bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2022 (ਪੰਜਾਬੀ ਮੌਜੂਦਾ ਤਰਜਮਾ)
/
Luke 13
Luke 13
Punjabi 2022 (ਪੰਜਾਬੀ ਮੌਜੂਦਾ ਤਰਜਮਾ)
← Chapter 12
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 14 →
1
ਉਸ ਵੇਲੇ ਉੱਥੇ ਮੌਜੂਦ ਕੁਝ ਲੋਕਾਂ ਨੇ ਯਿਸ਼ੂ ਨੂੰ ਉਹਨਾਂ ਗਲੀਲ ਵਾਸੀਆਂ ਬਾਰੇ ਦੱਸਿਆ ਜਿਨ੍ਹਾਂ ਦਾ ਲਹੂ ਪਿਲਾਤੁਸ ਨੇ ਉਹਨਾਂ ਦੀਆਂ ਬਲੀਆਂ ਨਾਲ ਮਿਲਾਇਆ ਸੀ।
2
ਯਿਸ਼ੂ ਨੇ ਜਵਾਬ ਦਿੱਤਾ, “ਕੀ ਤੁਹਾਨੂੰ ਲਗਦਾ ਹੈ ਕਿ ਇਹ ਗਲੀਲੀ ਹੋਰ ਸਾਰੇ ਗਲੀਲ ਵਾਸੀਆਂ ਨਾਲੋਂ ਜ਼ਿਆਦਾ ਪਾਪੀ ਸਨ ਕਿਉਂਕਿ ਉਹਨਾਂ ਦੀ ਇਹ ਹਾਲਤ ਹੋਈ?
3
ਮੈਂ ਤੁਹਾਨੂੰ ਦੱਸਦਾ ਹਾਂ, ਨਹੀਂ! ਪਰ ਜੇ ਤੁਸੀਂ ਪਾਪਾਂ ਤੋਂ ਮਨ ਨਹੀਂ ਫਿਰੌਦੇ ਤਾਂ ਤੁਸੀਂ ਵੀ ਸਾਰੇ ਨਾਸ਼ ਹੋ ਜਾਵੋਂਗੇ।
4
ਜਾਂ ਉਹ ਅਠਾਰਾਂ ਜਿਨ੍ਹਾਂ ਦੀ ਮੌਤ ਸਿਲੋਅਮ ਦਾ ਬੁਰਜ ਉਹਨਾਂ ਉੱਤੇ ਡਿੱਗਣ ਦੇ ਕਾਰਣ ਹੋਈ, ਕੀ ਤੁਹਾਨੂੰ ਲਗਦਾ ਹੈ ਕਿ ਉਹ ਯੇਰੂਸ਼ਲੇਮ ਵਿੱਚ ਰਹਿੰਦੇ ਸਾਰੇ ਲੋਕਾਂ ਨਾਲੋਂ ਵੱਧ ਦੋਸ਼ੀ ਸਨ?
5
ਮੈਂ ਤੁਹਾਨੂੰ ਦੱਸਦਾ ਹਾਂ, ਨਹੀਂ! ਪਰ ਜੇ ਤੁਸੀਂ ਮਨ ਨਹੀਂ ਫਿਰੌਦੇ ਤਾਂ ਤੁਸੀਂ ਵੀ ਸਾਰੇ ਨਾਸ਼ ਹੋ ਜਾਵੋਂਗੇ।”
6
ਤਦ ਯਿਸ਼ੂ ਨੇ ਇਹ ਦ੍ਰਿਸ਼ਟਾਂਤ ਸੁਣਾਇਆ: “ਇੱਕ ਆਦਮੀ ਦੇ ਅੰਗੂਰੀ ਬਾਗ ਵਿੱਚ ਇੱਕ ਹੰਜ਼ੀਰ ਦਾ ਰੁੱਖ ਉੱਗ ਰਿਹਾ ਸੀ ਅਤੇ ਉਹ ਇਸ ਤੇ ਫਲ ਭਾਲਣ ਲਈ ਗਿਆ, ਪਰ ਉਸਨੂੰ ਕੁਝ ਨਹੀਂ ਮਿਲਿਆ।
7
ਇਸ ਲਈ ਉਸਨੇ ਮਾਲੀ ਨੂੰ ਕਿਹਾ, ‘ਤਿੰਨ ਸਾਲਾਂ ਤੋਂ ਮੈਂ ਇਸ ਹੰਜ਼ੀਰ ਦੇ ਰੁੱਖ ਤੇ ਫਲ ਭਾਲਣ ਆ ਰਿਹਾ ਹਾਂ ਅਤੇ ਹੁਣ ਤੱਕ ਮੈਨੂੰ ਇਸ ਤੋਂ ਕੋਈ ਵੀ ਫਲ ਨਹੀਂ ਮਿਲਿਆ। ਇਸ ਨੂੰ ਕੱਟ ਦਿਓ! ਧਰਤੀ ਇਸ ਕਾਰਨ ਵਿਅਰਥ ਵਿੱਚ ਕਿਉਂ ਘਿਰੀ ਰਹੇ?’
8
“ਪਰ ਮਾਲੀ ਨੇ ਉੱਤਰ ਦਿੱਤਾ, ‘ਸੁਆਮੀ ਜੀ, ਇਸ ਨੂੰ ਇੱਕ ਸਾਲ ਲਈ ਹੋਰ ਛੱਡ ਦਿਓ, ਮੈਂ ਇਸ ਦੇ ਦੁਆਲੇ ਖੁਦਾਈ ਕਰਾਂਗਾ ਅਤੇ ਇਸ ਵਿੱਚ ਖਾਦ ਪਾਉਂਦਾ ਰਹਾਂਗਾ।
9
ਜੇ ਇਹ ਅਗਲੇ ਸਾਲ ਫਲ ਦਿੰਦਾ ਹੈ ਤਾਂ ਚੰਗਾ ਹੈ, ਜੇ ਨਹੀਂ ਤਾਂ ਇਸ ਨੂੰ ਕੱਟ ਦਿਓ।’ ”
10
ਇੱਕ ਸਬਤ ਦੇ ਦਿਨ ਯਿਸ਼ੂ ਇੱਕ ਪ੍ਰਾਰਥਨਾ ਸਥਾਨ ਵਿੱਚ ਸਿੱਖਿਆ ਦੇ ਰਹੇ ਸਨ।
11
ਉੱਥੇ ਇੱਕ ਔਰਤ ਆਈ ਜਿਸਨੂੰ ਅਠਾਰਾਂ ਸਾਲਾਂ ਤੋਂ ਇੱਕ ਆਤਮਾ ਨੇ ਅਪਾਹਜ ਕੀਤਾ ਹੋਇਆ ਸੀ। ਉਹ ਝੁਕੀ ਹੋਈ ਸੀ ਅਤੇ ਬਿੱਲਕੁੱਲ ਵੀ ਸਿੱਧਾ ਨਹੀਂ ਹੋ ਸਕਦੀ ਸੀ।
12
ਜਦੋਂ ਯਿਸ਼ੂ ਨੇ ਉਸਨੂੰ ਵੇਖਿਆ ਤਾਂ ਉਹਨਾਂ ਨੇ ਉਸਨੂੰ ਬੁਲਾਇਆ ਅਤੇ ਉਸਨੂੰ ਕਿਹਾ, “ਹੇ ਔਰਤ, ਤੂੰ ਆਪਣੀ ਇਸ ਬੀਮਾਰੀ ਤੋਂ ਮੁਕਤ ਹੋ ਗਈ ਹੈ।”
13
ਤਦ ਯਿਸ਼ੂ ਨੇ ਉਸ ਉੱਪਰ ਆਪਣਾ ਹੱਥ ਰੱਖ ਲਿਆ ਅਤੇ ਉਸੇ ਵੇਲੇ ਉਸਨੇ ਸਿੱਧੀ ਹੋ ਕੇ ਪਰਮੇਸ਼ਵਰ ਦੀ ਵਡਿਆਈ ਕੀਤੀ।
14
ਪਰ ਯਹੂਦੀ ਪ੍ਰਾਰਥਨਾ ਸਥਾਨ ਦਾ ਆਗੂ ਇਸ ਗੱਲ ਤੇ ਬਹੁਤ ਗੁੱਸੇ ਹੋਇਆ ਕਿਉਂਕਿ ਯਿਸ਼ੂ ਨੇ ਉਸਨੂੰ ਸਬਤ ਦੇ ਦਿਨ ਚੰਗਾ ਕੀਤਾ ਸੀ। ਉਸ ਮੁੱਖੀ ਨੇ ਉੱਥੇ ਇਕੱਠੇ ਹੋਏ ਲੋਕਾਂ ਨੂੰ ਕਿਹਾ, “ਕੰਮ ਕਰਨ ਲਈ ਛੇ ਦਿਨ ਹਨ, ਇਸ ਲਈ ਇਨ੍ਹਾਂ ਛੇ ਦਿਨਾਂ ਵਿੱਚ ਆਓ ਅਤੇ ਚੰਗਿਆਈ ਪਾਓ, ਨਾ ਕਿ ਸਬਤ ਦੇ ਦਿਨ।”
15
ਪ੍ਰਭੂ ਨੇ ਉਸਨੂੰ ਉੱਤਰ ਦਿੱਤਾ, “ਹੇ ਪਖੰਡੀਓ! ਕੀ ਤੁਸੀਂ ਸਬਤ ਦੇ ਦਿਨ ਆਪਣੇ ਬਲਦ ਜਾਂ ਗਧੇ ਨੂੰ ਖੁਰਲੀ ਤੋਂ ਖੋਲ੍ਹ ਕੇ ਪਾਣੀ ਪਿਲਾਉਣ ਲਈ ਬਾਹਰ ਨਹੀਂ ਲੈ ਜਾਂਦੇ?
16
ਤਾਂ ਕੀ ਇਹ ਔਰਤ, ਜੋ ਅਬਰਾਹਾਮ ਦੀ ਧੀ ਹੈ, ਜਿਸਨੂੰ ਸ਼ੈਤਾਨ ਨੇ ਅਠਾਰਾਂ ਸਾਲਾਂ ਤੋਂ ਬੰਨ੍ਹਿਆ ਹੋਇਆ ਹੈ, ਸਬਤ ਦੇ ਦਿਨ ਇਨ੍ਹਾਂ ਬੰਧਨਾਂ ਤੋਂ ਉਸ ਦਾ ਮੁਕਤ ਹੋਣਾ ਠੀਕ ਨਹੀਂ ਸੀ?”
17
ਜਦੋਂ ਪ੍ਰਭੂ ਨੇ ਇਹ ਕਿਹਾ ਤਾਂ ਉਹਨਾਂ ਦੇ ਸਾਰੇ ਵਿਰੋਧੀਆਂ ਸ਼ਰਮਿੰਦਾ ਹੋ ਗਏ, ਪਰ ਲੋਕ ਉਹਨਾਂ ਸਾਰੀਆਂ ਸ਼ਾਨਦਾਰ ਚੀਜ਼ਾਂ ਨੂੰ ਵੇਖ ਕੇ ਜੋ ਯਿਸ਼ੂ ਕਰ ਰਹੇ ਸਨ ਖੁਸ਼ ਹੋਏ।
18
ਤਦ ਯਿਸ਼ੂ ਨੇ ਪੁੱਛਿਆ, “ਪਰਮੇਸ਼ਵਰ ਦਾ ਰਾਜ ਕਿਸ ਤਰ੍ਹਾਂ ਦਾ ਹੈ? ਮੈਂ ਇਸ ਦੀ ਤੁਲਨਾ ਕਿਸ ਨਾਲ ਕਰਾ?
19
ਇਹ ਇੱਕ ਰਾਈ ਦੇ ਬੀਜ ਵਰਗਾ ਹੈ, ਜਿਸਨੂੰ ਇੱਕ ਆਦਮੀ ਨੇ ਲਿਆ ਅਤੇ ਆਪਣੇ ਬਾਗ ਵਿੱਚ ਬੀਜਿਆ। ਇਹ ਵੱਡਾ ਹੋਇਆ ਅਤੇ ਇੱਕ ਰੁੱਖ ਬਣ ਗਿਆ ਅਤੇ ਅਕਾਸ਼ ਦੇ ਪੰਛੀ ਉਸ ਦੀਆਂ ਟਹਿਣੀਆਂ ਉੱਤੇ ਆਪਣੇ ਆਲ੍ਹਣੇ ਬਣਾਉਂਦੇ ਹਨ।”
20
ਯਿਸ਼ੂ ਨੇ ਫੇਰ ਪੁੱਛਿਆ, “ਮੈਂ ਪਰਮੇਸ਼ਵਰ ਦੇ ਰਾਜ ਦੀ ਤੁਲਨਾ ਕਿਸ ਨਾਲ ਕਰਾ?
21
ਪਰਮੇਸ਼ਵਰ ਦਾ ਰਾਜ ਖਮੀਰ ਵਰਗਾ ਹੈ, ਜਿਸ ਨੂੰ ਇੱਕ ਔਰਤ ਨੇ ਤਕਰੀਬਨ ਸਤਾਈ ਕਿੱਲੋ ਆਟੇ ਨਾਲ ਮਿਲਾਇਆ ਅਤੇ ਸਾਰਾ ਆਟਾ ਖ਼ਮੀਰ ਬਣ ਗਿਆ।”
22
ਫਿਰ ਯਿਸ਼ੂ ਨਗਰਾਂ ਅਤੇ ਪਿੰਡਾਂ ਵਿੱਚ ਦੀ ਹੋ ਕੇ ਲੋਕਾਂ ਨੂੰ ਸਿੱਖਿਆ ਦਿੰਦੇ ਹੋਏ ਯੇਰੂਸ਼ਲੇਮ ਵੱਲ ਨੂੰ ਚਲੇ ਗਏ।
23
ਕਿਸੇ ਨੇ ਯਿਸ਼ੂ ਨੂੰ ਉੱਤਰ ਦਿੱਤਾ, “ਪ੍ਰਭੂ ਜੀ ਕੀ ਸਿਰਫ ਥੋੜ੍ਹੇ ਜੇ ਲੋਕ ਹੀ ਬਚਾਏ ਜਾਣਗੇ?” ਯਿਸ਼ੂ ਨੇ ਉਹਨਾਂ ਨੂੰ ਕਿਹਾ,
24
“ਤੰਗ ਦਰਵਾਜ਼ੇ ਰਾਹੀਂ ਅੰਦਰ ਦਾਖਲ ਹੋਣ ਦੀ ਪੂਰੀ ਕੋਸ਼ਿਸ਼ ਕਰੋ ਕਿਉਂਕਿ ਮੈਂ ਤੁਹਾਨੂੰ ਦੱਸਦਾ ਹਾਂ, ਬਹੁਤ ਸਾਰੇ ਲੋਕ ਅੰਦਰ ਦਾਖਲ ਹੋਣ ਦੀ ਕੋਸ਼ਿਸ਼ ਕਰਨਗੇ ਪਰ ਦਾਖਲ ਨਾ ਹੋ ਸਕਣਗੇ।
25
ਇੱਕ ਵਾਰ ਜਦੋਂ ਘਰ ਦਾ ਮਾਲਕ ਉੱਠ ਕੇ ਦਰਵਾਜ਼ਾ ਬੰਦ ਕਰ ਦੇਵੇ ਤਾਂ ਤੁਸੀਂ ਬਾਹਰ ਖੜ੍ਹੇ ਦਰਵਾਜ਼ਾ ਖੜਕਾਓਗੇ ਅਤੇ ਬੇਨਤੀ ਕਰੋਗੇ, ‘ਸ਼੍ਰੀਮਾਨ ਜੀ, ਸਾਡੇ ਲਈ ਦਰਵਾਜ਼ਾ ਖੋਲ੍ਹੋ।’ “ਪਰ ਉਹ ਉੱਤਰ ਦੇਵੇਗਾ, ‘ਮੈਂ ਤੁਹਾਨੂੰ ਨਹੀਂ ਜਾਣਦਾ ਜਾਂ ਤੁਸੀਂ ਕਿੱਥੋਂ ਆਏ ਹੋ।’
26
“ਫੇਰ ਤੁਸੀਂ ਕਹੋਗੇ, ‘ਅਸੀਂ ਤੁਹਾਡੇ ਨਾਲ ਖਾਧਾ ਪੀਤਾ ਅਤੇ ਤੁਸੀਂ ਸਾਡੀਆਂ ਗਲੀਆਂ ਵਿੱਚ ਸਿੱਖਿਆ ਦਿੱਤੀ।’
27
“ਪਰ ਉਹ ਉੱਤਰ ਦੇਵੇਗਾ, ‘ਮੈਂ ਤੁਹਾਨੂੰ ਨਹੀਂ ਜਾਣਦਾ ਜਾਂ ਤੁਸੀਂ ਕਿੱਥੋਂ ਆਏ ਹੋ। ਹੇ ਸਭ ਕੁਧਰਮੀਓ! ਮੇਰੇ ਕੋਲੋਂ ਦੂਰ ਹੋ ਜਾਓ।’
28
“ਉੱਥੇ ਰੋਣਾ ਅਤੇ ਦੰਦਾਂ ਦਾ ਪੀਸਣਾ ਹੋਵੇਗਾ, ਜਦੋਂ ਤੁਸੀਂ ਅਬਰਾਹਾਮ, ਇਸਹਾਕ ਅਤੇ ਯਾਕੋਬ ਅਤੇ ਸਾਰੇ ਨਬੀਆਂ ਨੂੰ ਪਰਮੇਸ਼ਵਰ ਦੇ ਰਾਜ ਵਿੱਚ ਵੇਖੋਂਗੇ, ਪਰ ਤੁਸੀਂ ਖੁਦ ਨੂੰ ਬਾਹਰ ਸੁੱਟਿਆ ਹੋਇਆ ਵੇਖੋਂਗੇ।
29
ਲੋਕ ਪੂਰਬ, ਪੱਛਮ, ਉੱਤਰ ਅਤੇ ਦੱਖਣ ਤੋਂ ਆਉਣਗੇ ਅਤੇ ਪਰਮੇਸ਼ਵਰ ਦੇ ਰਾਜ ਦੇ ਭੋਜਨ ਵਿੱਚ ਸ਼ਾਮਿਲ ਹੋਣਗੇ।
30
ਅਸਲ ਵਿੱਚ ਉਹ ਲੋਕ ਜੋ ਹੁਣ ਪਿੱਛੇ ਹਨ ਉਹ ਪਹਿਲੇ ਹੋਣਗੇ ਅਤੇ ਜੋ ਪਹਿਲੇ ਹਨ ਉਹ ਪਿੱਛੇ ਕੀਤੇ ਜਾਣਗੇ।”
31
ਉਸ ਵੇਲੇ ਕੁਝ ਫ਼ਰੀਸੀ ਯਿਸ਼ੂ ਕੋਲ ਆਏ ਅਤੇ ਉਸ ਨੂੰ ਆਖਿਆ, “ਇਸ ਜਗ੍ਹਾ ਨੂੰ ਛੱਡ ਕੇ ਕਿੱਤੇ ਹੋਰ ਚਲੇ ਜਾਓ। ਹੇਰੋਦੇਸ ਤੁਹਾਨੂੰ ਮਾਰਨਾ ਚਾਹੁੰਦਾ ਹੈ।”
32
ਯਿਸ਼ੂ ਨੇ ਜਵਾਬ ਦਿੱਤਾ, “ਜਾ ਕੇ ਉਸ ਲੂੰਬੜੀ ਨੂੰ ਕਹੋ ਕਿ ਮੈਂ ਕਿਹਾ ਹੈ, ‘ਮੈਂ ਅੱਜ ਅਤੇ ਕੱਲ੍ਹ ਭੂਤਾਂ ਨੂੰ ਬਾਹਰ ਕੱਢਦਾ ਅਤੇ ਲੋਕਾਂ ਨੂੰ ਚੰਗਾ ਕਰਦਾ ਰਹਾਂਗਾ ਅਤੇ ਤੀਜੇ ਦਿਨ ਮੈਂ ਆਪਣੇ ਟੀਚੇ ਤੇ ਪਹੁੰਚਾਂਗਾ।’
33
ਫਿਰ ਵੀ, ਇਹ ਜ਼ਰੂਰੀ ਹੈ ਕਿ ਮੈਂ ਅੱਜ, ਕੱਲ੍ਹ ਅਤੇ ਕੱਲ੍ਹ ਤੋਂ ਅਗਲੇ ਦਿਨ ਯਾਤਰਾ ਕਰਾ ਕਿਉਂਕਿ ਯਕੀਨਨ ਯੇਰੂਸ਼ਲੇਮ ਤੋਂ ਬਾਹਰ ਕੋਈ ਨਬੀ ਨਹੀਂ ਮਰ ਸਕਦਾ।
34
“ਹੇ ਯੇਰੂਸ਼ਲੇਮ, ਯੇਰੂਸ਼ਲੇਮ, ਤੂੰ ਨਬੀਆਂ ਨੂੰ ਕਤਲ ਕਰਦਾ ਹੈ ਅਤੇ ਤੇਰੇ ਕੋਲ ਭੇਜੇ ਗਏ ਲੋਕਾਂ ਨੂੰ ਪੱਥਰ ਮਾਰਦਾ ਹੈ, ਕਿੰਨੀ ਵਾਰ ਮੈਂ ਚਾਹਿਆ ਕੀ ਤੁਹਾਡੇ ਬੱਚਿਆਂ ਨੂੰ ਇਕੱਠਾ ਕਰਾ, ਜਿਵੇਂ ਇੱਕ ਮੁਰਗੀ ਆਪਣੇ ਚੂਚੇ ਨੂੰ ਆਪਣੇ ਖੰਭਾਂ ਹੇਠਾਂ ਇਕੱਠਾ ਕਰਦੀ ਹੈ, ਪਰ ਤੁਸੀਂ ਇਹ ਨਹੀਂ ਚਾਹੁੰਦੇ ਹੋ?
35
ਦੇਖੋ, ਤੁਹਾਡਾ ਹੈਕਲ ਤੁਹਾਡੇ ਲਈ ਉਜਾੜ ਛੱਡਿਆ ਗਿਆ ਹੈ। ਮੈਂ ਤੁਹਾਨੂੰ ਦੱਸਦਾ ਹਾਂ, ਤੁਸੀਂ ਮੈਨੂੰ ਦੁਬਾਰਾ ਨਹੀਂ ਵੇਖੋਂਗੇ ਜਦ ਤੱਕ ਤੁਸੀਂ ਇਹ ਨਹੀਂ ਕਹਿੰਦੇ, ‘ਮੁਬਾਰਕ ਹੈ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ।’ ”
← Chapter 12
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 14 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24