bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi Standard Bible (Punjabi Standard Bible) 2023
/
Matthew 26
Matthew 26
Punjabi Standard Bible (Punjabi Standard Bible) 2023
← Chapter 25
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 27 →
1
ਫਿਰ ਇਸ ਤਰ੍ਹਾਂ ਹੋਇਆ ਕਿ ਜਦੋਂ ਯਿਸੂ ਇਹ ਸਾਰੀਆਂ ਗੱਲਾਂ ਕਹਿ ਚੁੱਕਾ ਤਾਂ ਉਸ ਨੇ ਆਪਣੇ ਚੇਲਿਆਂ ਨੂੰ ਕਿਹਾ,
2
“ਤੁਸੀਂ ਜਾਣਦੇ ਹੋ ਕਿ ਦੋ ਦਿਨ ਬਾਅਦ ਪਸਾਹ ਦਾ ਤਿਉਹਾਰ ਹੈ ਅਤੇ ਮਨੁੱਖ ਦਾ ਪੁੱਤਰ ਸਲੀਬ 'ਤੇ ਚੜ੍ਹਾਉਣ ਲਈ ਫੜਵਾਇਆ ਜਾਵੇਗਾ।”
3
ਤਦ ਪ੍ਰਧਾਨ ਯਾਜਕ ਅਤੇ ਲੋਕਾਂ ਦੇ ਬਜ਼ੁਰਗ ਕਯਾਫ਼ਾ ਨਾਮਕ ਮਹਾਂਯਾਜਕ ਦੇ ਵਿਹੜੇ ਵਿੱਚ ਇਕੱਠੇ ਹੋਏ
4
ਅਤੇ ਮਿਲ ਕੇ ਵਿਉਂਤ ਬਣਾਈ ਕਿ ਯਿਸੂ ਨੂੰ ਧੋਖੇ ਨਾਲ ਫੜ ਕੇ ਮਾਰ ਸੁੱਟਣ;
5
ਪਰ ਉਨ੍ਹਾਂ ਕਿਹਾ, “ਪਸਾਹ ਦੇ ਤਿਉਹਾਰ 'ਤੇ ਨਹੀਂ, ਕਿਤੇ ਅਜਿਹਾ ਨਾ ਹੋਵੇ ਕਿ ਲੋਕਾਂ ਵਿੱਚ ਦੰਗਾ ਹੋ ਜਾਵੇ।”
6
ਫਿਰ ਜਦੋਂ ਯਿਸੂ ਬੈਤਅਨੀਆ ਵਿੱਚ ਸ਼ਮਊਨ ਕੋੜ੍ਹੀ ਦੇ ਘਰ ਵਿੱਚ ਸੀ
7
ਤਾਂ ਇੱਕ ਔਰਤ ਸੰਗਮਰਮਰ ਦੇ ਬਰਤਨ ਵਿੱਚ ਮਹਿੰਗੇ ਮੁੱਲ ਦਾ ਅਤਰ ਲੈ ਕੇ ਉਸ ਕੋਲ ਆਈ ਅਤੇ ਜਦੋਂ ਉਹ ਭੋਜਨ ਕਰਨ ਲਈ ਬੈਠਾ ਸੀ ਤਾਂ ਉਸ ਦੇ ਸਿਰ ਉੱਤੇ ਡੋਲ੍ਹ ਦਿੱਤਾ।
8
ਪਰ ਚੇਲੇ ਇਹ ਵੇਖ ਕੇ ਖਿਝ ਗਏ ਅਤੇ ਕਹਿਣ ਲੱਗੇ, “ਇਹ ਕਿਉਂ ਬਰਬਾਦ ਕੀਤਾ ਗਿਆ?
9
ਕਿਉਂਕਿ ਇਹ ਮਹਿੰਗੇ ਮੁੱਲ ਵੇਚ ਕੇ ਗਰੀਬਾਂ ਨੂੰ ਦਿੱਤਾ ਜਾ ਸਕਦਾ ਸੀ।”
10
ਪਰ ਇਹ ਜਾਣ ਕੇ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਇਸ ਔਰਤ ਨੂੰ ਕਿਉਂ ਪਰੇਸ਼ਾਨ ਕਰਦੇ ਹੋ? ਇਸ ਨੇ ਤਾਂ ਮੇਰੇ ਨਾਲ ਚੰਗਾ ਵਰਤਾਓ ਕੀਤਾ ਹੈ;
11
ਗਰੀਬ ਤਾਂ ਹਮੇਸ਼ਾ ਤੁਹਾਡੇ ਨਾਲ ਹਨ, ਪਰ ਮੈਂ ਹਮੇਸ਼ਾ ਤੁਹਾਡੇ ਨਾਲ ਨਹੀਂ ਹਾਂ।
12
ਇਹ ਅਤਰ ਜੋ ਇਸ ਨੇ ਮੇਰੇ ਸਰੀਰ ਉੱਤੇ ਪਾਇਆ, ਇਹ ਮੇਰੇ ਦਫ਼ਨਾਏ ਜਾਣ ਲਈ ਕੀਤਾ ਹੈ।
13
ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਸਾਰੇ ਸੰਸਾਰ ਵਿੱਚ ਜਿੱਥੇ ਵੀ ਇਸ ਖੁਸ਼ਖ਼ਬਰੀ ਦਾ ਪ੍ਰਚਾਰ ਕੀਤਾ ਜਾਵੇਗਾ, ਇਹ ਵੀ ਜੋ ਇਸ ਨੇ ਕੀਤਾ ਇਸ ਦੀ ਯਾਦ ਲਈ ਦੱਸਿਆ ਜਾਵੇਗਾ।”
14
ਫਿਰ ਉਨ੍ਹਾਂ ਬਾਰ੍ਹਾਂ ਵਿੱਚੋਂ ਯਹੂਦਾ ਇਸਕਰਿਯੋਤੀ ਨਾਮਕ ਇੱਕ ਚੇਲੇ ਨੇ ਪ੍ਰਧਾਨ ਯਾਜਕਾਂ ਕੋਲ ਜਾ ਕੇ ਕਿਹਾ,
15
“ਜੇ ਮੈਂ ਉਸ ਨੂੰ ਤੁਹਾਡੇ ਹੱਥ ਫੜਵਾ ਦਿਆਂ ਤਾਂ ਤੁਸੀਂ ਮੈਨੂੰ ਕੀ ਦਿਓਗੇ?” ਤਦ ਉਨ੍ਹਾਂ ਉਸ ਨੂੰ ਚਾਂਦੀ ਦੇ ਤੀਹ ਸਿੱਕੇ ਤੋਲ ਦਿੱਤੇ।
16
ਉਹ ਉਸੇ ਸਮੇਂ ਤੋਂ ਇਸ ਤਾਕ ਵਿੱਚ ਰਹਿਣ ਲੱਗਾ ਕਿ ਮੌਕਾ ਪਾ ਕੇ ਉਸ ਨੂੰ ਫੜਵਾ ਦੇਵੇ।
17
ਅਖ਼ਮੀਰੀ ਰੋਟੀ ਦੇ ਤਿਉਹਾਰ ਦੇ ਪਹਿਲੇ ਦਿਨ ਚੇਲੇ ਯਿਸੂ ਕੋਲ ਆ ਕੇ ਕਹਿਣ ਲੱਗੇ, “ਤੂੰ ਕਿੱਥੇ ਚਾਹੁੰਦਾ ਹੈਂ ਕਿ ਅਸੀਂ ਤੇਰੇ ਖਾਣ ਲਈ ਪਸਾਹ ਤਿਆਰ ਕਰੀਏ?”
18
ਉਸ ਨੇ ਕਿਹਾ, “ਨਗਰ ਵਿੱਚ ਫਲਾਣੇ ਵਿਅਕਤੀ ਕੋਲ ਜਾਓ ਅਤੇ ਉਸ ਨੂੰ ਕਹੋ ਕਿ ਗੁਰੂ ਕਹਿੰਦਾ ਹੈ, ‘ਮੇਰਾ ਸਮਾਂ ਨੇੜੇ ਹੈ; ਮੈਂ ਆਪਣੇ ਚੇਲਿਆਂ ਨਾਲ ਤੇਰੇ ਕੋਲ ਪਸਾਹ ਮਨਾਉਣਾ ਹੈ’।”
19
ਸੋ ਚੇਲਿਆਂ ਨੇ ਉਸੇ ਤਰ੍ਹਾਂ ਕੀਤਾ ਜਿਸ ਤਰ੍ਹਾਂ ਯਿਸੂ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਸੀ ਅਤੇ ਪਸਾਹ ਤਿਆਰ ਕੀਤਾ।
20
ਜਦੋਂ ਸ਼ਾਮ ਹੋਈ ਤਾਂ ਉਹ ਬਾਰ੍ਹਾਂ ਨਾਲ ਭੋਜਨ ਕਰਨ ਬੈਠਾ
21
ਅਤੇ ਜਦੋਂ ਉਹ ਖਾ ਰਹੇ ਸਨ ਤਾਂ ਉਸ ਨੇ ਕਿਹਾ, “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਤੁਹਾਡੇ ਵਿੱਚੋਂ ਇੱਕ ਮੈਨੂੰ ਫੜਵਾਏਗਾ।”
22
ਤਦ ਉਹ ਬਹੁਤ ਉਦਾਸ ਹੋਏ ਅਤੇ ਹਰ ਇੱਕ ਉਸ ਨੂੰ ਪੁੱਛਣ ਲੱਗਾ, “ਪ੍ਰਭੂ, ਕੀ ਉਹ ਮੈਂ ਹਾਂ?”
23
ਪਰ ਉਸ ਨੇ ਉੱਤਰ ਦਿੱਤਾ, “ਜਿਸ ਨੇ ਮੇਰੇ ਨਾਲ ਕਟੋਰੇ ਵਿੱਚ ਆਪਣਾ ਹੱਥ ਡੁਬੋਇਆ ਹੈ, ਉਹੋ ਮੈਨੂੰ ਫੜਵਾਏਗਾ।
24
ਮਨੁੱਖ ਦਾ ਪੁੱਤਰ ਤਾਂ ਜਿਵੇਂ ਉਸ ਦੇ ਵਿਖੇ ਲਿਖਿਆ ਹੈ, ਜਾਂਦਾ ਹੈ ਪਰ ਹਾਏ ਉਸ ਮਨੁੱਖ ਉੱਤੇ ਜਿਸ ਦੇ ਦੁਆਰਾ ਮਨੁੱਖ ਦਾ ਪੁੱਤਰ ਫੜਵਾਇਆ ਜਾਂਦਾ ਹੈ। ਉਸ ਮਨੁੱਖ ਦੇ ਲਈ ਚੰਗਾ ਹੁੰਦਾ ਕਿ ਉਹ ਜੰਮਦਾ ਹੀ ਨਾ!”
25
ਤਦ ਉਸ ਦੇ ਫੜਵਾਉਣ ਵਾਲੇ ਯਹੂਦਾ ਨੇ ਕਿਹਾ, “ਹੇ ਰੱਬੀ, ਕੀ ਉਹ ਮੈਂ ਹਾਂ?” ਉਸ ਨੇ ਕਿਹਾ, “ਤੂੰ ਆਪੇ ਕਹਿ ਦਿੱਤਾ।”
26
ਜਦੋਂ ਉਹ ਖਾ ਰਹੇ ਸਨ ਤਾਂ ਯਿਸੂ ਨੇ ਰੋਟੀ ਲਈ ਅਤੇ ਬਰਕਤ ਦੇ ਕੇ ਤੋੜੀ ਅਤੇ ਚੇਲਿਆਂ ਨੂੰ ਦੇ ਕੇ ਕਿਹਾ, “ਲਵੋ, ਖਾਓ; ਇਹ ਮੇਰਾ ਸਰੀਰ ਹੈ।”
27
ਫਿਰ ਉਸ ਨੇ ਪਿਆਲਾ ਲੈ ਕੇ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਦੇ ਕੇ ਕਿਹਾ, “ਤੁਸੀਂ ਸਾਰੇ ਇਸ ਵਿੱਚੋਂ ਪੀਓ,
28
ਕਿਉਂਕਿ ਇਹ ਨੇਮ ਦਾ ਮੇਰਾ ਉਹ ਲਹੂ ਹੈ ਜਿਹੜਾ ਬਹੁਤਿਆਂ ਦੇ ਪਾਪਾਂ ਦੀ ਮਾਫ਼ੀ ਲਈ ਵਹਾਇਆ ਜਾਂਦਾ ਹੈ।
29
ਪਰ ਮੈਂ ਤੁਹਾਨੂੰ ਕਹਿੰਦਾ ਹਾਂ ਕਿ ਮੈਂ ਉਸ ਦਿਨ ਤੱਕ ਦਾਖਰਸ ਕਦੇ ਨਾ ਪੀਵਾਂਗਾ ਜਦੋਂ ਤੱਕ ਮੈਂ ਆਪਣੇ ਪਿਤਾ ਦੇ ਰਾਜ ਵਿੱਚ ਤੁਹਾਡੇ ਨਾਲ ਨਵਾਂ ਨਾ ਪੀਵਾਂ।”
30
ਫਿਰ ਭਜਨ ਗਾਉਣ ਤੋਂ ਬਾਅਦ ਉਹ ਜ਼ੈਤੂਨ ਪਹਾੜ ਵੱਲ ਚਲੇ ਗਏ।
31
ਯਿਸੂ ਨੇ ਉਨ੍ਹਾਂ ਨੂੰ ਕਿਹਾ, “ਅੱਜ ਰਾਤ ਨੂੰ ਤੁਸੀਂ ਸਭ ਮੇਰੇ ਕਾਰਨ ਠੋਕਰ ਖਾਓਗੇ, ਕਿਉਂਕਿ ਲਿਖਿਆ ਹੈ: ਮੈਂ ਚਰਵਾਹੇ ਨੂੰ ਮਾਰਾਂਗਾ ਅਤੇ ਇੱਜੜ ਦੀਆਂ ਭੇਡਾਂ ਤਿੱਤਰ-ਬਿੱਤਰ ਹੋ ਜਾਣਗੀਆਂ।
32
ਪਰ ਜੀ ਉੱਠਣ ਤੋਂ ਬਾਅਦ ਮੈਂ ਤੁਹਾਡੇ ਤੋਂ ਪਹਿਲਾਂ ਗਲੀਲ ਨੂੰ ਜਾਵਾਂਗਾ।”
33
ਪਤਰਸ ਨੇ ਉਸ ਨੂੰ ਕਿਹਾ, “ਭਾਵੇਂ ਸਾਰੇ ਤੈਨੂੰ ਛੱਡ ਜਾਣ, ਪਰ ਮੈਂ ਤੈਨੂੰ ਕਦੇ ਨਾ ਛੱਡਾਂਗਾ।”
34
ਯਿਸੂ ਨੇ ਉਸ ਨੂੰ ਕਿਹਾ, “ਮੈਂ ਤੈਨੂੰ ਸੱਚ ਕਹਿੰਦਾ ਹਾਂ ਕਿ ਇਸੇ ਰਾਤ ਮੁਰਗੇ ਦੇ ਬਾਂਗ ਦੇਣ ਤੋਂ ਪਹਿਲਾਂ, ਤੂੰ ਤਿੰਨ ਵਾਰ ਮੇਰਾ ਇਨਕਾਰ ਕਰੇਂਗਾ।”
35
ਪਤਰਸ ਨੇ ਉਸ ਨੂੰ ਕਿਹਾ, “ਜੇ ਮੈਨੂੰ ਤੇਰੇ ਨਾਲ ਮਰਨਾ ਵੀ ਪਵੇ, ਤਾਂ ਵੀ ਮੈਂ ਤੇਰਾ ਇਨਕਾਰ ਨਹੀਂ ਕਰਾਂਗਾ।” ਬਾਕੀ ਸਾਰੇ ਚੇਲਿਆਂ ਨੇ ਵੀ ਇਸੇ ਤਰ੍ਹਾਂ ਕਿਹਾ।
36
ਤਦ ਯਿਸੂ ਉਨ੍ਹਾਂ ਦੇ ਨਾਲ ਗਥਸਮਨੀ ਨਾਮਕ ਜਗ੍ਹਾ 'ਤੇ ਆਇਆ ਅਤੇ ਆਪਣੇ ਚੇਲਿਆਂ ਨੂੰ ਕਿਹਾ, “ਜਦੋਂ ਤੱਕ ਮੈਂ ਉੱਥੇ ਜਾ ਕੇ ਪ੍ਰਾਰਥਨਾ ਕਰਦਾ ਹਾਂ, ਤੁਸੀਂ ਇੱਥੇ ਬੈਠੋ।”
37
ਉਹ ਪਤਰਸ ਅਤੇ ਜ਼ਬਦੀ ਦੇ ਦੋਹਾਂ ਪੁੱਤਰਾਂ ਨੂੰ ਨਾਲ ਲੈ ਗਿਆ ਅਤੇ ਬਹੁਤ ਉਦਾਸ ਅਤੇ ਵਿਆਕੁਲ ਹੋਣ ਲੱਗਾ।
38
ਤਦ ਉਸ ਨੇ ਉਨ੍ਹਾਂ ਨੂੰ ਕਿਹਾ, “ਮੇਰਾ ਮਨ ਬਹੁਤ ਉਦਾਸ ਹੈ, ਐਨਾ ਕਿ ਮਰਨ ਦੇ ਦਰਜੇ ਤੱਕ। ਇੱਥੇ ਠਹਿਰੋ ਅਤੇ ਮੇਰੇ ਨਾਲ ਜਾਗਦੇ ਰਹੋ।”
39
ਫਿਰ ਉਹ ਥੋੜ੍ਹਾ ਅੱਗੇ ਗਿਆ ਅਤੇ ਮੂੰਹ ਪਰਨੇ ਲੰਮੇ ਪੈ ਕੇ ਇਹ ਪ੍ਰਾਰਥਨਾ ਕਰਨ ਲੱਗਾ, “ਹੇ ਮੇਰੇ ਪਿਤਾ, ਜੇ ਸੰਭਵ ਹੋਵੇ ਤਾਂ ਇਹ ਪਿਆਲਾ ਮੇਰੇ ਤੋਂ ਟਲ਼ ਜਾਵੇ; ਤਾਂ ਵੀ ਉਹ ਨਾ ਹੋਵੇ ਜੋ ਮੈਂ ਚਾਹੁੰਦਾ ਹਾਂ ਸਗੋਂ ਉਹ ਜੋ ਤੂੰ ਚਾਹੁੰਦਾ ਹੈਂ।”
40
ਫਿਰ ਉਸ ਨੇ ਚੇਲਿਆਂ ਦੇ ਕੋਲ ਆ ਕੇ ਉਨ੍ਹਾਂ ਨੂੰ ਸੁੱਤੇ ਹੋਏ ਵੇਖਿਆ ਅਤੇ ਪਤਰਸ ਨੂੰ ਕਿਹਾ, “ਕੀ ਤੁਸੀਂ ਮੇਰੇ ਨਾਲ ਇੱਕ ਘੜੀ ਵੀ ਨਾ ਜਾਗ ਸਕੇ?
41
ਜਾਗਦੇ ਰਹੋ ਅਤੇ ਪ੍ਰਾਰਥਨਾ ਕਰੋ ਤਾਂਕਿ ਤੁਸੀਂ ਪਰਤਾਵੇ ਵਿੱਚ ਨਾ ਪਵੋ; ਆਤਮਾ ਤਾਂ ਤਿਆਰ ਹੈ ਪਰ ਸਰੀਰ ਕਮਜ਼ੋਰ ਹੈ।”
42
ਫੇਰ ਉਸ ਨੇ ਦੂਜੀ ਵਾਰ ਜਾ ਕੇ ਇਹ ਪ੍ਰਾਰਥਨਾ ਕੀਤੀ, “ਹੇ ਮੇਰੇ ਪਿਤਾ, ਜੇ ਇਹ ਮੇਰੇ ਪੀਤੇ ਬਿਨਾਂ ਨਹੀਂ ਟਲ਼ ਸਕਦਾ ਤਾਂ ਤੇਰੀ ਇੱਛਾ ਪੂਰੀ ਹੋਵੇ।”
43
ਉਸ ਨੇ ਆ ਕੇ ਉਨ੍ਹਾਂ ਨੂੰ ਫੇਰ ਸੁੱਤੇ ਹੋਏ ਵੇਖਿਆ ਕਿਉਂਕਿ ਉਨ੍ਹਾਂ ਦੀਆਂ ਅੱਖਾਂ ਨੀਂਦ ਕਰਕੇ ਭਾਰੀਆਂ ਸਨ।
44
ਉਹ ਉਨ੍ਹਾਂ ਨੂੰ ਛੱਡ ਕੇ ਫੇਰ ਚਲਾ ਗਿਆ ਅਤੇ ਉਹੀ ਗੱਲ ਕਹਿ ਕੇ ਤੀਜੀ ਵਾਰ ਪ੍ਰਾਰਥਨਾ ਕੀਤੀ।
45
ਤਦ ਉਸ ਨੇ ਚੇਲਿਆਂ ਕੋਲ ਆ ਕੇ ਉਨ੍ਹਾਂ ਨੂੰ ਕਿਹਾ, “ਹੁਣ ਸੁੱਤੇ ਰਹੋ ਅਤੇ ਅਰਾਮ ਕਰੋ; ਵੇਖੋ, ਘੜੀ ਆ ਗਈ ਹੈ ਅਤੇ ਮਨੁੱਖ ਦਾ ਪੁੱਤਰ ਪਾਪੀਆਂ ਦੇ ਹੱਥੀਂ ਫੜਵਾਇਆ ਜਾ ਰਿਹਾ ਹੈ।
46
ਉੱਠੋ, ਚੱਲੀਏ! ਵੇਖੋ, ਮੈਨੂੰ ਫੜਵਾਉਣ ਵਾਲਾ ਨੇੜੇ ਆ ਪਹੁੰਚਿਆ ਹੈ।”
47
ਉਹ ਅਜੇ ਬੋਲਦਾ ਹੀ ਸੀ ਕਿ ਵੇਖੋ, ਯਹੂਦਾ ਜਿਹੜਾ ਬਾਰ੍ਹਾਂ ਵਿੱਚੋਂ ਇੱਕ ਸੀ, ਆ ਪਹੁੰਚਿਆ ਅਤੇ ਪ੍ਰਧਾਨ ਯਾਜਕਾਂ ਅਤੇ ਲੋਕਾਂ ਦੇ ਬਜ਼ੁਰਗਾਂ ਵੱਲੋਂ ਇੱਕ ਵੱਡੀ ਭੀੜ ਤਲਵਾਰਾਂ ਅਤੇ ਡਾਂਗਾਂ ਫੜੀ ਉਸ ਦੇ ਨਾਲ ਸੀ।
48
ਉਸ ਨੂੰ ਫੜਵਾਉਣ ਵਾਲੇ ਨੇ ਉਨ੍ਹਾਂ ਨੂੰ ਇਹ ਚਿੰਨ੍ਹ ਦਿੱਤਾ ਸੀ, “ਜਿਸ ਨੂੰ ਮੈਂ ਚੁੰਮਾਂ ਉਹੋ ਹੈ; ਉਸ ਨੂੰ ਫੜ ਲੈਣਾ।”
49
ਉਸ ਨੇ ਤੁਰੰਤ ਯਿਸੂ ਕੋਲ ਆ ਕੇ ਕਿਹਾ, “ਹੇ ਰੱਬੀ, ਨਮਸਕਾਰ!” ਅਤੇ ਉਸ ਨੂੰ ਚੁੰਮਿਆ।
50
ਯਿਸੂ ਨੇ ਉਸ ਨੂੰ ਕਿਹਾ, “ਮਿੱਤਰਾ, ਜਿਸ ਲਈ ਤੂੰ ਆਇਆ ਹੈਂ ਉਹ ਕਰ।” ਤਦ ਉਨ੍ਹਾਂ ਨੇ ਕੋਲ ਆ ਕੇ ਯਿਸੂ ਉੱਤੇ ਹੱਥ ਪਾਏ ਤੇ ਉਸ ਨੂੰ ਫੜ ਲਿਆ
51
ਅਤੇ ਵੇਖੋ, ਯਿਸੂ ਦੇ ਸਾਥੀਆਂ ਵਿੱਚੋਂ ਇੱਕ ਨੇ ਹੱਥ ਵਧਾ ਕੇ ਆਪਣੀ ਤਲਵਾਰ ਖਿੱਚੀ ਅਤੇ ਮਹਾਂਯਾਜਕ ਦੇ ਸੇਵਕ ਉੱਤੇ ਚਲਾ ਕੇ ਉਸ ਦਾ ਕੰਨ ਲਾਹ ਦਿੱਤਾ।
52
ਤਦ ਯਿਸੂ ਨੇ ਉਸ ਨੂੰ ਕਿਹਾ, “ਆਪਣੀ ਤਲਵਾਰ ਮਿਆਨ ਵਿੱਚ ਰੱਖ, ਕਿਉਂਕਿ ਜਿਹੜੇ ਤਲਵਾਰ ਚਲਾਉਂਦੇ ਹਨ ਉਹ ਸਭ ਤਲਵਾਰ ਨਾਲ ਨਾਸ ਹੋਣਗੇ।
53
ਜਾਂ ਕੀ ਤੂੰ ਇਹ ਸੋਚਦਾ ਹੈਂ ਕਿ ਮੈਂ ਆਪਣੇ ਪਿਤਾ ਅੱਗੇ ਬੇਨਤੀ ਨਹੀਂ ਕਰ ਸਕਦਾ ਅਤੇ ਉਹ ਹੁਣੇ ਮੇਰੇ ਲਈ ਸਵਰਗਦੂਤਾਂ ਦੇ ਬਾਰਾਂ ਤੋਂ ਵੀ ਵੱਧ ਲਸ਼ਕਰ ਹਾਜ਼ਰ ਨਾ ਕਰੇਗਾ?
54
ਫਿਰ ਉਹ ਲਿਖਤਾਂ ਕਿ ਇਸ ਤਰ੍ਹਾਂ ਹੋਣਾ ਜ਼ਰੂਰੀ ਹੈ, ਕਿਵੇਂ ਪੂਰੀਆਂ ਹੋਣਗੀਆਂ?”
55
ਉਸੇ ਸਮੇਂ ਯਿਸੂ ਨੇ ਭੀੜ ਨੂੰ ਕਿਹਾ, “ਕੀ ਤੁਸੀਂ ਤਲਵਾਰਾਂ ਅਤੇ ਡਾਂਗਾਂ ਨਾਲ ਮੈਨੂੰ ਡਾਕੂ ਵਾਂਗ ਫੜਨ ਲਈ ਨਿੱਕਲੇ ਹੋ? ਮੈਂ ਤਾਂ ਹਰ ਰੋਜ਼ ਹੈਕਲ ਵਿੱਚ ਬੈਠ ਕੇ ਉਪਦੇਸ਼ ਦਿੰਦਾ ਸੀ ਅਤੇ ਤੁਸੀਂ ਮੈਨੂੰ ਨਾ ਫੜਿਆ।
56
ਪਰ ਇਹ ਸਭ ਇਸ ਲਈ ਹੋਇਆ ਕਿ ਨਬੀਆਂ ਦੀਆਂ ਲਿਖਤਾਂ ਪੂਰੀਆਂ ਹੋਣ।” ਤਦ ਸਭ ਚੇਲੇ ਉਸ ਨੂੰ ਛੱਡ ਕੇ ਭੱਜ ਗਏ।
57
ਜਿਨ੍ਹਾਂ ਯਿਸੂ ਨੂੰ ਫੜਿਆ ਸੀ ਉਹ ਉਸ ਨੂੰ ਮਹਾਂਯਾਜਕ ਕਯਾਫ਼ਾ ਕੋਲ ਲੈ ਗਏ, ਜਿੱਥੇ ਸ਼ਾਸਤਰੀ ਅਤੇ ਬਜ਼ੁਰਗ ਇਕੱਠੇ ਹੋਏ ਸਨ।
58
ਪਰ ਪਤਰਸ ਕੁਝ ਦੂਰੀ 'ਤੇ ਉਸ ਦੇ ਪਿੱਛੇ-ਪਿੱਛੇ ਮਹਾਂਯਾਜਕ ਦੇ ਵਿਹੜੇ ਤੱਕ ਗਿਆ ਅਤੇ ਨਤੀਜਾ ਵੇਖਣ ਲਈ ਅੰਦਰ ਜਾ ਕੇ ਪਹਿਰੇਦਾਰਾਂ ਦੇ ਨਾਲ ਬੈਠ ਗਿਆ।
59
ਪ੍ਰਧਾਨ ਯਾਜਕ ਅਤੇ ਸਾਰੀ ਮਹਾਂਸਭਾ ਯਿਸੂ ਦੇ ਵਿਰੁੱਧ ਝੂਠੀ ਗਵਾਹੀ ਲੱਭਣ ਲੱਗੀ ਤਾਂਕਿ ਉਸ ਨੂੰ ਮਾਰ ਸੁੱਟਣ,
60
ਪਰ ਬਹੁਤ ਸਾਰੇ ਝੂਠੇ ਗਵਾਹਾਂ ਦੇ ਆਉਣ 'ਤੇ ਵੀ ਉਨ੍ਹਾਂ ਨੂੰ ਉਸ ਦੇ ਵਿਰੁੱਧ ਕੁਝ ਨਾ ਮਿਲਿਆ। ਅੰਤ ਵਿੱਚ ਦੋ ਵਿਅਕਤੀਆਂ ਨੇ ਆ ਕੇ ਕਿਹਾ,
61
“ਇਸ ਨੇ ਕਿਹਾ ਸੀ, ‘ਮੈਂ ਪਰਮੇਸ਼ਰ ਦੀ ਹੈਕਲ ਨੂੰ ਢਾਹ ਕੇ ਤਿੰਨਾਂ ਦਿਨਾਂ ਵਿੱਚ ਫਿਰ ਬਣਾ ਸਕਦਾ ਹਾਂ’।”
62
ਤਦ ਮਹਾਂਯਾਜਕ ਨੇ ਖੜ੍ਹੇ ਹੋ ਕੇ ਉਸ ਨੂੰ ਕਿਹਾ, “ਕੀ ਤੇਰੇ ਕੋਲ ਕੋਈ ਉੱਤਰ ਨਹੀਂ ਹੈ? ਇਹ ਤੇਰੇ ਵਿਰੁੱਧ ਕੀ ਗਵਾਹੀ ਦਿੰਦੇ ਹਨ?”
63
ਪਰ ਯਿਸੂ ਚੁੱਪ ਹੀ ਰਿਹਾ। ਤਦ ਮਹਾਂਯਾਜਕ ਨੇ ਉਸ ਨੂੰ ਕਿਹਾ, “ਮੈਂ ਤੈਨੂੰ ਜੀਉਂਦੇ ਪਰਮੇਸ਼ਰ ਦੀ ਸੌਂਹ ਦਿੰਦਾ ਹਾਂ ਕਿ ਜੇ ਤੂੰ ਪਰਮੇਸ਼ਰ ਦਾ ਪੁੱਤਰ ਮਸੀਹ ਹੈਂ ਤਾਂ ਸਾਨੂੰ ਦੱਸ।”
64
ਯਿਸੂ ਨੇ ਉਸ ਨੂੰ ਕਿਹਾ, “ਤੂੰ ਆਪ ਹੀ ਕਹਿ ਦਿੱਤਾ; ਪਰ ਮੈਂ ਤੁਹਾਨੂੰ ਕਹਿੰਦਾ ਹਾਂ, ਹੁਣ ਤੋਂ ਤੁਸੀਂ ਮਨੁੱਖ ਦੇ ਪੁੱਤਰ ਨੂੰ ਸਰਬ-ਸ਼ਕਤੀਮਾਨ ਦੇ ਸੱਜੇ ਹੱਥ ਬੈਠਾ ਅਤੇ ਅਕਾਸ਼ ਦੇ ਬੱਦਲਾਂ ਉੱਤੇ ਆਉਂਦਾ ਵੇਖੋਗੇ।”
65
ਤਦ ਮਹਾਂਯਾਜਕ ਨੇ ਆਪਣੇ ਕੱਪੜੇ ਪਾੜ ਕੇ ਕਿਹਾ, “ਇਸ ਨੇ ਪਰਮੇਸ਼ਰ ਦੀ ਨਿੰਦਾ ਕੀਤੀ ਹੈ! ਹੁਣ ਸਾਨੂੰ ਹੋਰ ਗਵਾਹਾਂ ਦੀ ਕੀ ਜ਼ਰੂਰਤ ਹੈ? ਵੇਖੋ, ਹੁਣੇ ਤੁਸੀਂ ਪਰਮੇਸ਼ਰ ਦੀ ਨਿੰਦਾ ਸੁਣੀ;
66
ਤੁਸੀਂ ਕੀ ਸੋਚਦੇ ਹੋ?” ਉਨ੍ਹਾਂ ਨੇ ਉੱਤਰ ਦਿੱਤਾ, “ਇਹ ਮੌਤ ਦੀ ਸਜ਼ਾ ਦੇ ਲਾਇਕ ਹੈ।”
67
ਤਦ ਉਨ੍ਹਾਂ ਉਸ ਦੇ ਮੂੰਹ 'ਤੇ ਥੁੱਕਿਆ, ਉਸ ਨੂੰ ਮੁੱਕੇ ਮਾਰੇ ਅਤੇ ਕੁਝ ਨੇ ਚਪੇੜਾਂ ਮਾਰ ਕੇ ਕਿਹਾ,
68
“ਹੇ ਮਸੀਹ, ਸਾਨੂੰ ਭਵਿੱਖਬਾਣੀ ਕਰਕੇ ਦੱਸ ਤੈਨੂੰ ਕਿਸ ਨੇ ਮਾਰਿਆ?”
69
ਪਤਰਸ ਬਾਹਰ ਵਿਹੜੇ ਵਿੱਚ ਬੈਠਾ ਹੋਇਆ ਸੀ ਅਤੇ ਇੱਕ ਦਾਸੀ ਉਸ ਦੇ ਕੋਲ ਆ ਕੇ ਕਹਿਣ ਲੱਗੀ, “ਤੂੰ ਵੀ ਤਾਂ ਉਸ ਗਲੀਲੀ ਯਿਸੂ ਦੇ ਨਾਲ ਸੀ।”
70
ਪਰ ਉਸ ਨੇ ਸਭ ਦੇ ਸਾਹਮਣੇ ਇਨਕਾਰ ਕਰ ਦਿੱਤਾ ਅਤੇ ਕਿਹਾ, “ਮੈਂ ਨਹੀਂ ਜਾਣਦਾ ਕਿ ਤੂੰ ਕੀ ਕਹਿੰਦੀ ਹੈਂ?”
71
ਜਦੋਂ ਉਹ ਬਾਹਰ ਫਾਟਕ ਵਿੱਚ ਗਿਆ ਤਾਂ ਦੂਜੀ ਦਾਸੀ ਨੇ ਉਸ ਨੂੰ ਵੇਖ ਕੇ ਉਨ੍ਹਾਂ ਨੂੰ ਜਿਹੜੇ ਉੱਥੇ ਸਨ, ਕਿਹਾ, “ਇਹ ਵੀ ਯਿਸੂ ਨਾਸਰੀ ਦੇ ਨਾਲ ਸੀ।”
72
ਪਰ ਉਸ ਨੇ ਸੌਂਹ ਖਾ ਕੇ ਫੇਰ ਇਨਕਾਰ ਕਰ ਦਿੱਤਾ, “ਮੈਂ ਉਸ ਮਨੁੱਖ ਨੂੰ ਨਹੀਂ ਜਾਣਦਾ।”
73
ਥੋੜ੍ਹੀ ਦੇਰ ਬਾਅਦ, ਜਿਹੜੇ ਉੱਥੇ ਖੜ੍ਹੇ ਸਨ ਉਨ੍ਹਾਂ ਨੇ ਪਤਰਸ ਕੋਲ ਆ ਕੇ ਕਿਹਾ, “ਸੱਚਮੁੱਚ ਤੂੰ ਵੀ ਉਨ੍ਹਾਂ ਵਿੱਚੋਂ ਹੈਂ ਕਿਉਂਕਿ ਤੇਰੀ ਬੋਲੀ ਤੋਂ ਪਤਾ ਲੱਗਦਾ ਹੈ।”
74
ਤਦ ਉਹ ਸਰਾਪ ਦੇਣ ਅਤੇ ਸੌਂਹ ਖਾਣ ਲੱਗਾ, “ਮੈਂ ਉਸ ਮਨੁੱਖ ਨੂੰ ਨਹੀਂ ਜਾਣਦਾ।” ਅਤੇ ਉਸੇ ਵੇਲੇ ਮੁਰਗੇ ਨੇ ਬਾਂਗ ਦਿੱਤੀ।
75
ਤਦ ਪਤਰਸ ਨੂੰ ਉਹ ਗੱਲ ਯਾਦ ਆਈ ਜੋ ਯਿਸੂ ਨੇ ਉਸ ਨੂੰ ਕਹੀ ਸੀ, “ਮੁਰਗੇ ਦੇ ਬਾਂਗ ਦੇਣ ਤੋਂ ਪਹਿਲਾਂ ਤਿੰਨ ਵਾਰ ਤੂੰ ਮੇਰਾ ਇਨਕਾਰ ਕਰੇਂਗਾ!” ਤਦ ਉਹ ਬਾਹਰ ਗਿਆ ਅਤੇ ਭੁੱਬਾਂ ਮਾਰ ਕੇ ਰੋਇਆ।
← Chapter 25
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 27 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28