bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi Standard Bible (Punjabi Standard Bible) 2023
/
Luke 4
Luke 4
Punjabi Standard Bible (Punjabi Standard Bible) 2023
← Chapter 3
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 5 →
1
ਯਿਸੂ ਪਵਿੱਤਰ ਆਤਮਾ ਨਾਲ ਭਰਪੂਰ ਹੋ ਕੇ ਯਰਦਨ ਨਦੀ ਤੋਂ ਵਾਪਸ ਮੁੜਿਆ ਅਤੇ ਪਵਿੱਤਰ ਆਤਮਾ ਦੀ ਅਗਵਾਈ ਨਾਲ ਉਜਾੜ ਵਿੱਚ ਗਿਆ
2
ਅਤੇ ਚਾਲੀ ਦਿਨ ਸ਼ੈਤਾਨ ਉਸ ਨੂੰ ਪਰਤਾਉਂਦਾ ਰਿਹਾ; ਉਨ੍ਹਾਂ ਦਿਨਾਂ ਵਿੱਚ ਉਸ ਨੇ ਕੁਝ ਨਾ ਖਾਧਾ ਅਤੇ ਜਦੋਂ ਉਹ ਦਿਨ ਪੂਰੇ ਹੋ ਗਏ ਤਾਂ ਉਸ ਨੂੰ ਭੁੱਖ ਲੱਗੀ।
3
ਤਦ ਸ਼ੈਤਾਨ ਨੇ ਉਸ ਨੂੰ ਕਿਹਾ, “ਜੇ ਤੂੰ ਪਰਮੇਸ਼ਰ ਦਾ ਪੁੱਤਰ ਹੈਂ ਤਾਂ ਇਸ ਪੱਥਰ ਨੂੰ ਕਹਿ ਕਿ ਰੋਟੀ ਬਣ ਜਾਵੇ।”
4
ਯਿਸੂ ਨੇ ਉਸ ਨੂੰ ਉੱਤਰ ਦਿੱਤਾ, “ਲਿਖਿਆ ਹੈ: ‘ਮਨੁੱਖ ਸਿਰਫ ਰੋਟੀ ਨਾਲ ਹੀ ਜੀਉਂਦਾ ਨਹੀਂ ਰਹੇਗਾ’ ।”
5
ਫਿਰ ਸ਼ੈਤਾਨ ਨੇ ਉਸ ਨੂੰ ਉਤਾਂਹ ਲਿਜਾ ਕੇ ਇੱਕ ਪਲ ਵਿੱਚ ਸੰਸਾਰ ਦੇ ਸਾਰੇ ਰਾਜ ਵਿਖਾਏ
6
ਅਤੇ ਉਸ ਨੂੰ ਕਿਹਾ, “ਮੈਂ ਇਹ ਸਾਰਾ ਅਧਿਕਾਰ ਅਤੇ ਇਨ੍ਹਾਂ ਦੀ ਸ਼ਾਨ ਤੈਨੂੰ ਦੇ ਦਿਆਂਗਾ, ਕਿਉਂਕਿ ਇਹ ਮੈਨੂੰ ਦਿੱਤਾ ਗਿਆ ਹੈ ਅਤੇ ਮੈਂ ਜਿਸ ਨੂੰ ਚਾਹਾਂ ਉਸ ਨੂੰ ਦਿੰਦਾ ਹਾਂ।
7
ਇਸ ਲਈ ਜੇ ਤੂੰ ਮੇਰੇ ਅੱਗੇ ਮੱਥਾ ਟੇਕੇਂ ਤਾਂ ਇਹ ਸਭ ਕੁਝ ਤੇਰਾ ਹੋ ਜਾਵੇਗਾ।”
8
ਯਿਸੂ ਨੇ ਉਸ ਨੂੰ ਕਿਹਾ, “ ਲਿਖਿਆ ਹੈ: ਤੂੰ ਪ੍ਰਭੂ ਆਪਣੇ ਪਰਮੇਸ਼ਰ ਨੂੰ ਹੀ ਮੱਥਾ ਟੇਕ ਅਤੇ ਸਿਰਫ ਉਸੇ ਦੀ ਸੇਵਾ ਕਰ।”
9
ਤਦ ਸ਼ੈਤਾਨ ਨੇ ਉਸ ਨੂੰ ਯਰੂਸ਼ਲਮ ਵਿੱਚ ਲੈ ਜਾ ਕੇ ਹੈਕਲ ਦੇ ਸਿਖਰ ਉੱਤੇ ਖੜ੍ਹਾ ਕੀਤਾ ਅਤੇ ਉਸ ਨੂੰ ਕਿਹਾ, “ਜੇ ਤੂੰ ਪਰਮੇਸ਼ਰ ਦਾ ਪੁੱਤਰ ਹੈਂ ਤਾਂ ਆਪਣੇ ਆਪ ਨੂੰ ਇੱਥੋਂ ਹੇਠਾਂ ਸੁੱਟ ਦੇ
10
ਕਿਉਂਕਿ ਲਿਖਿਆ ਹੈ: ਉਹ ਤੇਰੇ ਲਈ ਆਪਣੇ ਦੂਤਾਂ ਨੂੰ ਹੁਕਮ ਦੇਵੇਗਾ ਕਿ ਤੇਰੀ ਰਾਖੀ ਕਰਨ
11
ਅਤੇ ਉਹ ਤੈਨੂੰ ਹੱਥਾਂ ਉੱਤੇ ਚੁੱਕ ਲੈਣਗੇ, ਕਿਤੇ ਅਜਿਹਾ ਨਾ ਹੋਵੇ ਕਿ ਪੱਥਰ ਨਾਲ ਤੇਰੇ ਪੈਰ ਨੂੰ ਸੱਟ ਲੱਗੇ।”
12
ਪਰ ਯਿਸੂ ਨੇ ਉਸ ਨੂੰ ਉੱਤਰ ਦਿੱਤਾ, “ਕਿਹਾ ਗਿਆ ਹੈ, ‘ਤੂੰ ਪ੍ਰਭੂ ਆਪਣੇ ਪਰਮੇਸ਼ਰ ਨੂੰ ਨਾ ਪਰਖੀਂ’।”
13
ਜਦੋਂ ਸ਼ੈਤਾਨ ਹਰ ਤਰ੍ਹਾਂ ਦਾ ਪਰਤਾਵਾ ਕਰ ਚੁੱਕਾ ਤਾਂ ਕੁਝ ਸਮੇਂ ਲਈ ਉਸ ਕੋਲੋਂ ਚਲਾ ਗਿਆ।
14
ਫਿਰ ਯਿਸੂ ਆਤਮਾ ਦੀ ਸਮਰੱਥਾ ਵਿੱਚ ਗਲੀਲ ਨੂੰ ਵਾਪਸ ਆਇਆ ਅਤੇ ਉਸ ਦੀ ਚਰਚਾ ਆਲੇ-ਦੁਆਲੇ ਦੇ ਸਾਰੇ ਇਲਾਕੇ ਵਿੱਚ ਫੈਲ ਗਈ।
15
ਉਹ ਉਨ੍ਹਾਂ ਦੇ ਸਭਾ-ਘਰਾਂ ਵਿੱਚ ਉਪਦੇਸ਼ ਦਿੰਦਾ ਸੀ ਅਤੇ ਸਭ ਲੋਕ ਉਸ ਦੀ ਵਡਿਆਈ ਕਰਦੇ ਸਨ।
16
ਫਿਰ ਉਹ ਨਾਸਰਤ ਵਿੱਚ ਜਿੱਥੇ ਉਸ ਦਾ ਪਾਲਣ-ਪੋਸ਼ਣ ਹੋਇਆ ਸੀ, ਆਇਆ ਅਤੇ ਆਪਣੀ ਰੀਤ ਅਨੁਸਾਰ ਸਬਤ ਦੇ ਦਿਨ ਸਭਾ-ਘਰ ਵਿੱਚ ਜਾ ਕੇ ਪੜ੍ਹਨ ਲਈ ਖੜ੍ਹਾ ਹੋਇਆ।
17
ਉਸ ਨੂੰ ਯਸਾਯਾਹ ਨਬੀ ਦੀ ਪੁਸਤਕ ਦਿੱਤੀ ਗਈ ਅਤੇ ਉਸ ਨੇ ਪੁਸਤਕ ਖੋਲ੍ਹ ਕੇ ਉਹ ਥਾਂ ਕੱਢੀ ਜਿੱਥੇ ਲਿਖਿਆ ਸੀ:
18
ਪ੍ਰਭੂ ਦਾ ਆਤਮਾ ਮੇਰੇ ਉੱਤੇ ਹੈ, ਕਿਉਂਕਿ ਉਸ ਨੇ ਗਰੀਬਾਂ ਨੂੰ ਖੁਸ਼ਖ਼ਬਰੀ ਸੁਣਾਉਣ ਲਈ ਮੈਨੂੰ ਮਸਹ ਕੀਤਾ ਹੈ। ਉਸ ਨੇ ਮੈਨੂੰ ਭੇਜਿਆ ਕਿ ਬੰਦੀਆਂ ਨੂੰ ਛੁਟਕਾਰੇ ਦਾ ਅਤੇ ਅੰਨ੍ਹਿਆਂ ਨੂੰ ਦ੍ਰਿਸ਼ਟੀ ਪਾਉਣ ਦਾ ਪ੍ਰਚਾਰ ਕਰਾਂ ਅਤੇ ਸਤਾਏ ਹੋਇਆਂ ਨੂੰ ਛੁਡਾਵਾਂ
19
ਅਤੇ ਪ੍ਰਭੂ ਦੀ ਕਿਰਪਾ ਦੇ ਸਾਲ ਦਾ ਪ੍ਰਚਾਰ ਕਰਾਂ।
20
ਫਿਰ ਯਿਸੂ ਨੇ ਪੁਸਤਕ ਬੰਦ ਕਰਕੇ ਸੇਵਕ ਨੂੰ ਦਿੱਤੀ ਅਤੇ ਬੈਠ ਗਿਆ ਅਤੇ ਸਭਾ-ਘਰ ਵਿੱਚ ਸਾਰਿਆਂ ਦੀਆਂ ਅੱਖਾਂ ਉਸੇ ਉੱਤੇ ਲੱਗੀਆਂ ਹੋਈਆਂ ਸਨ।
21
ਤਦ ਉਹ ਉਨ੍ਹਾਂ ਨੂੰ ਕਹਿਣ ਲੱਗਾ, “ਅੱਜ ਤੁਹਾਡੇ ਸੁਣਦਿਆਂ ਇਹ ਲਿਖਤ ਪੂਰੀ ਹੋਈ ਹੈ।”
22
ਸਭ ਲੋਕ ਉਸ ਦੀ ਪ੍ਰਸ਼ੰਸਾ ਕਰਨ ਅਤੇ ਉਸ ਦੇ ਮੂੰਹੋਂ ਨਿੱਕਲਣ ਵਾਲੇ ਕਿਰਪਾ ਦੇ ਵਚਨਾਂ ਤੋਂ ਹੈਰਾਨ ਹੋ ਕੇ ਕਹਿਣ ਲੱਗੇ, “ਕੀ ਇਹ ਯੂਸੁਫ਼ ਦਾ ਪੁੱਤਰ ਨਹੀਂ?”
23
ਉਸ ਨੇ ਉਨ੍ਹਾਂ ਨੂੰ ਕਿਹਾ, “ਨਿਰਸੰਦੇਹ ਤੁਸੀਂ ਮੇਰੇ ਵਿਖੇ ਇਹ ਕਹਾਵਤ ਕਹੋਗੇ, ‘ਹੇ ਵੈਦ ਆਪਣੇ ਆਪ ਨੂੰ ਚੰਗਾ ਕਰ; ਜੋ ਕੁਝ ਅਸੀਂ ਕਫ਼ਰਨਾਹੂਮ ਵਿੱਚ ਹੁੰਦਾ ਸੁਣਿਆ, ਉਹ ਇੱਥੇ ਆਪਣੇ ਨਗਰ ਵਿੱਚ ਵੀ ਕਰ’।”
24
ਉਸ ਨੇ ਕਿਹਾ, “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਕੋਈ ਨਬੀ ਆਪਣੇ ਨਗਰ ਵਿੱਚ ਪਰਵਾਨ ਨਹੀਂ ਹੁੰਦਾ।
25
ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਏਲੀਯਾਹ ਦੇ ਦਿਨਾਂ ਵਿੱਚ ਜਦੋਂ ਸਾਢੇ ਤਿੰਨ ਸਾਲ ਅਕਾਸ਼ ਬੰਦ ਰਿਹਾ ਅਤੇ ਸਾਰੇ ਦੇਸ ਵਿੱਚ ਵੱਡਾ ਕਾਲ ਪੈ ਗਿਆ ਤਾਂ ਇਸਰਾਏਲ ਵਿੱਚ ਬਹੁਤ ਸਾਰੀਆਂ ਵਿਧਵਾਵਾਂ ਸਨ,
26
ਪਰ ਏਲੀਯਾਹ ਨੂੰ ਉਨ੍ਹਾਂ ਵਿੱਚੋਂ ਸੈਦਾ ਦੇ ਸਾਰਿਪਥ ਨਗਰ ਦੀ ਵਿਧਵਾ ਔਰਤ ਤੋਂ ਇਲਾਵਾ ਹੋਰ ਕਿਸੇ ਕੋਲ ਨਹੀਂ ਭੇਜਿਆ ਗਿਆ
27
ਅਤੇ ਅਲੀਸ਼ਾ ਨਬੀ ਦੇ ਸਮੇਂ ਇਸਰਾਏਲ ਵਿੱਚ ਬਹੁਤ ਸਾਰੇ ਕੋੜ੍ਹੀ ਸਨ, ਪਰ ਸੁਰਿਯਾਨੀ ਨਾਮਾਨ ਤੋਂ ਇਲਾਵਾ ਉਨ੍ਹਾਂ ਵਿੱਚੋਂ ਕਿਸੇ ਨੂੰ ਸ਼ੁੱਧ ਨਹੀਂ ਕੀਤਾ ਗਿਆ।”
28
ਇਹ ਗੱਲਾਂ ਸੁਣਦੇ ਹੀ ਸਭਾ-ਘਰ ਵਿੱਚ ਸਭ ਕ੍ਰੋਧ ਨਾਲ ਭਰ ਗਏ
29
ਅਤੇ ਉੱਠ ਕੇ ਉਸ ਨੂੰ ਨਗਰੋਂ ਬਾਹਰ ਕੱਢ ਦਿੱਤਾ ਅਤੇ ਉਸ ਨੂੰ ਉਸ ਪਹਾੜ ਦੀ ਟੀਸੀ ਉੱਤੇ ਲੈ ਗਏ ਜਿਸ ਉੱਤੇ ਉਨ੍ਹਾਂ ਦਾ ਨਗਰ ਵੱਸਿਆ ਹੋਇਆ ਸੀ ਤਾਂਕਿ ਉਸ ਨੂੰ ਹੇਠਾਂ ਸੁੱਟ ਦੇਣ।
30
ਪਰ ਉਹ ਉਨ੍ਹਾਂ ਵਿੱਚੋਂ ਨਿੱਕਲ ਕੇ ਚਲਾ ਗਿਆ।
31
ਫਿਰ ਉਹ ਗਲੀਲ ਦੇ ਕਫ਼ਰਨਾਹੂਮ ਨਗਰ ਨੂੰ ਆਇਆ ਅਤੇ ਸਬਤ ਦੇ ਦਿਨ ਲੋਕਾਂ ਨੂੰ ਉਪਦੇਸ਼ ਦੇਣ ਲੱਗਾ।
32
ਉਹ ਉਸ ਦੇ ਉਪਦੇਸ਼ ਤੋਂ ਹੈਰਾਨ ਹੋਏ, ਕਿਉਂਕਿ ਉਸ ਦਾ ਵਚਨ ਅਧਿਕਾਰ ਨਾਲ ਸੀ।
33
ਸਭਾ-ਘਰ ਵਿੱਚ ਇੱਕ ਮਨੁੱਖ ਸੀ ਜਿਸ ਵਿੱਚ ਭ੍ਰਿਸ਼ਟ ਆਤਮਾ ਸੀ। ਉਹ ਉੱਚੀ ਅਵਾਜ਼ ਵਿੱਚ ਚੀਕਿਆ,
34
“ਹੇ ਯਿਸੂ ਨਾਸਰੀ, ਤੇਰਾ ਸਾਡੇ ਨਾਲ ਕੀ ਕੰਮ? ਕੀ ਤੂੰ ਸਾਨੂੰ ਨਾਸ ਕਰਨ ਆਇਆ ਹੈਂ? ਮੈਂ ਜਾਣਦਾ ਹਾਂ ਕਿ ਤੂੰ ਕੌਣ ਹੈਂ—ਪਰਮੇਸ਼ਰ ਦਾ ਪਵਿੱਤਰ ਜਨ।”
35
ਤਦ ਯਿਸੂ ਨੇ ਉਸ ਨੂੰ ਝਿੜਕਦੇ ਹੋਏ ਕਿਹਾ, “ਚੁੱਪ ਹੋ ਜਾ ਅਤੇ ਇਸ ਵਿੱਚੋਂ ਨਿੱਕਲ ਜਾ!” ਤਾਂ ਦੁਸ਼ਟ ਆਤਮਾ ਉਸ ਨੂੰ ਵਿਚਕਾਰ ਪਟਕ ਕੇ ਬਿਨਾਂ ਉਸ ਦਾ ਕੁਝ ਨੁਕਸਾਨ ਕੀਤੇ ਉਸ ਵਿੱਚੋਂ ਨਿੱਕਲ ਗਈ।
36
ਤਦ ਸਾਰੇ ਹੈਰਾਨ ਰਹਿ ਗਏ ਅਤੇ ਆਪਸ ਵਿੱਚ ਗੱਲਾਂ ਕਰਦੇ ਹੋਏ ਕਹਿਣ ਲੱਗੇ, “ਇਹ ਕਿਸ ਤਰ੍ਹਾਂ ਦਾ ਵਚਨ ਹੈ? ਉਹ ਅਧਿਕਾਰ ਅਤੇ ਸਮਰੱਥਾ ਨਾਲ ਭ੍ਰਿਸ਼ਟ ਆਤਮਾਵਾਂ ਨੂੰ ਹੁਕਮ ਦਿੰਦਾ ਹੈ ਅਤੇ ਉਹ ਨਿੱਕਲ ਜਾਂਦੀਆਂ ਹਨ।”
37
ਇਸ ਤਰ੍ਹਾਂ ਆਲੇ-ਦੁਆਲੇ ਦੇ ਇਲਾਕੇ ਵਿੱਚ ਹਰ ਥਾਂ ਉਸ ਦੀ ਚਰਚਾ ਫੈਲ ਗਈ।
38
ਫਿਰ ਉਹ ਸਭਾ-ਘਰ ਵਿੱਚੋਂ ਉੱਠ ਕੇ ਸ਼ਮਊਨ ਦੇ ਘਰ ਗਿਆ। ਸ਼ਮਊਨ ਦੀ ਸੱਸ ਨੂੰ ਤੇਜ ਬੁਖਾਰ ਚੜ੍ਹਿਆ ਹੋਇਆ ਸੀ ਅਤੇ ਚੇਲਿਆਂ ਨੇ ਉਸ ਦੇ ਲਈ ਯਿਸੂ ਨੂੰ ਬੇਨਤੀ ਕੀਤੀ।
39
ਤਦ ਯਿਸੂ ਨੇ ਉਸ ਦੇ ਕੋਲ ਖੜ੍ਹੇ ਹੋ ਕੇ ਬੁਖਾਰ ਨੂੰ ਝਿੜਕਿਆ ਅਤੇ ਉਸ ਦਾ ਬੁਖਾਰ ਉੱਤਰ ਗਿਆ ਅਤੇ ਉਹ ਤੁਰੰਤ ਉੱਠ ਕੇ ਉਨ੍ਹਾਂ ਦੀ ਸੇਵਾ ਕਰਨ ਲੱਗੀ।
40
ਜਦੋਂ ਸੂਰਜ ਛੁਪ ਗਿਆ ਤਾਂ ਉਹ ਸਭ ਆਪਣੇ ਰੋਗੀਆਂ ਨੂੰ ਜਿਹੜੇ ਕਈ ਤਰ੍ਹਾਂ ਦੀਆਂ ਬਿਮਾਰੀਆਂ ਨਾਲ ਪੀੜਿਤ ਸਨ ਯਿਸੂ ਕੋਲ ਲਿਆਏ ਅਤੇ ਉਸ ਨੇ ਉਨ੍ਹਾਂ ਵਿੱਚੋਂ ਹਰੇਕ ਉੱਤੇ ਹੱਥ ਰੱਖ ਕੇ ਉਨ੍ਹਾਂ ਨੂੰ ਚੰਗਾ ਕੀਤਾ।
41
ਬਹੁਤਿਆਂ ਵਿੱਚੋਂ ਦੁਸ਼ਟ ਆਤਮਾਵਾਂ ਵੀ ਚੀਕਾਂ ਮਾਰਦੀਆਂ ਅਤੇ ਇਹ ਕਹਿੰਦੀਆਂ ਹੋਈਆਂ ਨਿੱਕਲੀਆਂ, “ਤੂੰ ਪਰਮੇਸ਼ਰ ਦਾ ਪੁੱਤਰ ਹੈਂ!” ਪਰ ਉਹ ਉਨ੍ਹਾਂ ਨੂੰ ਝਿੜਕਦਾ ਅਤੇ ਬੋਲਣ ਨਹੀਂ ਦਿੰਦਾ ਸੀ, ਕਿਉਂਕਿ ਉਹ ਜਾਣਦੀਆਂ ਸਨ ਕਿ ਉਹ ਮਸੀਹ ਹੈ।
42
ਜਦੋਂ ਦਿਨ ਚੜ੍ਹਿਆ ਤਾਂ ਉਹ ਨਿੱਕਲ ਕੇ ਇੱਕ ਉਜਾੜ ਥਾਂ ਵਿੱਚ ਚਲਾ ਗਿਆ ਅਤੇ ਭੀੜ ਉਸ ਨੂੰ ਲੱਭਦੀ ਹੋਈ ਉਸ ਕੋਲ ਆਈ ਅਤੇ ਉਸ ਨੂੰ ਰੋਕਿਆ ਕਿ ਉਨ੍ਹਾਂ ਕੋਲੋਂ ਨਾ ਜਾਵੇ।
43
ਪਰ ਉਸ ਨੇ ਉਨ੍ਹਾਂ ਨੂੰ ਕਿਹਾ, “ਮੈਨੂੰ ਦੂਜੇ ਨਗਰਾਂ ਵਿੱਚ ਵੀ ਪਰਮੇਸ਼ਰ ਦੇ ਰਾਜ ਦੀ ਖੁਸ਼ਖ਼ਬਰੀ ਸੁਣਾਉਣਾ ਜ਼ਰੂਰੀ ਹੈ, ਕਿਉਂਕਿ ਮੈਨੂੰ ਇਸੇ ਲਈ ਭੇਜਿਆ ਗਿਆ ਹੈਂ।”
44
ਤਦ ਉਹ ਯਹੂਦਿਯਾ ਦੇ ਸਭਾ-ਘਰਾਂ ਵਿੱਚ ਪ੍ਰਚਾਰ ਕਰਦਾ ਰਿਹਾ।
← Chapter 3
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 5 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24