bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2022 (ਪੰਜਾਬੀ ਮੌਜੂਦਾ ਤਰਜਮਾ)
/
James 3
James 3
Punjabi 2022 (ਪੰਜਾਬੀ ਮੌਜੂਦਾ ਤਰਜਮਾ)
← Chapter 2
Jump to:
Chapter 1
Chapter 2
Chapter 3
Chapter 4
Chapter 5
Chapter 4 →
1
ਹੇ ਮੇਰੇ ਸਾਥੀ ਵਿਸ਼ਵਾਸੀਓ, ਤੁਹਾਡੇ ਵਿੱਚੋਂ ਬਹੁਤੇ ਉਪਦੇਸ਼ਕ ਨਾ ਬਣਨ, ਕਿਉਂਕਿ ਤੁਸੀਂ ਜਾਣਦੇ ਹੋ ਕਿ ਅਸੀਂ ਜੋ ਸਿਖਾਉਂਦੇ ਹਾਂ, “ਉਪਦੇਸ਼ਕਾ ਦਾ ਦੂਜਿਆਂ ਨਾਲੋਂ ਸਖ਼ਤ ਨਿਆਂ ਕੀਤਾ ਜਾਵੇਗਾ,”
2
ਅਸੀਂ ਸਾਰੇ ਕਈ ਤਰੀਕਿਆਂ ਨਾਲ ਠੋਕਰ ਖਾਂਦੇ ਹਾਂ। ਕੋਈ ਵੀ ਜਿਹੜਾ ਕਦੀ ਵੀ ਕਸੂਰਵਾਰ ਨਹੀਂ ਹੁੰਦਾ ਕਿ ਉਹ ਜੋ ਕਹਿੰਦਾ ਹੈ ਉਹ ਸੰਪੂਰਨ ਹੁੰਦਾ ਹੈ, ਆਪਣੇ ਪੂਰੇ ਸਰੀਰ ਨੂੰ ਠੱਲ੍ਹ ਪਾਉਣ ਦੇ ਯੋਗ ਹੁੰਦਾ ਹੈ।
3
ਜਦੋਂ ਅਸੀਂ ਘੋੜਿਆਂ ਦੇ ਮੂੰਹ ਵਿੱਚ ਲਗਾਮਾਂ ਪਾਉਂਦੇ ਹਾਂ ਤਾਂ ਜੋ ਉਹ ਸਾਡੇ ਵੱਸ ਵਿੱਚ ਰਹਿਣ, ਤੇ ਅਸੀਂ ਪੂਰੇ ਜਾਨਵਰ ਦੇ ਸਰੀਰ ਨੂੰ ਮੋੜ ਸਕਦੇ ਹਾਂ।
4
ਜਾਂ ਜਹਾਜ਼ਾਂ ਨੂੰ ਉਦਾਹਰਣ ਵਜੋਂ ਵੇਖੀਏ। ਹਾਲਾਂਕਿ ਉਹ ਇੰਨੇ ਵੱਡੇ ਹੁੰਦੇ ਹਨ ਅਤੇ ਤੇਜ਼ ਹਵਾਵਾਂ ਨਾਲ ਚਲਾਏ ਜਾਂਦੇ ਹਨ, ਉਨ੍ਹਾਂ ਨੂੰ ਚਾਲਕ ਇੱਕ ਬਹੁਤ ਹੀ ਛੋਟੀ ਜਿਹੀ ਪਤਵਾਰ ਨਾਲ ਜਿੱਥੇ ਵੀ ਲੈ ਜਾਣਾ ਚਾਹੁੰਦਾ ਮੋੜ ਲੈਦਾ ਹੈ।
5
ਇਸੇ ਤਰ੍ਹਾਂ, ਜੀਭ ਸਰੀਰ ਦਾ ਇੱਕ ਛੋਟਾ ਜਿਹਾ ਅੰਗ ਹੈ, ਪਰ ਇਹ ਬਹੁਤ ਸ਼ੇਖੀ ਮਾਰਦੀ ਹੈ। ਵਿਚਾਰ ਕਰੋ ਕਿ ਇੱਕ ਛੋਟੀ ਜਿਹੀ ਚੰਗਿਆੜੀ ਨਾਲ ਕਿੰਨੇ ਵੱਡੇ ਜੰਗਲ ਨੂੰ ਅੱਗ ਲੱਗ ਜਾਂਦੀ ਹੈ।
6
ਜੀਭ ਵੀ ਅੱਗ ਵਰਗੀ ਹੈ, ਸਰੀਰ ਦੇ ਅੰਗਾਂ ਵਿੱਚ ਬੁਰਾਈ ਦੀ ਦੁਨੀਆਂ ਜੀਭ ਹੈ, ਇਹ ਸਾਰੇ ਸਰੀਰ ਨੂੰ ਭ੍ਰਿਸ਼ਟ ਕਰਦੀ ਹੈ, ਆਪਣੇ ਜੀਵਨ-ਚੱਕਰ ਦੇ ਪੂਰੇ ਰਾਹ ਨੂੰ ਅੱਗ ਲਗਾਉਂਦਾ ਹੈ, ਅਤੇ ਖੁਦ ਨਰਕ ਦੀ ਅੱਗ ਤੋਂ ਬਲ ਉੱਠਦੀ ਹੈ।
7
ਹਰ ਪ੍ਰਕਾਰ ਦੇ ਜਾਨਵਰਾਂ, ਪੰਛੀਆਂ, ਸੱਪਾਂ ਅਤੇ ਸਮੁੰਦਰੀ ਜੀਵਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ ਅਤੇ ਮਨੁੱਖਜਾਤੀ ਦੁਆਰਾ ਉਨ੍ਹਾਂ ਨੂੰ ਕਾਬੂ ਕੀਤਾ ਗਿਆ ਹੈ,
8
ਪਰ ਕੋਈ ਵੀ ਮਨੁੱਖ ਜੀਭ ਨੂੰ ਕਾਬੂ ਨਹੀਂ ਕਰ ਸਕਦਾ। ਇਹ ਇੱਕ ਚੰਚਲ ਬੁਰਾਈ ਹੈ, ਜੋ ਮਾਰੂ ਜ਼ਹਿਰ ਨਾਲ ਭਰੀ ਹੋਈ ਹੈ।
9
ਜੀਭ ਨਾਲ ਅਸੀਂ ਆਪਣੇ ਪ੍ਰਭੂ ਸਾਡੇ ਪਿਤਾ ਦੀ ਉਸਤਤ ਕਰਦੇ ਹਾਂ, ਅਤੇ ਇਸਦੇ ਨਾਲ ਅਸੀਂ ਉਨ੍ਹਾਂ ਮਨੁੱਖਾਂ ਨੂੰ ਸਰਾਪ ਦਿੰਦੇ ਹਾਂ, ਜੋ ਪਰਮੇਸ਼ਵਰ ਦੇ ਰੂਪ ਵਿੱਚ ਬਣਾਏ ਗਏ ਹਨ।
10
ਉਸੇ ਮੂੰਹ ਵਿੱਚੋਂ ਪ੍ਰਸ਼ੰਸਾ ਅਤੇ ਸਰਾਪ ਨਿਕਲਦੇ ਹਨ। ਹੇ ਮੇਰੇ ਭਰਾਵੋ ਅਤੇ ਭੈਣੋ, ਇਹ ਗੱਲਾਂ ਇਸੇ ਤਰ੍ਹਾਂ ਨਹੀਂ ਹੋਣੀਆਂ ਚਾਹੀਦੀਆਂ।
11
ਕੀ ਇੱਕ ਹੀ ਝਰਨੇ ਤੋਂ ਤਾਜ਼ਾ ਪਾਣੀ ਅਤੇ ਖਾਰਾ ਪਾਣੀ ਦੋਵੇਂ ਵਹਿ ਸਕਦੇ ਹਨ?
12
ਹੇ ਮੇਰੇ ਭਰਾਵੋ ਅਤੇ ਭੈਣੋ, ਕੀ ਇਹ ਹੋ ਸਕਦਾ ਹੈ ਕਿ ਹੰਜ਼ੀਰ ਦੇ ਬੂਟੇ ਨੂੰ ਜ਼ੈਤੂਨ ਦਾ ਫਲ ਜਾਂ ਅੰਗੂਰੀ ਵੇਲ ਨੂੰ ਹੰਜ਼ੀਰ ਲੱਗ ਸਕਦੇ ਹਨ? ਉਸੇ ਤਰ੍ਹਾਂ ਖਾਰੇ ਪਾਣੀ ਵਿੱਚੋਂ ਵੀ ਮਿੱਠਾ ਪਾਣੀ ਨਹੀਂ ਨਿੱਕਲ ਸਕਦਾ।
13
ਤੁਹਾਡੇ ਵਿੱਚੋਂ ਕੌਣ ਬੁੱਧੀਮਾਨ ਅਤੇ ਸਮਝਦਾਰ ਹੈ? ਜੋ ਅਜਿਹਾ ਹੋਵੇ ਉਹ ਆਪਣੇ ਕੰਮਾਂ ਨੂੰ ਚੰਗੇ ਚਾਲ-ਚਲਣ ਤੋਂ ਉਸ ਨਰਮਾਈ ਨਾਲ ਵਿਖਾਵੇ ਜੋ ਬੁੱਧ ਨਾਲ ਪੈਦਾ ਹੁੰਦੀ ਹੈ।
14
ਪਰ ਜੇ ਤੁਸੀਂ ਆਪਣੇ ਦਿਲਾਂ ਵਿੱਚ ਕੌੜੀ ਈਰਖਾ ਅਤੇ ਸੁਆਰਥੀ ਇੱਛਾ ਰੱਖਦੇ ਹੋ, ਤਾਂ ਇਸ ਬਾਰੇ ਸ਼ੇਖੀ ਨਾ ਮਾਰੋ ਜਾਂ ਸੱਚਾਈ ਤੋਂ ਇਨਕਾਰ ਨਾ ਕਰੋ।
15
ਅਜਿਹੀ “ਬੁੱਧੀ” ਸਵਰਗ ਤੋਂ ਨਹੀਂ ਉਤਰਦੀ ਬਲਕਿ ਧਰਤੀ ਉੱਤੇ, ਬੁੱਧੀਹੀਣ, ਸ਼ੈਤਾਨੀ ਹੈ।
16
ਕਿਉਂਕਿ ਜਿੱਥੇ ਤੁਸੀਂ ਈਰਖਾ ਅਤੇ ਸੁਆਰਥੀ ਇੱਛਾ ਰੱਖਦੇ ਹੋ, ਉੱਥੇ ਤੁਹਾਨੂੰ ਵਿਕਾਰ ਅਤੇ ਹਰ ਭੈੜੀ ਆਦਤ ਮਿਲਦੀ ਹੈ।
17
ਪਰ ਜਿਹੜੀ ਬੁੱਧ ਸਵਰਗ ਤੋਂ ਆਉਂਦੀ ਹੈ ਉਹ ਸਭ ਤੋਂ ਪਹਿਲਾਂ ਸ਼ੁੱਧ ਹੁੰਦੀ ਹੈ; ਫਿਰ ਸ਼ਾਂਤੀ-ਪਸੰਦ, ਵਿਚਾਰਸ਼ੀਲ, ਅਧੀਨ, ਦਯਾ ਅਤੇ ਚੰਗੇ ਫਲ ਨਾਲ ਭਰਪੂਰ, ਨਿਰਪੱਖ ਅਤੇ ਸੁਹਿਰਦ ਹੁੰਦੀ ਹੈ।
18
ਸ਼ਾਂਤੀ ਨਾਲ ਬੀਜਣ ਵਾਲੇ ਸ਼ਾਂਤੀ ਨਿਰਮਾਤਾ ਧਾਰਮਿਕਤਾ ਦੀ ਉਪਜ ਪ੍ਰਾਪਤ ਕਰਦੇ ਹਨ।
← Chapter 2
Jump to:
Chapter 1
Chapter 2
Chapter 3
Chapter 4
Chapter 5
Chapter 4 →
All chapters:
1
2
3
4
5