bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2022 (ਪੰਜਾਬੀ ਮੌਜੂਦਾ ਤਰਜਮਾ)
/
Mark 16
Mark 16
Punjabi 2022 (ਪੰਜਾਬੀ ਮੌਜੂਦਾ ਤਰਜਮਾ)
← Chapter 15
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
1
ਜਦੋਂ ਸਬਤ ਦਾ ਦਿਨ ਪੂਰਾ ਹੋਇਆ, ਮਗਦਲਾ ਵਾਸੀ ਮਰਿਯਮ, ਯਾਕੋਬ ਦੀ ਮਾਤਾ ਮਰਿਯਮ ਅਤੇ ਸਲੋਮ ਨੇ ਮਸਾਲੇ ਖਰੀਦੇ ਤਾਂ ਜੋ ਉਹ ਯਿਸ਼ੂ ਦੇ ਸ਼ਰੀਰ ਨੂੰ ਮਸਹ ਕਰਨ ਜਾ ਸਕਣ।
2
ਹਫ਼ਤੇ ਦੇ ਪਹਿਲੇ ਦਿਨ ਤੜਕੇ, ਜਦੋਂ ਸੂਰਜ ਚੜ੍ਹ ਹੀ ਰਿਹਾ ਸੀ, ਉਹ ਕਬਰ ਵੱਲ ਜਾ ਰਹੀਆਂ ਸਨ
3
ਅਤੇ ਉਹਨਾਂ ਨੇ ਇੱਕ-ਦੂਜੇ ਨੂੰ ਪੁੱਛਿਆ, “ਕਬਰ ਦੇ ਪ੍ਰਵੇਸ਼ ਦੁਆਰ ਤੋਂ ਪੱਥਰ ਕੌਣ ਹਟਾਇਗਾ?”
4
ਪਰ ਜਦੋਂ ਉਹਨਾਂ ਨੇ ਉੱਪਰ ਵੇਖਿਆ ਤਾਂ ਵੇਖਿਆ ਕਿ ਉਹ ਪੱਥਰ, ਜਿਹੜਾ ਬਹੁਤ ਵੱਡਾ ਸੀ, ਉਹ ਇੱਕ ਪਾਸੇ ਸੁੱਟ ਦਿੱਤਾ ਗਿਆ ਸੀ।
5
ਜਦੋਂ ਉਹ ਕਬਰ ਦੇ ਅੰਦਰ ਵੜ ਰਹੇ ਸਨ, ਉਹਨਾਂ ਨੇ ਇੱਕ ਨੌਜਵਾਨ ਨੂੰ ਚਿੱਟਾ ਚੋਗਾ ਪਾਏ ਸੱਜੇ ਪਾਸੇ ਬੈਠਾ ਵੇਖਿਆ, ਅਤੇ ਉਹ ਘਬਰਾ ਗਏ।
6
ਉਸਨੇ ਕਿਹਾ, “ਘਬਰਾਓ ਨਾ, ਤੁਸੀਂ ਯਿਸ਼ੂ ਨਾਜ਼ਰੇਥ ਵਾਸੀ ਨੂੰ ਲੱਭ ਰਹੀਆਂ ਹੋ, ਜਿਸਨੂੰ ਸਲੀਬ ਉੱਤੇ ਚੜ੍ਹਾਇਆ ਗਿਆ ਸੀ। ਉਹ ਇੱਥੇ ਨਹੀਂ ਹੈ; ਉਹ ਜੀ ਉੱਠਿਆ ਹੈ, ਇਸ ਜਗ੍ਹਾ ਨੂੰ ਵੇਖੋ ਜਿੱਥੇ ਉਹਨਾਂ ਨੇ ਉਸਨੂੰ ਰੱਖਿਆ ਸੀ।
7
ਹੁਣ ਜਾਓ, ਉਸਦੇ ਚੇਲਿਆਂ ਨੂੰ ਦੱਸੋ ਅਤੇ ਪਤਰਸ ਨੂੰ ਵੀ ਆਖੋ, ‘ਉਹ ਤੁਹਾਡੇ ਤੋਂ ਅੱਗੇ ਹੀ ਗਲੀਲ ਨੂੰ ਜਾਂਦਾ ਹੈ। ਤੁਸੀਂ ਯਿਸ਼ੂ ਨੂੰ ਉੱਥੇ ਵੇਖੋਗੇ, ਜਿਵੇਂ ਉਸ ਨੇ ਤੁਹਾਨੂੰ ਦੱਸਿਆ ਸੀ।’ ”
8
ਔਰਤਾਂ ਕੰਬਦੀਆਂ ਅਤੇ ਹੈਰਾਨ ਹੁੰਦੀਆਂ ਹੋਈਆਂ ਕਬਰ ਤੋਂ ਨਿਕਲ ਕੇ ਭੱਜ ਗਈਆਂ। ਉਹਨਾਂ ਨੇ ਕਿਸੇ ਨੂੰ ਕੁਝ ਨਹੀਂ ਕਿਹਾ, ਕਿਉਂਕਿ ਉਹ ਡਰ ਗਈਆਂ ਸਨ।
9
ਇਹ ਜਦੋਂ ਹਫ਼ਤੇ ਦੇ ਪਹਿਲੇ ਦਿਨ ਯਿਸ਼ੂ ਤੜਕੇ ਜੀ ਉੱਠੇ ਤਾਂ, ਉਹ ਪਹਿਲਾਂ ਮਗਦਲਾ ਵਾਸੀ ਮਰਿਯਮ ਅੱਗੇ ਪ੍ਰਗਟ ਹੋਏ, ਜਿਸ ਵਿੱਚੋਂ ਉਹਨਾਂ ਨੇ ਸੱਤ ਦੁਸ਼ਟ ਆਤਮਾ ਨੂੰ ਬਾਹਰ ਕੱਢਿਆ ਸੀ।
10
ਉਸਨੇ ਜਾ ਕੇ ਆਪਣੇ ਸਾਥਿਆਂ ਨੂੰ ਜੋ ਸੋਗ ਕਰਦੇ ਅਤੇ ਰੋਂਦੇ ਸਨ ਦੱਸਿਆ।
11
ਜਦੋਂ ਉਹਨਾਂ ਨੇ ਸੁਣਿਆ ਕਿ ਯਿਸ਼ੂ ਜਿਉਂਦੇ ਹਨ ਅਤੇ ਉਸਨੇ ਯਿਸ਼ੂ ਨੂੰ ਵੇਖ ਲਿਆ ਹੈ, ਤਾਂ ਉਹਨਾਂ ਨੇ ਇਸ ਗੱਲ ਉੱਤੇ ਵਿਸ਼ਵਾਸ ਨਹੀਂ ਕੀਤਾ।
12
ਇਸ ਤੋਂ ਬਾਅਦ ਯਿਸ਼ੂ ਉਹਨਾਂ ਦੋ ਲੋਕਾਂ ਨੂੰ ਵੱਖੋ ਵੱਖਰੇ ਰੂਪ ਵਿੱਚ ਦਿਖਾਈ ਦਿੱਤੇ ਜਦੋਂ ਪਿੰਡ ਵੱਲ ਤੁਰੇ ਜਾਂਦੇ ਸਨ।
13
ਇਹ ਵਾਪਸ ਯੇਰੂਸ਼ਲੇਮ ਨਗਰ ਆਏ ਅਤੇ ਬਾਕੀਆਂ ਨੂੰ ਦੱਸਿਆ; ਪਰ ਉਹਨਾਂ ਨੇ ਉਹਨਾਂ ਤੇ ਵੀ ਵਿਸ਼ਵਾਸ ਨਹੀਂ ਕੀਤਾ।
14
ਬਾਅਦ ਵਿੱਚ ਯਿਸ਼ੂ ਗਿਆਰਾਂ ਚੇਲਿਆਂ ਕੋਲ ਆਏ ਜਦੋਂ ਉਹ ਖਾਣਾ ਖਾ ਰਹੇ ਸਨ; ਯਿਸ਼ੂ ਨੇ ਚੇਲਿਆਂ ਨੂੰ ਉਹਨਾਂ ਦੇ ਵਿਸ਼ਵਾਸ ਦੀ ਘਾਟ ਅਤੇ ਉਹਨਾਂ ਲੋਕਾਂ ਤੇ ਵਿਸ਼ਵਾਸ ਕਰਨ ਤੋਂ ਕਠੋਰ ਇਨਕਾਰ ਤੇ ਉਹਨਾਂ ਨੂੰ ਝਿੜਕਿਆ ਜਿਹੜੇ ਯਿਸ਼ੂ ਨੂੰ ਜੀ ਉੱਠਣ ਤੋਂ ਬਾਅਦ ਵੇਖ ਚੁੱਕੇ ਸਨ।
15
ਉਸ ਨੇ ਉਹਨਾਂ ਨੂੰ ਕਿਹਾ, “ਸਾਰੇ ਸੰਸਾਰ ਵਿੱਚ ਜਾਓ ਅਤੇ ਸਾਰੀ ਸ੍ਰਿਸ਼ਟੀ ਨੂੰ ਖੁਸ਼ਖ਼ਬਰੀ ਦਾ ਪ੍ਰਚਾਰ ਕਰੋ।
16
ਜਿਹੜਾ ਵੀ ਵਿਸ਼ਵਾਸ ਕਰਦਾ ਹੈ ਅਤੇ ਬਪਤਿਸਮਾ ਲੈਂਦਾ ਹੈ ਉਹ ਬਚਾਇਆ ਜਾਵੇਗਾ, ਪਰ ਜਿਹੜਾ ਵਿਸ਼ਵਾਸ ਨਹੀਂ ਕਰਦਾ ਉਸਨੂੰ ਦੋਸ਼ੀ ਠਹਿਰਾਇਆ ਜਾਵੇਗਾ।
17
ਅਤੇ ਇਹ ਚਮਤਕਾਰ ਉਹਨਾਂ ਲੋਕਾਂ ਦੇ ਨਾਲ ਹੋਣਗੇ ਜੋ ਵਿਸ਼ਵਾਸ ਕਰਦੇ ਹਨ: ਮੇਰੇ ਨਾਮ ਤੇ ਉਹ ਦੁਸ਼ਟ ਆਤਮਾਵਾਂ ਨੂੰ ਕੱਢਣਗੇ; ਉਹ ਨਵੀਂ ਭਾਸ਼ਾਵਾਂ ਵਿੱਚ ਬੋਲਣਗੇ;
18
ਉਹ ਆਪਣੇ ਹੱਥਾਂ ਨਾਲ ਸੱਪ ਫੜ ਲੈਣਗੇ; ਅਤੇ ਜੇ ਉਹ ਘਾਤਕ ਜ਼ਹਿਰ ਪੀ ਲੈਣ ਤਾਂ ਵੀ ਉਹਨਾਂ ਨੂੰ ਕੋਈ ਨੁਕਸਾਨ ਨਹੀਂ ਹੋਵੇਗਾ; ਉਹ ਬਿਮਾਰ ਲੋਕਾਂ ਉੱਤੇ ਆਪਣੇ ਹੱਥ ਰੱਖਣਗੇ ਅਤੇ ਉਹ ਚੰਗੇ ਹੋ ਜਾਣਗੇ।”
19
ਇਹ ਗੱਲਾਂ ਕਰਨ ਤੋਂ ਬਾਅਦ ਪ੍ਰਭੂ ਯਿਸ਼ੂ ਸਵਰਗ ਵਿੱਚ ਉੱਠਾ ਲਏ ਗਏ ਅਤੇ ਉਹ ਪਰਮੇਸ਼ਵਰ ਦੇ ਸੱਜੇ ਹੱਥ ਬੈਠ ਗਏ।
20
ਫਿਰ ਚੇਲੇ ਬਾਹਰ ਗਏ ਅਤੇ ਸਾਰੀ ਥਾਵਾਂ ਤੇ ਪ੍ਰਚਾਰ ਕੀਤਾ ਅਤੇ ਪ੍ਰਭੂ ਨੇ ਉਹਨਾਂ ਦੇ ਨਾਲ ਕੰਮ ਕੀਤਾ ਅਤੇ ਆਪਣੇ ਸ਼ਬਦਾਂ ਦੀ ਪੁਸ਼ਟੀ ਚਿੰਨ੍ਹਾ ਦੁਆਰਾ ਕੀਤੀ।
← Chapter 15
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
All chapters:
1
2
3
4
5
6
7
8
9
10
11
12
13
14
15
16