bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2002 ERV (ਪਵਿੱਤਰ ਬਾਈਬਲ)
/
1 Chronicles 15
1 Chronicles 15
Punjabi 2002 ERV (ਪਵਿੱਤਰ ਬਾਈਬਲ)
← Chapter 14
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 16 →
1
ਦਾਊਦ ਨੇ ਆਪਣੇ ਰਹਿਣ ਲਈ ਦਾਊਦ ਦੇ ਸ਼ਹਿਰ ਵਿੱਚ ਘਰ ਉਸਾਰੇ। ਫ਼ਿਰ ਉਸ ਨੇ ਨੇਮ ਦੇ ਸੰਦੂਕ ਨੂੰ ਰੱਖਣ ਲਈ ਜਗ੍ਹਾ ਬਣਵਾਈ ਜਿਸ ਲਈ ਉਸ ਨੇ ਤੰਬੂ ਖੜ੍ਹਾ ਕੀਤਾ।
2
ਫ਼ਿਰ ਦਾਊਦ ਨੇ ਕਿਹਾ, “ਸਿਰਫ਼ ਲੇਵੀਆਂ ਨੂੰ ਹੀ ਨੇਮ ਦਾ ਸੰਦੂਕ ਚੁੱਕਣ ਦੀ ਇਜਾਜ਼ਤ ਹੈ। ਯਹੋਵਾਹ ਨੇ ਨੇਮ ਦੇ ਸੰਦੂਕ ਨੂੰ ਚੁੱਕਣ ਅਤੇ ਹਮੇਸ਼ਾ ਲਈ ਉਸਦੀ ਸੇਵਾ ਕਰਨ ਲਈ ਲੇਵੀਆਂ ਨੂੰ ਚੁਣਿਆ ਹੈ।”
3
ਤਦ ਦਾਊਦ ਨੇ ਸਾਰੇ ਇਸਰਾਏਲੀਆਂ ਨੂੰ ਯਰੂਸ਼ਲਮ ਵਿੱਚ ਇਕੱਠਿਆਂ ਸੱਦਿਆ। ਜਦ ਕਿ ਲੇਵੀਆਂ ਨੇ ਨੇਮ ਦੇ ਸੰਦੂਕ ਨੂੰ ਉਸ ਥਾਂ ਤੀਕ ਚੁੱਕਿਆ ਜਿਹੜੀ ਦਾਊਦ ਨੇ ਉਸ ਲਈ ਬਣਵਾਈ ਸੀ।
4
ਦਾਊਦ ਨੇ ਹਾਰੂਨ ਦੇ ਉੱਤਰਾਧਿਕਾਰੀ ਨੂੰ ਅਤੇ ਲੇਵੀਆਂ ਨੂੰ ਇਕੱਠਾ ਕੀਤਾ।
5
ਕਹਾਥੀਆਂ ਦੇ ਪਰਿਵਾਰ-ਸਮੂਹ ਵਿੱਚੋਂ 120 ਮਨੁੱਖ ਸਨ ਅਤੇ ਊਰੀਏਲ ਉਨ੍ਹਾਂ ਦਾ ਆਗੂ ਸੀ।
6
ਮਰਾਰੀ ਪਰਿਵਾਰ-ਸਮੂਹ ਵਿੱਚੋਂ 220 ਮਨੁੱਖ ਸਨ ਅਸਾਯਾਹ ਉਨ੍ਹਾਂ ਦਾ ਆਗੂ ਸੀ।
7
ਗੇਰਸ਼ੋਮੀਆਂ ਦੇ ਘਰਾਣੇ ਵਿੱਚ 130 ਮਨੁੱਖ ਸਨ ਅਤੇ ਯੋਏਲ ਉਨ੍ਹਾਂ ਦਾ ਆਗੂ ਸੀ।
8
ਅਲੀਸਾਫ਼ਾਨ ਦੇ ਪਰਿਵਾਰ-ਸਮੂਹ ਚੋ 200 ਮਨੁੱਖ ਸਨ ਅਤੇ ਸ਼ਮਅਯਾਹ ਉਨ੍ਹਾਂ ਦਾ ਆਗੂ ਸੀ।
9
ਹਬਰੋਨ ਦੇ ਘਰਾਣੇ ਵਿੱਚੋਂ 80 ਮਨੁੱਖ ਸਨ, ਜਿਨ੍ਹਾਂ ਦਾ ਸਰਦਾਰ ਅਲੀਏਲ ਸੀ।
10
ਉਜ਼ੀਏਲ ਦੇ ਪਰਿਵਾਰ-ਸਮੂਹ ਵਿੱਚੋਂ 112 ਮਨੁੱਖ ਸਨ ਅਤੇ ਅਮੀਨਾਦਾਬ ਉਨ੍ਹਾਂ ਦਾ ਸਰਦਾਰ ਸੀ।
11
ਤਦ ਦਾਊਦ ਨੇ ਸਾਦੋਕ ਅਤੇ ਅਬਯਾਥਾਰ ਜਾਜਕ ਨੂੰ ਆਪਣੇ ਕੋਲ ਬੁਲਾਇਆ। ਦਾਊਦ ਨੇ ਊਰੀਏਲ, ਅਸਾਯਾਹ, ਯੋਏਲ, ਸ਼ਮਅਯਾਹ, ਅਲੀਏਲ ਅਤੇ ਅੰਮੀਨਾਦਾਬ ਲੇਵੀਆਂ ਨੂੰ ਵੀ ਆਪਣੇ ਕੋਲ ਸੱਦਿਆ।
12
ਦਾਊਦ ਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਲੇਵੀ ਪਰਿਵਾਰ-ਸਮੂਹ ਦੇ ਆਗੂ ਹੋ, ਤੁਹਾਨੂੰ ਅਤੇ ਬਾਕੀ ਲੇਵੀਆਂ ਨੂੰ ਆਪਣੇ-ਆਪ ਨੂੰ ਪਵਿੱਤਰ ਕਰਨਾ ਚਾਹੀਦਾ ਹੈ, ਫ਼ੇਰ ਜਿਹੜੀ ਜਗ੍ਹਾ ਮੈਂ ਨੇਮ ਦੇ ਸੰਦੂਕ ਲਈ ਬਣਾਈ ਹੈ, ਸੰਦੂਕ ਨੂੰ ਉੱਥੇ ਲੈ ਕੇ ਆਓ।
13
ਪਿੱਛਲੀ ਵਾਰੀ, ਕਿਉਂ ਜੋ ਅਸੀਂ ਯਹੋਵਾਹ ਨੂੰ ਨੇਮ ਦੇ ਸੰਦੂਕ ਨੂੰ ਚੁੱਕਣ ਦੀ ਵਿਧੀ ਨਹੀਂ ਪੁੱਛੀ ਸੀ, ਯਹੋਵਾਹ ਨੇ ਸਾਨੂੰ ਦੰਡ ਦਿੱਤਾ ਸੀ।”
14
ਤਦ ਫ਼ਿਰ ਜਾਜਕਾਂ ਅਤੇ ਲੇਵੀਆਂ ਨੇ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦੇ ਨੇਮ ਦੇ ਸੰਦੂਕ ਨੂੰ ਚੁੱਕਣ ਲਈ ਆਪਣੇ-ਆਪ ਨੂੰ ਪਵਿੱਤਰ ਕੀਤਾ।
15
ਤਾਂ ਲੇਵੀਆਂ ਨੇ ਪਰਮੇਸ਼ੁਰ ਦੇ ਸੰਦੂਕ ਨੂੰ ਚੋਬਾਂ ਨਾਲ ਆਪਣੇ ਮੋਢਿਆਂ ਤੇ ਚੁੱਕਿਆ ਜਿਵੇਂ ਕਿ ਮੂਸਾ ਨੇ ਯਹੋਵਾਹ ਦੇ ਬਚਨਾਂ ਮੁਤਾਬਕ ਆਗਿਆ ਦਿੱਤੀ ਸੀ। ਉਨ੍ਹਾਂ ਨੇ ਯਹੋਵਾਹ ਦੀ ਆਗਿਆ ਅਨੁਸਾਰ ਉਸ ਸੰਦੂਕ ਨੂੰ ਚੁੱਕਿਆ।
16
ਦਾਊਦ ਨੇ ਲੇਵੀ ਆਗੂਆਂ ਨੂੰ ਉਨ੍ਹਾਂ ਦੇ ਗਵੈਯੇ ਭਾਈਆਂ ਨੂੰ ਸੱਦਣ ਲਈ ਆਖਿਆ ਤਾਂ ਜੋ ਉਹ ਆਪਣੀਆਂ ਸਿਤਾਰਾਂ, ਤੰਬੂਰੇ ਅਤੇ ਮਜੀਰੇ ਵਜਾਉਂਦੇ ਹੋਏ ਖੁਸ਼ੀ ਦੇ ਆਨੰਦਮਈ ਗਾਨ ਗਾਉਣ।
17
ਤਦ ਲੇਵੀ ਹੇਮਾਨ ਅਤੇ ਉਸ ਦੇ ਭਰਾ ਨੂੰ ਲੈ ਕੇ ਆਏ ਜੋ ਕਿ ਆਸਾਫ਼ ਅਤੇ ਯੇਥਾਨ ਸਨ। ਹੇਮਾਨ ਯੋਏਲ ਦਾ ਪੁੱਤਰ ਸੀ ਅਤੇ ਆਸਾਫ਼ ਬਰਕਯਾਹ ਦਾ ਪੁੱਤਰ ਸੀ। ਅਤੇ ਯੇਥਾਨ ਕੂਸ਼ਾਯਾਹ ਦਾ ਪੁੱਤਰ ਸੀ। ਇਹ ਸਾਰੇ ਮਨੁੱਖ ਮਰਾਰੀ ਪਰਿਵਾਰ-ਸਮੂਹ ਵਿੱਚੋਂ ਸਨ।
18
ਉੱਥੇ ਲੇਵੀਆਂ ਦਾ ਇੱਕ ਹੋਰ ਦਲ ਵੀ ਸੀ। ਜਿਨ੍ਹਾਂ ਦੇ ਨਾਉਂ ਇਸ ਤਰ੍ਹਾਂ ਸਨ: ਜ਼ਕਰਯਾਹ, ਬੇਨ, ਯਅਜ਼ੀਏਲ, ਸ਼ਮੀਰਾਂ ਮੋਥ, ਯਹੀਏਲ, ਉੱਨੀ, ਅਲੀਆਬ, ਬਨਾਯਾਹ, ਮਅਸੇਯਾਹ, ਮਤਿੱਥਯਾਹ, ਅਲੀਫ਼ਲੇਹੂ, ਮਿਕਨੇਯਾਹ, ਓਬੇਦ-ਅਦੋਮ ਅਤੇ ਯਈੇਏਲ। ਇਹ ਦੂਜੇ ਦਰਜੇ ਦੇ ਮਨੁੱਖ ਲੇਵੀ ਦਰਬਾਨ ਸਨ।
19
ਹੇਮਾਨ, ਆਸਾਫ਼ ਅਤੇ ਏਥਾਨ ਗਵੈਯੇ ਪਿੱਤਲ ਦੇ ਛੈਣੇ ਵਜਾਉਂਦੇ ਸਨ।
20
ਜ਼ਕਰਯਾਹ, ਅਜ਼ੀਏਲ, ਸ਼ਮੀਰਾਮੋਥ, ਯਹੀਏਲ, ਉੱਨੀ, ਅਲੀਆਬ, ਮਅਸੇਯਾਹ ਤੇ ਬਨਾਯਾਹ ਅਲਾਮੋਥ ਸੁਰ ਉੱਤੇ ਸਿਤਾਰਾਂ ਵਜਾਉਂਦੇ ਸਨ।
21
ਮਤਿੱਥਯਾਹ, ਅਲੀਫ਼ਲੇਹੂ, ਮਿਕਨੇਯਾਹ, ਓਬੇਦ-ਅਦੋਮ, ਯਈੇਏਲ, ਅਤੇ ਅਜ਼ਜ਼ਯਾਹ ਸ਼ਮੀਨੀਥ, ਸਾਰੰਗੀ ਵਜਾਉਂਦੇ ਸਨ ਅਤੇ ਗਵੈਯਾਂ ਦੀ ਆਗਵਾਈ ਕਰਦੇ ਸਨ।
22
ਲੇਵੀਆਂ ਦਾ ਸਰਦਾਰ ਕਨਨਯਾਹ ਇਨ੍ਹਾਂ ਗਵੈਯਾਂ ਦਾ ਸਰਦਾਰ ਸੀ ਕਨਨਯਾਹ ਨੂੰ ਇਹ ਕੰਮ ਇਸ ਲਈ ਸੌਂਪਿਆ ਗਿਆ ਕਿਉਂ ਕਿ ਉਹ ਗਾਉਣ ਵਿੱਚ ਬਹੁਤ ਪ੍ਰਵੀਣ ਸੀ।
23
ਬਰਕਯਾਹ ਅਤੇ ਅਲਕਾਨਾਹ ਨੇਮ ਦੇ ਸੰਦੂਕ ਦੀ ਰੱਖਵਾਲੀ ਲਈ ਦਰਬਾਨ ਸਨ।
24
ਜਾਜਕ ਸ਼ਬਨਯਾਹ, ਯੋਸ਼ਾਫ਼ਾਟ, ਨਥਨਏਲ, ਅਮਾਸਈ, ਜ਼ਕਰਯਾਹ, ਬਨਾਯਾਹ ਤੇ ਅਲੀਅਜ਼ਰ ਦਾ ਕੰਮ ਨੇਮ ਦੇ ਸੰਦੂਕ ਦੇ ਅੱਗੇ-ਅੱਗੇ ਚਲਦੇ ਤੁਰ੍ਹੀਆਂ ਵਜਾਉਣ ਦਾ ਸੀ। ਓਬੇਦ-ਅਦੋਮ ਅਤੇ ਯਿਰਯਾਹ ਦੇ ਨੇਮ ਦੇ ਸੰਦੂਕ ਲਈ ਹੋਰ ਦਰਬਾਨ ਸਨ।
25
ਦਾਊਦ ਅਤੇ ਇਸਰਾਏਲ ਦੇ ਬਜ਼ੁਰਗ ਅਤੇ ਫ਼ੌਜ ਦੇ ਸਰਦਾਰ ਜਾਕੇ ਓਬੇਦ-ਅਦੋਮ ਦੇ ਘਰੋ ਪਵਿੱਤਰ ਸੰਦੂਕ ਨੂੰ ਲੈ ਆਏ। ਸਾਰੇ ਲੋਕ ਬੜੇ ਖੁਸ਼ ਸਨ।
26
ਪਰਮੇਸ਼ੁਰ ਨੇ ਉਨ੍ਹਾਂ ਲੇਵੀਆਂ ਦੀ ਮਦਦ ਕੀਤੀ, ਜਿਨ੍ਹਾਂ ਨੇ ਨੇਮ ਦਾ ਸੰਦੂਕ ਚੁੱਕਿਆ ਹੋਇਆ ਸੀ। ਉਨ੍ਹਾਂ ਨੇ ਸੱਤ ਬਲਦ ਅਤੇ ਸੱਤ ਭੇਡੂ ਬਲੀ ਚੜ੍ਹਾਏ।
27
ਉਹ ਸਾਰੇ ਲੇਵੀ ਜਿਨ੍ਹਾਂ ਨੇ ਨੇਮ ਦੇ ਸੰਦੂਕ ਨੂੰ ਚੁੱਕਿਆ ਹੋਇਆ ਸੀ, ਉਨ੍ਹਾਂ ਨੇ ਮਹੀਨ ਲਿਨਨ ਦੇ ਚੋਲੇ ਪਾਏ ਹੋਏ ਸਨ। ਕਨਨਯਾਹ, ਸੰਗੀਤ ਦੇ ਇੰਚਾਰਜਾਂ ਨੇ, ਅਤੇ ਹੋਰ ਸਾਰੇ ਸੰਗੀਤਕਾਰਾਂ ਨੇ ਵੀ ਮਹੀਨ ਲਿਨਨ ਦੇ ਚੋਲੇ ਪਏ ਹੋਏ ਸਨ। ਦਾਊਦ ਨੇ ਇੱਕ ਚੋਲਾ ਅਤੇ ਇੱਕ ਮਹੀਨ ਲਿਨਨ ਦਾ ਏਫੋਦ ਪਾਇਆ ਹੋਇਆ ਸੀ।
28
ਇਉਂ ਸਾਰੇ ਇਸਰਾਏਲੀ ਮਿਲ ਕੇ ਨੇਮ ਦੇ ਸੰਦੂਕ ਨੂੰ ਲੈ ਕੇ ਆਏ। ਉਨ੍ਹਾਂ ਨੇ ਜਸ਼ਨ ਮਨਾਇਆ ਅਤੇ ਸਾਜ ਵਜਾਏ। ਉਨ੍ਹਾਂ ਨੇ ਰੌਲਾ ਪਾਇਆ ਅਤੇ ਭੇਡੂ ਦੇ ਸਿੰਗ, ਤੁਰ੍ਹੀਆਂ ਵਜਾਈਆਂ ਅਤੇ ਮਜੀਰੇ, ਸਿਤਾਰਾਂ ਅਤੇ ਸਾਰੰਗੀਆਂ ਵਰਗੇ ਸਾਜ ਵਜਾਏ।
29
ਜਦੋਂ ਨੇਮ ਦਾ ਸੰਦੂਕ ਦਾਊਦ ਦੇ ਸ਼ਹਿਰ ਪਹੁੰਚਿਆ, ਸ਼ਾਊਲ ਦੀ ਧੀ ਮੀਕਲ ਨੇ ਖਿੜਕੀ ਵਿੱਚੋਂ ਬਾਹਰ ਵੇਖਿਆ। ਜਦੋਂ ਉਸ ਨੇ ਉਸ ਦੇ ਇਰਦ-ਗਿਰਦ ਦਾਊਦ ਨੂੰ ਨੱਚਦਿਆਂ ਵੇਖਿਆ, ਉਸਨੇ ਸੋਚਿਆ ਉਹ ਮੂਰੱਖਾਂ ਵਾਂਗ ਵਿਖਾਵਾ ਕਰ ਰਿਹਾ ਸੀ।
← Chapter 14
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 16 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29