bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2002 ERV (ਪਵਿੱਤਰ ਬਾਈਬਲ)
/
1 Kings 18
1 Kings 18
Punjabi 2002 ERV (ਪਵਿੱਤਰ ਬਾਈਬਲ)
← Chapter 17
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 19 →
1
ਜਦੋਂ ਤੀਜੇ ਵਰ੍ਹੇ ਵਿੱਚ ਵੀ ਕੋਈ ਮੀਂਹ ਨਾ ਪਿਆ ਤਾਂ ਯਹੋਵਾਹ ਨੇ ਏਲੀਯਾਹ ਨੂੰ ਕਿਹਾ, “ਜਾ ਅਤੇ ਜਾਕੇ ਅਹਾਬ ਪਾਤਸ਼ਾਹ ਨੂੰ ਮਿਲ। ਮੈਂ ਜਲਦੀ ਹੀ ਮੀਂਹ ਵਰਸਾਵਾਂਗਾ।”
2
ਤਾਂ ਏਲੀਯਾਹ ਅਹਾਬ ਨੂੰ ਮਿਲਣ ਗਿਆ। ਉਸ ਵੇਲੇ ਸਾਮਰਿਯਾ ਵਿੱਚ ਕਾਲ ਪਿਆ ਹੋਇਆ ਸੀ।
3
ਤਾਂ ਅਹਾਬ ਨੇ ਓਬਦਿਆਹ ਨੂੰ ਜੋ ਕਿ ਉਸ ਦੇ ਮਹਿਲ ਦਾ ਦੀਵਾਨ ਸੀ ਆਪਣੇ ਕੋਲ ਆਉਣ ਨੂੰ ਕਿਹਾ ਓਬਦਿਆਹ ਵੈਸੇ ਵੀ ਯਹੋਵਾਹ ਦਾ ਸੱਚਾ ਭਗਤ ਸੀ।
4
ਇੱਕ ਵਾਰ ਜਦੋਂ ਈਜ਼ਬਲ ਯਹੋਵਾਹ ਦੇ ਨਬੀਆਂ ਨੂੰ ਵੱਢਦੀ ਪਈ ਸੀ ਤਾਂ ਓਬਦਿਆਹ ਨੇ 100 ਨਬੀਆਂ ਨੂੰ ਪੰਜਾਹ-ਪੰਜਾਹ ਕਰਕੇ ਦੋ ਗੁਫ਼ਾਵਾਂ ਵਿੱਚ ਲੁਕਾਅ ਦਿੱਤਾ। ਅਤੇ ਉਨ੍ਹਾਂ ਨੂੰ ਅੰਨ ਪਾਣੀ ਦਿੱਤਾ।
5
ਅਹਾਬ ਪਾਤਸ਼ਾਹ ਨੇ ਓਬਦਿਆਹ ਨੂੰ ਕਿਹਾ, “ਅਸੀਂ ਜਾਵਾਂਗੇ ਅਤੇ ਦੇਸ ਵਿੱਚਲੇ ਪਾਣੀ ਦੇ ਸਾਰੇ ਝਰਨਿਆਂ ਅਤੇ ਦਰਿਆਵਾਂ ਨੂੰ ਵੇਖਾਂਗੇ। ਹੋ ਸੱਕਦਾ ਅਸੀਂ ਘੋੜਿਆਂ ਅਤੇ ਖੱਚਰਾਂ ਨੂੰ ਜਿਉਂਦਿਆਂ ਰੱਖਣ ਲਈ ਕੁਝ ਘਾਹ ਲੱਭ ਲਈਏ। ਤਦ ਸਾਨੂੰ ਆਪਣੇ ਜਾਨਵਰ ਨਹੀਂ ਗੁਆਉਣੇ ਪੈਣਗੇ।”
6
ਉਨ੍ਹਾਂ ਨੇ ਪਾਣੀ ਦੀ ਛਾਣ ਬੀਨ ਕਰਨ ਲਈ ਦੇਸ਼ ਦੋ ਹਿਸਿਆਂ ਨੂੰ ਆਪਣੇ ਵਿੱਚਕਾਰ ਵੰਡ ਲਿਆ। ਤਾਂ ਉਹ ਦੋਵੇਂ ਸਾਰੇ ਦੇਸ਼ ਵਿੱਚ ਘੁੰਮੇ। ਪਾਣੀ ਦੀ ਭਾਲ ਵਿੱਚ ਅਹਾਬ ਇੱਕ ਦਿਸ਼ਾ ਵੱਲ ਹੋ ਤੁਰਿਆ ਤੇ ਓਬਦਿਆਹ ਦੂਜੇ ਪਾਸੇ ਨੂੰ ਨਿਕਲ ਪਿਆ।
7
ਆਪਣੇ ਸਫ਼ਰ ਦੌਰਾਨ ਓਬਦਿਆਹ ਏਲੀਯਾਹ ਨੂੰ ਮਿਲਿਆ। ਓਬਦਿਆਹ ਨੇ ਏਲੀਯਾਹ ਨੂੰ ਪਛਾਣ ਲਿਆ, ਅਤੇ ਉਸ ਅੱਗੇ ਝੁਕ ਕੇ ਆਖਿਆ, “ਏਲੀਯਾਹ! ਸੁਆਮੀ, ਕੀ ਇਹ ਸੱਚਮੁੱਚ ਤੂੰ ਹੀ ਹੈਂ?”
8
ਏਲੀਯਾਹ ਨੇ ਆਖਿਆ, “ਹਾਂ, ਇਹ ਮੈਂ ਹੀ ਹਾਂ। ਜਾ ਅਤੇ ਜਾਕੇ ਆਪਣੇ ਸੁਆਮੀ ਪਾਤਸ਼ਾਹ ਨੂੰ ਕਹਿ ਕਿ ਮੈਂ ਇੱਥੇ ਹਾਂ!”
9
ਤਦ ਓਬਦਿਆਹ ਨੇ ਕਿਹਾ, “ਜੇਕਰ ਮੈਂ ਅਹਾਬ ਨੂੰ ਇਹ ਦੱਸ ਦਿੱਤਾ ਕਿ ਤੂੰ ਕਿੱਥੇ ਹੈਂ ਤਾਂ ਉਹ ਮੈਨੂੰ ਵੱਢ ਸੁੱਟੇਗਾ। ਮੈਂ ਤੇਰਾ ਕੁਝ ਨਹੀਂ ਵਿਗਾੜਿਆ ਤੇ ਤੂੰ ਮੈਨੂੰ ਕਿਉਂ ਮਰਵਾਉਣਾ ਚਾਹੁੰਦਾ ਹੈਂ?
10
ਮੈਂ ਯਹੋਵਾਹ ਤੇਰੇ ਪਰਮੇਸ਼ੁਰ, ਦੇ ਜੀਵਨ ਦੀ ਸੌਂਹ ਖਾਂਦਾ ਕਿ ਅਜਿਹੀ ਕੋਈ ਕੌਮ ਜਾਂ ਰਾਜ ਨਹੀਂ ਜਿੱਥੇ ਰਾਜੇ ਨੇ ਤੈਨੂੰ ਨਾ ਲੱਭਿਆ ਹੋਵੇ। ਜਦ ਕਿਸੇ ਵੀ ਰਾਜ ਜਾਂ ਕੌਮ ਨੇ ਉਸ ਨੂੰ ਕਿਹਾ ਕਿ ਤੂੰ ਉੱਥੇ ਨਹੀਂ ਹੈਂ, ਉਸ ਨੇ ਉਨ੍ਹਾਂ ਨੂੰ ਸੌਂਹ ਚੁਕਾਈ ਕਿ ਤੂੰ ਓੱਥੇ ਨਹੀਂ ਸੀ।
11
ਤੇ ਹੁਣ ਤੂੰ ਚਾਹੁੰਦਾ ਹੈਂ ਕਿ ਮੈਂ ਜਾਕੇ ਇਹ ਆਖਾਂ ਕਿ ਤੂੰ ਇੱਥੇ ਹੈਂ?
12
ਜੇਕਰ ਮੈਂ ਜਾਕੇ ਅਹਾਬ ਪਾਤਸ਼ਾਹ ਨੂੰ ਇਹ ਆਖਾਂ ਕਿ ਤੂੰ ਇੱਥੇ ਹੈਂ ਤਾਂ ਹੋ ਸੱਕਦਾ ਹੈ ਯਹੋਵਾਹ ਤੈਨੂੰ ਚੁੱਕ ਕੇ ਕਿਸੇ ਦੂਜੇ ਥਾਂ ਲੈ ਜਾਵੇ ਤੇ ਜਦੋਂ ਅਹਾਬ ਪਾਤਸ਼ਾਹ ਤੈਨੂੰ ਇੱਥੇ ਵੇਖਣ ਲਈ ਆਵੇ ਤਾਂ ਤੂੰ ਇੱਥੋਂ ਗਾਇਬ ਹੋਵੇਂ। ਤਦ ਉਹ ਮੈਨੂੰ ਵੱਢ ਸੁੱਟੇਗਾ। ਮੈਂ ਜਦੋਂ ਬਾਲਕ ਹੀ ਸੀ ਤਦ ਤੋਂ ਯਹੋਵਾਹ ਨੂੰ ਮੰਨਦਾ ਆਇਆ ਹਾਂ।
13
ਮੇਰੇ ਸੁਆਮੀ ਨੇ ਉਹ ਨਹੀਂ ਸੁਣਿਆ ਜੋ ਮੈਂ ਕੀਤਾ। ਜਦੋਂ ਈਜ਼ਬਲ ਯਹੋਵਾਹ ਦੇ ਨਬੀਆਂ ਨੂੰ ਵੱਢ ਰਹੀ ਸੀ, ਮੈਂ ਉਨ੍ਹਾਂ ਵਿੱਚੋਂ 100 ਨਬੀਆਂ ਨੂੰ, ਦੋ ਗੁਫ਼ਾਵਾਂ ਵਿੱਚ ਪੰਜਾਹ-ਪੰਜਾਹ ਕਰਕੇ ਲੁਕਾਅ ਦਿੱਤਾ। ਮੈਂ ਉਨ੍ਹਾਂ ਲਈ ਰੋਟੀ ਅਤੇ ਪਾਣੀ ਵੀ ਲਿਆਉਂਦਾ ਹੁੰਦਾ ਸੀ।
14
ਤੇ ਹੁਣ ਤੂੰ ਕਹਿੰਦਾ ਹੈਂ ਕਿ ਜਾ ਆਪਣੇ ਮਾਲਿਕ ਨੂੰ ਆਖ ਕਿ ਵੇਖੋ ਏਲੀਯਾਹ ਅਇਆ ਹੈ। ਉਹ ਮੈਨੂੰ ਵੱਢ ਸੁੱਟੇਗਾ।”
15
ਏਲੀਯਾਹ ਨੇ ਆਖਿਆ, “ਮੈਂ ਯਹੋਵਾਹ ਸਰਬ-ਸ਼ਕਤੀਮਾਨ ਦੀ ਜ਼ਿੰਦਗੀ ਦੀ ਸੌਂਹ ਖਾਂਦਾ ਹਾਂ, ਜਿਸਦੀ ਮੈਂ ਸੇਵਾ ਕਰਦਾ ਹਾਂ। ਅੱਜ ਮੈਂ ਰਾਜੇ ਦੇ ਸਾਹਮਣੇ ਪ੍ਰਗਟ ਹੋਵਾਂਗਾ।”
16
ਤਾਂ ਓਬਦਿਆਹ ਅਹਾਬ ਨੂੰ ਮਿਲਣ ਲਈ ਗਿਆ ਤੇ ਉਸ ਨੂੰ ਖਬਰ ਦਿੱਤੀ ਤਾਂ ਰਾਜਾ ਅਹਾਬ ਏਲੀਯਾਹ ਦੇ ਮਿਲਣ ਲਈ ਆਇਆ।
17
ਜਦੋਂ ਅਹਾਬ ਨੇ ਏਲੀਯਾਹ ਨੂੰ ਵੇਖਿਆ ਤਾਂ ਕਿਹਾ, “ਕੀ ਇਹ ਤੂੰ ਹੀ ਹੈਂ? ਇਸਰਾਏਲ ਨੂੰ ਦੁੱਖ ਦੇਣ ਵਾਲਿਆ!”
18
ਏਲੀਯਾਹ ਨੇ ਜਵਾਬ ਦਿੱਤਾ, “ਮੈਂ ਇਸਰਾਏਲ ਨੂੰ ਦੁੱਖ ਨਹੀਂ ਦਿੱਤਾ, ਪਰ ਇਹ ਤੂੰ ਅਤੇ ਤੇਰੇ ਪਿਤਾ ਦਾ ਪਰਿਵਾਰ ਹੈ ਜਿਸ ਨੇ ਅਜਿਹਾ ਕੀਤਾ। ਜਦੋਂ ਤੁਸੀਂ ਦੋਹਾਂ ਨੇ ਯਹੋਵਾਹ ਦੇ ਹੁਕਮਾਂ ਨੂੰ ਮੰਨਣਾ ਛੱਡ ਦਿੱਤਾ ਅਤੇ ਝੂਠੇ ਦੇਵਤਿਆਂ ਦੇ ਮਗਰ ਲੱਗਣਾ ਸੁਰੂ ਕਰ ਦਿੱਤਾ ਫੇਰ ਇਹ ਮੁਸੀਬਤ ਆਈ।
19
ਹੁਣ ਸਗੋਂ ਤੂੰ ਮੇਰੇ ਲਈ ਸਾਰੇ ਇਸਰਾਏਲੀਆਂ ਨੂੰ ਕਰਮਲ ਪਰਬਤ ਕੋਲ ਇਕੱਠੇ ਕਰ ਅਤੇ ਬਆਲ ਦੇ 450 ਨਬੀ ਅਤੇ ਅਸ਼ੇਰਾਹ ਦੇਵੀ ਦੇ 400 ਨਬੀ ਜਿਹੜੇ ਈਜ਼ਬਲ ਦੇ ਲੰਗਰ ਵਿੱਚੋਂ ਖਾਂਦੇ ਸਨ, ਉਨ੍ਹਾਂ ਨੂੰ ਵੀ ਬੁਲਾ।”
20
ਤਾਂ ਅਹਾਬ ਨੇ ਸਾਰੇ ਇਸਰਾਏਲੀਆਂ ਤੇ ਉਨ੍ਹਾਂ ਨਬੀਆਂ ਨੂੰ ਕਰਮਲ ਪਰਬਤ ਤੇ ਬੁਲਾਇਆ।
21
ਏਲੀਯਾਹ ਨੇ ਸਾਰੇ ਲੋਕਾਂ ਨੂੰ ਸੰਬੋਧਿਤ ਕੀਤਾ ਅਤੇ ਆਖਿਆ, “ਤੁਸੀਂ ਕਦੋਂ ਤੀਕ ਦੁਚਿਤੀ ਵਿੱਚ ਰਹੋਗੇ? ਜੇਕਰ ਯਹੋਵਾਹ ਸੱਚਾ ਪਰਮੇਸ਼ੁਰ ਹੈ, ਉਸ ਦੇ ਮਗਰ ਲੱਗੋ। ਜੇਕਰ ਬਆਲ ਸੱਚਾ ਪਰਮੇਸ਼ੁਰ ਹੈ, ਉਸ ਦੇ ਮਗਰ ਲੱਗੋ!” ਪਰ ਲੋਕ ਇੱਕ ਸ਼ਬਦ ਵੀ ਨਾ ਬੋਲੇ।
22
ਤਾਂ ਏਲੀਯਾਹ ਮੁੜ ਬੋਲਿਆ, “ਮੈਂ ਇੱਥੇ ਇੱਕਲਾ ਹੀ ਯਹੋਵਾਹ ਦਾ ਨਬੀ ਆਇਆ ਹਾਂ ਜਦ ਕਿ ਇੱਥੇ ਬਆਲ ਦੇ 450 ਨਬੀ ਹਨ।
23
ਦੋ ਬਲਦ ਲਿਆਓ ਅਤੇ ਬਾਲ ਦੇ ਨਬੀਆਂ ਨੂੰ ਇੱਕ ਬਲਦ ਰੱਖਣ ਦਿਓ। ਉਹ ਇਸ ਨੂੰ ਮਾਰ ਕੇ ਇਸਦੇ ਟੁਕੜੇ ਕਰ ਲੈਣ, ਅਤੇ ਲੱਕੜਾਂ ਉੱਤੇ ਪਾ ਦੇਣ, ਪਰ ਉਨ੍ਹਾਂ ਨੂੰ ਅੱਗ ਨਾ ਬਾਲਣ ਦਿਓ। ਇਵੇਂ ਹੀ ਮੈਂ ਦੂਜੇ ਬਲਦ ਨਾਲ ਕਰਾਂਗਾ ਤੇ ਮੈਂ ਵੀ ਅੱਗ ਨਹੀਂ ਬਾਲਾਂਗਾ।
24
ਤੁਸੀਂ ਬਆਲ ਦੇ ਨਬੀਓ, ਆਪਣੇ ਦੇਵਤੇ ਅੱਗੇ ਪ੍ਰਾਰਥਨਾ ਕਰੋ ਅਤੇ ਮੈਂ ਯਹੋਵਾਹ ਅੱਗੇ ਪ੍ਰਾਰਥਨਾ ਕਰਾਂਗਾ। ਜਿਹੜਾ ਦੇਵਤਾ ਉੱਤਰ ਦੇਵੇ ਅਤੇ ਅੱਗ ਬਾਲ ਦੇਵੇ ਉਹੀ ਸੱਚਾ ਪਰਮੇਸ਼ੁਰ ਹੋਵੇਗਾ।” ਸਭ ਲੋਕਾਂ ਨੇ ਉੱਤਰ ਦਿੱਤਾ, “ਬਹੁਤ ਵੱਧੀਆ।”
25
ਤਦ ਏਲੀਯਾਹ ਨੇ ਬਆਲ ਦੇ ਨਬੀਆਂ ਨੂੰ ਕਿਹਾ, “ਤੁਸੀਂ ਇੱਥੇ ਅਨੇਕਾਂ ਹੀ ਹੋ ਸੋ ਤੁਸੀਂ ਪਹਿਲੇ ਜਾਵੋ ਤੇ ਆਪਣਾ ਬਲਦ ਚੁਣਕੇ ਤਿਆਰ ਕਰੋ, ਪਰ ਅੱਗ ਨਾ ਬਾਲਣਾ।”
26
ਇਉਂ ਨਬੀਆਂ ਨੇ ਜਿਹੜਾ ਬਲਦ ਮਿਲਿਆ ਉਸ ਨੂੰ ਲਿਆ, ਇਸ ਦੇ ਟੁਕੜੇ ਕੀਤੇ ਤੇ ਫ਼ਿਰ ਦੁਪਹਿਰ ਤੀਕ ਬਆਲ ਅੱਗੇ ਪ੍ਰਾਰਥਨਾ ਕਰਦੇ ਰਹੇ ਕਿ, “ਹੇ ਬਆਲ, ਕਿਰਪਾ ਕਰਕੇ ਸਾਨੂੰ ਜੁਆਬ ਦੇ!” ਪਰ ਕੋਈ ਹੁੰਗਾਰਾ ਨਾ ਆਇਆ ਨਾ ਕੋਈ ਆਵਾਜ਼। ਨਬੀਆਂ ਨੂੰ ਜਿਹੜੀ ਜਗਵੇਦੀ ਤਿਆਰ ਕੀਤੀ ਸੀ ਉਸ ਅੱਗੇ ਨੱਚਦੇ ਰਹੇ ਪਰ ਅੱਗ ਨਾ ਬਲੀ।
27
ਦੁਪਹਿਰ ਵੇਲੇ ਏਲੀਯਾਹ ਨੇ ਉਨ੍ਹਾਂ ਦਾ ਮਖੌਲ ਉਡਾਉਣਾ ਸ਼ੁਰੂ ਕੀਤਾ ਅਤੇ ਕਿਹਾ, “ਜੇਕਰ ਬਆਲ ਸੱਚਮੁੱਚ ਪਰਮੇਸ਼ੁਰ ਹੈ ਤਾਂ ਤੁਹਾਨੂੰ ਉਸ ਨੂੰ ਉੱਚੀ ਆਵਾਜ਼ ਵਿੱਚ ਬੁਲਾਉਣਾ ਚਾਹੀਦਾ ਹੈ! ਕੀ ਪਤਾ ਉਹ ਕੁਝ ਸੋਚ ਰਿਹਾ ਹੋਵੇ ਜਾਂ ਕਿਸੇ ਕੰਮ ਵਿੱਚ ਰੁਝਿਆ ਹੋਵੇ? ਜਾਂ ਉਹ ਕਿਤੇ ਸਫ਼ਰ ਕਰ ਰਿਹਾ ਹੋਵੇ! ਹੋ ਸੱਕਦਾ ਹੈ ਉਹ ਸੌਂ ਰਿਹਾ ਹੋਵੇ। ਇਸ ਲਈ ਤੁਹਾਨੂੰ ਉੱਚੀ ਆਵਾਜ਼ ਵਿੱਚ ਬੋਲ ਕੇ ਉਸ ਨੂੰ ਜਗਾਉਣਾ ਚਾਹੀਦਾ ਹੈ!”
28
ਇਸ ਲਈ ਨਬੀਆਂ ਨੇ ਉੱਚੀ-ਉੱਚੀ ਪ੍ਰਾਰਥਨਾ ਕਰਨੀ ਸ਼ੁਰੂ ਕਰ ਦਿੱਤੀ, ਅਤੇ ਉਨ੍ਹਾਂ ਦੀ ਰੀਤ ਅਨੁਸਾਰ ਆਪਣੀਆਂ ਤਲਵਾਰਾਂ ਅਤੇ ਨੇਜਿਆਂ ਨਾਲ ਆਪਣੇ-ਆਪ ਨੂੰ ਕੱਟਣ ਲੱਗ ਪਏ, ਜਿੰਨਾ ਚਿਰ ਖੂਨ ਉਨ੍ਹਾਂ ਦੇ ਉੱਪਰੋਂ ਦੀ ਵਗਣ ਨਹੀਂ ਲੱਗ ਪਿਆ।
29
ਜਦੋਂ ਦੁਪਿਹਰ ਲੰਘ ਗਈ, ਉਹ ਸੰਧਿਆ ਦੀ ਭੇਟ ਚੜ੍ਹਾਉਣ ਦੀ ਘੜੀ ਤਾਈਂ ਰੋਲਾ ਪਾਉਂਦੇ ਰਹੇ, ਓੱਥੇ ਕੋਈ ਆਵਾਜ਼ ਨਹੀਂ ਸੀ, ਕਿਸੇ ਨੇ ਵੀ ਕੋਈ ਜਵਾਬ ਨਹੀਂ ਦਿੱਤਾ ਜਾਂ ਧਿਆਨ ਨਹੀਂ ਦਿੱਤਾ।
30
ਤਦ ਏਲੀਯਾਹ ਨੇ ਹਰੇਕ ਨੂੰ ਕਿਹਾ, “ਹੁਣ, ਮੇਰੇ ਕੋਲ ਆਓ।” ਤਦ ਸਾਰੇ ਲੋਕਾ ਏਲੀਯਾਹ ਦੇ ਦੁਆਲੇ ਇਕੱਠੇ ਹੋ ਗਏ। ਫ਼ੇਰ ਉਸ ਨੇ ਯਹੋਵਾਹ ਦੀ ਟੁੱਟੀ ਹੋਈ ਜਗਵੇਦੀ ਨੂੰ ਤਿਆਰ ਕੀਤਾ।
31
ਏਲੀਯਾਹ ਨੇ 12 ਪੱਥਰ ਲੇ ਹਰ ਪਰਿਵਾਰ-ਸਮੂਹ ਲਈ ਇੱਕ ਪੱਥਰ ਲਿਆ ਗਿਆ ਤੇ ਇਨ੍ਹਾਂ ਪਰਿਵਾਰ-ਸਮੂਹਾਂ ਦੇ ਨਾਂ ਯਾਕੂਬ ਦੇ 12 ਪੁੱਤਰਾਂ ਤੇ ਰੱਖੇ ਗਏ। ਯਾਕੂਬ ਹੀ ਉਹ ਮਨੁੱਖ ਸੀ ਜਿਸ ਨੂੰ ਯਹੋਵਾਹ ਨੇ ਇਸਰਾਏਲ ਆਖਿਆ ਸੀ।
32
ਏਲੀਯਾਹ ਨੇ ਇਨ੍ਹਾਂ ਪੱਥਰ ਨਾਲ ਯਹੋਵਾਹ ਦੇ ਨਾਉਂ ਉੱਪਰ ਇੱਕ ਜਗਵੇਦੀ ਬਣਾਈ ਅਤੇ ਇਸਦੇ ਚੁਫ਼ੇਰੇ ਇੱਕ ਖਾਈ ਬਣਾਈ। ਇਹ ਇੰਨੀ ਡੂੰਘੀ ਤੇ ਚੌੜੀ ਸੀ ਕਿ ਇਸ ਵਿੱਚ ਸੱਤ ਗੈਲਨ ਪਾਣੀ ਸਮਾਅ ਸੱਕੇ।
33
ਤਦ ਏਲੀਯਾਹ ਨੇ ਜਗਵੇਦੀ ਤੇ ਲੱਕੜਾਂ ਰੱਖੀਆਂ ਉਸ ਨੇ ਬਲਦ ਦੇ ਟੁਕੜੇ ਕੀਤੇ ਅਤੇ ਉਨ੍ਹਾਂ ਟੁਕੜਿਆਂ ਨੂੰ ਲੱਕੜ ਤੇ ਰੱਖਿਆ।
34
ਤਦ ਏਲੀਯਾਹ ਨੇ ਕਿਹਾ, “4 ਮਰਤਬਾਨ ਪਾਣੀ ਦੇ ਭਰੋ। ਉਸ ਪਾਣੀ ਨੂੰ ਹੋਮ ਦੀ ਬਲੀ ਅਤੇ ਬਾਲਣ ਉੱਪਰ ਡੋਹਲ ਦਿਓ।” ਤਦ ਏਲੀਯਾਹ ਨੇ ਕਿਹਾ, “ਇਸ ਨੂੰ ਦੁਬਾਰਾ ਕਰੋ।” ਫਿਰ ਉਸ ਕਿਹਾ, “ਇਸ ਨੂੰ ਤੀਜੀ ਵਾਰ ਫ਼ਿਰ ਕਰੋ।”
35
ਇਉਂ ਪਾਣੀ ਜਗਵੇਦੀ ਵਿੱਚੋਂ ਵਗਦਾ ਹੋਇਆ ਖਾਈ ਨੂੰ ਭਰਨ ਲੱਗਾ।
36
ਤਾਂ ਤਕਾਲਾਂ ਦੀ ਬਲੀ ਚੜ੍ਹਾਉਣ ਦੇ ਵੇਲੇ ਏਲੀਯਾਹ ਨਬੀ ਨੇ ਜਗਵੇਦੀ ਦੇ ਨੇੜੇ ਆਕੇ ਪ੍ਰਾਰਥਨਾ ਕੀਤੀ, “ਹੇ ਯਹੋਵਾਹ ਅਬਰਾਹਮ, ਇਸਹਾਕ ਤੇ ਯਾਕੂਬ ਦੇ ਪਰਮੇਸ਼ੁਰ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਅੱਜ ਸਭ ਨੂੰ ਪਤਾ ਲੱਗ ਜਾਵੇ ਕਿ ਤੂੰ ਇਸਰਾਏਲ ਦਾ ਪਰਮੇਸ਼ੁਰ ਹੈ ਅਤੇ ਮੈਂ ਤੇਰਾ ਦਾਸ ਹਾਂ ਅਤੇ ਮੈਂ ਇਨ੍ਹਾਂ ਸਾਰੀਆਂ ਗੱਲਾਂ ਨੂੰ ਤੇਰੇ ਬਚਨ ਨਾਲ ਕੀਤਾ ਹੈ।
37
ਹੇ ਯਹੋਵਾਹ, ਮੇਰੀ ਗੱਲ ਸੁਣ! ਮੇਰੀ ਪ੍ਰਾਰਥਨਾ ਦਾ ਉਤਰ ਦੇਹ ਤਾਂ ਜੋ ਇਹ ਲੋਕ ਜਾਨਣ ਕਿ ਤੂੰ ਯਹੋਵਾਹ ਹੀ ਪਰਮੇਸ਼ੁਰ ਹੈਂ ਅਤੇ ਤੂੰ ਹੀ ਹੈਂ ਜੋ ਉਨ੍ਹਾਂ ਦੇ ਦਿਲ ਬਦਲ ਰਿਹਾ ਹੈਂ।”
38
ਤਾਂ ਯਹੋਵਾਹ ਨੇ ਹੇਠਾਂ ਅੱਗ ਭੇਜੀ, ਜਿਸ ਨੇ ਬਲੀ, ਲੱਕੜਾਂ, ਪੱਥਰ ਅਤੇ ਜਗਵੇਦੀ ਦੇ ਦੁਆਲੇ ਦੀ ਧਰਤੀ ਨੂੰ ਸਾੜ ਦਿੱਤਾ, ਅਤੇ ਇਸ ਨੇ ਟੋਏ ਵਿੱਚਲਾ ਸਾਰਾ ਪਾਣੀ ਸੁਕਾਅ ਦਿੱਤਾ।
39
ਇਹ ਸਭ ਕੁਝ ਲੋਕਾਂ ਸਾਹਮਣੇ ਹੋਇਆ ਤਾਂ ਲੋਕਾਂ ਨੇ ਮੱਥਾ ਟੇਕਦੇ ਹੋਏ ਕਹਿਣਾ ਸ਼ੁਰੂ ਕੀਤਾ, “ਯਹੋਵਾਹ ਹੀ ਪਰਮੇਸ਼ੁਰ ਹੈ! ਯਹੋਵਾਹ ਹੀ ਪਰਮੇਸ਼ੁਰ ਹੈ!”
40
ਤਦ ਏਲੀਯਾਹ ਨੇ ਕਿਹਾ, “ਬਆਲ ਦੇ ਨਬੀਆਂ ਨੂੰ ਫ਼ੜ ਲਵੋ, ਕੋਈ ਵੀ ਬਚ ਕੇ ਨੱਸੇ ਨਾ!” ਤਾਂ ਲੋਕਾਂ ਨੇ ਸਾਰੇ ਨਬੀਆਂ ਨੂੰ ਫ਼ੜ ਲਿਆ। ਏਲੀਯਾਹ ਨੇ ਉਨ੍ਹਾਂ ਨੂੰ ਕੀਸ਼ੋਨ ਦੇ ਨਾਲੇ ਹੇਠਾਂ ਲੈ ਜਾਕੇ ਉੱਥੇ ਉਨ੍ਹਾਂ ਨੂੰ ਵੱਢ ਸੁੱਟਿਆ।
41
ਤਦ ਏਲੀਯਾਹ ਨੇ ਅਹਾਬ ਪਾਤਸ਼ਾਹ ਨੂੰ ਆਖਿਆ, “ਹੁਣ ਜਾ ਅਤੇ ਜਾਕੇ ਖਾ-ਪੀ ਕਿਉਂ ਜੋ ਭਾਰੀ ਬਾਰਿਸ਼ ਆ ਰਹੀ ਹੈ।”
42
ਤਾਂ ਅਹਾਬ ਪਾਤਸ਼ਾਹ ਖਾਣ-ਪੀਣ ਲਈ ਚੱਲਾ ਗਿਆ। ਉਸੇ ਵੇਲੇ ਏਲੀਯਾਹ ਕਰਮਲ ਪਹਾੜ ਦੀ ਟੀਸੀ ਉੱਪਰ ਚੜ੍ਹਿਆ ਅਤੇ ਉੱਥੇ ਜਾਕੇ ਥਲੇ ਝੁਕਿਆ। ਉਸ ਨੇ ਆਪਣਾ ਸਿਰ ਆਪਣੇ ਗੋਡਿਆਂ ’ਚ ਨਿਵਾਇਆ।
43
ਤਦ ਏਲੀਯਾਹ ਨੇ ਆਪਣੇ ਸੇਵਕ ਨੂੰ ਆਖਿਆ, “ਉੱਪਰ ਜਾ ਅਤੇ ਸਮੁੰਦਰ ਵੱਲ ਤੱਕ।” ਸੇਵਕ ਉਸ ਜਗ੍ਹਾ ਗਿਆ ਜਿੱਥੇ ਉਹ ਸਮੁੰਦਰ ਨੂੰ ਵੇਖ ਸੱਕੇ। ਤਦ ਉਸ ਨੇ ਵਾਪਸ ਆਕੇ ਕਿਹਾ, “ਮੈਨੂੰ ਕੁਝ ਨਹੀਂ ਦਿਸਿਆ।” ਏਲੀਯਾਹ ਨੇ ਉਸ ਨੂੰ ਮੁੜ ਜਾਕੇ ਵੇਖਣ ਨੂੰ ਕਿਹਾ, ਇਉਂ ਉਸ ਨੇ ਸੱਤ ਵਾਰੀ ਕੀਤਾ।
44
ਸੱਤਵੀ ਵਾਰੀ, ਸੇਵਕ ਵਾਪਸ ਆਇਆ ਅਤੇ ਕਹਿਣ ਲੱਗਾ, “ਇੱਕ ਨਿੱਕਾ ਜਿਹਾ ਬੱਦਲ ਆਦਮੀ ਦੇ ਹੱਥ ਦੀ ਕਲਾਈ ਵਰਗਾ ਮੈਂ ਸਮੁੰਦਰੋ ਉੱਠਦਾ ਵੇਖਿਆ ਹੈ।” ਏਲੀਯਾਹ ਨੇ ਸੇਵਕ ਨੂੰ ਕਿਹਾ, “ਜਾ! ਅਤੇ ਅਹਾਬ ਪਾਤਸ਼ਾਹ ਨੂੰ ਜਾਕੇ ਆਖ ਕਿ ਰਥ ਜੋੜਕੇ ਘਰ ਨੂੰ ਜਾਵੇ ਤਾਂ ਜੋ ਰਾਹ ਵਿੱਚ ਮੀਂਹ ਰੁਕਾਵਟ ਨਾ ਪਾਵੇ।”
45
ਥੋੜੇ ਹੀ ਸਮੇਂ ਬਾਅਦ ਅਕਾਸ਼ ਘਣੇ ਬੱਦਲਾਂ ਨਾਲ ਘਿਰ ਗਿਆ। ਤੇਜ਼ ਹਵਾ ਵਗਣ ਲਗੀ ਤੇ ਫ਼ੇਰ ਮੂਸਲਾਧਾਰ ਮੀਂਹ ਪੈਁਣ ਲੱਗਾ। ਤਾਂ ਅਹਾਬ ਆਪਣੇ ਰੱਥ ਤੇ ਚੜ੍ਹ ਕੇ ਯਿਜ਼ਰਾਏਲ ਨੂੰ ਮੁੜਿਆ।
46
ਯਹੋਵਾਹ ਦੀ ਮਿਹਰ ਏਲੀਯਾਹ ਉੱਪਰ ਸੀ ਸੋ ਏਲੀਯਾਹ ਨੇ ਆਪਣੇ ਕੱਪੜੇ ਆਪਣੇ ਦੁਆਲੇ ਕਸ ਲਏ ਤਾਂ ਜੋ ਉਹ ਨੱਸ ਸੱਕੇ ਤੇ ਅਹਾਬ ਦੇ ਅੱਗੇ ਯਿਜ਼ਰਾਏਲ ਦੇ ਰਾਹ ਤੀਕ ਭਜਿਆ ਗਿਆ।
← Chapter 17
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 19 →
All chapters:
1
2
3
4
5
6
7
8
9
10
11
12
13
14
15
16
17
18
19
20
21
22