bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2022 (ਪੰਜਾਬੀ ਮੌਜੂਦਾ ਤਰਜਮਾ)
/
Matthew 19
Matthew 19
Punjabi 2022 (ਪੰਜਾਬੀ ਮੌਜੂਦਾ ਤਰਜਮਾ)
← Chapter 18
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 20 →
1
ਜਦੋਂ ਯਿਸ਼ੂ ਇਹ ਗੱਲਾਂ ਕਰ ਹਟੇ, ਤਾਂ ਉਹ ਗਲੀਲ ਪ੍ਰਦੇਸ਼ ਨੂੰ ਛੱਡ ਯਰਦਨ ਨਦੀ ਦੇ ਪਾਰ ਯਹੂਦਿਯਾ ਪ੍ਰਦੇਸ਼ ਵਿੱਚ ਆਏ।
2
ਤਾਂ ਬਹੁਤ ਵੱਡੀ ਭੀੜ ਉਹਨਾਂ ਦੇ ਪਿੱਛੇ ਆਈ। ਅਤੇ ਉਸਨੇ ਉੱਥੇ ਉਹਨਾਂ ਦੇ ਬਿਮਾਰ ਲੋਕਾਂ ਨੂੰ ਚੰਗਾ ਕੀਤਾ।
3
ਕੁਝ ਫ਼ਰੀਸੀ ਉਸ ਦੀ ਪ੍ਰੀਖਿਆ ਲੈਣ ਲਈ ਉਸਦੇ ਕੋਲ ਆਏ ਅਤੇ ਬੋਲੇ, “ਕੀ ਮਨੁੱਖ ਲਈ ਬਿਵਸਥਾ ਅਨੁਸਾਰ ਇਹ ਸਹੀ ਹੈ ਜੋ ਉਹ ਕਿਸੇ ਕਾਰਨ ਆਪਣੀ ਪਤਨੀ ਤਲਾਕ ਦੇਵੇ?”
4
ਯਿਸ਼ੂ ਨੇ ਉੱਤਰ ਦਿੱਤਾ, “ਕੀ ਤੁਸੀਂ ਇਹ ਨਹੀਂ ਪੜ੍ਹਿਆ? ਕਿ ਸ਼ੁਰੂਆਤ ਵਿੱਚ ਪਰਮੇਸ਼ਵਰ ਨੇ ਉਹਨਾਂ ਨੂੰ ‘ਨਰ ਅਤੇ ਨਾਰੀ ਕਰਕੇ ਬਣਾਇਆ,’
5
ਅਤੇ ਕਿਹਾ, ‘ਇਸ ਲਈ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾਂ, ਅਤੇ ਉਹ ਦੋਵੇਂ ਇੱਕ ਸਰੀਰ ਹੋਣਗੇ।’
6
ਇਸ ਲਈ ਹੁਣ ਉਹ ਦੋ ਨਹੀਂ, ਪਰ ਇੱਕ ਸਰੀਰ ਹਨ। ਇਸ ਲਈ ਜਿਨ੍ਹਾਂ ਨੂੰ ਪਰਮੇਸ਼ਵਰ ਨੇ ਜੋੜਿਆ ਹੈ, ਮਨੁੱਖ ਉਹਨਾਂ ਨੂੰ ਅਲੱਗ ਨਾ ਕਰੇ।”
7
ਉਹਨਾਂ ਨੇ ਪੁੱਛਿਆ, “ਤਾਂ ਫਿਰ ਕਿਉਂ ਮੋਸ਼ੇਹ ਨੇ ਹੁਕਮ ਦਿੱਤਾ ਸੀ, ਕਿ ਆਦਮੀ ਆਪਣੀ ਪਤਨੀ ਨੂੰ ਤਲਾਕ-ਨਾਮਾ ਦੇ ਕੇ ਉਸਨੂੰ ਤਿਆਗ ਦੇਵੇ?”
8
ਯਿਸ਼ੂ ਨੇ ਜਵਾਬ ਦਿੱਤਾ, “ਮੋਸ਼ੇਹ ਨੇ ਤੁਹਾਨੂੰ ਆਪਣੀਆਂ ਪਤਨੀਆਂ ਨੂੰ ਤਲਾਕ ਦੇਣ ਦੀ ਇਜਾਜ਼ਤ ਦਿੱਤੀ ਕਿਉਂਕਿ ਤੁਹਾਡੇ ਦਿਲ ਕਠੋਰ ਸਨ। ਪਰ ਸੁਰੂਆਤ ਤੋਂ ਅਜਿਹਾ ਨਹੀਂ ਸੀ।
9
ਮੈਂ ਤੁਹਾਨੂੰ ਆਖਦਾ ਹਾਂ, ਕਿ ਜੇ ਕੋਈ ਆਪਣੀ ਪਤਨੀ ਨੂੰ ਹਰਾਮਕਾਰੀ ਤੋਂ ਇਲਾਵਾ ਕਿਸੇ ਹੋਰ ਕਾਰਨ ਤਲਾਕ ਦੇਵੇ, ਅਤੇ ਦੂਸਰੀ ਔਰਤ ਨਾਲ ਵਿਆਹ ਕਰਵਾਉਂਦਾ ਹੈ, ਉਹ ਵਿਭਚਾਰ ਕਰਦਾ ਹੈ।”
10
ਤਾਂ ਚੇਲਿਆਂ ਨੇ ਉਸਨੂੰ ਕਿਹਾ, “ਜੇ ਪਤੀ-ਪਤਨੀ ਦੇ ਵਿੱਚਕਾਰ ਇਹ ਹਾਲਾਤ ਹਨ, ਤਾਂ ਵਿਆਹ ਨਾ ਕਰਨਾ ਚੰਗਾ ਹੈ।”
11
ਯਿਸ਼ੂ ਨੇ ਉੱਤਰ ਦਿੱਤਾ, “ਇਹ ਗੱਲ ਸਾਰਿਆ ਲਈ ਨਹੀਂ, ਸਿਰਫ ਉਹਨਾਂ ਲਈ ਜਿੰਨ੍ਹਿਆਂ ਨੂੰ ਬਖ਼ਸੀ ਗਈ ਹੈ।
12
ਕਿਉਂਕਿ ਇੱਥੇ ਕੁਝ ਖੁਸਰੇ ਹਨ ਜਿਹੜੇ ਜਨਮ ਤੋਂ ਇਸ ਪ੍ਰਕਾਰ ਜਨਮੇ ਹਨ, ਅਤੇ ਕੁਝ ਖੁਸਰੇ ਅਜਿਹੇ ਹਨ ਜੋ ਦੂਸਰਿਆ ਦੁਆਰਾ ਖੁਸਰੇ ਬਣਾਏ ਗਏ ਹਨ, ਅਤੇ ਕੁਝ ਲੋਕਾਂ ਨੇ ਆਪਣੇ ਆਪ ਨੂੰ ਸਵਰਗ ਦੇ ਰਾਜ ਲਈ ਖੁਸਰਿਆਂ ਵਾਂਗ ਰਹਿਣ ਦੀ ਚੋਣ ਕੀਤੀ। ਜਿਹੜਾ ਵੀ ਇਸ ਨੂੰ ਸਵੀਕਾਰ ਕਰ ਸਕਦਾ ਹੈ ਉਹ ਸਵੀਕਾਰ ਕਰੇ।”
13
ਤਦ ਲੋਕ ਆਪਣੇ ਬੱਚਿਆਂ ਨੂੰ ਯਿਸ਼ੂ ਕੋਲ ਲਿਆਏ ਤਾਂ ਜੋ ਉਹ ਉਹਨਾਂ ਉੱਪਰ ਹੱਥ ਰੱਖ ਕੇ ਪ੍ਰਾਰਥਨਾ ਕਰਨ, ਪਰ ਚੇਲਿਆਂ ਨੇ ਉਹਨਾਂ ਨੂੰ ਝਿੜਕਿਆ।
14
ਤਦ ਯਿਸ਼ੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਛੋਟੇ ਬੱਚਿਆਂ ਨੂੰ ਮੇਰੇ ਕੋਲ ਆਉਣ ਦਿਓ, ਉਹਨਾਂ ਨੂੰ ਨਾ ਰੋਕੋ ਕਿਉਂ ਜੋ ਸਵਰਗ ਦਾ ਰਾਜ ਇਹੋ ਜਿਹਿਆਂ ਦਾ ਹੈ।”
15
ਜਦੋਂ ਉਸਨੇ ਉਹਨਾਂ ਤੇ ਆਪਣੇ ਹੱਥ ਰੱਖੇ ਅਤੇ ਉਹਨਾਂ ਨੂੰ ਅਸੀਸ ਦਿੱਤੀ, ਤਾਂ ਉਸ ਤੋਂ ਬਾਅਦ ਉਹ ਉੱਥੋਂ ਚਲੇ ਗਏ।
16
ਤਾਂ ਇੱਕ ਆਦਮੀ ਯਿਸ਼ੂ ਕੋਲ ਆਇਆ ਅਤੇ ਕਿਹਾ, “ਗੁਰੂ ਜੀ ਮੈਂ ਕਿਹੜਾ ਭਲਾ ਕੰਮ ਕਰਾ ਜੋ ਮੈਨੂੰ ਸਦੀਪਕ ਜੀਵਨ ਮਿਲੇ?”
17
ਯਿਸ਼ੂ ਨੇ ਉੱਤਰ ਦਿੱਤਾ, “ਤੂੰ ਮੈਨੂੰ ਭਲਾਈ ਦੇ ਬਾਰੇ ਕਿਉਂ ਪੁੱਛਦਾ ਹੈ? ਭਲਾ ਤਾਂ ਸਿਰਫ ਇੱਕ ਪਰਮੇਸ਼ਵਰ ਹੀ ਹੈ। ਅਗਰ ਤੂੰ ਜੀਵਨ ਵਿੱਚ ਦਾਖਲ ਹੋਣਾ ਚਾਹੁੰਦਾ ਹੈ, ਤਾਂ ਹੁਕਮਾ ਨੂੰ ਮੰਨ।”
18
ਉਸਨੇ ਆਖਿਆ, “ਕਿਹੜਾ ਹੁਕਮ?” ਤਾਂ ਯਿਸ਼ੂ ਨੇ ਜਵਾਬ ਦਿੱਤਾ, “ ‘ਤੁਸੀਂ ਕਤਲ ਨਾ ਕਰਨਾ, ਵਿਭਚਾਰ ਨਾ ਕਰਨਾ, ਚੋਰੀ ਨਾ ਕਰਨਾ, ਝੂਠੀ ਗਵਾਹੀ ਨਾ ਦੇਣਾ,
19
ਆਪਣੇ ਮਾਤਾ ਅਤੇ ਪਿਤਾ ਦਾ ਆਦਰ ਕਰਨਾ,’ ਅਤੇ ‘ਆਪਣੇ ਗੁਆਂਢੀ ਨੂੰ ਆਪਣੇ ਵਾਂਗ ਪਿਆਰ ਕਰਨਾ।’ ”
20
ਉਸ ਜਵਾਨ ਨੇ ਆਖਿਆ। “ਮੈਂ ਤਾਂ ਇਹ ਸਾਰਿਆ ਹੁਕਮਾਂ ਦੀ ਪਾਲਣਾ ਕਰਦਾ ਰਿਹਾ ਹਾਂ, ਫਿਰ ਹੁਣ ਮੇਰੇ ਵਿੱਚ ਕਿਸ ਚੀਜ਼ ਦੀ ਘਾਟ ਹੈ?”
21
ਯਿਸ਼ੂ ਉਸਨੂੰ ਆਖਦੇ ਹਨ, “ਅਗਰ ਤੂੰ ਸਪੂੰਰਨ ਬਣਨਾ ਚਾਹੁੰਦਾ ਹੈ, ਤਾਂ ਜਾ, ਆਪਣੀ ਜਾਇਦਾਦ ਵੇਚ ਅਤੇ ਗਰੀਬਾਂ ਨੂੰ ਵੰਡ ਦੇ, ਤਾਂ ਤੈਨੂੰ ਸਵਰਗ ਵਿੱਚ ਖ਼ਜ਼ਾਨਾ ਮਿਲੇਗਾ। ਅਤੇ ਆ ਮੇਰੇ ਮਗਰ ਹੋ ਤੁਰ।”
22
ਜਦ ਉਸ ਜਵਾਨ ਨੇ ਇਹ ਗੱਲ ਸੁਣੀ ਤਾਂ ਉਹ ਉਦਾਸ ਹੋ ਕੇ ਚਲਿਆ ਗਿਆ, ਕਿਉਂਕਿ ਉਹ ਇੱਕ ਵੱਡਾ ਧਨਵਾਨ ਸੀ।
23
ਯਿਸ਼ੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਧਨੀ ਦਾ ਸਵਰਗ ਰਾਜ ਵਿੱਚ ਦਾਖਲ ਹੋਣਾ ਔਖਾ ਹੈ।
24
ਫਿਰ ਮੈਂ ਤੁਹਾਨੂੰ ਆਖਦਾ ਹਾਂ, ਧਨੀ ਵਿਅਕਤੀ ਦਾ ਪਰਮੇਸ਼ਵਰ ਦੇ ਰਾਜ ਵਿੱਚ ਦਾਖਲ ਹੋਣ ਨਾਲੋਂ, ਊਠ ਦਾ ਸੂਈ ਦੇ ਨੱਕੇ ਦੇ ਵਿੱਚੋਂ ਦੀ ਲੰਘਣਾ ਸੌਖਾ ਹੈ।”
25
ਜਦੋਂ ਚੇਲਿਆਂ ਨੇ ਇਹ ਸੁਣਿਆ ਤਾਂ ਬਹੁਤ ਹੈਰਾਨ ਹੋਏ ਅਤੇ ਪੁੱਛਿਆ, “ਤਾਂ ਫਿਰ ਕੌਣ ਮੁਕਤੀ ਪਾ ਸਕਦਾ ਹੈ?”
26
ਯਿਸ਼ੂ ਨੇ ਉਹਨਾਂ ਵੱਲ ਵੇਖਿਆ ਅਤੇ ਕਿਹਾ, “ਮਨੁੱਖ ਲਈ ਇਹ ਅਣਹੋਣਾ ਹੈ, ਪਰ ਪਰਮੇਸ਼ਵਰ ਤੋਂ ਸਭ ਕੁਝ ਹੋ ਸਕਦਾ ਹੈ।”
27
ਤਦ ਪਤਰਸ ਨੇ ਉਹਨਾਂ ਨੂੰ ਉੱਤਰ ਦਿੱਤਾ, “ਅਸੀਂ ਸਭ ਕੁਝ ਛੱਡ ਕੇ ਤੁਹਾਡੇ ਪਿੱਛੇ ਹੋ ਤੁਰੇ! ਫਿਰ ਸਾਨੂੰ ਕੀ ਮਿਲੇਗਾ?”
28
ਯਿਸ਼ੂ ਨੇ ਉਹਨਾਂ ਨੂੰ ਕਿਹਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਮਨੁੱਖ ਦਾ ਪੁੱਤਰ ਨਵੀਂ ਸ੍ਰਿਸ਼ਟੀ ਵਿੱਚ ਆਪਣੇ ਮਹਿਮਾ ਦੇ ਸਿੰਘਾਸਣ ਉੱਤੇ ਬੈਠੇਗਾ, ਤਦ ਤੁਸੀਂ ਵੀ ਮੇਰੇ ਨਾਲ ਬਾਰ੍ਹਾਂ ਸਿੰਘਸਣਾਂ ਉੱਤੇ ਬੈਠੋਗੇ, ਅਤੇ ਇਸਰਾਏਲ ਦੇ ਬਾਰ੍ਹਾਂ ਗੋਤਾਂ ਦਾ ਨਿਆਂ ਕਰੋਗੇ।
29
ਅਤੇ ਹਰ ਕੋਈ ਜਿਸਨੇ ਆਪਣੇ ਘਰ ਭਰਾਵਾਂ ਭੈਣਾਂ ਮਾਤਾ-ਪਿਤਾ, ਬਾਲ ਬੱਚਿਆਂ ਜਾਂ ਜਾਇਦਾਦ ਨੂੰ ਮੇਰੇ ਨਾਮ ਦੇ ਕਾਰਨ ਛੱਡਿਆ ਹੈ ਉਹ ਸੌ ਗੁਣਾ ਫਲ ਪ੍ਰਪਾਤ ਕਰੇਗਾ ਅਤੇ ਸਦੀਪਕ ਜੀਵਨ ਦਾ ਵਾਰਸ ਹੋਵੇਗਾ।
30
ਪਰ ਬਹੁਤ ਸਾਰੇ ਜੋ ਪਹਿਲੇ ਹਨ, ਪਿਛਲੇ ਹੋਣਗੇ, ਅਤੇ ਜੋ ਪਿਛਲੇ ਹਨ, ਉਹ ਪਹਿਲੇ ਹੋਣਗੇ।”
← Chapter 18
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 20 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28