bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2022 (ਪੰਜਾਬੀ ਮੌਜੂਦਾ ਤਰਜਮਾ)
/
Revelation 18
Revelation 18
Punjabi 2022 (ਪੰਜਾਬੀ ਮੌਜੂਦਾ ਤਰਜਮਾ)
← Chapter 17
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 19 →
1
ਇਹ ਘਟਨਾਵਾਂ ਹੋਣ ਤੋਂ ਬਾਅਦ ਮੈਂ ਇੱਕ ਹੋਰ ਸਵਰਗਦੂਤ ਨੂੰ ਸਵਰਗ ਤੋਂ ਹੇਠਾਂ ਉੱਤਰਦਿਆ ਵੇਖਿਆ। ਜਿਸ ਦੇ ਕੋਲ ਅਧਿਕਾਰ ਸੀ ਅਤੇ ਉਸਦੇ ਤੇਜ ਨਾਲ ਧਰਤੀ ਚਾਨਣ ਨਾਲ ਭਰ ਗਈ।
2
ਅਤੇ ਬਹੁਤ ਉੱਚੀ ਆਵਾਜ਼ ਵਿੱਚ ਪੁਕਾਰ ਕੇ ਉਸ ਨੇ ਆਖਿਆ: “ ‘ਢਹਿ ਗਿਆ! ਢਹਿ ਗਿਆ ਮਹਾਨ ਨਗਰ ਬਾਬੇਲ!’ ਉਹ ਦੁਸ਼ਟ ਆਤਮਾਵਾਂ ਦਾ ਘਰ ਬਣ ਗਿਆ ਅਤੇ ਹਰ ਦੁਸ਼ਟ ਆਤਮਾ ਦਾ ਅੱਡਾ, ਹਰ ਅਸ਼ੁੱਧ ਪੰਛੀ ਦਾ ਬਸੇਰਾ, ਅਰਥਾਤ ਹਰ ਅਸ਼ੁੱਧ ਅਤੇ ਘਿਣਾਉਣੇ ਜਾਨਵਰਾਂ ਦੇ ਰਹਿਣ ਦਾ ਸਥਾਨ।
3
ਕਿਉਂ ਜੋ ਉਸਨੇ ਆਪਣੇ ਵਿਭਚਾਰ ਦੀ ਭਿਆਨਕ ਦਾਖਰਸ ਸਾਰੀਆਂ ਕੌਮਾਂ ਨੂੰ ਪਿਆਈ। ਧਰਤੀ ਦੇ ਰਾਜਿਆਂ ਨੇ ਉਸ ਨਾਲ ਵਿਭਚਾਰ ਕੀਤਾ, ਅਤੇ ਧਰਤੀ ਦੇ ਵਪਾਰੀ ਉਸਦੇ ਬਹੁਤ ਸਾਰੇ ਭੋਗ ਬਿਲਾਸ ਦੇ ਕਾਰਨ ਧਨੀ ਹੋ ਗਏ।”
4
ਮੈਂ ਇੱਕ ਹੋਰ ਆਵਾਜ਼ ਸਵਰਗ ਤੋਂ ਇਹ ਆਖਦੀ ਸੁਣੀ: “ ‘ਮੇਰੇ ਲੋਕੋ ਉਸ ਨਗਰੀ ਵਿੱਚੋਂ ਨਿਕਲ ਆਓ,’ ਤਾਂ ਜੋ ਤੁਸੀਂ ਉਸਦੇ ਪਾਪਾਂ ਵਿੱਚ ਭਾਗੀਦਾਰ ਨਾ ਬਣੋ, ਅਤੇ ਤਾਂ ਜੋ ਤੁਸੀਂ ਉਸ ਦੀਆਂ ਮਹਾਂਮਾਰੀਆਂ ਵਿੱਚ ਸਾਂਝੀ ਨਾ ਹੋਵੋ;
5
ਕਿਉਂ ਜੋ ਉਸਦੇ ਪਾਪਾਂ ਦਾ ਢੇਰ ਸਵਰਗ ਤੱਕ ਲੱਗ ਚੁੱਕਾ ਹੈ, ਅਤੇ ਪਰਮੇਸ਼ਵਰ ਨੇ ਉਸਦੇ ਕੁਧਰਮ ਯਾਦ ਕੀਤੇ ਹਨ।
6
ਉਸਨੇ ਜਿਵੇਂ ਕੀਤਾ ਤੁਸੀਂ ਵੀ ਉਸ ਨਾਲ ਉਸੇ ਤਰ੍ਹਾਂ ਹੀ ਕਰੋ; ਸਗੋਂ ਉਸਦੇ ਕੰਮਾਂ ਦੇ ਅਨੁਸਾਰ ਉਸਨੂੰ ਦੁਗਣਾ ਬਦਲਾ ਦਿਓ। ਜਿਹੜਾ ਪਿਆਲਾ ਉਸਨੇ ਭਰਿਆ ਤੁਸੀਂ ਉਸੇ ਵਿੱਚੋਂ ਉਸਦੇ ਲਈ ਦੁਗਣਾ ਭਰੋ।
7
ਉਸਨੇ ਜਿੰਨ੍ਹੀ ਆਪਣੀ ਪ੍ਰਸੰਸਾ ਕੀਤੀ ਅਤੇ ਭੋਗ ਬਿਲਾਸ ਕੀਤਾ ਉਸਨੂੰ ਉਹਨਾਂ ਹੀ ਉਸਨੂੰ ਕਸ਼ਟ ਅਤੇ ਸੋਗ ਦਿਓ। ਕਿਉਂ ਜੋ ਆਪਣੇ ਮਨ ਵਿੱਚ ਉਹ ਆਖਦੀ ਹੈ, ‘ਮੈ ਤਾਂ ਰਾਣੀ ਦੇ ਸਮਾਨ ਬਿਰਾਜਮਾਨ ਹਾਂ, ਮੈਂ ਵਿਧਵਾ ਨਹੀਂ ਹਾਂ; ਮੈਂ ਕਦੇ ਸੋਗ ਨਹੀਂ ਕਰਾਂਗੀ।’
8
ਇਸ ਲਈ ਇੱਕ ਦਿਨ ਉਸ ਤੇ ਬਿਪਤਾਵਾਂ ਆ ਪੈਣਗੀਆਂ: ਮੌਤ, ਸੋਗ, ਅਤੇ ਕਾਲ। ਉਹ ਅੱਗ ਨਾਲ ਸਾੜੀ ਜਾਵੇਗੀ, ਕਿਉਂ ਜੋ ਸਾਮਰਥੀ ਹੈ ਪ੍ਰਭੂ ਪਰਮੇਸ਼ਵਰ ਜਿਹੜਾ ਉਸਦਾ ਨਿਆਂ ਕਰੇਗਾ।
9
“ਜਦੋਂ ਧਰਤੀ ਦੇ ਰਾਜੇ ਜਿਨ੍ਹਾਂ ਨੇ ਉਸ ਨਾਲ ਵਿਭਚਾਰ ਅਤੇ ਭੋਗ ਬਿਲਾਸ ਕੀਤਾ ਜਿਸ ਵੇਲੇ ਉਸਦੇ ਸੜਨ ਦਾ ਧੂੰਆਂ ਵੇਖਣਗੇ ਤਾਂ ਉਸ ਦੇ ਉੱਤੇ ਰੋਣਗੇ ਅਤੇ ਵਿਰਲਾਪ ਕਰਨਗੇ:
10
ਉਸਦੇ ਕਸ਼ਟ ਦੇ ਡਰ ਦੇ ਕਾਰਨ ਉਹ ਦੂਰ ਖੜ੍ਹ ਕੇ ਆਖਣਗੇ: “ ‘ਹਾਏ! ਹਾਏ ਤੇਰੇ ਉੱਤੇ ਮਹਾਨ ਸ਼ਹਿਰ, ਤੂੰ ਮਜ਼ਬੂਤ ਸ਼ਹਿਰ ਬਾਬੇਲ! ਇੱਕੋ ਘੰਟੇ ਵਿੱਚ ਤੇਰਾ ਤੇ ਪਰਮੇਸ਼ਵਰ ਦਾ ਨਿਆਂ ਆ ਜਾਵੇਗਾ!’
11
“ਧਰਤੀ ਦੇ ਵਪਾਰੀ ਉਸ ਤੇ ਰੋਣਗੇ ਅਤੇ ਕੁਰਲਾਉਂਣਗੇ ਕਿਉਂਕਿ ਉਹਨਾਂ ਦਾ ਮਾਲ ਕੋਈ ਨਹੀਂ ਖਰੀਦਦਾ।
12
ਸੋਨੇ ਦਾ ਮਾਲ, ਚਾਂਦੀ, ਕੀਮਤੀ ਪੱਥਰ ਅਤੇ ਮੋਤੀ; ਅਤੇ ਕਤਾਨ ਵਧੀਆ ਮਲਮਲ, ਬੈਂਗਣੀ, ਰੇਸ਼ਮੀ ਅਤੇ ਲਾਲ ਰੰਗ ਦੇ ਕੱਪੜੇ; ਹਰ ਪਰਕਾਰ ਦੀ ਸੁਗੰਧ ਵਾਲੀ ਲੱਕੜੀ, ਹੱਥੀ ਦੰਦ ਦੀ ਹਰੇਕ ਵਸਤ ਅਤੇ ਭਾਰੇ ਮੁੱਲ ਦੇ ਕਾਠ, ਪਿੱਤਲ, ਲੋਹੇ ਅਤੇ ਸੰਗਮਰਮਰ ਦੀ ਹਰੇਕ ਵਸਤ;
13
ਦਾਲਚੀਨੀ, ਮਸਾਲੇ, ਧੂਪ, ਮੁਰ, ਲੁਬਾਣ, ਦਾਖਰਸ, ਤੇਲ, ਮੈਦਾ, ਕਣਕ, ਪਸ਼ੂ, ਧਨ, ਭੇਡਾਂ ਅਤੇ ਘੋੜੇ ਅਤੇ ਰੱਥ, ਗੁਲਾਮ ਅਰਥਾਤ ਮਨੁੱਖੀ ਸਰੀਰ ਅਤੇ ਜਾਨਾਂ ਨੂੰ ਕੋਈ ਨਹੀ ਖਰੀਦਦਾ।
14
“ਉਹ ਆਖਣਗੇ, ‘ਜਿਸ ਫਲ ਦੇ ਲਈ ਤੁਸੀਂ ਇੱਛਾ ਰੱਖਦੇ ਸੀ ਉਹ ਹੁਣ ਨਹੀਂ ਹੈ। ਤੁਹਾਡੀ ਸਾਰੀ ਦੌਲਤ ਅਤੇ ਸ਼ੋਹਰਤ ਖਤਮ ਹੋ ਗਈ ਹੈ, ਉਹ ਤੁਹਾਨੂੰ ਹੁਣ ਕਦੇ ਵਾਪਸ ਨਹੀਂ ਮਿਲੇਗੀ।’
15
ਇਨ੍ਹਾਂ ਵਸਤੂਆ ਦੇ ਵਪਾਰੀ ਜਿਹੜੇ ਉਸ ਰਾਹੀ ਧਨਵਾਨ ਹੋਏ ਹਨ, ਉਸ ਦੇ ਦੁੱਖ ਦੇ ਡਰ ਕਾਰਨ ਦੂਰ ਖੜ੍ਹੇ ਹੋ ਜਾਣਗੇ। ਰੌਦੇ ਅਤੇ ਸ਼ੋਗ ਕਰਦੇ ਆਖਣਗੇ:
16
“ ‘ਹਾਏ! ਹਾਏ ਤੇਰੇ ਉੱਤੇ ਵੱਡੇ ਸ਼ਹਿਰ, ਜਿਹੜੇ ਮਲਮਲ, ਬੈਗਣੀ ਅਤੇ ਲਾਲ ਬਸਤਰ ਪਹਿਨੇ ਸਨ, ਅਤੇ ਸੋਨੇ, ਕੀਮਤੀ ਪੱਥਰ ਅਤੇ ਮੋਤੀਆਂ ਨਾਲ ਚਮਕਦੀ ਸੀ!
17
ਅਤੇ ਇੱਕ ਘੰਟੇ ਵਿੱਚ ਉਹ ਸਾਰਾ ਧਨ ਬਰਬਾਦ ਕਰ ਦਿੱਤਾ!’ “ਸਾਰੇ ਸਮੁੰਦਰੀ ਜਹਾਜਾਂ ਦੇ ਕਪਤਾਨ ਅਤੇ ਸਾਰੇ ਯਾਤਰੀ, ਅਤੇ ਮਲਾਹ, ਅਤੇ ਉਹ ਸਾਰੇ ਜਿਹੜੇ ਸਮੁੰਦਰ ਤੋਂ ਆਪਣੀ ਰੋਜੀ ਰੋਟੀ ਕਮਾਉਂਦੇ ਸਨ, ਦੂਰ ਖੜ੍ਹੇ ਹੋਣਗੇ।
18
ਅਤੇ ਉਸਦੇ ਸੜਨ ਦਾ ਧੂੰਆਂ ਵੇਖ ਕੇ ਉਹ ਚੀਕਾਂ ਮਾਰ ਕੇ ਕਹਿਣਗੇ, ‘ਭਈ ਇਸ ਵੱਡੇ ਸ਼ਹਿਰ ਵਰਗਾ ਕੋਈ ਹੋਰ ਸ਼ਹਿਰ ਹੈ?’
19
ਅਤੇ ਉਹ ਆਪਣੇ ਸਿਰ ਉੱਤੇ ਧੂੜ ਪੋਣਗੇ ਅਤੇ ਰੋਂਦਾ ਕੁਰਲਾਉਂਦੇ ਸ਼ੋਗ ਕਰਦੇ ਕਹਿਣਗੇ: “ ‘ਹਾਏ! ਹਾਏ ਤੇਰੇ ਉੱਤੇ, ਵੱਡੇ ਸ਼ਹਿਰ, ਜਿੱਥੇ ਸਾਰੇ ਸਮੁੰਦਰੀ ਜਹਾਜ਼ ਵਾਲੇ ਉਸ ਦੇ ਧਨ ਦੇ ਰਾਹੀ ਧਨੀ ਹੋ ਗਏ! ਅਤੇ ਇੱਕ ਘੰਟੇ ਵਿੱਚ ਹੀ ਉਹ ਬਰਬਾਦ ਹੋ ਗਈ ਹੈ!’
20
“ਹੇ ਸਵਰਗ, ਉਸ ਤੇ ਆਨੰਦ ਕਰੋ! ਪਰਮੇਸ਼ਵਰ ਦੇ ਲੋਕੋ ਆਨੰਦ ਕਰੋ! ਰਸੂਲੋ ਅਤੇ ਨਬੀਓ ਆਨੰਦ ਕਰੋ! ਕਿਉਂਕਿ ਪਰਮੇਸ਼ਵਰ ਨੇ ਉਸਦਾ ਨਿਆਂ ਕੀਤਾ ਹੈ ਅਤੇ ਤੁਹਾਡਾ ਬਦਲਾ ਉਸ ਤੋਂ ਲਿਆ।”
21
ਤਦ ਇੱਕ ਬਲਵਾਨ ਸਵਰਗਦੂਤ ਨੇ ਇੱਕ ਪੱਥਰ ਵੱਡੇ ਚੱਕੀ ਦੇ ਪੁੜੇ ਵਰਗਾ ਚੁੱਕ ਕੇ ਸਮੁੰਦਰ ਵਿੱਚ ਸੁੱਟ ਦਿੱਤਾ, ਅਤੇ ਆਖਿਆ: “ਇਸੇ ਤਰ੍ਹਾ ਦੀ ਹਿੰਸਾ ਦੇ ਨਾਲ ਮਹਾਨ ਨਗਰ ਬਾਬੇਲ ਜੋਰ ਨਾਲ ਡੇਗੀ ਜਾਵੇਗੀ, ਅਤੇ ਫਿਰ ਕਦੇ ਉਸਦਾ ਪਤਾ ਨਹੀਂ ਲੱਗੇਗਾ।
22
ਬਰਬਤਾਂ ਅਤੇ ਗਾਇਕਾਂ ਬੰਸਰੀ ਅਤੇ ਤੁਰ੍ਹੀ ਵਜਾਉਣ ਵਾਲਿਆ ਦਾ ਸੰਗੀਤ, ਫਿਰ ਕਦੇ ਤੁਹਾਡੇ ਵਿੱਚ ਨਹੀਂ ਸੁਣਾਇਆ ਜਾਵੇਗਾ। ਕਿਸੇ ਵੀ ਕਾਰੀਗਰ ਦਾ ਕਾਮਾ ਤੁਹਾਡੇ ਵਿੱਚ ਫਿਰ ਕਦੇ ਨਾ ਲੱਭੇਗਾ। ਹੁਣ ਤੋਂ ਚੱਕੀ ਦੀ ਆਵਾਜ਼ ਫਿਰ ਕਦੇ ਨਾ ਸੁਣਾਈ ਜਾਵੇਗੀ
23
ਦੀਵੇ ਦੀ ਰੋਸ਼ਨੀ ਤੁਹਾਡੇ ਵਿੱਚ ਫਿਰ ਕਦੇ ਨਾ ਚਮਕੇਗੀ, ਲਾੜੇ ਅਤੇ ਲਾੜੀ ਦੀ ਆਵਾਜ਼ ਤੁਹਾਡੇ ਵਿੱਚ ਫਿਰ ਕਦੇ ਨਾ ਸੁਣਾਈ ਜਾਵੇਗੀ। ਤੇਰੇ ਵਪਾਰੀ ਤਾਂ ਧਰਤੀ ਦੇ ਸਭ ਤੋਂ ਸ਼ਕਤੀਸ਼ਾਲੀ ਸਨ। ਤੇਰੇ ਝੂਠੇ ਜਾਦੂ ਨਾਲ ਤੁਸੀਂ ਦੁਨੀਆਂ ਦੇ ਸਾਰੇ ਲੋਕਾਂ ਨੂੰ ਧੋਖਾ ਦਿੱਤਾ।
24
ਉਸ ਵਿੱਚੋਂ ਹੀ ਨਬੀਆਂ ਅਤੇ ਪਵਿੱਤਰ ਲੋਕਾਂ, ਜਿਹੜੇ ਧਰਤੀ ਉੱਤੇ ਮਾਰੇ ਉਹਨਾਂ ਸਭਨਾ ਦਾ ਲਹੂ ਪਾਇਆ ਗਿਆ।”
← Chapter 17
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 19 →
All chapters:
1
2
3
4
5
6
7
8
9
10
11
12
13
14
15
16
17
18
19
20
21
22