bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2022 (ਪੰਜਾਬੀ ਮੌਜੂਦਾ ਤਰਜਮਾ)
/
Matthew 16
Matthew 16
Punjabi 2022 (ਪੰਜਾਬੀ ਮੌਜੂਦਾ ਤਰਜਮਾ)
← Chapter 15
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 17 →
1
ਕੁਝ ਸਮਾਂ ਬਾਅਦ ਫ਼ਰੀਸੀਆਂ ਅਤੇ ਸਦੂਕੀਆਂ ਨੇ ਕੋਲ ਆ ਕੇ ਯਿਸ਼ੂ ਨੂੰ ਪਰਖਣ ਲਈ ਉਸ ਦੇ ਅੱਗੇ ਬੇਨਤੀ ਕੀਤੀ ਜੋ ਸਵਰਗ ਵੱਲੋਂ ਸਾਨੂੰ ਕੋਈ ਚਿੰਨ੍ਹ ਵਿਖਾ।
2
ਯਿਸ਼ੂ ਨੇ ਉਹਨਾਂ ਨੂੰ ਉੱਤਰ ਦਿੱਤਾ, “ਜਦੋਂ ਸ਼ਾਮ ਹੁੰਦੀ ਹੈ, ‘ਤਾਂ ਤੁਸੀਂ ਕਹਿੰਦੇ ਹੋ, ਕਿ ਮੌਸਮ ਸਾਫ਼ ਰਹੇਗਾ, ਕਿਉਂਕਿ ਅਕਾਸ਼ ਲਾਲ ਹੈ,’
3
ਅਤੇ ਸਵੇਰ ਨੂੰ ਕਹਿੰਦੇ ਹੋ, ‘ਅੱਜ ਹਨੇਰੀ ਵਗੇਗੀ, ਕਿਉਂਕਿ ਅਸਮਾਨ ਲਾਲ ਅਤੇ ਬੱਦਲ ਛਾਏ ਹੋਏ ਹਨ।’ ਤੁਸੀਂ ਅਸਮਾਨ ਨੂੰ ਵੇਖ ਕੇ ਵਿਆਖਿਆ ਕਰਨੀ ਜਾਣਦੇ ਹੋ, ਪਰ ਤੁਸੀਂ ਸਮਿਆਂ ਦੇ ਨਿਸ਼ਾਨ ਦੀ ਵਿਆਖਿਆ ਕਰਨੀ ਨਹੀਂ ਜਾਣਦੇ।
4
ਇੱਕ ਦੁਸ਼ਟ ਅਤੇ ਹਰਾਮਕਾਰ ਪੀੜ੍ਹੀ ਚਿੰਨ੍ਹ ਚਾਹੁੰਦੀ ਹੈ, ਪਰ ਯੋਨਾਹ ਦੇ ਚਿੰਨ੍ਹ ਤੋਂ ਇਲਾਵਾ ਇਨ੍ਹਾਂ ਨੂੰ ਹੋਰ ਕੋਈ ਚਿੰਨ੍ਹ ਨਹੀਂ ਦਿੱਤਾ ਜਾਵੇਗਾ।” ਤਦ ਯਿਸ਼ੂ ਉਹਨਾਂ ਨੂੰ ਛੱਡ ਕੇ ਚਲੇ ਗਏ।
5
ਜਦੋਂ ਉਹ ਝੀਲ ਦੇ ਪਾਰ ਗਏ, ਤਾਂ ਚੇਲੇ ਰੋਟੀ ਲੈਣਾ ਭੁੱਲ ਗਏ।
6
ਤਦ ਯਿਸ਼ੂ ਨੇ ਉਹਨਾਂ ਨੂੰ ਆਖਿਆ, “ਸਾਵਧਾਨ ਰਹੋ, ਤੁਸੀਂ ਫ਼ਰੀਸੀਆਂ ਅਤੇ ਸਦੂਕੀਆਂ ਦੇ ਖਮੀਰ ਤੋਂ ਬਚ ਕੇ ਰਹੋ।”
7
ਅਤੇ ਉਹ ਆਪਸ ਵਿੱਚ ਵਿਚਾਰ ਕਰਕੇ ਕਹਿਣ ਲੱਗੇ, “ਕਿਉਂਕਿ ਅਸੀਂ ਕੋਈ ਰੋਟੀ ਨਹੀਂ ਲੈ ਕੇ ਆਏ ਇਸ ਲਈ ਉਹ ਇਸ ਤਰ੍ਹਾ ਆਖਦੇ ਹਨ।”
8
ਉਹਨਾਂ ਦੇ ਵਿਚਾਰਾਂ ਨੂੰ ਜਾਣ ਕੇ, ਯਿਸ਼ੂ ਨੇ ਪੁੱਛਿਆ, “ਹੇ ਥੋੜ੍ਹੇ ਵਿਸ਼ਵਾਸ ਵਾਲਿਓ, ਤੁਸੀਂ ਆਪਸ ਵਿੱਚ ਰੋਟੀ ਨਾ ਹੋਣ ਬਾਰੇ ਕਿਉਂ ਗੱਲਾਂ ਕਰਦੇ ਹੋ?
9
ਕੀ ਤੁਹਾਨੂੰ ਹੁਣ ਤੱਕ ਸਮਝ ਨਹੀਂ ਆਈ? ਅਤੇ ਕੀ ਤੁਹਾਨੂੰ ਯਾਦ ਨਹੀਂ? ਜਦੋਂ ਮੈਂ ਪੰਜ ਰੋਟੀਆਂ ਨਾਲ ਪੰਜ ਹਜ਼ਾਰ ਲੋਕ ਰਜਾਏ, ਅਤੇ ਤੁਸੀਂ ਬਚੇ ਹੋਏ ਭੋਜਨ ਨਾਲ ਭਰੀਆਂ ਕਿੰਨੀਆਂ ਟੋਕਰੀਆਂ ਚੁੱਕੀਆਂ ਸਨ?
10
ਅਤੇ ਸੱਤ ਰੋਟੀਆਂ ਨਾਲ ਚਾਰ ਹਜ਼ਾਰ ਲੋਕਾਂ ਨੂੰ ਰਜਾਇਆ, ਅਤੇ ਬਚੇ ਹੋਏ ਭੋਜਨ ਨਾਲ ਕਿੰਨ੍ਹੀਆਂ ਟੋਕਰੀਆਂ ਚੁੱਕੀਆਂ ਸਨ?
11
ਤੁਸੀਂ ਕਿਉਂ ਨਹੀਂ ਸਮਝਦੇ ਹੋ ਕਿ ਮੈਂ ਤੁਹਾਡੇ ਨਾਲ ਰੋਟੀ ਬਾਰੇ ਗੱਲ ਨਹੀਂ ਕਰ ਰਿਹਾ ਸੀ? ਪਰ ਤੁਸੀਂ ਫ਼ਰੀਸੀਆਂ ਅਤੇ ਸਦੂਕੀਆਂ ਦੇ ਖਮੀਰ ਤੋਂ ਬਚ ਕੇ ਰਹੋ।”
12
ਤਦ ਉਹ ਸਮਝੇ ਕਿ ਉਹ ਸਾਨੂੰ ਰੋਟੀ ਵਿੱਚ ਮਿਲਾਏ ਗਏ ਖ਼ਮੀਰ ਤੋਂ ਨਹੀਂ, ਪਰ ਫ਼ਰੀਸੀਆਂ ਅਤੇ ਸਦੂਕੀਆਂ ਦੀ ਸਿੱਖਿਆ ਤੋਂ ਹੁਸ਼ਿਆਰ ਰਹਿਣ ਲਈ ਕਹਿ ਰਹੇ ਸਨ।
13
ਜਦੋਂ ਯਿਸ਼ੂ ਕਯਸਰਿਆ ਫ਼ਿਲਿੱਪੀ ਦੇ ਇਲਾਕੇ ਵਿੱਚ ਆਏ, ਅਤੇ ਆਪਣੇ ਚੇਲਿਆਂ ਨੂੰ ਪੁੱਛਿਆ, “ਮਨੁੱਖ ਦੇ ਪੁੱਤਰ ਬਾਰੇ ਲੋਕ ਕੀ ਕਹਿੰਦੇ ਹਨ?”
14
ਉਹਨਾਂ ਨੇ ਜਵਾਬ ਦਿੱਤਾ, “ਕੋਈ ਤੁਹਾਨੂੰ ਯੋਹਨ ਬਪਤਿਸਮਾ ਦੇਣ ਵਾਲਾ ਕਹਿੰਦੇ ਹਨ; ਅਤੇ ਕੋਈ ਏਲੀਯਾਹ; ਅਤੇ ਕੁਝ ਯੇਰਮਿਯਾਹ ਜਾਂ ਨਬੀਆਂ ਵਿੱਚੋਂ ਕੋਈ ਇੱਕ।”
15
“ਪਰ ਤੁਹਾਡੇ ਬਾਰੇ ਕੀ?” ਉਸਨੇ ਪੁੱਛਿਆ, “ਤੁਸੀਂ ਕੀ ਕਹਿੰਦੇ ਹੋ ਕਿ ਮੈਂ ਕੌਣ ਹਾਂ?”
16
ਸ਼ਿਮਓਨ ਪਤਰਸ ਨੇ ਉੱਤਰ ਦਿੱਤਾ, “ਤੁਸੀਂ ਮਸੀਹਾ ਜਿਉਂਦੇ ਪਰਮੇਸ਼ਵਰ ਦੇ ਪੁੱਤਰ ਹੋ।”
17
ਯਿਸ਼ੂ ਨੇ ਉਸਨੂੰ ਕਿਹਾ, “ਮੁਬਾਰਕ ਹੈ ਤੂੰ, ਸ਼ਿਮਓਨ ਯੋਨਾਹ ਦੇ ਪੁੱਤਰ, ਕਿਉਂਕਿ ਇਹ ਗੱਲ ਲਹੂ ਜਾ ਮਾਸ ਨੇ ਨਹੀਂ, ਪਰ ਮੇਰਾ ਪਿਤਾ ਜੋ ਸਵਰਗ ਵਿੱਚ ਹਨ ਉਹਨਾਂ ਨੇ ਤੇਰੇ ਉੱਪਰ ਇਹ ਗੱਲ ਪ੍ਰਗਟ ਕੀਤੀ ਹੈ।
18
ਅਤੇ ਮੈਂ ਤੈਨੂੰ ਆਖਦਾ ਹਾਂ ਤੂੰ ਪਤਰਸ ਹੈ, ਅਤੇ ਇਸ ਚੱਟਾਨ ਤੇ ਮੈਂ ਆਪਣੀ ਕਲੀਸਿਆ ਬਣਾਵਾਂਗਾ, ਅਤੇ ਪਤਾਲ ਦੇ ਫਾਟਕਾਂ ਦਾ ਉਸ ਉੱਤੇ ਕੋਈ ਵੱਸ ਨਾ ਹੋਵੇਗਾ।
19
ਅਤੇ ਮੈਂ ਤੈਨੂੰ ਸਵਰਗ ਦੇ ਰਾਜ ਦੀਆ ਕੁੰਜੀਆ ਦੇਵੇਗਾ; ਜੋ ਤੂੰ ਧਰਤੀ ਉੱਤੇ ਬੰਨ੍ਹੇਗਾ ਉਹ ਸਵਰਗ ਵਿੱਚ ਬੰਨ੍ਹਿਆ ਜਾਵੇਗਾ, ਅਤੇ ਜੋ ਕੁਝ ਤੂੰ ਧਰਤੀ ਉੱਤੇ ਖੋਲ੍ਹੇਗਾ ਸਵਰਗ ਵਿੱਚ ਖੋਲ੍ਹਿਆ ਜਾਵੇਗਾ।”
20
ਤਦ ਉਸਨੇ ਆਪਣੇ ਚੇਲਿਆਂ ਨੂੰ ਆਗਿਆ ਦਿੱਤੀ ਕਿ ਕਿਸੇ ਨੂੰ ਨਾ ਦੱਸਣ, ਕਿ ਮੈਂ ਮਸੀਹ ਹਾਂ।
21
ਉਸ ਸਮੇਂ ਯਿਸ਼ੂ ਆਪਣੇ ਚੇਲਿਆਂ ਨੂੰ ਦੱਸਣ ਲੱਗੇ, ਇਹ ਜ਼ਰੂਰੀ ਹੈ ਜੋ ਮੈਂ ਯੇਰੂਸ਼ਲੇਮ ਨੂੰ ਜਾਵਾਂ ਅਤੇ ਉੱਥੇ ਬਜ਼ੁਰਗਾਂ, ਮੁੱਖ ਜਾਜਕਾਂ ਅਤੇ ਨੇਮ ਦੇ ਉਪਦੇਸ਼ਕਾਂ ਦੇ ਹੱਥੋਂ ਦੁੱਖ ਸਹਿਣ ਕਰਾ ਅਤੇ ਮਾਰ ਦਿੱਤਾ ਜਾਵਾਂ ਅਤੇ ਤੀਸਰੇ ਦਿਨ ਫਿਰ ਜੀ ਉੱਠਾਂ।
22
ਇਸ ਤੇ ਪਤਰਸ ਉਸਨੂੰ ਇੱਕ ਪਾਸੇ ਲੈ ਗਿਆ ਅਤੇ ਉਸ ਨੂੰ ਝਿੜਕਣ ਲੱਗਾ। “ਕਦੇ ਨਹੀਂ, ਪ੍ਰਭੂ ਜੀ!” ਉਸ ਨੇ ਕਿਹਾ। “ਇਹ ਤੁਹਾਡੇ ਨਾਲ ਕਦੇ ਨਹੀਂ ਹੋਵੇਗਾ!”
23
ਯਿਸ਼ੂ ਨੇ ਮੁੜ ਕੇ ਪਤਰਸ ਨੂੰ ਕਿਹਾ, “ਹੇ ਸ਼ੈਤਾਨ ਮੇਰੇ ਤੋਂ ਪਿੱਛੇ ਹੱਟ ਜਾ! ਤੂੰ ਮੇਰੇ ਲਈ ਠੋਕਰ ਹੈ; ਕਿਉਂ ਜੋ ਤੂੰ ਪਰਮੇਸ਼ਵਰ ਦੀਆ ਨਹੀਂ, ਪਰ ਮਨੁੱਖਾਂ ਦੀਆ ਗੱਲਾਂ ਵੱਲ ਧਿਆਨ ਰੱਖਦਾ ਹੈ।”
24
ਤਦ ਯਿਸ਼ੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਜੇ ਕੋਈ ਮੇਰੇ ਪਿੱਛੇ ਆਉਣਾ ਚਾਹੁੰਦਾ ਹੈ ਤਾਂ ਆਪਣੇ ਆਪ ਦਾ ਇਨਕਾਰ ਕਰੇ ਅਤੇ ਆਪਣੀ ਸਲੀਬ ਚੁੱਕ ਕੇ ਮੇਰੇ ਮਗਰ ਚੱਲੇ।
25
ਕਿਉਂਕਿ ਜਿਹੜਾ ਵੀ ਆਪਣੀ ਜਾਨ ਬਚਾਉਣਾ ਚਾਹੁੰਦਾ ਹੈ, ਉਹ ਉਸਨੂੰ ਗੁਆ ਦੇਵੇਗਾ ਪਰ ਜੋ ਮੇਰੇ ਕਾਰਨ ਆਪਣੀ ਜਾਨ ਗੁਆਏ ਉਹ ਉਸਨੂੰ ਪਾ ਲਵੇਗਾ।
26
ਮਨੁੱਖ ਨੂੰ ਕੀ ਲਾਭ ਹੋਵੇਗਾ ਜੇ ਉਹ ਸਾਰੇ ਸੰਸਾਰ ਨੂੰ ਪ੍ਰਾਪਤ ਕਰ ਲਵੇ, ਪਰ ਆਪਣੀ ਜਾਨ ਨੂੰ ਗੁਆ ਦੇਵੇ? ਜਾਂ ਕੋਈ ਆਪਣੀ ਜਾਨ ਦੇ ਬਦਲੇ ਕੀ ਦੇ ਸਕਦਾ ਹੈ?
27
ਮਨੁੱਖ ਦਾ ਪੁੱਤਰ ਆਪਣੇ ਦੂਤਾਂ ਨਾਲ ਆਪਣੇ ਪਿਤਾ ਦੀ ਮਹਿਮਾ ਵਿੱਚ ਆਵੇਗਾ ਅਤੇ ਫਿਰ ਉਹ ਹਰ ਵਿਅਕਤੀ ਨੂੰ ਉਹਨਾਂ ਦੇ ਕੀਤੇ ਕੰਮਾਂ ਅਨੁਸਾਰ ਫਲ ਦੇਵੇਗਾ।
28
“ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੋ ਕਈ ਇਹਨਾਂ ਵਿੱਚੋਂ ਜਿਹੜੇ ਇੱਥੇ ਖੜ੍ਹੇ ਹਨ ਮੌਤ ਦਾ ਸੁਆਦ ਨਹੀਂ ਚੱਖਣਗੇ ਜਦੋਂ ਤੱਕ ਮਨੁੱਖ ਦੇ ਪੁੱਤਰ ਨੂੰ ਆਪਣੇ ਰਾਜ ਵਿੱਚ ਆਉਂਦਾ ਨਾ ਵੇਖ ਲੈਣ।”
← Chapter 15
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 17 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28