bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2022 (ਪੰਜਾਬੀ ਮੌਜੂਦਾ ਤਰਜਮਾ)
/
Jude 1
Jude 1
Punjabi 2022 (ਪੰਜਾਬੀ ਮੌਜੂਦਾ ਤਰਜਮਾ)
Jump to:
Chapter 1
1
ਯਹੂਦਾਹ, ਜਿਹੜਾ ਯਿਸ਼ੂ ਮਸੀਹ ਦਾ ਇੱਕ ਸੇਵਕ ਅਤੇ ਯਾਕੋਬ ਦਾ ਛੋਟਾ ਭਰਾ ਹਾਂ। ਉਨ੍ਹਾਂ ਲੋਕਾਂ ਲਈ ਇਹ ਪੱਤਰ ਜਿਹੜੇ ਬੁਲਾਏ ਗਏ ਅਤੇ ਜਿਹੜੇ ਸਾਡੇ ਪਰਮੇਸ਼ਵਰ ਪਿਤਾ ਵਿੱਚ ਪਿਆਰੇ ਹਨ ਅਤੇ ਯਿਸ਼ੂ ਮਸੀਹ ਵਿੱਚ ਬਚਾਏ ਗਏ ਹਨ:
2
ਦਯਾ, ਸ਼ਾਂਤੀ ਅਤੇ ਪਿਆਰ ਤੁਹਾਨੂੰ ਬਹੁਤਾਤ ਨਾਲ ਮਿਲਦਾ ਰਹੇ।
3
ਹੇ ਪਿਆਰੇ ਦੋਸਤੋ, ਜਦੋਂ ਮੈਂ ਤੁਹਾਨੂੰ ਮੁਕਤੀ ਬਾਰੇ ਲਿਖਣ ਦੀ ਬਹੁਤ ਲਗਨ ਨਾਲ ਕੋਸ਼ਿਸ਼ ਕਰ ਰਿਹਾ ਸੀ ਜਿਸ ਵਿੱਚ ਅਸੀਂ ਸਾਰੇ ਸਾਂਝੇ ਹਾਂ; ਇਸ ਲਈ ਮੈਂ ਤੁਹਾਨੂੰ ਇਹ ਸਮਝਾਉਣਾ ਜ਼ਰੂਰੀ ਸਮਝਿਆ ਕਿ ਤੁਹਾਨੂੰ ਉਹ ਵਿਸ਼ਵਾਸ ਪ੍ਰਾਪਤ ਕਰਨ ਦੀ ਪੂਰੀ ਕੋਸ਼ਿਸ਼ ਕਰਨੀ ਚਾਹੀਦੀ ਹੈ ਜੋ ਕਦੇ ਪਵਿੱਤਰ ਲੋਕਾਂ ਨੂੰ ਸੌਂਪਿਆ ਗਿਆ ਸੀ।
4
ਕੁਝ ਵਿਅਕਤੀਆਂ ਲਈ ਜਿਨ੍ਹਾਂ ਦੀ ਨਿੰਦਿਆ ਬਹੁਤ ਪਹਿਲਾਂ ਬਚਨ ਵਿੱਚ ਲਿਖੀ ਗਈ ਸੀ, ਉਹ ਗੁਪਤ ਰੂਪ ਵਿੱਚ ਤੁਹਾਡੇ ਵਿਚਕਾਰ ਆ ਗਏ ਹਨ। ਉਹ ਸ਼ਤਾਨੀ ਲੋਕ ਹਨ, ਜਿਹੜੇ ਸਾਡੇ ਪਰਮੇਸ਼ਵਰ ਦੀ ਕਿਰਪਾ ਨੂੰ ਅਨੈਤਿਕਤਾ ਦੇ ਲਸੰਸ ਵਿੱਚ ਬਦਲ ਦਿੰਦੇ ਹਨ ਅਤੇ ਸਾਡੇ ਯਿਸ਼ੂ ਮਸੀਹ ਦਾ ਇਨਕਾਰ ਕਰਦੇ ਹਨ ਜਿਹੜਾ ਇੱਕੋ ਹੀ ਸਾਡਾ ਸੁਆਮੀ ਅਤੇ ਪ੍ਰਭੂ ਹੈ।
5
ਹਾਲਾਂਕਿ ਤੁਸੀਂ ਪਹਿਲਾਂ ਹੀ ਇਹ ਸਭ ਜਾਣਦੇ ਹੋ, ਮੈਂ ਤੁਹਾਨੂੰ ਯਾਦ ਦਿਵਾਉਣਾ ਚਾਹੁੰਦਾ ਹਾਂ ਕਿ ਇੱਕ ਸਮੇਂ ਪ੍ਰਭੂ ਯਿਸ਼ੂ ਨੇ ਆਪਣੇ ਲੋਕਾਂ ਨੂੰ ਮਿਸਰ ਦੇਸ਼ ਤੋਂ ਬਾਹਰ ਕੱਢਿਆ, ਪਰ ਬਾਅਦ ਵਿੱਚ ਉਨ੍ਹਾਂ ਲੋਕਾਂ ਦਾ ਨਾਸ਼ ਕਰ ਦਿੱਤਾ ਜਿਹੜੇ ਵਿਸ਼ਵਾਸ ਨਹੀਂ ਕਰਦੇ ਸਨ।
6
ਅਤੇ ਪਰਮੇਸ਼ਵਰ ਨੇ ਦੂਤਾਂ ਨੂੰ ਜਿਨ੍ਹਾਂ ਨੇ ਆਪਣਾ ਅਹੁਦਾ ਕਾਇਮ ਨਹੀਂ ਰੱਖਿਆ ਬਲਕਿ ਉਨ੍ਹਾਂ ਆਪਣੇ ਅਸਲੀ ਠਿਕਾਣੇ ਨੂੰ ਛੱਡ ਦਿੱਤਾ ਸੀ। ਇਨ੍ਹਾਂ ਨੂੰ ਉਸਨੇ ਘੁੱਪ ਹਨੇਰੇ ਵਿੱਚ ਰੱਖਿਆ ਹੈ, ਅਤੇ ਉਸ ਭਿਆਨਕ ਦਿਨ ਦੇ ਸਦੀਪਕ ਨਿਆਂ ਦੇ ਲਈ ਸੰਗਲਾਂ ਨਾਲ ਬੰਨ੍ਹਿਆ ਹੋਇਆ ਹੈ।
7
ਇਸੇ ਤਰ੍ਹਾਂ, ਸੋਦੋਮ ਅਤੇ ਅਮੂਰਾਹ ਅਤੇ ਆਸ-ਪਾਸ ਦੇ ਕਸਬਿਆਂ ਨੇ ਆਪਣੇ ਆਪ ਨੂੰ ਜਿਨਸੀ ਅਨੈਤਿਕਤਾ ਅਤੇ ਭ੍ਰਿਸ਼ਟਾਚਾਰ ਦੇ ਹਵਾਲੇ ਕਰ ਦਿੱਤਾ ਹੈ। ਉਹ ਉਨ੍ਹਾਂ ਦੇ ਨਮੂਨੇ ਵਜੋਂ ਸੇਵਾ ਕਰਦੇ ਹਨ ਜੋ ਸਦੀਵੀ ਅੱਗ ਦੀ ਸਜ਼ਾ ਭੁਗਤਣ ਗਏ ਹਨ।
8
ਇਸੇ ਤਰ੍ਹਾਂ, ਆਪਣੇ ਸੁਪਨਿਆਂ ਦੇ ਜ਼ੋਰ ਤੇ, ਇਹ ਅਧਰਮੀ ਲੋਕ ਆਪਣੇ ਸਰੀਰ ਨੂੰ ਭਰਿਸ਼ਟ ਕਰਦੇ ਹਨ, ਹਕੂਮਤਾਂ ਨੂੰ ਤੁਛ ਜਾਣਦੇ ਅਤੇ ਪਰਤਾਪ ਵਾਲਿਆਂ ਦੀ ਨਿੰਦਿਆ ਕਰਦੇ ਹਨ।
9
ਪਰ ਪਰਮੇਸ਼ਵਰ ਦਾ ਇੱਕ ਮਹਾਂ ਦੂਤ ਮਿਕਾਏਲ, ਜਦੋਂ ਉਹ ਦੁਸ਼ਟ ਨਾਲ ਮੋਸ਼ੇਹ ਦੀ ਲਾਸ਼ ਬਾਰੇ ਵਿਵਾਦ ਕਰ ਰਿਹਾ ਸੀ, ਤਾਂ ਉਹ ਦੀ ਹਿੰਮਤ ਨਾ ਹੋਈ ਕਿ ਮਿਹਣਾ ਮਾਰ ਕੇ ਉਸ ਉੱਤੇ ਦੋਸ਼ ਲਾਵੇ, ਪਰ ਇਹ ਕਿਹਾ, “ਪ੍ਰਭੂ ਤੈਨੂੰ ਆਪ ਝਿੜਕੇ!”
10
ਫਿਰ ਵੀ ਇਹ ਲੋਕ ਕੁਫ਼ਰ ਬੋਲਦੇ ਹਨ ਜਿਨ੍ਹਾਂ ਨੂੰ ਉਹ ਨਹੀਂ ਸਮਝਦੇ, ਅਤੇ ਜੋ ਕੁਝ ਬੇਅਕਲ ਪਸ਼ੂਆਂ ਵਰਗੇ ਸੁਭਾਅ ਨਾਲ ਹੀ ਜਾਣਦੇ ਹਨ, ਉਸ ਵਿੱਚ ਨਾਸ ਹੋ ਜਾਂਦੇ ਹਨ।
11
ਉਨ੍ਹਾਂ ਉੱਤੇ ਹਾਏ! ਉਨ੍ਹਾਂ ਨੇ ਕਾਇਨ ਦਾ ਰਸਤਾ ਅਪਣਾਇਆ ਹੈ; ਮੁਨਾਫ਼ੇ ਦੇ ਲਈ ਉਹ ਬਿਲਆਮ ਦੇ ਭਰਮ ਵਿੱਚ ਭੱਜੇ ਹਨ; ਉਹ ਕੋਰਾਹ ਦੀ ਬਗਾਵਤ ਵਿੱਚ ਤਬਾਹ ਹੋ ਗਏ ਸਨ।
12
ਇਹ ਲੋਕ ਤੁਹਾਡੇ ਪਿਆਰ ਦੀ ਦਾਵਤ ਦੇ ਭੋਜਨ ਤੇ ਦਾਗ਼ ਹਨ, ਜਿਹੜੇ ਤੁਹਾਡੇ ਨਾਲ ਬੇਧੜਕ ਖਾਂਦੇ-ਪੀਂਦੇ ਹਨ, ਇਹ ਚਰਵਾਹੇ ਜੋ ਸਿਰਫ ਆਪਣੇ ਆਪ ਦੇ ਢਿੱਡ ਭਰਦੇ ਹਨ। ਉਹ ਪੌਣਾਂ ਦੇ ਉਡਾਏ ਹੋਏ ਸੁੱਕੇ ਬੱਦਲ ਹਨ। ਉਹ ਪੱਤਝੜ ਦੇ ਰੁੱਤ ਦੇ ਦਰੱਖ਼ਤ ਹਨ ਜੋ ਫਲ ਨਹੀਂ ਦਿੰਦੇ, ਦੋ ਵਾਰੀ ਮਰੇ ਅਤੇ ਜੜ੍ਹੋਂ ਪੁੱਟੇ ਹੋਏ ਹਨ।
13
ਉਹ ਸਮੁੰਦਰ ਦੀਆਂ ਜੰਗਲੀ ਲਹਿਰਾਂ ਦੇ ਸਮਾਨ ਹਨ, ਜੋ ਆਪਣੀ ਸ਼ਰਮਿੰਦਗੀ ਦੀ ਝੱਗ ਉਛਾਲਦੇ ਹਨ; ਇਹ ਭਟਕਣ ਵਾਲੇ ਤਾਰੇ ਹਨ, ਜਿਨ੍ਹਾਂ ਲਈ ਸਦਾ ਤੱਕ ਦਾ ਘੁੱਪ ਹਨੇਰਾ ਰੱਖਿਆ ਹੋਇਆ ਹੈ।
14
ਹਨੋਖ, ਆਦਮ ਤੋਂ ਸੱਤਵੀਂ ਪੀਹੜੀ ਦਾ ਸੀ, ਜਿਸਨੇ ਉਨ੍ਹਾਂ ਬਾਰੇ ਭਵਿੱਖਬਾਣੀ ਕੀਤੀ ਸੀ: “ਕਿ ਵੇਖੋ, ਪ੍ਰਭੂ ਆਪਣੇ ਲੱਖਾਂ ਪਵਿੱਤਰ ਲੋਕਾਂ ਨਾਲ ਆ ਰਿਹਾ ਹੈ।
15
ਸਾਰਿਆਂ ਜ਼ਿੰਦਗੀਆਂ ਦਾ ਨਿਆਂ ਕਰਨ ਲਈ, ਅਤੇ ਸਭਨਾਂ ਨੂੰ ਉਨ੍ਹਾਂ ਦੇ ਸਾਰੇ ਦੁਸ਼ਟ ਕੰਮਾਂ ਦੇ ਕਾਰਨ ਜੋ ਉਨ੍ਹਾਂ ਨੇ ਦੁਸ਼ਟਤਾ ਨਾਲ ਕੀਤੇ ਸਨ ਅਤੇ ਸਾਰੀਆਂ ਕਠੋਰ ਗੱਲਾਂ ਦੇ ਕਾਰਨ ਜੋ ਦੁਸ਼ਟ ਪਾਪੀਆਂ ਨੇ ਪਰਮੇਸ਼ਵਰ ਦੇ ਵਿਰੁੱਧ ਬੋਲਿਆ ਸਨ, ਦੋਸ਼ੀ ਠਹਿਰਾਵੇ।”
16
ਇਹ ਲੋਕ ਬੁੜ-ਬੁੜ ਕਰਨ ਅਤੇ ਕਸੂਰ ਲੱਭਣ ਵਾਲੇ ਹਨ; ਉਹ ਆਪਣੀਆਂ ਬੁਰੀਆਂ ਇੱਛਾਵਾਂ ਦੇ ਪਿੱਛੇ ਚੱਲਦੇ ਹਨ; ਉਹ ਆਪਣੇ ਮੂੰਹੋਂ ਵਿੱਚੋਂ ਵੱਡੀਆਂ-ਵੱਡੀਆਂ ਫੋਕੀਆਂ ਗੱਪਾਂ ਮਾਰਦੇ ਹਨ ਅਤੇ ਲਾਭ ਲਈ ਚਾਪਲੂਸੀ ਕਰਦੇ ਹਨ।
17
ਪਰ ਹੇ ਪਿਆਰੇ ਮਿੱਤਰੋ, ਯਾਦ ਰੱਖੋ ਕਿ ਸਾਡੇ ਪ੍ਰਭੂ ਯਿਸ਼ੂ ਮਸੀਹ ਦੇ ਰਸੂਲਾਂ ਨੇ ਪਹਿਲਾਂ ਹੀ ਦੱਸਿਆ।
18
ਉਨ੍ਹਾਂ ਨੇ ਤੁਹਾਨੂੰ ਕਿਹਾ ਸੀ, “ਕਿ ਅੰਤ ਦੇ ਸਮੇਂ ਵਿੱਚ ਮਖੌਲ ਕਰਨ ਵਾਲੇ ਹੋਣਗੇ ਜੋ ਆਪਣੀਆਂ ਖੁਦ ਦੀਆਂ ਦੁਸ਼ਟ ਇੱਛਾਵਾਂ ਦੇ ਅਨੁਸਾਰ ਚੱਲਣਗੇ।”
19
ਇਹ ਉਹ ਲੋਕ ਹਨ ਜੋ ਤੁਹਾਡੇ ਵਿੱਚ ਫੁੱਟਾ ਪਾਉਂਦੇ ਹਨ, ਜਿਹੜੇ ਸਰੀਰਕ ਹਨ, ਜਿੰਨ੍ਹਾ ਵਿੱਚ ਪਰਮੇਸ਼ਵਰ ਦਾ ਆਤਮਾ ਨਹੀਂ।
20
ਹੇ ਪਿਆਰੇ ਮਿੱਤਰੋ, ਆਪਣੇ ਆਪ ਨੂੰ ਆਪਣੇ ਅੱਤ ਪਵਿੱਤਰ ਵਿਸ਼ਵਾਸ ਉੱਤੇ ਉਸਾਰੀ ਜਾਓ ਅਤੇ ਪਵਿੱਤਰ ਆਤਮਾ ਵਿੱਚ ਪ੍ਰਾਰਥਨਾ ਕਰਦੇ ਹੋਏ।
21
ਆਪਣੇ ਆਪ ਨੂੰ ਪਰਮੇਸ਼ਵਰ ਦੇ ਪਿਆਰ ਵਿੱਚ ਬਣਾਈ ਰੱਖੋ ਕਿਉਂਕਿ ਤੁਸੀਂ ਸਾਡੇ ਸਦੀਵੀ ਜੀਵਨ ਲਿਆਉਣ ਲਈ ਸਾਡੇ ਪ੍ਰਭੂ ਯਿਸ਼ੂ ਮਸੀਹ ਦੀ ਦਯਾ ਦੀ ਉਡੀਕ ਕਰਦੇ ਹੋ।
22
ਉਹ ਜਿਹੜੇ ਵਿਸ਼ਵਾਸ ਕਰਨ ਬਾਰੇ ਸ਼ੱਕ ਕਰਦੇ ਹਨ, ਉਹਨਾਂ ਉੱਤੇ ਦਯਾ ਕਰੋ;
23
ਦੂਜਿਆਂ ਨੂੰ ਅੱਗ ਤੋਂ ਖੋਹ ਕੇ ਬਚਾਓ; ਦੂਸਰਿਆ ਤੇ ਦਯਾ ਕਰੋ, ਅਤੇ ਉਸ ਬਸਤਰ ਤੋਂ ਵੀ ਜਿਸ ਦੇ ਵਿੱਚ ਦੇਹੀ ਦਾ ਦਾਗ ਲੱਗਿਆ ਹੋਵੇ, ਨਫ਼ਰਤ ਕਰਦੇ ਹੋਏ ਕਿੰਨਿਆਂ ਉੱਤੇ ਡਰ ਨਾਲ ਦਯਾ ਕਰੋ।
24
ਉਹ ਹੈ ਜੋ ਤੁਹਾਨੂੰ ਠੋਕਰ ਤੋਂ ਬਚਾਉਣ ਦੇ ਯੋਗ ਹੈ ਅਤੇ ਤੁਹਾਨੂੰ ਉਸਦੀ ਸ਼ਾਨਦਾਰ ਮੌਜੂਦਗੀ ਸਾਮ੍ਹਣੇ ਤੁਹਾਨੂੰ ਬਿਨਾਂ ਕਿਸੇ ਗਲਤੀ ਦੇ ਅਤੇ ਬੜੇ ਆਨੰਦ ਨਾਲ ਪੇਸ਼ ਕਰਨ ਦੇ ਯੋਗ ਹੈ।
25
ਸਾਡੇ ਮੁਕਤੀਦਾਤਾ ਕੇਵਲ ਇੱਕੋ ਹੀ ਪਰਮੇਸ਼ਵਰ ਦੀ ਮਹਿਮਾ, ਮਹਾਨਤਾ, ਸ਼ਕਤੀ ਅਤੇ ਅਧਿਕਾਰ ਯਿਸ਼ੂ ਮਸੀਹ ਸਾਡੇ ਪ੍ਰਭੂ ਰਾਹੀਂ, ਸਾਰੇ ਯੁੱਗਾਂ ਤੋਂ ਪਹਿਲਾਂ, ਹੁਣ ਅਤੇ ਸਦਾ ਲਈ ਹੋਵੇ! ਆਮੀਨ।
Jump to:
Chapter 1
All chapters:
1