bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi Standard Bible (Punjabi Standard Bible) 2023
/
Matthew 6
Matthew 6
Punjabi Standard Bible (Punjabi Standard Bible) 2023
← Chapter 5
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 7 →
1
“ਖ਼ਬਰਦਾਰ! ਆਪਣੇ ਧਾਰਮਿਕਤਾ ਦੇ ਕੰਮ ਮਨੁੱਖਾਂ ਸਾਹਮਣੇ ਉਨ੍ਹਾਂ ਨੂੰ ਵਿਖਾਉਣ ਲਈ ਨਾ ਕਰੋ, ਨਹੀਂ ਤਾਂ ਤੁਹਾਡੇ ਪਿਤਾ ਤੋਂ ਜਿਹੜਾ ਸਵਰਗ ਵਿੱਚ ਹੈ ਤੁਹਾਨੂੰ ਕੁਝ ਪ੍ਰਤਿਫਲ ਨਹੀਂ ਮਿਲੇਗਾ।
2
“ਇਸ ਲਈ ਜਦੋਂ ਤੂੰ ਦਾਨ ਕਰੇਂ ਤਾਂ ਆਪਣੇ ਅੱਗੇ ਤੁਰ੍ਹੀ ਨਾ ਵਜਵਾ, ਜਿਵੇਂ ਪਖੰਡੀ ਸਭਾ-ਘਰਾਂ ਅਤੇ ਗਲੀਆਂ ਵਿੱਚ ਕਰਦੇ ਹਨ ਤਾਂਕਿ ਲੋਕ ਉਨ੍ਹਾਂ ਦੀ ਵਡਿਆਈ ਕਰਨ; ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਉਹ ਆਪਣਾ ਪ੍ਰਤਿਫਲ ਪਾ ਚੁੱਕੇ।
3
ਪਰ ਜਦੋਂ ਤੂੰ ਦਾਨ ਕਰੇਂ ਤਾਂ ਤੇਰਾ ਖੱਬਾ ਹੱਥ ਨਾ ਜਾਣੇ ਕਿ ਤੇਰਾ ਸੱਜਾ ਹੱਥ ਕੀ ਕਰਦਾ ਹੈ,
4
ਤਾਂਕਿ ਤੇਰਾ ਦਾਨ ਗੁਪਤ ਵਿੱਚ ਹੋਵੇ; ਤਦ ਤੇਰਾ ਪਿਤਾ ਜਿਹੜਾ ਗੁਪਤ ਵਿੱਚ ਵੇਖਦਾ ਹੈ ਤੈਨੂੰ ਪ੍ਰਤਿਫਲ ਦੇਵੇਗਾ।
5
“ਜਦੋਂ ਤੁਸੀਂ ਪ੍ਰਾਰਥਨਾ ਕਰੋ ਤਾਂ ਪਖੰਡੀਆਂ ਵਾਂਗ ਨਾ ਬਣੋ, ਕਿਉਂਕਿ ਉਹ ਸਭਾ-ਘਰਾਂ ਵਿੱਚ ਅਤੇ ਗਲੀਆਂ ਦੇ ਮੋੜਾਂ 'ਤੇ ਖੜ੍ਹੇ ਹੋ ਕੇ ਪ੍ਰਾਰਥਨਾ ਕਰਨੀ ਪਸੰਦ ਕਰਦੇ ਹਨ ਤਾਂਕਿ ਮਨੁੱਖ ਉਨ੍ਹਾਂ ਨੂੰ ਵੇਖਣ; ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਉਹ ਆਪਣਾ ਪ੍ਰਤਿਫਲ ਪਾ ਚੁੱਕੇ।
6
ਪਰ ਜਦੋਂ ਤੂੰ ਪ੍ਰਾਰਥਨਾ ਕਰੇਂ ਤਾਂ ਆਪਣੇ ਕਮਰੇ ਵਿੱਚ ਜਾ ਅਤੇ ਦਰਵਾਜ਼ਾ ਬੰਦ ਕਰਕੇ ਆਪਣੇ ਪਿਤਾ ਅੱਗੇ ਜਿਹੜਾ ਗੁਪਤ ਵਿੱਚ ਹੈ, ਪ੍ਰਾਰਥਨਾ ਕਰ; ਤਦ ਤੇਰਾ ਪਿਤਾ ਜੋ ਗੁਪਤ ਵਿੱਚ ਵੇਖਦਾ ਹੈ ਤੈਨੂੰ ਪ੍ਰਤਿਫਲ ਦੇਵੇਗਾ।
7
ਪਰ ਪ੍ਰਾਰਥਨਾ ਕਰਦਿਆਂ ਪਰਾਈਆਂ ਕੌਮਾਂ ਵਾਂਗ ਬਕ-ਬਕ ਨਾ ਕਰੋ, ਕਿਉਂਕਿ ਉਹ ਸੋਚਦੇ ਹਨ ਕਿ ਉਨ੍ਹਾਂ ਦੇ ਬਹੁਤਾ ਬੋਲਣ ਕਰਕੇ ਉਨ੍ਹਾਂ ਦੀ ਸੁਣੀ ਜਾਵੇਗੀ।
8
ਸੋ ਤੁਸੀਂ ਉਨ੍ਹਾਂ ਵਰਗੇ ਨਾ ਬਣੋ, ਕਿਉਂਕਿ ਤੁਹਾਡਾ ਪਿਤਾ ਤੁਹਾਡੇ ਮੰਗਣ ਤੋਂ ਪਹਿਲਾਂ ਹੀ ਜਾਣਦਾ ਹੈ ਕਿ ਤੁਹਾਨੂੰ ਕਿਹੜੀਆਂ ਵਸਤਾਂ ਦੀ ਜ਼ਰੂਰਤ ਹੈ।
9
“ਇਸ ਲਈ ਤੁਸੀਂ ਇਸ ਤਰ੍ਹਾਂ ਪ੍ਰਾਰਥਨਾ ਕਰਨਾ: ਹੇ ਸਾਡੇ ਪਿਤਾ, ਤੂੰ ਜੋ ਸਵਰਗ ਵਿੱਚ ਹੈਂ, ਤੇਰਾ ਨਾਮ ਪਵਿੱਤਰ ਮੰਨਿਆ ਜਾਵੇ,
10
ਤੇਰਾ ਰਾਜ ਆਵੇ, ਤੇਰੀ ਇੱਛਾ ਜਿਵੇਂ ਸਵਰਗ ਵਿੱਚ ਪੂਰੀ ਹੁੰਦੀ ਹੈ, ਧਰਤੀ ਉੱਤੇ ਵੀ ਹੋਵੇ।
11
ਸਾਡੀ ਰੋਜ਼ ਦੀ ਰੋਟੀ ਅੱਜ ਸਾਨੂੰ ਦੇ;
12
ਅਤੇ ਸਾਡੇ ਅਪਰਾਧ ਸਾਨੂੰ ਮਾਫ਼ ਕਰ, ਜਿਵੇਂ ਅਸੀਂ ਵੀ ਆਪਣੇ ਅਪਰਾਧੀਆਂ ਨੂੰ ਮਾਫ਼ ਕੀਤਾ ਹੈ।
13
ਸਾਨੂੰ ਪਰਤਾਵੇ ਵਿੱਚ ਨਾ ਪਾ, ਸਗੋਂ ਬੁਰਾਈ ਤੋਂ ਬਚਾ। [ਕਿਉਂਕਿ ਰਾਜ ਅਤੇ ਸ਼ਕਤੀ ਅਤੇ ਮਹਿਮਾ ਸਦਾ ਤੇਰੇ ਹੀ ਹਨ। ਆਮੀਨ।]
14
“ਕਿਉਂਕਿ ਜੇ ਤੁਸੀਂ ਮਨੁੱਖਾਂ ਨੂੰ ਉਨ੍ਹਾਂ ਦੇ ਅਪਰਾਧ ਮਾਫ਼ ਕਰ ਦਿਓ ਤਾਂ ਤੁਹਾਡਾ ਸਵਰਗੀ ਪਿਤਾ ਵੀ ਤੁਹਾਨੂੰ ਮਾਫ਼ ਕਰ ਦੇਵੇਗਾ;
15
ਪਰ ਜੇ ਤੁਸੀਂ ਮਨੁੱਖਾਂ ਨੂੰ ਉਨ੍ਹਾਂ ਦੇ ਅਪਰਾਧ ਮਾਫ਼ ਨਾ ਕਰੋ ਤਾਂ ਤੁਹਾਡਾ ਪਿਤਾ ਵੀ ਤੁਹਾਡੇ ਅਪਰਾਧਾਂ ਨੂੰ ਮਾਫ਼ ਨਹੀਂ ਕਰੇਗਾ।
16
“ਜਦੋਂ ਤੁਸੀਂ ਵਰਤ ਰੱਖੋ ਤਾਂ ਪਖੰਡੀਆਂ ਵਾਂਗ ਮੂੰਹ ਉਦਾਸ ਨਾ ਬਣਾਓ, ਕਿਉਂਕਿ ਉਹ ਆਪਣਾ ਮੂੰਹ ਇਸ ਲਈ ਵਿਗਾੜਦੇ ਹਨ ਤਾਂਕਿ ਮਨੁੱਖਾਂ ਨੂੰ ਵਰਤੀ ਵਿਖਾਈ ਦੇਣ; ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਉਹ ਆਪਣਾ ਪ੍ਰਤਿਫਲ ਪਾ ਚੁੱਕੇ।
17
ਪਰ ਜਦੋਂ ਤੂੰ ਵਰਤ ਰੱਖੇਂ ਤਾਂ ਆਪਣੇ ਸਿਰ ਨੂੰ ਤੇਲ ਲਾ ਅਤੇ ਆਪਣਾ ਮੂੰਹ ਧੋ,
18
ਤਾਂਕਿ ਤੂੰ ਮਨੁੱਖਾਂ ਨੂੰ ਨਹੀਂ ਸਗੋਂ ਆਪਣੇ ਪਿਤਾ ਨੂੰ ਜਿਹੜਾ ਗੁਪਤ ਵਿੱਚ ਹੈ, ਵਰਤੀ ਵਿਖਾਈ ਦੇਵੇਂ; ਤਦ ਤੇਰਾ ਪਿਤਾ ਜੋ ਗੁਪਤ ਵਿੱਚ ਵੇਖਦਾ ਹੈ, ਤੈਨੂੰ ਪ੍ਰਤਿਫਲ ਦੇਵੇਗਾ।
19
“ਆਪਣੇ ਲਈ ਧਰਤੀ ਉੱਤੇ ਧਨ ਇਕੱਠਾ ਨਾ ਕਰੋ ਜਿੱਥੇ ਕੀੜਾ ਅਤੇ ਜੰਗਾਲ ਵਿਗਾੜਦਾ ਹੈ ਅਤੇ ਜਿੱਥੇ ਚੋਰ ਸੰਨ੍ਹ ਲਾਉਂਦੇ ਅਤੇ ਚੋਰੀ ਕਰਦੇ ਹਨ;
20
ਸਗੋਂ ਆਪਣੇ ਲਈ ਸਵਰਗ ਵਿੱਚ ਧਨ ਇਕੱਠਾ ਕਰੋ ਜਿੱਥੇ ਨਾ ਕੀੜਾ ਅਤੇ ਨਾ ਜੰਗਾਲ ਵਿਗਾੜਦਾ ਹੈ ਅਤੇ ਜਿੱਥੇ ਨਾ ਚੋਰ ਸੰਨ੍ਹ ਲਾਉਂਦੇ ਅਤੇ ਨਾ ਚੋਰੀ ਕਰਦੇ ਹਨ;
21
ਕਿਉਂਕਿ ਜਿੱਥੇ ਤੇਰਾ ਧਨ ਹੈ, ਉੱਥੇ ਤੇਰਾ ਮਨ ਵੀ ਹੋਵੇਗਾ।
22
“ਸਰੀਰ ਦਾ ਦੀਵਾ ਅੱਖ ਹੈ। ਇਸ ਲਈ ਜੇ ਤੇਰੀ ਅੱਖ ਸ਼ੁੱਧ ਹੋਵੇ ਤਾਂ ਤੇਰਾ ਸਾਰਾ ਸਰੀਰ ਚਾਨਣਾ ਹੋਵੇਗਾ।
23
ਪਰ ਜੇ ਤੇਰੀ ਅੱਖ ਬੁਰੀ ਹੋਵੇ ਤਾਂ ਤੇਰਾ ਸਾਰਾ ਸਰੀਰ ਹਨੇਰਾ ਹੋਵੇਗਾ। ਇਸ ਲਈ ਜੇ ਤੇਰੇ ਅੰਦਰ ਦਾ ਚਾਨਣ ਹਨੇਰਾ ਹੈ ਤਾਂ ਉਹ ਹਨੇਰਾ ਕਿੰਨਾ ਵੱਡਾ ਹੋਵੇਗਾ!
24
“ਕੋਈ ਵੀ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸਕਦਾ, ਕਿਉਂਕਿ ਜਾਂ ਤਾਂ ਉਹ ਇੱਕ ਨਾਲ ਵੈਰ ਰੱਖੇਗਾ ਅਤੇ ਦੂਜੇ ਨੂੰ ਪਿਆਰ ਕਰੇਗਾ; ਜਾਂ ਇੱਕ ਨਾਲ ਮਿਲਿਆ ਰਹੇਗਾ ਅਤੇ ਦੂਜੇ ਨੂੰ ਤੁੱਛ ਜਾਣੇਗਾ। ਤੁਸੀਂ ਪਰਮੇਸ਼ਰ ਅਤੇ ਧਨ ਦੋਹਾਂ ਦੀ ਸੇਵਾ ਨਹੀਂ ਕਰ ਸਕਦੇ।
25
“ਇਸ ਲਈ ਮੈਂ ਤੁਹਾਨੂੰ ਕਹਿੰਦਾ ਹਾਂ ਕਿ ਆਪਣੀ ਜਾਨ ਦੀ ਚਿੰਤਾ ਨਾ ਕਰੋ ਕਿ ਅਸੀਂ ਕੀ ਖਾਵਾਂਗੇ ਜਾਂ ਕੀ ਪੀਵਾਂਗੇ ਅਤੇ ਨਾ ਹੀ ਆਪਣੇ ਸਰੀਰ ਦੀ ਕਿ ਅਸੀਂ ਕੀ ਪਹਿਨਾਂਗੇ? ਕੀ ਜਾਨ ਭੋਜਨ ਨਾਲੋਂ ਅਤੇ ਸਰੀਰ ਵਸਤਰ ਨਾਲੋਂ ਵਧਕੇ ਨਹੀਂ?
26
ਅਕਾਸ਼ ਦੇ ਪੰਛੀਆਂ ਵੱਲ ਵੇਖੋ, ਕਿਉਂਕਿ ਉਹ ਨਾ ਬੀਜਦੇ, ਨਾ ਵੱਢਦੇ ਅਤੇ ਨਾ ਹੀ ਭੜੋਲਿਆਂ ਵਿੱਚ ਇਕੱਠਾ ਕਰਦੇ ਹਨ, ਪਰ ਤੁਹਾਡਾ ਸਵਰਗੀ ਪਿਤਾ ਉਨ੍ਹਾਂ ਨੂੰ ਖੁਆਉਂਦਾ ਹੈ; ਕੀ ਤੁਸੀਂ ਉਨ੍ਹਾਂ ਨਾਲੋਂ ਵਡਮੁੱਲੇ ਨਹੀਂ ਹੋ?
27
ਤੁਹਾਡੇ ਵਿੱਚੋਂ ਕੌਣ ਹੈ ਜਿਹੜਾ ਚਿੰਤਾ ਕਰਕੇ ਆਪਣੀ ਉਮਰ ਨੂੰ ਇੱਕ ਪਲ ਵੀ ਵਧਾ ਸਕਦਾ ਹੈ?
28
ਅਤੇ ਵਸਤਰ ਲਈ ਕਿਉਂ ਚਿੰਤਾ ਕਰਦੇ ਹੋ? ਜੰਗਲੀ ਫੁੱਲਾਂ ਨੂੰ ਵੇਖੋ ਕਿ ਉਹ ਕਿਵੇਂ ਵਧਦੇ ਹਨ; ਉਹ ਨਾ ਤਾਂ ਮਿਹਨਤ ਕਰਦੇ ਅਤੇ ਨਾ ਹੀ ਕੱਤਦੇ ਹਨ;
29
ਪਰ ਮੈਂ ਤੁਹਾਨੂੰ ਕਹਿੰਦਾ ਹਾਂ ਕਿ ਸੁਲੇਮਾਨ ਵੀ ਆਪਣੀ ਸਾਰੀ ਸ਼ਾਨ ਵਿੱਚ ਇਨ੍ਹਾਂ ਵਿੱਚੋਂ ਕਿਸੇ ਇੱਕ ਵਰਗਾ ਪਹਿਨਿਆ ਹੋਇਆ ਨਾ ਸੀ।
30
ਜੇ ਪਰਮੇਸ਼ਰ ਜੰਗਲੀ ਘਾਹ ਨੂੰ ਜੋ ਅੱਜ ਹੈ ਅਤੇ ਕੱਲ੍ਹ ਭੱਠੀ ਵਿੱਚ ਝੋਕਿਆ ਜਾਵੇਗਾ, ਅਜਿਹਾ ਪਹਿਨਾਉਂਦਾ ਹੈ ਤਾਂ ਹੇ ਥੋੜ੍ਹੇ ਵਿਸ਼ਵਾਸ ਵਾਲਿਓ, ਕੀ ਉਹ ਤੁਹਾਨੂੰ ਇਸ ਤੋਂ ਵਧਕੇ ਨਾ ਪਹਿਨਾਵੇਗਾ?
31
ਇਸ ਲਈ ਤੁਸੀਂ ਚਿੰਤਾ ਕਰਕੇ ਇਹ ਨਾ ਕਹੋ, ‘ਅਸੀਂ ਕੀ ਖਾਵਾਂਗੇ’? ਜਾਂ ‘ਕੀ ਪੀਵਾਂਗੇ’? ਜਾਂ ‘ਕੀ ਪਹਿਨਾਂਗੇ’?
32
ਕਿਉਂਕਿ ਪਰਾਈਆਂ ਕੌਮਾਂ ਇਨ੍ਹਾਂ ਸਭਨਾਂ ਵਸਤਾਂ ਦੀ ਖੋਜ ਵਿੱਚ ਰਹਿੰਦੀਆਂ ਹਨ, ਪਰ ਤੁਹਾਡਾ ਸਵਰਗੀ ਪਿਤਾ ਜਾਣਦਾ ਹੈ ਕਿ ਤੁਹਾਨੂੰ ਇਨ੍ਹਾਂ ਸਭਨਾਂ ਵਸਤਾਂ ਦੀ ਜ਼ਰੂਰਤ ਹੈ।
33
ਪਰ ਤੁਸੀਂ ਪਹਿਲਾਂ ਪਰਮੇਸ਼ਰ ਦੇ ਰਾਜ ਅਤੇ ਉਸ ਦੀ ਧਾਰਮਿਕਤਾ ਦੀ ਖੋਜ ਕਰੋ ਤਾਂ ਇਹ ਸਾਰੀਆਂ ਵਸਤਾਂ ਤੁਹਾਨੂੰ ਦਿੱਤੀਆਂ ਜਾਣਗੀਆਂ।
34
ਸੋ ਕੱਲ੍ਹ ਦੀ ਚਿੰਤਾ ਨਾ ਕਰੋ, ਕਿਉਂਕਿ ਕੱਲ੍ਹ ਆਪਣੀ ਚਿੰਤਾ ਆਪੇ ਕਰੇਗਾ। ਅੱਜ ਦੇ ਲਈ ਅੱਜ ਦਾ ਹੀ ਦੁੱਖ ਕਾਫੀ ਹੈ।
← Chapter 5
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 7 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28