bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2022 (ਪੰਜਾਬੀ ਮੌਜੂਦਾ ਤਰਜਮਾ)
/
1 Timothy 6
1 Timothy 6
Punjabi 2022 (ਪੰਜਾਬੀ ਮੌਜੂਦਾ ਤਰਜਮਾ)
← Chapter 5
Jump to:
Chapter 1
Chapter 2
Chapter 3
Chapter 4
Chapter 5
Chapter 6
1
ਸਾਰੇ ਜੋ ਦਾਸ ਦੇ ਜੂਲੇ ਹੇਠ ਹਨ ਆਪਣੇ ਮਾਲਕਾਂ ਨੂੰ ਪੂਰੇ ਸਤਿਕਾਰ ਦੇ ਯੋਗ ਸਮਝਣ ਤਾਂ ਜੋ ਪਰਮੇਸ਼ਵਰ ਦੇ ਨਾਮ ਅਤੇ ਸਾਡੀ ਸਿੱਖਿਆ ਦੀ ਬਦਨਾਮੀ ਨਾ ਹੋਵੇ।
2
ਜਿਨ੍ਹਾਂ ਦੇ ਮਾਲਕ ਵਿਸ਼ਵਾਸੀ ਹਨ ਉਹ ਆਪਣੇ ਮਾਲਕਾਂ ਦਾ ਇਸ ਕਾਰਨ ਨਿਰਾਦਰ ਨਾ ਕਰਨ ਕੀ ਉਹ ਉਹਨਾਂ ਦੇ ਸਾਥੀ-ਵਿਸ਼ਵਾਸੀ ਹਨ। ਇਸ ਦੀ ਬਜਾਏ, ਉਹਨਾਂ ਦੀ ਹੋਰ ਵੀ ਚੰਗੀ ਤਰ੍ਹਾ ਸੇਵਾ ਕਰਨੀ ਚਾਹੀਦੀ ਹੈ ਕਿਉਂਕਿ ਜਿਹੜੇ ਉਹਨਾਂ ਦੇ ਮਾਲਕ ਹਨ ਉਹ ਉਹਨਾਂ ਦੇ ਸਾਥੀ-ਵਿਸ਼ਵਾਸੀ ਹੋਣ ਕਾਰਨ ਪਿਆਰੇ ਹਨ ਅਤੇ ਆਪਣੇ ਦਾਸਾਂ ਦੀ ਭਲਾਈ ਲਈ ਸਮਰਪਿਤ ਹਨ। ਇਨ੍ਹਾਂ ਗੱਲਾਂ ਨੂੰ ਤੂੰ ਸਿਖਾ ਅਤੇ ਇਨ੍ਹਾਂ ਤੇ ਤੂੰ ਜ਼ੋਰ ਦੇ।
3
ਜੇ ਕੋਈ ਕੁਝ ਹੋਰ ਅਲੱਗ ਤਰ੍ਹਾ ਦੀ ਸਿੱਖਿਆ ਦਿੰਦਾ ਹੈ ਅਤੇ ਸਾਡੇ ਪ੍ਰਭੂ ਯਿਸ਼ੂ ਮਸੀਹ ਦੇ ਸਿਧਾਂਤਾਂ ਅਤੇ ਪਰਮੇਸ਼ਵਰ ਦੀ ਭਗਤੀ ਨਾਲ ਸਹਿਮਤ ਨਹੀਂ ਹੈ,
4
ਉਹ ਹੰਕਾਰੀ ਹੈ ਅਤੇ ਕੁਝ ਵੀ ਨਹੀਂ ਸਮਝਦਾ। ਸਗੋਂ ਉਸ ਨੂੰ ਵਿਵਾਦਾਂ ਅਤੇ ਸ਼ਬਦਾਂ ਦੇ ਹੇਰ ਫੇਰ ਦੀ ਬਿਮਾਰੀ ਹੈ ਜਿਸ ਕਰਕੇ ਖਾਰ, ਝਗੜਾ, ਕੁਫ਼ਰ, ਗੰਦੇ ਬੋਲ
5
ਅਤੇ ਵਿਗੜੀ ਹੋਈ ਬੁੱਧੀ ਅਤੇ ਸੱਚ ਤੋਂ ਅਲੱਗ ਮਨੁੱਖਾਂ ਵਿੱਚ ਲਗਾਤਾਰ ਝਗੜੇ ਹੁੰਦੇ ਹਨ, ਅਤੇ ਜੋ ਸੋਚਦੇ ਹਨ ਕਿ ਭਗਤੀ ਲਾਭ ਦਾ ਇੱਕ ਸਾਧਨ ਹੈ।
6
ਪਰ ਸਬਰ ਨਾਲ ਭਗਤੀ ਕਰਨਾ ਬਹੁਤ ਵੱਡਾ ਲਾਭ ਹੈ।
7
ਕਿਉਂਕਿ ਅਸੀਂ ਸੰਸਾਰ ਵਿੱਚ ਕੁਝ ਨਹੀਂ ਲਿਆਂਦਾ, ਅਤੇ ਨਾ ਹੀ ਕੁਝ ਵੀ ਲੈ ਕੇ ਜਾ ਸਕਦੇ ਹਾਂ।
8
ਪਰ ਜੇ ਸਾਡੇ ਕੋਲ ਭੋਜਨ ਅਤੇ ਕੱਪੜੇ ਹਨ, ਤਾਂ ਅਸੀਂ ਇਸ ਨਾਲ ਸੰਤੁਸ਼ਟ ਹੋਵਾਂਗੇ।
9
ਉਹ ਜੋ ਅਮੀਰ ਹੋਣਾ ਚਾਹੁੰਦੇ ਹਨ ਪਰਤਾਵੇ ਅਤੇ ਇੱਕ ਜਾਲ ਵਿੱਚ ਫਸ ਜਾਂਦੇ ਹਨ ਅਤੇ ਬਹੁਤ ਸਾਰੀਆਂ ਮੂਰਖਤਾ ਅਤੇ ਨੁਕਸਾਨ ਕਰਨ ਵਾਲਿਆ ਇੱਛਾਵਾਂ ਵਿੱਚ ਫਸ ਜਾਂਦੇ ਹਨ ਜੋ ਲੋਕਾਂ ਨੂੰ ਬਰਬਾਦ ਅਤੇ ਤਬਾਹੀ ਵਿੱਚ ਡੋਬ ਦਿੰਦੀਆਂ ਹਨ।
10
ਕਿਉਂਕਿ ਪੈਸੇ ਦਾ ਪਿਆਰ ਸਾਰੀ ਬੁਰਾਈਆਂ ਦੀ ਜੜ੍ਹ ਹੈ। ਕੁਝ ਲੋਕ, ਪੈਸੇ ਦੀ ਚਾਹ ਕਾਰਨ, ਵਿਸ਼ਵਾਸ ਤੋਂ ਭਟਕ ਗਏ ਅਤੇ ਆਪਣੇ ਆਪ ਨੂੰ ਬਹੁਤ ਸਾਰੇ ਦੁੱਖਾਂ ਨਾਲ ਵਿੰਨ੍ਹਿਆ ਹੈ।
11
ਪਰ ਤੁਸੀਂ, ਪਰਮੇਸ਼ਵਰ ਦੇ ਜਨ ਹੋ, ਇਨ੍ਹਾਂ ਗੱਲਾਂ ਤੋਂ ਭੱਜੋ ਅਤੇ ਧਾਰਮਿਕਤਾ, ਭਗਤੀ, ਵਿਸ਼ਵਾਸ, ਪਿਆਰ, ਸਬਰ ਅਤੇ ਨਰਮਾਈ ਦਾ ਪਿੱਛਾ ਕਰੋ।
12
ਵਿਸ਼ਵਾਸ ਦੀ ਚੰਗੀ ਲੜਾਈ ਲੜੋ। ਸਦੀਪਕ ਜੀਵਨ ਨੂੰ ਫੜੇ ਰੱਖੋ ਜਿਸ ਲਈ ਪਰਮੇਸ਼ਵਰ ਨੇ ਤੁਹਾਨੂੰ ਬੁਲਾਇਆ ਸੀ ਜਦੋਂ ਤੁਸੀਂ ਬਹੁਤ ਸਾਰੇ ਗਵਾਹਾਂ ਦੀ ਹਾਜ਼ਰੀ ਵਿੱਚ ਆਪਣਾ ਪੱਕਾ ਇਕਰਾਰ ਕੀਤਾ ਸੀ।
13
ਪਰਮੇਸ਼ਵਰ ਦੇ ਸਾਮ੍ਹਣੇ, ਜਿਹੜਾ ਹਰ ਚੀਜ਼ ਨੂੰ ਜੀਵਨ ਦਿੰਦਾ ਹੈ ਅਤੇ ਮਸੀਹ ਯਿਸ਼ੂ ਬਾਰੇ, ਜੋ ਪੋਂਨਤੀਯਾਸ ਪਿਲਾਤੁਸ ਦੇ ਸਾਮ੍ਹਣੇ ਗਵਾਹੀ ਦੇਣ ਵੇਲੇ, ਮੈਂ ਤੁਹਾਨੂੰ ਇਕਰਾਰ ਕਰਦਾ ਹਾਂ।
14
ਸਾਡੇ ਪ੍ਰਭੂ ਯਿਸ਼ੂ ਮਸੀਹ ਦੇ ਪ੍ਰਗਟ ਹੋਣ ਤੱਕ ਇਸ ਹੁਕਮ ਨੂੰ ਬੇਦਾਗ ਅਤੇ ਨਿਰਦੋਸ਼ ਰੱਖ,
15
ਜਿਸ ਨੂੰ ਪਰਮੇਸ਼ਵਰ ਆਪਣੇ ਸਮੇਂ ਵਿੱਚ ਲਿਆਵੇਗਾ ਉਹ ਪਰਮੇਸ਼ਵਰ, ਧੰਨ ਅਤੇ ਇੱਕੋ ਇੱਕ ਸ਼ਾਸਕ, ਰਾਜਿਆਂ ਦਾ ਰਾਜਾ ਅਤੇ ਪ੍ਰਭੂਆਂ ਦਾ ਪ੍ਰਭੂ,
16
ਜਿਹੜਾ ਇਕੱਲਾ ਅਮਰ ਹੈ ਅਤੇ ਅਪਹੁੰਚ ਚਾਨਣ ਵਿੱਚ ਰਹਿੰਦਾ ਹੈ, ਜਿਸ ਨੂੰ ਕਿਸੇ ਨੇ ਨਹੀਂ ਵੇਖਿਆ ਅਤੇ ਨਾ ਹੀ ਵੇਖ ਸਕਦਾ ਹੈ। ਉਸਦਾ ਆਦਰ ਅਤੇ ਮਹਿਮਾ ਸਦਾ ਲਈ ਹੋਵੇ। ਆਮੀਨ।
17
ਜਿਹੜੇ ਲੋਕ ਇਸ ਸੰਸਾਰ ਵਿੱਚ ਅਮੀਰ ਹਨ ਉਹਨਾਂ ਨੂੰ ਹੁਕਮ ਦੇ ਕਿ ਉਹ ਹੰਕਾਰੀ ਨਾ ਬਨਣ ਅਤੇ ਆਪਣੀ ਆਸ ਅਨਿਸ਼ਚਿਤ ਦੌਲਤ ਉੱਤੇ ਨਾ ਲਗਾਉਣ, ਪਰ ਆਪਣੀ ਆਸ ਪਰਮੇਸ਼ਵਰ ਤੇ ਲਗਾਉਣ ਜੋ ਸਾਡੇ ਭੋਗ ਲਈ ਸਾਨੂੰ ਸਭ ਕੁਝ ਦਿੰਦਾ ਹੈ।
18
ਉਹਨਾਂ ਨੂੰ ਚੰਗੇ ਕੰਮ ਕਰਨ, ਚੰਗੇ ਕੰਮਾਂ ਵਿੱਚ ਅਮੀਰ ਹੋਣ, ਅਤੇ ਖੁੱਲ੍ਹੇ ਦਿਲ ਵਾਲੇ ਅਤੇ ਦੇਣ ਲਈ ਤਿਆਰ ਰਹਿਣ ਦਾ ਆਦੇਸ਼ ਦਿਓ।
19
ਇਸ ਤਰੀਕੇ ਨਾਲ ਉਹ ਆਉਣ ਵਾਲੇ ਸਮੇਂ ਦੀ ਇੱਕ ਪੱਕੀ ਨੀਂਹ ਦੇ ਤੌਰ ਤੇ ਆਪਣੇ ਲਈ ਖਜ਼ਾਨਾ ਰੱਖ ਲੈਣਗੇ, ਤਾਂ ਜੋ ਉਹ ਉਸ ਜੀਵਨ ਨੂੰ ਫੜ ਸਕਣ ਜਿਹੜਾ ਸੱਚ-ਮੁੱਚ ਜੀਵਨ ਹੈ।
20
ਤਿਮੋਥਿਉਸ, ਜੋ ਤੈਨੂੰ ਸੌਂਪਿਆ ਗਿਆ ਹੈ ਉਸ ਦੀ ਰਾਖੀ ਕਰ। ਸੰਸਾਰਿਕ ਅਤੇ ਝੂਠੇ ਗਿਆਨ ਦੀ ਗੱਲਾਂ ਤੋਂ ਮੂੰਹ ਫੇਰ,
21
ਕੁਝ ਲੋਕ ਉਸ ਗਿਆਨ ਨੂੰ ਮੰਨ ਕੇ ਵਿਸ਼ਵਾਸ ਦੇ ਨਿਸ਼ਾਨੇ ਤੋਂ ਭਟਕ ਗਏ ਹਨ। ਪਰਮੇਸ਼ਵਰ ਦੀ ਕਿਰਪਾ ਤੁਹਾਡੇ ਸਾਰਿਆਂ ਨਾਲ ਹੋਵੇ।
← Chapter 5
Jump to:
Chapter 1
Chapter 2
Chapter 3
Chapter 4
Chapter 5
Chapter 6
All chapters:
1
2
3
4
5
6