bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2022 (ਪੰਜਾਬੀ ਮੌਜੂਦਾ ਤਰਜਮਾ)
/
Luke 8
Luke 8
Punjabi 2022 (ਪੰਜਾਬੀ ਮੌਜੂਦਾ ਤਰਜਮਾ)
← Chapter 7
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 9 →
1
ਇਸ ਤੋਂ ਥੋੜ੍ਹੀ ਦੇਰ ਬਾਅਦ ਯਿਸ਼ੂ ਪਰਮੇਸ਼ਵਰ ਦੇ ਰਾਜ ਦੀ ਖੁਸ਼ਖ਼ਬਰੀ ਦਾ ਪ੍ਰਚਾਰ ਕਰਨ ਵੱਖ-ਵੱਖ ਨਗਰਾਂ ਅਤੇ ਪਿੰਡਾਂ ਵਿੱਚ ਜਾਣ ਲੱਗੇ। ਬਾਰ੍ਹਾਂ ਚੇਲੇ ਉਹਨਾਂ ਦੇ ਨਾਲ ਸਨ।
2
ਅਤੇ ਕੁਝ ਔਰਤਾਂ ਵੀ ਉਹਨਾਂ ਦੇ ਨਾਲ ਸਨ, ਜਿਹੜੀਆਂ ਦੁਸ਼ਟ ਆਤਮਾ ਅਤੇ ਬਿਮਾਰੀਆਂ ਤੋਂ ਚੰਗੀਆਂ ਹੋ ਚੁੱਕੀਆਂ ਸਨ: ਮਰਿਯਮ (ਜਿਸ ਨੂੰ ਮਗਦਲਾ ਵਾਸੀ ਕਿਹਾ ਜਾਂਦਾ ਸੀ) ਜਿਸ ਵਿੱਚੋਂ ਸੱਤ ਦੁਸ਼ਟ ਆਤਮਾ ਬਾਹਰ ਕੱਢੇ ਸਨ।
3
ਹੇਰੋਦੇਸ ਦੇ ਭੰਡਾਰੀ ਕੁਜ਼ਾ ਦੀ ਪਤਨੀ ਯੋਆਨਾ, ਸੁਸੰਨਾ ਅਤੇ ਹੋਰ ਕਈ ਔਰਤਾਂ। ਇਹ ਉਹ ਔਰਤਾਂ ਸਨ ਜੋ ਆਪਣੀ ਦੌਲਤ ਨਾਲ ਯਿਸ਼ੂ ਅਤੇ ਉਸਦੇ ਚੇਲਿਆਂ ਦੀ ਸੇਵਾ ਕਰ ਰਹੀਆਂ ਸਨ।
4
ਜਦੋਂ ਵੱਖ-ਵੱਖ ਨਗਰਾਂ ਵਿੱਚੋਂ ਇੱਕ ਵੱਡੀ ਭੀੜ ਵਿੱਚ ਲੋਕ ਇਕੱਠੇ ਹੋ ਕੇ ਯਿਸ਼ੂ ਦੇ ਕੋਲ ਆ ਰਹੇ ਸਨ, ਤਾਂ ਯਿਸ਼ੂ ਨੇ ਇਸ ਦ੍ਰਿਸ਼ਟਾਂਤ ਰਾਹੀਂ ਉਹਨਾਂ ਨੂੰ ਸਿੱਖਿਆ ਦਿੱਤੀ:
5
“ਇੱਕ ਬੀਜ ਬੀਜਣ ਵਾਲਾ ਬੀਜ ਬੀਜਣ ਨੂੰ ਨਿੱਕਲਿਆ। ਬੀਜਦੇ ਸਮੇਂ ਕੁਝ ਬੀਜ ਰਾਹ ਦੇ ਕੰਢੇ ਵੱਲ ਡਿੱਗਿਆ, ਉਹ ਪੈਰਾਂ ਹੇਠ ਮਿੱਧਿਆ ਗਿਆ, ਅਤੇ ਅਕਾਸ਼ ਦੇ ਪੰਛੀਆਂ ਨੇ ਆ ਕੇ ਉਸਨੂੰ ਚੁਗ ਲਿਆਂ।
6
ਕੁਝ ਪਥਰੀਲੀ ਜ਼ਮੀਨ ਤੇ ਡਿੱਗ ਪਿਆ, ਅਤੇ ਜਦੋਂ ਉਹ ਉੱਗਿਆ ਤਾਂ ਨਮੀ ਨਾ ਹੋਣ ਦੇ ਕਾਰਨ ਸੁੱਕ ਗਿਆ।
7
ਕੁਝ ਬੀਜ ਕੰਡਿਆਲੀ ਝਾੜੀਆਂ ਵਿੱਚ ਡਿੱਗ ਪਿਆ ਅਤੇ ਝਾੜੀਆਂ ਨੇ ਵੱਧ ਕੇ ਉਸ ਨੂੰ ਦੱਬ ਲਿਆ।
8
ਅਤੇ ਕੁਝ ਬੀਜ ਚੰਗੀ ਧਰਤੀ ਉੱਤੇ ਡਿੱਗ ਪਿਆ, ਉਹ ਉੱਗਿਆ ਅਤੇ ਜੋ ਬੀਜਿਆ ਗਿਆ ਸੀ ਉਸ ਨਾਲੋਂ ਸੌ ਗੁਣਾ ਵੱਧ ਫਲ ਲਿਆਇਆ।” ਜਦੋਂ ਯਿਸ਼ੂ ਇਹ ਦ੍ਰਿਸ਼ਟਾਂਤ ਸੁਣਾ ਚੁੱਕੇ ਤਾਂ ਉਹਨਾਂ ਨੇ ਉੱਚੀ ਆਵਾਜ਼ ਵਿੱਚ ਕਿਹਾ, “ਜਿਸ ਦੇ ਕੰਨ ਹੋਣ ਉਹ ਸੁਣੇ।”
9
ਉਸ ਦੇ ਚੇਲਿਆਂ ਉਸ ਤੋਂ ਪੁੱਛਿਆ, “ਇਸ ਦ੍ਰਿਸ਼ਟਾਂਤ ਦਾ ਅਰਥ ਕੀ ਹੈ?”
10
ਯਿਸ਼ੂ ਨੇ ਉੱਤਰ ਦਿੱਤਾ, “ਪਰਮੇਸ਼ਵਰ ਦੇ ਰਾਜ ਦੇ ਭੇਤਾਂ ਦਾ ਜਾਣਨ ਦਾ ਗਿਆਨ ਤੁਹਾਨੂੰ ਦਿੱਤਾ ਗਿਆ ਹੈ, ਪਰ ਮੈਂ ਹੋਰਾਂ ਲੋਕਾਂ ਨਾਲ ਦ੍ਰਿਸ਼ਟਾਂਤਾਂ ਵਿੱਚ ਗੱਲਾਂ ਕਰਦਾ ਹਾਂ, ਤਾਂ ਜੋ, “ ‘ਉਹ ਦੇਖਦਿਆਂ ਹੋਇਆ ਵੀ ਨਾ ਦੇਖਣ; ਅਤੇ ਸੁਣਦਿਆਂ ਹੋਇਆ ਵੀ ਨਾ ਸਮਝਣ।’
11
“ਇਸ ਦ੍ਰਿਸ਼ਟਾਂਤ ਦਾ ਅਰਥ ਇਹ ਹੈ: ਬੀਜ ਪਰਮੇਸ਼ਵਰ ਦਾ ਬਚਨ ਹੈ।
12
ਸੜਕ ਦੇ ਕਿਨਾਰੇ ਦੀ ਜ਼ਮੀਨ ਉਹ ਲੋਕ ਹਨ, ਜੋ ਬਚਨ ਨੂੰ ਸੁਣਦੇ ਤਾਂ ਹਨ ਪਰ ਦੁਸ਼ਟ ਆਉਂਦਾ ਹੈ ਅਤੇ ਉਹਨਾਂ ਦੇ ਦਿਲ ਵਿੱਚੋਂ ਬਚਨ ਨੂੰ ਕੱਢ ਕੇ ਲੈ ਜਾਂਦਾ ਹੈ ਤਾਂ ਕਿ ਉਹ ਵਿਸ਼ਵਾਸ ਨਾ ਕਰਨ ਅਤੇ ਬਚਾਏ ਨਾ ਜਾਣ।
13
ਪਥਰੀਲੀ ਜ਼ਮੀਨ ਦਾ ਬੀਜ ਉਹਨਾਂ ਲੋਕਾਂ ਨੂੰ ਦਰਸਾਉਂਦਾ ਹੈ, ਜੋ ਬਚਨ ਨੂੰ ਸੁਣਦੇ ਹਨ ਅਤੇ ਖੁਸ਼ੀ ਨਾਲ ਬਚਨ ਨੂੰ ਮੰਨਦੇ ਹਨ ਪਰ ਉਹਨਾਂ ਦੀਆਂ ਜੜ੍ਹਾਂ ਡੂੰਘੀਆਂ ਨਾ ਹੋਣ ਕਰਕੇ ਉਹ ਥੋੜ੍ਹੇ ਸਮੇਂ ਲਈ ਵਿਸ਼ਵਾਸ ਕਰਦੇ ਹਨ। ਪਰ ਜਦੋਂ ਉਹ ਪਰਖੇ ਜਾਂਦੇ ਹਨ ਤਾਂ ਉਹ ਉਸ ਵਿਸ਼ਵਾਸ ਤੋਂ ਦੂਰ ਹੋ ਜਾਂਦੇ ਹਨ।
14
ਉਹ ਬੀਜ ਜਿਹੜਾ ਕੰਡਿਆਲੀ ਝਾੜੀਆਂ ਵਿੱਚ ਡਿੱਗਿਆ ਉਹ ਲੋਕ ਹਨ, ਜੋ ਬਚਨ ਸੁਣਦੇ ਹਨ ਪਰ ਸੰਸਾਰ ਦੀਆਂ ਚਿੰਤਾਵਾਂ, ਧਨ-ਦੌਲਤ ਅਤੇ ਖ਼ੁਸ਼ੀਆਂ ਬਚਨ ਨੂੰ ਦੱਬ ਲੈਦੀਆਂ ਹਨ ਅਤੇ ਉਹਨਾਂ ਦਾ ਫਲ ਕਦੇ ਨਹੀਂ ਪੱਕਦਾ ਹੈ।
15
ਉਹ ਬੀਜ ਜੋ ਚੰਗੀ ਧਰਤੀ ਉੱਤੇ ਡਿੱਗਿਆ ਉਹਨਾਂ ਲੋਕਾਂ ਨੂੰ ਦਰਸਾਉਂਦਾ ਹੈ, ਜੋ ਚੰਗੇ ਅਤੇ ਨੇਕ ਦਿਲ ਨਾਲ ਬਚਨ ਨੂੰ ਸੁਣਦੇ ਹਨ ਅਤੇ ਉਸ ਵਿੱਚ ਬਣੇ ਰਹਿੰਦੇ ਹਨ ਅਤੇ ਲਗਾਤਾਰ ਫਲ ਲੈ ਕੇ ਆਉਂਦੇ ਹਨ।
16
“ਕੋਈ ਵੀ ਦੀਵੇ ਨੂੰ ਜਗਾਕੇ ਉਸ ਨੂੰ ਮਿੱਟੀ ਦੇ ਘੜੇ ਵਿੱਚ ਨਹੀਂ ਲੁਕਾਉਂਦਾ ਅਤੇ ਨਾ ਹੀ ਮੰਜੇ ਹੇਠ ਰੱਖਦਾ ਹੈ ਪਰ ਉਸ ਨੂੰ ਉੱਚੇ ਥਾਂ ਉੱਤੇ ਰੱਖਦਾ ਹੈ ਤਾਂ ਜੋ ਅੰਦਰ ਆਉਣ ਵਾਲੇ ਵਿਅਕਤੀ ਚਾਨਣ ਵੇਖ ਸਕਣ।
17
ਅਜਿਹਾ ਕੁਝ ਵੀ ਲੁਕਿਆ ਹੋਇਆ ਨਹੀਂ ਹੈ ਜੋ ਪ੍ਰਗਟ ਨਹੀਂ ਕੀਤਾ ਜਾਵੇਗਾ ਅਤੇ ਅਜਿਹਾ ਕੋਈ ਭੇਤ ਨਹੀਂ ਜੋ ਖੋਲ੍ਹਿਆਂ ਨਹੀਂ ਜਾਵੇਗਾ ਅਤੇ ਸਭ ਦੇ ਸਾਹਮਣੇ ਨਹੀਂ ਲਿਆਂਦਾ ਜਾਵੇਗਾ।
18
ਇਸ ਲਈ ਧਿਆਨ ਨਾਲ ਸੋਚੋ ਕਿ ਤੁਸੀਂ ਕਿਵੇਂ ਸੁਣਦੇ ਹੋ। ਜਿਸ ਕੋਲ ਹੈ ਉਸ ਨੂੰ ਹੋਰ ਵੀ ਦਿੱਤਾ ਜਾਵੇਗਾ ਜਿਸ ਕੋਲ ਨਹੀਂ ਹੈ ਉਸ ਕੋਲੋ ਉਹ ਜੋ ਉਸ ਕੋਲ ਹੈ ਉਹ ਵੀ ਲੈ ਲਿਆ ਜਾਵੇਗਾ।”
19
ਤਦ ਯਿਸ਼ੂ ਦੀ ਮਾਤਾ ਅਤੇ ਭਰਾ ਉਹਨਾਂ ਨੂੰ ਮਿਲਣ ਲਈ ਉੱਥੇ ਆਏ ਪਰ ਲੋਕਾਂ ਦੀ ਭੀੜ ਕਾਰਣ ਉਹ ਉਹਨਾਂ ਤੱਕ ਨਾ ਪਹੁੰਚ ਸਕੇ।
20
ਕਿਸੇ ਨੇ ਯਿਸ਼ੂ ਨੂੰ ਕਿਹਾ, “ਤੁਹਾਡੀ ਮਾਂ ਅਤੇ ਭਰਾ ਬਾਹਰ ਖੜ੍ਹੇ ਹਨ ਅਤੇ ਉਹ ਤੁਹਾਨੂੰ ਮਿਲਣਾ ਚਾਹੁੰਦੇ ਹਨ।”
21
ਯਿਸ਼ੂ ਨੇ ਕਿਹਾ, “ਮੇਰੀ ਮਾਂ ਅਤੇ ਭਰਾ ਉਹ ਹਨ ਜੋ ਪਰਮੇਸ਼ਵਰ ਦਾ ਬਚਨ ਸੁਣਦੇ ਅਤੇ ਉਸ ਦੇ ਅਨੁਸਾਰ ਚੱਲਦੇ ਹਨ।”
22
ਇੱਕ ਦਿਨ ਯਿਸ਼ੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਆਓ ਅਸੀਂ ਝੀਲ ਦੇ ਦੂਸਰੇ ਪਾਸੇ ਚੱਲੀਏ।” ਤਾਂ ਉਹ ਕਿਸ਼ਤੀ ਵਿੱਚ ਬੈਠ ਕੇ ਚਲੇ ਗਏ।
23
ਜਦੋਂ ਉਹ ਕਿਸ਼ਤੀ ਤੇ ਜਾ ਰਹੇ ਸਨ ਤਾਂ ਯਿਸ਼ੂ ਸੌ ਗਏ। ਉਸੇ ਵੇਲੇ ਝੀਲ ਵਿੱਚ ਇੱਕ ਤੂਫਾਨ ਆਇਆ, ਇੱਥੋ ਤੱਕ ਕਿ ਕਿਸ਼ਤੀ ਵਿੱਚ ਵੀ ਪਾਣੀ ਭਰਨਾ ਸ਼ੁਰੂ ਹੋ ਗਿਆ ਅਤੇ ਉਹਨਾਂ ਦੀ ਜਾਨ ਨੂੰ ਖ਼ਤਰਾ ਸੀ।
24
ਚੇਲਿਆਂ ਨੇ ਜਾ ਕੇ ਯਿਸ਼ੂ ਨੂੰ ਜਗਾਇਆ ਅਤੇ ਕਿਹਾ, “ਸਵਾਮੀ! ਸਵਾਮੀ! ਅਸੀਂ ਡੁੱਬ ਚੱਲੇ ਹਾਂ!” ਯਿਸ਼ੂ ਨੇ ਉੱਠ ਕੇ ਤੂਫਾਨ ਅਤੇ ਜ਼ੋਰਦਾਰ ਲਹਿਰਾਂ ਨੂੰ ਝਿੜਕਿਆ; ਤੂਫਾਨ ਰੁਕ ਗਿਆ ਅਤੇ ਤੇਜ਼ ਲਹਿਰਾਂ ਸ਼ਾਂਤ ਹੋ ਗਈਆਂ।
25
ਯਿਸ਼ੂ ਨੇ ਆਪਣੇ ਚੇਲਿਆਂ ਤੋਂ ਪੁੱਛਿਆ। “ਤੁਹਾਡਾ ਵਿਸ਼ਵਾਸ ਕਿੱਥੇ ਹੈ?” ਚੇਲੇ ਡਰ ਕੇ ਅਤੇ ਹੈਰਾਨ ਹੋ ਕੇ, ਉਹ ਇੱਕ-ਦੂਜੇ ਨੂੰ ਕਹਿਣ ਲੱਗੇ, “ਇਹ ਕੌਣ ਹੈ, ਇਸ ਨੇ ਤੂਫਾਨ ਅਤੇ ਪਾਣੀ ਨੂੰ ਹੁਕਮ ਦਿੱਤਾ ਅਤੇ ਉਹ ਵੀ ਉਸ ਦੇ ਹੁਕਮ ਨੂੰ ਮੰਨਦੇ ਹਨ!”
26
ਇਸ ਤੋਂ ਬਾਅਦ ਉਹ ਗਿਰਾਸੇਨ ਦੇ ਸੂਬੇ ਵਿੱਚ ਆਏ, ਜੋ ਗਲੀਲ ਝੀਲ ਦੇ ਦੂਜੇ ਪਾਸੇ ਹੈ।
27
ਜਦੋਂ ਯਿਸ਼ੂ ਕੰਢੇ ਤੇ ਉੱਤਰੇ, ਤਾਂ ਉਹਨਾਂ ਨੂੰ ਇੱਕ ਆਦਮੀ ਮਿਲਿਆ ਜਿਸ ਨੂੰ ਦੁਸ਼ਟ ਆਤਮਾ ਚਿੰਬੜੇ ਹੋਏ ਸਨ। ਲੰਬੇ ਸਮੇਂ ਤੋਂ ਇਹ ਆਦਮੀ ਬਿਨ੍ਹਾਂ ਕੱਪੜੇ ਤੋਂ ਰਹਿੰਦਾ ਸੀ। ਅਤੇ ਉਹ ਘਰ ਵਿੱਚ ਨਹੀਂ ਪਰ ਕਬਰਸਤਾਨ ਵਿੱਚ ਰਹਿੰਦਾ ਸੀ।
28
ਜਦੋਂ ਉਸਨੇ ਯਿਸ਼ੂ ਨੂੰ ਵੇਖਿਆ ਤਾਂ ਉਹ ਰੋਂਦਾ ਹੋਇਆ ਯਿਸ਼ੂ ਦੇ ਪੈਰਾਂ ਤੇ ਡਿੱਗ ਪਿਆ ਅਤੇ ਉੱਚੇ ਸ਼ਬਦਾਂ ਵਿੱਚ ਚੀਕ ਕੇ ਕਹਿਣ ਲੱਗਾ, “ਹੇ ਯਿਸ਼ੂ, ਅੱਤ ਮਹਾਨ ਪਰਮੇਸ਼ਵਰ ਦੇ ਪੁੱਤਰ, ਤੁਸੀਂ ਮੇਰੇ ਤੋਂ ਕੀ ਚਾਹੁੰਦੇ ਹੋ? ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਮੈਨੂੰ ਦੁੱਖ ਨਾ ਦਿਓ।”
29
ਕਿਉਂਕਿ ਯਿਸ਼ੂ ਨੇ ਅਸ਼ੁੱਧ ਆਤਮਾ ਨੂੰ ਹੁਕਮ ਦਿੱਤਾ ਸੀ ਕਿ ਉਹ ਉਸ ਆਦਮੀ ਨੂੰ ਛੱਡ ਦੇਵੇ। ਵਾਰ-ਵਾਰ ਦੁਸ਼ਟ ਆਤਮਾ ਉਸ ਆਦਮੀ ਉੱਤੇ ਕਾਬੂ ਪਾਉਂਦਾ ਸੀ ਅਤੇ ਲੋਕਾਂ ਨੇ ਉਸ ਤੇ ਪਹਿਰਾ ਰੱਖਿਆ ਅਤੇ ਉਸ ਨੂੰ ਸੰਗਲਾਂ ਨਾਲ ਬੰਨ੍ਹਿਆ, ਫਿਰ ਵੀ ਉਹ ਦੁਸ਼ਟ ਆਤਮਾ ਸੰਗਲਾਂ ਨੂੰ ਤੋੜ ਕੇ ਉਸ ਨੂੰ ਸੁੰਨਸਾਨ ਥਾਂ ਤੇ ਲੈ ਜਾਂਦਾ ਸੀ।
30
ਯਿਸ਼ੂ ਨੇ ਉਸ ਨੂੰ ਪੁੱਛਿਆ, “ਤੇਰਾ ਨਾਮ ਕੀ ਹੈ?” “ਵੱਡੀ ਫੌਜ,” ਉਸਨੇ ਜਵਾਬ ਦਿੱਤਾ ਕਿਉਂਕਿ ਬਹੁਤ ਸਾਰੀਆਂ ਦੁਸ਼ਟ ਆਤਮਾ ਉਸ ਨੂੰ ਚਿੰਬੜਿਆ ਹੋਈਆਂ ਸਨ।
31
ਦੁਸ਼ਟ ਆਤਮਾ ਦਾ ਝੁੰਡ ਯਿਸ਼ੂ ਨੂੰ ਲਗਾਤਾਰ ਬੇਨਤੀ ਕਰ ਰਿਹਾ ਸੀ ਕਿ ਉਹ ਉਹਨਾਂ ਨੂੰ ਪਤਾਲ ਵਿੱਚ ਨਾ ਭੇਜਣ।
32
ਉੱਥੇ ਸੂਰਾਂ ਦਾ ਇੱਕ ਵੱਡਾ ਝੁੰਡ ਪਹਾੜੀ ਤੇ ਚੁੱਗਦਾ ਸੀ। ਦੁਸ਼ਟ ਆਤਮਾਵਾਂ ਨੇ ਯਿਸ਼ੂ ਅੱਗੇ ਮਿੰਨਤਾਂ ਕੀਤੀਆਂ ਕਿ ਉਹ ਉਹਨਾਂ ਨੂੰ ਸੂਰਾਂ ਵਿੱਚ ਜਾਣ ਦੇਵੇ। ਯਿਸ਼ੂ ਨੇ ਉਹਨਾਂ ਨੂੰ ਇਜਾਜ਼ਤ ਦੇ ਦਿੱਤੀ।
33
ਜਦੋਂ ਦੁਸ਼ਟ ਆਤਮਾਵਾਂ ਵਿਅਕਤੀ ਤੋਂ ਬਾਹਰ ਆਇਆ, ਤਾਂ ਉਹ ਨਿਕਲ ਕੇ ਸੂਰਾਂ ਵਿੱਚ ਵੜ ਗਈਆ, ਉਹ ਤੁਰੰਤ ਸੂਰਾਂ ਦਾ ਝੁੰਡ ਭੱਜ ਕੇ ਝੀਲ ਵਿੱਚ ਡਿੱਗ ਗਿਆ ਅਤੇ ਪਾਣੀ ਵਿੱਚ ਡੁੱਬ ਕੇ ਮਰ ਗਿਆ।
34
ਇਨ੍ਹਾਂ ਸੂਰਾਂ ਦੇ ਚਰਵਾਹੇ ਇਹ ਵੇਖ ਕੇ ਭੱਜ ਗਏ ਅਤੇ ਸ਼ਹਿਰ ਅਤੇ ਉਸ ਖੇਤਰ ਵਿੱਚ ਹਰ ਜਗ੍ਹਾ ਵਾਪਰੀ ਘਟਨਾ ਬਾਰੇ ਦੱਸਿਆ।
35
ਲੋਕ ਉੱਥੇ ਇਹ ਵੇਖਣ ਲਈ ਆਉਣ ਲੱਗੇ ਕਿ ਕੀ ਹੋਇਆ ਹੈ। ਫੇਰ ਉਹ ਯਿਸ਼ੂ ਕੋਲ ਆਏ। ਉੱਥੇ ਉਹਨਾਂ ਨੇ ਵੇਖਿਆ ਕਿ ਉਹ ਵਿਅਕਤੀ, ਜੋ ਪਹਿਲਾਂ ਦੁਸ਼ਟ ਆਤਮਾ ਤੋਂ ਦੁੱਖੀ ਸੀ, ਉਹ ਵਧੀਆ ਕੱਪੜੇ ਪਾ ਕੇ ਅਤੇ ਪੂਰੀ ਤਰ੍ਹਾਂ ਤੰਦਰੁਸਤ ਯਿਸ਼ੂ ਦੇ ਚਰਨਾਂ ਤੇ ਬੈਠਾ ਹੋਇਆ ਹੈ, ਇਹ ਵੇਖ ਕੇ ਉਹ ਡਰ ਗਏ।
36
ਜਿਨ੍ਹਾਂ ਲੋਕਾਂ ਨੇ ਇਹ ਵੇਖਿਆ ਸੀ ਉਹਨਾਂ ਨੇ ਲੋਕਾਂ ਨੂੰ ਦੱਸਿਆ ਕਿ ਦੁਸ਼ਟ ਆਤਮਾ ਚਿੰਬੜੇ ਹੋਏ ਆਦਮੀ ਨੂੰ ਕਿਵੇਂ ਮੁਕਤ ਕੀਤਾ ਗਿਆ ਸੀ।
37
ਤਦ ਗਿਰਾਸੇਨ ਦੇ ਖੇਤਰ ਦੇ ਸਾਰੇ ਲੋਕਾਂ ਨੇ ਯਿਸ਼ੂ ਨੂੰ ਕਿਹਾ ਕਿ ਉਹ ਉਹਨਾਂ ਨੂੰ ਛੱਡ ਜਾਵੇ ਕਿਉਂਕਿ ਉਹ ਡਰ ਨਾਲ ਭਰ ਗਏ ਸਨ। ਤਦ ਯਿਸ਼ੂ ਕਿਸ਼ਤੀ ਵਿੱਚ ਚੜ੍ਹ ਗਏ ਅਤੇ ਚਲੇ ਗਏ।
38
ਉਹ ਆਦਮੀ ਜਿਸ ਵਿੱਚੋਂ ਦੁਸ਼ਟ ਆਤਮਾਵਾਂ ਬਾਹਰ ਨਿੱਕਲੀਆ ਸੀ ਉਸਨੇ ਯਿਸ਼ੂ ਦੇ ਨਾਲ ਚੱਲਣ ਲਈ ਬੇਨਤੀ ਕੀਤੀ ਕਿ ਪਰ ਯਿਸ਼ੂ ਨੇ ਉਸਨੂੰ ਇਹ ਕਿਹ ਕੇ ਭੇਜ ਦਿੱਤਾ,
39
“ਘਰ ਵਾਪਸ ਜਾ ਅਤੇ ਦੱਸ ਕਿ ਪਰਮੇਸ਼ਵਰ ਨੇ ਤੇਰੇ ਲਈ ਕੀ ਕੀਤਾ ਹੈ।” ਤਾਂ ਉਹ ਆਦਮੀ ਚਲਾ ਗਿਆ ਅਤੇ ਸਾਰੇ ਸ਼ਹਿਰ ਵਿੱਚ ਦੱਸਿਆ ਕਿ ਯਿਸ਼ੂ ਨੇ ਉਸ ਲਈ ਕੀ ਕੀਤਾ ਸੀ।
40
ਜਦੋਂ ਯਿਸ਼ੂ ਵਾਪਸ ਆਏ ਤਾਂ ਲੋਕਾਂ ਨੇ ਉਹਨਾਂ ਦਾ ਸਵਾਗਤ ਕੀਤਾ ਕਿਉਂਕਿ ਉਹ ਸਭ ਉਹਨਾਂ ਦੀ ਉਡੀਕ ਵਿੱਚ ਸਨ।
41
ਤਦ ਜਾਇਰੂਸ ਨਾਮਕ ਦਾ ਇੱਕ ਪ੍ਰਾਰਥਨਾ ਸਥਾਨ ਦਾ ਆਗੂ ਆਇਆ, ਅਤੇ ਉਹ ਯਿਸ਼ੂ ਦੇ ਪੈਰੀ ਡਿੱਗ ਗਿਆ। ਅਤੇ ਉਹਨਾਂ ਨੂੰ ਉਸਦੇ ਘਰ ਆਉਣ ਦੀ ਬੇਨਤੀ ਕੀਤੀ।
42
ਕਿਉਂਕਿ ਉਸਦੀ ਇੱਕਲੌਤੀ ਧੀ, ਲਗਭਗ ਬਾਰਾਂ ਸਾਲਾਂ ਦੀ ਇੱਕ ਕੁੜੀ, ਮਰ ਰਹੀ ਸੀ। ਜਦੋਂ ਯਿਸ਼ੂ ਜਾ ਰਹੇ ਸੀ ਤਾਂ ਭੀੜ ਨੇ ਉਹਨਾਂ ਨੂੰ ਘੇਰ ਲਿਆ।
43
ਉਹਨਾਂ ਵਿੱਚ ਇੱਕ ਔਰਤ ਵੀ ਸੀ ਜਿਸ ਨੂੰ ਬਾਰ੍ਹਾਂ ਸਾਲਾਂ ਤੋਂ ਲਹੂ ਵਗਣ ਦੀ ਬਿਮਾਰੀ ਸੀ। ਉਸ ਨੇ ਆਪਣੀ ਜੀਵਨ ਦੀ ਸਾਰੀ ਕਮਾਈ ਡਾਕਟਰਾਂ ਤੇ ਖਰਚ ਕਰ ਦਿੱਤੀ ਪਰ ਕੋਈ ਵੀ ਉਸ ਦਾ ਇਲਾਜ਼ ਨਾ ਕਰ ਸਕਿਆ।
44
ਉਹ ਯਿਸ਼ੂ ਦੇ ਪਿੱਛੇ ਭੀੜ ਵਿੱਚ ਆਈ ਅਤੇ ਉਹਨਾਂ ਦੇ ਕੱਪੜੇ ਦੇ ਪੱਲੇ ਨੂੰ ਛੋਹਿਆ ਅਤੇ ਉਸੇ ਵੇਲੇ ਲਹੂ ਵਗਣਾ ਬੰਦ ਹੋ ਗਿਆ।
45
ਯਿਸ਼ੂ ਨੇ ਪੁੱਛਿਆ, “ਮੈਨੂੰ ਕਿਸ ਨੇ ਛੂਹਿਆ?” ਸਾਰਿਆਂ ਨੇ ਇਸ ਗੱਲ ਦਾ ਇਨਕਾਰ ਕੀਤਾ ਅਤੇ ਪਤਰਸ ਨੇ ਕਿਹਾ, “ਸਵਾਮੀ, ਲੋਕ ਤੁਹਾਡੇ ਆਲੇ-ਦੁਆਲੇ ਹਨ ਅਤੇ ਤੁਹਾਡੇ ਉੱਤੇ ਡਿੱਗ ਰਹੇ ਹਨ।”
46
ਪਰ ਯਿਸ਼ੂ ਨੇ ਕਿਹਾ, “ਕਿਸੇ ਨੇ ਮੈਨੂੰ ਜਾਣ ਬੁੱਝ ਕੇ ਮੈਨੂੰ ਛੂਹਿਆ ਹੈ ਕਿਉਂਕਿ ਮੈਂ ਮਹਿਸੂਸ ਕੀਤਾ ਹੈ ਕਿ ਚੰਗਾ ਕਰਨ ਦੀ ਸ਼ਕਤੀ ਮੇਰੇ ਵਿੱਚੋਂ ਨਿੱਕਲੀ ਹੈ।”
47
ਤਦ ਉਸ ਔਰਤ ਨੂੰ ਅਹਿਸਾਸ ਹੋਇਆ ਕਿ ਉਹ ਲੁਕੀ ਨਹੀਂ ਰਹਿ ਸਕਦੀ, ਤਾਂ ਉਹ ਕੰਬਣ ਲੱਗੀ ਅਤੇ ਯਿਸ਼ੂ ਦੇ ਪੈਰਾਂ ਤੇ ਡਿੱਗ ਪਈ ਉਸ ਔਰਤ ਨੇ ਭੀੜ ਦੇ ਸਾਹਮਣੇ ਮੰਨਿਆ ਕਿ ਉਸ ਨੇ ਯਿਸ਼ੂ ਨੂੰ ਕਿਉਂ ਛੋਹਿਆ ਅਤੇ ਉਹ ਤੁਰੰਤ ਚੰਗੀ ਹੋ ਗਈ।
48
ਯਿਸ਼ੂ ਨੇ ਉਸ ਨੂੰ ਕਿਹਾ, “ਬੇਟੀ! ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ। ਸ਼ਾਂਤੀ ਨਾਲ ਵਾਪਸ ਚਲੀ ਜਾ।”
49
ਜਦੋਂ ਯਿਸ਼ੂ ਅਜੇ ਬੋਲ ਹੀ ਰਿਹੇ ਸੀ, ਤਾਂ ਪ੍ਰਾਰਥਨਾ ਸਥਾਨ ਦੇ ਆਗੂ ਜਾਇਰੂਸ ਦੇ ਘਰੋਂ ਇੱਕ ਵਿਅਕਤੀ ਸੰਦੇਸ਼ ਲੈ ਕੇ ਆਇਆ ਕੀ, “ਤੁਹਾਡੀ ਧੀ ਮਰ ਗਈ ਹੈ, ਗੁਰੂ ਨੂੰ ਹੁਣ ਪਰੇਸ਼ਾਨ ਕਰਨ ਦੀ ਕੀ ਲੋੜ ਹੈ।”
50
ਇਹ ਗੱਲ ਸੁਣ ਕੇ ਯਿਸ਼ੂ ਨੇ ਜੈਰੁਸ ਨੂੰ ਕਿਹਾ, “ਡਰੋ ਨਾ! ਕੇਵਲ ਵਿਸ਼ਵਾਸ ਕਰੋ ਅਤੇ ਉਹ ਚੰਗੀ ਹੋ ਜਾਵੇਗੀ।”
51
ਜਦੋਂ ਉਹ ਜੈਰੁਸ ਦੇ ਘਰ ਪਹੁੰਚੇ, ਯਿਸ਼ੂ ਨੇ ਪਤਰਸ, ਯੋਹਨ ਅਤੇ ਯਾਕੋਬ ਅਤੇ ਕੁੜੀ ਦੇ ਪਿਤਾ ਅਤੇ ਮਾਤਾ ਨੂੰ ਛੱਡ ਕਿਸੇ ਨੂੰ ਵੀ ਆਪਣੇ ਨਾਲ ਅੰਦਰ ਨਹੀਂ ਆਉਣ ਦਿੱਤਾ।
52
ਉੱਥੇ ਮੌਜੂਦ ਹਰ ਕੋਈ ਉਸ ਕੁੜੀ ਲਈ ਰੋ ਰਿਹਾ ਸੀ ਅਤੇ ਸੋਗ ਕਰ ਰਿਹਾ ਸੀ। ਯਿਸ਼ੂ ਨੇ ਕਿਹਾ, “ਰੋਵੋ ਨਾ ਕੁੜੀ ਮਰੀ ਨਹੀਂ, ਉਹ ਸਿਰਫ ਸੌ ਰਹੀ ਹੈ!”
53
ਉਹ ਸਾਰੇ ਯਿਸ਼ੂ ਉੱਤੇ ਹੱਸਣ ਲੱਗੇ ਕਿਉਂਕਿ ਉਹਨਾਂ ਨੂੰ ਪਤਾ ਸੀ ਕਿ ਲੜਕੀ ਦੀ ਮੌਤ ਹੋ ਗਈ ਹੈ।
54
ਯਿਸ਼ੂ ਨੇ ਲੜਕੀ ਦਾ ਹੱਥ ਫੜਿਆ ਅਤੇ ਕਿਹਾ, “ਬੇਟੀ! ਉੱਠ ਜਾ!”
55
ਉਸ ਦੇ ਪ੍ਰਾਣ ਉਸ ਵਿੱਚ ਵਾਪਸ ਆ ਗਏ ਅਤੇ ਉਹ ਤੁਰੰਤ ਖੜ੍ਹੀ ਹੋ ਗਈ। ਯਿਸ਼ੂ ਨੇ ਉਹਨਾਂ ਨੂੰ ਕਿਹਾ ਕੁੜੀ ਨੂੰ ਕੁਝ ਖਾਣ ਲਈ ਦੇਵੋ।
56
ਉਸ ਦੇ ਮਾਤਾ-ਪਿਤਾ ਹੈਰਾਨ ਹੋ ਗਏ ਪਰ ਯਿਸ਼ੂ ਨੇ ਉਹਨਾਂ ਨੂੰ ਹਿਦਾਇਤ ਦਿੱਤੀ ਕਿ ਜੋਂ ਕੁਝ ਹੋਇਆ ਇਸ ਬਾਰੇ ਕਿਸੇ ਨਾਲ ਗੱਲ ਨਾ ਕਰਨਾ।
← Chapter 7
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 9 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24