bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2022 (ਪੰਜਾਬੀ ਮੌਜੂਦਾ ਤਰਜਮਾ)
/
Mark 2
Mark 2
Punjabi 2022 (ਪੰਜਾਬੀ ਮੌਜੂਦਾ ਤਰਜਮਾ)
← Chapter 1
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 3 →
1
ਕੁਝ ਦਿਨਾਂ ਬਾਅਦ, ਜਦੋਂ ਯਿਸ਼ੂ ਕਫ਼ਰਨਹੂਮ ਨਗਰ ਵਿੱਚ ਆਏ, ਉੱਥੇ ਇਹ ਖ਼ਬਰ ਫੈਲ ਗਈ ਕਿ ਉਹ ਨਗਰ ਵਿੱਚ ਆਏ ਹਨ।
2
ਉੱਥੇ ਇੰਨੀ ਵੱਡੀ ਭੀੜ ਇਕੱਠੀ ਹੋ ਗਈ ਕਿ ਕਿਤੇ ਕੋਈ ਸਥਾਨ ਬਾਕੀ ਨਹੀਂ ਰਿਹਾ, ਇੱਥੇ ਤੱਕ ਕਿ ਦਵਾਰ ਦੇ ਸਾਹਮਣੇ ਵੀ ਨਹੀਂ ਅਤੇ ਯਿਸ਼ੂ ਉਹਨਾਂ ਨੂੰ ਪਵਿੱਤਰ ਸ਼ਾਸਤਰ ਦੀ ਸਿੱਖਿਆ ਦੇਣ ਲੱਗੇ।
3
ਕੁਝ ਲੋਕ ਇੱਕ ਅਧਰੰਗੀ ਨੂੰ ਯਿਸ਼ੂ ਦੇ ਕੋਲ ਲਿਆਏ, ਜਿਸਨੂੰ ਚਾਰ ਆਦਮੀਆਂ ਨੇ ਚੁੱਕਿਆ ਹੋਇਆ ਸੀ।
4
ਭੀੜ ਦੇ ਕਾਰਨ ਉਹ ਯਿਸ਼ੂ ਦੇ ਕੋਲ ਪੁੱਜ ਨਾ ਸੱਕੇ, ਇਸ ਲਈ ਉਹਨਾਂ ਨੇ ਜਿੱਥੇ ਯਿਸ਼ੂ ਸਨ, ਉੱਥੇ ਦੀ ਕੱਚੀ ਛੱਤ ਨੂੰ ਹਟਾ ਕੇ ਉੱਥੇ ਉਸ ਰੋਗੀ ਨੂੰ ਵਿਛੌਣੇ ਸਮੇਤ ਹੇਠਾਂ ਉਤਾਰ ਦਿੱਤਾ।
5
ਉਹਨਾਂ ਦੇ ਇਸ ਵਿਸ਼ਵਾਸ ਨੂੰ ਵੇਖ, ਯਿਸ਼ੂ ਨੇ ਅਧਰੰਗੀ ਨੂੰ ਕਿਹਾ, “ਪੁੱਤਰ, ਤੇਰੇ ਪਾਪ ਮਾਫ਼ ਹੋ ਚੁੱਕੇ ਹਨ।”
6
ਉੱਥੇ ਮੌਜੂਦ ਕੁਝ ਧਰਮ ਦੇ ਉਪਦੇਸ਼ਕ ਆਪਣੇ ਮਨ ਵਿੱਚ ਇਹ ਵਿਚਾਰ ਕਰਨ ਲੱਗੇ,
7
“ਇਹ ਵਿਅਕਤੀ ਅਜਿਹਾ ਕਿਉਂ ਕਹਿ ਰਿਹਾ ਹੈ? ਇਹ ਤਾਂ ਪਰਮੇਸ਼ਵਰ ਦੀ ਨਿੰਦਿਆ ਕਰ ਰਿਹਾ ਹੈ! ਪਰਮੇਸ਼ਵਰ ਦੇ ਇਲਾਵਾ ਕੌਣ ਪਾਪਾਂ ਨੂੰ ਮਾਫ਼ ਕਰ ਸੱਕਦਾ ਹੈ?”
8
ਉਸੇ ਪਲ ਯਿਸ਼ੂ ਨੂੰ ਆਪਣੀ ਆਤਮਾ ਵਿੱਚ ਇਹ ਪਤਾ ਲੱਗ ਗਿਆ ਜੋ ਉਹ ਆਪਣੇ ਮਨਾਂ ਵਿੱਚ ਕੀ ਵਿਚਾਰ ਕਰਦੇ ਹਨ, ਯਿਸ਼ੂ ਨੇ ਉਹਨਾਂ ਨੂੰ ਪੁੱਛਿਆ, “ਤੁਸੀਂ ਆਪਣੇ ਮਨਾਂ ਵਿੱਚ ਇਸ ਪ੍ਰਕਾਰ ਕਿਉਂ ਸੋਚ-ਵਿਚਾਰ ਕਰ ਰਹੇ ਹੋ?
9
ਕਿਹੜੀ ਗੱਲ ਸੌਖੀ ਹੈ, ਅਧਰੰਗੀ ਨੂੰ ਇਹ ਕਹਿਣਾ, ‘ਤੇਰੇ ਪਾਪ ਮਾਫ਼ ਹੋਏ,’ ਜਾਂ ਇਹ, ‘ਉੱਠ! ਆਪਣਾ ਵਿਛੌਣਾ ਚੁੱਕ ਕੇ ਚਲਾ ਜਾ’?
10
ਪਰ ਮੈਂ ਤੁਹਾਨੂੰ ਕਹਿਣਾ ਚਾਹੁੰਦਾ ਹਾਂ ਕਿ ਤੁਸੀਂ ਇਹ ਜਾਣੋ ਕਿ ਮਨੁੱਖ ਦੇ ਪੁੱਤਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਅਧਿਕਾਰ ਦਿੱਤਾ ਗਿਆ ਹੈ।” ਫਿਰ ਯਿਸ਼ੂ ਨੇ ਰੋਗੀ ਨੂੰ ਕਿਹਾ,
11
“ਮੈਂ ਤੈਨੂੰ ਕਹਿੰਦਾ ਹਾਂ, ਉੱਠ, ਆਪਣੀ ਮੰਜੀ ਚੁੱਕ ਅਤੇ ਆਪਣੇ ਘਰ ਚਲਾ ਜਾ।”
12
ਉਹ ਉੱਠਿਆ ਅਤੇ ਝੱਟ ਆਪਣਾ ਵਿਛੌਣਾ ਚੁੱਕ ਕੇ ਉਹਨਾਂ ਸਭ ਦੇ ਵੇਖਦੇ-ਵੇਖਦੇ ਉੱਥੋਂ ਚਲਾ ਗਿਆ। ਇਸ ਉੱਤੇ ਉਹ ਸਾਰੇ ਹੈਰਾਨ ਰਹਿ ਗਏ ਅਤੇ ਪਰਮੇਸ਼ਵਰ ਦੀ ਵਡਿਆਈ ਕਰਦੇ ਹੋਏ ਕਹਿਣ ਲੱਗੇ, “ਅਜਿਹਾ ਅਸੀਂ ਕਦੇ ਨਹੀਂ ਵੇਖਿਆ।”
13
ਤਦ ਯਿਸ਼ੂ ਦੁਬਾਰਾ ਗਲੀਲ ਝੀਲ ਦੇ ਕੰਢੇ ਉੱਤੇ ਚਲੇ ਗਏ। ਇੱਕ ਵੱਡੀ ਭੀੜ ਉਹਨਾਂ ਦੇ ਕੋਲ ਆ ਗਈ ਅਤੇ ਉਹ ਉਹਨਾਂ ਨੂੰ ਸਿੱਖਿਆ ਦੇਣ ਲੱਗੇ।
14
ਜਿਵੇਂ ਉਹ ਜਾ ਰਹੇ ਸਨ ਯਿਸ਼ੂ ਨੇ ਹਲਫੇਯਾਸ ਦੇ ਪੁੱਤਰ ਲੇਵੀ ਨੂੰ ਚੁੰਗੀ ਲੈਣ ਵਾਲੀ ਚੌਕੀ ਤੇ ਬੈਠਾ ਵੇਖਿਆ। ਉਹਨਾਂ ਨੇ ਉਸ ਨੂੰ ਆਗਿਆ ਦਿੱਤੀ, “ਮੇਰੇ ਮਗਰ ਚਲ।” ਉਹ ਉੱਠ ਕੇ ਯਿਸ਼ੂ ਦੇ ਮਗਰ ਤੁਰ ਪਿਆ।
15
ਜਦੋਂ ਯਿਸ਼ੂ ਲੇਵੀ ਦੇ ਘਰ ਭੋਜਨ ਲਈ ਬੈਠੇ ਸਨ, ਬਹੁਤ ਸਾਰੇ ਚੁੰਗੀ ਲੈਣ ਵਾਲੇ ਅਤੇ ਪਾਪੀ ਵਿਅਕਤੀ ਯਿਸ਼ੂ ਅਤੇ ਉਹਨਾਂ ਦੇ ਚੇਲਿਆਂ ਦੇ ਨਾਲ ਭੋਜਨ ਕਰ ਰਹੇ ਸਨ। ਇੱਕ ਵੱਡੀ ਗਿਣਤੀ ਵਿੱਚ ਲੋਕ ਉਹਨਾਂ ਦੇ ਪਿੱਛੇ ਹੋ ਲਏ ਸਨ।
16
ਜਦੋਂ ਯਿਸ਼ੂ ਨੂੰ ਪਾਪੀਆਂ ਅਤੇ ਚੁੰਗੀ ਲੈਣ ਵਾਲਿਆਂ ਦੇ ਨਾਲ ਭੋਜਨ ਕਰਦੇ ਵੇਖ ਬਿਵਸਥਾ ਦੇ ਉਪਦੇਸ਼ਕਾਂ ਨੇ, ਜੋ ਫ਼ਰੀਸੀ ਸਨ, ਉਹਨਾਂ ਨੇ ਉਸਦੇ ਚੇਲਿਆਂ ਨੂੰ ਪੁੱਛਿਆ, “ਇਹ ਚੁੰਗੀ ਲੈਣ ਵਾਲਿਆਂ ਅਤੇ ਪਾਪੀਆਂ ਨਾਲ ਕਿਉਂ ਖਾਂਦਾ ਹੈ?”
17
ਇਹ ਸੁਣ ਯਿਸ਼ੂ ਨੇ ਉਹਨਾਂ ਨੂੰ ਜਵਾਬ ਦਿੱਤਾ, “ਵੈਦ ਦੀ ਜ਼ਰੂਰਤ ਤੰਦਰੁਸਤਾਂ ਨੂੰ ਨਹੀਂ ਪਰ ਰੋਗੀਆਂ ਨੂੰ ਹੁੰਦੀ ਹੈ। ਮੈਂ ਧਰਮੀਆਂ ਨੂੰ ਨਹੀਂ ਬਲਕਿ ਪਾਪੀਆਂ ਨੂੰ ਬੁਲਾਉਣ ਆਇਆ ਹਾਂ।”
18
ਯੋਹਨ ਦੇ ਚੇਲੇ ਅਤੇ ਫ਼ਰੀਸੀ ਵਰਤ ਕਰ ਰਹੇ ਸਨ। ਕੁਝ ਨੇ ਆ ਕੇ ਯਿਸ਼ੂ ਨੂੰ ਪ੍ਰਸ਼ਨ ਕੀਤਾ, “ਅਜਿਹਾ ਕਿਉਂ ਹੈ ਕਿ ਯੋਹਨ ਅਤੇ ਫ਼ਰੀਸੀਆਂ ਦੇ ਚੇਲੇ ਤਾਂ ਵਰਤ ਰੱਖਦੇ ਹਨ ਪਰ ਤੁਹਾਡੇ ਚੇਲੇ ਨਹੀਂ?”
19
ਯਿਸ਼ੂ ਨੇ ਉਹਨਾਂ ਨੂੰ ਉੱਤਰ ਦਿੱਤਾ, “ਜਦੋਂ ਤੱਕ ਲਾੜਾ ਬਰਾਤੀਆਂ ਦੇ ਨਾਲ ਹੈ ਭਲਾ ਓਹ ਵਰਤ ਰੱਖ ਸਕਦੇ ਹਨ? ਜਦੋਂ ਤੱਕ ਲਾੜਾ ਉਹਨਾਂ ਦੇ ਨਾਲ ਹੈ, ਉਹ ਵਰਤ ਨਹੀਂ ਰੱਖ ਸਕਦੇ ਹਨ।
20
ਪਰ ਉਹ ਸਮਾਂ ਆਵੇਗਾ, ਜਦੋਂ ਲਾੜੇ ਨੂੰ ਉਹਨਾਂ ਤੋਂ ਵੱਖਰਾ ਕੀਤਾ ਜਾਵੇਗਾ, ਉਸ ਦਿਨ ਉਹ ਵਰਤ ਰੱਖਣਗੇ।
21
“ਕੋਈ ਵੀ ਪੁਰਾਣੇ ਕੱਪੜੇ ਉੱਤੇ ਨਵੇਂ ਕੱਪੜੇ ਦੀ ਟਾਕੀ ਨਹੀਂ ਲਾਉਂਦਾ ਕਿਉਂਕਿ ਅਜਿਹਾ ਕਰਨ ਉੱਤੇ ਨਵੇਂ ਕੱਪੜੇ ਦੀ ਟਾਕੀ ਉਸ ਪੁਰਾਣੇ ਕੱਪੜੇ ਨੂੰ ਖਿੱਚ ਲੈਂਦੀ ਹੈ ਅਤੇ ਉਹ ਹੋਰ ਵੀ ਵੱਧ ਫੱਟ ਜਾਂਦਾ ਹੈ।
22
ਉਸੇ ਤਰ੍ਹਾ ਕੋਈ ਵੀ ਨਵੇਂ ਦਾਖਰਸ ਨੂੰ ਪੁਰਾਣੀਆਂ ਮਸ਼ਕਾਂ ਵਿੱਚ ਨਹੀਂ ਰੱਖਦਾ। ਜੇ ਕੋਈ ਅਜਿਹਾ ਕਰੇ ਤਾਂ ਨਵਾਂ ਦਾਖਰਸ ਮਸ਼ਕਾਂ ਨੂੰ ਪਾੜ ਕੇ ਵਗ ਜਾਵੇਗਾ ਅਤੇ ਮਸ਼ਕਾਂ ਵੀ ਨਾਸ਼ ਹੋ ਜਾਣਗੀਆਂ। ਪਰ ਨਵੀਂ ਦਾਖਰਸ ਨਵੀਂ ਮਸ਼ਕਾਂ ਵਿੱਚ ਹੀ ਰੱਖੀ ਜਾਂਦੀ ਹੈ।”
23
ਇੱਕ ਸਬਤ ਤੇ ਯਿਸ਼ੂ ਖੇਤਾਂ ਵਿੱਚੋਂ ਦੀ ਲੰਘ ਰਹੇ ਸਨ, ਚਲਦੇ ਹੋਏ ਉਹਨਾਂ ਦੇ ਚੇਲੇ ਸਿੱਟੇ ਤੋੜਨ ਲੱਗੇ।
24
ਇਸ ਉੱਤੇ ਫ਼ਰੀਸੀਆਂ ਨੇ ਯਿਸ਼ੂ ਨੂੰ ਕਿਹਾ, “ਵੇਖੋ! ਇਹ ਲੋਕ ਉਹ ਕੰਮ ਕਿਉਂ ਕਰ ਰਹੇ ਹਨ, ਜਿਹੜਾ ਸਬਤ ਦੇ ਦਿਨ ਤੇ ਬਿਵਸਥਾ ਅਨੁਸਾਰ ਕਰਨਾ ਮਨ੍ਹਾ ਹੈ?”
25
ਯਿਸ਼ੂ ਨੇ ਉਹਨਾਂ ਨੂੰ ਜਵਾਬ ਦਿੱਤਾ, “ਕੀ ਤੁਸੀਂ ਪਵਿੱਤਰ ਸ਼ਾਸਤਰ ਵਿੱਚ ਕਦੇ ਵੀ ਨਹੀਂ ਪੜ੍ਹਿਆ; ਕਿ ਦਾਵੀਦ ਨੇ ਕੀ ਕੀਤਾ ਸੀ ਜਦੋਂ ਉਹ ਅਤੇ ਉਸਦੇ ਸਾਥੀ ਭੁੱਖੇ ਅਤੇ ਭੋਜਨ ਦੀ ਲੋੜ ਵਿੱਚ ਸਨ?
26
ਮਹਾਂ ਜਾਜਕ ਅਬੀਯਾਥਰ ਦੇ ਸਮੇਂ ਵਿੱਚ ਉਹ ਪਰਮੇਸ਼ਵਰ ਦੇ ਭਵਨ ਵਿੱਚ ਗਿਆ ਅਤੇ ਚੜਾਵੇ ਦੀਆਂ ਰੋਟੀਆ ਖਾਧੀਆਂ ਜਿਸ ਦਾ ਖਾਣਾ ਜਾਜਕਾਂ ਦੇ ਇਲਾਵਾ ਕਿਸੇ ਹੋਰ ਲਈ ਯੋਗ ਨਹੀਂ ਸੀ। ਇਹੀ ਰੋਟੀ ਉਹਨਾਂ ਨੇ ਆਪਣੇ ਸਾਥੀਆਂ ਨੂੰ ਵੀ ਦਿੱਤੀ। ”
27
ਤਦ ਉਹਨਾਂ ਨੇ ਅੱਗੇ ਕਿਹਾ, “ਸਬਤ ਦਾ ਦਿਨ ਮਨੁੱਖ ਲਈ ਬਣਿਆ ਹੈ, ਨਾ ਕਿ ਮਨੁੱਖ ਸਬਤ ਲਈ।
28
ਇਸ ਲਈ, ਮਨੁੱਖ ਦਾ ਪੁੱਤਰ ਸਬਤ ਦਾ ਵੀ ਸੁਆਮੀ ਹੈ।”
← Chapter 1
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 3 →
All chapters:
1
2
3
4
5
6
7
8
9
10
11
12
13
14
15
16