bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2002 ERV (ਪਵਿੱਤਰ ਬਾਈਬਲ)
/
1 John 2
1 John 2
Punjabi 2002 ERV (ਪਵਿੱਤਰ ਬਾਈਬਲ)
← Chapter 1
Jump to:
Chapter 1
Chapter 2
Chapter 3
Chapter 4
Chapter 5
Chapter 3 →
1
ਮੇਰੇ ਪਿਆਰੇ ਬਚਿਓ, ਮੈਂ ਇਹ ਖਤ ਤੁਹਾਨੂੰ ਇਸ ਲਈ ਲਿਖ ਰਿਹਾ ਤਾਂ ਜੋ ਤੁਸੀਂ ਪਾਪ ਨਾ ਕਰੋ ਪਰ ਜੇ ਕੋਈ ਵਿਅਕਤੀ ਪਾਪ ਕਰਦਾ ਹੈ ਤਾਂ ਸਾਡੇ ਕੋਲ ਯਿਸੂ ਮਸੀਹ ਸਹਾਇਤਾ ਕਰਨ ਲਈ ਮੌਜੁਦ ਹੈ। ਉਹ ਉਹੀ ਕਰਦਾ ਜੋ ਸਹੀ ਹੈ। ਯਿਸੂ ਪਰਮੇਸ਼ੁਰ ਦੇ ਸਾਹਮਣੇ ਸਾਡੇ ਲਈ ਬੋਲਦਾ ਹੈ।
2
ਯਿਸੂ ਸਾਡੇ ਪਾਪਾਂ ਦਾ ਪਰਾਸ਼ਚਿਤ ਹੈ। ਸਿਰਫ਼ ਸਾਡੇ ਹੀ ਪਾਪਾਂ ਦਾ ਨਹੀਂ ਸਗੋਂ ਸਾਰੇ ਸੰਸਾਰ ਦਾ ਵੀ।
3
ਜੇ ਅਸੀਂ ਪਰਮੇਸ਼ੁਰ ਦੇ ਹੁਕਮ ਦੀ ਪਾਲਣਾ ਕਰਾਂਗੇ, ਤਾਂ ਅਸੀਂ ਇਹ ਗੱਲ ਪੱਕੀ ਕਰ ਦਿਆਂਗੇ ਕਿ ਅਸੀਂ ਪਰਮੇਸ਼ੁਰ ਨੂੰ ਸੱਚ ਮੁਚ ਜਾਣਦੇ ਹਾਂ।
4
ਜੇ ਕੋਈ ਆਖਦਾ ਹੈ, “ਮੈਂ ਪਰਮੇਸ਼ੁਰ ਨੂੰ ਜਾਣਦਾ ਹਾਂ।” ਪਰ ਜੇ ਉਹ ਵਿਅਕਤੀ ਪਰਮੇਸ਼ੁਰ ਦਾ ਹੁਕਮ ਨਹੀਂ ਮੰਨਦਾ, ਤਾਂ ਉਹ ਵਿਅਕਤੀ ਝੂਠਾ ਹੈ। ਸੱਚ ਉਸ ਵਿੱਚ ਨਹੀਂ ਹੈ।
5
ਜਦੋਂ ਕੋਈ ਵਿਅਕਤੀ ਪਰਮੇਸ਼ੁਰ ਦੇ ਉਪਦੇਸ਼ਾਂ ਤੇ ਅਮਲ ਕਰਦਾ ਹੈ ਤਾਂ ਪਰਮੇਸ਼ੁਰ ਦਾ ਪਿਆਰ ਸੱਚ ਮੁੱਚ ਉਸ ਵਿਅਕਤੀ ਲਈ ਸੰਪੂਰਣ ਰੂਪ ਵਿੱਚ ਹੈ। ਇਸੇ ਤਰ੍ਹਾਂ ਹੀ ਅਸੀਂ ਜਾਣ ਲੈਂਦੇ ਹਾਂ ਕਿ ਅਸੀਂ ਪਰਮੇਸ਼ੁਰ ਵਿੱਚ ਹਾਂ।
6
ਜੇ ਕੋਈ ਵਿਅਕਤੀ ਇਹ ਆਖਦਾ ਹੈ ਕਿ ਉਹ ਪਰਮੇਸ਼ੁਰ ਦੇ ਨੱਮਿਤ ਰਹਿ ਰਿਹਾ ਹੈ ਤਾਂ ਉਸ ਨੂੰ ਉਸੇ ਤਰ੍ਹਾਂ ਰਹਿਣਾ ਚਾਹੀਦਾ ਹੈ ਜਿਵੇਂ ਯਿਸੂ ਜੀਵਿਆ ਸੀ।
7
ਮੇਰੇ ਪਿਆਰੇ ਮਿੱਤਰੋ, ਮੈਂ ਤੁਹਾਨੂੰ ਕੋਈ ਨਵਾਂ ਹੁਕਮ ਨਹੀਂ ਲਿਖ ਰਿਹਾ। ਇਹ ਉਹੀ ਪੁਰਾਣਾ ਹੁਕਮ ਹੈ ਜਿਹੜਾ ਤੁਹਾਡੇ ਕੋਲ ਮੁੱਢ ਤੋਂ ਹੀ ਸੀ। ਇਹ ਪੁਰਾਣਾ ਹੁਕਮ ਉਹੀ ਉਪਦੇਸ਼ ਹੈ ਜਿਹੜਾ ਤੁਸੀਂ ਪਹਿਲਾਂ ਹੀ ਸੂਣ ਚੁੱਕੇ ਹੋਂ।
8
ਮੈਂ ਤੁਹਾਨੂੰ ਇਹ ਹੁਕਮ ਇੱਕ ਨਵੇਂ ਹੁਕਮ ਵਾਂਗ ਲਿਖ ਰਿਹਾ ਹਾਂ। ਇਹ ਹੁਕਮ ਸੱਚਾ ਹੈ, ਤੁਸੀਂ ਇਸਦੀ ਸੱਚਾਈ ਨੂੰ ਯਿਸੂ ਵਿੱਚ ਅਤੇ ਆਪਣੇ ਆਪ ਵਿੱਚ ਦੇਖਿਆ ਹੈ। ਹਨੇਰਾ ਅਲੋਪ ਹੋ ਰਿਹਾ ਹੈ ਅਤੇ ਸੱਚੇ ਪ੍ਰਕਾਸ਼ ਨੇ ਪਹਿਲਾਂ ਹੀ ਚਮਕਣਾ ਸ਼ੁਰੂ ਕਰ ਦਿੱਤਾ ਹੈ।
9
ਇੱਕ ਵਿਅਕਤੀ ਆਖਦਾ ਹੈ, “ਮੈਂ ਰੌਸ਼ਨੀ ਵਿੱਚ ਹਾਂ।” ਪਰ ਜੇ ਉਹ ਵਿਅਕਤੀ ਆਪਣੇ ਭਰਾ ਨੂੰ ਨਫ਼ਰਤ ਕਰਦਾ ਹੈ ਤਾਂ ਉਹ ਹਾਲੇ ਵੀ ਅੰਧਕਾਰ ਵਿੱਚ ਹੈ।
10
ਜਿਹੜਾ ਵਿਅਕਤੀ ਆਪਣੇ ਭਰਾ ਨੂੰ ਪਿਆਰ ਕਰਦਾ ਹੈ ਉਹ ਰੌਸ਼ਨੀ ਵਿੱਚ ਰਹਿ ਰਿਹਾ ਹੈ ਅਤੇ ਕੋਈ ਵੀ ਅਜਿਹੀ ਚੀਜ਼ ਨਹੀਂ ਜਿਹੜੀ ਉਸ ਪਾਸੋਂ ਗਲਤ ਕੰਮ ਕਰਾ ਸੱਕੇਗੀ।
11
ਪਰ ਜਿਹੜਾ ਵਿਅਕਤੀ ਆਪਣੇ ਭਰਾ ਨੂੰ ਨਫ਼ਰਤ ਕਰਦਾ ਹੈ ਉਹ ਹਾਲੇ ਵੀ ਅੰਧਕਾਰ ਵਿੱਚ ਹੈ ਅਤੇ ਅੰਧਕਾਰ ਵਿੱਚ ਚੱਲਦਾ ਹੈ? ਉਹ ਨਹੀਂ ਜਾਣਦਾ ਕਿ ਉਹ ਕਿੱਥੇ ਜਾ ਰਿਹਾ ਹੈ ਕਿਉਂ ਕਿ ਅੰਧਕਾਰ ਨੇ ਉਸ ਨੂੰ ਅੰਨ੍ਹਾ ਬਣਾ ਦਿੱਤਾ ਹੈ।
12
ਪਿਆਰੇ ਬੱਚਿਓ, ਮੈਂ ਤੁਹਾਨੂੰ ਇਸ ਲਈ ਲਿਖ ਰਿਹਾ ਹਾਂ, ਕਿਉਂ ਕਿ ਮਸੀਹ ਰਾਹੀਂ ਤੁਹਾਡੇ ਪਾਪ ਮੁਆਫ਼ ਹੋ ਗਏ ਹਨ।
13
ਪਿਤਾਓ, ਮੈਂ ਤੁਹਾਨੂੰ ਲਿਖਦਾ ਹਾਂ, ਕਿਉਂ ਕਿ ਤੁਸੀਂ ਉਸ ਬਾਰੇ ਜਾਣਦੇ ਹੋ ਜਿਸਦੀ ਹੋਂਦ ਆਦਿ ਤੋਂ ਹੈ। ਨੌਜਵਾਨ ਲੋਕੋ, ਮੈਂ ਤੁਹਾਨੂੰ ਇਸ ਲਈ ਲਿਖ ਰਿਹਾ ਹਾਂ ਕਿਉਂ ਕਿ ਤੁਸੀਂ ਦੁਸ਼ਟ (ਸ਼ੈਤਾਨ) ਨੂੰ ਹਰਾ ਦਿੱਤਾ ਹੈ।
14
ਬੱਚਿਓ, ਮੈਂ ਤੁਹਾਨੂੰ ਇਸ ਲਈ ਲਿਖ ਰਿਹਾ ਹਾਂ ਕਿਉਂ ਕਿ ਤੁਸੀਂ ਪਰਮੇਸ਼ੁਰ ਪਿਤਾ ਨੂੰ ਜਾਣਦੇ ਹੋ। ਪਿਤਾਓ, ਮੈਂ ਤੁਹਾਨੂੰ ਇਸ ਲਈ ਲਿਖ ਰਿਹਾ ਹਾਂ ਕਿਉਂ ਕਿ ਤੁਸੀਂ ਉਸ ਨੂੰ ਜਾਣਦੇ ਹੋ ਜੋ ਮੁੱਢ ਤੋਂ ਮੌਜ਼ੂਦ ਸੀ। ਹੇ ਨੌਜਵਾਨ ਆਦਮੀਓ, ਮੈਂ ਤੁਹਾਨੂੰ ਇਸ ਲਈ ਲਿਖ ਰਿਹਾ ਹਾਂ, ਕਿਉਂ ਕਿ ਤੁਸੀਂ ਮਜ਼ਬੂਤ ਹੋ; ਪਰਮੇਸ਼ੁਰ ਦਾ ਸ਼ਬਦ ਤੁਹਾਡੇ ਅੰਦਰ ਵੱਸਦਾ ਹੈ, ਅਤੇ ਤੁਸੀਂ ਉਸ ਦੁਸ਼ਟ (ਸ਼ੈਤਾਨ) ਨੂੰ ਹਰਾ ਦਿੱਤਾ ਹੈ।
15
ਦੁਨੀਆਂ ਨੂੰ ਜਾਂ ਦੁਨੀਆਂ ਵਿੱਚਲੀਆਂ ਚੀਜ਼ਾਂ ਨੂੰ ਪਿਆਰ ਨਾ ਕਰੋ। ਜੇ ਕੋਈ ਵਿਅਕਤੀ ਦੁਨੀਆਂ ਨੂੰ ਪਿਆਰ ਕਰਦਾ ਹੈ, ਤਾਂ ਉਸ ਵਿੱਚ ਪਰਮੇਸ਼ੁਰ ਦਾ ਪਿਆਰ ਨਹੀਂ ਹੈ।
16
ਇਹ ਦੁਨਿਆਵੀ ਗੱਲਾਂ ਮੰਦੀਆਂ ਹਨ। ਸਾਡੇ ਪਾਪੀ-ਆਪੇ ਦੀਆਂ ਇੱਛਾਵਾਂ, ਉਨ੍ਹਾਂ ਪਾਪੀ ਗੱਲਾਂ ਦੀ ਇੱਛਾ ਜਿਨ੍ਹਾਂ ਨੂੰ ਅਸੀ ਦੇਖਦੇ ਹਾਂ, ਉਨ੍ਹਾਂ ਚੀਜ਼ਾਂ ਦਾ ਬਹੁਤ ਘਮੰਡ ਕਰਨਾ ਜੋ ਸਾਡੇ ਕੋਲ ਹਨ। ਪਰ ਇਨ੍ਹਾਂ ਚੋਂ ਕੋਈ ਵੀ ਚੀਜ਼ ਪਰਮੇਸ਼ੁਰ ਪਾਸੋਂ ਨਹੀਂ ਆਈ। ਉਹ ਦੁਨੀਆਂ ਵੱਲੋਂ ਹਨ।
17
ਦੁਨੀਆਂ ਅਤੇ ਉਹ ਸਾਰੀਆਂ ਚੀਜ਼ਾਂ ਵੀ ਜਿਹੜੀਆਂ ਦੁਨੀਆਂ ਵਿੱਚ ਲੋਕ ਚਾਹੁੰਦੇ ਹਨ, ਵਿਨਾਸ਼ਮਾਨ ਹਨ। ਪਰ ਉਹ ਇੱਕ ਜਿਹੜਾ ਪਰਮੇਸ਼ੁਰ ਨੂੰ ਮੰਨਦਾ ਹੈ ਸਦਾ ਜਿਉਂਦਾ ਹੈ।
18
ਮੇਰੇ ਪਿਆਰੇ ਬੱਚਿਓ, ਅੰਤ ਨੇੜੇ ਆ ਚੁੱਕਿਆ ਹੈ। ਤੁਸੀਂ ਸੁਣਿਆ ਹੋਇਆ ਹੈ ਕਿ ਮਸੀਹ ਦਾ ਦੁਸ਼ਮਣ ਆ ਰਿਹਾ ਹੈ, ਅਤੇ ਹੁਣ ਮਸੀਹ ਦੇ ਇੰਨੇ ਦੁਸ਼ਮਣ ਪਹਿਲਾਂ ਹੀ ਇੱਥੇ ਹਨ। ਇਸ ਲਈ ਅਸੀਂ ਜਾਣਦੇ ਹਾਂ ਕਿ ਅੰਤ ਨੇੜੇ ਹੈ।
19
ਮਸੀਹ ਦੇ ਉਹ ਦੁਸ਼ਮਣ ਸਾਡੇ ਸਮੂਹ ਵਿੱਚ ਸਨ, ਪਰ ਉਨ੍ਹਾਂ ਨੇ ਸਾਨੂੰ ਛੱਡ ਦਿੱਤਾ। ਉਹ ਸੱਚਮੁੱਚ ਸਾਡੇ ਨਹੀਂ ਸਨ। ਜੇ ਉਹ ਸਾਡੀ ਸੰਗਤ ਦਾ ਹਿੱਸਾ ਹੁੰਦੇ ਤਾਂ ਉਹ ਸਾਡੇ ਨਾਲ ਹੀ ਰਹਿੰਦੇ। ਪਰ ਕਿਉਂ ਜੋ ਉਹ ਸਾਨੂੰ ਛੱਡ ਗਏ, ਇਹ ਦਰਸ਼ਾਉਂਦਾ ਹੈ ਕਿ ਉਨ੍ਹਾਂ ਵਿੱਚੋ ਕੋਈ ਵੀ ਸਾਡੇ ਵਿੱਚਲਾ ਨਹੀਂ ਸੀ।
20
ਪਰ ਤੁਹਾਡੇ ਕੋਲ ਉਸ ਪਵਿੱਤਰ ਵੱਲੋਂ ਦਿੱਤੀ ਗਈ ਦਾਤ ਹੈ, ਇਸ ਲਈ ਤੁਸੀਂ ਸਾਰੇ ਸੱਚ ਨੂੰ ਜਾਣਦੇ ਹੋ।
21
ਮੈਂ ਤੁਹਾਨੂੰ ਇਹ ਕਿਉਂ ਲਿਖ ਰਿਹਾ ਹਾਂ? ਕੀ ਮੈਂ ਇਸ ਲਈ ਲਿਖਦਾ ਹਾਂ ਕਿਉਂ ਕਿ ਤੁਸੀਂ ਸੱਚ ਬਾਰੇ ਨਹੀਂ ਜਾਣਦੇ? ਨਹੀਂ? ਮੈਂ ਇਹ ਖਤ ਇਸ ਲਈ ਲਿਖ ਰਿਹਾ ਹਾਂ ਕਿਉਂ ਕਿ ਤੁਸੀਂ ਸੱਚ ਬਾਰੇ ਜਾਣਦੇ ਹੋ। ਅਤੇ ਤੁਸੀਂ ਜਾਣਦੇ ਹੋ ਕਿ ਕੋਈ ਵੀ ਝੂਠ ਸੱਚ ਵਿੱਚੋਂ ਪੈਦਾ ਨਹੀਂ ਹੁੰਦਾ।
22
ਇਸ ਲਈ ਝੂਠਾ ਕੌਣ ਹੈ? ਇਹ ਉਹੀ ਵਿਅਕਤੀ ਹੈ ਜਿਹੜਾ ਆਖਦਾ ਹੈ ਕਿ ਯਿਸੂ ਮਸੀਹ ਨਹੀਂ ਹੈ। ਉਹ ਮਸੀਹ ਦਾ ਦੁਸ਼ਮਣ ਹੈ। ਉਹ ਵਿਅਕਤੀ ਪਿਤਾ ਵਿੱਚ ਜਾਂ ਉਸ ਦੇ ਪੁੱਤਰ ਵਿੱਚ ਵੀ ਵਿਸ਼ਵਾਸ ਨਹੀਂ ਰੱਖਦਾ।
23
ਜਿਹੜਾ ਕੋਈ ਪੁੱਤਰ ਵਿੱਚ ਨਿਹਚਾ ਰੱਖਣ ਤੋਂ ਇਨਕਾਰ ਕਰਦਾ ਹੈ ਪਿਤਾ ਵੀ ਉਸਦਾ ਨਹੀਂ ਹੈ। ਪਰ ਜਿਹੜਾ ਵਿਅਕਤੀ ਪੁੱਤਰ ਨੂੰ ਪ੍ਰਵਾਨ ਕਰਦਾ ਹੈ ਤਾਂ ਪਿਤਾ ਵੀ ਉਸਦਾ ਹੈ।
24
ਇਸ ਗੱਲੋਂ ਯਕੀਨੀ ਹੋਵੋ ਕਿ ਤੁਸੀਂ ਉਸੇ ਉਪਦੇਸ਼ ਦਾ ਅਨੁਸਰਣ ਕਰਦੇ ਹੋ ਜਿਹੜਾ ਤੁਸੀਂ ਮੁੱਢ ਤੋਂ ਹੀ ਸੁਣਦੇ ਆ ਰਹੇ ਹੋਂ। ਜੇ ਤੁਸੀਂ ਇਸ ਉਪਦੇਸ਼ ਤੇ ਅਮਲ ਕਰੋਂਗੇ ਤਾਂ ਤੁਸੀਂ ਪੁੱਤਰ ਅਤੇ ਪਿਤਾ ਦੋਹਾਂ ਵਿੱਚ ਸਥਿਰ ਰਹੋਂਗੇ।
25
ਇਹੀ ਹੈ ਜਿਸਦਾ ਪੁੱਤਰ ਨੇ ਸਾਡੇ ਨਾਲ ਵਾਅਦਾ ਕੀਤਾ ਸੀ। ਇਹ ਸਦੀਪਕ ਜੀਵਨ ਹੈ।
26
ਮੈਂ ਇਹ ਗੱਲਾਂ ਉਨ੍ਹਾਂ ਲੋਕਾਂ ਬਾਰੇ ਲਿਖ ਰਿਹਾ ਹਾਂ ਜਿਹੜੇ ਤੁਹਾਨੂੰ ਗਲਤ ਰਾਹ ਤੇ ਲਿਜਾਣ ਦੀ ਕੋਸ਼ਿਸ਼ ਕਰ ਰਹੇ ਹਨ।
27
ਮਸੀਹ ਨੇ ਤੁਹਾਨੂੰ ਖਾਸ ਦਾਤ ਦਿੱਤੀ ਸੀ। ਅਤੇ ਇਹ ਦਾਤ ਹਾਲੇ ਤੁਹਾਡੇ ਅੰਦਰ ਹੈ। ਇਸ ਲਈ ਤੁਹਾਨੂੰ ਕਿਸੇ ਵਿਅਕਤੀ ਦੇ ਉਪਦੇਸ਼ ਦੀ ਲੋੜ ਨਹੀਂ। ਜਿਹੜੀ ਦਾਤ ਉਸ ਨੇ ਤੁਹਾਨੂੰ ਦਿੱਤੀ ਸੀ ਤੁਹਾਨੂੰ ਹਰ ਗੱਲ ਬਾਰੇ ਉਪਦੇਸ਼ ਦਿੰਦੀ ਹੈ। ਇਹ ਦਾਤ ਸੱਚੀ ਹੈ। ਇਹ ਗੱਲ ਝੂਠੀ ਨਹੀਂ ਹੈ। ਇਸ ਲਈ ਮਸੀਹ ਦੇ ਨਮਿੱਤ ਜਿਉਣ ਜਾਰੀ ਰੱਖੋ ਜਿਵੇਂ ਕਿ ਉਸਦੀ ਦਾਤ ਨੇ ਤੁਹਾਨੂੰ ਸਿੱਖਾਇਆ ਹੈ।
28
ਇਸ ਲਈ, ਮੇਰੇ ਪਿਆਰੇ ਬੱਚਿਓ, ਉਸ ਵਿੱਚ ਜੀਵੋ। ਜੇਕਰ ਤੁਸੀਂ ਅਜਿਹਾ ਕਰਦੇ ਹੋਂ, ਤਾਂ ਸਾਨੂੰ ਵਿਸ਼ਵਾਸ ਹੋਵੇਗਾ ਅਤੇ ਸਾਨੂੰ ਉਸਦੀ ਹਜੂਰੀ ਵਿੱਚ ਉਸ ਵੇਲੇ ਸ਼ਰਮਿੰਦਾ ਹੋਣ ਦੀ ਲੋੜ ਨਹੀਂ ਹੋਵੇਗੀ ਜਦੋਂ ਉਹ ਪ੍ਰਗਟੇਗਾ।
29
ਤੁਸੀਂ ਜਾਣਦੇ ਹੋ ਕਿ ਮਸੀਹ ਹਮੇਸ਼ਾ ਉਹੀ ਕਰਦਾ ਹੈ ਜੋ ਚੰਗਾ ਹੈ। ਇਸ ਲਈ ਤੁਸੀਂ ਜਾਣਦੇ ਹੋ ਕਿ ਸਾਰੇ ਲੋਕੀਂ ਜਿਹੜੇ ਨੇਕ ਕੰਮ ਕਰਦੇ ਹਨ ਪਰਮੇਸ਼ੁਰ ਦੇ ਬੱਚੇ ਹਨ।
← Chapter 1
Jump to:
Chapter 1
Chapter 2
Chapter 3
Chapter 4
Chapter 5
Chapter 3 →
All chapters:
1
2
3
4
5