bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2022 (ਪੰਜਾਬੀ ਮੌਜੂਦਾ ਤਰਜਮਾ)
/
Luke 4
Luke 4
Punjabi 2022 (ਪੰਜਾਬੀ ਮੌਜੂਦਾ ਤਰਜਮਾ)
← Chapter 3
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 5 →
1
ਯਿਸ਼ੂ, ਪਵਿੱਤਰ ਆਤਮਾ ਨਾਲ ਭਰਪੂਰ ਹੋ ਕੇ, ਯਰਦਨ ਨਦੀ ਤੋਂ ਵਾਪਸ ਆਇਆ ਅਤੇ ਆਤਮਾ ਦੀ ਅਗਵਾਈ ਨਾਲ ਉਜਾੜ ਵਿੱਚ ਚੱਲਿਆ ਗਿਆ,
2
ਜਿੱਥੇ ਉਹ ਚਾਲ੍ਹੀ ਦਿਨਾਂ ਤੱਕ ਦੁਸ਼ਟ ਦੇ ਦੁਆਰਾ ਪਰਤਾਇਆ ਗਿਆ। ਉਸ ਨੇ ਉਨ੍ਹਾਂ ਦਿਨਾਂ ਵਿੱਚ ਕੁਝ ਨਾ ਖਾਧਾ, ਅਤੇ ਇਸ ਦੇ ਅੰਤ ਵਿੱਚ ਉਸ ਨੂੰ ਭੁੱਖ ਲੱਗੀ।
3
ਦੁਸ਼ਟ ਨੇ ਉਸ ਨੂੰ ਕਿਹਾ, “ਅਗਰ ਤੂੰ ਪਰਮੇਸ਼ਵਰ ਦਾ ਪੁੱਤਰ ਹੈ, ਤਾਂ ਇਹ ਪੱਥਰ ਨੂੰ ਹੁਕਮ ਦੇ ਤਾਂ ਜੋ ਇਹ ਰੋਟੀਆਂ ਬਣ ਜਾਣ।”
4
ਯਿਸ਼ੂ ਨੇ ਉੱਤਰ ਦਿੱਤਾ, “ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ ਹੈ: ‘ਇਨਸਾਨ ਸਿਰਫ ਰੋਟੀ ਨਾਲ ਜਿਉਂਦਾ ਨਹੀਂ ਰਹੇਗਾ।’ ”
5
ਦੁਸ਼ਟ ਉਸ ਨੂੰ ਉੱਚੇ ਜਗ੍ਹਾ ਉੱਤੇ ਲੈ ਗਿਆ ਅਤੇ ਉਸ ਨੂੰ ਇੱਕ ਪਲ ਵਿੱਚ ਸੰਸਾਰ ਦੀਆਂ ਸਾਰੀਆਂ ਪਾਤਸ਼ਾਹੀਆਂ ਅਤੇ ਉਨ੍ਹਾਂ ਦੀ ਸ਼ਾਨ ਵਿਖਾਈ।
6
ਅਤੇ ਦੁਸ਼ਟ ਨੇ ਉਹ ਨੂੰ ਕਿਹਾ, “ਮੈਂ ਤੈਨੂੰ ਇਹ ਸਾਰਾ ਅਧਿਕਾਰ ਅਤੇ ਉਨ੍ਹਾਂ ਦੀ ਸ਼ਾਨ ਦੇਵਾਂਗਾ, ਕਿਉਂਕਿ ਇਹ ਮੈਨੂੰ ਦਿੱਤਾ ਗਿਆ ਹੈ, ਅਤੇ ਇਸ ਲਈ ਮੈਂ ਆਪਣੀ ਮਰਜ਼ੀ ਨਾਲ ਜਿਸ ਨੂੰ ਚਾਹਾ ਉਸ ਨੂੰ ਦੇ ਸਕਦਾ ਹਾਂ।
7
ਅਗਰ ਤੂੰ ਮੇਰੀ ਅਰਾਧਨਾ ਕਰੇ, ਤਾਂ ਇਹ ਸਭ ਕੁਝ ਤੇਰਾ ਹੋ ਜਾਵੇਗਾ।”
8
ਯਿਸ਼ੂ ਨੇ ਉੱਤਰ ਦਿੱਤਾ, “ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ ਹੈ: ‘ਤੂੰ ਕੇਵਲ ਆਪਣੇ ਪ੍ਰਭੂ ਪਰਮੇਸ਼ਵਰ ਦੀ ਅਰਾਧਨਾ ਕਰ ਅਤੇ ਉਸੇ ਦੀ ਹੀ ਸੇਵਾ ਕਰ।’ ”
9
ਸ਼ੈਤਾਨ ਉਸ ਨੂੰ ਯੇਰੂਸ਼ਲੇਮ ਵਿੱਚ ਲੈ ਗਿਆ ਅਤੇ ਹੈਕਲ ਦੀ ਚੋਟੀ ਉੱਤੇ ਖੜ੍ਹਾ ਕਰ ਦਿੱਤਾ। ਅਤੇ ਉਹ ਨੇ ਕਿਹਾ, “ਅਗਰ ਤੂੰ ਪਰਮੇਸ਼ਵਰ ਦਾ ਪੁੱਤਰ ਹੈ, ਤਾਂ ਆਪਣੇ ਆਪ ਨੂੰ ਇੱਥੋ ਹੇਠਾਂ ਸੁੱਟ ਦੇ।
10
ਕਿਉਂਕਿ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ ਹੈ: “ ‘ਪਰਮੇਸ਼ਵਰ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ ਕਿ ਉਹ ਤੇਰੀ ਧਿਆਨ ਨਾਲ ਰਾਖੀ ਕਰਨ;
11
ਉਹ ਤੈਨੂੰ ਆਪਣੇ ਹੱਥਾਂ ਉੱਤੇ ਚੁੱਕ ਲੈਣਗੇ, ਤਾਂ ਅਜਿਹਾ ਨਾ ਹੋਵੇ ਕਿ ਪੱਥਰ ਨਾਲ ਤੇਰੇ ਪੈਰ ਨੂੰ ਸੱਟ ਲੱਗੇ।’ ”
12
ਯਿਸ਼ੂ ਨੇ ਉੱਤਰ ਦਿੱਤਾ, “ਇਹ ਵੀ ਆਖਿਆ ਗਿਆ ਹੈ: ‘ਜੋ ਤੂੰ ਪ੍ਰਭੂ ਆਪਣੇ ਪਰਮੇਸ਼ਵਰ ਨੂੰ ਨਾ ਪਰਖ।’ ”
13
ਜਦੋਂ ਦੁਸ਼ਟ ਇਹ ਸਾਰੀ ਪਰੀਖਿਆ ਖ਼ਤਮ ਕਰ ਚੁੱਕਿਆ, ਤਾਂ ਉਹ ਕੁਝ ਸਮੇਂ ਤੱਕ ਉਸ ਨੂੰ ਛੱਡ ਕੇ ਚਲਾ ਗਿਆ।
14
ਯਿਸ਼ੂ ਪਵਿੱਤਰ ਆਤਮਾ ਦੀ ਸ਼ਕਤੀ ਨਾਲ ਭਰ ਕੇ, ਗਲੀਲ ਪ੍ਰਦੇਸ਼ ਨੂੰ ਮੁੜਿਆ ਅਤੇ ਆਸ-ਪਾਸ ਦੇ ਸਾਰੇ ਸ਼ਹਿਰਾਂ ਵਿੱਚ ਉਸ ਬਾਰੇ ਖ਼ਬਰ ਫੈਲ ਗਈ।
15
ਉਹ ਉਹਨਾਂ ਦੇ ਪ੍ਰਾਰਥਨਾ ਸਥਾਨਾਂ ਵਿੱਚ ਸਿੱਖਿਆ ਦੇ ਰਿਹਾ ਸੀ ਅਤੇ ਸਭ ਨੇ ਉਸ ਦੀ ਵਡਿਆਈ ਕੀਤੀ।
16
ਯਿਸ਼ੂ ਨਾਜ਼ਰੇਥ ਸ਼ਹਿਰ ਵੱਲ ਚੱਲ ਪਿਆ, ਜਿੱਥੇ ਉਸ ਦਾ ਪਾਲਣ ਪੋਸ਼ਣ ਹੋਇਆ ਸੀ। ਸਬਤ ਦੇ ਦਿਨ ਆਪਣੇ ਰਿਵਾਜ ਅਨੁਸਾਰ, ਉਹ ਪ੍ਰਾਰਥਨਾ ਸਥਾਨ ਵਿੱਚ ਗਿਆ ਅਤੇ ਪਵਿੱਤਰ ਸ਼ਾਸਤਰ ਵਿੱਚੋਂ ਪੜ੍ਹਨ ਲਈ ਖੜਾ ਹੋ ਗਿਆ।
17
ਯਸ਼ਾਯਾਹ ਨਬੀ ਦੀ ਪੋਥੀ ਉਹਨਾਂ ਨੂੰ ਸੌਂਪੀ ਗਈ। ਉਸ ਨੂੰ ਖੋਲ੍ਹਦਿਆਂ ਹੀ, ਉਹਨਾਂ ਨੂੰ ਉਹ ਜਗ੍ਹਾ ਲੱਭੀ, ਜਿੱਥੇ ਇਹ ਲਿਖਿਆ ਹੋਇਆ ਹੈ:
18
“ਪ੍ਰਭੂ ਦਾ ਆਤਮਾ ਮੇਰੇ ਉੱਤੇ ਹੈ, ਕਿਉਂਕਿ ਉਹਨਾਂ ਨੇ ਮੈਨੂੰ ਮਸਹ ਕੀਤਾ ਹੈ, ਗ਼ਰੀਬਾਂ ਨੂੰ ਖੁਸ਼ਖ਼ਬਰੀ ਦਾ ਪ੍ਰਚਾਰ ਕਰਨ ਲਈ, ਉਸਨੇ ਮੈਨੂੰ ਕੈਦੀਆਂ ਦੀ ਮੁਕਤੀ ਦਾ ਐਲਾਨ ਕਰਨ ਲਈ ਭੇਜਿਆ ਹੈ ਅਤੇ ਅੰਨ੍ਹੀਆਂ ਨੂੰ ਰੋਸ਼ਨੀ, ਕੁਚਲਿਆਂ ਨੂੰ ਮੁਸੀਬਤ ਤੋਂ ਛਡੋਣ ਲਈ,
19
ਅਤੇ ਪ੍ਰਭੂ ਦੀ ਕਿਰਪਾ ਦੇ ਸਾਲ ਦਾ ਪ੍ਰਚਾਰ ਕਰਨ ਲਈ ਭੇਜਿਆ ਹੈ।”
20
ਫੇਰ ਉਹਨਾਂ ਨੇ ਪੋਥੀ ਨੂੰ ਬੰਦ ਕਰਕੇ ਸੇਵਕ ਦੇ ਹੱਥ ਵਿੱਚ ਦੇ ਦਿੱਤਾ ਅਤੇ ਬੈਠ ਗਏ। ਪ੍ਰਾਰਥਨਾ ਸਥਾਨ ਵਿੱਚ ਬੈਠੇ ਹਰ ਵਿਅਕਤੀ ਦੀਆਂ ਅੱਖਾਂ ਉਹਨਾਂ ਉੱਪਰ ਟਿਕੀਆਂ ਹੋਈਆਂ ਸਨ।
21
ਯਿਸ਼ੂ ਉਹਨਾਂ ਨੂੰ ਕਹਿਣ ਲੱਗੇ, “ਅੱਜ ਇਹ ਬਚਨ ਤੁਹਾਡੀ ਸੁਣਵਾਈ ਵਿੱਚ ਪੂਰਾ ਹੋਇਆ ਹੈ।”
22
ਸਾਰੇ ਯਿਸ਼ੂ ਦੀ ਵਡਿਆਈ ਕਰ ਰਹੇ ਸਨ ਅਤੇ ਉਸਦੇ ਮੂੰਹੋਂ ਨਿਕਲਣ ਵਾਲਿਆਂ ਕਿਰਪਾ ਦੀਆਂ ਗੱਲਾਂ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ। ਉਹ ਇੱਕ-ਦੂਜੇ ਨੂੰ ਪੁੱਛਣ ਲੱਗੇ, “ਕੀ ਇਹ ਯੋਸੇਫ਼ ਦਾ ਪੁੱਤਰ ਨਹੀਂ ਹੈ?”
23
ਯਿਸ਼ੂ ਨੇ ਉਹਨਾਂ ਨੂੰ ਕਿਹਾ, “ਮੈਂ ਜਾਣਦਾ ਹਾਂ ਕਿ ਤੁਸੀਂ ਜ਼ਰੂਰ ਇਹ ਕਹਾਵਤ ਮੈਨੂੰ ਕਹੋਗੇ, ‘ਹੇ ਡਾਕਟਰ! ਪਹਿਲਾਂ ਆਪਣੇ ਆਪ ਨੂੰ ਚੰਗਾ ਕਰੋ!’ ਅਤੇ ਤੁਸੀਂ ਮੈਨੂੰ ਕਹੋਗੇ, ‘ਜੋ ਅਸੀਂ ਤੁਹਾਨੂੰ ਕਫ਼ਰਨਹੂਮ ਵਿੱਚ ਕਰਦੇ ਸੁਣਿਆ, ਉਹ ਇੱਥੇ ਆਪਣੇ ਦੇਸ਼ ਵਿੱਚ ਵੀ ਕਰੋ।’ ”
24
ਯਿਸ਼ੂ ਨੇ ਅੱਗੇ ਕਿਹਾ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਕਿਸੇ ਵੀ ਨਬੀ ਦਾ ਉਸ ਦੇ ਸ਼ਹਿਰ ਵਿੱਚ ਸਤਿਕਾਰ ਨਹੀਂ ਹੁੰਦਾ।
25
ਮੈਂ ਤੁਹਾਨੂੰ ਯਕੀਨ ਦਵਾਉਂਦਾ ਹਾਂ ਕਿ ਏਲੀਯਾਹ ਦੇ ਸਮੇਂ ਜਦੋਂ ਸਾਢੇ ਤਿੰਨ ਸਾਲਾਂ ਤੱਕ ਮੀਂਹ ਨਹੀਂ ਸੀ ਪਿਆ, ਇਸਰਾਏਲ ਦੇਸ਼ ਵਿੱਚ ਬਹੁਤ ਸਾਰੀਆਂ ਵਿਧਵਾਵਾਂ ਸਨ ਅਤੇ ਸਾਰੀ ਧਰਤੀ ਉੱਤੇ ਇੱਕ ਬਹੁਤ ਵੱਡਾ ਅਕਾਲ ਸੀ;
26
ਏਲੀਯਾਹ ਨੂੰ ਉਹਨਾਂ ਵਿੱਚੋਂ ਕਿਸੇ ਕੋਲ ਨਹੀਂ ਭੇਜਿਆ ਗਿਆ ਸੀ, ਪਰ ਉਸ ਵਿਧਵਾ ਕੋਲ ਜੋ ਸਿਦੋਨ ਪ੍ਰਦੇਸ਼ ਦੇ ਸਾਰਪਥ ਸ਼ਹਿਰ ਵਿੱਚ ਸੀ।
27
ਇਸੇ ਤਰ੍ਹਾਂ ਅਲੀਸ਼ਾ ਨਬੀ ਦੇ ਸਮੇਂ ਇਸਰਾਏਲ ਦੇਸ਼ ਵਿੱਚ ਬਹੁਤ ਸਾਰੇ ਕੋੜ੍ਹੀ ਸਨ, ਪਰ ਸੀਰੀਆ ਵਾਸੀ ਨਾਮਾਨ ਤੋਂ ਇਲਾਵਾ ਕਿਸੇ ਨੂੰ ਵੀ ਸ਼ੁੱਧ ਨਹੀਂ ਕੀਤਾ ਗਿਆ। ”
28
ਇਹ ਸੁਣਦਿਆਂ ਹੀ ਪ੍ਰਾਰਥਨਾ ਸਥਾਨ ਵਿੱਚ ਇਕੱਠੇ ਹੋਏ ਸਾਰੇ ਲੋਕ ਬਹੁਤ ਗੁੱਸੇ ਵਿੱਚ ਆ ਗਏ।
29
ਉਹ ਖੜ੍ਹੇ ਹੋ ਗਏ ਅਤੇ ਯਿਸ਼ੂ ਨੂੰ ਨਗਰ ਵਿੱਚੋਂ ਬਾਹਰ ਕੱਢ ਦਿੱਤਾ ਅਤੇ ਉਹਨਾਂ ਨੂੰ ਉਸ ਪਹਾੜ ਦੀ ਟੀਸੀ ਤੇ ਲੈ ਗਏ ਜਿੱਥੇ ਉਹ ਨਗਰ ਬਣਿਆ ਹੋਇਆ ਸੀ, ਤਾਂ ਜੋ ਉਹਨਾਂ ਨੂੰ ਉੱਥੋਂ ਸੁੱਟ ਦਿੱਤਾ ਜਾਵੇ।
30
ਪਰ ਯਿਸ਼ੂ ਭੀੜ ਵਿੱਚੋਂ ਦੀ ਲੰਘ ਕੇ ਆਪਣੇ ਰਾਹ ਚਲੇ ਗਏ।
31
ਫਿਰ ਉਹ ਗਲੀਲ ਦੇ ਨਗਰ ਕਫ਼ਰਨਹੂਮ ਸ਼ਹਿਰ ਵਿੱਚ ਗਏ ਅਤੇ ਸਬਤ ਦੇ ਦਿਨ ਉਹ ਲੋਕਾਂ ਨੂੰ ਸਿੱਖੋਣ ਲੱਗਾ।
32
ਉਹ ਯਿਸ਼ੂ ਦੀਆਂ ਸਿੱਖਿਆ ਤੋਂ ਹੈਰਾਨ ਹੋਏ ਕਿਉਂਕਿ ਉਹਨਾਂ ਦੇ ਸ਼ਬਦਾਂ ਵਿੱਚ ਅਧਿਕਾਰ ਸੀ।
33
ਪ੍ਰਾਰਥਨਾ ਸਥਾਨ ਵਿੱਚ ਇੱਕ ਆਦਮੀ ਸੀ ਜਿਸ ਵਿੱਚ ਭੂਤ, ਜੋ ਅਸ਼ੁੱਧ ਆਤਮਾ ਨਾਲ ਪੀੜਤ ਸੀ। ਉਹ ਉੱਚੀ ਆਵਾਜ਼ ਨਾਲ ਚੀਖਕੇ ਬੋਲਿਆ, “ਇੱਥੋਂ ਚਲੇ ਜਾਓ!
34
ਨਾਜ਼ਰੇਥ ਵਾਸੀ ਯਿਸ਼ੂ! ਤੁਸੀਂ ਸਾਡੇ ਨਾਲ ਕੀ ਕਰਨਾ ਚਾਹੁੰਦੇ ਹੋ? ਕੀ ਤੁਸੀਂ ਸਾਨੂੰ ਨਾਸ਼ ਕਰਨ ਆਏ ਹੋ? ਮੈਂ ਜਾਣਦਾ ਹਾਂ ਤੁਸੀਂ ਕੌਣ ਹੋ; ਪਰਮੇਸ਼ਵਰ ਦੇ ਪਵਿੱਤਰ ਪੁੱਤਰ!”
35
“ਚੁੱਪ!” ਯਿਸ਼ੂ ਨੇ ਸਖਤੀ ਨਾਲ ਕਿਹਾ, “ਇਸ ਵਿੱਚੋਂ ਨਿਕਲ ਜਾਓ!” ਤਦ ਦੁਸ਼ਟ ਆਤਮਾ ਨੇ ਸਾਰਿਆਂ ਸਾਹਮਣੇ ਉਸ ਆਦਮੀ ਨੂੰ ਹੇਠਾਂ ਸੁੱਟ ਦਿੱਤਾ ਅਤੇ ਉਸ ਨੂੰ ਜ਼ਖਮੀ ਕੀਤੇ ਬਿਨਾਂ ਉਸ ਵਿੱਚੋਂ ਬਾਹਰ ਨਿਕਲ ਗਿਆ।
36
ਇਹ ਵੇਖ ਕੇ ਸਾਰੇ ਲੋਕ ਹੈਰਾਨ ਹੋ ਗਏ ਅਤੇ ਆਪਸ ਵਿੱਚ ਕਹਿਣ ਲੱਗੇ, “ਇਹ ਕੀ ਸ਼ਬਦ ਹਨ! ਇਹ ਦੁਸ਼ਟ ਆਤਮਾਵਾਂ ਨੂੰ ਵੱਡੇ ਅਧਿਕਾਰ ਅਤੇ ਸ਼ਕਤੀ ਨਾਲ ਆਗਿਆ ਦਿੰਦਾ ਹੈ ਅਤੇ ਉਹ ਮਨੁੱਖਾਂ ਵਿੱਚੋਂ ਬਾਹਰ ਆ ਜਾਂਦਿਆਂ ਹਨ!”
37
ਅਤੇ ਉਹਨਾਂ ਬਾਰੇ ਆਲੇ-ਦੁਆਲੇ ਦੇ ਸਾਰੇ ਇਲਾਕਿਆਂ ਵਿੱਚ ਖ਼ਬਰ ਫੈਲ ਗਈ।
38
ਪ੍ਰਾਰਥਨਾ ਸਥਾਨ ਛੱਡ ਕੇ ਯਿਸ਼ੂ ਸ਼ਿਮਓਨ ਦੇ ਘਰ ਚਲੇ ਗਏ। ਉੱਥੇ ਸ਼ਿਮਓਨ ਦੀ ਸੱਸ ਤੇਜ਼ ਬੁਖਾਰ ਤੋਂ ਦੁੱਖੀ ਸੀ ਅਤੇ ਉਹਨਾਂ ਨੇ ਯਿਸ਼ੂ ਨੂੰ ਉਸ ਨੂੰ ਚੰਗਾ ਕਰਨ ਲਈ ਬੇਨਤੀ ਕੀਤੀ।
39
ਯਿਸ਼ੂ ਉਸ ਕੋਲ ਗਏ ਅਤੇ ਬੁਖਾਰ ਨੂੰ ਝਿੜਕਿਆ, ਅਤੇ ਬੁਖਾਰ ਉਸ ਨੂੰ ਛੱਡ ਕੇ ਚੱਲਿਆ ਗਿਆ। ਉਹ ਝੱਟ ਖੜ੍ਹੀ ਹੋ ਗਈ ਅਤੇ ਉਹਨਾਂ ਦੀ ਸੇਵਾ ਕਰਨ ਲੱਗੀ।
40
ਸੂਰਜ ਡੁੱਬਣ ਵੇਲੇ, ਲੋਕ ਸਾਰੇ ਰੋਗੀਆਂ ਦੇ ਪੀੜਤਾਂ ਨੂੰ ਉਹ ਦੇ ਕੋਲ ਲਿਆਏ। ਯਿਸ਼ੂ ਨੇ ਹਰੇਕ ਉੱਤੇ ਹੱਥ ਰੱਖਿਆ ਅਤੇ ਉਹਨਾਂ ਨੂੰ ਚੰਗਾ ਕੀਤਾ।
41
ਇਸ ਤੋਂ ਇਲਾਵਾ ਬਹੁਤ ਸਾਰੇ ਲੋਕਾਂ ਵਿੱਚੋਂ ਦੁਸ਼ਟ ਆਤਮਾ ਉੱਚੀ ਆਵਾਜ਼ ਨਾਲ ਚੀਕਾਂ ਮਾਰਦੇ ਇਹ ਆਖਦੇ ਬਾਹਰ ਨਿੱਕਲੀ ਕਿ, “ਤੁਸੀਂ ਪਰਮੇਸ਼ਵਰ ਦੇ ਪੁੱਤਰ ਹੋ!” ਪਰ ਯਿਸ਼ੂ ਨੇ ਉਹਨਾਂ ਨੂੰ ਝਿੜਕਿਆ ਅਤੇ ਉਹਨਾਂ ਨੂੰ ਬੋਲਣ ਦਾ ਹੁਕਮ ਨਾ ਦਿੱਤਾ ਕਿਉਂਕਿ ਦੁਸ਼ਟ ਆਤਮਾ ਉਹ ਯਿਸ਼ੂ ਨੂੰ ਪਛਾਣਦੀਆਂ ਸਨ ਕਿ ਉਹ ਮਸੀਹਾ ਸੀ।
42
ਸਵੇਰ ਹੁੰਦੇ ਹੀ ਯਿਸ਼ੂ ਇੱਕ ਇਕਾਂਤ ਜਗ੍ਹਾ ਤੇ ਚਲੇ ਗਏ। ਲੋਕ ਉਹਨਾਂ ਦੀ ਭਾਲ ਕਰਦੇ ਹੋਏ ਉੱਥੇ ਪਹੁੰਚ ਗਏ। ਉਹ ਕੋਸ਼ਿਸ਼ ਕਰ ਰਹੇ ਸਨ ਕਿ ਯਿਸ਼ੂ ਉਹਨਾਂ ਨੂੰ ਛੱਡ ਕੇ ਨਾ ਜਾਣ।
43
ਯਿਸ਼ੂ ਨੇ ਆਖਿਆ, “ਇਹ ਜ਼ਰੂਰੀ ਹੈ ਕਿ ਮੈਂ ਦੂਜੇ ਨਗਰਾਂ ਵਿੱਚ ਜਾਵਾਂ ਅਤੇ ਪਰਮੇਸ਼ਵਰ ਦੇ ਰਾਜ ਦੀ ਖੁਸ਼ਖ਼ਬਰੀ ਦਾ ਪ੍ਰਚਾਰ ਕਰਾ ਕਿਉਂਕਿ ਇਸ ਕਰਕੇ ਹੀ ਮੈ ਭੇਜਿਆ ਗਿਆ ਹਾਂ।”
44
ਅਤੇ ਉਹ ਲਗਾਤਾਰ ਯਹੂਦਿਯਾ ਪ੍ਰਦੇਸ਼ ਦੇ ਪ੍ਰਾਰਥਨਾ ਸਥਾਨਾਂ ਵਿੱਚ ਖੁਸ਼ਖ਼ਬਰੀ ਦਾ ਪ੍ਰਚਾਰ ਕਰਦਾ ਰਿਹਾ।
← Chapter 3
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 5 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24