bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2022 (ਪੰਜਾਬੀ ਮੌਜੂਦਾ ਤਰਜਮਾ)
/
1 Thessalonians 1
1 Thessalonians 1
Punjabi 2022 (ਪੰਜਾਬੀ ਮੌਜੂਦਾ ਤਰਜਮਾ)
Jump to:
Chapter 1
Chapter 2
Chapter 3
Chapter 4
Chapter 5
Chapter 2 →
1
ਪੌਲੁਸ, ਸਿਲਵਾਨੁਸ ਅਤੇ ਤਿਮੋਥਿਉਸ ਵੱਲੋਂ, ਸਾਡੇ ਪਿਤਾ ਪਰਮੇਸ਼ਵਰ ਅਤੇ ਪ੍ਰਭੂ ਯਿਸ਼ੂ ਮਸੀਹ ਵਿੱਚ ਥੱਸਲੁਨੀਕੀਆਂ ਸ਼ਹਿਰ ਦੀ ਕਲੀਸਿਆ ਨੂੰ: ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ।
2
ਅਸੀਂ ਲਗਾਤਾਰ ਤੁਹਾਡੇ ਸਾਰਿਆਂ ਲਈ ਪਰਮੇਸ਼ਵਰ ਦਾ ਧੰਨਵਾਦ ਕਰਦੇ ਹਾਂ ਅਤੇ ਆਪਣੀਆਂ ਪ੍ਰਾਰਥਨਾਵਾਂ ਵਿੱਚ ਨਿਰੰਤਰ ਤੁਹਾਡਾ ਜ਼ਿਕਰ ਕਰਦੇ ਹਾਂ।
3
ਅਤੇ ਤੁਹਾਡੇ ਵਿਸ਼ਵਾਸ ਦੇ ਕੰਮ, ਪਿਆਰ ਦੀ ਮਿਹਨਤ ਅਤੇ ਸਾਡੇ ਪ੍ਰਭੂ ਯਿਸ਼ੂ ਮਸੀਹ ਉੱਤੇ ਤੁਹਾਡੀ ਆਸ ਦਾ ਧੀਰਜ ਆਪਣੇ ਪਿਤਾ ਪਰਮੇਸ਼ਵਰ ਦੇ ਅੱਗੇ ਪ੍ਰਰਾਥਨਾ ਵਿੱਚ ਲਗਾਤਾਰ ਯਾਦ ਕਰਦੇ ਹਾਂ।
4
ਹੇ ਭਰਾਵੋ ਅਤੇ ਭੈਣ, ਪਰਮੇਸ਼ਵਰ ਦੇ ਪਿਆਰਿਓ, ਕਿਉਂਕਿ ਅਸੀਂ ਜਾਣਦੇ ਹਾਂ, ਕਿ ਉਸਨੇ ਤੁਹਾਨੂੰ ਚੁਣਿਆ ਹੋਈਆ ਹੈ,
5
ਕਿਉਂਕਿ ਅਸੀਂ ਤੁਹਾਨੂੰ ਖੁਸ਼ਖ਼ਬਰੀ ਦਾ ਪ੍ਰਚਾਰ ਕੀਤਾ ਤੁਹਾਡੇ ਕੋਲ ਸਿਰਫ ਸ਼ਬਦਾਂ ਨਾਲ ਨਹੀਂ ਬਲਕਿ ਸ਼ਕਤੀ, ਪਵਿੱਤਰ ਆਤਮਾ ਅਤੇ ਪੂਰੇ ਵਿਸ਼ਵਾਸ ਨਾਲ ਆਈ ਹੈ। ਤੁਸੀਂ ਜਾਣਦੇ ਹੋ ਕਿ ਅਸੀਂ ਤੁਹਾਡੇ ਲਈ ਤੁਹਾਡੇ ਵਿੱਚ ਕਿਵੇਂ ਰਹੇ।
6
ਤੁਸੀਂ ਸਾਡੀ ਅਤੇ ਪ੍ਰਭੂ ਦੀ ਰੀਸ ਕਰਦੇ ਹੋ, ਕਿਉਂਕਿ ਤੁਸੀਂ ਪਵਿੱਤਰ ਆਤਮਾ ਦੁਆਰਾ ਦਿੱਤੀ ਖੁਸ਼ੀ ਦੇ ਨਾਲ ਗੰਭੀਰ ਦੁੱਖਾਂ ਦੇ ਵਿੱਚ ਸੰਦੇਸ਼ ਦਾ ਸਵਾਗਤ ਕੀਤਾ ਹੈ।
7
ਅਤੇ ਇਸ ਲਈ ਤੁਸੀਂ ਮਕਦੂਨਿਯਾ ਅਤੇ ਅਖਾਯਾ ਦੇ ਸਾਰੇ ਵਿਸ਼ਵਾਸੀਆਂ ਲਈ ਇੱਕ ਨਮੂਨਾ ਬਣ ਗਏ।
8
ਪ੍ਰਭੂ ਦਾ ਸੰਦੇਸ਼ ਤੁਹਾਡੇ ਦੁਆਰਾ ਸਿਰਫ ਮਕਦੂਨਿਯਾ ਅਤੇ ਅਖਾਯਾ ਵਿੱਚ ਹੀ ਨਹੀਂ ਆਇਆ, ਪਰਮੇਸ਼ਵਰ ਵਿੱਚ ਤੁਹਾਡੀ ਵਿਸ਼ਵਾਸ ਹਰ ਜਗ੍ਹਾ ਜਾਣੀ ਜਾਂਦੀ ਹੈ। ਇਸ ਲਈ ਸਾਨੂੰ ਇਸ ਬਾਰੇ ਕੁਝ ਕਹਿਣ ਦੀ ਜ਼ਰੂਰਤ ਨਹੀਂ ਹੈ,
9
ਕਿਉਂਕਿ ਉਹਨਾਂ ਖੁਦ ਸਾਨੂੰ ਦੱਸਿਆ ਕਿ ਤੁਸੀਂ ਸਾਡਾ ਕਿਸ ਤਰ੍ਹਾਂ ਦਾ ਸਵਾਗਤ ਕੀਤਾ ਸੀ। ਅਤੇ ਤੁਸੀਂ ਕਿਵੇਂ ਮੂਰਤੀਆਂ ਨੂੰ ਛੱਡ ਕੇ ਪਰਮੇਸ਼ਵਰ ਦੀ ਵੱਲ ਮੁੜੇ ਕਿ ਜਿਉਂਦੇ ਤੇ ਸੱਚੇ ਪਰਮੇਸ਼ਵਰ ਦੀ ਸੇਵਾ ਕਰੋ।
10
ਅਤੇ ਸਵਰਗ ਤੋਂ ਪਰਮੇਸ਼ਵਰ ਦੇ ਪੁੱਤਰ ਦੀ ਉਡੀਕ ਕਰਦੇ ਰਹੋ, ਜਿਸਨੂੰ ਉਸਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਅਰਥਾਤ ਪ੍ਰਭੂ ਯਿਸ਼ੂ ਨੂੰ, ਜੋ ਸਾਨੂੰ ਆਉਣ ਵਾਲੇ ਕ੍ਰੋਧ ਤੋਂ ਬਚਾਉਂਦਾ ਹੈ।
Jump to:
Chapter 1
Chapter 2
Chapter 3
Chapter 4
Chapter 5
Chapter 2 →
All chapters:
1
2
3
4
5