bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2022 (ਪੰਜਾਬੀ ਮੌਜੂਦਾ ਤਰਜਮਾ)
/
John 14
John 14
Punjabi 2022 (ਪੰਜਾਬੀ ਮੌਜੂਦਾ ਤਰਜਮਾ)
← Chapter 13
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 15 →
1
ਯਿਸ਼ੂ ਨੇ ਆਖਿਆ, “ਤੁਹਾਡਾ ਦਿਲ ਨਾ ਘਬਰਾਵੇ, ਪਰਮੇਸ਼ਵਰ ਤੇ ਵਿਸ਼ਵਾਸ ਕਰੋ ਅਤੇ ਮੇਰੇ ਤੇ ਵੀ ਵਿਸ਼ਵਾਸ ਕਰੋ।
2
ਮੇਰੇ ਪਿਤਾ ਜੀ ਦੇ ਘਰ ਵਿੱਚ ਬਹੁਤ ਸਾਰੇ ਕਮਰੇ ਹਨ; ਜੇ ਇਹ ਨਾ ਹੁੰਦਾ, ਤਾਂ ਮੈਂ ਤੁਹਾਨੂੰ ਦੱਸ ਦਿੰਦਾ ਕਿ ਮੈਂ ਤੁਹਾਡੇ ਲਈ ਜਗ੍ਹਾ ਤਿਆਰ ਕਰਨ ਜਾ ਰਿਹਾ ਹਾਂ?
3
ਅਤੇ ਜੇ ਮੈਂ ਜਾਵਾਂਗਾ ਅਤੇ ਤੁਹਾਡੇ ਲਈ ਜਗ੍ਹਾ ਤਿਆਰ ਕਰਾਂਗਾ, ਤਾਂ ਮੈਂ ਵਾਪਸ ਆਵਾਂਗਾ ਅਤੇ ਤੁਹਾਨੂੰ ਆਪਣੇ ਨਾਲ ਰਹਿਣ ਲਈ ਲੈ ਜਾਵਾਂਗਾ ਤਾਂ ਜੋ ਜਿੱਥੇ ਮੈਂ ਹਾਂ ਤੁਸੀਂ ਵੀ ਉੱਥੇ ਹੋਵੋ।
4
ਤੁਸੀਂ ਉਸ ਜਗ੍ਹਾ ਦਾ ਰਾਹ ਜਾਣਦੇ ਹੋ ਜਿੱਥੇ ਮੈਂ ਜਾ ਰਿਹਾ ਹਾਂ।”
5
ਥੋਮਸ ਨੇ ਯਿਸ਼ੂ ਨੂੰ ਕਿਹਾ, “ਪ੍ਰਭੂ ਜੀ, ਸਾਨੂੰ ਨਹੀਂ ਪਤਾ ਕਿ ਤੁਸੀਂ ਕਿੱਥੇ ਜਾ ਰਹੇ ਹੋ, ਤਾਂ ਅਸੀਂ ਉਸ ਰਸਤੇ ਨੂੰ ਕਿਵੇਂ ਜਾਣ ਸਕਦੇ ਹਾਂ?”
6
ਯਿਸ਼ੂ ਨੇ ਉੱਤਰ ਦਿੱਤਾ, “ਮੈਂ ਹੀ ਰਾਹ, ਸੱਚ ਅਤੇ ਜੀਵਨ ਹਾਂ। ਮੇਰੇ ਕੋਲ ਆਉਣ ਤੋਂ ਬਿਨਾਂ ਕੋਈ ਵੀ ਪਿਤਾ ਦੇ ਕੋਲ ਨਹੀਂ ਆਉਂਦਾ।
7
ਜੇ ਤੁਸੀਂ ਸੱਚ-ਮੁੱਚ ਮੈਨੂੰ ਜਾਣਦੇ ਹੋ, ਤਾਂ ਤੁਸੀਂ ਮੇਰੇ ਪਿਤਾ ਨੂੰ ਵੀ ਜਾਣ ਜਾਵੋਂਗੇ। ਹੁਣ ਤੁਸੀਂ ਉਸਨੂੰ ਜਾਣਦੇ ਹੋ, ਅਤੇ ਉਸਨੂੰ ਵੇਖਿਆ ਹੈ।”
8
ਫਿਲਿੱਪਾਸ ਨੇ ਕਿਹਾ, “ਹੇ ਪ੍ਰਭੂ, ਸਾਨੂੰ ਪਿਤਾ ਜੀ ਦੇ ਦਰਸ਼ਨ ਕਰਵਾਓ, ਉਹ ਸਾਡੇ ਲਈ ਕਾਫ਼ੀ ਹੋਵੇਗਾ।”
9
ਯਿਸ਼ੂ ਨੇ ਜਵਾਬ ਦਿੱਤਾ: “ਫਿਲਿੱਪਾਸ, ਕੀ ਤੂੰ ਮੈਨੂੰ ਨਹੀਂ ਜਾਣਦਾ ਜਦੋਂ ਮੈਂ ਤੁਹਾਡੇ ਵਿੱਚਕਾਰ ਇਨ੍ਹੇ ਲੰਮੇ ਸਮੇਂ ਤੋਂ ਰਿਹਾ ਹਾਂ? ਜਿਸਨੇ ਮੈਨੂੰ ਵੇਖਿਆ ਹੈ ਉਸ ਨੇ ਪਿਤਾ ਨੂੰ ਵੇਖਿਆ ਹੈ। ਤੁਸੀਂ ਕਿਵੇਂ ਕਹਿ ਸਕਦੇ ਹੋ, ‘ਕਿ ਸਾਨੂੰ ਪਿਤਾ ਦੇ ਦਰਸ਼ਨ ਕਰਵਾਓ’?
10
ਕੀ ਤੁਸੀਂ ਵਿਸ਼ਵਾਸ ਨਹੀਂ ਕਰਦੇ ਕਿ ਮੈਂ ਪਿਤਾ ਵਿੱਚ ਹਾਂ ਅਤੇ ਪਿਤਾ ਮੇਰੇ ਵਿੱਚ ਹੈ? ਉਹ ਸ਼ਬਦ ਜੋ ਮੈਂ ਤੁਹਾਨੂੰ ਕਹਿੰਦਾ ਹਾਂ ਮੈਂ ਆਪਣੇ ਅਧਿਕਾਰ ਨਾਲ ਨਹੀਂ ਬੋਲਦਾ। ਸਗੋਂ ਇਹ ਪਿਤਾ ਹੈ ਜੋ ਮੇਰੇ ਵਿੱਚ ਰਹਿੰਦਾ ਹੈ ਅਤੇ ਜੋ ਆਪਣਾ ਕੰਮ ਕਰ ਰਿਹਾ ਹੈ।
11
ਮੇਰੇ ਤੇ ਵਿਸ਼ਵਾਸ ਕਰੋ ਜਦੋਂ ਮੈਂ ਕਹਿੰਦਾ ਹਾਂ ਕਿ ਪਿਤਾ ਮੇਰੇ ਵਿੱਚ ਹੈ ਅਤੇ ਮੈਂ ਪਿਤਾ ਵਿੱਚ ਹਾਂ। ਨਹੀਂ ਤਾਂ ਮੇਰੇ ਕੰਮਾਂ ਤੇ ਵਿਸ਼ਵਾਸ ਕਰੋ।
12
ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਜੋ ਕੋਈ ਵੀ ਮੇਰੇ ਤੇ ਵਿਸ਼ਵਾਸ ਕਰਦਾ ਹੈ ਉਹ ਕੰਮ ਕਰਦਾ ਹੈ ਜਿਹੜਾ ਮੈਂ ਕਰਦਾ ਹਾਂ, ਅਤੇ ਉਹ ਇਨ੍ਹਾਂ ਨਾਲੋਂ ਵੀ ਵੱਡੇ ਕੰਮ ਕਰਨਗੇ, ਕਿਉਂਕਿ ਮੈਂ ਪਿਤਾ ਕੋਲ ਜਾ ਰਿਹਾ ਹਾਂ।
13
ਅਤੇ ਜੋ ਵੀ ਤੁਸੀਂ ਮੇਰੇ ਨਾਮ ਤੇ ਮੰਗੋਂਗੇ ਮੈਂ ਕਰਾਂਗਾ, ਤਾਂ ਜੋ ਪੁੱਤਰ ਵਿੱਚ ਪਿਤਾ ਦੀ ਵਡਿਆਈ ਹੋਵੇ।
14
ਤੁਸੀਂ ਮੇਰੇ ਨਾਮ ਤੇ ਕੁਝ ਵੀ ਮੰਗੋਂਗੇ ਤਾਂ ਮੈਂ ਉਹ ਕਰਾਂਗਾ।”
15
ਯਿਸ਼ੂ ਨੇ ਕਿਹਾ, “ਜੇ ਤੁਸੀਂ ਮੈਨੂੰ ਪਿਆਰ ਕਰਦੇ ਹੋ ਤਾਂ ਮੇਰੇ ਹੁਕਮਾਂ ਦੀ ਪਾਲਣਾ ਕਰੋ।
16
ਅਤੇ ਮੈਂ ਪਿਤਾ ਅੱਗੇ ਬੇਨਤੀ ਕਰਾਂਗਾ ਅਤੇ ਉਹ ਤੁਹਾਨੂੰ ਇੱਕ ਹੋਰ ਸਹਾਇਕ ਦੇਵੇਗਾ ਤਾਂ ਜੋ ਉਹ ਤੁਹਾਡੀ ਸਹਾਇਤਾ ਕਰੇ ਅਤੇ ਹਮੇਸ਼ਾ ਤੁਹਾਡੇ ਨਾਲ ਰਹੇ।
17
ਉਹ ਸੱਚ ਦਾ ਆਤਮਾ ਹੈ। ਸੰਸਾਰ ਉਸਨੂੰ ਸਵੀਕਾਰ ਨਹੀਂ ਕਰ ਸਕਦਾ ਕਿਉਂਕਿ ਉਹ ਉਸਨੂੰ ਵੇਖ ਨਹੀਂ ਸਕਦਾ ਅਤੇ ਨਾ ਉਸਨੂੰ ਜਾਣਦਾ ਹੈ। ਪਰ ਤੁਸੀਂ ਉਸਨੂੰ ਜਾਣਦੇ ਹੋ, ਕਿਉਂਕਿ ਉਹ ਤੁਹਾਡੇ ਨਾਲ ਰਹਿੰਦਾ ਹੈ ਅਤੇ ਤੁਹਾਡੇ ਅੰਦਰ ਹੋਵੇਗਾ।
18
ਮੈਂ ਤੁਹਾਨੂੰ ਇਕੱਲਾ ਨਹੀਂ ਛੱਡਾਂਗਾ; ਮੈਂ ਤੁਹਾਡੇ ਕੋਲ ਆਵਾਂਗਾ।
19
ਥੋੜ੍ਹਾ ਸਮਾਂ ਹੋਰ ਹੈ, ਫਿਰ ਸੰਸਾਰ ਮੈਨੂੰ ਨਹੀਂ ਵੇਖੇਗਾ ਪਰ ਤੁਸੀਂ ਮੈਨੂੰ ਵੇਖੋਂਗੇ। ਕਿਉਂਕਿ ਮੈਂ ਜਿਉਂਦਾ ਹਾਂ ਇਸ ਲਈ ਤੁਸੀਂ ਵੀ ਜੀਵੋਗੇ।
20
ਉਸ ਦਿਨ ਤੁਸੀਂ ਜਾਣੋਂਗੇ ਕਿ ਮੈਂ ਪਿਤਾ ਵਿੱਚ ਹਾਂ ਤੁਸੀਂ ਮੇਰੇ ਵਿੱਚ ਹੋ ਅਤੇ ਮੈਂ ਤੁਹਾਡੇ ਵਿੱਚ ਹਾਂ।
21
ਜਿਸ ਕਿਸੇ ਕੋਲ ਮੇਰੀਆਂ ਆਗਿਆਵਾਂ ਹਨ ਅਤੇ ਉਹਨਾਂ ਨੂੰ ਮੰਨਦਾ ਹੈ ਅਤੇ ਉਹਨਾਂ ਉੱਤੇ ਚੱਲਦਾ ਹੈ ਉਹ ਮੈਨੂੰ ਪਿਆਰ ਕਰਦਾ ਹੈ। ਜੋ ਕੋਈ ਮੈਨੂੰ ਪਿਆਰ ਕਰਦਾ ਉਹ ਮੇਰੇ ਪਿਤਾ ਨੂੰ ਪਿਆਰ ਕਰਦਾ, ਅਤੇ ਮੈਂ ਵੀ ਉਹਨਾਂ ਨਾਲ ਪਿਆਰ ਕਰਾਂਗਾ ਅਤੇ ਆਪਣੇ ਆਪ ਨੂੰ ਉਹਨਾਂ ਤੇ ਪ੍ਰਗਟ ਕਰਾਂਗਾ।”
22
ਫਿਰ ਯਹੂਦਾਹ (ਯਹੂਦਾਹ ਕਾਰਿਯੋਤ ਵਾਸੀ ਨਹੀਂ) ਨੇ ਕਿਹਾ, “ਪਰ ਹੇ ਪ੍ਰਭੂ, ਤੁਸੀਂ ਆਪਣੇ ਆਪ ਨੂੰ ਸਾਡੇ ਤੇ ਪ੍ਰਗਟ ਕਰਨਾ ਚਾਹੁੰਦੇ ਹੋ ਅਤੇ ਫਿਰ ਸੰਸਾਰ ਤੇ ਕਿਉਂ ਨਹੀਂ?”
23
ਯਿਸ਼ੂ ਨੇ ਉੱਤਰ ਦਿੱਤਾ, “ਜਿਹੜਾ ਵੀ ਮਨੁੱਖ ਮੈਨੂੰ ਪਿਆਰ ਕਰਦਾ ਉਹ ਮੇਰੀ ਆ ਗਿਆ ਨੂੰ ਮੰਨੇਗਾ ਅਤੇ ਮੇਰਾ ਪਿਤਾ ਉਹਨਾਂ ਨਾਲ ਪਿਆਰ ਕਰੇਗਾ, ਅਤੇ ਅਸੀਂ ਉਹਨਾਂ ਕੋਲ ਆਵਾਂਗੇ ਅਤੇ ਉਹਨਾਂ ਵਿੱਚ ਆਪਣਾ ਘਰ ਬਣਾਵਾਂਗੇ।
24
ਜਿਹੜਾ ਮਨੁੱਖ ਮੈਨੂੰ ਪਿਆਰ ਨਹੀਂ ਕਰਦਾ ਉਹ ਮੇਰੀ ਆ ਗਿਆ ਨੂੰ ਨਹੀਂ ਮੰਨਦਾ। ਇਹ ਸ਼ਬਦ ਜੋ ਤੁਸੀਂ ਸੁਣਦੇ ਹੋ ਮੇਰੇ ਆਪਣੇ ਨਹੀਂ ਹਨ ਪਰ ਉਹ ਪਿਤਾ ਦੇ ਹਨ ਜਿਸਨੇ ਮੈਨੂੰ ਭੇਜਿਆ ਹੈ।
25
“ਤੁਹਾਡੇ ਨਾਲ ਰਹਿੰਦਿਆਂ ਮੈਂ ਤੁਹਾਨੂੰ ਇਹ ਸਭ ਗੱਲਾਂ ਦੱਸੀਆਂ ਹਨ।
26
ਪਰ ਫਿਰ ਮਦਦਗਾਰ ਜੋ ਪਵਿੱਤਰ ਆਤਮਾ ਹੈ, ਜਿਸ ਨੂੰ ਪਿਤਾ ਮੇਰੇ ਨਾਮ ਵਿੱਚ ਭੇਜਦਾ ਹੈ, ਉਹ ਤੁਹਾਨੂੰ ਸਭ ਕੁਝ ਸਿਖਾਏਗਾ ਅਤੇ ਉਹ ਸਭ ਕੁਝ ਚੇਤੇ ਕਰਾਵੇਗਾ ਜੋ ਮੈਂ ਤੁਹਾਨੂੰ ਕਿਹਾ ਹੈ।
27
ਮੈਂ ਸ਼ਾਤੀ ਤੁਹਾਨੂੰ ਦੇ ਰਿਹਾ ਹਾਂ। ਆਪਣੀ ਸ਼ਾਂਤੀ ਮੈਂ ਤੁਹਾਨੂੰ ਦਿੰਦਾ ਹਾਂ। ਮੈਂ ਤੁਹਾਨੂੰ ਉਵੇਂ ਨਹੀਂ ਦਿੰਦਾ ਜਿਸ ਤਰ੍ਹਾਂ ਸੰਸਾਰ ਦਿੰਦਾ ਹੈ। ਤੁਹਾਡਾ ਦਿਲ ਨਾ ਘਬਰਾਏ ਅਤੇ ਨਾ ਤੁਸੀਂ ਡਰਨਾ।
28
“ਤੁਸੀਂ ਮੈਨੂੰ ਇਹ ਕਹਿੰਦੇ ਸੁਣਿਆ ਹੈ, ‘ਮੈਂ ਜਾ ਰਿਹਾ ਹਾਂ, ਪਰ ਮੈਂ ਤੁਹਾਡੇ ਕੋਲ ਵਾਪਸ ਆ ਰਿਹਾ ਹਾਂ।’ ਜੇ ਤੁਸੀਂ ਮੈਨੂੰ ਪਿਆਰ ਕਰਦੇ ਤਾਂ ਤੁਹਾਨੂੰ ਖੁਸ਼ੀ ਹੋਵੇਗੀ ਕਿ ਮੈਂ ਪਿਤਾ ਕੋਲ ਜਾ ਰਿਹਾ ਹਾਂ ਕਿਉਂਕਿ ਪਿਤਾ ਮੇਰੇ ਤੋਂ ਮਹਾਨ ਹੈ।
29
ਇਹ ਸਭ ਹੋਣ ਤੋਂ ਪਹਿਲਾਂ ਹੀ ਮੈਂ ਤੁਹਾਨੂੰ ਦੱਸ ਦਿੱਤਾ ਹੈ ਇਸ ਲਈ ਜਦੋਂ ਇਹ ਸਭ ਹੋਵੇਗਾ ਤੁਸੀਂ ਵਿਸ਼ਵਾਸ ਕਰੋਗੇ।
30
ਮੈਂ ਤੁਹਾਨੂੰ ਹੋਰ ਕੁਝ ਨਹੀਂ ਕਹਾਂਗਾ, ਕਿਉਂਕਿ ਇਸ ਸੰਸਾਰ ਦਾ ਸਰਦਾਰ ਆ ਰਿਹਾ ਹੈ। ਉਸ ਨੂੰ ਮੇਰੇ ਉੱਤੇ ਕੋਈ ਅਧਿਕਾਰ ਨਹੀਂ।
31
ਪਰ ਉਹ ਆਉਂਦਾ ਹੈ ਤਾਂ ਜੋ ਸੰਸਾਰ ਇਹ ਸਿੱਖੇ ਕਿ ਮੈਂ ਪਿਤਾ ਨੂੰ ਪਿਆਰ ਕਰਦਾ ਹਾਂ ਅਤੇ ਮੈਂ ਉਹਨਾਂ ਦੀ ਆਗਿਆ ਨੂੰ ਮੰਨਦਾ ਹਾਂ।” ਉੱਠੋ, “ਹੁਣ ਇੱਥੋ ਚੱਲੀਏ।”
← Chapter 13
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 15 →
All chapters:
1
2
3
4
5
6
7
8
9
10
11
12
13
14
15
16
17
18
19
20
21