bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi Standard Bible (Punjabi Standard Bible) 2023
/
Matthew 5
Matthew 5
Punjabi Standard Bible (Punjabi Standard Bible) 2023
← Chapter 4
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 6 →
1
ਯਿਸੂ ਭੀੜ ਨੂੰ ਵੇਖ ਕੇ ਪਹਾੜ ਉੱਤੇ ਚੜ੍ਹ ਗਿਆ ਅਤੇ ਜਦੋਂ ਉਹ ਬੈਠ ਗਿਆ ਤਾਂ ਉਸ ਦੇ ਚੇਲੇ ਉਸ ਦੇ ਕੋਲ ਆਏ
2
ਅਤੇ ਉਹ ਆਪਣਾ ਮੂੰਹ ਖੋਲ੍ਹ ਕੇ ਉਨ੍ਹਾਂ ਨੂੰ ਇਹ ਉਪਦੇਸ਼ ਦੇਣ ਲੱਗਾ,
3
“ਧੰਨ ਹਨ ਉਹ ਜਿਹੜੇ ਮਨ ਦੇ ਦੀਨ ਹਨ, ਕਿਉਂਕਿ ਸਵਰਗ ਦਾ ਰਾਜ ਉਨ੍ਹਾਂ ਦਾ ਹੈ।
4
ਧੰਨ ਹਨ ਉਹ ਜਿਹੜੇ ਸੋਗ ਕਰਦੇ ਹਨ, ਕਿਉਂਕਿ ਉਹ ਸ਼ਾਂਤ ਕੀਤੇ ਜਾਣਗੇ।
5
ਧੰਨ ਹਨ ਉਹ ਜਿਹੜੇ ਹਲੀਮ ਹਨ, ਕਿਉਂਕਿ ਉਹ ਧਰਤੀ ਦੇ ਵਾਰਸ ਹੋਣਗੇ।
6
ਧੰਨ ਹਨ ਉਹ ਜਿਹੜੇ ਧਾਰਮਿਕਤਾ ਦੇ ਭੁੱਖੇ ਅਤੇ ਪਿਆਸੇ ਹਨ, ਕਿਉਂਕਿ ਉਹ ਤ੍ਰਿਪਤ ਕੀਤੇ ਜਾਣਗੇ।
7
ਧੰਨ ਹਨ ਉਹ ਜਿਹੜੇ ਦਇਆਵਾਨ ਹਨ, ਕਿਉਂਕਿ ਉਨ੍ਹਾਂ ਉੱਤੇ ਦਇਆ ਕੀਤੀ ਜਾਵੇਗੀ।
8
ਧੰਨ ਹਨ ਉਹ ਜਿਹੜੇ ਮਨ ਦੇ ਸ਼ੁੱਧ ਹਨ, ਕਿਉਂਕਿ ਉਹ ਪਰਮੇਸ਼ਰ ਨੂੰ ਵੇਖਣਗੇ।
9
ਧੰਨ ਹਨ ਉਹ ਜਿਹੜੇ ਮੇਲ ਕਰਾਉਣ ਵਾਲੇ ਹਨ, ਕਿਉਂਕਿ ਉਹ ਪਰਮੇਸ਼ਰ ਦੇ ਪੁੱਤਰ ਕਹਾਉਣਗੇ।
10
ਧੰਨ ਹਨ ਉਹ ਜਿਹੜੇ ਧਾਰਮਿਕਤਾ ਦੇ ਕਾਰਨ ਸਤਾਏ ਜਾਂਦੇ ਹਨ, ਕਿਉਂਕਿ ਸਵਰਗ ਦਾ ਰਾਜ ਉਨ੍ਹਾਂ ਦਾ ਹੈ।
11
ਧੰਨ ਹੋ ਤੁਸੀਂ ਜਦੋਂ ਲੋਕ ਮੇਰੇ ਕਾਰਨ ਤੁਹਾਨੂੰ ਬੋਲੀਆਂ ਮਾਰਨ ਅਤੇ ਸਤਾਉਣ ਅਤੇ ਝੂਠ ਬੋਲ-ਬੋਲ ਕੇ ਤੁਹਾਡੇ ਵਿਰੁੱਧ ਹਰ ਤਰ੍ਹਾਂ ਦੀ ਬੁਰੀ ਗੱਲ ਕਹਿਣ।
12
ਅਨੰਦ ਕਰੋ ਅਤੇ ਖੁਸ਼ੀ ਮਨਾਓ; ਕਿਉਂਕਿ ਸਵਰਗ ਵਿੱਚ ਤੁਹਾਡਾ ਪ੍ਰਤਿਫਲ ਬਹੁਤ ਹੈ; ਕਿਉਂ ਜੋ ਉਨ੍ਹਾਂ ਨੇ ਤੁਹਾਡੇ ਤੋਂ ਪਹਿਲੇ ਨਬੀਆਂ ਨੂੰ ਵੀ ਇਸੇ ਤਰ੍ਹਾਂ ਸਤਾਇਆ ਸੀ।
13
“ਤੁਸੀਂ ਧਰਤੀ ਦੇ ਨਮਕ ਹੋ, ਪਰ ਜੇ ਨਮਕ ਬੇਸੁਆਦ ਹੋ ਜਾਵੇ ਤਾਂ ਉਸ ਨੂੰ ਕਿਸ ਨਾਲ ਨਮਕੀਨ ਕੀਤਾ ਜਾਵੇਗਾ? ਉਹ ਫਿਰ ਕਿਸੇ ਕੰਮ ਦਾ ਨਹੀਂ, ਸਿਵਾਏ ਇਸ ਦੇ ਕਿ ਬਾਹਰ ਸੁੱਟਿਆ ਅਤੇ ਲੋਕਾਂ ਦੇ ਪੈਰਾਂ ਹੇਠ ਮਿੱਧਿਆ ਜਾਵੇ।
14
ਤੁਸੀਂ ਜਗਤ ਦੇ ਚਾਨਣ ਹੋ। ਜੋ ਨਗਰ ਪਹਾੜ ਉੱਤੇ ਵੱਸਦਾ ਹੈ ਉਹ ਲੁਕਿਆ ਨਹੀਂ ਰਹਿ ਸਕਦਾ।
15
ਲੋਕ ਦੀਵਾ ਬਾਲ ਕੇ ਟੋਕਰੀ ਹੇਠਾਂ ਨਹੀਂ, ਸਗੋਂ ਦੀਵਟ ਉੱਤੇ ਰੱਖਦੇ ਹਨ; ਤਦ ਉਹ ਸਾਰਿਆਂ ਨੂੰ ਜਿਹੜੇ ਘਰ ਵਿੱਚ ਹਨ ਚਾਨਣ ਦਿੰਦਾ ਹੈ।
16
ਇਸੇ ਤਰ੍ਹਾਂ ਤੁਹਾਡਾ ਚਾਨਣ ਮਨੁੱਖਾਂ ਦੇ ਸਾਹਮਣੇ ਚਮਕੇ ਤਾਂਕਿ ਉਹ ਤੁਹਾਡੇ ਚੰਗੇ ਕੰਮਾਂ ਨੂੰ ਵੇਖ ਕੇ ਤੁਹਾਡੇ ਪਿਤਾ ਦੀ ਜਿਹੜਾ ਸਵਰਗ ਵਿੱਚ ਹੈ, ਵਡਿਆਈ ਕਰਨ।
17
“ਇਹ ਨਾ ਸਮਝੋ ਕਿ ਮੈਂ ਬਿਵਸਥਾ ਜਾਂ ਨਬੀਆਂ ਦੀਆਂ ਲਿਖਤਾਂ ਨੂੰ ਰੱਦ ਕਰਨ ਆਇਆ ਹਾਂ; ਮੈਂ ਰੱਦ ਕਰਨ ਨਹੀਂ ਸਗੋਂ ਪੂਰਾ ਕਰਨ ਆਇਆ ਹਾਂ।
18
ਕਿਉਂਕਿ ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਜਦੋਂ ਤੱਕ ਅਕਾਸ਼ ਅਤੇ ਧਰਤੀ ਟਲ਼ ਨਾ ਜਾਣ ਅਤੇ ਸਭ ਕੁਝ ਪੂਰਾ ਨਾ ਹੋ ਜਾਵੇ, ਬਿਵਸਥਾ ਦਾ ਇੱਕ ਅੱਖਰ ਜਾਂ ਇੱਕ ਬਿੰਦੀ ਵੀ ਨਹੀਂ ਟਲ਼ੇਗੀ।
19
ਇਸ ਲਈ ਜੋ ਕੋਈ ਇਨ੍ਹਾਂ ਛੋਟੇ ਤੋਂ ਛੋਟੇ ਹੁਕਮਾਂ ਵਿੱਚੋਂ ਇੱਕ ਨੂੰ ਵੀ ਤੋੜੇ ਅਤੇ ਇਸੇ ਤਰ੍ਹਾਂ ਦੂਜਿਆਂ ਨੂੰ ਸਿਖਾਵੇ, ਉਹ ਸਵਰਗ ਦੇ ਰਾਜ ਵਿੱਚ ਸਭ ਤੋਂ ਛੋਟਾ ਕਹਾਵੇਗਾ; ਪਰ ਜੋ ਕੋਈ ਇਨ੍ਹਾਂ ਦੀ ਪਾਲਣਾ ਕਰੇ ਅਤੇ ਸਿਖਾਵੇ, ਉਹ ਸਵਰਗ ਦੇ ਰਾਜ ਵਿੱਚ ਵੱਡਾ ਕਹਾਵੇਗਾ।
20
ਕਿਉਂਕਿ ਮੈਂ ਤੁਹਾਨੂੰ ਕਹਿੰਦਾ ਹਾਂ ਕਿ ਜੇ ਤੁਹਾਡੀ ਧਾਰਮਿਕਤਾ ਸ਼ਾਸਤਰੀਆਂ ਅਤੇ ਫ਼ਰੀਸੀਆਂ ਦੀ ਧਾਰਮਿਕਤਾ ਨਾਲੋਂ ਵਧਕੇ ਨਾ ਹੋਵੇ ਤਾਂ ਤੁਸੀਂ ਸਵਰਗ ਦੇ ਰਾਜ ਵਿੱਚ ਕਦੇ ਪ੍ਰਵੇਸ਼ ਨਾ ਕਰ ਸਕੋਗੇ।
21
“ਤੁਸੀਂ ਸੁਣਿਆ ਹੈ ਕਿ ਪੁਰਖਿਆਂ ਨੂੰ ਕਿਹਾ ਗਿਆ ਸੀ, ‘ਖੂਨ ਨਾ ਕਰ ਅਤੇ ਜੋ ਕੋਈ ਖੂਨ ਕਰੇ, ਉਹ ਸਜ਼ਾ ਦੇ ਲਾਇਕ ਹੋਵੇਗਾ’।
22
ਪਰ ਮੈਂ ਤੁਹਾਨੂੰ ਕਹਿੰਦਾ ਹਾਂ ਕਿ ਜੋ ਕੋਈ ਆਪਣੇ ਭਰਾ ਉੱਤੇ ਕ੍ਰੋਧ ਕਰੇ ਉਹ ਸਜ਼ਾ ਦੇ ਲਾਇਕ ਹੋਵੇਗਾ; ਜੋ ਕੋਈ ਆਪਣੇ ਭਰਾ ਨੂੰ ‘ਨਿਕੰਮਾ’ ਕਹੇ, ਉਹ ਮਹਾਂਸਭਾ ਵਿੱਚ ਸਜ਼ਾ ਦੇ ਲਾਇਕ ਹੋਵੇਗਾ; ਜੋ ਕੋਈ ਆਪਣੇ ਭਰਾ ਨੂੰ ‘ਮੂਰਖ’ ਕਹੇ, ਉਹ ਨਰਕ ਦੀ ਅੱਗ ਦੀ ਸਜ਼ਾ ਦੇ ਲਾਇਕ ਹੋਵੇਗਾ।
23
ਇਸ ਲਈ ਜੇ ਤੂੰ ਆਪਣੀ ਭੇਟ ਜਗਵੇਦੀ 'ਤੇ ਲਿਆਵੇਂ ਅਤੇ ਉੱਥੇ ਤੈਨੂੰ ਯਾਦ ਆਵੇ ਕਿ ਮੇਰੇ ਭਰਾ ਨੂੰ ਮੇਰੇ ਨਾਲ ਕੁਝ ਨਰਾਜ਼ਗੀ ਹੈ
24
ਤਾਂ ਆਪਣੀ ਭੇਟ ਉੱਥੇ ਜਗਵੇਦੀ ਦੇ ਸਾਹਮਣੇ ਛੱਡ ਕੇ ਚਲਾ ਜਾ ਅਤੇ ਪਹਿਲਾਂ ਆਪਣੇ ਭਰਾ ਨਾਲ ਮੇਲ ਕਰ ਅਤੇ ਫਿਰ ਆ ਕੇ ਆਪਣੀ ਭੇਟ ਚੜ੍ਹਾ।
25
ਜਦੋਂ ਤੂੰ ਆਪਣੇ ਮੁਦਈ ਨਾਲ ਰਾਹ ਵਿੱਚ ਹੀ ਹੋਵੇਂ ਤਾਂ ਛੇਤੀ ਉਸ ਨਾਲ ਸਮਝੌਤਾ ਕਰ ਲੈ, ਕਿਤੇ ਅਜਿਹਾ ਨਾ ਹੋਵੇ ਕਿ ਮੁਦਈ ਤੈਨੂੰ ਨਿਆਂਕਾਰ ਦੇ ਅਤੇ ਨਿਆਂਕਾਰ ਤੈਨੂੰ ਸਿਪਾਹੀ ਦੇ ਹਵਾਲੇ ਕਰੇ ਅਤੇ ਤੂੰ ਕੈਦਖ਼ਾਨੇ ਵਿੱਚ ਸੁੱਟ ਦਿੱਤਾ ਜਾਵੇਂ।
26
ਮੈਂ ਤੈਨੂੰ ਸੱਚ ਕਹਿੰਦਾ ਹਾਂ ਕਿ ਜਦੋਂ ਤੱਕ ਤੂੰ ਇੱਕ-ਇੱਕ ਪੈਸਾ ਨਾ ਭਰ ਦੇਵੇਂ, ਉੱਥੋਂ ਛੁੱਟ ਨਾ ਸਕੇਂਗਾ।
27
“ਤੁਸੀਂ ਸੁਣਿਆ ਹੈ ਕਿ ਇਹ ਕਿਹਾ ਗਿਆ ਸੀ, ‘ਤੂੰ ਵਿਭਚਾਰ ਨਾ ਕਰ’।
28
ਪਰ ਮੈਂ ਤੁਹਾਨੂੰ ਕਹਿੰਦਾ ਹਾਂ ਕਿ ਹਰੇਕ ਜਿਹੜਾ ਔਰਤ ਨੂੰ ਵਾਸਨਾ ਭਰੀ ਨਜ਼ਰ ਨਾਲ ਵੇਖਦਾ ਹੈ ਉਹ ਆਪਣੇ ਮਨ ਵਿੱਚ ਉਸ ਨਾਲ ਵਿਭਚਾਰ ਕਰ ਚੁੱਕਿਆ।
29
ਜੇ ਤੇਰੀ ਸੱਜੀ ਅੱਖ ਤੇਰੇ ਕੋਲੋਂ ਪਾਪ ਕਰਾਵੇ ਤਾਂ ਇਸ ਨੂੰ ਕੱਢ ਕੇ ਸੁੱਟ ਦੇ, ਕਿਉਂਕਿ ਤੇਰੇ ਲਈ ਇਹ ਭਲਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ ਹੋਵੇ ਪਰ ਤੇਰਾ ਸਾਰਾ ਸਰੀਰ ਨਰਕ ਵਿੱਚ ਨਾ ਸੁੱਟਿਆ ਜਾਵੇ।
30
ਜੇ ਤੇਰਾ ਸੱਜਾ ਹੱਥ ਤੇਰੇ ਤੋਂ ਪਾਪ ਕਰਾਵੇ ਤਾਂ ਇਸ ਨੂੰ ਵੱਢ ਕੇ ਸੁੱਟ ਦੇ, ਕਿਉਂਕਿ ਤੇਰੇ ਲਈ ਇਹ ਭਲਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ ਹੋਵੇ ਪਰ ਤੇਰਾ ਸਾਰਾ ਸਰੀਰ ਨਰਕ ਵਿੱਚ ਨਾ ਚਲਾ ਜਾਵੇ।
31
“ਇਹ ਕਿਹਾ ਗਿਆ ਸੀ, ‘ਜੋ ਕੋਈ ਆਪਣੀ ਪਤਨੀ ਨੂੰ ਤਲਾਕ ਦਿੰਦਾ ਹੈ, ਉਹ ਉਸ ਨੂੰ ਤਲਾਕਨਾਮਾ ਲਿਖ ਦੇਵੇ’ ।
32
ਪਰ ਮੈਂ ਤੁਹਾਨੂੰ ਕਹਿੰਦਾ ਹਾਂ ਕਿ ਜੋ ਕੋਈ ਆਪਣੀ ਪਤਨੀ ਨੂੰ ਵਿਭਚਾਰ ਤੋਂ ਇਲਾਵਾ ਕਿਸੇ ਹੋਰ ਵਜ੍ਹਾ ਕਰਕੇ ਤਲਾਕ ਦਿੰਦਾ ਹੈ, ਉਹ ਉਸ ਤੋਂ ਵਿਭਚਾਰ ਕਰਾਉਂਦਾ ਹੈ ਅਤੇ ਜੋ ਕੋਈ ਉਸ ਤਲਾਕਸ਼ੁਦਾ ਨਾਲ ਵਿਆਹ ਕਰਦਾ ਹੈ, ਉਹ ਵਿਭਚਾਰ ਕਰਦਾ ਹੈ।
33
“ਫੇਰ ਤੁਸੀਂ ਸੁਣਿਆ ਹੈ ਕਿ ਪੁਰਖਿਆਂ ਨੂੰ ਕਿਹਾ ਗਿਆ ਸੀ, ‘ਝੂਠੀ ਸੌਂਹ ਨਾ ਖਾਣਾ ਪਰ ਪ੍ਰਭੂ ਦੇ ਲਈ ਆਪਣੀਆਂ ਸੌਂਹਾਂ ਪੂਰੀਆਂ ਕਰਨਾ’ ।
34
ਪਰ ਮੈਂ ਤੁਹਾਨੂੰ ਕਹਿੰਦਾ ਹਾਂ ਕਿ ਕਦੇ ਵੀ ਸੌਂਹ ਨਾ ਖਾਣੀ, ਨਾ ਅਕਾਸ਼ ਦੀ ਕਿਉਂਕਿ ਉਹ ਪਰਮੇਸ਼ਰ ਦਾ ਸਿੰਘਾਸਣ ਹੈ;
35
ਨਾ ਧਰਤੀ ਦੀ ਕਿਉਂਕਿ ਉਹ ਉਸ ਦੇ ਪੈਰਾਂ ਦੀ ਚੌਂਕੀ ਹੈ ਅਤੇ ਨਾ ਯਰੂਸ਼ਲਮ ਦੀ ਕਿਉਂਕਿ ਉਹ ਮਹਾਰਾਜੇ ਦਾ ਨਗਰ ਹੈ।
36
ਇੱਥੋਂ ਤੱਕ ਕਿ ਆਪਣੇ ਸਿਰ ਦੀ ਵੀ ਸੌਂਹ ਨਾ ਖਾਣੀ, ਕਿਉਂਕਿ ਤੂੰ ਇੱਕ ਵਾਲ ਵੀ ਚਿੱਟਾ ਜਾਂ ਕਾਲਾ ਨਹੀਂ ਕਰ ਸਕਦਾ।
37
ਪਰ ਤੁਹਾਡੀ ਗੱਲ ਹਾਂ ਦੀ ਹਾਂ ਅਤੇ ਨਾਂਹ ਦੀ ਨਾਂਹ ਹੋਵੇ; ਜੋ ਇਸ ਤੋਂ ਵੱਧ ਹੈ ਉਹ ਬੁਰਾਈ ਤੋਂ ਹੁੰਦਾ ਹੈ।
38
“ਤੁਸੀਂ ਸੁਣਿਆ ਹੈ ਕਿ ਇਹ ਕਿਹਾ ਗਿਆ ਸੀ, ‘ਅੱਖ ਦੇ ਬਦਲੇ ਅੱਖ ਅਤੇ ਦੰਦ ਦੇ ਬਦਲੇ ਦੰਦ’ ।
39
ਪਰ ਮੈਂ ਤੁਹਾਨੂੰ ਕਹਿੰਦਾ ਹਾਂ ਕਿ ਬੁਰੇ ਦਾ ਸਾਹਮਣਾ ਨਾ ਕਰਨਾ, ਸਗੋਂ ਜੋ ਕੋਈ ਤੇਰੀ ਸੱਜੀ ਗੱਲ੍ਹ ਉੱਤੇ ਚਪੇੜ ਮਾਰੇ, ਦੂਜੀ ਵੀ ਉਸ ਦੇ ਵੱਲ ਕਰ ਦੇ
40
ਅਤੇ ਜੋ ਤੇਰੇ ਉੱਤੇ ਦੋਸ਼ ਲਾ ਕੇ ਤੇਰਾ ਕੁੜਤਾ ਲੈਣਾ ਚਾਹੇ, ਉਸ ਨੂੰ ਚੋਗਾ ਵੀ ਲੈਣ ਦੇ।
41
ਜੋ ਕੋਈ ਤੈਨੂੰ ਇੱਕ ਕਿਲੋਮੀਟਰ ਵਗਾਰੇ ਲੈ ਜਾਵੇ, ਉਸ ਨਾਲ ਦੋ ਕਿਲੋਮੀਟਰ ਚਲਾ ਜਾ।
42
ਜਿਹੜਾ ਤੇਰੇ ਕੋਲੋਂ ਮੰਗੇ, ਉਸ ਨੂੰ ਦੇ ਅਤੇ ਜਿਹੜਾ ਤੇਰੇ ਕੋਲੋਂ ਉਧਾਰ ਲੈਣਾ ਚਾਹੇ, ਉਸ ਤੋਂ ਮੂੰਹ ਨਾ ਫੇਰ।
43
“ਤੁਸੀਂ ਸੁਣਿਆ ਹੈ ਕਿ ਇਹ ਕਿਹਾ ਗਿਆ ਸੀ, ‘ਆਪਣੇ ਗੁਆਂਢੀ ਨਾਲ ਪਿਆਰ ਕਰ ਅਤੇ ਆਪਣੇ ਵੈਰੀਆਂ ਨਾਲ ਵੈਰ ਰੱਖ’ ।
44
ਪਰ ਮੈਂ ਤੁਹਾਨੂੰ ਕਹਿੰਦਾ ਹਾਂ ਕਿ ਆਪਣੇ ਵੈਰੀਆਂ ਨਾਲ ਪਿਆਰ ਕਰੋ ਅਤੇ ਜੋ ਤੁਹਾਨੂੰ ਸਤਾਉਣ ਉਨ੍ਹਾਂ ਲਈ ਪ੍ਰਾਰਥਨਾ ਕਰੋ,
45
ਤਾਂਕਿ ਤੁਸੀਂ ਆਪਣੇ ਪਿਤਾ ਦੇ ਜਿਹੜਾ ਸਵਰਗ ਵਿੱਚ ਹੈ, ਪੁੱਤਰ ਬਣ ਸਕੋ, ਕਿਉਂਕਿ ਉਹ ਬੁਰਿਆਂ ਅਤੇ ਭਲਿਆਂ ਦੋਹਾਂ ਉੱਤੇ ਆਪਣਾ ਸੂਰਜ ਚੜ੍ਹਾਉਂਦਾ ਹੈ ਅਤੇ ਧਰਮੀਆਂ ਅਤੇ ਅਧਰਮੀਆਂ ਦੋਹਾਂ ਉੱਤੇ ਮੀਂਹ ਵਰਸਾਉਂਦਾ ਹੈ।
46
ਕਿਉਂਕਿ ਜੇ ਤੁਸੀਂ ਉਨ੍ਹਾਂ ਨਾਲ ਹੀ ਪਿਆਰ ਕਰਦੇ ਹੋ ਜਿਹੜੇ ਤੁਹਾਡੇ ਨਾਲ ਪਿਆਰ ਕਰਦੇ ਹਨ ਤਾਂ ਤੁਹਾਨੂੰ ਕੀ ਪ੍ਰਤਿਫਲ ਮਿਲੇਗਾ? ਕੀ ਮਹਿਸੂਲੀਏ ਵੀ ਇਸੇ ਤਰ੍ਹਾਂ ਨਹੀਂ ਕਰਦੇ?
47
ਅਤੇ ਜੇ ਤੁਸੀਂ ਕੇਵਲ ਆਪਣੇ ਭਰਾਵਾਂ ਨੂੰ ਹੀ ਨਮਸਕਾਰ ਕਰੋ ਤਾਂ ਤੁਸੀਂ ਕੀ ਵੱਧ ਕਰਦੇ ਹੋ? ਕੀ ਪਰਾਈਆਂ ਕੌਮਾਂ ਵੀ ਇਸੇ ਤਰ੍ਹਾਂ ਨਹੀਂ ਕਰਦੀਆਂ?
48
ਇਸ ਲਈ ਤੁਸੀਂ ਸੰਪੂਰਨ ਬਣੋ ਜਿਵੇਂ ਤੁਹਾਡਾ ਸਵਰਗੀ ਪਿਤਾ ਸੰਪੂਰਨ ਹੈ।
← Chapter 4
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 6 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28