bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2022 (ਪੰਜਾਬੀ ਮੌਜੂਦਾ ਤਰਜਮਾ)
/
Matthew 28
Matthew 28
Punjabi 2022 (ਪੰਜਾਬੀ ਮੌਜੂਦਾ ਤਰਜਮਾ)
← Chapter 27
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
1
ਸਬਤ ਤੋਂ ਬਾਅਦ, ਹਫ਼ਤੇ ਦੇ ਪਹਿਲੇ ਦਿਨ, ਸਵੇਰ ਵੇਲੇ ਮਗਦਲਾ ਵਾਸੀ ਮਰਿਯਮ ਅਤੇ ਦੂਸਰੀ ਮਰਿਯਮ ਕਬਰ ਨੂੰ ਵੇਖਣ ਲਈ ਗਈਆ।
2
ਉਸੇ ਸਮੇਂ ਇੱਕ ਬਹੁਤ ਵੱਡਾ ਭੂਚਾਲ ਆਇਆ, ਇਸ ਲਈ ਜੋ ਪ੍ਰਭੂ ਦਾ ਇੱਕ ਦੂਤ ਸਵਰਗ ਤੋਂ ਉੱਤਰਿਆ, ਅਤੇ ਕਬਰ ਦੇ ਕੋਲ ਆ ਕੇ, ਉਸ ਪੱਥਰ ਨੂੰ ਰੇੜ੍ਹ ਕੇ ਇੱਕ ਪਾਸੇ ਕਰ ਦਿੱਤਾ ਅਤੇ ਉਸ ਉੱਤੇ ਬੈਠ ਗਿਆ।
3
ਉਸਦਾ ਰੂਪ ਰੋਸ਼ਨੀ ਵਰਗਾ ਅਤੇ ਉਸਦੇ ਕੱਪੜੇ ਬਰਫ਼ ਦੀ ਤਰ੍ਹਾ ਚਿੱਟੇ ਸਨ।
4
ਅਤੇ ਰਖਵਾਲੇ ਡਰ ਦੇ ਕਾਰਨ ਕੰਬ ਉੱਠੇ ਅਤੇ ਮੁਰਦਿਆਂ ਦੇ ਵਾਂਗਰ ਹੋ ਗਏ।
5
ਸਵਰਗਦੂਤ ਨੇ ਔਰਤਾਂ ਨੂੰ ਆਖਿਆ, “ਡਰੋ ਨਾ, ਕਿਉਂਕਿ ਮੈਂ ਜਾਣਦਾ ਹਾਂ ਤੁਸੀਂ ਯਿਸ਼ੂ ਨੂੰ ਲੱਭ ਰਹੀਆਂ ਹੋ, ਜਿਸਨੂੰ ਸਲੀਬ ਉੱਤੇ ਚੜ੍ਹਾਇਆ ਗਿਆ ਸੀ।
6
ਉਹ ਇੱਥੇ ਨਹੀਂ ਹੈ; ਉਹ ਜੀ ਉੱਠਿਆ ਹੈ, ਜਿਵੇਂ ਉਸਨੇ ਕਿਹਾ ਸੀ, ਆਓ ਇਸ ਜਗ੍ਹਾ ਨੂੰ ਵੇਖੋ ਜਿੱਥੇ ਯਿਸ਼ੂ ਨੂੰ ਰੱਖਿਆ ਹੋਇਆ ਸੀ।
7
ਅਤੇ ਜਲਦੀ ਜਾ ਕੇ ਉਸਦੇ ਚੇਲਿਆਂ ਨੂੰ ਦੱਸੋ: ‘ਕਿ ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਅਤੇ ਉਹ ਤੁਹਾਡੇ ਤੋਂ ਪਹਿਲਾਂ ਗਲੀਲ ਨੂੰ ਜਾਂਦਾ ਹੈ। ਤੁਸੀਂ ਉਸ ਨੂੰ ਉੱਥੇ ਵੇਖੋਗੇ।’ ਹੁਣ ਮੈਂ ਤੁਹਾਨੂੰ ਦੱਸ ਦਿੱਤਾ ਹੈ।”
8
ਅਤੇ ਉਹ ਔਰਤਾਂ ਡਰ, ਅਤੇ ਵੱਡੀ ਖੁਸ਼ੀ ਨਾਲ ਕਬਰ ਤੋਂ ਜਲਦੀ ਚੱਲ ਕੇ, ਉਸਦੇ ਚੇਲਿਆਂ ਨੂੰ ਖ਼ਬਰ ਦੇਣ ਲਈ ਦੌੜ ਗਈਆਂ।
9
ਅਚਾਨਕ ਯਿਸ਼ੂ ਉਹਨਾਂ ਨੂੰ ਮਿਲੇ, ਅਤੇ ਬੋਲੇ। “ਸੁਖੀ ਰਹੋ,” ਉਹਨਾਂ ਨੇ ਕੋਲ ਆ ਕੇ ਯਿਸ਼ੂ ਦੇ ਚਰਨ ਫੜੇ ਅਤੇ ਉਸਦੀ ਮਹਿਮਾ ਕੀਤੀ।
10
ਯਿਸ਼ੂ ਨੇ ਉਹਨਾਂ ਨੂੰ ਕਿਹਾ, “ਨਾ ਡਰੋ। ਅਤੇ ਜਾ ਕੇ ਮੇਰੇ ਭਰਾਵਾਂ ਨੂੰ ਆਖੋ ਕਿ ਗਲੀਲ ਪ੍ਰਦੇਸ਼ ਨੂੰ ਜਾਣ; ਉੱਥੇ ਉਹ ਮੈਨੂੰ ਵੇਖਣਗੇ।”
11
ਜਿਸ ਵਕਤ ਔਰਤਾਂ ਰਾਸਤੇ ਵਿੱਚ ਹੀ ਸਨ, ਤਾਂ ਕੁਝ ਪਹਿਰੇਦਾਰਾਂ ਨੇ ਸ਼ਹਿਰ ਵਿੱਚ ਜਾ ਕੇ ਸਾਰੀ ਘਟਨਾ ਮੁੱਖ ਜਾਜਕਾਂ ਨੂੰ ਦੱਸ ਦਿੱਤੀ।
12
ਜਦੋਂ ਮੁੱਖ ਜਾਜਕਾਂ ਅਤੇ ਬਜ਼ੁਰਗ ਇਕੱਠੇ ਹੋਏ ਅਤੇ ਉਹਨਾਂ ਗੱਲਬਾਤ ਕਰਕੇ ਯੋਜਨਾ ਬਣਾਈ ਅਤੇ ਸਿਪਾਹੀਆਂ ਨੂੰ ਵੱਡੀ ਰਕਮ ਦਿੱਤੀ।
13
ਅਤੇ ਉਹਨਾਂ ਕਿਹਾ, “ਤੁਸੀਂ ਇਹ ਕਹਿਣਾ ਕਿ, ‘ਜਦ ਅਸੀਂ ਸੁੱਤੇ ਹੋਏ ਸੀ, ਉਸਦੇ ਚੇਲੇ ਰਾਤ ਨੂੰ ਆ ਕੇ ਉਸਨੂੰ ਚੁਰਾ ਕੇ ਲੈ ਗਏ।’
14
ਅਗਰ ਇਹ ਗੱਲ ਰਾਜਪਾਲ ਦੇ ਕੋਲ ਪਹੁੰਚੇ, ਤਾਂ ਅਸੀਂ ਉਸਨੂੰ ਸਮਝਾ ਦੇਵਾਂਗੇ ਅਤੇ ਤੁਹਾਨੂੰ ਮੁਸੀਬਤ ਤੋਂ ਬਚਾ ਲਵਾਂਗੇ।”
15
ਸੋ ਸਿਪਾਹੀਆਂ ਨੇ ਪੈਸੇ ਲੈ ਲਏ ਉਸੇ ਤਰ੍ਹਾ ਕੀਤਾ ਜਿਵੇਂ ਉਹਨਾਂ ਨੂੰ ਆਖਿਆ ਸੀ। ਅਤੇ ਇਹ ਗੱਲ ਅੱਜ ਤੱਕ ਯਹੂਦੀਆਂ ਵਿੱਚ ਪ੍ਰਚਲਿਤ ਹੈ।
16
ਫਿਰ ਉਹ ਗਿਆਰਾਂ ਚੇਲੇ ਗਲੀਲ ਵਿੱਚ ਉਸ ਪਹਾੜ ਉੱਤੇ ਗਏ ਜਿੱਥੇ ਯਿਸ਼ੂ ਨੇ ਉਹਨਾਂ ਨੂੰ ਜਾਣ ਲਈ ਕਿਹਾ ਸੀ।
17
ਜਦੋਂ ਉਹਨਾਂ ਨੇ ਯਿਸ਼ੂ ਨੂੰ ਵੇਖਿਆ, ਤਾਂ ਉਹਨਾਂ ਉਸਦੀ ਮਹਿਮਾ ਕੀਤੀ; ਪਰ ਕਈਆ ਨੇ ਸ਼ੱਕ ਕੀਤਾ।
18
ਤਦ ਯਿਸ਼ੂ ਉਹਨਾਂ ਦੇ ਕੋਲ ਆਏ ਅਤੇ ਬੋਲੇ, “ਸਵਰਗ ਅਤੇ ਧਰਤੀ ਦਾ ਸਾਰਾ ਅਧਿਕਾਰ ਮੈਨੂੰ ਦਿੱਤਾ ਗਿਆ ਹੈ।
19
ਇਸ ਲਈ ਜਾਓ ਅਤੇ ਸਾਰੀਆਂ ਕੌਮਾਂ ਨੂੰ ਚੇਲੇ ਬਣਾਓ, ਅਤੇ ਉਹਨਾਂ ਨੂੰ ਪਿਤਾ, ਪੁੱਤਰ, ਅਤੇ ਪਵਿੱਤਰ ਆਤਮਾ ਦੇ ਨਾਮ ਤੇ ਬਪਤਿਸਮਾ ਦਿਓ।
20
ਅਤੇ ਉਹਨਾਂ ਨੂੰ ਸਿਖਾਓ, ਉਹਨਾਂ ਸਾਰੀਆਂ ਗੱਲਾਂ ਦੀ ਪਾਲਨਾ ਕਰਨਾ ਜਿਹਨਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ। ਅਤੇ ਯਾਦ ਰੱਖੋ ਮੈਂ ਦੁਨੀਆਂ ਦੇ ਅੰਤ ਤੱਕ ਹਰ ਵੇਲੇ ਤੁਹਾਡੇ ਨਾਲ ਹਾਂ।”
← Chapter 27
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28