bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2022 (ਪੰਜਾਬੀ ਮੌਜੂਦਾ ਤਰਜਮਾ)
/
Hebrews 9
Hebrews 9
Punjabi 2022 (ਪੰਜਾਬੀ ਮੌਜੂਦਾ ਤਰਜਮਾ)
← Chapter 8
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 10 →
1
ਪਹਿਲੀ ਵਾਚਾ ਵਿੱਚ ਪਰਮੇਸ਼ਵਰ ਦੀ ਅਰਾਧਨਾ ਅਤੇ ਸੰਸਾਰਿਕ ਪਵਿੱਤਰ ਸਥਾਨ ਵਾਸਤੇ ਨਿਯਮ ਦਿੱਤੇ ਗਏ ਸਨ।
2
ਇੱਕ ਤੰਬੂ ਬਣਾਇਆ ਗਿਆ ਸੀ। ਜਿਸਦੇ ਪਹਿਲੇ ਕਮਰੇ ਵਿੱਚ ਸ਼ਮਾਦਾਨ ਅਤੇ ਪਵਿੱਤਰ ਰੋਟੀ ਦਾ ਮੇਜ਼ ਰੱਖਿਆ ਜਾਂਦਾ ਸੀ। ਇਸ ਤੰਬੂ ਨੂੰ ਪਵਿੱਤਰ ਸਥਾਨ ਕਿਹਾ ਜਾਂਦਾ ਸੀ।
3
ਦੂਸਰੇ ਪਰਦੇ ਦੇ ਪਿੱਛੇ ਇੱਕ ਕਮਰਾ ਸੀ ਜੋ ਅੱਤ ਪਵਿੱਤਰ ਸਥਾਨ ਕਹਾਉਂਦਾ ਸੀ,
4
ਜਿੱਥੇ ਧੂਪ ਲਈ ਸੋਨੇ ਦੀ ਵੇਦੀ ਸੀ ਅਤੇ ਸੋਨੇ ਨਾਲ ਬਣਿਆ ਵਾਚਾ ਦਾ ਸੰਦੂਕ ਸੀ। ਇਸ ਵਾਚਾ ਦੇ ਸੰਦੂਕ ਵਿੱਚ ਸੋਨੇ ਦਾ ਬਰਤਨ ਮਨ੍ਨੇ ਨਾਲ ਭਰਿਆ ਹੋਇਆ, ਹਾਰੋਨ ਦੀ ਲਾਠੀ ਜਿਹੜੀ ਹਮੇਸ਼ਾ ਕੋਮਲ ਪੱਤਿਆਂ ਨਾਲ ਭਰੀ ਰਹਿੰਦੀ ਹੈ ਅਤੇ ਪੱਥਰ ਨਾਲ ਬਣਿਆ ਵਾਚਾ ਦੀ ਪੱਟੀਆਂ ਸਨ।
5
ਸੰਦੂਕ ਦੇ ਉੱਪਰ ਤੇਜ ਨਾਲ ਭਰੇ ਹੋਏ ਕਰੂਬ ਸਨ ਜਿਹੜੇ ਕਿਰਪਾ ਦੇ ਆਸਨ ਨੂੰ ਢੱਕ ਕੇ ਰੱਖਦੇ ਸੀ। ਪਰ ਇਨ੍ਹਾਂ ਸਾਰੀਆਂ ਚੀਜ਼ਾਂ ਦਾ ਵਿਸਤਾਰ ਵਿੱਚ ਬਿਆਨ ਕਰਨ ਦਾ ਹੁਣ ਸਮਾਂ ਨਹੀਂ ਹੈ।
6
ਸਾਰੀਆਂ ਚੀਜ਼ਾਂ ਨੂੰ ਇਸ ਪ੍ਰਕਾਰ ਪ੍ਰਬੰਧ ਕਰਨ ਤੋਂ ਬਾਅਦ ਜਦੋਂ ਜਾਜਕ ਹਰ ਸਮੇਂ ਬਾਹਰੀ ਤੰਬੂ ਵਿੱਚ ਆਪਣੀ ਸੇਵਕਾਈ ਲਈ ਪ੍ਰਵੇਸ਼ ਕਰਦਾ ਸੀ।
7
ਪਰ ਕੇਵਲ ਮਹਾਂ ਜਾਜਕ ਹੀ ਬਲੀ ਕੀਤੇ ਜਾਨਵਰ ਦਾ ਲਹੂ ਲੈ ਕੇ ਅੰਦਰੂਨੀ ਕਮਰੇ ਵਿੱਚ ਪ੍ਰਵੇਸ਼ ਕਰਦਾ ਸੀ ਅਤੇ ਉਹ ਵੀ ਸਿਰਫ ਸਾਲ ਵਿੱਚ ਇੱਕ ਹੀ ਵਾਰ, ਆਪਣੇ ਆਪ ਲਈ ਅਤੇ ਹੋਰ ਲੋਕਾਂ ਦੇ ਪਾਪਾਂ ਲਈ ਜੋ ਅਗਿਆਨਤਾ ਵਿੱਚ ਕੀਤੇ ਗਏ ਹੋਣ।
8
ਇਸ ਦੇ ਦੁਆਰਾ ਪਵਿੱਤਰ ਆਤਮਾ ਇਹ ਸਪਸ਼ਟ ਕਰਦਾ ਹੈ ਕਿ ਜਦੋਂ ਤੱਕ ਪਹਿਲਾਂ ਤੰਬੂ ਕਿਰਿਆਸ਼ੀਲ ਹੈ ਉਦੋਂ ਤੱਕ ਮੁੱਖ ਪਵਿੱਤਰ ਸਥਾਨ ਵਿੱਚ ਪ੍ਰਵੇਸ਼ ਦਾ ਰਸਤਾ ਬੰਦ ਹੈ।
9
ਇਹ ਬਾਹਰੀ ਤੰਬੂ ਵਰਤਮਾਨ ਸਮੇਂ ਲਈ ਉਧਾਰਨ ਦੇ ਕੇ ਇਹ ਦਰਸਾਉਂਦਾ ਹੈ ਕਿ ਭੇਂਟਾਂ ਤੇ ਬਲੀਆਂ ਜੋ ਜਾਜਕ ਦੁਆਰਾ ਚੜਾਈਆਂ ਜਾਂਦੀਆਂ ਸਨ, ਉਹ ਅਰਾਧਕ ਦੇ ਜ਼ਮੀਰ ਨੂੰ ਸ਼ੁੱਧ ਨਹੀਂ ਕਰ ਸਕਦੀ।
10
ਇਹ ਸਿਰਫ ਖਾਣ-ਪੀਣ ਅਤੇ ਵੱਖੋ ਵੱਖਰੇ ਰਸਮੀ ਧੋਣ ਦੇ ਮਾਮਲੇ ਹਨ ਇਹ ਸਰੀਰ ਸੰਬਧੀ ਨਿਯਮ ਨਵੇਂ ਆਦੇਸ਼ ਦੇ ਲਾਗੂ ਹੋਣ ਤੱਕ ਹੀ ਜਾਰੀ ਸਨ।
11
ਪਰ ਜਦੋਂ ਮਸੀਹ ਉਹਨਾਂ ਚੰਗੀਆਂ ਚੀਜ਼ਾਂ ਦੇ ਮਹਾਂ ਜਾਜਕ ਵਜੋਂ ਆਇਆ ਜੋ ਪਹਿਲਾਂ ਹੀ ਇੱਥੇ ਹਨ, ਉਹ ਇੱਕ ਵਿਸ਼ਾਲ ਅਤੇ ਵਧੇਰੇ ਸੰਪੂਰਨ ਡੇਰੇ ਵਿੱਚੋਂ ਲੰਘਿਆ ਜੋ ਮਨੁੱਖੀ ਹੱਥਾਂ ਨਾਲ ਨਹੀਂ ਬਣਾਇਆ ਗਿਆ, ਅਰਥਾਤ ਇਸ ਸ੍ਰਿਸ਼ਟੀ ਦਾ ਹਿੱਸਾ ਨਹੀਂ ਹੈ।
12
ਉਹ ਬੱਕਰੇਆਂ ਅਤੇ ਵੱਛਿਆਂ ਦੇ ਲਹੂ ਰਾਹੀਂ ਦਾਖਲ ਨਹੀਂ ਹੋਇਆ; ਪਰ ਉਹ ਆਪਣੇ ਲਹੂ ਦੁਆਰਾ ਸਭ ਤੋਂ ਪਵਿੱਤਰ ਸਥਾਨ ਵਿੱਚ ਇੱਕ ਵਾਰ ਦਾਖਲ ਹੋਇਆ, ਇਸ ਤਰ੍ਹਾਂ ਸਦੀਪਕ ਛੁਟਕਾਰਾ ਪ੍ਰਾਪਤ ਹੋਇਆ।
13
ਬੱਕਰੇਆਂ ਅਤੇ ਬਲਦਾਂ ਦਾ ਖੂਨ ਅਤੇ ਇੱਕ ਵੱਛੀ ਦੀ ਸੁਆਹ ਉਹਨਾਂ ਉੱਤੇ ਛਿੜਕਾਈ ਜਾਂਦੀ ਹੈ ਜੋ ਰਸਮੀ ਤੌਰ ਤੇ ਅਸ਼ੁੱਧ ਹਨ ਉਹਨਾਂ ਨੂੰ ਪਵਿੱਤਰ ਕਰਦੇ ਹਨ ਤਾਂ ਜੋ ਉਹ ਬਾਹਰੋਂ ਸ਼ੁੱਧ ਹੋ ਜਾਣ।
14
ਤਾਂ ਫਿਰ, ਮਸੀਹ ਦਾ ਲਹੂ ਕਿੰਨਾ ਵੱਧ ਨਿਰਦੋਸ਼ ਹੋਵੇਗਾ, ਜਿਸ ਨੇ ਸਦੀਪਕ ਆਤਮਾ ਦੁਆਰਾ ਆਪਣੇ ਆਪ ਨੂੰ ਪਰਮੇਸ਼ਵਰ ਨੂੰ ਅੱਗੇ ਪੇਸ਼ ਕੀਤਾ, ਕਿ ਸਾਡੇ ਜ਼ਮੀਰ ਨੂੰ ਉਹਨਾਂ ਕੰਮਾਂ ਤੋਂ ਸ਼ੁੱਧ ਕਰੇ ਜੋ ਮੌਤ ਵੱਲ ਲੈ ਜਾਂਦੇ ਹਨ, ਤਾਂ ਜੋ ਅਸੀਂ ਜੀਉਂਦੇ ਪਰਮੇਸ਼ਵਰ ਦੀ ਸੇਵਾ ਕਰ ਸਕੀਏ!
15
ਇਸ ਕਾਰਨ ਕਰਕੇ ਮਸੀਹ ਇੱਕ ਨਵੀਂ ਵਾਚਾ ਦਾ ਵਿਚੋਲਾ ਹੈ, ਤਾਂ ਕਿ ਜਿਹੜੇ ਬੁਲਾਏ ਗਏ ਹਨ ਉਹ ਵਾਅਦਾ ਕੀਤੀ ਗਈ ਸਦੀਪਕ ਵਿਰਾਸਤ ਨੂੰ ਪ੍ਰਾਪਤ ਕਰ ਸਕਣ ਹੁਣ ਜਦੋਂ ਉਹ ਉਹਨਾਂ ਨੂੰ ਪਹਿਲੀ ਵਾਚਾ ਦੇ ਅਧੀਨ ਕੀਤੇ ਗਏ ਪਾਪਾਂ ਤੋਂ ਮੁਕਤ ਕਰਨ ਲਈ ਰਿਹਾਈ ਦੀ ਕੀਮਤ ਕਾਰਨ ਮਰਿਆ ਹੈ।
16
ਵਸੀਅਤ ਦੇ ਮਾਮਲੇ ਵਿੱਚ, ਇਸ ਨੂੰ ਬਣਾਉਣ ਵਾਲੇ ਦੀ ਮੌਤ ਨੂੰ ਸਾਬਤ ਕਰਨਾ ਜ਼ਰੂਰੀ ਹੈ।
17
ਕਿਉਂਕਿ ਵਸੀਅਤ ਉਦੋਂ ਹੀ ਲਾਗੂ ਹੁੰਦੀ ਹੈ ਜਦੋਂ ਕਿਸੇ ਦੀ ਮੌਤ ਹੋ ਜਾਂਦੀ ਹੈ; ਇਹ ਕਦੇ ਪ੍ਰਭਾਵਸ਼ਾਲੀ ਨਹੀਂ ਹੁੰਦਾ ਜਦੋਂ ਕਿ ਜਿਸਨੇ ਇਸਨੂੰ ਬਣਾਇਆ ਹੈ ਉਹ ਜੀਉਂਦਾ ਹੈ।
18
ਇਹੀ ਕਾਰਨ ਹੈ ਕਿ ਪਹਿਲੀ ਵਾਚਾ ਖੂਨ ਦੇ ਬਿਨ੍ਹਾਂ ਪ੍ਰਭਾਵ ਨਹੀਂ ਪਾ ਸਕੀ।
19
ਜਦੋਂ ਮੋਸ਼ੇਹ ਨੇ ਸਾਰੇ ਲੋਕਾਂ ਨੂੰ ਬਿਵਸਥਾ ਦੇ ਹਰ ਨਿਯਮ ਦਾ ਐਲਾਨ ਕਰ ਦਿੱਤਾ, ਉਸਨੇ ਵੱਛਿਆਂ ਅਤੇ ਬੱਕਰੇਆਂ ਦਾ ਲਹੂ ਲਿਆ ਜਿਸਨੂੰ ਪਾਣੀ ਅਤੇ ਲਾਲ ਰੰਗ ਦੀ ਉੱਨ ਅਤੇ ਜ਼ੈਫ਼ੇ ਦੀਆਂ ਟਹਿਣੀਆਂ ਦੇ ਨਾਲ, ਸਾਰੇ ਲੋਕਾਂ ਉੱਤੇ ਛਿੜਕਿਆ।
20
ਮੋਸ਼ੇਹ ਨੇ ਲੋਕਾਂ ਨੂੰ ਕਿਹਾ, “ਇਹ ਉਸ ਵਾਚਾ ਦਾ ਲਹੂ ਹੈ, ਜਿਸਨੂੰ ਪਰਮੇਸ਼ਵਰ ਨੇ ਤੁਹਾਨੂੰ ਮੰਨਣ ਦਾ ਹੁਕਮ ਦਿੱਤਾ ਹੈ।”
21
ਇਸੇ ਤਰ੍ਹਾਂ, ਉਸ ਨੇ ਤੰਬੂ ਅਤੇ ਇਸ ਦੀਆਂ ਰਸਮਾਂ ਵਿੱਚ ਵਰਤੀ ਜਾਣ ਵਾਲੀ ਹਰ ਚੀਜ਼ ਉੱਤੇ ਲਹੂ ਛਿੜਕਿਆ।
22
ਦਰਅਸਲ, ਕਾਨੂੰਨ ਦੀ ਮੰਗ ਹੈ ਕਿ ਲਗਭਗ ਹਰ ਚੀਜ਼ ਨੂੰ ਖੂਨ ਨਾਲ ਸ਼ੁੱਧ ਕੀਤਾ ਜਾਵੇ, ਅਤੇ ਖੂਨ ਵਹਾਏ ਬਗੈਰ ਕੋਈ ਮਾਫ਼ੀ ਨਹੀਂ ਹੈ।
23
ਇਹ ਜ਼ਰੂਰੀ ਸੀ ਕਿ ਸਵਰਗੀ ਚੀਜ਼ਾਂ ਦੇ ਨਮੂਨਿਆਂ ਨੂੰ ਇਨ੍ਹਾਂ ਬਲੀਦਾਨਾਂ ਨਾਲ ਸ਼ੁੱਧ ਕੀਤਾ ਜਾਏ, ਪਰ ਸਵਰਗੀ ਚੀਜ਼ਾਂ ਆਪ ਹੀ ਇਨ੍ਹਾਂ ਤੋਂ ਉੱਤਮ ਬਲੀਦਾਨ ਨਾਲ ਸ਼ੁੱਧ ਕੀਤੀਆਂ ਜਾਣ।
24
ਕਿਉਂਕਿ ਮਸੀਹ ਮਨੁੱਖੀ ਹੱਥਾਂ ਨਾਲ ਬਣੇ ਪਵਿੱਤਰ ਅਸਥਾਨ ਵਿੱਚ ਦਾਖਲ ਨਹੀਂ ਹੋਇਆ ਜੋ ਅਸਲ ਦੀ ਨਕਲ ਸੀ; ਸਗੋਂ ਸਵਰਗ ਵਿੱਚ ਗਿਆ ਕਿ ਸਾਡੇ ਲਈ ਪਰਮੇਸ਼ਵਰ ਦੇ ਅੱਗੇ ਪੇਸ਼ ਹੋਵੇ।
25
ਨਾ ਹੀ ਮਸੀਹ ਆਪਣੇ ਆਪ ਨੂੰ ਵਾਰ-ਵਾਰ ਪੇਸ਼ ਕਰਨ ਲਈ ਸਵਰਗ ਵਿੱਚ ਦਾਖਲ ਹੋਇਆ, ਜਿਸ ਤਰ੍ਹਾਂ ਮਹਾਂ ਜਾਜਕ ਹਰ ਸਾਲ ਅੱਤ ਪਵਿੱਤਰ ਸਥਾਨ ਵਿੱਚ ਖੂਨ ਲੈ ਕੇ ਦਾਖਲ ਹੁੰਦਾ ਹੈ ਜੋ ਉਸਦਾ ਆਪਣਾ ਨਹੀਂ ਹੁੰਦਾ ਸੀ।
26
ਨਹੀਂ ਤਾਂ ਮਸੀਹ ਨੂੰ ਸੰਸਾਰ ਦੇ ਸਿਰਜਣ ਤੋਂ ਲੈ ਕੇ ਕਈ ਵਾਰ ਦੁੱਖ ਝੱਲਣੇ ਪੈਂਦੇ। ਪਰ ਹੁਣ ਯੁੱਗਾਂ ਦੇ ਅੰਤ ਵਿੱਚ ਮਸੀਹ ਇੱਕੋ ਵਾਰ ਪ੍ਰਗਟ ਹੋਇਆ ਹੈ ਕਿ ਆਪਣੇ ਆਪ ਨੂੰ ਬਲੀਦਾਨ ਕਰਨ ਨਾਲ ਪਾਪ ਨੂੰ ਦੂਰ ਕਰੇ।
27
ਜਿਸ ਤਰ੍ਹਾਂ ਲੋਕਾਂ ਦਾ ਇੱਕ ਵਾਰ ਮਰਨਾ ਅਤੇ ਉਸ ਤੋਂ ਬਾਅਦ ਉਸਦਾ ਨਿਆਂ ਹੋਣਾ ਠਹਿਰਾਇਆ ਹੋਇਆ ਹੈ,
28
ਇਸ ਲਈ ਬਹੁਤ ਸਾਰੇ ਲੋਕਾਂ ਦੇ ਪਾਪਾਂ ਨੂੰ ਦੂਰ ਕਰਨ ਲਈ ਮਸੀਹ ਨੂੰ ਇੱਕੋ ਵਾਰ ਬਲੀਦਾਨ ਹੋਣਾ ਪਿਆ; ਅਤੇ ਉਹ ਦੂਜੀ ਵਾਰ ਪ੍ਰਗਟ ਹੋਵੇਗਾ, ਪਾਪ ਦੂਰ ਕਰਨ ਲਈ ਨਹੀਂ, ਬਲਕਿ ਉਹਨਾਂ ਦੀ ਮੁਕਤੀ ਲਈ ਜੋ ਉਸਦੀ ਉਡੀਕ ਕਰ ਰਹੇ ਹਨ।
← Chapter 8
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 10 →
All chapters:
1
2
3
4
5
6
7
8
9
10
11
12
13