bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2022 (ਪੰਜਾਬੀ ਮੌਜੂਦਾ ਤਰਜਮਾ)
/
James 5
James 5
Punjabi 2022 (ਪੰਜਾਬੀ ਮੌਜੂਦਾ ਤਰਜਮਾ)
← Chapter 4
Jump to:
Chapter 1
Chapter 2
Chapter 3
Chapter 4
Chapter 5
1
ਹੁਣ ਸੁਣੋ, ਅਮੀਰ ਲੋਕੋ, ਤੁਹਾਡੇ ਉੱਤੇ ਆਉਣ ਵਾਲੇ ਦੁੱਖਾਂ ਦੇ ਕਾਰਨ ਰੋਵੋ ਅਤੇ ਕੁਰਲਾਉ।
2
ਤੁਹਾਡੀ ਦੌਲਤ ਖਰਾਬ ਹੋ ਗਈ, ਅਤੇ ਪਤੰਗਿਆਂ ਨੇ ਤੁਹਾਡੇ ਕੱਪੜੇ ਖਾ ਲਏ ਹਨ।
3
ਤੁਹਾਡੇ ਸੋਨੇ ਚਾਂਦੀ ਨੂੰ ਜੰਗਾਲ ਲੱਗਿਆ ਹੋਇਆ ਹੈ। ਉਨ੍ਹਾਂ ਦਾ ਜੰਗਾਲ ਤੁਹਾਡੇ ਵਿਰੁੱਧ ਗਵਾਹੀ ਦੇਵੇਗਾ ਅਤੇ ਤੁਹਾਡਾ ਮਾਸ ਅੱਗ ਵਾਂਗ ਖਾ ਲਵੇਗਾ। ਤੁਸੀਂ ਆਖਰੀ ਦਿਨਾਂ ਵਿੱਚ ਧਨ-ਦੌਲਤ ਇਕੱਠੀ ਕੀਤੀ ਹੈ।
4
ਦੇਖੋ! ਜਿਹੜੀ ਮਜ਼ਦੂਰੀ ਤੁਸੀਂ ਉਨ੍ਹਾਂ ਖੇਤਾਂ ਨੂੰ ਕੱਟਣ ਵਾਲੇ ਕਾਮਿਆਂ ਨੂੰ ਦੇਣ ਵਿੱਚ ਅਸਫ਼ਲ ਰਹੇ ਹੋ ਉਹ ਤੁਹਾਡੇ ਵਿਰੁੱਧ ਵਿਲਕ ਰਹੀ ਹੈ। ਵਾਢਿਆਂ ਦੀ ਦੁਹਾਈ ਸਰਵ ਸ਼ਕਤੀਮਾਨ ਪ੍ਰਭੂ ਦੇ ਕੰਨਾਂ ਤੱਕ ਪਹੁੰਚ ਗਈ ਹੈ।
5
ਤੁਸੀਂ ਧਰਤੀ ਉੱਤੇ ਐਸ਼-ਪ੍ਰਸਤੀ ਅਤੇ ਸਵੈ-ਭੋਗ ਵਿੱਚ ਰਹਿੰਦੇ ਹੋ। ਤੁਸੀਂ ਕਤਲੇਆਮ ਦੇ ਦਿਨ ਆਪਣੇ ਆਪ ਨੂੰ ਮੋਟਾ ਕੀਤਾ ਹੈ।
6
ਤੁਸੀਂ ਉਸ ਨਿਰਦੋਸ਼ ਦੀ ਨਿੰਦਾ ਅਤੇ ਉਸਦੀ ਹੱਤਿਆ ਕੀਤੀ ਹੈ, ਜੋ ਤੁਹਾਡਾ ਵਿਰੋਧ ਨਹੀਂ ਕਰ ਰਿਹਾ ਸੀ।
7
ਹੇ ਭਰਾਵੋ ਅਤੇ ਭੈਣੋ, ਫਿਰ ਪ੍ਰਭੂ ਦੇ ਵਾਪਸ ਆਉਣ ਤੱਕ ਧੀਰਜ ਰੱਖੋ। ਵੇਖੋ ਕਿਵੇਂ ਕਿਸਾਨ ਆਪਣੀ ਜ਼ਮੀਨ ਵਿੱਚ ਉੱਤਮ ਫਸਲ ਦੀ ਉਪਜ ਦਾ ਇੰਤਜ਼ਾਰ ਕਰਦਾ ਹੈ, ਧੀਰਜ ਨਾਲ ਪਤਝੜ ਅਤੇ ਬਸੰਤ ਦੇ ਮੀਂਹ ਦੀ ਉਡੀਕ ਕਰਦਾ ਹੈ।
8
ਤੁਸੀਂ ਵੀ, ਧੀਰਜ ਰੱਖੋ ਅਤੇ ਦ੍ਰਿੜ੍ਹ ਰਹੋ, ਕਿਉਂਕਿ ਪ੍ਰਭੂ ਦਾ ਵਾਪਸ ਆਉਣਾ ਨੇੜੇ ਹੈ।
9
ਹੇ ਭਰਾਵੋ ਅਤੇ ਭੈਣੋ, ਇੱਕ-ਦੂਜੇ ਦੇ ਵਿਰੁੱਧ ਬੁੜ-ਬੁੜ ਨਾ ਕਰੋ, ਨਹੀਂ ਤਾਂ ਤੁਹਾਡਾ ਨਿਆਂ ਕੀਤਾ ਜਾਵੇਗਾ। ਨਿਆਈਂ ਦਰਵਾਜ਼ੇ ਤੇ ਖੜ੍ਹਾ ਹੈ!
10
ਹੇ ਭਰਾਵੋ ਅਤੇ ਭੈਣੋ, ਦੁੱਖਾਂ ਦੇ ਸਮੇਂ ਧੀਰਜ ਦੀ ਉਦਾਹਰਣ ਦੇ ਤੌਰ ਤੇ, ਉਨ੍ਹਾਂ ਨਬੀਆਂ ਨੂੰ ਲਓ ਜੋ ਪ੍ਰਭੂ ਦੇ ਨਾਮ ਤੇ ਬੋਲਦੇ ਸਨ।
11
ਜਿਵੇਂ ਕਿ ਤੁਸੀਂ ਜਾਣਦੇ ਹੋ, ਅਸੀਂ ਉਨ੍ਹਾਂ ਨੂੰ ਧੰਨ ਮੰਨਦੇ ਹਾਂ ਜਿਨ੍ਹਾਂ ਨੇ ਸਬਰ ਕੀਤਾ ਹੈ। ਤੁਸੀਂ ਅਯੂਬ ਦੇ ਸਬਰ ਬਾਰੇ ਸੁਣਿਆ ਹੈ ਅਤੇ ਵੇਖਿਆ ਹੈ ਕਿ ਆਖਰਕਾਰ ਪ੍ਰਭੂ ਦੇ ਵਲੋਂ ਉਸਦਾ ਫਲ ਵੀ ਜਾਣਦੇ ਹੋ ਕਿ ਪ੍ਰਭੂ ਰਹਿਮਦਿਲੀ ਅਤੇ ਦਇਆ ਨਾਲ ਭਰਪੂਰ ਹੈ।
12
ਹੇ ਮੇਰੇ ਭਰਾਵੋ ਅਤੇ ਭੈਣੋ, ਸਭ ਤੋਂ ਪਹਿਲਾਂ ਇਹ ਹੈ, ਕਿ ਸਹੁੰ ਨਾ ਖਾਓ, ਨਾ ਸਵਰਗ ਦੀ, ਨਾ ਧਰਤੀ ਦੀ, ਨਾ ਹੀ ਕਿਸੇ ਹੋਰ ਚੀਜ਼ ਦੀ ਸਹੁੰ ਖਾਓ। ਤੁਹਾਡੀ “ਹਾਂ ਦੀ ਹਾਂ” ਅਤੇ “ਨਾਂਹ ਦੀ ਨਾਂਹ” ਹੋਵੇ। ਨਹੀਂ ਤਾਂ ਤੁਸੀਂ ਦੋਸ਼ੀ ਠਹਿਰਾਏ ਜਾਓਗੇ।
13
ਕੀ ਤੁਹਾਡੇ ਵਿੱਚੋਂ ਕੋਈ ਮੁਸੀਬਤ ਵਿੱਚ ਹੈ? ਉਨ੍ਹਾਂ ਨੂੰ ਪ੍ਰਾਰਥਨਾ ਕਰਨ ਦਿਓ। ਕੀ ਕੋਈ ਖੁਸ਼ ਹੈ? ਉਨ੍ਹਾਂ ਨੂੰ ਉਸਤਤ ਦੇ ਗੀਤ ਗਾਉਣ ਦਿਓ।
14
ਕੀ ਤੁਹਾਡੇ ਵਿੱਚੋਂ ਕੋਈ ਬਿਮਾਰ ਹੈ? ਉਨ੍ਹਾਂ ਨੂੰ ਕਲੀਸਿਆ ਦੇ ਬਜ਼ੁਰਗਾਂ ਨੂੰ ਉਨ੍ਹਾਂ ਦੇ ਲਈ ਪ੍ਰਾਰਥਨਾ ਕਰਨ ਅਤੇ ਉਨ੍ਹਾਂ ਨੂੰ ਪ੍ਰਭੂ ਦੇ ਨਾਮ ਤੇ ਤੇਲ ਨਾਲ ਮਸਹ ਕਰਨ ਲਈ ਬੁਲਾਉਣ ਸੱਦਾ ਦਿਓ।
15
ਅਤੇ ਵਿਸ਼ਵਾਸ ਵਿੱਚ ਕੀਤੀ ਗਈ ਪ੍ਰਾਰਥਨਾ ਬਿਮਾਰ ਵਿਅਕਤੀ ਨੂੰ ਤੰਦਰੁਸਤ ਕਰੇਗੀ; ਪ੍ਰਭੂ ਉਨ੍ਹਾਂ ਨੂੰ ਉੱਚਾ ਕਰੇਗਾ। ਜੇ ਉਨ੍ਹਾਂ ਨੇ ਪਾਪ ਕੀਤਾ ਹੈ, ਤਾਂ ਉਨ੍ਹਾਂ ਨੂੰ ਮਾਫ਼ ਕਰ ਦਿੱਤਾ ਜਾਵੇਗਾ।
16
ਇਸ ਲਈ ਇੱਕ-ਦੂਜੇ ਦੇ ਅੱਗੇ ਆਪਣੇ ਪਾਪ ਕਬੂਲ ਕਰੋ ਅਤੇ ਇੱਕ-ਦੂਜੇ ਲਈ ਪ੍ਰਾਰਥਨਾ ਕਰੋ ਤਾਂ ਜੋ ਤੁਸੀਂ ਚੰਗੇ ਹੋ ਜਾਵੋ। ਇੱਕ ਧਰਮੀ ਵਿਅਕਤੀ ਦੀ ਪ੍ਰਾਰਥਨਾ ਸ਼ਕਤੀਸ਼ਾਲੀ ਅਤੇ ਪ੍ਰਭਾਵਸ਼ਾਲੀ ਹੁੰਦੀ ਹੈ।
17
ਏਲੀਯਾਹ ਇੱਕ ਮਨੁੱਖ ਸੀ, ਜਿਵੇਂ ਕਿ ਅਸੀਂ ਹਾਂ। ਉਸਨੇ ਦਿਲੋਂ ਪ੍ਰਾਰਥਨਾ ਕੀਤੀ ਕਿ ਮੀਂਹ ਨਾ ਪਵੇ, ਅਤੇ ਸਾਢੇ ਤਿੰਨ ਸਾਲਾਂ ਤੋਂ ਜ਼ਮੀਨ ਤੇ ਮੀਂਹ ਨਹੀਂ ਪਿਆ।
18
ਫੇਰ ਉਸਨੇ ਪ੍ਰਾਰਥਨਾ ਕੀਤੀ, ਅਤੇ ਅਕਾਸ਼ ਨੇ ਮੀਂਹ ਪਾਇਆ, ਅਤੇ ਧਰਤੀ ਨੇ ਆਪਣੀਆਂ ਫਸਲਾਂ ਪੈਦਾ ਕੀਤੀਆਂ।
19
ਹੇ ਮੇਰੇ ਭਰਾਵੋ ਅਤੇ ਭੈਣੋ, ਜੇ ਤੁਹਾਡੇ ਵਿੱਚੋਂ ਕੋਈ ਸੱਚ ਤੋਂ ਭਟਕ ਗਿਆ ਹੈ ਅਤੇ ਕੋਈ ਵਿਅਕਤੀ ਉਸ ਨੂੰ ਵਾਪਸ ਮੋੜ ਲਿਆਵੇ,
20
ਇਸ ਨੂੰ ਯਾਦ ਰੱਖੋ: ਕਿ ਜੇ ਕੋਈ ਇੱਕ ਪਾਪੀ ਨੂੰ ਉਹ ਦੇ ਬੁਰੇ ਰਾਹ ਤੋਂ ਮੋੜ ਲਿਆਵੇ ਉਹ ਇੱਕ ਜਾਨ ਨੂੰ ਮੌਤ ਤੋਂ ਬਚਾਵੇਗਾ ਅਤੇ ਬਹੁਤਿਆਂ ਪਾਪਾਂ ਨੂੰ ਢੱਕ ਦੇਵੇਗਾ।
← Chapter 4
Jump to:
Chapter 1
Chapter 2
Chapter 3
Chapter 4
Chapter 5
All chapters:
1
2
3
4
5