bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi Standard Bible (Punjabi Standard Bible) 2023
/
Mark 2
Mark 2
Punjabi Standard Bible (Punjabi Standard Bible) 2023
← Chapter 1
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 3 →
1
ਕਈ ਦਿਨਾਂ ਬਾਅਦ ਜਦੋਂ ਉਹ ਫੇਰ ਕਫ਼ਰਨਾਹੂਮ ਵਿੱਚ ਆਇਆ ਤਾਂ ਇਹ ਸੁਣਿਆ ਗਿਆ ਕਿ ਉਹ ਘਰ ਵਿੱਚ ਹੈ।
2
ਤਦ ਐਨੇ ਲੋਕ ਇਕੱਠੇ ਹੋ ਗਏ ਕਿ ਦਰਵਾਜ਼ੇ 'ਤੇ ਵੀ ਥਾਂ ਨਾ ਰਿਹਾ ਅਤੇ ਉਹ ਉਨ੍ਹਾਂ ਨੂੰ ਵਚਨ ਸੁਣਾ ਰਿਹਾ ਸੀ।
3
ਲੋਕ ਇੱਕ ਅਧਰੰਗੀ ਨੂੰ ਚਾਰ ਵਿਅਕਤੀਆਂ ਦੁਆਰਾ ਚੁਕਵਾ ਕੇ ਉਸ ਕੋਲ ਲੈ ਕੇ ਆਏ
4
ਪਰ ਭੀੜ ਦੇ ਕਾਰਨ ਉਸ ਦੇ ਨੇੜੇ ਨਾ ਲਿਆ ਸਕੇ । ਤਦ ਉਨ੍ਹਾਂ ਨੇ ਉਸ ਛੱਤ ਨੂੰ ਜਿੱਥੇ ਯਿਸੂ ਸੀ, ਉਧੇੜਿਆ ਅਤੇ ਜਗ੍ਹਾ ਬਣਾ ਕੇ ਉਸ ਮੰਜੀ ਨੂੰ ਜਿਸ ਉੱਤੇ ਅਧਰੰਗੀ ਪਿਆ ਸੀ, ਹੇਠਾਂ ਉਤਾਰ ਦਿੱਤਾ।
5
ਉਨ੍ਹਾਂ ਦਾ ਵਿਸ਼ਵਾਸ ਵੇਖ ਕੇ ਯਿਸੂ ਨੇ ਉਸ ਅਧਰੰਗੀ ਨੂੰ ਕਿਹਾ, “ਹੇ ਪੁੱਤਰ, ਤੇਰੇ ਪਾਪ ਮਾਫ਼ ਹੋਏ।”
6
ਪਰ ਉੱਥੇ ਕੁਝ ਸ਼ਾਸਤਰੀ ਬੈਠੇ ਸਨ ਅਤੇ ਉਹ ਆਪਣੇ ਮਨਾਂ ਵਿੱਚ ਇਹ ਵਿਚਾਰ ਕਰਨ ਲੱਗੇ,
7
“ਇਹ ਇਸ ਤਰ੍ਹਾਂ ਕਿਉਂ ਬੋਲਦਾ ਹੈ? ਇਹ ਪਰਮੇਸ਼ਰ ਦੀ ਨਿੰਦਾ ਕਰਦਾ ਹੈ! ਇੱਕ ਪਰਮੇਸ਼ਰ ਤੋਂ ਬਿਨਾਂ ਕੌਣ ਪਾਪਾਂ ਨੂੰ ਮਾਫ਼ ਕਰ ਸਕਦਾ ਹੈ?”
8
ਤਦ ਯਿਸੂ ਨੇ ਉਸੇ ਵੇਲੇ ਆਪਣੇ ਆਤਮਾ ਵਿੱਚ ਜਾਣ ਕੇ ਜੋ ਉਹ ਆਪਸ ਵਿੱਚ ਇਸ ਤਰ੍ਹਾਂ ਵਿਚਾਰ ਕਰ ਰਹੇ ਹਨ, ਉਨ੍ਹਾਂ ਨੂੰ ਕਿਹਾ, “ਤੁਸੀਂ ਆਪਣੇ ਮਨਾਂ ਵਿੱਚ ਇਸ ਤਰ੍ਹਾਂ ਵਿਚਾਰ ਕਿਉਂ ਕਰ ਰਹੇ ਹੋ?
9
ਸੌਖਾ ਕੀ ਹੈ? ਇਸ ਅਧਰੰਗੀ ਨੂੰ ਇਹ ਕਹਿਣਾ, ‘ਤੇਰੇ ਪਾਪ ਮਾਫ਼ ਹੋਏ’ ਜਾਂ ਇਹ ਕਹਿਣਾ, ‘ਉੱਠ ਅਤੇ ਆਪਣਾ ਬਿਸਤਰਾ ਚੁੱਕ ਤੇ ਚੱਲ-ਫਿਰ’?
10
ਪਰ ਇਸ ਲਈ ਜੋ ਤੁਸੀਂ ਜਾਣ ਲਵੋ ਕਿ ਮਨੁੱਖ ਦੇ ਪੁੱਤਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਅਧਿਕਾਰ ਹੈ।” ਉਸ ਨੇ ਉਸ ਅਧਰੰਗੀ ਨੂੰ ਕਿਹਾ,
11
“ਮੈਂ ਤੈਨੂੰ ਕਹਿੰਦਾ ਹਾਂ, ਉੱਠ! ਆਪਣਾ ਬਿਸਤਰਾ ਚੁੱਕ ਅਤੇ ਆਪਣੇ ਘਰ ਨੂੰ ਚਲਾ ਜਾ।”
12
ਤਦ ਉਹ ਉੱਠਿਆ ਅਤੇ ਤੁਰੰਤ ਬਿਸਤਰਾ ਚੁੱਕ ਕੇ ਸਭ ਦੇ ਸਾਹਮਣੇ ਬਾਹਰ ਨਿੱਕਲ ਗਿਆ। ਇਹ ਵੇਖ ਕੇ ਸਭ ਦੰਗ ਰਹਿ ਗਏ ਅਤੇ ਪਰਮੇਸ਼ਰ ਦੀ ਮਹਿਮਾ ਕਰਦੇ ਹੋਏ ਕਹਿਣ ਲੱਗੇ, “ਅਜਿਹਾ ਅਸੀਂ ਕਦੇ ਨਹੀਂ ਵੇਖਿਆ।”
13
ਉਹ ਦੁਬਾਰਾ ਝੀਲ ਕਿਨਾਰੇ ਚਲਾ ਗਿਆ ਅਤੇ ਸਾਰੀ ਭੀੜ ਉਸ ਕੋਲ ਆਉਣ ਲੱਗੀ ਅਤੇ ਉਹ ਉਨ੍ਹਾਂ ਨੂੰ ਉਪਦੇਸ਼ ਦੇਣ ਲੱਗਾ।
14
ਜਾਂਦੇ ਹੋਏ ਉਸ ਨੇ ਹਲਫ਼ਾ ਦੇ ਪੁੱਤਰ ਲੇਵੀ ਨੂੰ ਚੁੰਗੀ 'ਤੇ ਬੈਠੇ ਵੇਖਿਆ ਅਤੇ ਉਸ ਨੂੰ ਕਿਹਾ, “ਮੇਰੇ ਪਿੱਛੇ ਹੋ ਤੁਰ।” ਤਦ ਉਹ ਉੱਠ ਕੇ ਉਸ ਦੇ ਪਿੱਛੇ ਹੋ ਤੁਰਿਆ।
15
ਫਿਰ ਇਸ ਤਰ੍ਹਾਂ ਹੋਇਆ ਕਿ ਯਿਸੂ, ਲੇਵੀ ਦੇ ਘਰ ਭੋਜਨ ਖਾਣ ਬੈਠਾ ਅਤੇ ਬਹੁਤ ਸਾਰੇ ਮਹਿਸੂਲੀਏ ਅਤੇ ਪਾਪੀ ਵੀ ਯਿਸੂ ਅਤੇ ਉਸ ਦੇ ਚੇਲਿਆਂ ਨਾਲ ਭੋਜਨ ਕਰਨ ਬੈਠੇ ਕਿਉਂਕਿ ਉਹ ਬਹੁਤ ਸਾਰੇ ਸਨ ਅਤੇ ਉਸ ਦੇ ਪਿੱਛੇ ਹੋ ਤੁਰੇ ਸਨ।
16
ਜਦੋਂ ਫ਼ਰੀਸੀ ਸ਼ਾਸਤਰੀਆਂ ਨੇ ਇਹ ਵੇਖਿਆ ਕਿ ਉਹ ਪਾਪੀਆਂ ਅਤੇ ਮਹਿਸੂਲੀਆਂ ਦੇ ਨਾਲ ਖਾਂਦਾ ਹੈ ਤਾਂ ਉਹ ਉਸ ਦੇ ਚੇਲਿਆਂ ਨੂੰ ਕਹਿਣ ਲੱਗੇ, “ਉਹ ਮਹਿਸੂਲੀਆਂ ਅਤੇ ਪਾਪੀਆਂ ਦੇ ਨਾਲ ਕਿਉਂ ਖਾਂਦਾ-ਪੀਂਦਾ ਹੈ?”
17
ਤਦ ਯਿਸੂ ਨੇ ਇਹ ਸੁਣ ਕੇ ਉਨ੍ਹਾਂ ਨੂੰ ਕਿਹਾ, “ਤੰਦਰੁਸਤਾਂ ਨੂੰ ਵੈਦ ਦੀ ਜ਼ਰੂਰਤ ਨਹੀਂ, ਪਰ ਰੋਗੀਆਂ ਨੂੰ ਹੁੰਦੀ ਹੈ। ਮੈਂ ਧਰਮੀਆਂ ਨੂੰ ਨਹੀਂ, ਸਗੋਂ ਪਾਪੀਆਂ ਨੂੰ ਬੁਲਾਉਣ ਆਇਆ ਹਾਂ।”
18
ਯੂਹੰਨਾ ਦੇ ਚੇਲੇ ਅਤੇ ਫ਼ਰੀਸੀ ਵਰਤ ਰੱਖਦੇ ਸਨ। ਇਸ ਲਈ ਉਹ ਆ ਕੇ ਉਸ ਨੂੰ ਕਹਿਣ ਲੱਗੇ, “ਯੂਹੰਨਾ ਦੇ ਚੇਲੇ ਅਤੇ ਫ਼ਰੀਸੀਆਂ ਦੇ ਚੇਲੇ ਵਰਤ ਰੱਖਦੇ ਹਨ ਪਰ ਤੇਰੇ ਚੇਲੇ ਵਰਤ ਕਿਉਂ ਨਹੀਂ ਰੱਖਦੇ?”
19
ਯਿਸੂ ਨੇ ਉਨ੍ਹਾਂ ਨੂੰ ਕਿਹਾ, “ਜਦੋਂ ਤੱਕ ਲਾੜਾ ਬਰਾਤੀਆਂ ਦੇ ਨਾਲ ਹੈ ਕੀ ਉਹ ਵਰਤ ਰੱਖ ਸਕਦੇ ਹਨ? ਜਦੋਂ ਤੱਕ ਲਾੜਾ ਉਨ੍ਹਾਂ ਦੇ ਨਾਲ ਹੈ ਉਹ ਵਰਤ ਨਹੀਂ ਰੱਖ ਸਕਦੇ।
20
ਪਰ ਉਹ ਦਿਨ ਆਉਣਗੇ ਜਦੋਂ ਲਾੜਾ ਉਨ੍ਹਾਂ ਤੋਂ ਵੱਖ ਕੀਤਾ ਜਾਵੇਗਾ, ਉਸ ਦਿਨ ਉਹ ਵਰਤ ਰੱਖਣਗੇ।
21
ਕੋਈ ਪੁਰਾਣੇ ਕੱਪੜੇ ਨੂੰ ਨਵੇਂ ਕੱਪੜੇ ਦੀ ਟਾਕੀ ਨਹੀਂ ਲਾਉਂਦਾ, ਨਹੀਂ ਤਾਂ ਉਹ ਨਵੀਂ ਟਾਕੀ ਉਸ ਪੁਰਾਣੇ ਕੱਪੜੇ ਵਿੱਚੋਂ ਖਿੱਚ ਲੈਂਦੀ ਹੈ ਅਤੇ ਉਹ ਹੋਰ ਵੀ ਜ਼ਿਆਦਾ ਪਾਟ ਜਾਂਦਾ ਹੈ।
22
ਕੋਈ ਵੀ ਨਵੀਂ ਮੈ ਨੂੰ ਪੁਰਾਣੀਆਂ ਮਸ਼ਕਾਂ ਵਿੱਚ ਨਹੀਂ ਭਰਦਾ, ਨਹੀਂ ਤਾਂ ਮੈ ਮਸ਼ਕਾਂ ਨੂੰ ਪਾੜ ਦੇਵੇਗੀ ਅਤੇ ਮੈ ਤੇ ਮਸ਼ਕਾਂ ਦੋਵੇਂ ਨਾਸ ਹੋ ਜਾਣਗੀਆਂ। ਇਸ ਲਈ ਨਵੀਂ ਮੈ ਨੂੰ ਨਵੀਆਂ ਮਸ਼ਕਾਂ ਵਿੱਚ ਭਰਿਆ ਜਾਂਦਾ ਹੈ ।”
23
ਫਿਰ ਇਸ ਤਰ੍ਹਾਂ ਹੋਇਆ ਕਿ ਸਬਤ ਦੇ ਦਿਨ ਯਿਸੂ ਅਨਾਜ ਦੇ ਖੇਤਾਂ ਵਿੱਚੋਂ ਦੀ ਲੰਘ ਰਿਹਾ ਸੀ ਅਤੇ ਰਾਹ ਜਾਂਦਿਆਂ ਉਸ ਦੇ ਚੇਲੇ ਸਿੱਟੇ ਤੋੜਨ ਲੱਗੇ।
24
ਤਦ ਫ਼ਰੀਸੀਆਂ ਨੇ ਉਸ ਨੂੰ ਕਿਹਾ, “ਵੇਖ, ਜੋ ਸਬਤ ਦੇ ਦਿਨ ਕਰਨਾ ਯੋਗ ਨਹੀਂ ਹੈ ਉਹ ਉਸ ਨੂੰ ਕਿਉਂ ਕਰਦੇ ਹਨ?”
25
ਉਸ ਨੇ ਉਨ੍ਹਾਂ ਨੂੰ ਕਿਹਾ, “ਕੀ ਤੁਸੀਂ ਇਹ ਨਹੀਂ ਪੜ੍ਹਿਆ ਕਿ ਦਾਊਦ ਨੇ ਲੋੜ ਪੈਣ 'ਤੇ ਕੀ ਕੀਤਾ ਜਦੋਂ ਉਸ ਨੂੰ ਅਤੇ ਉਸ ਦੇ ਸਾਥੀਆਂ ਨੂੰ ਭੁੱਖ ਲੱਗੀ?
26
ਮਹਾਂਯਾਜਕ ਅਬਯਾਥਾਰ ਦੇ ਸਮੇਂ ਕਿਵੇਂ ਉਹ ਪਰਮੇਸ਼ਰ ਦੇ ਘਰ ਵਿੱਚ ਗਿਆ ਅਤੇ ਹਜ਼ੂਰੀ ਦੀਆਂ ਰੋਟੀਆਂ ਖਾਧੀਆਂ, ਜਿਨ੍ਹਾਂ ਨੂੰ ਖਾਣਾ ਯਾਜਕਾਂ ਬਿਨਾਂ ਹੋਰ ਕਿਸੇ ਨੂੰ ਯੋਗ ਨਹੀਂ ਅਤੇ ਉਸ ਨੇ ਆਪਣੇ ਸਾਥੀਆਂ ਨੂੰ ਵੀ ਦਿੱਤੀਆਂ?”
27
ਫਿਰ ਉਸ ਨੇ ਉਨ੍ਹਾਂ ਨੂੰ ਕਿਹਾ, “ਸਬਤ ਦਾ ਦਿਨ ਮਨੁੱਖ ਦੇ ਲਈ ਬਣਿਆ ਹੈ, ਨਾ ਕਿ ਮਨੁੱਖ ਸਬਤ ਦੇ ਦਿਨ ਲਈ।
28
ਇਸ ਲਈ ਮਨੁੱਖ ਦਾ ਪੁੱਤਰ ਸਬਤ ਦੇ ਦਿਨ ਦਾ ਵੀ ਪ੍ਰਭੂ ਹੈ।”
← Chapter 1
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 3 →
All chapters:
1
2
3
4
5
6
7
8
9
10
11
12
13
14
15
16