bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2022 (ਪੰਜਾਬੀ ਮੌਜੂਦਾ ਤਰਜਮਾ)
/
Revelation 22
Revelation 22
Punjabi 2022 (ਪੰਜਾਬੀ ਮੌਜੂਦਾ ਤਰਜਮਾ)
← Chapter 21
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
1
ਤਦ ਸਵਰਗਦੂਤ ਨੇ ਮੈਨੂੰ ਜੀਵਨ ਦੇ ਜਲ ਦੀ ਨਦੀ ਵਿਖਾਈ, ਜੋ ਬਲੌਰ ਵਾਂਗ ਸਾਫ਼ ਅਤੇ ਜੋ ਪਰਮੇਸ਼ਵਰ ਅਤੇ ਲੇਲੇ ਦੇ ਸਿੰਘਾਸਣ ਦੇ ਵਿੱਚਕਾਰੋ ਨਿਕਲਦੀ ਸੀ,
2
ਉਸ ਨਦੀ ਦੇ ਦੋਨਾਂ ਕਿਨਾਰਿਆ ਉੱਤੇ ਜੀਵਨ ਦਾ ਦਰੱਖਤ ਹੈ। ਜਿਸ ਨੂੰ ਬਾਰ੍ਹਾ ਪ੍ਰਕਾਰ ਦੇ ਫਲ ਲੱਗਦੇ ਹਨ, ਅਤੇ ਉਹ ਹਰ ਮਹੀਨੇ ਆਪਣਾ ਫਲ ਦਿੰਦਾ ਹੈ, ਅਤੇ ਉਸਦੇ ਪੱਤੇ ਰਾਸ਼ਟਰਾ ਦੇ ਇਲਾਜ ਲਈ ਹਨ।
3
ਹੁਣ ਅਗਾਹਾਂ ਨੂੰ ਕੋਈ ਸਰਾਪ ਨਹੀਂ ਹੋਵੇਗਾ। ਅਤੇ ਪਰਮੇਸ਼ਵਰ ਅਤੇ ਲੇਲੇ ਦਾ ਸਿੰਘਾਸਣ ਉਸ ਵਿੱਚ ਹੋਵੇਗਾ ਉਹਨਾਂ ਦੇ ਦਾਸ ਉਹਨਾਂ ਦੀ ਬੰਦਗੀ ਕਰਨਗੇ।
4
ਉਹ ਉਹਨਾਂ ਦਾ ਚਿਹਰਾ ਵੇਖਣਗੇ, ਅਤੇ ਪਰਮੇਸ਼ਵਰ ਦਾ ਨਾਮ ਉਹਨਾਂ ਦੇ ਮੱਥੇ ਤੇ ਹੋਵੇਗਾ।
5
ਅਤੇ ਅੱਗੇ ਤੋਂ ਉੱਥੇ ਰਾਤ ਨਾ ਹੋਵੇਗੀ। ਉਹਨਾਂ ਨੂੰ ਨਾ ਸੂਰਜ ਦੀ ਰੋਸ਼ਨੀ ਦੀ ਨਾ ਦੀਵੇ ਦੀ ਰੋਸ਼ਨੀ ਦੀ ਲੋੜ ਹੋਵੇਗੀ, ਕਿਉ ਜੋ ਪ੍ਰਭੂ ਪਰਮੇਸ਼ਵਰ ਉਹਨਾਂ ਨੂੰ ਰੋਸ਼ਨੀ ਦੇਵੇਗਾ। ਅਤੇ ਉਹ ਹਮੇਸ਼ਾ ਲਈ ਰਾਜ ਕਰਨਗੇ।
6
ਸਵਰਗਦੂਤ ਨੇ ਮੈਨੂੰ ਆਖਿਆ, “ਇਹ ਵਚਨ ਵਿਸ਼ਵਾਸਯੋਗ ਅਤੇ ਸੱਚੇ ਹਨ। ਪ੍ਰਭੂ, ਜੋ ਨਬੀਆਂ ਨੂੰ ਪ੍ਰੇਰਨਾ ਦਿੰਦਾ ਹੈ, ਉਹਨਾਂ ਨੇ ਆਪਣੇ ਸਵਰਗਦੂਤ ਨੂੰ ਭੇਜਿਆ, ਜਿਹੜੀਆਂ ਗੱਲਾਂ ਛੇਤੀ ਹੋਣੀਆਂ ਹਨ ਸੋ ਆਪਣਿਆਂ ਦਾਸਾਂ ਨੂੰ ਵਿਖਾਵੇ।”
7
“ਵੇਖ, ਮੈਂ ਛੇਤੀ ਆਉਂਦਾ ਹਾਂ! ਮੁਬਾਰਕ ਹੈ ਉਹ ਜਿਹੜਾ ਇਨ੍ਹਾਂ ਪੁਸਤਕ ਵਿੱਚ ਲਿਖੀਆ ਹੋਈਆ ਭਵਿੱਖਬਾਣੀਆ ਦੀਆ ਗੱਲਾਂ ਦੀ ਪਾਲਣਾ ਕਰਦਾ ਹੈ।”
8
ਮੈਂ ਯੋਹਨ ਉਹ ਹਾਂ, ਜਿਸ ਨੇ ਇਨ੍ਹਾਂ ਗੱਲਾਂ ਨੂੰ ਵੇਖਿਆ ਅਤੇ ਸੁਣਿਆ। ਅਤੇ ਜਦੋਂ ਮੈਂ ਇਨ੍ਹਾਂ ਗੱਲਾਂ ਨੂੰ ਵੇਖਿਆ ਅਤੇ ਸੁਣਿਆ, ਤਾਂ ਮੈਂ ਸਵਰਗਦੂਤ ਦੇ ਪੈਰੀ ਡਿੱਗ ਕੇ ਉਸਦੀ ਮਹਿਮਾ ਕਰਨ ਲੱਗਾ ਜਿਸ ਨੇ ਮੈਨੂੰ ਇਹ ਸਭ ਵਿਖਾਇਆ ਸੀ।
9
ਪਰ ਉਸਨੇ ਮੈਨੂੰ ਆਖਿਆ, “ਇਸ ਤਰ੍ਹਾਂ ਨਾ ਕਰ! ਮੈਂ ਵੀ ਤੇਰੇ ਅਤੇ ਨਬੀਆਂ ਦੇ ਜੋ ਤੇਰੇ ਭਰਾ ਹਨ ਅਤੇ ਉਹਨਾਂ ਦੇ ਜਿਹੜੇ ਇਨ੍ਹਾਂ ਪੋਥੀ ਦੀਆ ਗੱਲਾਂ ਦੀ ਪਾਲਨਾ ਕਰਦੇ ਹਨ, ਨਾਲ ਦਾ ਦਾਸ ਹਾਂ। ਪਰਮੇਸ਼ਵਰ ਦੀ ਮਹਿਮਾ ਕਰ!”
10
ਤਦ ਉਸਨੇ ਮੈਨੂੰ ਆਖਿਆ, “ਇਸ ਪੋਥੀ ਦੀ ਭਵਿੱਖਬਾਣੀਆ ਦੀਆ ਗੱਲਾਂ ਉੱਤੇ ਮੋਹਰ ਨਾ ਲਗਾ, ਕਿਉਂਕਿ ਸਮਾਂ ਨੇੜੇ ਹੈ।
11
ਜਿਹੜਾ ਗਲਤ ਕਰਦਾ ਹੈ ਉਹ ਅਗਾਹਾਂ ਨੂੰ ਗਲਤ ਹੀ ਕਰੀ ਜਾਵੇ; ਅਤੇ ਜਿਹੜਾ ਅਸ਼ੁੱਧ ਹੈ ਉਹ ਅਗਾਹਾਂ ਨੂੰ ਅਸ਼ੁੱਧ ਹੋਈ ਜਾਵੇ ਅਤੇ ਜਿਹੜਾ ਧਰਮੀ ਹੈ ਉਹ ਅਗਾਹਾਂ ਨੂੰ ਧਰਮੀ ਹੋਈ ਜਾਵੇ; ਅਤੇ ਜਿਹੜਾ ਪਵਿੱਤਰ ਹੈ ਉਹ ਅਗਾਹਾਂ ਨੂੰ ਪਵਿੱਤਰ ਹੋਈ ਜਾਵੇ।”
12
“ਵੇਖੋ, ਮੈਂ ਜਲਦੀ ਆਉਂਦਾ ਹਾਂ! ਮੇਰਾ ਇਨਾਮ ਮੇਰੇ ਕੋਲ ਹੈ, ਮੈ ਹਰ ਇੱਕ ਆਦਮੀ ਨੂੰ ਉਸਦੇ ਕੰਮਾਂ ਦੇ ਅਨੁਸਾਰ ਫਲ ਦੇਵਾਂਗਾ।
13
ਮੈਂ ਅਲਫਾ ਅਤੇ ਓਮੇਗਾ ਹਾਂ, ਅਤੇ ਪਹਿਲਾਂ ਅਤੇ ਪਿਛਲਾ, ਸ਼ੁਰੂਆਤ ਅਤੇ ਅੰਤ ਹਾਂ।
14
“ਮੁਬਾਰਕ ਹਨ ਉਹ ਜਿਹੜੇ ਆਪਣੇ ਬਸਤਰ ਧੋ ਲੈਂਦੇ ਹਨ, ਉਹਨਾਂ ਨੂੰ ਜੀਵਨ ਦੇ ਦਰੱਖਤ ਉੱਤੇ ਹੱਕ ਹੋਵੇ ਅਤੇ ਉਹ ਦਰਵਾਜ਼ਿਆਂ ਰਾਹੀ ਉਸ ਸ਼ਹਿਰ ਵਿੱਚ ਪਰਵੇਸ਼ ਕਰਨ।
15
ਬਾਹਰ ਕੁੱਤੇ ਹਨ, ਜਾਦੂਗਰ, ਵਿਭਚਾਰੀ, ਖੂਨੀ, ਮੂਰਤੀ ਪੂਜਕ, ਅਤੇ ਹਰ ਕੋਈ ਜਿਹੜਾ ਝੂਠ ਨੂੰ ਪਿਆਰ ਕਰਦਾ ਅਭਿਆਸ ਕਰਦਾ ਹੈ।
16
“ਮੈਂ, ਯਿਸ਼ੂ, ਆਪਣੇ ਦੂਤ ਨੂੰ ਕਲੀਸਿਆਵਾਂ ਦੇ ਕੋਲ ਇਨ੍ਹਾਂ ਗੱਲਾਂ ਦੀ ਗਵਾਹੀ ਦੇਣ ਭੇਜਿਆ ਹੈ। ਮੈਂ ਦਾਵੀਦ ਦੀ ਜੜ੍ਹ ਅਤੇ ਅੰਸ ਹਾਂ, ਅਤੇ ਸਵੇਰ ਦਾ ਚਮਕਦਾ ਹੋਇਆ ਤਾਰਾ।”
17
ਆਤਮਾ ਅਤੇ ਲਾੜੀ ਆਖਦੀ ਹੈ, “ਆਓ!” ਅਤੇ ਜਿਹੜਾ ਸੁਣਦਾ ਹੈ ਉਹ ਆਖੇ, “ਆਓ!” ਜਿਹੜਾ ਪਿਆਸਾ ਹੈ ਉਹ ਆਵੇ; ਅਤੇ ਜਿਹੜਾ ਚਾਹੇ ਉਹ ਜੀਵਨ ਜਲ ਮੁ਼ਫ਼ਤ ਲਵੇ।
18
ਮੈਂ ਹਰ ਇੱਕ ਨੂੰ ਜਿਹੜਾ ਇਸ ਪੋਥੀ ਦੀ ਭਵਿੱਖਬਾਣੀਆ ਦੀਆ ਸ਼ਬਦਾ ਨੂੰ ਸੁਣਦਾ ਹੈ: ਜੇ ਕੋਈ ਵੀ ਇਨ੍ਹਾਂ ਵਿੱਚ ਕੁਝ ਹੋਰ ਸ਼ਾਮਲ ਕਰੇ, ਤਾਂ ਪਰਮੇਸ਼ਵਰ ਉਹਨਾਂ ਮਹਾਂਮਾਰੀਆਂ ਨੂੰ ਜਿਨ੍ਹਾਂ ਦਾ ਵਰਣਨ ਇਸ ਵਿੱਚ ਕੀਤਾ ਗਿਆ ਹੈ ਉਸ ਉੱਤੇ ਲਿਆਵੇਗਾ।
19
ਜੇ ਕੋਈ ਇਨ੍ਹਾਂ ਪੋਥੀ ਦੀ ਭਵਿੱਖਬਾਣੀਆ ਦੀਆ ਸ਼ਬਦਾ ਵਿੱਚੋਂ ਕੁਝ ਘਟਾਵੇ, ਤਾਂ ਪਰਮੇਸ਼ਵਰ ਜੀਵਨ ਦੇ ਰੁੱਖ ਅਤੇ ਉਸ ਪਵਿੱਤਰ ਸ਼ਹਿਰ ਵਿੱਚੋਂ, ਜਿਸਦਾ ਵਰਣਨ ਇਸ ਅਭਿਲੇਖ ਵਿੱਚ ਕੀਤਾ ਗਿਆ ਹੈ ਉਸ ਮਨੁੱਖ ਦਾ ਹਿੱਸਾ ਘਟਾਵੇਗਾ।
20
ਜਿਹੜਾ ਇਨ੍ਹਾਂ ਗੱਲਾਂ ਦੀ ਗਵਾਹੀ ਦਿੰਦਾ ਅਤੇ ਆਖਦਾ ਹੈ, “ਹਾਂ, ਮੈਂ ਛੇਤੀ ਆਉਂਦਾ ਹਾਂ।” ਆਮੀਨ। ਪ੍ਰਭੂ ਯਿਸ਼ੂ, ਆਓ।
21
ਪ੍ਰਭੂ ਯਿਸ਼ੂ ਦੀ ਕਿਰਪਾ ਪਰਮੇਸ਼ਵਰ ਦੇ ਲੋਕਾਂ ਦੇ ਨਾਲ ਹੋਵੇ। ਆਮੀਨ।
← Chapter 21
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
All chapters:
1
2
3
4
5
6
7
8
9
10
11
12
13
14
15
16
17
18
19
20
21
22