bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2022 (ਪੰਜਾਬੀ ਮੌਜੂਦਾ ਤਰਜਮਾ)
/
1 John 4
1 John 4
Punjabi 2022 (ਪੰਜਾਬੀ ਮੌਜੂਦਾ ਤਰਜਮਾ)
← Chapter 3
Jump to:
Chapter 1
Chapter 2
Chapter 3
Chapter 4
Chapter 5
Chapter 5 →
1
ਪਿਆਰੇ ਮਿੱਤਰੋ, ਹਰ ਆਤਮਾ ਤੇ ਵਿਸ਼ਵਾਸ ਨਾ ਕਰੋ, ਪਰ ਆਤਮਾਵਾਂ ਦੀ ਜਾਂਚ ਕਰੋ ਕਿ ਉਹ ਪਰਮੇਸ਼ਵਰ ਵੱਲੋਂ ਹਨ ਹੈ ਜਾਂ ਨਹੀਂ, ਕਿਉਂਕਿ ਬਹੁਤ ਸਾਰੇ ਝੂਠੇ ਨਬੀ ਜਗਤ ਵਿੱਚ ਨਿਕਲ ਆਏ ਹਨ।
2
ਇਸ ਤਰ੍ਹਾਂ ਤੁਸੀਂ ਪਰਮੇਸ਼ਵਰ ਦੇ ਆਤਮਾ ਨੂੰ ਪਛਾਣ ਸਕਦੇ ਹੋ: ਹਰ ਆਤਮਾ ਜੋ ਸਵੀਕਾਰ ਕਰਦੀ ਹੈ ਕਿ ਯਿਸ਼ੂ ਮਸੀਹ ਸਰੀਰ ਦੇ ਅਵਤਾਰ ਵਿੱਚ ਆਏ ਹਨ ਉਹ ਪਰਮੇਸ਼ਵਰ ਦੁਆਰਾ ਹੈ,
3
ਪਰ ਹਰ ਆਤਮਾ ਜੋ ਯਿਸ਼ੂ ਨੂੰ ਨਹੀਂ ਮੰਨਦੀ ਉਹ ਪਰਮੇਸ਼ਵਰ ਵੱਲੋਂ ਨਹੀਂ ਹੈ। ਇਹ ਮਸੀਹ ਵਿਰੋਧੀ ਦੀ ਆਤਮਾ ਹੈ, ਜਿਸ ਬਾਰੇ ਤੁਸੀਂ ਸੁਣਿਆ ਹੈ ਕਿ ਉਹ ਆ ਰਿਹਾ ਹੈ ਅਤੇ ਹੁਣ ਵੀ ਦੁਨੀਆਂ ਵਿੱਚ ਪਹਿਲਾਂ ਤੋਂ ਹੀ ਹੈ।
4
ਪਿਆਰੇ ਬੱਚਿਓ, ਤੁਸੀਂ ਪਰਮੇਸ਼ਵਰ ਤੋਂ ਹੋ ਅਤੇ ਤੁਸੀਂ ਝੂਠੇ ਨਬੀਆਂ ਨੂੰ ਹਰਾ ਦਿੱਤਾ ਹੈ, ਕਿਉਂਕਿ ਜੋ ਤੁਹਾਡੇ ਵਿੱਚ ਹੈ ਉਹ ਉਸ ਨਾਲੋਂ ਵੱਡਾ ਹੈ ਜੋ ਦੁਨੀਆਂ ਵਿੱਚ ਹੈ।
5
ਉਹ ਸੰਸਾਰ ਤੋਂ ਹਨ ਅਤੇ ਇਸ ਲਈ ਸੰਸਾਰ ਦੇ ਨਜ਼ਰੀਏ ਤੋਂ ਬੋਲਦੇ ਹਨ ਅਤੇ ਸੰਸਾਰ ਉਹਨਾਂ ਨੂੰ ਸੁਣਦਾ ਹੈ।
6
ਅਸੀਂ ਪਰਮੇਸ਼ਵਰ ਤੋਂ ਹਾਂ ਅਤੇ ਜੋ ਵੀ ਪਰਮੇਸ਼ਵਰ ਨੂੰ ਜਾਣਦਾ ਹੈ ਉਹ ਸਾਡੀ ਸੁਣਦਾ ਹੈ; ਪਰ ਜਿਹੜਾ ਵੀ ਪਰਮੇਸ਼ਵਰ ਤੋਂ ਨਹੀਂ ਹੈ ਉਹ ਸਾਡੀ ਨਹੀਂ ਸੁਣਦਾ। ਇਸ ਤੋਂ ਅਸੀਂ ਸੱਚਾਈ ਦੇ ਆਤਮਾ ਅਤੇ ਝੂਠ ਦੇ ਆਤਮਾ ਨੂੰ ਪਛਾਣ ਲੈਂਦੇ ਹਾਂ।
7
ਪਿਆਰੇ ਦੋਸਤੋ, ਆਪਾਂ ਇੱਕ-ਦੂਜੇ ਨੂੰ ਪਿਆਰ ਕਰੀਏ, ਕਿਉਂਕਿ ਪਿਆਰ ਪਰਮੇਸ਼ਵਰ ਦੁਆਰਾ ਆਉਂਦਾ ਹੈ। ਹਰ ਕੋਈ ਜੋ ਪਿਆਰ ਕਰਦਾ ਹੈ ਉਹ ਪਰਮੇਸ਼ਵਰ ਤੋਂ ਪੈਦਾ ਹੋਇਆ ਹੈ ਅਤੇ ਪਰਮੇਸ਼ਵਰ ਨੂੰ ਜਾਣਦਾ ਹੈ।
8
ਜਿਹੜਾ ਪਿਆਰ ਨਹੀਂ ਕਰਦਾ ਉਹ ਪਰਮੇਸ਼ਵਰ ਨੂੰ ਨਹੀਂ ਜਾਣਦਾ, ਕਿਉਂਕਿ ਪਰਮੇਸ਼ਵਰ ਪਿਆਰ ਹੈ।
9
ਇਸ ਤਰ੍ਹਾਂ ਪਰਮੇਸ਼ਵਰ ਨੇ ਸਾਡੇ ਵਿੱਚ ਆਪਣਾ ਪਿਆਰ ਦਿਖਾਇਆ: ਉਸਨੇ ਆਪਣੇ ਇੱਕਲੌਤੇ ਪੁੱਤਰ ਨੂੰ ਸੰਸਾਰ ਵਿੱਚ ਭੇਜਿਆ ਤਾਂ ਜੋ ਅਸੀਂ ਉਸਦੇ ਦੁਆਰਾ ਜੀ ਸਕੀਏ।
10
ਇਹ ਪਿਆਰ ਹੈ: ਇਹ ਨਹੀਂ ਕਿ ਅਸੀਂ ਪਰਮੇਸ਼ਵਰ ਨੂੰ ਪਿਆਰ ਕੀਤਾ, ਪਰ ਇਹ ਕਿ ਉਸਨੇ ਸਾਨੂੰ ਪਿਆਰ ਕੀਤਾ ਅਤੇ ਆਪਣੇ ਪੁੱਤਰ ਨੂੰ ਸਾਡੇ ਪਾਪਾਂ ਲਈ ਪ੍ਰਾਸਚਿਤ ਬਲੀ ਵਜੋਂ ਭੇਜਿਆ।
11
ਪਿਆਰੇ ਦੋਸਤੋ, ਕਿਉਂਕਿ ਪਰਮੇਸ਼ਵਰ ਨੇ ਸਾਨੂੰ ਬਹੁਤ ਪਿਆਰ ਕੀਤਾ ਹੈ, ਸਾਨੂੰ ਵੀ ਇੱਕ ਦੂਸਰੇ ਨੂੰ ਪਿਆਰ ਕਰਨਾ ਚਾਹੀਦਾ ਹੈ।
12
ਪਰਮੇਸ਼ਵਰ ਨੂੰ ਕਿਸੇ ਨੇ ਕਦੇ ਨਹੀਂ ਵੇਖਿਆ; ਪਰ ਜੇ ਅਸੀਂ ਇੱਕ ਦੂਸਰੇ ਨੂੰ ਪਿਆਰ ਕਰਦੇ ਹਾਂ, ਪਰਮੇਸ਼ਵਰ ਸਾਡੇ ਵਿੱਚ ਰਹਿੰਦੇ ਹਨ ਅਤੇ ਉਹਨਾਂ ਦਾ ਪਿਆਰ ਸਾਡੇ ਵਿੱਚ ਸੰਪੂਰਨ ਹੋ ਗਿਆ ਹੈ।
13
ਇਸ ਤਰ੍ਹਾਂ ਅਸੀਂ ਜਾਣਦੇ ਹਾਂ ਕਿ ਅਸੀਂ ਉਸ ਵਿੱਚ ਰਹਿੰਦੇ ਹਾਂ ਅਤੇ ਉਹ ਸਾਡੇ ਵਿੱਚ ਰਹਿੰਦਾ ਹੈ, ਉਸ ਨੇ ਸਾਨੂੰ ਆਪਣਾ ਆਤਮਾ ਦਿੱਤਾ ਹੈ।
14
ਅਤੇ ਅਸੀਂ ਵੇਖਿਆ ਅਤੇ ਗਵਾਹੀ ਦਿੱਤੀ ਹੈ ਕਿ ਪਿਤਾ ਨੇ ਆਪਣੇ ਪੁੱਤਰ ਨੂੰ ਦੁਨੀਆਂ ਦਾ ਮੁਕਤੀਦਾਤਾ ਹੋਣ ਲਈ ਭੇਜਿਆ ਹੈ।
15
ਜੇ ਕੋਈ ਮੰਨਦਾ ਹੈ ਕਿ ਯਿਸ਼ੂ ਪਰਮੇਸ਼ਵਰ ਦੇ ਪੁੱਤਰ ਹਨ ਤਾਂ ਪਰਮੇਸ਼ਵਰ ਉਹਨਾਂ ਵਿੱਚ ਰਹਿੰਦੇ ਹਨ ਅਤੇ ਉਹ ਪਰਮੇਸ਼ਵਰ ਵਿੱਚ।
16
ਅਤੇ ਅਸੀਂ ਪਰਮੇਸ਼ਵਰ ਦੇ ਉਸ ਪਿਆਰ ਨੂੰ ਜਾਣਿਆ ਜੋ ਉਹ ਸਾਡੇ ਨਾਲ ਰੱਖਦੇ ਹਨ। ਪਰਮੇਸ਼ਵਰ ਪਿਆਰ ਹੈ। ਜੋ ਕੋਈ ਪਿਆਰ ਵਿੱਚ ਰਹਿੰਦਾ ਹੈ ਉਹ ਪਰਮੇਸ਼ਵਰ ਵਿੱਚ ਅਤੇ ਪਰਮੇਸ਼ਵਰ ਉਹਨਾਂ ਵਿੱਚ ਰਹਿੰਦਾ ਹੈ।
17
ਇਸ ਤਰ੍ਹਾਂ ਸਾਡੇ ਵਿੱਚ ਪਿਆਰ ਨੂੰ ਸੰਪੂਰਨ ਬਣਾਇਆ ਜਾਂਦਾ ਹੈ ਤਾਂ ਜੋ ਸਾਨੂੰ ਨਿਆਉਂ ਦੇ ਦਿਨ ਵਿਸ਼ਵਾਸ ਮਿਲੇ: ਇਸ ਸੰਸਾਰ ਵਿੱਚ ਅਸੀਂ ਯਿਸ਼ੂ ਵਰਗੇ ਹਾਂ।
18
ਪਿਆਰ ਵਿੱਚ ਕੋਈ ਡਰ ਨਹੀਂ ਹੁੰਦਾ। ਪਰ ਸੰਪੂਰਨ ਪਿਆਰ ਡਰ ਨੂੰ ਬਾਹਰ ਕੱਢਦਾ ਹੈ, ਕਿਉਂਕਿ ਡਰ ਦਾ ਸੰਬੰਧ ਸਜ਼ਾ ਨਾਲ ਹੁੰਦਾ ਹੈ। ਜਿਹੜਾ ਡਰਦਾ ਹੈ ਉਹ ਪਿਆਰ ਵਿੱਚ ਸੰਪੂਰਨ ਨਹੀਂ ਹੁੰਦਾ।
19
ਅਸੀਂ ਪਿਆਰ ਕਰਦੇ ਹਾਂ ਕਿਉਂਕਿ ਸਾਨੂੰ ਉਹਨਾਂ ਨੇ ਪਹਿਲਾਂ ਪਿਆਰ ਕੀਤਾ ਸੀ।
20
ਜਿਹੜਾ ਵੀ ਪਰਮੇਸ਼ਵਰ ਨੂੰ ਪਿਆਰ ਕਰਨ ਦਾ ਦਾਅਵਾ ਕਰਦਾ ਹੈ ਫਿਰ ਵੀ ਕਿਸੇ ਭਰਾ ਜਾਂ ਭੈਣ ਨਾਲ ਨਫ਼ਰਤ ਕਰਦਾ ਹੈ ਉਹ ਝੂਠਾ ਹੈ। ਕਿਉਂਕਿ ਜੋ ਕੋਈ ਆਪਣੇ ਭਰਾ ਅਤੇ ਭੈਣ ਨੂੰ ਪਿਆਰ ਨਹੀਂ ਕਰਦਾ, ਜਿਨ੍ਹਾਂ ਨੂੰ ਉਸ ਨੇ ਵੇਖਿਆ ਹੈ, ਉਹ ਪਰਮੇਸ਼ਵਰ ਨੂੰ ਪਿਆਰ ਨਹੀਂ ਕਰ ਸਕਦਾ, ਜਿਸਨੂੰ ਉਸ ਨੇ ਨਹੀਂ ਵੇਖਿਆ।
21
ਅਤੇ ਉਸਨੇ ਸਾਨੂੰ ਇਹ ਆਦੇਸ਼ ਦਿੱਤਾ ਹੈ: ਜੋ ਕੋਈ ਵੀ ਪਰਮੇਸ਼ਵਰ ਨੂੰ ਪਿਆਰ ਕਰਦਾ ਹੈ ਉਸਨੂੰ ਆਪਣੇ ਭਰਾ ਅਤੇ ਭੈਣ ਨੂੰ ਵੀ ਪਿਆਰ ਕਰਨਾ ਚਾਹੀਦਾ ਹੈ।
← Chapter 3
Jump to:
Chapter 1
Chapter 2
Chapter 3
Chapter 4
Chapter 5
Chapter 5 →
All chapters:
1
2
3
4
5