bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2022 (ਪੰਜਾਬੀ ਮੌਜੂਦਾ ਤਰਜਮਾ)
/
Luke 18
Luke 18
Punjabi 2022 (ਪੰਜਾਬੀ ਮੌਜੂਦਾ ਤਰਜਮਾ)
← Chapter 17
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 19 →
1
ਇੱਕ ਦਿਨ ਯਿਸ਼ੂ ਨੇ ਆਪਣੇ ਚੇਲਿਆਂ ਨੂੰ ਇੱਕ ਦ੍ਰਿਸ਼ਟਾਂਤ ਸੁਣੋਦਿਆਂ ਉਹਨਾਂ ਨੂੰ ਇਹ ਦਰਸਾਇਆ ਕਿ ਉਹਨਾਂ ਨੂੰ ਹਮੇਸ਼ਾ ਪ੍ਰਾਰਥਨਾ ਕਰਨੀ ਚਾਹੀਦੀ ਹੈ ਅਤੇ ਹਾਰ ਨਹੀਂ ਮੰਨਣੀ ਚਾਹੀਦੀ।
2
ਉਹਨਾਂ ਨੇ ਕਿਹਾ: “ਕਿਸੇ ਸ਼ਹਿਰ ਵਿੱਚ ਇੱਕ ਜੱਜ ਸੀ ਜੋ ਨਾ ਤਾਂ ਪਰਮੇਸ਼ਵਰ ਦਾ ਡਰ ਮੰਨਦਾ ਸੀ ਅਤੇ ਨਾ ਹੀ ਲੋਕਾਂ ਦੀ ਸੋਚ ਦੀ ਪਰਵਾਹ ਕਰਦਾ ਸੀ।
3
ਅਤੇ ਉਸ ਨਗਰ ਵਿੱਚ ਇੱਕ ਵਿਧਵਾ ਔਰਤ ਸੀ ਜੋ ਉਸ ਕੋਲ ਬੇਨਤੀ ਕਰਦੀ ਰਹੀ, ‘ਮੈਨੂੰ ਮੇਰੇ ਵਿਰੋਧੀਆਂ ਵਿਰੁੱਧ ਨਿਆਂ ਦਿਓ।’
4
“ਕੁਝ ਸਮੇਂ ਲਈ ਉਸ ਜੱਜ ਨੇ ਇਨਕਾਰ ਕੀਤਾ। ਪਰ ਅੰਤ ਵਿੱਚ ਉਸਨੇ ਆਪਣੇ ਆਪ ਨੂੰ ਕਿਹਾ, ‘ਭਾਵੇਂ ਕਿ ਮੈਂ ਪਰਮੇਸ਼ਵਰ ਦਾ ਡਰ ਨਹੀਂ ਮੰਨਦਾ ਜਾਂ ਪਰਵਾਹ ਨਹੀਂ ਕਰਦਾ ਕਿ ਲੋਕ ਕੀ ਸੋਚਦੇ ਹਨ,
5
ਫਿਰ ਵੀ ਕਿਉਂਕਿ ਇਹ ਵਿਧਵਾ ਮੈਨੂੰ ਪਰੇਸ਼ਾਨ ਕਰਦੀ ਰਹਿੰਦੀ ਹੈ, ਇਸ ਲਈ ਇਹ ਵਧੀਆ ਰਹੇਗਾ ਕਿ ਮੈਂ ਇਸ ਦਾ ਨਿਆਂ ਕਰਾ ਤਾਂ ਜੋ ਇਹ ਬਾਰ-ਬਾਰ ਆ ਕੇ ਮੈਨੂੰ ਤੰਗ ਨਾ ਕਰੇ।’ ”
6
ਅਤੇ ਪ੍ਰਭੂ ਨੇ ਅੱਗੇ ਕਿਹਾ, “ਉਸ ਬੇਇਨਸਾਫ ਜੱਜ ਦੇ ਸ਼ਬਦਾਂ ਵੱਲ ਧਿਆਨ ਦਿਓ ਜੋ ਉਹ ਕੀ ਕਹਿੰਦਾ ਹੈ।
7
ਅਤੇ ਕੀ ਪਰਮੇਸ਼ਵਰ ਆਪਣੇ ਚੁਣੇ ਹੋਏ ਲੋਕਾਂ ਲਈ ਨਿਆਂ ਨਹੀਂ ਕਰਣਗੇ, ਜੋ ਉਹਨਾਂ ਨੂੰ ਦਿਨ-ਰਾਤ ਪੁਕਾਰਦੇ ਹਨ? ਕੀ ਉਹ ਉਹਨਾਂ ਨੂੰ ਤਿਆਗਦੇ ਰਹਿਣਗੇ?
8
ਮੈਂ ਤੁਹਾਨੂੰ ਦੱਸਦਾ ਹਾਂ, ਉਹ ਵੇਖਣਗੇ ਕਿ ਉਹਨਾਂ ਨੂੰ ਜਲਦੀ ਨਿਆਂ ਮਿਲੇ। ਪਰ ਜਦੋਂ ਮਨੁੱਖ ਦਾ ਪੁੱਤਰ ਆਵੇਗਾ, ਕੀ ਉਸ ਵੇਲੇ ਤੱਕ ਧਰਤੀ ਉੱਤੇ ਵਿਸ਼ਵਾਸ ਬਣਿਆ ਰਹੇਗਾ?”
9
ਯਿਸ਼ੂ ਨੇ ਉਹਨਾਂ ਲਈ ਜਿਹੜੇ ਆਪਣੇ ਆਪ ਨੂੰ ਧਰਮੀ ਮੰਨਦੇ ਸਨ ਪਰ ਦੂਜਿਆਂ ਨੂੰ ਹੀਣ ਭਾਵਨਾ ਨਾਲ ਵੇਖਦੇ ਸਨ ਅਤੇ ਇਹ ਦ੍ਰਿਸ਼ਟਾਂਤ ਸੁਣਾਇਆ:
10
“ਦੋ ਆਦਮੀ ਹੈਕਲ ਵਿੱਚ ਪ੍ਰਾਰਥਨਾ ਕਰਨ ਲਈ ਗਏ, ਇੱਕ ਫ਼ਰੀਸੀ ਅਤੇ ਦੂਸਰਾ ਇੱਕ ਚੁੰਗੀ ਲੈਣ ਵਾਲਾ।
11
ਫ਼ਰੀਸੀ ਨੇ ਖੜ੍ਹੇ ਹੋ ਕੇ ਇਸ ਤਰ੍ਹਾਂ ਪ੍ਰਾਰਥਨਾ ਕੀਤੀ: ‘ਹੇ ਪਰਮੇਸ਼ਵਰ, ਮੈਂ ਤੁਹਾਡਾ ਧੰਨਵਾਦ ਕਰਦਾ ਹਾਂ ਕਿ ਮੈਂ ਦੂਸਰੇ ਲੋਕਾਂ ਦੀ ਤਰ੍ਹਾਂ ਨਹੀਂ ਹਾਂ: ਲੁਟੇਰੇ, ਬਦਕਾਰੀ, ਵਿਭਚਾਰੀ ਜਾਂ ਇੱਥੋ ਤੱਕ ਕਿ ਇਸ ਚੁੰਗੀ ਲੈਣ ਵਾਲੇ ਵਾਂਗ ਨਹੀਂ ਹਾਂ।
12
ਮੈਂ ਹਫ਼ਤੇ ਵਿੱਚ ਦੋ ਵਾਰ ਵਰਤ ਰੱਖਦਾ ਹਾਂ ਅਤੇ ਜੋ ਵੀ ਮੈਨੂੰ ਮਿਲਦਾ ਹੈ ਉਸ ਦਾ ਦਸਵੰਧ ਦਿੰਦਾ ਹਾਂ।’
13
“ਪਰ ਚੁੰਗੀ ਲੈਣ ਵਾਲਾ ਕੁਝ ਦੂਰੀ ਉੱਤੇ ਖੜ੍ਹਾ ਰਿਹਾ। ਉਹ ਸਵਰਗ ਵੱਲ ਵੇਖ ਤੱਕ ਨਹੀਂ ਰਿਹਾ ਸੀ, ਪਰ ਆਪਣੀ ਛਾਤੀ ਨੂੰ ਕੁੱਟਦੇ ਹੋਏ ਪ੍ਰਾਰਥਨਾ ਕੀਤੀ, ‘ਹੇ ਪਰਮੇਸ਼ਵਰ, ਮੈਂ ਇੱਕ ਪਾਪੀ ਹਾਂ, ਮੇਰੇ ਤੇ ਕਿਰਪਾ ਕਰੋ।’
14
“ਮੈਂ ਤੁਹਾਨੂੰ ਦੱਸਦਾ ਹਾਂ ਕਿ ਇਹ ਚੁੰਗੀ ਲੈਣ ਵਾਲਾ, ਦੂਸਰੇ ਦੀ ਬਜਾਏ, ਪਰਮੇਸ਼ਵਰ ਦੇ ਅੱਗੇ ਧਰਮੀ ਠਹਿਰਿਆ। ਜੋ ਕੋਈ ਆਪਣੇ ਆਪ ਨੂੰ ਉੱਚਾ ਕਰੇਗਾ, ਉਹ ਨੀਵਾਂ ਕੀਤਾ ਜਾਵੇਗਾ, ਅਤੇ ਜੋ ਕੋਈ ਆਪਣੇ ਆਪ ਨੂੰ ਨੀਵਾਂ ਕਰੇਗਾ, ਉਹ ਉੱਚਾ ਕੀਤਾ ਜਾਵੇਗਾ।”
15
ਲੋਕ ਆਪਣੇ ਛੋਟੇ ਬੱਚਿਆਂ ਨੂੰ ਯਿਸ਼ੂ ਕੋਲ ਲਿਆ ਰਹੇ ਸਨ ਤਾਂ ਕਿ ਉਹ ਉਹਨਾਂ ਬੱਚਿਆਂ ਨੂੰ ਅਸੀਸ ਦੇਣ। ਜਦੋਂ ਚੇਲਿਆਂ ਨੇ ਇਹ ਵੇਖਿਆ ਤਾਂ ਉਹਨਾਂ ਨੇ ਉਹਨਾਂ ਨੂੰ ਝਿੜਕਿਆ
16
ਪਰ ਯਿਸ਼ੂ ਨੇ ਬੱਚਿਆਂ ਨੂੰ ਆਪਣੇ ਕੋਲ ਬੁਲਾਇਆ ਅਤੇ ਕਿਹਾ, “ਛੋਟੇ ਬੱਚਿਆਂ ਨੂੰ ਮੇਰੇ ਕੋਲ ਆਉਣ ਦਿਓ ਅਤੇ ਉਹਨਾਂ ਨੂੰ ਨਾ ਰੋਕੋ ਕਿਉਂਕਿ ਪਰਮੇਸ਼ਵਰ ਦਾ ਰਾਜ ਉਹਨਾਂ ਵਰਗਿਆਂ ਦਾ ਹੀ ਹੈ।
17
ਮੈਂ ਤੁਹਾਨੂੰ ਸੱਚ ਆਖਦਾ ਹਾਂ, ਜਿਹੜਾ ਮਨੁੱਖ ਇੱਕ ਛੋਟੇ ਬੱਚੇ ਵਾਂਗ ਪਰਮੇਸ਼ਵਰ ਦੇ ਰਾਜ ਨੂੰ ਕਬੂਲ ਨਹੀਂ ਕਰੇਗਾ ਉਹ ਕਦੇ ਵੀ ਉਸ ਵਿੱਚ ਪ੍ਰਵੇਸ਼ ਨਹੀਂ ਕਰੇਗਾ।”
18
ਇੱਕ ਯਹੂਦੀ ਪ੍ਰਧਾਨ ਨੇ ਉਹਨਾਂ ਨੂੰ ਪੁੱਛਿਆ, “ਚੰਗੇ ਗੁਰੂ ਜੀ, ਸਦੀਪਕ ਜੀਵਨ ਪ੍ਰਾਪਤ ਕਰਨ ਲਈ ਮੈਂ ਕੀ ਕਰਾ?”
19
“ਤੁਸੀਂ ਮੈਨੂੰ ਚੰਗਾ ਕਿਉਂ ਕਹਿੰਦੇ ਹੋ?” ਯਿਸ਼ੂ ਨੇ ਜਵਾਬ ਦਿੱਤਾ। “ਪਰਮੇਸ਼ਵਰ ਤੋਂ ਇਲਾਵਾ ਕੋਈ ਵੀ ਚੰਗਾ ਨਹੀਂ ਹੈ।
20
ਤੁਸੀਂ ਇਨ੍ਹਾਂ ਹੁਕਮਾਂ ਨੂੰ ਜਾਣਦੇ ਹੋ: ‘ਤੁਸੀਂ ਵਿਭਚਾਰ ਨਾ ਕਰਨਾ, ਕਤਲ ਨਾ ਕਰਨਾ, ਚੋਰੀ ਨਾ ਕਰਨਾ, ਝੂਠੀ ਗਵਾਹੀ ਨਾ ਦੇਣਾ, ਆਪਣੇ ਪਿਤਾ ਅਤੇ ਮਾਤਾ ਦਾ ਆਦਰ ਕਰਨਾ।’
21
“ਇਹ ਸਭ ਕੁਝ ਮੈਂ ਬਚਪਨ ਤੋਂ ਹੀ ਕਰਦਾ ਆ ਰਿਹਾ ਹਾਂ,” ਉਸਨੇ ਕਿਹਾ।
22
ਜਦੋਂ ਯਿਸ਼ੂ ਨੇ ਇਹ ਸੁਣਿਆ ਤਾਂ ਉਹਨਾਂ ਨੇ ਉਸ ਨੂੰ ਕਿਹਾ, “ਅਜੇ ਵੀ ਇੱਕ ਚੀਜ਼ ਦੀ ਘਾਟ ਹੈ। ਤੁਹਾਡੇ ਕੋਲ ਜੋ ਵੀ ਹੈ ਸਭ ਵੇਚ ਦਿਓ ਅਤੇ ਗ਼ਰੀਬਾਂ ਨੂੰ ਦੇ ਦਿਓ, ਅਤੇ ਤੁਹਾਡੇ ਕੋਲ ਸਵਰਗ ਵਿੱਚ ਧਨ ਹੋਵੇਗਾ। ਫੇਰ ਆਓ, ਮੇਰੇ ਮਗਰ ਚੱਲੋ।”
23
ਜਦੋਂ ਉਸਨੇ ਇਹ ਸੁਣਿਆ ਤਾਂ ਉਹ ਬੜਾ ਉਦਾਸ ਹੋਇਆ ਕਿਉਂਕਿ ਉਹ ਬਹੁਤ ਧਨਵਾਨ ਸੀ।
24
ਯਿਸ਼ੂ ਨੇ ਉਸ ਵੱਲ ਵੇਖਿਆ ਅਤੇ ਕਿਹਾ, “ਅਮੀਰ ਲੋਕਾਂ ਲਈ ਪਰਮੇਸ਼ਵਰ ਦੇ ਰਾਜ ਵਿੱਚ ਦਾਖਲ ਹੋਣਾ ਕਿੰਨਾ ਔਖਾ ਹੈ!
25
ਦਰਅਸਲ, ਕਿਸੇ ਅਮੀਰ ਆਦਮੀ ਦੇ ਪਰਮੇਸ਼ਵਰ ਦੇ ਰਾਜ ਵਿੱਚ ਦਾਖਲ ਹੋਣ ਨਾਲੋਂ ਊਠ ਦਾ ਸੂਈ ਦੀ ਮੋਰੀ ਵਿੱਚੋਂ ਪਾਰ ਲੰਘਣਾ ਸੌਖਾ ਹੈ।”
26
ਜਿਨ੍ਹਾਂ ਨੇ ਇਹ ਸੁਣਿਆ ਉਹਨਾਂ ਨੇ ਪੁੱਛਿਆ, “ਤਾਂ ਫਿਰ ਕੌਣ ਬਚਾਇਆ ਜਾ ਸਕਦਾ ਹੈ?”
27
ਯਿਸ਼ੂ ਨੇ ਉੱਤਰ ਦਿੱਤਾ, “ਮਨੁੱਖ ਨਾਲ ਲਈ ਅਸੰਭਵ ਹੈ ਉਹ ਪਰਮੇਸ਼ਵਰ ਲਈ ਸੰਭਵ ਹੈ।”
28
ਫਿਰ ਪਤਰਸ ਨੇ ਯਿਸ਼ੂ ਨੂੰ ਕਿਹਾ, “ਅਸੀਂ ਆਪਣਾ ਸਭ ਕੁਝ ਛੱਡ ਕੇ ਤੁਹਾਡੇ ਮਗਰ ਚੱਲ ਰਹੇ ਹਾਂ।”
29
ਯਿਸ਼ੂ ਨੇ ਉਹਨਾਂ ਨੂੰ ਕਿਹਾ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕੋਈ ਵੀ ਜਿਸਨੇ ਪਰਮੇਸ਼ਵਰ ਦੇ ਰਾਜ ਦੀ ਖ਼ਾਤਰ ਆਪਣਾ ਘਰ, ਪਤਨੀ, ਭਰਾ, ਭੈਣਾਂ, ਮਾਪਿਆਂ ਜਾਂ ਬੱਚਿਆਂ ਨੂੰ ਛੱਡ ਦਿੱਤਾ ਹੋਵੇ
30
ਇਸ ਯੁੱਗ ਵਿੱਚ ਕਈ ਗੁਣਾ ਵੱਧ ਅਤੇ ਆਉਣ ਵਾਲੇ ਸਮੇਂ ਵਿੱਚ ਸਦੀਪਕ ਜੀਵਨ ਪ੍ਰਾਪਤ ਨਾ ਕਰੇ।”
31
ਯਿਸ਼ੂ ਨੇ ਬਾਰ੍ਹਾਂ ਨੂੰ ਇੱਕ ਪਾਸੇ ਬੁਲਾਇਆ ਅਤੇ ਉਹਨਾਂ ਨੂੰ ਕਿਹਾ, “ਅਸੀਂ ਯੇਰੂਸ਼ਲੇਮ ਨੂੰ ਜਾ ਰਹੇ ਹਾਂ, ਅਤੇ ਜੋ ਕੁਝ ਨਬੀਆਂ ਨੇ ਮਨੁੱਖ ਦੇ ਪੁੱਤਰ ਬਾਰੇ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੈ ਉਹ ਪੂਰਾ ਹੋਣ ਵਾਲਾ ਹੈ।
32
ਉਸਨੂੰ ਗ਼ੈਰ-ਯਹੂਦੀਆਂ ਦੇ ਹਵਾਲੇ ਕਰ ਦਿੱਤਾ ਜਾਵੇਗਾ। ਉਹ ਉਸਦਾ ਮਜ਼ਾਕ ਉਡਾਉਣਗੇ, ਉਸਦਾ ਅਪਮਾਨ ਕਰਨਗੇ ਅਤੇ ਉਹ ਉਸ ਉੱਤੇ ਥੁੱਕਣਗੇ।
33
ਉਹ ਉਸਨੂੰ ਕੋੜੇ ਮਾਰਨਗੇ ਅਤੇ ਨਾਲੇ ਉਸ ਨੂੰ ਮਾਰ ਦੇਣਗੇ। ਤੀਜੇ ਦਿਨ ਉਹ ਫਿਰ ਜੀ ਉੱਠੇਗਾ।”
34
ਚੇਲਿਆਂ ਨੂੰ ਇਸ ਗੱਲ ਦੀ ਕੋਈ ਸਮਝ ਨਹੀਂ ਸੀ ਆਈ। ਇਸਦਾ ਅਰਥ ਉਹਨਾਂ ਤੋਂ ਲੁਕਿਆ ਹੋਇਆ ਸੀ ਅਤੇ ਉਹ ਨਹੀਂ ਜਾਣਦੇ ਸਨ ਕਿ ਉਹ ਕਿਸ ਬਾਰੇ ਗੱਲ ਕਰ ਰਹੇ ਹਨ।
35
ਜਦੋਂ ਯਿਸ਼ੂ ਯੇਰੀਖ਼ੋ ਨਗਰ ਦੇ ਕੋਲ ਪਹੁੰਚੇ, ਇੱਕ ਅੰਨ੍ਹਾ ਆਦਮੀ ਸੜਕ ਦੇ ਕਿਨਾਰੇ ਭੀਖ ਮੰਗ ਰਿਹਾ ਸੀ।
36
ਜਦੋਂ ਉਸ ਨੇ ਭੀੜ ਨੂੰ ਜਾਂਦੇ ਹੋਏ ਸੁਣਿਆ, ਤਾਂ ਉਸਨੇ ਪੁੱਛਿਆ ਕਿ ਇਹ ਕੀ ਹੋ ਰਿਹਾ ਹੈ।
37
ਉਹਨਾਂ ਨੇ ਉਸਨੂੰ ਕਿਹਾ, “ਯਿਸ਼ੂ ਨਾਸਰੀ ਲੰਘ ਰਹੇ ਹਨ।”
38
ਉਸਨੇ ਚੀਕ ਕੇ ਕਿਹਾ, “ਯਿਸ਼ੂ, ਦਾਵੀਦ ਦੇ ਪੁੱਤਰ, ਮੇਰੇ ਤੇ ਕਿਰਪਾ ਕਰੋ!”
39
ਜਿਹੜੇ ਲੋਕ ਅੱਗੇ-ਅੱਗੇ ਚੱਲ ਰਹੇ ਸਨ ਉਹਨਾਂ ਨੇ ਉਸਨੂੰ ਝਿੜਕਿਆ ਅਤੇ ਚੁੱਪ ਰਹਿਣ ਲਈ ਕਿਹਾ, ਪਰ ਉਸਨੇ ਹੋਰ ਰੌਲਾ ਪਾਇਆ, “ਦਾਵੀਦ ਦੇ ਪੁੱਤਰ ਮੇਰੇ ਤੇ ਕਿਰਪਾ ਕਰੋ!”
40
ਯਿਸ਼ੂ ਨੇ ਰੁਕ ਕੇ ਉਸ ਆਦਮੀ ਨੂੰ ਆਪਣੇ ਕੋਲ ਲਿਆਉਣ ਦਾ ਹੁਕਮ ਦਿੱਤਾ। ਜਦੋਂ ਉਹ ਨੇੜੇ ਆਇਆ ਤਾਂ ਯਿਸ਼ੂ ਨੇ ਉਸਨੂੰ ਪੁੱਛਿਆ,
41
“ਤੂੰ ਕੀ ਚਾਹੁੰਦਾ ਹੈ ਜੋ ਮੈਂ ਤੇਰੇ ਲਈ ਕਰਾ?” “ਪ੍ਰਭੂ, ਮੈਂ ਵੇਖਣਾ ਚਾਹੁੰਦਾ ਹਾਂ,” ਉਸਨੇ ਜਵਾਬ ਦਿੱਤਾ।
42
ਯਿਸ਼ੂ ਨੇ ਉਸਨੂੰ ਕਿਹਾ, “ਸੁਜਾਖਾ ਹੋ ਜਾ; ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ।”
43
ਤੁਰੰਤ ਹੀ ਉਹ ਵੇਖਣ ਲੱਗਾ ਅਤੇ ਉਹ ਪਰਮੇਸ਼ਵਰ ਦੀ ਵਡਿਆਈ ਕਰਦਾ ਹੋਇਆ ਯਿਸ਼ੂ ਦੇ ਮਗਰ ਹੋ ਤੁਰਿਆ। ਜਦੋਂ ਸਾਰੇ ਲੋਕਾਂ ਨੇ ਇਹ ਵੇਖਿਆ, ਉਹਨਾਂ ਨੇ ਵੀ ਪਰਮੇਸ਼ਵਰ ਦੀ ਵਡਿਆਈ ਕੀਤੀ।
← Chapter 17
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 19 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24