bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi Standard Bible (Punjabi Standard Bible) 2023
/
Luke 6
Luke 6
Punjabi Standard Bible (Punjabi Standard Bible) 2023
← Chapter 5
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 7 →
1
ਫਿਰ ਇਸ ਤਰ੍ਹਾਂ ਹੋਇਆ ਕਿ ਸਬਤ ਦੇ ਦਿਨ ਯਿਸੂ ਅਨਾਜ ਦੇ ਖੇਤਾਂ ਵਿੱਚੋਂ ਦੀ ਲੰਘ ਰਿਹਾ ਸੀ ਅਤੇ ਉਸ ਦੇ ਚੇਲੇ ਸਿੱਟੇ ਤੋੜਨ ਅਤੇ ਹੱਥਾਂ 'ਤੇ ਮਸਲ ਕੇ ਖਾਣ ਲੱਗੇ।
2
ਤਦ ਫ਼ਰੀਸੀਆਂ ਵਿੱਚੋਂ ਕੁਝ ਨੇ ਕਿਹਾ, “ਜੋ ਸਬਤ ਦੇ ਦਿਨ ਕਰਨਾ ਯੋਗ ਨਹੀਂ ਹੈ, ਤੁਸੀਂ ਕਿਉਂ ਕਰਦੇ ਹੋ?”
3
ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਕੀ ਤੁਸੀਂ ਇਹ ਨਹੀਂ ਪੜ੍ਹਿਆ ਕਿ ਜਦੋਂ ਦਾਊਦ ਨੂੰ ਭੁੱਖ ਲੱਗੀ ਅਤੇ ਉਸ ਦੇ ਸਾਥੀ ਉਸ ਦੇ ਨਾਲ ਸਨ ਤਾਂ ਉਸ ਨੇ ਕੀ ਕੀਤਾ?
4
ਕਿਵੇਂ ਉਹ ਪਰਮੇਸ਼ਰ ਦੇ ਘਰ ਵਿੱਚ ਗਿਆ ਅਤੇ ਹਜ਼ੂਰੀ ਦੀਆਂ ਰੋਟੀਆਂ ਲੈ ਕੇ ਖਾਧੀਆਂ ਅਤੇ ਆਪਣੇ ਸਾਥੀਆਂ ਨੂੰ ਵੀ ਦਿੱਤੀਆਂ ਜਿਨ੍ਹਾਂ ਨੂੰ ਖਾਣਾ ਯਾਜਕਾਂ ਦੇ ਬਿਨਾਂ ਹੋਰ ਕਿਸੇ ਨੂੰ ਯੋਗ ਨਹੀਂ ਹੈ?”
5
ਫਿਰ ਉਸ ਨੇ ਉਨ੍ਹਾਂ ਨੂੰ ਕਿਹਾ, “ਮਨੁੱਖ ਦਾ ਪੁੱਤਰ ਸਬਤ ਦੇ ਦਿਨ ਦਾ ਵੀ ਪ੍ਰਭੂ ਹੈ।”
6
ਫਿਰ ਇਸ ਤਰ੍ਹਾਂ ਹੋਇਆ ਕਿ ਇੱਕ ਹੋਰ ਸਬਤ ਦੇ ਦਿਨ ਉਹ ਸਭਾ-ਘਰ ਵਿੱਚ ਜਾ ਕੇ ਉਪਦੇਸ਼ ਦੇਣ ਲੱਗਾ। ਉੱਥੇ ਇੱਕ ਮਨੁੱਖ ਸੀ ਜਿਸ ਦਾ ਸੱਜਾ ਹੱਥ ਸੁੱਕਾ ਹੋਇਆ ਸੀ;
7
ਸ਼ਾਸਤਰੀ ਅਤੇ ਫ਼ਰੀਸੀ ਯਿਸੂ ਦੀ ਤਾਕ ਵਿੱਚ ਸਨ ਕਿ ਉਹ ਸਬਤ ਦੇ ਦਿਨ ਉਸ ਨੂੰ ਚੰਗਾ ਕਰਦਾ ਹੈ ਜਾਂ ਨਹੀਂ ਤਾਂਕਿ ਉਨ੍ਹਾਂ ਨੂੰ ਉਸ ਉੱਤੇ ਦੋਸ਼ ਲਾਉਣ ਦਾ ਮੌਕਾ ਮਿਲ ਸਕੇ।
8
ਪਰ ਯਿਸੂ ਉਨ੍ਹਾਂ ਦੇ ਵਿਚਾਰਾਂ ਨੂੰ ਜਾਣਦਾ ਸੀ। ਸੋ ਉਸ ਨੇ ਸੁੱਕੇ ਹੱਥ ਵਾਲੇ ਮਨੁੱਖ ਨੂੰ ਕਿਹਾ, “ਉੱਠ ਅਤੇ ਵਿਚਕਾਰ ਖੜ੍ਹਾ ਹੋ ਜਾ।” ਤਦ ਉਹ ਉੱਠ ਕੇ ਖੜ੍ਹਾ ਹੋ ਗਿਆ।
9
ਯਿਸੂ ਨੇ ਉਨ੍ਹਾਂ ਨੂੰ ਕਿਹਾ, “ਮੈਂ ਤੁਹਾਡੇ ਕੋਲੋਂ ਪੁੱਛਦਾ ਹਾਂ, ਕੀ ਸਬਤ ਦੇ ਦਿਨ ਭਲਾ ਕਰਨਾ ਯੋਗ ਹੈ ਜਾਂ ਬੁਰਾ ਕਰਨਾ; ਜਾਨ ਬਚਾਉਣਾ ਜਾਂ ਨਾਸ ਕਰਨਾ?”
10
ਫਿਰ ਉਸ ਨੇ ਚਾਰੇ ਪਾਸੇ ਉਨ੍ਹਾਂ ਸਾਰਿਆਂ ਵੱਲ ਵੇਖ ਕੇ ਉਸ ਮਨੁੱਖ ਨੂੰ ਕਿਹਾ, “ਆਪਣਾ ਹੱਥ ਅੱਗੇ ਕਰ।” ਤਾਂ ਉਸ ਨੇ ਕੀਤਾ ਅਤੇ ਉਸ ਦਾ ਹੱਥ ਚੰਗਾ ਹੋ ਗਿਆ।
11
ਪਰ ਉਹ ਗੁੱਸੇ ਨਾਲ ਭਰ ਗਏ ਅਤੇ ਆਪਸ ਵਿੱਚ ਸਲਾਹ ਕਰਨ ਲੱਗੇ ਕਿ ਯਿਸੂ ਦਾ ਕੀ ਕਰੀਏ।
12
ਫਿਰ ਉਨ੍ਹੀਂ ਦਿਨੀਂ ਇਸ ਤਰ੍ਹਾਂ ਹੋਇਆ ਕਿ ਉਹ ਪ੍ਰਾਰਥਨਾ ਕਰਨ ਲਈ ਪਹਾੜ ਉੱਤੇ ਗਿਆ ਅਤੇ ਸਾਰੀ ਰਾਤ ਪਰਮੇਸ਼ਰ ਅੱਗੇ ਪ੍ਰਾਰਥਨਾ ਕਰਦਾ ਰਿਹਾ।
13
ਜਦੋਂ ਦਿਨ ਚੜ੍ਹਿਆ ਤਾਂ ਉਸ ਨੇ ਆਪਣੇ ਚੇਲਿਆਂ ਨੂੰ ਸੱਦ ਕੇ ਉਨ੍ਹਾਂ ਵਿੱਚੋਂ ਬਾਰਾਂ ਨੂੰ ਚੁਣਿਆ ਜਿਨ੍ਹਾਂ ਨੂੰ ਉਸ ਨੇ ਰਸੂਲ ਨਾਮ ਵੀ ਦਿੱਤਾ, ਅਰਥਾਤ
14
ਸ਼ਮਊਨ ਜਿਸ ਦਾ ਨਾਮ ਉਸ ਨੇ ਪਤਰਸ ਰੱਖਿਆ ਅਤੇ ਉਸ ਦਾ ਭਰਾ ਅੰਦ੍ਰਿਯਾਸ, ਯਾਕੂਬ, ਯੂਹੰਨਾ, ਫ਼ਿਲਿੱਪੁਸ, ਬਰਥੁਲਮਈ,
15
ਮੱਤੀ, ਥੋਮਾ, ਹਲਫ਼ਈ ਦਾ ਪੁੱਤਰ ਯਾਕੂਬ, ਸ਼ਮਊਨ ਜਿਹੜਾ ਜ਼ੇਲੋਤੇਸ ਕਹਾਉਂਦਾ ਹੈ,
16
ਯਾਕੂਬ ਦਾ ਪੁੱਤਰ ਯਹੂਦਾ ਅਤੇ ਯਹੂਦਾ ਇਸਕਰਿਯੋਤੀ ਜਿਹੜਾ ਵਿਸ਼ਵਾਸਘਾਤੀ ਨਿੱਕਲਿਆ।
17
ਫਿਰ ਉਹ ਉਨ੍ਹਾਂ ਦੇ ਨਾਲ ਹੇਠਾਂ ਉੱਤਰ ਕੇ ਇੱਕ ਪੱਧਰੀ ਥਾਂ 'ਤੇ ਖੜ੍ਹਾ ਹੋ ਗਿਆ ਅਤੇ ਚੇਲਿਆਂ ਦਾ ਇੱਕ ਵੱਡਾ ਸਮੂਹ ਅਤੇ ਸਾਰੇ ਯਹੂਦਿਯਾ, ਯਰੂਸ਼ਲਮ ਅਤੇ ਸੂਰ ਅਤੇ ਸੈਦਾ ਦੇ ਤਟਵਰਤੀ ਇਲਾਕੇ ਤੋਂ ਲੋਕਾਂ ਦੀ ਇੱਕ ਵੱਡੀ ਭੀੜ ਵੀ ਉੱਥੇ ਸੀ
18
ਜਿਹੜੀ ਉਸ ਦੀ ਸੁਣਨ ਅਤੇ ਆਪਣੀਆਂ ਬਿਮਾਰੀਆਂ ਤੋਂ ਚੰਗੇ ਹੋਣ ਲਈ ਆਈ ਸੀ; ਭ੍ਰਿਸ਼ਟ ਆਤਮਾਵਾਂ ਤੋਂ ਦੁਖੀ ਲੋਕ ਵੀ ਚੰਗੇ ਕੀਤੇ ਗਏ।
19
ਸਭ ਲੋਕ ਉਸ ਨੂੰ ਛੂਹਣਾ ਚਾਹੁੰਦੇ ਸਨ, ਕਿਉਂਕਿ ਉਸ ਵਿੱਚੋਂ ਸਮਰੱਥਾ ਨਿੱਕਲ ਕੇ ਸਾਰਿਆਂ ਨੂੰ ਚੰਗਾ ਕਰ ਰਹੀ ਸੀ।
20
ਤਦ ਉਸ ਨੇ ਆਪਣੇ ਚੇਲਿਆਂ ਵੱਲ ਤੱਕ ਕੇ ਕਿਹਾ, “ਧੰਨ ਹੋ ਤੁਸੀਂ ਜਿਹੜੇ ਦੀਨ ਹੋ, ਕਿਉਂਕਿ ਪਰਮੇਸ਼ਰ ਦਾ ਰਾਜ ਤੁਹਾਡਾ ਹੈ।
21
ਧੰਨ ਹੋ ਤੁਸੀਂ ਜਿਹੜੇ ਹੁਣ ਭੁੱਖੇ ਹੋ, ਕਿਉਂਕਿ ਤੁਸੀਂ ਤ੍ਰਿਪਤ ਕੀਤੇ ਜਾਓਗੇ। ਧੰਨ ਹੋ ਤੁਸੀਂ ਜਿਹੜੇ ਹੁਣ ਰੋਂਦੇ ਹੋ, ਕਿਉਂਕਿ ਤੁਸੀਂ ਹੱਸੋਗੇ।
22
ਧੰਨ ਹੋ ਤੁਸੀਂ ਜਦੋਂ ਮਨੁੱਖ ਦੇ ਪੁੱਤਰ ਦੇ ਕਾਰਨ ਲੋਕ ਤੁਹਾਡੇ ਨਾਲ ਵੈਰ ਰੱਖਣ ਅਤੇ ਤੁਹਾਨੂੰ ਸਮਾਜ ਵਿੱਚੋਂ ਛੇਕ ਦੇਣ ਅਤੇ ਤਾਅਨੇ ਮਾਰਨ ਅਤੇ ਬੁਰਾ ਕਹਿ ਕੇ ਤੁਹਾਡਾ ਨਾਮ ਬਦਨਾਮ ਕਰਨ;
23
“ਉਸ ਦਿਨ ਅਨੰਦ ਕਰੋ ਅਤੇ ਖੁਸ਼ੀ ਨਾਲ ਉੱਛਲੋ, ਕਿਉਂਕਿ ਵੇਖੋ, ਤੁਹਾਡਾ ਪ੍ਰਤਿਫਲ ਸਵਰਗ ਵਿੱਚ ਬਹੁਤ ਹੈ; ਇਸ ਲਈ ਕਿ ਉਨ੍ਹਾਂ ਦੇ ਪੁਰਖਿਆਂ ਨੇ ਵੀ ਨਬੀਆਂ ਨਾਲ ਇਸੇ ਤਰ੍ਹਾਂ ਕੀਤਾ ਸੀ।”
24
“ਪਰ ਹਾਏ ਤੁਹਾਡੇ ਉੱਤੇ ਜੋ ਧਨਵਾਨ ਹੋ, ਕਿਉਂਕਿ ਤੁਸੀਂ ਆਪਣਾ ਸੁੱਖ ਭੋਗ ਚੁੱਕੇ।
25
ਹਾਏ ਤੁਹਾਡੇ ਉੱਤੇ ਜਿਹੜੇ ਹੁਣ ਰੱਜੇ ਹੋਏ ਹੋ, ਕਿਉਂਕਿ ਤੁਸੀਂ ਭੁੱਖੇ ਹੋਵੋਗੇ। ਹਾਏ ਤੁਹਾਡੇ ਉੱਤੇ ਜਿਹੜੇ ਹੁਣ ਹੱਸਦੇ ਹੋ, ਕਿਉਂਕਿ ਤੁਸੀਂ ਰੋਵੋਗੇ ਅਤੇ ਵਿਰਲਾਪ ਕਰੋਗੇ।
26
ਹਾਏ ਤੁਹਾਡੇ ਉੱਤੇ ਜਦੋਂ ਸਭ ਲੋਕ ਤੁਹਾਡੀ ਪ੍ਰਸ਼ੰਸਾ ਕਰਨ, ਕਿਉਂਕਿ ਉਨ੍ਹਾਂ ਦੇ ਪੁਰਖਿਆਂ ਨੇ ਵੀ ਝੂਠੇ ਨਬੀਆਂ ਨਾਲ ਇਸੇ ਤਰ੍ਹਾਂ ਕੀਤਾ ਸੀ।
27
“ਪਰ ਮੈਂ ਤੁਹਾਨੂੰ ਜਿਹੜੇ ਸੁਣਦੇ ਹੋ, ਕਹਿੰਦਾ ਹਾਂ, ਆਪਣੇ ਵੈਰੀਆਂ ਨੂੰ ਪਿਆਰ ਕਰੋ, ਜਿਹੜੇ ਤੁਹਾਡੇ ਨਾਲ ਨਫ਼ਰਤ ਕਰਦੇ ਹਨ ਉਨ੍ਹਾਂ ਦਾ ਭਲਾ ਕਰੋ।
28
ਜਿਹੜੇ ਤੁਹਾਨੂੰ ਸਰਾਪ ਦੇਣ ਉਨ੍ਹਾਂ ਨੂੰ ਅਸੀਸ ਦਿਓ; ਜਿਹੜੇ ਤੁਹਾਡੇ ਨਾਲ ਬੁਰਾ ਕਰਨ ਉਨ੍ਹਾਂ ਲਈ ਪ੍ਰਾਰਥਨਾ ਕਰੋ।
29
ਜਿਹੜਾ ਤੇਰੀ ਇੱਕ ਗੱਲ੍ਹ 'ਤੇ ਚਪੇੜ ਮਾਰੇ ਤਾਂ ਦੂਜੀ ਵੀ ਉਸ ਦੇ ਵੱਲ ਕਰ ਦੇ ਅਤੇ ਜਿਹੜਾ ਤੇਰਾ ਚੋਗਾ ਖੋਹ ਲਵੇ ਉਸ ਨੂੰ ਕੁੜਤਾ ਲੈਣ ਤੋਂ ਵੀ ਨਾ ਰੋਕ।
30
ਜੋ ਕੋਈ ਤੇਰੇ ਕੋਲੋਂ ਮੰਗੇ ਉਸ ਨੂੰ ਦੇ ਅਤੇ ਜਿਹੜਾ ਤੇਰੀਆਂ ਵਸਤਾਂ ਖੋਹ ਲਵੇ ਉਸ ਤੋਂ ਵਾਪਸ ਨਾ ਮੰਗ।
31
ਜਿਸ ਤਰ੍ਹਾਂ ਤੁਸੀਂ ਚਾਹੁੰਦੇ ਹੋ ਕਿ ਲੋਕ ਤੁਹਾਡੇ ਨਾਲ ਕਰਨ ਤੁਸੀਂ ਵੀ ਉਨ੍ਹਾਂ ਨਾਲ ਉਸੇ ਤਰ੍ਹਾਂ ਕਰੋ।
32
ਜੇ ਤੁਸੀਂ ਉਨ੍ਹਾਂ ਨਾਲ ਹੀ ਪਿਆਰ ਕਰਦੇ ਹੋ ਜਿਹੜੇ ਤੁਹਾਡੇ ਨਾਲ ਪਿਆਰ ਕਰਦੇ ਹਨ ਤਾਂ ਇਸ ਵਿੱਚ ਤੁਹਾਡੀ ਕੀ ਸੋਭਾ ਹੈ? ਕਿਉਂਕਿ ਪਾਪੀ ਵੀ ਆਪਣੇ ਪਿਆਰ ਕਰਨ ਵਾਲਿਆਂ ਨਾਲ ਪਿਆਰ ਕਰਦੇ ਹਨ।
33
ਇਸੇ ਤਰ੍ਹਾਂ ਜੇ ਤੁਸੀਂ ਉਨ੍ਹਾਂ ਨਾਲ ਭਲਾਈ ਕਰੋ ਜਿਹੜੇ ਤੁਹਾਡੇ ਨਾਲ ਭਲਾਈ ਕਰਦੇ ਹਨ ਤਾਂ ਇਸ ਵਿੱਚ ਤੁਹਾਡੀ ਕੀ ਸੋਭਾ ਹੈ? ਪਾਪੀ ਵੀ ਤਾਂ ਇਹੋ ਕਰਦੇ ਹਨ।
34
ਫਿਰ ਜੇ ਤੁਸੀਂ ਉਨ੍ਹਾਂ ਨੂੰ ਹੀ ਉਧਾਰ ਦਿਓ ਜਿਨ੍ਹਾਂ ਤੋਂ ਵਾਪਸ ਮਿਲਣ ਦੀ ਆਸ ਹੈ ਤਾਂ ਇਸ ਵਿੱਚ ਤੁਹਾਡੀ ਕੀ ਸੋਭਾ ਹੈ? ਪਾਪੀ ਵੀ ਪਾਪੀਆਂ ਨੂੰ ਉਧਾਰ ਦਿੰਦੇ ਹਨ ਤਾਂਕਿ ਉਨ੍ਹਾਂ ਕੋਲੋਂ ਓਨਾ ਹੀ ਵਾਪਸ ਲੈਣ।
35
ਪਰ ਆਪਣੇ ਵੈਰੀਆਂ ਨਾਲ ਪਿਆਰ ਕਰੋ ਅਤੇ ਭਲਾ ਕਰੋ। ਵਾਪਸ ਪਾਉਣ ਦੀ ਆਸ ਨਾ ਰੱਖਦੇ ਹੋਏ ਉਧਾਰ ਦਿਓ ਤਦ ਤੁਹਾਡਾ ਪ੍ਰਤਿਫਲ ਬਹੁਤ ਹੋਵੇਗਾ ਅਤੇ ਤੁਸੀਂ ਅੱਤ ਮਹਾਨ ਦੀ ਸੰਤਾਨ ਹੋਵੋਗੇ। ਕਿਉਂਕਿ ਉਹ ਨਾਸ਼ੁਕਰਿਆਂ ਅਤੇ ਬੁਰਿਆਂ ਉੱਤੇ ਵੀ ਦਇਆਵਾਨ ਹੈ।
36
ਦਇਆਵਾਨ ਬਣੋ ਜਿਵੇਂ ਤੁਹਾਡਾ ਪਿਤਾ ਵੀ ਦਇਆਵਾਨ ਹੈ।
37
“ਦੋਸ਼ ਨਾ ਲਾਓ ਤਾਂ ਤੁਹਾਡੇ ਉੱਤੇ ਵੀ ਦੋਸ਼ ਨਾ ਲਾਇਆ ਜਾਵੇਗਾ; ਦੋਸ਼ੀ ਨਾ ਠਹਿਰਾਓ ਤਾਂ ਤੁਸੀਂ ਵੀ ਦੋਸ਼ੀ ਨਾ ਠਹਿਰਾਏ ਜਾਓਗੇ। ਮਾਫ਼ ਕਰੋ ਤਾਂ ਤੁਹਾਨੂੰ ਵੀ ਮਾਫ਼ ਕੀਤਾ ਜਾਵੇਗਾ।
38
ਦਿਓ ਤਾਂ ਤੁਹਾਨੂੰ ਦਿੱਤਾ ਜਾਵੇਗਾ; ਪੂਰੇ ਨਾਪ ਨਾਲ ਦੱਬ-ਦੱਬ ਕੇ, ਹਿਲਾ-ਹਿਲਾ ਕੇ ਡੁੱਲਦਾ ਹੋਇਆ ਤੁਹਾਡੀ ਝੋਲੀ ਵਿੱਚ ਪਾਇਆ ਜਾਵੇਗਾ, ਕਿਉਂਕਿ ਜਿਸ ਨਾਪ ਨਾਲ ਤੁਸੀਂ ਨਾਪਦੇ ਹੋ ਉਸੇ ਨਾਲ ਤੁਹਾਡੇ ਲਈ ਨਾਪਿਆ ਜਾਵੇਗਾ।”
39
ਉਸ ਨੇ ਉਨ੍ਹਾਂ ਨੂੰ ਇਹ ਦ੍ਰਿਸ਼ਟਾਂਤ ਵੀ ਦਿੱਤਾ, “ਕੀ ਅੰਨ੍ਹਾ ਅੰਨ੍ਹੇ ਦੀ ਅਗਵਾਈ ਕਰ ਸਕਦਾ ਹੈ? ਕੀ ਦੋਵੇਂ ਹੀ ਟੋਏ ਵਿੱਚ ਨਹੀਂ ਡਿੱਗਣਗੇ?
40
ਚੇਲਾ ਗੁਰੂ ਤੋਂ ਵੱਡਾ ਨਹੀਂ ਹੁੰਦਾ, ਪਰ ਹਰ ਕੋਈ ਪੂਰੀ ਤਰ੍ਹਾਂ ਸਿੱਖਣ ਤੋਂ ਬਾਅਦ ਆਪਣੇ ਗੁਰੂ ਜਿਹਾ ਹੋ ਜਾਂਦਾ ਹੈ।
41
ਤੂੰ ਆਪਣੇ ਭਰਾ ਦੀ ਅੱਖ ਵਿਚਲੇ ਕੱਖ ਨੂੰ ਕਿਉਂ ਵੇਖਦਾ ਹੈਂ ਪਰ ਆਪਣੀ ਅੱਖ ਵਿਚਲੇ ਸ਼ਤੀਰ ਉੱਤੇ ਧਿਆਨ ਨਹੀਂ ਦਿੰਦਾ?
42
ਤੂੰ ਆਪਣੇ ਭਰਾ ਨੂੰ ਇਹ ਕਿਵੇਂ ਕਹਿ ਸਕਦਾ ਹੈਂ, ‘ਭਰਾ, ਲਿਆ ਮੈਂ ਤੇਰੀ ਅੱਖ ਵਿੱਚੋਂ ਕੱਖ ਕੱਢ ਦੇਵਾਂ, ਪਰ ਆਪਣੀ ਅੱਖ ਵਿਚਲੇ ਸ਼ਤੀਰ ਨੂੰ ਨਹੀਂ ਵੇਖਦਾ’? ਹੇ ਪਖੰਡੀ! ਪਹਿਲਾਂ ਆਪਣੀ ਅੱਖ ਵਿੱਚੋਂ ਸ਼ਤੀਰ ਕੱਢ ਅਤੇ ਫਿਰ ਤੂੰ ਆਪਣੇ ਭਰਾ ਦੀ ਅੱਖ ਵਿਚਲੇ ਕੱਖ ਨੂੰ ਚੰਗੀ ਤਰ੍ਹਾਂ ਵੇਖ ਕੇ ਕੱਢ ਸਕੇਂਗਾ।
43
“ਕਿਉਂਕਿ ਕੋਈ ਚੰਗਾ ਦਰਖ਼ਤ ਮਾੜਾ ਫਲ ਨਹੀਂ ਦਿੰਦਾ ਅਤੇ ਨਾ ਹੀ ਮਾੜਾ ਦਰਖ਼ਤ ਚੰਗਾ ਫਲ ਦਿੰਦਾ ਹੈ।
44
ਹਰੇਕ ਦਰਖ਼ਤ ਆਪਣੇ ਫਲ ਤੋਂ ਪਛਾਣਿਆ ਜਾਂਦਾ ਹੈ। ਕਿਉਂਕਿ ਕੰਡਿਆਲੀਆਂ ਝਾੜੀਆਂ ਤੋਂ ਅੰਜੀਰ ਨਹੀਂ ਤੋੜੀ ਜਾਂਦੀ, ਨਾ ਝਾੜੀ ਤੋਂ ਅੰਗੂਰ ਤੋੜੇ ਜਾਂਦੇ ਹਨ।
45
ਭਲਾ ਮਨੁੱਖ ਆਪਣੇ ਮਨ ਦੇ ਭਲੇ ਖਜ਼ਾਨੇ ਵਿੱਚੋਂ ਭਲਾਈ ਕੱਢਦਾ ਹੈ ਅਤੇ ਬੁਰਾ ਮਨੁੱਖ ਬੁਰੇ ਖਜ਼ਾਨੇ ਵਿੱਚੋਂ ਬੁਰਾਈ ਕੱਢਦਾ ਹੈ, ਕਿਉਂਕਿ ਜੋ ਮਨ ਵਿੱਚ ਭਰਿਆ ਹੈ ਉਹੀ ਮੂੰਹੋਂ ਨਿੱਕਲਦਾ ਹੈ।
46
“ਜਦੋਂ ਤੁਸੀਂ ਮੇਰਾ ਕਹਿਣਾ ਨਹੀਂ ਮੰਨਦੇ ਤਾਂ ਮੈਨੂੰ ਪ੍ਰਭੂ ਪ੍ਰਭੂ ਕਿਉਂ ਕਹਿੰਦੇ ਹੋ?
47
ਹਰੇਕ ਜੋ ਮੇਰੇ ਕੋਲ ਆਉਂਦਾ ਹੈ ਅਤੇ ਮੇਰੇ ਵਚਨ ਸੁਣ ਕੇ ਉਨ੍ਹਾਂ ਦੀ ਪਾਲਣਾ ਕਰਦਾ ਹੈ, ਮੈਂ ਤੁਹਾਨੂੰ ਦੱਸਦਾ ਹਾਂ ਕਿ ਉਹ ਕਿਸ ਵਰਗਾ ਹੈ:
48
ਉਹ ਉਸ ਮਨੁੱਖ ਵਰਗਾ ਹੈ ਜਿਸ ਨੇ ਘਰ ਬਣਾਉਂਦੇ ਸਮੇਂ ਜ਼ਮੀਨ ਡੂੰਘੀ ਪੁੱਟ ਕੇ ਚਟਾਨ ਉੱਤੇ ਨੀਂਹ ਰੱਖੀ ਅਤੇ ਜਦੋਂ ਹੜ੍ਹ ਆਇਆ ਤਾਂ ਪਾਣੀ ਉਸ ਘਰ ਨਾਲ ਟਕਰਾਇਆ ਪਰ ਉਸ ਨੂੰ ਹਿਲਾ ਨਾ ਸਕਿਆ, ਕਿਉਂਕਿ ਉਹ ਚੰਗੀ ਤਰ੍ਹਾਂ ਬਣਾਇਆ ਗਿਆ ਸੀ ।
49
ਪਰ ਜਿਹੜਾ ਸੁਣ ਕੇ ਪਾਲਣਾ ਨਹੀਂ ਕਰਦਾ ਉਹ ਉਸ ਮਨੁੱਖ ਵਰਗਾ ਹੈ ਜਿਸ ਨੇ ਬਗੈਰ ਨੀਂਹ ਤੋਂ ਜ਼ਮੀਨ ਉੱਤੇ ਘਰ ਬਣਾਇਆ; ਜਦੋਂ ਪਾਣੀ ਇਸ ਨਾਲ ਟਕਰਾਇਆ ਤਾਂ ਇਹ ਉਸੇ ਵੇਲੇ ਡਿੱਗ ਪਿਆ ਅਤੇ ਇਸ ਘਰ ਦੀ ਵੱਡੀ ਬਰਬਾਦੀ ਹੋਈ।”
← Chapter 5
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 7 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24