bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2022 (ਪੰਜਾਬੀ ਮੌਜੂਦਾ ਤਰਜਮਾ)
/
Matthew 18
Matthew 18
Punjabi 2022 (ਪੰਜਾਬੀ ਮੌਜੂਦਾ ਤਰਜਮਾ)
← Chapter 17
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 19 →
1
ਉਸ ਸਮੇਂ ਚੇਲੇ ਯਿਸ਼ੂ ਕੋਲ ਆਏ ਅਤੇ ਪੁੱਛਣ ਲੱਗੇ, “ਸਵਰਗ ਰਾਜ ਵਿੱਚ ਵੱਡਾ ਕੌਣ ਹੈ?”
2
ਤਦ ਉਹਨਾਂ ਨੇ ਇੱਕ ਛੋਟੇ ਬੱਚੇ ਨੂੰ ਕੋਲ ਬੁਲਾ ਕੇ, ਉਸਨੂੰ ਉਹਨਾਂ ਦੇ ਵਿੱਚਕਾਰ ਖੜ੍ਹਾ ਕਰ ਦਿੱਤਾ।
3
ਅਤੇ ਉਸ ਨੇ ਆਖਿਆ: “ਮੈਂ ਤੁਹਾਨੂੰ ਸੱਚ ਆਖਦਾ ਹਾਂ, ਜਦ ਤੱਕ ਤੁਸੀਂ ਆਪਣਾ ਨਜ਼ਰੀਆ ਨਹੀਂ ਬਦਲ ਲੈਂਦੇ ਅਤੇ ਛੋਟੇ ਬੱਚਿਆਂ ਵਰਗੇ ਨਹੀਂ ਬਣ ਜਾਂਦੇ, ਤੁਸੀਂ ਸਵਰਗ ਦੇ ਰਾਜ ਵਿੱਚ ਕਦੀ ਵੀ ਪ੍ਰਵੇਸ਼ ਨਹੀਂ ਕਰੋਗੇ।
4
ਉਪਰੰਤ ਜੋ ਕੋਈ ਵੀ ਆਪਣੇ ਆਪ ਨੂੰ ਇਸ ਬੱਚੇ ਦੀ ਤਰ੍ਹਾ ਛੋਟਾ ਨਾ ਸਮਝੇ, ਉਹੀ ਸਵਰਗ ਦੇ ਰਾਜ ਵਿੱਚ ਸਭ ਤੋਂ ਵੱਡਾ ਹੈ।
5
ਅਤੇ ਜੋ ਕੋਈ ਮੇਰੇ ਨਾਮ ਵਿੱਚ ਅਜਿਹੇ ਇੱਕ ਬੱਚੇ ਨੂੰ ਕਬੂਲ ਕਰਦਾ ਹੈ ਉਹ ਮੈਨੂੰ ਕਬੂਲ ਕਰਦਾ ਹੈ।
6
“ਜੇ ਕੋਈ ਇਨ੍ਹਾਂ ਛੋਟੇ ਬੱਚਿਆਂ ਵਿੱਚੋਂ, ਜਿਹੜੇ ਮੇਰੇ ਉੱਤੇ ਵਿਸ਼ਵਾਸ ਕਰਦੇ ਹਨ, ਠੋਕਰ ਦਾ ਕਾਰਨ ਬਣਨ, ਤਾਂ ਉਹਨਾਂ ਲਈ ਚੰਗਾ ਹੋਵੇਗਾ ਕਿ ਉਹਨਾਂ ਦੇ ਗਲੇ ਵਿੱਚ ਇੱਕ ਵੱਡਾ ਚੱਕੀ ਦਾ ਪੁੜਾ ਬੰਨ੍ਹ ਕੇ, ਉਸਨੂੰ ਸਮੁੰਦਰ ਦੀ ਡੂੰਘਾਈ ਵਿੱਚ ਡੁਬੋ ਦਿੱਤਾ ਜਾਵੇ।
7
ਹਾਏ ਇਸ ਸੰਸਾਰ ਉੱਤੇ, ਜਿਸ ਕਾਰਨ ਲੋਕ ਠੋਕਰ ਖਾਂਦੇ ਹਨ! ਕਿਉ ਜੋ ਠੋਕਰ ਦਾ ਲੱਗਣਾ ਤਾਂ ਜ਼ਰੂਰੀ ਹੈ, ਪਰ ਹਾਏ ਉਸ ਮਨੁੱਖ ਉੱਤੇ ਜਿਹੜਾ ਠੋਕਰ ਦਾ ਕਾਰਨ ਬਣਦਾ ਹੈ!
8
ਜੇ ਤੇਰਾ ਹੱਥ ਜਾ ਤੇਰਾ ਪੈਰ ਠੋਕਰ ਖੁਆਵੇ, ਤਾਂ ਉਸ ਨੂੰ ਵੱਢ ਕੇ ਸੁੱਟ ਦਿਓ। ਕਿਉਂ ਜੋ ਟੁੰਡਾ ਜਾਂ ਲੰਗੜਾ ਹੋ ਕੇ ਸਦੀਪਕ ਜੀਵਨ ਵਿੱਚ ਵੜਨਾ ਤੁਹਾਡੇ ਲਈ ਇਸ ਨਾਲੋਂ ਚੰਗਾ ਹੈ, ਜੋ ਦੋ ਹੱਥ ਜਾਂ ਦੋ ਪੈਰ ਹੁੰਦਿਆਂ ਹੋਇਆ ਵੀ ਤੁਸੀਂ ਸਦੀਪਕ ਅੱਗ ਵਿੱਚ ਸੁੱਟੇ ਜਾਵੋਂ।
9
ਅਤੇ ਜੇ ਤੇਰੀ ਅੱਖ ਤੈਨੂੰ ਠੋਕਰ ਖੁਵਾਉਂਦੀ ਹੈ, ਤਾਂ ਇਸ ਨੂੰ ਬਾਹਰ ਕੱਢ ਕੇ ਸੁੱਟ ਦਿਓ। ਦੋ ਅੱਖਾਂ ਹੋਣਾ ਅਤੇ ਨਰਕ ਦੀ ਅੱਗ ਵਿੱਚ ਸੁੱਟੇ ਜਾਣ ਨਾਲੋਂ ਤੁਹਾਡੇ ਲਈ ਇੱਕ ਅੱਖ ਨਾਲ ਜੀਵਨ ਵਿੱਚ ਦਾਖਲ ਹੋਣਾ ਚੰਗਾ ਹੈ।
10
“ਵੇਖੋ, ਤੁਸੀਂ ਇਨ੍ਹਾਂ ਛੋਟਿਆਂ ਬੱਚਿਆਂ ਵਿੱਚੋਂ ਕਿਸੇ ਨੂੰ ਤੁੱਛ ਨਾ ਜਾਣੋ। ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਸਵਰਗ ਵਿੱਚ ਉਹਨਾਂ ਦੇ ਦੂਤ ਮੇਰੇ ਪਿਤਾ ਦਾ ਜਿਹੜਾ ਸਵਰਗ ਵਿੱਚ ਹੈ ਮੂੰਹ ਹਮੇਸ਼ਾ ਵੇਖਦੇ ਹਨ।
11
ਕਿਉਂਕਿ ਮਨੁੱਖ ਦਾ ਪੁੱਤਰ ਗੁਆਚੇ ਹੋਏ ਲੋਕਾਂ ਨੂੰ ਬਚਾਉਣ ਆਇਆ ਹੈ।”
12
“ਤੁਸੀਂ ਕੀ ਸੋਚਦੇ ਹੋ? ਅਗਰ ਕਿਸੇ ਮਨੁੱਖ ਕੋਲ ਸੌ ਭੇਡਾਂ ਹੋਣ, ਅਤੇ ਜੇ ਉਹਨਾਂ ਵਿੱਚੋਂ ਇੱਕ ਗੁਆਚ ਜਾਵੇ, ਤਾਂ ਕੀ ਉਹ ਨੜਿੰਨਵਿਆਂ ਨੂੰ ਪਹਾੜ ਉੱਤੇ ਛੱਡ ਕੇ ਉਸ ਗੁਆਚੀ ਹੋਈ ਨੂੰ ਲੱਭਣ ਲਈ ਨਹੀਂ ਜਾਵੇਗਾ?
13
ਮੈਂ ਤੁਹਾਨੂੰ ਸੱਚ ਆਖਦਾ ਹਾਂ, ਜੇ ਉਸਨੂੰ ਉਹ ਲੱਭ ਲੈਦਾ ਹੈ, ਤਾਂ ਉਹਨਾਂ ਨੜਿੰਨਵਿਆਂ ਦੇ ਕਾਰਨ ਜਿਹੜੀਆਂ ਗੁਆਚੀਆ ਨਹੀਂ ਸਨ, ਉਹਨਾਂ ਨਾਲੋਂ ਵਧੇਰੇ ਖੁਸ਼ ਹੁੰਦਾ ਹੈ।
14
ਇਸੇ ਤਰ੍ਹਾਂ ਸਵਰਗ ਵਿੱਚ ਤੁਹਾਡਾ ਪਿਤਾ ਵੀ ਨਹੀਂ ਚਾਹੁੰਦਾ, ਕਿ ਇਨ੍ਹਾਂ ਛੋਟਿਆਂ ਵਿੱਚੋਂ ਕੋਈ ਵੀ ਨਾਸ਼ ਹੋ ਜਾਵੇ।
15
“ਅਗਰ ਤੁਹਾਡਾ ਭਰਾ ਜਾਂ ਭੈਣ ਪਾਪ ਕਰੇ, ਤਾਂ ਇਕੱਲਾ ਜਾ ਕੇ ਉਸ ਨਾਲ ਗੱਲਬਾਤ ਕਰਕੇ ਉਸਨੂੰ ਸਮਝਾ ਅਤੇ ਉਸਦਾ ਅਪਰਾਧ ਉਸਨੂੰ ਦੱਸ, ਅਗਰ ਉਹ ਤੁਹਾਡੀ ਸੁਣਨ, ਤਾਂ ਤੁਸੀਂ ਉਹਨਾਂ ਨੂੰ ਬਚਾ ਲਿਆ।
16
ਅਗਰ ਉਹ ਤੁਹਾਡੀ ਨਾ ਸੁਣਨ, ਤਾਂ ਆਪਣੇ ਨਾਲ ਇੱਕ ਜਾਂ ਦੋ ਲੋਕਾਂ ਨੂੰ ਲੈ ਜਾਓ, ‘ਤਾਂ ਜੋ ਹਰ ਇੱਕ ਗੱਲ ਦੋ ਜਾਂ ਤਿੰਨ ਗਵਾਹਾਂ ਦੀ ਗਵਾਹੀ ਦੁਆਰਾ ਸਾਬਤ ਹੋ ਸਕੇ।’
17
ਜੇ ਉਹ ਉਹਨਾਂ ਦੀ ਵੀ ਨਾ ਸੁਣਨ, ਤਾਂ ਕਲੀਸਿਆ ਨੂੰ ਦੱਸਦੇ; ਅਤੇ ਜੇ ਉਹ ਕਲੀਸਿਆ ਦੀ ਵੀ ਨਾ ਸੁਣਨ, ਤਾਂ ਉਨ੍ਹਾਂ ਨਾਲ ਉਵੇਂ ਪੇਸ਼ ਆਓ ਜਿਵੇਂ ਇੱਕ ਮੂਰਤੀ ਪੂਜਕ ਜਾਂ ਚੁੰਗੀ ਲੈਣ ਵਾਲੇ ਹੋਣ।
18
“ਮੈਂ ਤੁਹਾਨੂੰ ਸੱਚ ਆਖਦਾ ਹਾਂ, ਜੋ ਤੂੰ ਧਰਤੀ ਉੱਤੇ ਬੰਨ੍ਹੇਗਾ ਉਹ ਸਵਰਗ ਵਿੱਚ ਬੰਨ੍ਹਿਆ ਜਾਵੇਗਾ, ਅਤੇ ਜੋ ਕੁਝ ਤੂੰ ਧਰਤੀ ਉੱਤੇ ਖੋਲ੍ਹੇਗਾ ਸਵਰਗ ਵਿੱਚ ਖੋਲ੍ਹਿਆ ਜਾਵੇਗਾ।
19
“ਦੁਬਾਰਾ, ਮੈਂ ਤੁਹਾਨੂੰ ਸੱਚ ਆਖਦਾ ਹਾਂ, ਜੇ ਤੁਹਾਡੇ ਵਿੱਚੋਂ ਦੋ ਜਣੇ ਧਰਤੀ ਉੱਤੇ ਕਿਸੇ ਕੰਮ ਲਈ ਮਿਲ ਕੇ, ਬੇਨਤੀ ਕਰਨ ਤਾਂ ਮੇਰੇ ਪਿਤਾ ਵੱਲੋ ਜਿਹੜਾ ਸਵਰਗ ਵਿੱਚ ਹੈ ਉਹ ਬੇਨਤੀ ਪੂਰੀ ਹੋ ਜਾਵੇਗੀ।
20
ਕਿਉਂਕਿ ਜਿੱਥੇ ਦੋ ਜਾਂ ਤਿੰਨ ਮੇਰੇ ਨਾਮ ਵਿੱਚ ਇਕੱਠੇ ਹੋਣ, ਉੱਥੇ ਮੈਂ ਉਹਨਾਂ ਦੇ ਵਿੱਚਕਾਰ ਹਾਂ।”
21
ਤਦ ਪਤਰਸ ਯਿਸ਼ੂ ਕੋਲ ਆਇਆ ਅਤੇ ਪੁੱਛਿਆ, “ਪ੍ਰਭੂ ਜੀ, ਕਿੰਨੀ ਵਾਰ ਮੈਂ ਆਪਣੇ ਭਰਾ ਜਾਂ ਭੈਣ ਨੂੰ ਮਾਫ਼ ਕਰਾ ਜੋ ਮੇਰੇ ਵਿਰੁੱਧ ਪਾਪ ਕਰਦੇ ਹਨ? ਕੀ ਸੱਤ ਵਾਰ?”
22
ਯਿਸ਼ੂ ਨੇ ਉਹਨਾਂ ਨੂੰ ਉੱਤਰ ਦਿੱਤਾ, “ਮੈਂ ਤੁਹਾਨੂੰ ਇਹ ਨਹੀਂ ਕਹਿੰਦਾ ਕਿ ਸੱਤ ਵਾਰ ਪਰ ਸੱਤਰ ਗੁਣਾ ਤੱਕ।
23
“ਇਸ ਲਈ, ਸਵਰਗ ਦਾ ਰਾਜ ਇੱਕ ਰਾਜੇ ਵਰਗਾ ਹੈ, ਜਿਸ ਨੇ ਆਪਣੇ ਨੌਕਰ ਕੋਲੋ ਹਿਸਾਬ ਲੈਣਾ ਚਾਹਿਆ।
24
ਜਦ ਉਸਨੇ ਸ਼ੁਰੂ ਕੀਤਾ, ਤਾਂ ਇੱਕ ਮਨੁੱਖ ਉਸ ਦੇ ਕੋਲ ਲਿਆਏ, ਜਿਸਦਾ ਦਸ ਹਜ਼ਾਰ ਥੈਲੇ ਸੋਨੇ ਦਾ ਬਕਾਇਆ ਸੀ।
25
ਪਰ ਉਸਦੇ ਕੋਲ ਦੇਣ ਨੂੰ ਕੁਝ ਨਹੀਂ ਸੀ, ਤਾਂ ਉਸਦੇ ਮਾਲਕ ਨੇ ਹੁਕਮ ਦਿੱਤਾ ਜੋ ਉਸਦੀ ਪਤਨੀ, ਬਾਲ ਬੱਚੇ ਅਤੇ ਸਭ ਕੁਝ ਉਸਦਾ ਵੇਚਿਆ ਜਾਵੇ, ਅਤੇ ਕਰਜ਼ਾ ਭਰ ਲਿਆਂ ਜਾਵੇ।
26
“ਤਦ ਉਸ ਨੌਕਰ ਨੇ ਗੁਟਨੇ ਟੇਕ ਕੇ ਬੇਨਤੀ ਕੀਤੀ, ਸੁਆਮੀ ਜੀ ਕ੍ਰਿਪਾ ਕਰਕੇ ਧੀਰਜ ਰੱਖੋ, ‘ਮੈਂ ਤੁਹਾਡਾ ਸਾਰਾ ਕਰਜ਼ਾ ਮੋੜ ਦਿਆਂਗਾ।’
27
ਤਦ ਉਸ ਨੌਕਰ ਦੇ ਮਾਲਕ ਨੇ ਉਸਦੇ ਉੱਤੇ ਤਰਸ ਖਾ ਕੇ ਉਸਨੂੰ ਛੱਡ ਦਿੱਤਾ ਅਤੇ ਉਸਦਾ ਸਾਰਾ ਕਰਜ਼ਾ ਮਾਫ਼ ਕਰ ਦਿੱਤਾ।
28
“ਪਰ ਜਦੋਂ ਉਹ ਨੌਕਰ ਬਾਹਰ ਆਇਆ, ਤਦ ਉਸਨੂੰ ਆਪਣੇ ਨਾਲ ਦੇ ਨੌਕਰਾਂ ਵਿੱਚੋਂ ਇੱਕ ਨੂੰ ਮਿਲਿਆ, ਜਿਸਦੇ ਕੋਲੋ ਉਸਨੇ ਚਾਂਦੀ ਦੇ ਸੌ ਦੀਨਾਰ ਦਾ ਕਰਜ਼ਾ ਲੈਣਾ ਸੀ। ਉਸਨੇ ਉਸਨੂੰ ਗਲੇ ਤੋਂ ਫੜ੍ਹ ਕੇ ਕਹਿਣਾ ਸ਼ੁਰੂ ਕੀਤਾ, ਜੋ ਕੁਝ ਮੈਂ ਤੇਰੇ ਤੋਂ ਲੈਣਾ ਹੈ ਉਹ ਮੈਨੂੰ ਵਾਪਸ ਕਰ।
29
“ਤਦ ਉਸਦੇ ਨਾਲ ਦਾ ਨੌਕਰ ਉਸਦੇ ਪੈਰਾਂ ਵਿੱਚ ਡਿੱਗ ਕੇ ਬੇਨਤੀ ਕੀਤੀ, ‘ਧੀਰਜ ਰੱਖ, ਮੈਂ ਤੇਰਾ ਸਭ ਕੁਝ ਵਾਪਸ ਦੇ ਦੇਵੇਂਗਾ।’
30
“ਪਰ ਉਸਨੇ ਉਸਦੀ ਨਹੀਂ ਸੁਣੀ ਸਗੋਂ ਜਾ ਕੇ ਉਸ ਨੂੰ ਉਸ ਸਮੇਂ ਤੱਕ ਕੈਦ ਵਿੱਚ ਪਾ ਦਿੱਤਾ ਜਦੋਂ ਤੱਕ ਉਹ ਕਰਜ਼ ਨਾ ਮੋੜ ਦੇਵੇ।
31
ਜਦੋਂ ਦੂਸਰਿਆ ਨੌਕਰਾਂ ਨੇ ਇਹ ਸਭ ਵੇਖਿਆ ਜੋ ਉੱਥੇ ਹੋਇਆ ਸੀ, ਤਾਂ ਉਹ ਬਹੁਤ ਉਦਾਸ ਹੋਏ ਅਤੇ ਜਾ ਕੇ ਸਭ ਕੁਝ ਆਪਣੇ ਸੁਆਮੀ ਨੂੰ ਦੱਸ ਦਿੱਤਾ ਜੋ ਕੁਝ ਉੱਥੇ ਹੋਇਆ।
32
“ਤਦ ਉਸਦੇ ਮਾਲਕ ਨੇ ਉਸਨੂੰ ਆਪਣੇ ਕੋਲ ਬੁਲਾਇਆ ਅਤੇ ਕਿਹਾ, ‘ਉਏ ਦੁਸ਼ਟ ਨੌਕਰ ਮੈਂ ਤੈਨੂੰ ਉਹ ਸਾਰਾ ਕਰਜ਼ ਮਾਫ਼ ਕਰ ਦਿੱਤਾ ਕਿਉਂਕਿ ਤੂੰ ਮੇਰੀ ਮਿੰਨਤ ਕੀਤੀ ਸੀ।
33
ਫਿਰ ਜਿਸ ਤਰ੍ਹਾ ਮੈਂ ਤੇਰੇ ਉੱਤੇ ਦਯਾ ਕੀਤੀ ਕੀ ਤੈਨੂੰ ਆਪਣੇ ਨਾਲ ਦੇ ਨੌਕਰ ਉੱਤੇ ਵੀ ਉਸੇ ਤਰ੍ਹਾ ਦਯਾ ਨਹੀਂ ਸੀ ਕਰਨੀ ਚਾਹੀਦੀ?’
34
ਉਸਦੇ ਮਾਲਕ ਨੇ ਕ੍ਰੋਧੀ ਹੋ ਕੇ ਉਸਨੂੰ ਦੁੱਖ ਦੇਣ ਵਾਲਿਆ ਦੇ ਹਵਾਲੇ ਕਰ ਦਿੱਤਾ, ਜਦੋਂ ਤੱਕ ਉਹ ਸਾਰਾ ਕਰਜ਼ਾ ਵਾਪਸ ਨਾ ਦੇਵੇ।
35
“ਇਸੇ ਤਰ੍ਹਾ ਮੇਰਾ ਸਵਰਗੀ ਪਿਤਾ ਵੀ ਤੁਹਾਡੇ ਨਾਲ ਕਰੇਗਾ, ਜੇ ਤੁਸੀਂ ਆਪਣੇ ਭੈਣ-ਭਰਾਵਾਂ ਨੂੰ ਦਿਲੋਂ ਮਾਫ਼ ਨਾ ਕਰੋ।”
← Chapter 17
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 19 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28