bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi Standard Bible (Punjabi Standard Bible) 2023
/
Mark 5
Mark 5
Punjabi Standard Bible (Punjabi Standard Bible) 2023
← Chapter 4
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 6 →
1
ਫਿਰ ਉਹ ਝੀਲ ਦੇ ਪਾਰ ਗਿਰਸੇਨੀਆਂ ਦੇ ਇਲਾਕੇ ਵਿੱਚ ਆਏ।
2
ਜਦੋਂ ਉਹ ਕਿਸ਼ਤੀ ਵਿੱਚੋਂ ਉੱਤਰਿਆ ਤਾਂ ਤੁਰੰਤ ਉਸ ਨੂੰ ਕਬਰਾਂ ਵਿੱਚੋਂ ਇੱਕ ਭ੍ਰਿਸ਼ਟ ਆਤਮਾ ਨਾਲ ਜਕੜਿਆ ਹੋਇਆ ਮਨੁੱਖ ਆ ਮਿਲਿਆ
3
ਜਿਹੜਾ ਕਬਰਾਂ ਵਿੱਚ ਰਹਿੰਦਾ ਸੀ ਅਤੇ ਹੁਣ ਉਸ ਨੂੰ ਕੋਈ ਸੰਗਲਾਂ ਨਾਲ ਵੀ ਨਹੀਂ ਬੰਨ੍ਹ ਸਕਦਾ ਸੀ,
4
ਕਿਉਂਕਿ ਉਸ ਨੂੰ ਕਈ ਵਾਰ ਸੰਗਲਾਂ ਅਤੇ ਬੇੜੀਆਂ ਨਾਲ ਬੰਨ੍ਹਿਆ ਗਿਆ ਸੀ ਪਰ ਉਹ ਸੰਗਲਾਂ ਨੂੰ ਤੋੜ ਸੁੱਟਦਾ ਅਤੇ ਬੇੜੀਆਂ ਦੇ ਟੋਟੇ-ਟੋਟੇ ਕਰ ਦਿੰਦਾ ਸੀ ਅਤੇ ਕੋਈ ਉਸ ਨੂੰ ਕਾਬੂ ਨਹੀਂ ਕਰ ਸਕਦਾ ਸੀ।
5
ਉਹ ਰਾਤ-ਦਿਨ ਲਗਾਤਾਰ ਕਬਰਾਂ ਅਤੇ ਪਹਾੜਾਂ ਵਿੱਚ ਚੀਕਾਂ ਮਾਰਦਾ ਅਤੇ ਆਪਣੇ ਆਪ ਨੂੰ ਪੱਥਰਾਂ ਨਾਲ ਜ਼ਖਮੀ ਕਰਦਾ ਸੀ।
6
ਜਦੋਂ ਉਸ ਨੇ ਦੂਰੋਂ ਯਿਸੂ ਨੂੰ ਵੇਖਿਆ ਤਾਂ ਦੌੜ ਕੇ ਆਇਆ ਅਤੇ ਉਸ ਨੂੰ ਮੱਥਾ ਟੇਕਿਆ
7
ਅਤੇ ਉੱਚੀ ਅਵਾਜ਼ ਨਾਲ ਚੀਕ ਕੇ ਬੋਲਿਆ, “ਹੇ ਯਿਸੂ, ਅੱਤ ਮਹਾਨ ਪਰਮੇਸ਼ਰ ਦੇ ਪੁੱਤਰ! ਤੇਰਾ ਮੇਰੇ ਨਾਲ ਕੀ ਕੰਮ? ਮੈਂ ਤੈਨੂੰ ਪਰਮੇਸ਼ਰ ਦੀ ਸੌਂਹ ਦਿੰਦਾ ਹਾਂ, ਮੈਨੂੰ ਦੁੱਖ ਨਾ ਦੇ।”
8
ਕਿਉਂਕਿ ਯਿਸੂ ਨੇ ਉਸ ਨੂੰ ਕਿਹਾ ਸੀ, “ਹੇ ਭ੍ਰਿਸ਼ਟ ਆਤਮਾ, ਇਸ ਮਨੁੱਖ ਵਿੱਚੋਂ ਨਿੱਕਲ ਜਾ।”
9
ਫਿਰ ਯਿਸੂ ਨੇ ਉਸ ਨੂੰ ਪੁੱਛਿਆ, “ਤੇਰਾ ਨਾਮ ਕੀ ਹੈ?” ਉਸ ਨੇ ਕਿਹਾ, “ਮੇਰਾ ਨਾਮ ਲਸ਼ਕਰ ਹੈ ਕਿਉਂਕਿ ਅਸੀਂ ਬਹੁਤ ਹਾਂ।”
10
ਤਦ ਉਹ ਉਸ ਦੀ ਬਹੁਤ ਮਿੰਨਤ ਕਰਨ ਲੱਗਾ ਕਿ ਸਾਨੂੰ ਇਸ ਇਲਾਕੇ ਵਿੱਚੋਂ ਬਾਹਰ ਨਾ ਭੇਜ।
11
ਉੱਥੇ ਪਹਾੜ ਦੇ ਨੇੜੇ ਸੂਰਾਂ ਦਾ ਇੱਕ ਵੱਡਾ ਝੁੰਡ ਚਰਦਾ ਸੀ।
12
ਉਨ੍ਹਾਂ ਨੇ ਉਸ ਨੂੰ ਇਹ ਕਹਿੰਦੇ ਹੋਏ ਮਿੰਨਤ ਕੀਤੀ, “ਸਾਨੂੰ ਸੂਰਾਂ ਵਿੱਚ ਭੇਜ ਦੇ ਤਾਂਕਿ ਅਸੀਂ ਉਨ੍ਹਾਂ ਵਿੱਚ ਜਾ ਵੜੀਏ।”
13
ਤਦ ਉਸ ਨੇ ਉਨ੍ਹਾਂ ਨੂੰ ਆਗਿਆ ਦੇ ਦਿੱਤੀ ਅਤੇ ਭ੍ਰਿਸ਼ਟ ਆਤਮਾਵਾਂ ਨਿੱਕਲ ਕੇ ਸੂਰਾਂ ਵਿੱਚ ਜਾ ਵੜੀਆਂ ਅਤੇ ਲਗਭਗ ਦੋ ਹਜ਼ਾਰ ਸੂਰਾਂ ਦਾ ਉਹ ਝੁੰਡ ਢਲਾਣ ਤੋਂ ਹੇਠਾਂ ਤੇਜੀ ਨਾਲ ਝੀਲ ਵੱਲ ਦੌੜਿਆ ਅਤੇ ਝੀਲ ਵਿੱਚ ਜਾ ਡੁੱਬਿਆ।
14
ਤਦ ਸੂਰਾਂ ਨੂੰ ਚਰਾਉਣ ਵਾਲੇ ਦੌੜੇ ਅਤੇ ਨਗਰ ਅਤੇ ਪਿੰਡਾਂ ਵਿੱਚ ਜਾ ਕੇ ਖ਼ਬਰ ਦਿੱਤੀ ਅਤੇ ਲੋਕ ਵੇਖਣ ਲਈ ਆਏ ਜੋ ਕੀ ਹੋਇਆ ਹੈ।
15
ਜਦੋਂ ਉਹ ਯਿਸੂ ਕੋਲ ਆਏ ਤਾਂ ਉਨ੍ਹਾਂ ਨੇ ਉਸ ਦੁਸ਼ਟ ਆਤਮਾ ਨਾਲ ਜਕੜੇ ਹੋਏ ਮਨੁੱਖ ਨੂੰ ਜਿਸ ਵਿੱਚ ਲਸ਼ਕਰ ਸੀ, ਕੱਪੜੇ ਪਹਿਨੀ ਅਤੇ ਸੁਰਤ ਸੰਭਾਲੀ ਬੈਠਾ ਵੇਖਿਆ ਅਤੇ ਉਹ ਡਰ ਗਏ।
16
ਤਦ ਵੇਖਣ ਵਾਲਿਆਂ ਨੇ ਉਨ੍ਹਾਂ ਨੂੰ ਵਿਸਥਾਰ ਨਾਲ ਦੱਸਿਆ ਕਿ ਉਸ ਦੁਸ਼ਟ ਆਤਮਾ ਦੇ ਜਕੜੇ ਹੋਏ ਮਨੁੱਖ ਨਾਲ ਅਤੇ ਸੂਰਾਂ ਨਾਲ ਕੀ ਵਾਪਰਿਆ ਸੀ।
17
ਤਦ ਉਹ ਯਿਸੂ ਦੀ ਮਿੰਨਤ ਕਰਨ ਲੱਗੇ ਕਿ ਉਹ ਉਨ੍ਹਾਂ ਦੇ ਇਲਾਕੇ ਵਿੱਚੋਂ ਚਲਾ ਜਾਵੇ।
18
ਜਦੋਂ ਯਿਸੂ ਕਿਸ਼ਤੀ ਉੱਤੇ ਚੜ੍ਹਨ ਲੱਗਾ ਤਾਂ ਉਸ ਦੁਸ਼ਟ ਆਤਮਾ ਨਾਲ ਜਕੜੇ ਹੋਏ ਮਨੁੱਖ ਨੇ ਉਸ ਦੀ ਮਿੰਨਤ ਕੀਤੀ ਕਿ ਉਹ ਉਸ ਨੂੰ ਆਪਣੇ ਨਾਲ ਰਹਿਣ ਦੇਵੇ।
19
ਪਰ ਯਿਸੂ ਨੇ ਉਸ ਨੂੰ ਆਗਿਆ ਨਾ ਦਿੱਤੀ ਸਗੋਂ ਉਸ ਨੂੰ ਕਿਹਾ, “ਆਪਣੇ ਘਰ ਆਪਣੇ ਲੋਕਾਂ ਕੋਲ ਜਾ ਅਤੇ ਉਨ੍ਹਾਂ ਨੂੰ ਦੱਸ ਜੋ ਪ੍ਰਭੂ ਨੇ ਤੇਰੇ ਲਈ ਕਿੰਨੇ ਵੱਡੇ ਕੰਮ ਕੀਤੇ ਅਤੇ ਤੇਰੇ ਉੱਤੇ ਕਿਹੋ ਜਿਹੀ ਦਇਆ ਕੀਤੀ।”
20
ਤਦ ਉਹ ਚਲਾ ਗਿਆ ਅਤੇ ਦਿਕਾਪੁਲਿਸ ਵਿੱਚ ਉਸ ਸਭ ਦਾ ਪ੍ਰਚਾਰ ਕਰਨ ਲੱਗਾ ਜੋ ਯਿਸੂ ਨੇ ਉਸ ਦੇ ਲਈ ਕੀਤਾ ਸੀ ਅਤੇ ਸਭ ਹੈਰਾਨ ਰਹਿ ਗਏ।
21
ਜਦੋਂ ਯਿਸੂ ਕਿਸ਼ਤੀ ਰਾਹੀਂ ਫੇਰ ਪਾਰ ਲੰਘਿਆ ਤਾਂ ਇੱਕ ਵੱਡੀ ਭੀੜ ਉਸ ਕੋਲ ਇਕੱਠੀ ਹੋ ਗਈ ਅਤੇ ਉਹ ਝੀਲ ਦੇ ਕਿਨਾਰੇ ਸੀ।
22
ਤਦ ਸਭਾ-ਘਰ ਦੇ ਆਗੂਆਂ ਵਿੱਚੋਂ ਜੈਰੁਸ ਨਾਮਕ ਇੱਕ ਵਿਅਕਤੀ ਆਇਆ ਅਤੇ ਉਸ ਨੂੰ ਵੇਖ ਕੇ ਉਸ ਦੇ ਚਰਨਾਂ ਉੱਤੇ ਡਿੱਗ ਪਿਆ
23
ਅਤੇ ਇਹ ਕਹਿੰਦੇ ਹੋਏ ਉਸ ਦੀ ਬਹੁਤ ਮਿੰਨਤ ਕਰਨ ਲੱਗਾ, “ਮੇਰੀ ਬੱਚੀ ਮਰਨ ਕੰਢੇ ਹੈ; ਤੁਸੀਂ ਆ ਕੇ ਉਸ ਉੱਤੇ ਹੱਥ ਰੱਖ ਦਿਓ ਤਾਂਕਿ ਉਹ ਚੰਗੀ ਹੋ ਜਾਵੇ ਅਤੇ ਜੀਉਂਦੀ ਰਹੇ।”
24
ਤਦ ਉਹ ਉਸ ਦੇ ਨਾਲ ਗਿਆ। ਇੱਕ ਵੱਡੀ ਭੀੜ ਉਸ ਦੇ ਪਿੱਛੇ ਚੱਲ ਪਈ ਅਤੇ ਉਸ ਨੂੰ ਦਬਾਈ ਜਾਂਦੀ ਸੀ।
25
ਇੱਕ ਔਰਤ ਸੀ ਜਿਸ ਨੂੰ ਬਾਰਾਂ ਸਾਲਾਂ ਤੋਂ ਲਹੂ ਵਹਿਣ ਦਾ ਰੋਗ ਸੀ।
26
ਉਸ ਨੇ ਕਈ ਵੈਦਾਂ ਦੇ ਹੱਥੋਂ ਬਹੁਤ ਦੁੱਖ ਝੱਲਿਆ ਅਤੇ ਆਪਣਾ ਸਭ ਕੁਝ ਖਰਚ ਕਰ ਦਿੱਤਾ ਪਰ ਕੁਝ ਲਾਭ ਨਾ ਹੋਇਆ, ਸਗੋਂ ਉਸ ਦੀ ਦਸ਼ਾ ਹੋਰ ਵੀ ਜ਼ਿਆਦਾ ਬੁਰੀ ਹੋ ਗਈ।
27
ਉਹ ਯਿਸੂ ਦੇ ਬਾਰੇ ਸੁਣ ਕੇ ਭੀੜ ਵਿੱਚ ਪਿੱਛੋਂ ਦੀ ਆਈ ਅਤੇ ਉਸ ਦਾ ਕੱਪੜਾ ਛੂਹ ਲਿਆ।
28
ਕਿਉਂਕਿ ਉਸ ਨੇ ਕਿਹਾ, “ਜੇ ਮੈਂ ਉਸ ਦੇ ਵਸਤਰ ਹੀ ਛੂਹ ਲਵਾਂ ਤਾਂ ਮੈਂ ਚੰਗੀ ਹੋ ਜਾਵਾਂਗੀ।”
29
ਤੁਰੰਤ ਉਸ ਦੇ ਲਹੂ ਦਾ ਵਹਾਅ ਬੰਦ ਹੋ ਗਿਆ ਅਤੇ ਉਸ ਨੇ ਆਪਣੇ ਸਰੀਰ ਵਿੱਚ ਜਾਣ ਲਿਆ ਕਿ ਉਹ ਇਸ ਬਿਮਾਰੀ ਤੋਂ ਚੰਗੀ ਹੋ ਗਈ ਹੈ।
30
ਉਸੇ ਵੇਲੇ ਯਿਸੂ ਨੇ ਆਪਣੇ ਮਨ ਵਿੱਚ ਜਾਣ ਲਿਆ ਕਿ ਉਸ ਵਿੱਚੋਂ ਸਮਰੱਥਾ ਨਿੱਕਲੀ ਹੈ ਅਤੇ ਭੀੜ ਵੱਲ ਮੁੜ ਕੇ ਪੁੱਛਿਆ, “ਮੇਰੇ ਕੱਪੜੇ ਨੂੰ ਕਿਸ ਨੇ ਛੂਹਿਆ?”
31
ਉਸ ਦੇ ਚੇਲਿਆਂ ਨੇ ਉਸ ਨੂੰ ਕਿਹਾ, “ਤੂੰ ਵੇਖਦਾ ਹੈਂ ਕਿ ਭੀੜ ਤੈਨੂੰ ਦਬਾਈ ਜਾਂਦੀ ਹੈ ਅਤੇ ਤੂੰ ਪੁੱਛਦਾ ਹੈਂ, ‘ਮੈਨੂੰ ਕਿਸ ਨੇ ਛੂਹਿਆ’?”
32
ਪਰ ਉਹ ਇਹ ਕੰਮ ਕਰਨ ਵਾਲੀ ਨੂੰ ਵੇਖਣ ਲਈ ਆਲੇ-ਦੁਆਲੇ ਤੱਕਣ ਲੱਗਾ।
33
ਤਦ ਉਹ ਔਰਤ ਇਹ ਜਾਣ ਕੇ ਜੋ ਉਸ ਨਾਲ ਕੀ ਹੋਇਆ, ਡਰਦੀ ਅਤੇ ਕੰਬਦੀ ਹੋਈ ਆਈ ਅਤੇ ਉਸ ਦੇ ਚਰਨਾਂ 'ਤੇ ਡਿੱਗ ਕੇ ਸਾਰੀ ਸਚਾਈ ਉਸ ਨੂੰ ਦੱਸ ਦਿੱਤੀ।
34
ਤਦ ਯਿਸੂ ਨੇ ਉਸ ਨੂੰ ਕਿਹਾ, “ਬੇਟੀ, ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ। ਸ਼ਾਂਤੀ ਨਾਲ ਜਾ ਅਤੇ ਆਪਣੀ ਬਿਮਾਰੀ ਤੋਂ ਬਚੀ ਰਹਿ।”
35
ਉਹ ਅਜੇ ਬੋਲਦਾ ਹੀ ਸੀ ਕਿ ਸਭਾ-ਘਰ ਦੇ ਆਗੂ ਦੇ ਘਰੋਂ ਲੋਕਾਂ ਨੇ ਆ ਕੇ ਕਿਹਾ, “ਤੇਰੀ ਬੇਟੀ ਮਰ ਗਈ ਹੈ, ਹੁਣ ਤੂੰ ਗੁਰੂ ਨੂੰ ਕਿਉਂ ਖੇਚਲ ਦਿੰਦਾ ਹੈ?”
36
ਪਰ ਯਿਸੂ ਨੇ ਕਹੀ ਜਾ ਰਹੀ ਇਸ ਗੱਲ ਨੂੰ ਅਣਸੁਣਿਆ ਕਰਦੇ ਹੋਏ ਸਭਾ-ਘਰ ਦੇ ਆਗੂ ਨੂੰ ਕਿਹਾ, “ਨਾ ਡਰ, ਕੇਵਲ ਵਿਸ਼ਵਾਸ ਰੱਖ।”
37
ਤਦ ਉਸ ਨੇ ਪਤਰਸ, ਯਾਕੂਬ ਅਤੇ ਯਾਕੂਬ ਦੇ ਭਰਾ ਯੂਹੰਨਾ ਤੋਂ ਇਲਾਵਾ ਹੋਰ ਕਿਸੇ ਨੂੰ ਆਪਣੇ ਨਾਲ ਨਾ ਆਉਣ ਦਿੱਤਾ।
38
ਜਦੋਂ ਉਹ ਸਭਾ-ਘਰ ਦੇ ਆਗੂ ਦੇ ਘਰ ਆਏ ਤਾਂ ਉਸ ਨੇ ਰੌਲ਼ਾ ਪਿਆ ਹੋਇਆ ਅਤੇ ਲੋਕਾਂ ਨੂੰ ਬਹੁਤ ਰੋਂਦੇ ਅਤੇ ਵਿਰਲਾਪ ਕਰਦੇ ਵੇਖਿਆ
39
ਅਤੇ ਅੰਦਰ ਜਾ ਕੇ ਉਨ੍ਹਾਂ ਨੂੰ ਕਿਹਾ, “ਤੁਸੀਂ ਕਿਉਂ ਰੌਲ਼ਾ ਪਾਉਂਦੇ ਅਤੇ ਰੋਂਦੇ ਹੋ? ਬੱਚੀ ਮਰੀ ਨਹੀਂ, ਸਗੋਂ ਸੌਂ ਰਹੀ ਹੈ।”
40
ਤਦ ਉਹ ਉਸ ਦਾ ਮਖੌਲ ਉਡਾਉਣ ਲੱਗੇ, ਪਰ ਉਸ ਨੇ ਸਾਰਿਆਂ ਨੂੰ ਬਾਹਰ ਕੱਢ ਦਿੱਤਾ ਅਤੇ ਬੱਚੀ ਦੇ ਮਾਤਾ-ਪਿਤਾ ਅਤੇ ਆਪਣੇ ਸਾਥੀਆਂ ਨੂੰ ਲੈ ਕੇ ਅੰਦਰ ਗਿਆ ਜਿੱਥੇ ਉਹ ਬੱਚੀ ਸੀ।
41
ਫਿਰ ਉਸ ਨੇ ਬੱਚੀ ਦਾ ਹੱਥ ਫੜ ਕੇ ਉਸ ਨੂੰ ਕਿਹਾ, “ਤਲੀਥਾ ਕੂਮੀ” ਜਿਸ ਦਾ ਅਰਥ ਹੈ, “ਹੇ ਲੜਕੀ, ਮੈਂ ਤੈਨੂੰ ਕਹਿੰਦਾ ਹਾਂ, ਉੱਠ!”
42
ਤਦ ਲੜਕੀ ਤੁਰੰਤ ਉੱਠੀ ਅਤੇ ਤੁਰਨ-ਫਿਰਨ ਲੱਗੀ ਕਿਉਂਕਿ ਉਹ ਬਾਰਾਂ ਸਾਲਾਂ ਦੀ ਸੀ ਅਤੇ ਲੋਕ ਅਤਿਅੰਤ ਹੈਰਾਨ ਰਹਿ ਗਏ।
43
ਉਸ ਨੇ ਉਨ੍ਹਾਂ ਨੂੰ ਸਖ਼ਤੀ ਨਾਲ ਹੁਕਮ ਦਿੱਤਾ ਕਿ ਇਸ ਬਾਰੇ ਕੋਈ ਨਾ ਜਾਣੇ ਅਤੇ ਕਿਹਾ ਕਿ ਲੜਕੀ ਨੂੰ ਖਾਣ ਲਈ ਕੁਝ ਦਿੱਤਾ ਜਾਵੇ।
← Chapter 4
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 6 →
All chapters:
1
2
3
4
5
6
7
8
9
10
11
12
13
14
15
16