bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2022 (ਪੰਜਾਬੀ ਮੌਜੂਦਾ ਤਰਜਮਾ)
/
Mark 8
Mark 8
Punjabi 2022 (ਪੰਜਾਬੀ ਮੌਜੂਦਾ ਤਰਜਮਾ)
← Chapter 7
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 9 →
1
ਉਹਨਾਂ ਦਿਨਾਂ ਵਿੱਚ ਇੱਕ ਹੋਰ ਵੱਡੀ ਭੀੜ ਇਕੱਠੀ ਹੋਈ। ਅਤੇ ਉਹਨਾਂ ਕੋਲ ਖਾਣ ਲਈ ਕੁਝ ਨਹੀਂ ਸੀ, ਯਿਸ਼ੂ ਨੇ ਆਪਣੇ ਚੇਲਿਆਂ ਨੂੰ ਕੋਲ ਬੁਲਾਇਆ ਅਤੇ ਕਿਹਾ,
2
“ਮੈਨੂੰ ਇਨ੍ਹਾਂ ਲੋਕਾਂ ਉੱਤੇ ਤਰਸ ਆਉਂਦਾ ਹੈ; ਕਿਉਂ ਜੋ ਇਹ ਤਿੰਨਾਂ ਦਿਨਾਂ ਤੋਂ ਮੇਰੇ ਨਾਲ ਹਨ ਅਤੇ ਹੁਣ ਉਹਨਾਂ ਕੋਲ ਖਾਣ ਲਈ ਕੁਝ ਨਹੀਂ ਹੈ।
3
ਜੇ ਮੈਂ ਉਹਨਾਂ ਨੂੰ ਭੁੱਖੇ ਘਰ ਭੇਜਦਾ ਹਾਂ, ਤਾਂ ਉਹ ਰਸਤੇ ਵਿੱਚ ਡਿੱਗ ਪੈਣਗੇ, ਕਿਉਂਕਿ ਉਹਨਾਂ ਵਿੱਚੋਂ ਕੁਝ ਬਹੁਤ ਦੂਰੋਂ ਆਏ ਹਨ।”
4
ਯਿਸ਼ੂ ਦੇ ਚੇਲਿਆਂ ਨੇ ਉੱਤਰ ਦਿੱਤਾ, “ਪਰ ਇਸ ਉਜਾੜ ਵਿੱਚ ਇੰਨੀ ਭੀੜ ਦੇ ਖਾਣ ਲਈ ਕੋਈ ਕਿੱਥੋਂ ਭੋਜਨ ਲਿਆ ਸਕਦਾ ਹੈ ਕਿ ਸੱਭ ਨੂੰ ਰਜਾ ਸਕੇ?”
5
“ਤੁਹਾਡੇ ਕੋਲ ਕਿੰਨ੍ਹੀਆਂ ਰੋਟੀਆ ਹਨ?” ਯਿਸ਼ੂ ਨੇ ਉਹਨਾਂ ਨੂੰ ਪੁੱਛਿਆ। “ਸੱਤ,” ਉਹਨਾਂ ਨੇ ਜਵਾਬ ਦਿੱਤਾ।
6
ਉਸਨੇ ਭੀੜ ਨੂੰ ਜ਼ਮੀਨ ਤੇ ਬੈਠਣ ਲਈ ਕਿਹਾ। ਤਦ ਉਸਨੇ ਸੱਤ ਰੋਟੀਆਂ ਲਈਆਂ ਅਤੇ ਪਰਮੇਸ਼ਵਰ ਦਾ ਧੰਨਵਾਦ ਕਰਕੇ ਤੋੜੀਆਂ। ਫਿਰ ਉਸਨੇ ਆਪਣੇ ਚੇਲਿਆਂ ਨੂੰ ਵੰਡਣ ਲਈ ਦਿੱਤੀਆਂ ਅਤੇ ਉਹਨਾਂ ਨੇ ਸਾਰਿਆਂ ਵਿੱਚ ਵੰਡ ਦਿੱਤੀ।
7
ਉਹਨਾਂ ਕੋਲ ਕੁਝ ਛੋਟੀਆਂ ਮੱਛੀਆਂ ਵੀ ਸਨ; ਉਸਨੇ ਉਹਨਾਂ ਲਈ ਵੀ ਪਰਮੇਸ਼ਵਰ ਦਾ ਧੰਨਵਾਦ ਕੀਤਾ ਅਤੇ ਚੇਲਿਆਂ ਨੂੰ ਵੰਡਣ ਲਈ ਕਿਹਾ।
8
ਲੋਕਾਂ ਨੇ ਭੋਜਨ ਕੀਤਾ ਅਤੇ ਰੱਜ ਗਏ। ਚੇਲਿਆਂ ਨੇ ਬਚੇ ਹੋਏ ਟੁੱਕੜਿਆ ਨਾਲ ਭਰੇ ਸੱਤ ਟੋਕਰੇ ਚੁੱਕੇ।
9
ਲਗਭਗ ਚਾਰ ਹਜ਼ਾਰ ਲੋਕ ਮੌਜੂਦ ਸਨ। ਜਦੋਂ ਉਸਨੇ ਉਹਨਾਂ ਨੂੰ ਵਿਦਾ ਕੀਤਾ
10
ਤਾਂ ਉਹ ਆਪਣੇ ਚੇਲਿਆਂ ਨਾਲ ਕਿਸ਼ਤੀ ਵਿੱਚ ਚੜ੍ਹ ਗਿਆ ਅਤੇ ਦਾਲਮਨੂਥਾ ਦੇ ਇਲਾਕੇ ਵਿੱਚ ਗਿਆ।
11
ਕੁੱਝ ਫ਼ਰੀਸੀ ਆਏ ਅਤੇ ਯਿਸ਼ੂ ਨੂੰ ਪੁੱਛਣ ਲੱਗੇ। ਉਸਨੂੰ ਪਰਖਣ ਲਈ, ਉਹਨਾਂ ਨੇ ਸਵਰਗ ਤੋਂ ਚਿੰਨ੍ਹ ਮੰਗਿਆ।
12
ਉਸ ਨੇ ਬੜੇ ਉਦਾਸ ਹੋ ਕੇ ਕਿਹਾ, “ਇਹ ਪੀੜ੍ਹੀ ਚਿੰਨ੍ਹ ਕਿਉਂ ਮੰਗਦੀ ਹੈ? ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਇਸ ਨੂੰ ਕੋਈ ਚਿੰਨ੍ਹ ਨਹੀਂ ਦਿੱਤਾ ਜਾਵੇਗਾ।”
13
ਫਿਰ ਉਸਨੇ ਉਹਨਾਂ ਨੂੰ ਛੱਡ ਦਿੱਤਾ ਅਤੇ ਕਿਸ਼ਤੀ ਵਿੱਚ ਚੜ੍ਹ ਗਏ ਅਤੇ ਝੀਲ ਦੇ ਦੂਜੇ ਪਾਸੇ ਚਲੇ ਗਏ।
14
ਚੇਲੇ ਰੋਟੀ ਲਿਆਉਣਾ ਭੁੱਲ ਗਏ ਸਨ, ਉਹਨਾਂ ਦੇ ਕੋਲ ਕਿਸ਼ਤੀ ਵਿੱਚ ਸਿਰਫ ਇੱਕ ਰੋਟੀ ਸੀ।
15
“ਸਾਵਧਾਨ ਰਹੋ,” ਯਿਸ਼ੂ ਨੇ ਉਹਨਾਂ ਨੂੰ ਚੇਤਾਵਨੀ ਦਿੱਤੀ। “ਫ਼ਰੀਸੀਆਂ ਅਤੇ ਹੇਰੋਦੇਸ ਦੇ ਖਮੀਰ ਤੋਂ ਚੌਕਸ ਰਹੋ।”
16
ਉਹਨਾਂ ਨੇ ਇਸ ਬਾਰੇ ਆਪਸ ਵਿੱਚ ਵਿਚਾਰ ਕੀਤਾ ਅਤੇ ਕਿਹਾ, “ਇਹ ਇਸ ਲਈ ਕਹਿ ਰਹੇ ਹਨ, ਕਿਉਂਕਿ ਸਾਡੇ ਕੋਲ ਰੋਟੀ ਨਹੀਂ ਹੈ।”
17
ਉਹਨਾਂ ਦੇ ਵਿਚਾਰਾਂ ਨੂੰ ਜਾਣ ਕੇ, ਯਿਸ਼ੂ ਨੇ ਉਹਨਾਂ ਨੂੰ ਪੁੱਛਿਆ: “ਤੁਸੀਂ ਰੋਟੀ ਨਾ ਹੋਣ ਦੀ ਗੱਲ ਕਿਉਂ ਕਰ ਰਹੇ ਹੋ? ਕੀ ਤੁਸੀਂ ਹੁਣ ਤੱਕ ਨਹੀਂ ਵੇਖ ਸਕਦੇ ਜਾਂ ਸਮਝ ਨਹੀਂ ਰਹੇ? ਕੀ ਤੁਹਾਡੇ ਦਿਲ ਕਠੋਰ ਹਨ?
18
ਕੀ ਤੁਸੀਂ ਅੱਖਾਂ ਹੁੰਦੇ ਹੋਏ ਵੀ ਨਹੀਂ ਦੇਖਦੇ ਅਤੇ ਕੰਨ ਹੁੰਦਿਆਂ ਨਹੀਂ ਸੁਣਦੇ? ਅਤੇ ਕੀ ਤੁਹਾਨੂੰ ਯਾਦ ਨਹੀਂ?
19
ਜਦੋਂ ਮੈਂ ਪੰਜ ਰੋਟੀਆਂ ਨੂੰ ਪੰਜ ਹਜ਼ਾਰ ਲਈ ਤੋੜਿਆ, ਤੁਸੀਂ ਕਿੰਨੀਆਂ ਟੋਕਰੀਆਂ ਟੁਕੜਿਆਂ ਦੀਆ ਚੁੱਕੀਆਂ? “ਬਾਰ੍ਹਾਂ,” ਉਹਨਾਂ ਨੇ ਜਵਾਬ ਦਿੱਤਾ।
20
“ਅਤੇ ਜਦੋਂ ਮੈਂ ਸੱਤ ਰੋਟੀਆਂ ਨੂੰ ਚਾਰ ਹਜ਼ਾਰ ਦੇ ਲਈ ਤੋੜਿਆ, ਤੁਸੀਂ ਕਿੰਨ੍ਹੀਆਂ ਟੋਕਰੀਆਂ ਟੁਕੜਿਆਂ ਦੀ ਚੁੱਕੀਆਂ?” ਉਹਨਾਂ ਨੇ ਉੱਤਰ ਦਿੱਤਾ, “ਸੱਤ।”
21
ਉਸਨੇ ਉਹਨਾਂ ਨੂੰ ਕਿਹਾ, “ਕੀ ਤੁਸੀਂ ਅਜੇ ਵੀ ਨਹੀਂ ਸਮਝਦੇ?”
22
ਯਿਸ਼ੂ ਅਤੇ ਉਹਨਾਂ ਦੇ ਚੇਲੇ ਬੈਥਸੈਦਾ ਆਏ, ਅਤੇ ਕੁਝ ਲੋਕ ਇੱਕ ਅੰਨ੍ਹੇ ਆਦਮੀ ਨੂੰ ਲਿਆਏ ਅਤੇ ਯਿਸ਼ੂ ਨੂੰ ਬੇਨਤੀ ਕੀਤੀ ਕਿ ਉਹ ਉਸ ਨੂੰ ਛੂਹੇ।
23
ਉਸਨੇ ਅੰਨ੍ਹੇ ਆਦਮੀ ਨੂੰ ਹੱਥ ਨਾਲ ਫੜ ਲਿਆ ਅਤੇ ਉਸਨੂੰ ਪਿੰਡ ਤੋਂ ਬਾਹਰ ਲੈ ਗਿਆ। ਜਦੋਂ ਉਸਨੇ ਆਦਮੀ ਦੀਆਂ ਅੱਖਾਂ ਤੇ ਥੁੱਕਿਆ ਅਤੇ ਉਸ ਉੱਪਰ ਆਪਣਾ ਹੱਥ ਰੱਖਿਆ ਤਾਂ ਯਿਸ਼ੂ ਨੇ ਪੁੱਛਿਆ, “ਕੀ ਤੁਸੀਂ ਕੁਝ ਵੇਖ ਰਹੇ ਹੋ?”
24
ਉਸਨੇ ਉੱਪਰ ਵੇਖਿਆ ਅਤੇ ਕਿਹਾ, “ਮੈਂ ਲੋਕਾਂ ਨੂੰ ਵੇਖਦਾ ਹਾਂ; ਉਹ ਰੁੱਖਾਂ ਵਾਂਗ ਲੱਗਦੇ ਹਨ।”
25
ਇੱਕ ਵਾਰ ਫਿਰ ਯਿਸ਼ੂ ਨੇ ਆਦਮੀ ਦੀਆਂ ਅੱਖਾਂ ਤੇ ਆਪਣੇ ਹੱਥ ਰੱਖੇ। ਤਦ ਉਸ ਦੀਆਂ ਅੱਖਾਂ ਖੁੱਲ੍ਹ ਗਈਆਂ, ਉਸਦੀ ਨਜ਼ਰ ਬਿਲਕੁਲ ਸਹੀ ਹੋ ਗਈ, ਅਤੇ ਉਹ ਸਭ ਕੁਝ ਸਾਫ਼-ਸਾਫ਼ ਵੇਖਣ ਲੱਗਾ।
26
ਯਿਸ਼ੂ ਨੇ ਉਸ ਨੂੰ ਇਹ ਕਿਹ ਕੇ ਭੇਜਿਆ, “ਹੁਣ ਇਸ ਪਿੰਡ ਵਿੱਚ ਨਾ ਵੜੀਂ ਤੇ ਆਪਣੇ ਘਰ ਚਲੇ ਜਾ।”
27
ਯਿਸ਼ੂ ਅਤੇ ਉਸ ਦੇ ਚੇਲੇ ਕਯਸਰਿਆ ਫ਼ਿਲਿੱਪੀ ਦੇ ਪਿੰਡਾਂ ਨੂੰ ਗਏ। ਰਸਤੇ ਵਿੱਚ ਉਸਨੇ ਉਹਨਾਂ ਨੂੰ ਪੁੱਛਿਆ, “ਲੋਕ ਕੀ ਕਹਿੰਦੇ ਹਨ ਕਿ ਮੈਂ ਕੌਣ ਹਾਂ?”
28
ਉਹਨਾਂ ਨੇ ਜਵਾਬ ਦਿੱਤਾ, “ਕੁਝ ਕਹਿੰਦੇ ਹਨ ਯੋਹਨ ਬਪਤਿਸਮਾ ਦੇਣ ਵਾਲਾ; ਦੂਸਰੇ ਕਹਿੰਦੇ ਹਨ ਏਲੀਯਾਹ; ਅਤੇ ਕਈ ਕਹਿੰਦੇ, ਇੱਕ ਨਬੀ ਹਨ।”
29
“ਪਰ ਤੁਹਾਡੇ ਬਾਰੇ ਕੀ?” ਉਸਨੇ ਪੁੱਛਿਆ। “ਤੁਸੀਂ ਕੀ ਕਹਿੰਦੇ ਹੋ ਕਿ ਮੈਂ ਕੌਣ ਹਾਂ?” ਪਤਰਸ ਨੇ ਉੱਤਰ ਦਿੱਤਾ, “ਤੁਸੀਂ ਮਸੀਹਾ ਹੋ।”
30
ਯਿਸ਼ੂ ਨੇ ਉਹਨਾਂ ਨੂੰ ਚੇਤਾਵਨੀ ਦਿੱਤੀ ਕਿ ਉਹ ਉਸ ਬਾਰੇ ਕਿਸੇ ਨੂੰ ਨਾ ਦੱਸਣ।
31
ਤਦ ਯਿਸ਼ੂ ਆਪਣੇ ਚੇਲਿਆਂ ਨੂੰ ਸਿਖਾਲਣ ਲੱਗਾ ਕਿ ਮਨੁੱਖ ਦੇ ਪੁੱਤਰ ਨੂੰ ਜ਼ਰੂਰੀ ਹੈ ਕਿ ਉਹ ਬਹੁਤ ਸਾਰੀਆਂ ਮੁਸੀਬਤਾਂ ਨੂੰ ਝੱਲੇ ਅਤੇ ਬਜ਼ੁਰਗਾਂ, ਮੁੱਖ ਜਾਜਕਾਂ ਅਤੇ ਨੇਮ ਦੇ ਉਪਦੇਸ਼ਕਾਂ ਦੁਆਰਾ ਉਸਨੂੰ ਰੱਦ ਕੀਤਾ ਜਾਵੇ, ਅਤੇ ਉਸਨੂੰ ਮਾਰ ਦਿੱਤਾ ਜਾਵੇ ਅਤੇ ਤੀਸਰੇ ਦਿਨ ਫਿਰ ਜੀ ਉੱਠੇ।
32
ਉਸਨੇ ਇਸ ਬਾਰੇ ਸਪੱਸ਼ਟ ਤੌਰ ਤੇ ਗੱਲ ਕੀਤੀ, ਅਤੇ ਇਸ ਤੇ ਪਤਰਸ ਉਸਨੂੰ ਇੱਕ ਪਾਸੇ ਲੈ ਗਿਆ ਅਤੇ ਉਸ ਨੂੰ ਝਿੜਕਣ ਲੱਗਾ।
33
ਪਰ ਜਦੋਂ ਯਿਸ਼ੂ ਮੁੜੇ ਅਤੇ ਆਪਣੇ ਚੇਲਿਆਂ ਵੱਲ ਵੇਖਿਆ ਤਾਂ ਉਹਨਾਂ ਨੇ ਪਤਰਸ ਨੂੰ ਝਿੜਕ ਕੇ ਕਿਹਾ। “ਮੇਰੇ ਤੋਂ ਪਿੱਛੇ ਹੋ ਜਾ ਸ਼ੈਤਾਨ! ਤੂੰ ਪਰਮੇਸ਼ਵਰ ਦੀਆਂ ਗੱਲਾਂ ਤੇ ਨਹੀਂ ਪਰੰਤੂ ਮਨੁੱਖੀ ਗੱਲਾਂ ਵੱਲ ਧਿਆਨ ਰੱਖਦਾ ਹੈ।”
34
ਤਦ ਉਸਨੇ ਆਪਣੇ ਚੇਲਿਆਂ ਸਮੇਤ ਭੀੜ ਨੂੰ ਆਪਣੇ ਕੋਲ ਬੁਲਾਇਆ ਅਤੇ ਕਿਹਾ: “ਜਿਹੜਾ ਵੀ ਮੇਰਾ ਚੇਲਾ ਬਣਨਾ ਚਾਹੁੰਦਾ ਹੈ, ਉਹ ਆਪਣੇ ਆਪ ਦਾ ਇਨਕਾਰ ਕਰੇ ਅਤੇ ਆਪਣੀ ਸਲੀਬ ਚੁੱਕ ਕੇ ਮੇਰੇ ਮਗਰ ਹੋ ਲਵੇ।
35
ਕਿਉਂਕਿ ਜੋ ਕੋਈ ਆਪਣੀ ਜਾਨ ਬਚਾਉਣਾ ਚਾਹੁੰਦਾ ਹੈ ਉਹ ਇਸ ਨੂੰ ਗੁਆ ਦੇਵੇਗਾ, ਪਰ ਜੋ ਕੋਈ ਮੇਰੇ ਲਈ ਅਤੇ ਸੁਭਸਮਾਚਾਰ ਲਈ ਆਪਣੀ ਜਾਨ ਗੁਆ ਦਿੰਦਾ ਹੈ ਉਹ ਉਸਨੂੰ ਬਚਾ ਲਵੇਗਾ।
36
ਮਨੁੱਖ ਨੂੰ ਕੀ ਲਾਭ ਜੇ ਉਹ ਸਾਰੇ ਸੰਸਾਰ ਨੂੰ ਪ੍ਰਾਪਤ ਕਰ ਲਵੇ, ਪਰ ਆਪਣੀ ਜਾਨ ਨੂੰ ਗੁਆ ਦੇਵੇ?
37
ਜਾਂ ਕੋਈ ਆਪਣੀ ਜਾਨ ਦੇ ਬਦਲੇ ਕੀ ਦੇ ਸਕਦਾ ਹੈ?
38
ਜੇ ਕੋਈ ਮੈਥੋਂ ਅਤੇ ਮੇਰੇ ਸ਼ਬਦਾਂ ਤੋਂ ਇਸ ਵਿਭਚਾਰੀ ਅਤੇ ਪਾਪੀ ਪੀੜ੍ਹੀ ਵਿੱਚ ਸ਼ਰਮਿੰਦਾ ਹੁੰਦਾ ਹੈ, ਮਨੁੱਖ ਦਾ ਪੁੱਤਰ ਉਹਨਾਂ ਤੋਂ ਸ਼ਰਮਿੰਦਾ ਹੋਵੇਗਾ ਜਦੋਂ ਉਹ ਪਵਿੱਤਰ ਦੂਤਾਂ ਨਾਲ ਆਪਣੇ ਪਿਤਾ ਦੀ ਮਹਿਮਾ ਵਿੱਚ ਵਾਪਸ ਆਉਣਗੇ।”
← Chapter 7
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 9 →
All chapters:
1
2
3
4
5
6
7
8
9
10
11
12
13
14
15
16