਕੇ ਆਪਣੇ ਨਾਲ ਲੈ ਕੇ ਜਾ ਸਕੀਏ, ਜਿਸ ਤਰ੍ਹਾ ਦੂਸਰੇ ਰਸੂਲ, ਕੈਫ਼ਾਸ ਅਤੇ ਪ੍ਰਭੂ ਦੇ ਭਰਾਂ ਕਰਦੇ ਹਨ?
6
ਅਥਵਾ ਕੀ ਸਿਰਫ ਮੈਨੂੰ ਅਤੇ ਬਰਨਬਾਸ ਨੂੰ ਹੀ ਹੱਕ ਨਹੀਂ ਜੋ ਸਾਡੇ ਜਿਉਂਣ ਲਈ ਮਿਹਨਤ ਕਰਨੀ ਛੱਡ ਦੇਈਏ?
7
ਆਪਣੇ ਕੋਲੋਂ ਖਰਚਾ ਕਰਕੇ ਕੌਣ ਫੌਜ਼ ਦੀ ਨੌਕਰੀ ਕਰਦਾ ਹੈ? ਕੌਣ ਹੈ ਜੋਂ ਅੰਗੂਰੀ ਬਾਗ਼ ਲਾ ਕੇ ਉਸਦਾ ਫਲ ਨਹੀਂ ਖਾਂਦਾ? ਅਤੇ ਕੌਣ ਹੈ ਜੋ ਆਪਣੇ ਪਸ਼ੂ ਪਾਲ ਕੇ ਉਹਨਾਂ ਦਾ ਦੁੱਧ ਨਹੀਂ ਪੀਂਦਾ?
8
ਕੀ ਮੈਂ ਇਹ ਮਨੁੱਖਾਂ ਦੇ ਨਿਯਮ ਅਨੁਸਾਰ ਆਖਦਾ ਹਾਂ? ਅਤੇ ਕੀ ਬਿਵਸਥਾ ਇਹ ਨਹੀਂ ਕਹਿੰਦੀ?
9
ਕਿਉਂਕਿ ਮੋਸ਼ੇਹ ਦੀ ਬਿਵਸਥਾ ਵਿੱਚ ਇਹ ਲਿਖਿਆ ਹੋਇਆ ਹੈ: “ਤੂੰ ਹਲ ਚਲਾਉਂਦੇ ਸਮੇਂ ਬਲਦ ਦੇ ਮੂੰਹ ਨੂੰ ਛਿੱਕਲੀ ਨਾ ਚੜ੍ਹਾਈ।” ਕੀ ਪਰਮੇਸ਼ਵਰ ਬਲਦਾਂ ਦੀ ਹੀ ਚਿੰਤਾ ਕਰਦਾ ਹੈ?
10
ਕਿ ਸਾਡੇ ਲਈ ਉਹ ਇਹ ਨਹੀਂ ਆਖਦਾ ਹੈ? ਸਾਡੇ ਲਈ ਇਹ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਗਿਆ ਸੀ, ਕਿਉਂਕਿ ਚਾਹੀਦਾ ਹੈ ਕਿ ਜਿਹੜਾ ਆਸ ਨਾਲ ਵਾਹੀ ਕਰਦਾ ਹੈ ਉਹ ਆਸ ਨਾਲ ਵਾਹੀ ਕਰੇ ਅਤੇ ਜਿਹੜਾ ਵੱਢਦਾ ਹੈ ਉਹ ਹਿੱਸਾ ਲੈਣ ਦੀ ਆਸ ਨਾਲ ਵੱਢੇ।
11
ਜੇ ਅਸੀਂ ਤੁਹਾਡੇ ਵਿੱਚ ਆਤਮਿਕ ਬੀਜ ਬੀਜੇ ਹਨ, ਤਾਂ ਕੀ ਇਹ ਕੋਈ ਵੱਡੀ ਗੱਲ ਹੈ ਜੋ ਤੁਹਾਡੇ ਦੁਆਰਾ ਦੁਨਿਆਵੀ ਪਦਾਰਥ ਪ੍ਰਾਪਤ ਕਰੀਏ?
12
ਜੇ ਦੂਸਰਿਆ ਰਸੂਲਾਂ ਨੂੰ ਤੁਹਾਡੇ ਉੱਤੇ ਅਧਿਕਾਰ ਹੈ ਤਾਂ ਕੀ ਸਾਡਾ ਅਧਿਕਾਰ ਉਹਨਾਂ ਨਾਲੋਂ ਵੱਧ ਕੇ ਤੁਹਾਡੇ ਉੱਤੇ ਨਹੀਂ? ਪਰ ਅਸੀਂ ਆਪਣੇ ਇਸ ਅਧਿਕਾਰ ਨੂੰ ਨਹੀਂ ਵਰਤਿਆ। ਪਰੰਤੂ ਇਸ ਦੇ ਬਾਵਜੂਦ ਵੀ ਅਸੀਂ ਸਭ ਕੁਝ ਸਹਾਰਦੇ ਰਹੇ, ਤਾਂ ਜੋ ਮਸੀਹ ਦੀ ਖੁਸ਼ਖ਼ਬਰੀ ਵਿੱਚ ਕੋਈ ਰੁਕਾਵਟ ਨਾ ਆਵੇ।
13
ਕੀ ਤੁਸੀਂ ਇਹ ਨਹੀਂ ਜਾਣਦੇ ਜਿਹੜੇ ਹੈਕਲ ਵਿੱਚ ਕੰਮ ਕਰਦੇ ਹਨ ਉਹ ਭੋਜਨ ਹੈਕਲ ਦੇ ਚੜ੍ਹਾਵੇ ਵਿੱਚੋਂ ਹੀ ਖਾਂਦੇ ਹਨ, ਅਤੇ ਜਿਹੜੇ ਜਗਵੇਦੀ ਦੀ ਸੇਵਾ ਕਰਦੇ ਹਨ ਉਹ ਜਗਵੇਦੀ ਦੇ ਚੜ੍ਹਾਵੇ ਦੇ ਹਿੱਸੇਦਾਰ ਹੁੰਦੇ ਹਨ।
14
ਇਸੇ ਪ੍ਰਕਾਰ ਪ੍ਰਭੂ ਨੇ ਖੁਸ਼ਖ਼ਬਰੀ ਦੇ ਪ੍ਰਚਾਰਕਾਂ ਨੂੰ ਵੀ ਆਗਿਆ ਦਿੱਤੀ ਹੈ ਜੋ ਉਹ ਖੁਸ਼ਖ਼ਬਰੀ ਤੋਂ ਹੀ ਆਪਣਾ ਗੁਜਾਰਾ ਕਰਨ।
15
ਪਰ ਮੈਂ ਇਨ੍ਹਾਂ ਅਧਿਕਾਰਾਂ ਵਿੱਚ ਕੋਈ ਵੀ ਨਹੀਂ ਵਰਤਿਆ। ਅਤੇ ਮੈਂ ਇਹ ਗੱਲਾਂ ਇਸ ਕਰਕੇ ਨਹੀਂ ਲਿਖ ਰਿਹਾ ਤਾਂ ਜੋ ਮੇਰੇ ਨਾਲ ਇਸ ਤਰ੍ਹਾ ਕੁਝ ਹੋਵੇ, ਕਿਉਂ ਮੇਰੇ ਲਈ ਮਰਨਾ ਚੰਗਾ ਹੈ ਜੋ ਮੇਰੇ ਇਸ ਘਮੰਡ ਨੂੰ ਕੋਈ ਵਿਅਰਥ ਕਰੇ।
16
ਜਦੋਂ ਮੈ ਤੁਹਾਨੂੰ ਖੁਸ਼ਖ਼ਬਰੀ ਸੁਣਾਵਾਂ ਤਾਂ ਵੀ ਮੇਰਾ ਕੋਈ ਘਮੰਡ ਨਹੀਂ ਹੈ, ਕਿਉਂਕਿ ਮੈਂ ਇਹ ਕਰਨ ਦੇ ਆਦੇਸ਼ ਦੇ ਅਧੀਨ ਹਾਂ। ਹਾਏ ਮੇਰੇ ਉੱਤੇ ਜੇ ਮੈਂ ਖੁਸ਼ਖ਼ਬਰੀ ਦਾ ਪ੍ਰਚਾਰ ਨਾ ਕਰਾ!
17
ਅਗਰ ਮੈਂ ਆਪਣੀ ਇੱਛਾ ਨਾਲ ਪ੍ਰਚਾਰ ਕਰਾ, ਤਾਂ ਮੇਰੇ ਲਈ ਇਨਾਮ ਹੈ, ਅਗਰ ਆਪਣੀ ਇੱਛਾ ਤੋਂ ਬਿਨ੍ਹਾ ਤਾਂ ਜ਼ਿੰਮੇਵਾਰ ਮੈਨੂੰ ਸੌਪੀ ਗਈ ਹੈ।
18
ਤਾਂ ਮੇਰੇ ਲਈ ਕੀ ਇਨਾਮ ਹੈ? ਕਿ ਇਹ: ਜੋ ਮੈਂ ਇਸ ਖੁਸ਼ਖ਼ਬਰੀ ਦਾ ਪ੍ਰਚਾਰ ਮੁ਼ਫ਼ਤ ਵਿੱਚ ਕਰਦਾ ਰਹਾਂ, ਅਤੇ ਇਸ ਲਈ ਖੁਸ਼ਖ਼ਬਰੀ ਦੇ ਪ੍ਰਚਾਰਕ ਵਜੋਂ ਮੈਂ ਆਪਣੇ ਅਧਿਕਾਰ ਦੀ ਪੂਰੀ ਵਰਤੋਂ ਨਾ ਕਰਾਂ।
19
ਭਾਵੇਂ ਕਿ ਮੈਂ ਅਜ਼ਾਦ ਹਾਂ, ਤਾਂ ਵੀ ਮੈਂ ਆਪਣੇ ਆਪ ਨੂੰ ਸਭਨਾਂ ਦਾ ਦਾਸ ਬਣਾਇਆ, ਤਾਂ ਜੋ ਬਹੁਤ ਸਾਰਿਆ ਨੂੰ ਪ੍ਰਭੂ ਵੱਲ ਖਿੱਚ ਲਿਆਵਾਂ।
20
ਯਹੂਦਿਆਂ ਲਈ ਮੈਂ ਯਹੂਦਿਆਂ ਵਰਗਾ ਬਣਿਆ, ਤਾਂ ਜੋ ਉਹਨਾਂ ਨੂੰ ਪ੍ਰਭੂ ਲਈ ਜਿੱਤ ਸਕਾ। ਭਾਵੇਂ ਮੈਂ ਬਿਵਸਥਾ ਦੇ ਅਧੀਨ ਨਹੀਂ ਹਾਂ, ਤਾਂ ਵੀ ਮੈਂ ਉਹਨਾਂ ਵਰਗਾ ਬਣਿਆ ਜਿਹੜੇ ਬਿਵਸਥਾ ਦੇ ਅਧੀਨ ਹਨ, ਤਾਕਿ ਮੈਂ ਉਹਨਾਂ ਨੂੰ ਵੀ ਪ੍ਰਭੂ ਲਈ ਜਿੱਤ ਸਕਾ।
21
ਜਿਹੜੇ ਬਿਵਸਥਾ ਅਧੀਨ ਨਹੀਂ ਹਨ ਮੈਂ ਉਹਨਾਂ ਵਰਗਾ ਬਣਿਆ, (ਜਦਕਿ ਮੈਂ ਖੁਦ ਪਰਮੇਸ਼ਵਰ ਦੀ ਬਿਵਸਥਾ ਦੇ ਅਧੀਨ ਹਾਂ, ਪਰ ਮੈਂ ਮਸੀਹ ਦੀ ਬਿਵਸਥਾ ਦੇ ਅਧੀਨ ਵੀ ਹਾਂ), ਤਾਂ ਜੋ ਬਿਵਸਥਾ ਹੀਣਾ ਨੂੰ ਵੀ ਪ੍ਰਭੂ ਲਈ ਜਿੱਤ ਸਕਾ।
22
ਮੈਂ ਕਮਜ਼ੋਰ ਵਿਸ਼ਵਾਸ ਵਾਲਿਆ ਲਈ ਕਮਜ਼ੋਰ ਬਣਿਆ ਤਾਂ ਜੋ ਕਮਜ਼ੋਰਾਂ ਨੂੰ ਵੀ ਪ੍ਰਭੂ ਲਈ ਜਿੱਤ ਸਕਾ। ਮੈਂ ਸਾਰੇ ਲੋਕਾਂ ਲਈ ਸਭ ਕੁਝ ਬਣਿਆ ਤਾਂ ਜੋ ਹਰ ਇੱਕ ਨੂੰ ਮੈਂ ਕਿਸੇ ਨਾ ਕਿਸੇ ਤਰੀਕੇ ਨਾਲ ਮੁਕਤੀ ਲਈ ਜਿੱਤ ਸਕਾ।
23
ਅਤੇ ਮੈਂ ਇਹ ਸਭ ਖੁਸ਼ਖ਼ਬਰੀ ਦੇ ਪ੍ਰਚਾਰ ਦੇ ਕਰਕੇ ਕਰਦਾ ਹਾਂ, ਤਾਂ ਜੋ ਮੈਂ ਹੋਰਨਾਂ ਨਾਲ ਰਲ ਕੇ ਇਸ ਵਿੱਚ ਭਾਗੀਦਾਰ ਹੋ ਜਾਂਵਾ।
24
ਕੀ ਤੁਸੀਂ ਨਹੀਂ ਜਾਣਦੇ ਦੌੜ ਵਿੱਚ ਤਾਂ ਸਾਰੇ ਦੌੜਦੇ ਹਨ, ਪਰ ਇਨਾਮ ਇੱਕ ਨੂੰ ਹੀ ਮਿਲਦਾ ਹੈ? ਇਸ ਲਈ ਤੁਸੀਂ ਇਸ ਤਰ੍ਹਾਂ ਦੋੜੌ ਤਾਂ ਕਿ ਇਨਾਮ ਪ੍ਰਾਪਤ ਕਰ ਸਕੋ।
25
ਹਰ ਕੋਈ ਖੇਡਾਂ ਵਿੱਚ ਹਿੱਸਾ ਲੈਣ ਵਾਲਾ ਸਖ਼ਤ ਸਿਖਲਾਈ ਵਿੱਚੋਂ ਹੋ ਕੇ ਲੰਘਦਾ ਹੈ। ਉਹ ਇਸ ਲਈ ਕਰਦੇ ਹਨ ਤਾਂ ਜੋ ਉਹ ਨਾਸ਼ਵਾਨ ਮੁਕਟ ਨੂੰ ਪ੍ਰਾਪਤ ਸਕਣ, ਪਰ ਅਸੀਂ ਅਜਿਹਾ ਮੁਕਟ ਪ੍ਰਾਪਤ ਕਰਨ ਲਈ ਕਰਦੇ ਹਾਂ ਜੋ ਨਾਸ਼ਵਾਨ ਨਹੀਂ ਪਰ ਹਮੇਸ਼ਾ ਵਾਲਾ।
26
ਇਸ ਲਈ ਮੈਂ ਇਸ ਤਰ੍ਹਾਂ ਨਹੀਂ ਦੌੜਦਾ ਜਿਸ ਤਰ੍ਹਾ ਕੋਈ ਬਿਨ੍ਹਾਂ ਮਕਸਦ ਦੌੜਦਾ ਹੈ; ਮੈਂ ਇਸ ਤਰ੍ਹਾਂ ਨਹੀਂ ਲੜਦਾ ਜਿਵੇਂ ਕੋਈ ਹਵਾ ਵਿੱਚ ਮੁੱਕੇ ਮਾਰਦਾ ਹੋਵੇ।
27
ਮੈਂ ਆਪਣੇ ਸਰੀਰ ਨੂੰ ਮਾਰਦਾ ਕੁੱਟਦਾ ਅਤੇ ਆਪਣੇ ਵੱਸ ਵਿੱਚ ਰੱਖਦਾ ਹਾਂ ਤਾਂ ਜੋ ਮੈਂ ਦੂਸਰਿਆ ਨੂੰ ਪ੍ਰਚਾਰ ਕਰਨ ਤੋਂ ਬਾਅਦ, ਕਿਤੇ ਆਪਣੇ ਆਪ ਨੂੰ ਉਸ ਇਨਾਮ ਤੋਂ ਅਯੋਗ ਨਾ ਬਣਾ ਲਵਾ।
← Chapter 8
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 10 →
All chapters:
1
2
3
4
5
6
7
8
9
10
11
12
13
14
15
16