bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2022 (ਪੰਜਾਬੀ ਮੌਜੂਦਾ ਤਰਜਮਾ)
/
Matthew 6
Matthew 6
Punjabi 2022 (ਪੰਜਾਬੀ ਮੌਜੂਦਾ ਤਰਜਮਾ)
← Chapter 5
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 7 →
1
“ਸਾਵਧਾਨ ਤੁਸੀਂ ਆਪਣੇ ਧਰਮ ਦੇ ਕੰਮਾਂ ਨੂੰ ਮਨੁੱਖਾਂ ਦੇ ਸਾਹਮਣੇ ਦਿਖਾਵੇ ਲਈ ਨਾ ਕਰੋ। ਨਹੀਂ ਤਾਂ ਤੁਸੀਂ ਆਪਣੇ ਪਿਤਾ ਕੋਲੋਂ ਜਿਹੜਾ ਸਵਰਗ ਵਿੱਚ ਹੈ ਕੋਈ ਵੀ ਫਲ ਪ੍ਰਾਪਤ ਨਹੀਂ ਕਰੋਗੇ।
2
“ਇਸ ਲਈ ਜਦੋਂ ਤੁਸੀਂ ਲੋੜਵੰਦਾਂ ਨੂੰ ਦਾਨ ਦਿਓ, ਤਾਂ ਰਸਤਿਆ ਵਿੱਚ ਆਪਣੇ ਅੱਗੇ ਤੁਰ੍ਹੀ ਵਜ਼ਾ ਕੇ ਚਰਚਾ ਨਾ ਕਰੋ, ਜਿਸ ਤਰ੍ਹਾ ਪਖੰਡੀ ਪ੍ਰਾਰਥਨਾ ਸਥਾਨਾਂ ਅਤੇ ਰਸਤਿਆ ਵਿੱਚ ਕਰਦੇ ਹਨ ਤਾਂ ਜੋ ਲੋਕ ਉਹਨਾਂ ਦੀ ਪ੍ਰਸੰਸਾ ਕਰਨ। ਮੈਂ ਤੁਹਾਨੂੰ ਸੱਚ ਆਖਦਾ, ਉਨ੍ਹਾਂ ਨੇ ਆਪਣਾ ਫਲ ਪਾ ਲਿਆ ਹੈ।
3
ਪਰ ਜਦੋਂ ਤੁਸੀਂ ਲੋੜਵੰਦਾਂ ਨੂੰ ਦਾਨ ਦਿਓ ਤਾਂ ਜੋ ਕੁਝ ਤੁਹਾਡੇ ਸੱਜੇ ਹੱਥ ਵਿੱਚ ਹੈ ਤੁਹਾਡੇ ਖੱਬੇ ਹੱਥ ਨੂੰ ਪਤਾ ਨਾ ਚੱਲੇ। ਕਿ ਤੁਹਾਡਾ ਸੱਜਾ ਕੀ ਹੱਥ ਕਰ ਰਿਹਾ ਹੈ।
4
ਤੁਹਾਡਾ ਦਾਨ ਗੁਪਤ ਵਿੱਚ ਹੋਵੇ। ਤਾਂ ਜੋ ਤੁਹਾਡਾ ਪਿਤਾ ਜਿਹੜਾ ਗੁਪਤ ਵਿੱਚ ਹੈ ਤੁਹਾਨੂੰ ਇਨਾਮ ਦੇਵੇ।
5
“ਜਦੋਂ ਤੁਸੀਂ ਪ੍ਰਾਰਥਨਾ ਕਰੋ, ਤਾਂ ਪਖੰਡੀਆਂ ਦੀ ਤਰ੍ਹਾ ਨਾ ਕਰੋ ਕਿਉਂਕਿ ਉਹ ਪ੍ਰਾਰਥਨਾ ਸਥਾਨਾਂ ਅਤੇ ਚੌਕਾ ਵਿੱਚ ਖੜ੍ਹੇ ਹੋ ਕੇ ਪ੍ਰਾਰਥਨਾ ਕਰਨੀ ਪਸੰਦ ਕਰਦੇ ਹਨ ਤਾਂ ਜੋ ਲੋਕ ਉਹਨਾਂ ਨੂੰ ਦੇਖਣ। ਪਰ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਆਪਣਾ ਫਲ ਪਾ ਚੁੱਕੇ ਹਨ।
6
ਪਰ ਜਦ ਤੁਸੀਂ ਪ੍ਰਾਰਥਨਾ ਕਰੋ ਤਾਂ ਆਪਣੇ ਅੰਦਰਲੇ ਕਮਰੇ ਵਿੱਚ ਜਾ ਕੇ ਅਤੇ ਦਰਵਾਜ਼ਾ ਬੰਦ ਕਰਕੇ ਆਪਣੇ ਪਿਤਾ ਅੱਗੇ ਪ੍ਰਾਰਥਨਾ ਕਰੋ, ਜਿਹੜਾ ਗੁਪਤ ਹੈ, ਤਾਂ ਤੁਹਾਡਾ ਪਿਤਾ ਜਿਹੜਾ ਗੁਪਤ ਵਿੱਚ ਵੇਖਦਾ ਹੈ, ਉਹ ਤੁਹਾਨੂੰ ਫਲ ਦੇਵੇਗਾ।
7
ਜਦੋਂ ਤੁਸੀਂ ਪ੍ਰਾਰਥਨਾ ਕਰੋ ਤਾਂ ਵਿਅਰਥ ਸ਼ਬਦ ਨਾ ਦੁਹਰਾਓ, ਜਿਵੇਂ ਪਰਾਈਆਂ ਕੌਮਾਂ ਦੇ ਲੋਕ ਕਰਦੇ ਹਨ ਕਿਉਂਕਿ ਉਹਨਾਂ ਦਾ ਵਿਚਾਰ ਹੈ ਕਿ ਜ਼ਿਆਦਾ ਬੋਲਣ ਨਾਲ ਸਾਡੀ ਪ੍ਰਾਰਥਨਾ ਸੁਣੀ ਜਾਵੇਗੀ।
8
ਇਸ ਲਈ ਤੁਸੀਂ ਉਹਨਾਂ ਵਰਗੇ ਨਾ ਬਣੋ ਕਿਉਂਕਿ ਤੁਹਾਡਾ ਸਵਰਗੀ ਪਿਤਾ ਤੁਹਾਡੇ ਮੰਗਣ ਤੋਂ ਪਹਿਲਾਂ ਹੀ ਤੁਹਾਡੀਆਂ ਸਾਰੀਆਂ ਜ਼ਰੂਰਤਾਂ ਨੂੰ ਜਾਣਦਾ ਹੈ।
9
“ਇਸ ਲਈ ਤੁਸੀਂ ਇਸ ਪ੍ਰਕਾਰ ਪ੍ਰਾਰਥਨਾ ਕਰੋ: “ ‘ਹੇ ਸਾਡੇ ਪਿਤਾ, ਜੋ ਸਵਰਗ ਵਿੱਚ ਹੈ, ਤੇਰਾ ਨਾਮ ਪਵਿੱਤਰ ਮੰਨਿਆ ਜਾਵੇ,
10
ਤੇਰਾ ਰਾਜ ਆਵੇ, ਤੇਰੀ ਮਰਜ਼ੀ ਪੂਰੀ ਹੋਵੇ, ਜਿਸ ਪ੍ਰਕਾਰ ਸਵਰਗ ਵਿੱਚ ਉਸੇ ਤਰ੍ਹਾ ਧਰਤੀ ਉੱਤੇ ਵੀ ਹੋਵੇ।
11
ਸਾਡੇ ਰੋਜ਼ ਦੀ ਰੋਟੀ ਅੱਜ ਸਾਨੂੰ ਦਿਓ।
12
ਅਤੇ ਸਾਡੇ ਗੁਨਾਹ ਸਾਨੂੰ ਮਾਫ਼ ਕਰੋ, ਜਿਵੇਂ ਅਸੀਂ ਵੀ ਆਪਣੇ ਗੁਨਾਹ-ਗਾਰਾਂ ਨੂੰ ਮਾਫ਼ ਕਰਦੇ ਹਾਂ।
13
ਅਤੇ ਸਾਨੂੰ ਪਰੀਖਿਆ ਵਿੱਚ ਨਾ ਲਿਆ, ਪਰ ਸਾਨੂੰ ਬੁਰਾਈ ਤੋਂ ਬਚਾਓ।’
14
ਜੇ ਤੁਸੀਂ ਮਨੁੱਖਾਂ ਨੂੰ ਉਹਨਾਂ ਦੇ ਅਪਰਾਧ ਮਾਫ਼ ਕਰ ਦੇਵੋ ਤਾਂ ਤੁਹਾਡਾ ਸਵਰਗੀ ਪਿਤਾ ਵੀ ਤੁਹਾਡੇ ਪਾਪ ਮਾਫ ਕਰ ਦੇਵੇਗਾ।
15
ਪਰ ਜੇ ਤੁਸੀਂ ਦੂਸਰਿਆ ਮਨੁੱਖਾਂ ਦੇ ਪਾਪ ਮਾਫ ਨਾ ਕਰੋ ਤਾਂ ਤੁਹਾਡਾ ਪਿਤਾ ਵੀ ਤੁਹਾਡੇ ਪਾਪਾਂ ਨੂੰ ਮਾਫ਼ ਨਹੀਂ ਕਰੇਗਾ।
16
“ਜਦੋਂ ਤੁਸੀਂ ਵਰਤ ਰੱਖੋ, ਤਾਂ ਪਖੰਡੀਆਂ ਦੀ ਤਰ੍ਹਾਂ ਉਦਾਸ ਚਿਹਰਾ ਨਾ ਬਣਾਉ, ਕਿਉਂਕਿ ਉਹ ਆਪਣਾ ਮੂੰਹ ਇਸ ਲਈ ਵਿਗਾੜਦੇ ਹਨ ਤਾਂ ਕਿ ਲੋਕ ਜਾਣ ਸਕਣ ਜੋ ਉਹਨਾਂ ਨੇ ਵਰਤ ਰੱਖਿਆ ਹੈ। ਮੈਂ ਤੁਹਾਨੂੰ ਸੱਚ ਆਖਦਾ ਹਾਂ, ਕਿ ਉਹ ਆਪਣਾ ਫਲ ਪਾ ਚੁੱਕੇ ਹਨ।
17
ਪਰ ਜਦ ਤੁਸੀਂ ਵਰਤ ਰੱਖੋ ਤਾਂ ਆਪਣੇ ਸਿਰ ਉੱਤੇ ਤੇਲ ਲਗਾਉ ਅਤੇ ਆਪਣਾ ਮੂੰਹ ਧੋਵੋ,
18
ਤਾਂਕਿ ਮਨੁੱਖਾਂ ਨੂੰ ਇਹ ਸਪੱਸ਼ਟ ਨਾ ਹੋਵੇ ਕਿ ਤੁਸੀਂ ਵਰਤ ਰੱਖਿਆ ਹੈ, ਪਰ ਸਿਰਫ ਤੁਹਾਡੇ ਪਿਤਾ ਨੂੰ, ਜਿਹੜਾ ਗੁਪਤ ਵਿੱਚ ਹੈ; ਪਤਾ ਹੋਵੇ ਕਿ ਤੁਸੀਂ ਵਰਤ ਰੱਖਿਆ ਹੈ ਜਿਹੜਾ ਗੁਪਤ ਵਿੱਚ ਤੁਹਾਨੂੰ ਵੇਖਦਾ ਹੈ, ਤੁਹਾਨੂੰ ਫਲ ਦੇਵੇਗਾ।
19
“ਆਪਣੇ ਲਈ ਧਰਤੀ ਉੱਤੇ ਧਨ ਇਕੱਠਾ ਨਾ ਕਰੋ, ਜਿੱਥੇ ਕੀੜਾ ਅਤੇ ਜੰਗਾਲ ਇਸ ਨੂੰ ਨਾਸ ਕਰਦੇ ਹਨ, ਅਤੇ ਚੋਰ ਸੰਨ ਮਾਰ ਕੇ ਇਸ ਨੂੰ ਚੁਰਾਉਂਦੇ ਹਨ।
20
ਪਰ ਆਪਣੇ ਲਈ ਧਨ ਸਵਰਗ ਵਿੱਚ ਇਕੱਠਾ ਕਰੋ, ਜਿੱਥੇ ਨਾ ਕੋਈ ਕੀੜਾ ਅਤੇ ਨਾ ਜੰਗਾਲ ਇਸ ਨੂੰ ਨਾਸ ਕਰਦੇ ਹਨ, ਅਤੇ ਨਾ ਹੀ ਚੋਰ ਇਸ ਨੂੰ ਚੁਰਾਉਂਦੇ ਹਨ।
21
ਕਿਉਂਕਿ ਜਿੱਥੇ ਤੁਹਾਡਾ ਧਨ ਹੈ, ਉੱਥੇ ਤੁਹਾਡਾ ਦਿਲ ਵੀ ਹੋਵੇਗਾ।
22
“ਸਰੀਰ ਦਾ ਦੀਵਾ ਅੱਖ ਹੈ। ਜੇ ਤੁਹਾਡੀਆਂ ਅੱਖਾਂ ਤੰਦਰੁਸਤ ਹਨ, ਤਾਂ ਤੁਹਾਡੇ ਸਰੀਰ ਵਿੱਚ ਚਾਨਣ ਹੋਵੇਗਾ।
23
ਪਰ ਅਗਰ ਤੁਹਾਡੀ ਅੱਖ ਵਿੱਚ ਬੁਰਾਈ ਹੈ, ਤਾਂ ਤੁਹਾਡਾ ਸਾਰਾ ਸਰੀਰ ਹਨ੍ਹੇਰੇ ਨਾਲ ਭਰਿਆ ਹੋਵੇਗਾ। ਸੋ ਜੇ ਤੁਹਾਡੇ ਅੰਦਰ ਦਾ ਚਾਨਣ ਹੀ ਹਨੇਰਾ ਹੈ, ਤਾਂ ਉਹ ਹਨੇਰਾ ਕਿੰਨ੍ਹਾ ਵਧੇਰੇ ਹੋਵੇਗਾ।
24
“ਕੋਈ ਵੀ ਸੇਵਕ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸਕਦਾ। ਤੁਸੀਂ ਇੱਕ ਨਾਲ ਨਫ਼ਰਤ ਕਰੋਗੇ ਅਤੇ ਦੂਸਰੇ ਨਾਲ ਪਿਆਰ ਕਰੋਗੇ, ਜਾਂ ਫਿਰ ਇੱਕ ਨਾਲ ਮਿਲੇ ਰਹੋਗੇ ਅਤੇ ਦੂਸਰੇ ਨੂੰ ਤੁੱਛ ਜਾਣੋਗੇ। ਇਸੇ ਤਰ੍ਹਾ ਤੁਸੀਂ ਪਰਮੇਸ਼ਵਰ ਅਤੇ ਪੈਸੇ ਦੋਵਾਂ ਦੀ ਸੇਵਾ ਨਹੀਂ ਕਰ ਸਕਦੇ।
25
“ਇਸ ਲਈ ਮੈਂ ਤੁਹਾਨੂੰ ਕਹਿੰਦਾ ਹਾਂ, ਕਿ ਤੁਸੀਂ ਆਪਣੀ ਜ਼ਿੰਦਗੀ ਅਤੇ ਸਰੀਰ ਦੀ ਚਿੰਤਾ ਨਾ ਕਰੋ, ਕਿ ਤੁਸੀਂ ਕੀ ਖਾਵੋਂਗੇ ਜਾਂ ਪੀਓਗੇ; ਜਾਂ ਕੀ ਪਹਿਨੋਗੇ। ਕੀ ਜ਼ਿੰਦਗੀ ਭੋਜਨ ਨਾਲੋਂ ਅਤੇ ਸਰੀਰ ਕੱਪੜਿਆਂ ਨਾਲੋਂ ਵੱਧ ਜ਼ਰੂਰੀ ਨਹੀਂ ਹੈ?
26
ਅਕਾਸ਼ ਦੇ ਪੰਛੀਆਂ ਵੱਲ ਧਿਆਨ ਕਰੋ; ਉਹ ਨਾ ਬੀਜਦੇ ਹਨ ਨਾ ਵੱਢਦੇ ਹਨ ਅਤੇ ਨਾ ਆਪਣੇ ਭੜੋਲਿਆਂ ਵਿੱਚ ਇੱਕਠੇ ਕਰਦੇ ਹਨ, ਪਰ ਫਿਰ ਵੀ ਤੁਹਾਡਾ ਸਵਰਗੀ ਪਿਤਾ ਉਹਨਾਂ ਦੀ ਦੇਖਭਾਲ ਕਰਦਾ ਹੈ। ਕੀ ਤੁਸੀਂ ਉਹਨਾਂ ਨਾਲੋਂ ਜ਼ਿਆਦਾ ਉੱਤਮ ਨਹੀਂ ਹੋ?
27
ਤੁਹਾਡੇ ਵਿੱਚੋਂ ਕੋਈ ਅਜਿਹਾ ਮਨੁੱਖ ਹੈ ਜਿਹੜਾ ਚਿੰਤਾ ਕਰਕੇ ਆਪਣੀ ਉਮਰ ਦਾ ਇੱਕ ਪਲ ਵੀ ਵਧਾ ਸਕੇ?
28
“ਅਤੇ ਤੁਸੀਂ ਕਿਉਂ ਆਪਣੇ ਪਹਿਰਾਵੇ ਲਈ ਚਿੰਤਾ ਕਰਦੇ ਹੋ? ਜ਼ਮੀਨ ਦੇ ਫੁੱਲਾ ਵੱਲ ਦੇਖੋ ਕਿ ਉਹ ਕਿਵੇਂ ਵੱਧਦੇ ਹਨ। ਉਹ ਨਾ ਮਿਹਨਤ ਕਰਦੇ ਹਨ ਨਾ ਹੀ ਕੱਤਦੇ ਹਨ।
29
ਫਿਰ ਵੀ ਮੈਂ ਤੁਹਾਨੂੰ ਦੱਸਦਾ ਹਾਂ ਕਿ ਸ਼ਲੋਮੋਨ ਨੇ ਵੀ ਆਪਣੀ ਸਾਰੀ ਸ਼ਾਨ ਵਿੱਚ ਇਨ੍ਹਾਂ ਵਿੱਚੋਂ ਇੱਕ ਵਰਗੇ ਵੀ ਕੱਪੜੇ ਨਹੀਂ ਪਹਿਨੇ ਸਨ।
30
ਜੇ ਪਰਮੇਸ਼ਵਰ ਘਾਹ ਨੂੰ ਜਿਹੜਾ ਅੱਜ ਹੈ ਅਤੇ ਕੱਲ ਅੱਗ ਵਿੱਚ ਸੁੱਟ ਦਿੱਤਾ ਜਾਵੇਗਾ, ਅਜਿਹਾ ਸਿੰਗਾਰਦਾ ਹੈ ਤਾਂ ਹੇ ਥੋੜ੍ਹੇ ਵਿਸ਼ਵਾਸ ਵਾਲਿਓ ਕੀ ਉਹ ਤੁਹਾਨੂੰ ਉਸ ਤੋਂ ਵੱਧ ਨਾ ਪਹਿਨਾਵੇਗਾ?
31
ਇਸ ਲਈ ਤੁਸੀਂ ਚਿੰਤਾ ਨਾ ਕਰੋ, ਅਤੇ ਇਹ ਨਾ ਬੋਲੋ, ‘ਅਸੀਂ ਕੀ ਖਾਵਾਂਗੇ?’ ਅਤੇ ‘ਕੀ ਪੀਵਾਂਗੇ?’ ਜਾਂ ‘ਕੀ ਪਹਿਨਾਂਗੇ?’
32
ਗ਼ੈਰ-ਯਹੂਦੀ ਲੋਕ ਇਨ੍ਹਾਂ ਸਭ ਚੀਜ਼ਾਂ ਦੇ ਪਿੱਛੇ ਭੱਜਦੇ ਹਨ, ਪਰ ਤੁਹਾਡਾ ਸਵਰਗੀ ਪਿਤਾ ਜਾਣਦਾ ਹੈ ਕਿ ਤੁਹਾਨੂੰ ਇਨ੍ਹਾਂ ਸਭਨਾਂ ਚੀਜ਼ਾ ਦੀ ਲੋੜ ਹੈ।
33
ਪਰ ਸਭ ਤੋਂ ਪਹਿਲਾਂ ਪਰਮੇਸ਼ਵਰ ਦੇ ਰਾਜ ਅਤੇ ਉਸਦੀ ਧਾਰਮਿਕਤਾ ਦੀ ਖੋਜ ਕਰੋ, ਤਾਂ ਇਹ ਸਾਰੀਆਂ ਵਸਤਾ ਤੁਹਾਨੂੰ ਦਿੱਤੀਆਂ ਜਾਣਗੀਆਂ।
34
ਇਸ ਲਈ ਤੁਸੀਂ ਕੱਲ ਦੇ ਬਾਰੇ ਚਿੰਤਾਂ ਨਾ ਕਰੋ, ਕਿਉਂਕਿ ਕੱਲ ਆਪਣੇ ਲਈ ਆਪ ਹੀ ਚਿੰਤਾਂ ਕਰੇਗਾ। ਅੱਜ ਦੇ ਲਈ ਅੱਜ ਦਾ ਹੀ ਦੁੱਖ ਬਥੇਰਾ ਹੈ।
← Chapter 5
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 7 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28