bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2022 (ਪੰਜਾਬੀ ਮੌਜੂਦਾ ਤਰਜਮਾ)
/
Matthew 8
Matthew 8
Punjabi 2022 (ਪੰਜਾਬੀ ਮੌਜੂਦਾ ਤਰਜਮਾ)
← Chapter 7
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 9 →
1
ਜਦੋਂ ਯਿਸ਼ੂ ਪਹਾੜ ਉੱਤੋਂ ਉੱਤਰੇ, ਤਾਂ ਵੱਡੀ ਭੀੜ ਉਸਦੇ ਮਗਰ ਆਈ।
2
ਇੱਕ ਕੋੜ੍ਹੀ ਆਦਮੀ ਯਿਸ਼ੂ ਕੋਲ ਆਇਆ ਅਤੇ ਉਸ ਦੇ ਅੱਗੇ ਗੁਟਨੇ ਭਾਰ ਹੋ ਕੇ ਉਹਨਾਂ ਨੂੰ ਕਿਹਾ, “ਹੇ ਪ੍ਰਭੂ ਜੀ, ਜੇ ਤੁਸੀਂ ਚਾਹੋ ਤਾਂ ਮੈਨੂੰ ਸ਼ੁੱਧ ਕਰ ਸਕਦੇ ਹੋ।”
3
ਯਿਸ਼ੂ ਨੇ ਆਪਣਾ ਹੱਥ ਵਧਾ ਕੇ ਉਸ ਕੋੜ੍ਹੀ ਨੂੰ ਛੋਹਿਆ ਅਤੇ ਕਿਹਾ। “ਮੈਂ ਚਾਹੁੰਦਾ ਹਾਂ, ਤੂੰ ਸ਼ੁੱਧ ਹੋ ਜਾਵੇ।” ਤਾਂ ਉਹ ਕੋੜ੍ਹੀ ਉਸੇ ਵਕਤ ਹੀ ਸ਼ੁੱਧ ਹੋ ਗਿਆ।
4
ਫਿਰ ਯਿਸ਼ੂ ਨੇ ਉਸ ਨੂੰ ਕਿਹਾ, “ਵੇਖ! ਇਸ ਬਾਰੇ ਵਿੱਚ ਕਿਸੇ ਨੂੰ ਕੁਝ ਨਾ ਦੱਸੀਂ। ਪਰ ਜਾ, ਆਪਣੇ ਆਪ ਨੂੰ ਜਾਜਕ ਨੂੰ ਵਿਖਾ ਅਤੇ ਮੋਸ਼ੇਹ ਦੀ ਆਗਿਆ ਅਨੁਸਾਰ ਆਪਣੀ ਸ਼ੁੱਧੀ ਲਈ ਭੇਂਟ ਚੜ੍ਹਾ ਕੀ ਤੇਰਾ ਕੋੜ੍ਹ ਤੋਂ ਛੁਟਕਾਰਾ ਉਹਨਾਂ ਸਾਹਮਣੇ ਗਵਾਹੀ ਠਹਿਰੇ।”
5
ਜਦੋਂ ਯਿਸ਼ੂ ਕਫ਼ਰਨਹੂਮ ਵਿੱਚ ਗਏ, ਇੱਕ ਸੂਬੇਦਾਰ ਉਹਨਾਂ ਕੋਲ ਆਇਆ ਅਤੇ ਯਿਸ਼ੂ ਅੱਗੇ ਬੇਨਤੀ ਕੀਤੀ।
6
“ਪ੍ਰਭੂ ਜੀ, ਮੇਰਾ ਨੌਕਰ ਅਧਰੰਗ ਦਾ ਮਾਰਿਆ ਘਰ ਵਿੱਚ ਪਿਆ ਦਰਦ ਨਾਲ ਤੜਫ ਰਿਹਾ ਹੈ।”
7
ਪ੍ਰਭੂ ਯਿਸ਼ੂ ਨੇ ਉਸ ਨੂੰ ਆਖਿਆ, “ਮੈਂ ਆ ਕੇ ਉਸ ਨੂੰ ਚੰਗਾ ਕਰ ਦਿਆਂਗਾ।”
8
ਪਰ ਸੂਬੇਦਾਰ ਨੇ ਉੱਤਰ ਦਿੱਤਾ, “ਹੇ ਪ੍ਰਭੂ ਜੀ, ਮੈਂ ਇਸ ਯੋਗ ਤਾਂ ਨਹੀਂ ਜੋ ਤੁਸੀਂ ਮੇਰੀ ਛੱਤ ਹੇਠਾਂ ਆਓ। ਪਰ ਇਕੱਲਾ ਬਚਨ ਹੀ ਕਰ ਦੇਵੋ ਤਾਂ ਮੇਰਾ ਨੌਕਰ ਚੰਗਾ ਹੋ ਜਾਵੇਗਾ।
9
ਮੈਂ ਵੀ ਇੱਕ ਅਜਿਹਾ ਆਦਮੀ ਹਾਂ ਜੋ ਵੱਡੇ ਅਧਿਕਾਰੀਆਂ ਦੇ ਅਧਿਕਾਰ ਹੇਠਾਂ ਹਾਂ ਅਤੇ ਸਿਪਾਹੀ ਮੇਰੇ ਅਧੀਨ ਹਨ। ਮੈਂ ਕਿਸੇ ਨੂੰ ਹੁਕਮ ਦਿੰਦਾ ਹਾਂ, ‘ਜਾਓ,’ ਅਤੇ ਉਹ ਚਲਾ ਜਾਂਦਾ ਹੈ। ਮੈਂ ਕਿਸੇ ਨੂੰ ਹੁਕਮ ਦਿੰਦਾ ਹਾਂ, ‘ਇਧਰ ਆਓ!’ ਅਤੇ ਉਹ ਆ ਜਾਂਦਾ ਹੈ, ਅਤੇ ਮੈਂ ਆਪਣੇ ਨੌਕਰ ਨੂੰ ਕਹਿੰਦਾ ਹਾਂ, ‘ਇਹ ਕਰੋ!’ ਤਾਂ ਉਹ ਉਹੀ ਕਰਦਾ ਹੈ।”
10
ਤਦ ਯਿਸ਼ੂ ਇਹ ਸੁਣ ਕੇ ਹੈਰਾਨ ਹੋ ਗਏ ਅਤੇ ਉਹਨਾਂ ਨੇ ਮੁੜ ਕੇ ਪਿੱਛੇ ਆਉਂਦੀ ਭੀੜ ਨੂੰ ਕਿਹਾ, “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ, ਕਿ ਮੈਂ ਇਸਰਾਏਲ ਵਿੱਚ ਵੀ ਅਜਿਹਾ ਪੱਕਾ ਵਿਸ਼ਵਾਸ ਨਹੀਂ ਵੇਖਿਆ।
11
ਅਤੇ ਮੈਂ ਤੁਹਾਨੂੰ ਆਖਦਾ ਹਾਂ ਜੋ ਬਹੁਤ ਸਾਰੇ ਪੂਰਬ ਅਤੇ ਪੱਛਮ ਤੋਂ ਆਉਣਗੇ ਅਤੇ ਸਵਰਗ ਰਾਜ ਵਿੱਚ ਅਬਰਾਹਾਮ, ਇਸਹਾਕ ਅਤੇ ਯਾਕੋਬ ਨਾਲ ਭੋਜਨ ਵਿੱਚ ਸ਼ਾਮਲ ਹੋਣਗੇ।
12
ਪਰ ਰਾਜ ਦੇ ਅਸਲੀ ਪੁੱਤਰ ਬਾਹਰ ਦੇ ਅੰਧਕਾਰ ਵਿੱਚ ਸੁੱਟੇ ਜਾਣਗੇ, ਉੱਥੇ ਰੋਣਾ ਅਤੇ ਦੰਦਾਂ ਦਾ ਪੀਸਣਾ ਹੋਵੇਗਾ।”
13
ਤਦ ਯਿਸ਼ੂ ਨੇ ਉਸ ਸੂਬੇਦਾਰ ਨੂੰ ਕਿਹਾ, “ਜਾ! ਤੇਰੇ ਵਿਸ਼ਵਾਸ ਦੇ ਅਨੁਸਾਰ, ਤੇਰੇ ਨਾਲ ਕੀਤਾ ਜਾਵੇਗਾ।” ਅਤੇ ਉਸਦਾ ਨੌਕਰ ਉਸੇ ਵਕਤ ਚੰਗਾ ਹੋ ਗਿਆ।
14
ਜਦੋਂ ਯਿਸ਼ੂ ਪਤਰਸ ਦੇ ਘਰ ਆਏ, ਤਾਂ ਉਸ ਨੇ ਪਤਰਸ ਦੀ ਸੱਸ ਨੂੰ ਬੁਖਾਰ ਨਾਲ ਮੰਜੇ ਤੇ ਪਈ ਵੇਖਿਆ।
15
ਤਦ ਯਿਸ਼ੂ ਨੇ ਉਸ ਦੇ ਹੱਥ ਨੂੰ ਛੋਹਿਆ ਤਾਂ ਉਸੇ ਵਕਤ ਉਸ ਦਾ ਬੁਖਾਰ ਜਾਂਦਾ ਰਿਹਾ ਅਤੇ ਉਹ ਉਹਨਾਂ ਦੀ ਸੇਵਾ ਕਰਨ ਲੱਗ ਪਈ।
16
ਅਤੇ ਜਦ ਸ਼ਾਮ ਹੋਈ, ਬਹੁਤ ਸਾਰੇ ਲੋਕ ਜਿਨ੍ਹਾਂ ਨੂੰ ਦੁਸ਼ਟ ਆਤਮਾ ਚੰਬੜੇ ਹੋਏ ਸਨ ਉਹਨਾਂ ਨੂੰ ਯਿਸ਼ੂ ਕੋਲ ਲਿਆਏ ਅਤੇ ਯਿਸ਼ੂ ਨੇ ਇੱਕ ਵਚਨ ਨਾਲ ਹੀ ਦੁਸ਼ਟ ਆਤਮਾ ਨੂੰ ਕੱਢ ਦਿੱਤਾ ਅਤੇ ਸਾਰੇ ਰੋਗੀਆਂ ਨੂੰ ਚੰਗਾ ਕਰ ਦਿੱਤਾ।
17
ਤਾਂ ਪਰਮੇਸ਼ਵਰ ਦਾ ਉਹ ਵਚਨ ਪੂਰਾ ਹੋਇਆ ਜਿਹੜਾ ਯਸ਼ਾਯਾਹ ਨਬੀ ਦੇ ਦੁਆਰਾ ਬੋਲਿਆ ਗਿਆ ਸੀ: “ਉਸ ਨੇ ਆਪ ਸਾਡੀਆਂ ਬਿਮਾਰੀਆਂ ਚੁੱਕ ਲਈਆ ਅਤੇ ਸਾਡੇ ਰੋਗ ਚੁੱਕ ਲਏ।”
18
ਯਿਸ਼ੂ ਨੇ ਬਹੁਤ ਵੱਡੀ ਭੀੜ ਆਪਣੇ ਆਲੇ-ਦੁਆਲੇ ਵੇਖ ਕੇ ਆਪਣੇ ਚੇਲਿਆਂ ਨੂੰ ਝੀਲ ਤੋਂ ਪਾਰ ਜਾਣ ਦੀ ਆਗਿਆ ਦਿੱਤੀ।
19
ਤਾਂ ਇੱਕ ਧਰਮ ਦੇ ਉਪਦੇਸ਼ਕ ਨੇ ਕੋਲ ਆ ਕੇ ਉਸ ਨੂੰ ਕਿਹਾ, “ਹੇ ਗੁਰੂ ਜੀ, ਜਿੱਥੇ ਵੀ ਤੁਸੀਂ ਜਾਓਗੇ, ਮੈਂ ਤੁਹਾਡੇ ਪਿੱਛੇ ਚੱਲਾਂਗਾ।”
20
ਯਿਸ਼ੂ ਨੇ ਉਸ ਨੂੰ ਉੱਤਰ ਦਿੱਤਾ, “ਲੂੰਬੜੀਆਂ ਦੇ ਘੋਰਨੇ ਹਨ ਅਤੇ ਅਕਾਸ਼ ਦੇ ਪੰਛੀਆਂ ਲਈ ਆਲ੍ਹਣੇ ਹਨ, ਪਰ ਮਨੁੱਖ ਦੇ ਪੁੱਤਰ ਕੋਲ ਸਿਰ ਧਰਨ ਲਈ ਵੀ ਜਗ੍ਹਾ ਨਹੀਂ ਹੈ।”
21
ਅਤੇ ਪ੍ਰਭੂ ਯਿਸ਼ੂ ਦੇ ਚੇਲਿਆਂ ਵਿੱਚੋਂ ਦੂਸਰੇ ਨੇ ਕਿਹਾ, “ਹੇ ਪ੍ਰਭੂ, ਪਹਿਲਾਂ ਮੈਨੂੰ ਮੇਰੇ ਪਿਤਾ ਜੀ ਦਾ ਅੰਤਿਮ ਸੰਸਕਾਰ ਕਰਨ ਦੀ ਆਗਿਆ ਦਿਓ।”
22
ਪਰ ਯਿਸ਼ੂ ਨੇ ਉਸ ਨੂੰ ਕਿਹਾ, “ਤੂੰ ਮੇਰੇ ਪਿੱਛੇ ਆ ਅਤੇ ਮੁਰਦਿਆਂ ਨੂੰ ਆਪਣੇ ਮੁਰਦੇ ਦੱਬਣ ਦੇ।”
23
ਤਦ ਯਿਸ਼ੂ ਕਿਸ਼ਤੀ ਵਿੱਚ ਚੜ੍ਹ ਗਏ ਅਤੇ ਉਹਨਾਂ ਦੇ ਚੇਲੇ ਵੀ ਉਹਨਾਂ ਦੇ ਮਗਰ ਆਏ।
24
ਤਾਂ ਅਚਾਨਕ ਝੀਲ ਵਿੱਚ ਵੱਡਾ ਤੂਫਾਨ ਆਇਆ, ਜਿਸ ਕਾਰਨ ਕਿਸ਼ਤੀ ਪਾਣੀ ਦੀਆਂ ਲਹਿਰਾਂ ਕਰਕੇ ਡੁੱਬਣੀ ਸ਼ੁਰੂ ਹੋ ਗਈ। ਪਰ ਯਿਸ਼ੂ ਸੌਂ ਰਿਹਾ ਸੀ।
25
ਅਤੇ ਚੇਲਿਆਂ ਨੇ ਕੋਲ ਜਾ ਕੇ ਉਸ ਨੂੰ ਜਗਾਇਆ ਅਤੇ ਕਿਹਾ, “ਪ੍ਰਭੂ ਜੀ ਸਾਨੂੰ ਬਚਾਓ! ਅਸੀਂ ਡੁੱਬ ਚੱਲੇ ਹਾਂ!”
26
ਯਿਸ਼ੂ ਨੇ ਉਹਨਾਂ ਨੂੰ ਕਿਹਾ, “ਹੇ ਥੋੜ੍ਹੇ ਵਿਸ਼ਵਾਸ ਵਾਲਿਓ ਤੁਸੀਂ ਇੰਨ੍ਹਾ ਡਰੇ ਹੋਏ ਕਿਉਂ ਹੋ?” ਫਿਰ ਉਸ ਨੇ ਉੱਠ ਕੇ ਤੂਫਾਨ ਅਤੇ ਲਹਿਰਾਂ ਨੂੰ ਝਿੜਕਿਆ ਅਤੇ ਉੱਥੇ ਵੱਡੀ ਸ਼ਾਂਤੀ ਹੋ ਗਈ।
27
ਤਾਂ ਚੇਲੇ ਹੈਰਾਨ ਹੋ ਗਏ ਅਤੇ ਇੱਕ ਦੂਸਰੇ ਨੂੰ ਪੁੱਛਣ ਲੱਗੇ, “ਇਹ ਕਿਸ ਤਰ੍ਹਾ ਦਾ ਆਦਮੀ ਹੈ? ਤੂਫਾਨ ਅਤੇ ਲਹਿਰਾਂ ਵੀ ਇਸ ਦਾ ਹੁਕਮ ਮੰਨਦੀਆਂ ਹਨ!”
28
ਝੀਲ ਦੇ ਪਾਰ ਗਦਰੀਨੀਆਂ ਨਾਮ ਦੇ ਖੇਤਰ ਵਿੱਚ ਜਦੋਂ ਯਿਸ਼ੂ ਪਹੁੰਚੇ, ਤਾਂ ਦੋ ਆਦਮੀ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ ਕਬਰਾਂ ਵਿੱਚੋਂ ਨਿਕਲ ਕੇ ਯਿਸ਼ੂ ਕੋਲ ਆਏ। ਅਤੇ ਉਹ ਇੰਨੇ ਤਾਕਤਵਰ ਸਨ, ਜੋ ਉਸ ਰਸਤੇ ਤੋਂ ਕੋਈ ਵੀ ਨਹੀਂ ਲੰਘ ਸਕਦਾ ਸੀ।
29
“ਅਤੇ ਯਿਸ਼ੂ ਨੂੰ ਦੇਖ ਕੇ ਚਿਲਾਉਣ ਲੱਗੇ, ਹੇ ਪਰਮੇਸ਼ਵਰ ਦੇ ਪੁੱਤਰ ਤੁਸੀਂ ਸਾਡੇ ਤੋਂ ਕੀ ਚਾਹੁੰਦੇ ਹੋ? ਕੀ ਤੁਸੀਂ ਸਮੇਂ ਤੋਂ ਪਹਿਲਾਂ ਹੀ ਸਾਨੂੰ ਦੁੱਖ ਦੇਣ ਆਏ ਹੋ?”
30
ਤਾਂ ਉਹਨਾਂ ਤੋਂ ਕੁਝ ਦੂਰੀ ਤੇ ਸੂਰਾਂ ਦਾ ਇੱਕ ਵੱਡਾ ਝੁੰਡ ਚੁੱਗਦਾ ਸੀ।
31
ਅਤੇ ਉਹਨਾਂ ਦੁਸ਼ਟ ਆਤਮਾਵਾਂ ਨੇ ਯਿਸ਼ੂ ਦੀਆ ਮਿੰਨਤਾਂ ਕੀਤੀਆਂ, “ਅਤੇ ਆਖਿਆ ਜੇ ਤੁਸੀਂ ਸਾਨੂੰ ਕੱਢਣਾ ਹੈ ਤਾਂ ਸਾਨੂੰ ਸੂਰਾਂ ਦੇ ਵਿੱਚ ਭੇਜ ਦਿਓ।”
32
ਯਿਸ਼ੂ ਨੇ ਉਹਨਾਂ ਨੂੰ ਕਿਹਾ, “ਜਾਓ!” ਤਾਂ ਉਹ ਨਿਕਲ ਕੇ ਸੂਰਾਂ ਵਿੱਚ ਵੜ ਗਈਆ ਅਤੇ ਵੇਖੋ ਕਿ ਸਾਰਾ ਝੁੰਡ ਭੱਜ ਕੇ ਝੀਲ ਵਿੱਚ ਡਿੱਗ ਗਿਆ ਅਤੇ ਪਾਣੀ ਵਿੱਚ ਡੁੱਬ ਕੇ ਮਰ ਗਿਆ।
33
ਤਦ ਸੂਰ ਚਰਾਉਣ ਵਾਲੇ ਭੱਜ ਕੇ ਨਗਰ ਵਿੱਚ ਗਏ ਅਤੇ ਜਾ ਕੇ ਸਾਰੀ ਘਟਨਾ ਬਾਰੇ ਜੋ ਦੁਸ਼ਟ ਆਤਮਾ ਵਾਲੇ ਮਨੁੱਖਾਂ ਨਾਲ ਹੋਇਆ ਸੀ ਸਭ ਕੁਝ ਲੋਕਾਂ ਨੂੰ ਦੱਸ ਦਿੱਤਾ।
34
ਤਦ ਸਾਰਾ ਨਗਰ ਯਿਸ਼ੂ ਦੇ ਮਿਲਣ ਨੂੰ ਬਾਹਰ ਨਿੱਕਲ ਆਇਆ ਅਤੇ ਜਦੋਂ ਉਸ ਨੂੰ ਵੇਖਿਆ ਤਾਂ ਉਸ ਦੀਆਂ ਮਿੰਨਤਾ ਕੀਤੀਆਂ ਕਿ ਕਿਰਪਾ ਕਰਕੇ ਸਾਡੇ ਇਲਾਕੇ ਨੂੰ ਛੱਡ ਕੇ ਚਲੇ ਜਾਓ।
← Chapter 7
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 9 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28