bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi Standard Bible (Punjabi Standard Bible) 2023
/
Matthew 19
Matthew 19
Punjabi Standard Bible (Punjabi Standard Bible) 2023
← Chapter 18
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 20 →
1
ਫਿਰ ਇਸ ਤਰ੍ਹਾਂ ਹੋਇਆ ਕਿ ਜਦੋਂ ਯਿਸੂ ਇਹ ਗੱਲਾਂ ਕਹਿ ਚੁੱਕਾ ਤਾਂ ਉਹ ਗਲੀਲ ਤੋਂ ਚੱਲ ਕੇ ਯਰਦਨ ਦੇ ਪਾਰ ਯਹੂਦਿਯਾ ਦੇ ਇਲਾਕੇ ਵਿੱਚ ਆਇਆ।
2
ਇੱਕ ਵੱਡੀ ਭੀੜ ਉਸ ਦੇ ਪਿੱਛੇ ਆਈ ਅਤੇ ਉੱਥੇ ਉਸ ਨੇ ਉਨ੍ਹਾਂ ਨੂੰ ਚੰਗਾ ਕੀਤਾ।
3
ਤਦ ਫ਼ਰੀਸੀ ਉਸ ਨੂੰ ਪਰਖਣ ਲਈ ਉਸ ਦੇ ਕੋਲ ਆ ਕੇ ਕਹਿਣ ਲੱਗੇ, “ਕੀ ਮਨੁੱਖ ਲਈ ਆਪਣੀ ਪਤਨੀ ਨੂੰ ਕਿਸੇ ਵੀ ਕਾਰਨ ਤੋਂ ਤਲਾਕ ਦੇਣਾ ਯੋਗ ਹੈ?”
4
ਉਸ ਨੇ ਉੱਤਰ ਦਿੱਤਾ, “ਕੀ ਤੁਸੀਂ ਨਹੀਂ ਪੜ੍ਹਿਆ ਕਿ ਸਿਰਜਣਹਾਰ ਨੇ ਉਨ੍ਹਾਂ ਨੂੰ ਅਰੰਭ ਤੋਂ ਨਰ ਅਤੇ ਨਾਰੀ ਸਿਰਜਿਆ?
5
ਅਤੇ ਕਿਹਾ, ‘ਇਸ ਕਾਰਨ ਮਨੁੱਖ ਆਪਣੇ ਪਿਤਾ ਅਤੇ ਆਪਣੀ ਮਾਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਦੋਵੇਂ ਇੱਕ ਸਰੀਰ ਹੋਣਗੇ’।
6
ਸੋ ਹੁਣ ਉਹ ਦੋ ਨਹੀਂ ਸਗੋਂ ਇੱਕ ਸਰੀਰ ਹਨ। ਇਸ ਲਈ ਜਿਸ ਨੂੰ ਪਰਮੇਸ਼ਰ ਨੇ ਜੋੜਿਆ ਹੈ, ਮਨੁੱਖ ਉਸ ਨੂੰ ਅਲੱਗ ਨਾ ਕਰੇ।”
7
ਉਨ੍ਹਾਂ ਨੇ ਉਸ ਨੂੰ ਕਿਹਾ, “ਫਿਰ ਮੂਸਾ ਨੇ ਤਲਾਕਨਾਮਾ ਦੇ ਕੇ ਉਸ ਨੂੰ ਤਿਆਗਣ ਦੀ ਆਗਿਆ ਕਿਉਂ ਦਿੱਤੀ?”
8
ਉਸ ਨੇ ਉਨ੍ਹਾਂ ਨੂੰ ਕਿਹਾ, “ਮੂਸਾ ਨੇ ਤੁਹਾਡੇ ਮਨ ਦੀ ਕਠੋਰਤਾ ਦੇ ਕਾਰਨ ਤੁਹਾਨੂੰ ਆਪਣੀਆਂ ਪਤਨੀਆਂ ਨੂੰ ਤਲਾਕ ਦੇਣ ਦੀ ਆਗਿਆ ਦਿੱਤੀ ਸੀ, ਪਰ ਅਰੰਭ ਤੋਂ ਅਜਿਹਾ ਨਹੀਂ ਸੀ।
9
ਮੈਂ ਤੁਹਾਨੂੰ ਕਹਿੰਦਾ ਹਾਂ ਕਿ ਜੋ ਕੋਈ ਆਪਣੀ ਪਤਨੀ ਨੂੰ ਵਿਭਚਾਰ ਦੇ ਇਲਾਵਾ ਕਿਸੇ ਹੋਰ ਕਾਰਨ ਤੋਂ ਤਲਾਕ ਦੇਵੇ ਅਤੇ ਦੂਜੀ ਨੂੰ ਵਿਆਹ ਲਵੇ, ਉਹ ਵਿਭਚਾਰ ਕਰਦਾ ਹੈ ।”
10
ਉਸ ਦੇ ਚੇਲਿਆਂ ਨੇ ਉਸ ਨੂੰ ਕਿਹਾ, “ਜੇ ਮਨੁੱਖ ਦਾ ਆਪਣੀ ਪਤਨੀ ਨਾਲ ਅਜਿਹਾ ਸੰਬੰਧ ਹੈ ਤਾਂ ਵਿਆਹ ਨਾ ਕਰਨਾ ਹੀ ਚੰਗਾ ਹੈ।”
11
ਪਰ ਉਸ ਨੇ ਉਨ੍ਹਾਂ ਨੂੰ ਕਿਹਾ, “ਸਾਰੇ ਇਸ ਗੱਲ ਨੂੰ ਗ੍ਰਹਿਣ ਨਹੀਂ ਕਰ ਸਕਦੇ, ਪਰ ਉਹੋ ਜਿਨ੍ਹਾਂ ਨੂੰ ਇਹ ਬਖਸ਼ਿਆ ਗਿਆ ਹੈ।
12
ਕਿਉਂਕਿ ਕੁਝ ਖੁਸਰੇ ਅਜਿਹੇ ਹਨ ਜੋ ਮਾਂ ਦੇ ਗਰਭ ਤੋਂ ਹੀ ਅਜਿਹੇ ਜੰਮੇ ਅਤੇ ਕੁਝ ਅਜਿਹੇ ਹਨ ਜੋ ਮਨੁੱਖਾਂ ਦੁਆਰਾ ਖੁਸਰੇ ਬਣਾਏ ਗਏ, ਪਰ ਕੁਝ ਅਜਿਹੇ ਹਨ ਜਿਨ੍ਹਾਂ ਨੇ ਸਵਰਗ ਦੇ ਰਾਜ ਲਈ ਆਪਣੇ ਆਪ ਨੂੰ ਖੁਸਰੇ ਬਣਾਇਆ। ਜਿਹੜਾ ਇਸ ਨੂੰ ਗ੍ਰਹਿਣ ਕਰ ਸਕਦਾ ਹੈ, ਉਹ ਗ੍ਰਹਿਣ ਕਰੇ।”
13
ਤਦ ਲੋਕ ਬੱਚਿਆਂ ਨੂੰ ਉਸ ਦੇ ਕੋਲ ਲਿਆਏ ਤਾਂਕਿ ਉਹ ਉਨ੍ਹਾਂ ਉੱਤੇ ਹੱਥ ਰੱਖ ਕੇ ਪ੍ਰਾਰਥਨਾ ਕਰੇ, ਪਰ ਚੇਲਿਆਂ ਨੇ ਉਨ੍ਹਾਂ ਨੂੰ ਝਿੜਕਿਆ।
14
ਤਦ ਯਿਸੂ ਨੇ ਕਿਹਾ, “ਬੱਚਿਆਂ ਨੂੰ ਮੇਰੇ ਕੋਲ ਆਉਣ ਦਿਓ; ਉਨ੍ਹਾਂ ਨੂੰ ਨਾ ਰੋਕੋ, ਕਿਉਂਕਿ ਸਵਰਗ ਦਾ ਰਾਜ ਇਹੋ ਜਿਹਿਆਂ ਦਾ ਹੀ ਹੈ।”
15
ਫਿਰ ਉਹ ਉਨ੍ਹਾਂ ਉੱਤੇ ਹੱਥ ਰੱਖਣ ਤੋਂ ਬਾਅਦ ਉੱਥੋਂ ਚਲਾ ਗਿਆ।
16
ਤਦ ਵੇਖੋ, ਇੱਕ ਵਿਅਕਤੀ ਨੇ ਉਸ ਕੋਲ ਆ ਕੇ ਕਿਹਾ, “ ਗੁਰੂ ਜੀ! ਮੈਂ ਕਿਹੜਾ ਉੱਤਮ ਕੰਮ ਕਰਾਂ ਕਿ ਮੈਨੂੰ ਸਦੀਪਕ ਜੀਵਨ ਪ੍ਰਾਪਤ ਹੋਵੇ?”
17
ਪਰ ਯਿਸੂ ਨੇ ਉਸ ਨੂੰ ਕਿਹਾ, “ਤੂੰ ਮੈਨੂੰ ਉੱਤਮ ਦੇ ਬਾਰੇ ਕਿਉਂ ਪੁੱਛਦਾ ਹੈਂ? ਉੱਤਮ ਤਾਂ ਇੱਕੋ ਹੈ । ਪਰ ਜੇ ਤੂੰ ਜੀਵਨ ਵਿੱਚ ਪ੍ਰਵੇਸ਼ ਕਰਨਾ ਚਾਹੁੰਦਾ ਹੈਂ ਤਾਂ ਹੁਕਮਾਂ ਦੀ ਪਾਲਣਾ ਕਰ।”
18
ਉਸ ਨੇ ਕਿਹਾ, “ਕਿਹੜੇ ਹੁਕਮ?” ਯਿਸੂ ਨੇ ਉਸ ਨੂੰ ਕਿਹਾ, “ਖੂਨ ਨਾ ਕਰ, ਵਿਭਚਾਰ ਨਾ ਕਰ, ਚੋਰੀ ਨਾ ਕਰ, ਝੂਠੀ ਗਵਾਹੀ ਨਾ ਦੇ,
19
ਆਪਣੇ ਪਿਤਾ ਅਤੇ ਆਪਣੀ ਮਾਤਾ ਦਾ ਆਦਰ ਕਰ ਅਤੇ ਆਪਣੇ ਗੁਆਂਢੀ ਨਾਲ ਆਪਣੇ ਜਿਹਾ ਪਿਆਰ ਕਰ। ”
20
ਨੌਜਵਾਨ ਨੇ ਉਸ ਨੂੰ ਕਿਹਾ, “ਮੈਂ ਤਾਂ ਇਨ੍ਹਾਂ ਸਭਨਾਂ ਨੂੰ ਮੰਨਦਾ ਆਇਆ ਹਾਂ; ਹੁਣ ਮੇਰੇ ਵਿੱਚ ਕੀ ਕਮੀ ਹੈ?”
21
ਯਿਸੂ ਨੇ ਉਸ ਨੂੰ ਕਿਹਾ, “ਜੇ ਤੂੰ ਸੰਪੂਰਨ ਹੋਣਾ ਚਾਹੁੰਦਾ ਹੈਂ ਤਾਂ ਜਾ ਅਤੇ ਆਪਣੀ ਸੰਪਤੀ ਵੇਚ ਕੇ ਗਰੀਬਾਂ ਨੂੰ ਦੇ ਅਤੇ ਤੈਨੂੰ ਸਵਰਗ ਵਿੱਚ ਧਨ ਮਿਲੇਗਾ; ਫਿਰ ਆ ਕੇ ਮੇਰੇ ਪਿੱਛੇ ਚੱਲ।”
22
ਪਰ ਜਦੋਂ ਉਸ ਨੌਜਵਾਨ ਨੇ ਇਹ ਗੱਲ ਸੁਣੀ ਤਾਂ ਦੁਖੀ ਹੋ ਕੇ ਚਲਾ ਗਿਆ, ਕਿਉਂਕਿ ਉਸ ਕੋਲ ਬਹੁਤ ਧਨ-ਸੰਪਤੀ ਸੀ।
23
ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਧਨਵਾਨ ਦਾ ਸਵਰਗ ਦੇ ਰਾਜ ਵਿੱਚ ਪ੍ਰਵੇਸ਼ ਕਰਨਾ ਬਹੁਤ ਔਖਾ ਹੈ।
24
ਪਰ ਮੈਂ ਤੁਹਾਨੂੰ ਫੇਰ ਕਹਿੰਦਾ ਹਾਂ ਕਿ ਪਰਮੇਸ਼ਰ ਦੇ ਰਾਜ ਵਿੱਚ ਇੱਕ ਧਨਵਾਨ ਦੇ ਪ੍ਰਵੇਸ਼ ਕਰਨ ਨਾਲੋਂ ਊਠ ਦਾ ਸੂਈ ਦੇ ਨੱਕੇ ਵਿੱਚੋਂ ਦੀ ਲੰਘਣਾ ਸੌਖਾ ਹੈ।”
25
ਇਹ ਸੁਣ ਕੇ ਚੇਲੇ ਬਹੁਤ ਹੈਰਾਨ ਹੋਏ ਅਤੇ ਕਹਿਣ ਲੱਗੇ, “ਫਿਰ ਕੌਣ ਮੁਕਤੀ ਪਾ ਸਕਦਾ ਹੈ?”
26
ਯਿਸੂ ਨੇ ਉਨ੍ਹਾਂ ਵੱਲ ਵੇਖ ਕੇ ਕਿਹਾ, “ਮਨੁੱਖਾਂ ਲਈ ਇਹ ਅਸੰਭਵ ਹੈ, ਪਰ ਪਰਮੇਸ਼ਰ ਲਈ ਸਭ ਕੁਝ ਸੰਭਵ ਹੈ।”
27
ਪਤਰਸ ਨੇ ਉਸ ਨੂੰ ਕਿਹਾ, “ਵੇਖ, ਅਸੀਂ ਸਭ ਕੁਝ ਛੱਡ ਕੇ ਤੇਰੇ ਪਿੱਛੇ ਹੋ ਤੁਰੇ ਹਾਂ; ਫਿਰ ਸਾਨੂੰ ਕੀ ਮਿਲੇਗਾ?”
28
ਯਿਸੂ ਨੇ ਉਨ੍ਹਾਂ ਨੂੰ ਕਿਹਾ, “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਨਵੀਂ ਸ੍ਰਿਸ਼ਟੀ ਵਿੱਚ ਜਦੋਂ ਮਨੁੱਖ ਦਾ ਪੁੱਤਰ ਆਪਣੇ ਤੇਜ ਦੇ ਸਿੰਘਾਸਣ ਉੱਤੇ ਬਿਰਾਜਮਾਨ ਹੋਵੇਗਾ ਤਾਂ ਤੁਸੀਂ ਵੀ ਜਿਹੜੇ ਮੇਰੇ ਪਿੱਛੇ ਚੱਲਦੇ ਹੋ, ਬਾਰਾਂ ਸਿੰਘਾਸਣਾਂ ਉੱਤੇ ਬੈਠ ਕੇ ਇਸਰਾਏਲ ਦੇ ਬਾਰਾਂ ਗੋਤਾਂ ਦਾ ਨਿਆਂ ਕਰੋਗੇ
29
ਅਤੇ ਜਿਸ ਕਿਸੇ ਨੇ ਮੇਰੇ ਨਾਮ ਦੇ ਕਾਰਨ ਘਰਾਂ ਜਾਂ ਭਰਾਵਾਂ ਜਾਂ ਭੈਣਾਂ ਜਾਂ ਮਾਤਾ ਜਾਂ ਪਿਤਾ ਜਾਂ ਬੱਚਿਆਂ ਜਾਂ ਖੇਤਾਂ ਨੂੰ ਛੱਡਿਆ ਹੈ, ਉਹ ਸੌ ਗੁਣਾ ਪਾਵੇਗਾ ਅਤੇ ਸਦੀਪਕ ਜੀਵਨ ਦਾ ਅਧਿਕਾਰੀ ਹੋਵੇਗਾ।
30
ਪਰ ਬਹੁਤੇ ਜੋ ਪਹਿਲੇ ਹਨ ਉਹ ਪਿਛਲੇ ਹੋਣਗੇ ਅਤੇ ਜੋ ਪਿਛਲੇ ਹਨ ਉਹ ਪਹਿਲੇ ਹੋਣਗੇ।
← Chapter 18
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 20 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28