bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2002 ERV (ਪਵਿੱਤਰ ਬਾਈਬਲ)
/
1 Kings 21
1 Kings 21
Punjabi 2002 ERV (ਪਵਿੱਤਰ ਬਾਈਬਲ)
← Chapter 20
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 22 →
1
ਅਹਾਬ ਪਾਤਸ਼ਾਹ ਦਾ ਮਹਿਲ ਸਾਮਰਿਯਾ ਨਗਰ ਵਿੱਚ ਸੀ। ਉਸ ਮਹਿਲ ਦੇ ਕੋਲ ਹੀ ਅੰਗੂਰਾਂ ਦਾ ਇੱਕ ਬਾਗ਼ ਸੀ, ਜਿਸ ਨੂੰ ਨਾਬੋਥ ਯਿਜ਼ਰਏਲ ਨੇ ਖਰੀਦਿਆ ਹੋਇਆ ਸੀ।
2
ਇੱਕ ਦਿਨ ਅਹਾਬ ਨੇ ਨਾਬੋਥ ਨੂੰ ਆਖਿਆ, “ਆਪਣਾ ਬਾਗ਼ ਮੈਨੂੰ ਦੇਦੇ, ਮੈਂ ਇਸ ਨੂੰ ਸਬਜ਼ੀਆਂ ਦਾ ਬਾਗ਼ ਬਨਾਉਣਾ ਚਾਹੁੰਦਾ ਹਾਂ ਕਿਉਂ ਕਿ ਤੇਰਾ ਇਹ ਬਾਗ਼ ਮੇਰੇ ਮਹਿਲ ਦੇ ਕੋਲ ਹੈ। ਇਸਦੀ ਬਜਾਇ ਮੈਂ ਤੈਨੂੰ ਇਸਤੋਂ ਵੱਧੀਆਂ ਅੰਗੂਰਾਂ ਦਾ ਬਾਗ਼ ਕਿਤੇ ਹੋਰ ਜਗ੍ਹਾ ਤੇ ਦੇ ਦੇਵਾਂਗਾ ਜਾਂ ਮੈਂ ਤੈਨੂੰ ਇਸਦੀ ਕੀਮਤ ਜਿੰਨਾ ਧੰਨ ਦੇ ਦਿੰਦਾ ਹਾਂ।”
3
ਨਾਬੋਥ ਨੇ ਕਿਹਾ, “ਮੈਂ ਉਹ ਤੈਨੂੰ ਨਹੀਂ ਦੇ ਸੱਕਦਾ ਜੋ ਮੈਂ ਆਪਣੇ ਪੁਰਖਿਆਂ ਤੋਂ ਵਿਰਸੇ ਵਿੱਚ ਪ੍ਰਾਪਤ ਕੀਤਾ ਹੈ।”
4
ਤਾਂ ਅਹਾਬ ਘਰ ਨੂੰ ਪਰਤ ਆਇਆ ਪਰ ਉਹ ਨਾਬੋਥ ਉੱਤੇ ਕ੍ਰੋਧਿਤ ਵੀ ਸੀ ਅਤੇ ਪਰੇਸ਼ਾਨ ਵੀ। ਕਿਉਂ ਕਿ ਯਿਜ਼ਰੇਲੀ ਨਾਬੋਥ ਨੇ ਉਸ ਨੂੰ ਇਹ ਜੋ ਕਿਹਾ ਸੀ ਕਿ, “ਮੈਂ ਤੈਨੂੰ ਆਪਣੇ ਪੁਰਖਿਆਂ ਦੀ ਮੀਰਾਸ ਨਹੀਂ ਦੇਵਾਂਗਾ।” ਅਹਾਬ ਆਪਣੇ ਬਿਸਤਰ ਤੇ ਮੂਧੜੇ ਮੂੰਹ ਲੰਮਾ ਪੈ ਗਿਆ ਅਤੇ ਰੋਟੀ ਖਾਣ ਤੋਂ ਇਨਕਾਰ ਕੀਤਾ।
5
ਤਾਂ ਅਹਾਬ ਦੀ ਰਾਣੀ ਈਜ਼ਬਲ ਉਸ ਦੇ ਕੋਲ ਆਈ ਅਤੇ ਕਹਿਣ ਲਗੀ, “ਤੂੰ ਕਿਉਂ ਪਰੇਸ਼ਾਨ ਹੈਂ? ਤੂੰ ਰੋਟੀ ਖਾਣ ਤੋਂ ਇਨਕਾਰ ਕਿਉਂ ਕੀਤਾ ਹੈ?”
6
ਅਹਾਬ ਨੇ ਆਖਿਆ, “ਮੈਂ ਯਿਜ਼ਰੇਲੀ ਦੇ ਨਾਬੋਥ ਨੂੰ ਚਾਂਦੀ ਲੈ ਕੇ ਆਪਣਾ ਅੰਗੂਰੀ ਬਾਗ਼ ਮੈਨੂੰ ਦੇਣ ਲਈ ਕਿਹਾ ਅਤੇ ਜੇਕਰ ਇਹ ਵੀ ਉਸ ਦੇ ਕਬੂਲਣ ਯੋਗ ਨਹੀਂ, ਮੈਂ ਉਸ ਨੂੰ ਇੱਕ ਹੋਰ ਅੰਗੂਰਾਂ ਦਾ ਬਾਗ਼ ਕਿਸੇ ਹੋਰ ਥਾਵੇਂ ਦੇ ਦੇਵਾਂਗਾ। ਪਰ ਉਸ ਨੇ ਆਖਿਆ, ਉਹ ਮੈਨੂੰ ਆਪਣਾ ਅੰਗੂਰੀ ਬਾਗ਼ ਨਹੀਂ ਦੇਵੇਗਾ।”
7
ਤਾਂ ਰਾਣੀ ਈਜ਼ਬਲ ਨੇ ਉਸ ਨੂੰ ਆਖਿਆ, “ਕੀ ਤੂੰ ਇਸਰਾਏਲ ਦਾ ਰਾਜਾ ਨਹੀਂ ਹੈਂ? ਆਪਣੇ ਪਲੰਗ ਤੋਂ ਉੱਠ, ਕੁਝ ਖਾ ਤਾਂ ਤੈਨੂੰ ਥੋੜੀ ਰਾਹਤ ਮਹਿਸੂਸ ਹੋਵੇਗੀ। ਨਾਬੋਥ ਦਾ ਬਾਗ਼ ਮੈਂ ਤੈਨੂੰ ਲੈ ਦਿੰਦੀ ਹਾਂ।”
8
ਤਦ ਈਜ਼ਬਲ ਨੇ ਕੁਝ ਖਤ ਲਿਖੇ ਤੇ ਉਨ੍ਹਾਂ ਤੇ ਦਸਤਖਤ ਕੀਤੇ ਅਤੇ ਖਤਾਂ ਤੇ ਮੋਹਰ ਲਾਉਣ ਲਈ ਅਹਾਬ ਦੀ ਮੋਹਰ ਦੀ ਵਰਤੋਂ ਕੀਤੀ। ਫ਼ੇਰ ਉਸ ਨੇ ਉਨ੍ਹਾਂ ਨੂੰ ਖਤਾਂ ਨੂੰ ਬਜ਼ੁਰਗਾਂ ਅਤੇ ਸੱਜਣਾ ਕੋਲ ਭੇਜਿਆ ਜਿਹੜੇ ਨਬੋਥ ਦੇ ਨਾਲ ਉਸੇ ਸ਼ਹਿਰ ਵਿੱਚ ਰਹਿੰਦੇ ਸਨ।
9
ਉਨ੍ਹਾਂ ਖਤਾਂ ਵਿੱਚ ਇਉਂ ਲਿਖਿਆ ਹੋਇਆ ਸੀ: “ਵਰਤ ਦੇ ਇੱਕ ਦਿਨ ਦਾ ਐਲਾਨ ਕਰਵਾਓ। ਨਬੋਥ ਨੂੰ ਸਭਾ ਦੇ ਸਾਹਮਣੇ ਬਿਠਾਓ। ਉਸ ਸਭਾ ਵਿੱਚ ਅਸੀਂ ਨਾਬੋਥ ਬਾਰੇ ਗੱਲ ਕਰਾਂਗੇ।।
10
ਕੁਝ ਅਜਿਹੇ ਲੋਕ ਚੁਣੇ ਜੋ ਨਾਬੋਥ ਦੇ ਖਿਲਾਫ਼ ਅਫ਼ਵਾਹਾਂ ਫ਼ੈਲਾਉਣ ਤੇ ਗੱਲਾਂ ਕਰਨ। ਉਹ ਇਹ ਕਹਿਣ ਕਿ ਉਨ੍ਹਾਂ ਨੇ ਨਾਬੋਥ ਨੂੰ ਪਾਤਸ਼ਾਹ ਅਤੇ ਪਰਮੇਸ਼ੁਰ ਦੇ ਖਿਲਾਫ਼ ਬੋਲਦਿਆਂ ਸੁਣਿਆ ਹੈ। ਤੇ ਫ਼ਿਰ ਨਾਬੋਥ ਨੂੰ ਸ਼ਹਿਰੋ ਬਾਹਰ ਲੈ ਜਾਕੇ ਉਸਤੇ ਪਥਰਾਵ ਕਰਕੇ ਉਸ ਨੂੰ ਮਾਰ ਸੁੱਟਣ।”
11
ਫ਼ੇਰ ਈਜ਼ਬਲ ਦੇ ਬਜ਼ੁਰਗਾਂ ਅਤੇ ਸੱਜਣਾਂ ਨੇ ਉਹੀ ਕੀਤਾ ਜੋ ਕਰਨ ਲਈ ਈਜ਼ਬਲ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਸੀ।
12
ਉਨ੍ਹਾਂ ਨੇ ਵਰਤ ਦੇ ਇੱਕ ਦਿਨ ਦਾ ਐਲਾਨ ਕਰਵਾਇਆ ਅਤੇ ਨਾਬੋਥ ਨੂੰ ਲੋਕਾਂ ਦੀ ਸਭਾ ਦੇ ਸਾਹਮਣੇ ਬਿਠਾਇਆ।
13
ਤਦ ਦੋ ਸ਼ੈਤਾਨ ਮਨੁੱਖ ਅੰਦਰ ਆਏ ਅਤੇ ਉਸ ਦੇ ਸਾਹਮਣੇ ਬੈਠ ਗਏ। ਤਾਂ ਇਨ੍ਹਾਂ ਸ਼ੈਤਾਨ ਮਨੁੱਖਾਂ ਨੇ ਨਾਬੋਥ ਉੱਤੇ ਲੋਕਾਂ ਅੱਗੇ ਗਵਾਹੀ ਦਿੱਤੀ ਕਿ ਨਾਬੋਥ ਨੇ ਪਰਮੇਸ਼ੁਰ ਅਤੇ ਪਾਤਸ਼ਾਹ ਨੂੰ ਦੁਰਵਚਨ ਕਹੇ ਹਨ। ਤਦ ਉਹ ਉਸ ਨੂੰ ਸ਼ਹਿਰੋ ਬਾਹਰ ਲੈ ਗਏ, ਅਤੇ ਉਸਤੇ ਪਥਰਾਓ ਕਰਕੇ ਉਸ ਨੂੰ ਮਾਰ ਸੁੱਟਿਆ।
14
ਤਦ ਆਗੂਆਂ ਨੇ ਈਜ਼ਬਲ ਨੂੰ ਸੁਨੇਹਾ ਭੇਜਿਆ ਕਿ, “ਨਾਬੋਥ ਮਾਰਿਆ ਗਿਆ ਹੈ।”
15
ਜਦੋਂ ਈਜ਼ਬਲ ਨੇ ਇਹ ਖਬਰ ਸੁਣੀ ਤਾਂ ਉਸ ਨੇ ਅਹਾਬ ਨੂੰ ਕਿਹਾ, “ਨਾਬੋਥ ਮਰ ਗਿਆ ਹੈ। ਹੁਣ ਤੂੰ ਜਿਹੜਾ ਬਾਗ਼ ਚਾਹੁੰਦਾ ਸੀ ਉਹ ਲੈ ਸੱਕਦਾ ਹੈਂ।”
16
ਫ਼ੇਰ ਆਹਾਬ ਅੰਗੂਰਾਂ ਦੇ ਬਾਗ਼ ਵਿੱਚ ਗਿਆ ਅਤੇ ਇਸ ਤੇ ਕਬਜ਼ਾ ਕਰ ਲਿਆ।
17
ਤਦ ਯਹੋਵਾਹ ਦਾ ਵਚਨ ਏਲੀਯਾਹ ਤਿਸ਼ਬੀ ਨੂੰ ਅਇਆ। ਏਲੀਯਾਹ ਤਿਸ਼ਬੀ ਦਾ ਨਬੀ ਸੀ। ਯਹੋਵਾਹ ਨੇ ਫ਼ਰਮਾਇਆ,
18
“ਸਾਮਰਿਯਾ ਦੇ ਅਹਾਬ ਪਾਤਸ਼ਾਹ ਕੋਲ ਜਾ, ਉਹ ਨਾਬੋਥ ਦੇ ਅੰਗੂਰੀ ਬਾਗ਼ ਵਿੱਚ ਇਸ ਵੇਲੇ ਹੋਵੇਗਾ। ਇਸ ਵਕਤ ਉਹ ਇਸ ਬਾਗ਼ ਨੂੰ ਹਥਿਆਉਣ ਦੇ ਚਕਰ ਵਿੱਚ ਉੱਥੇ ਹੋਵੇਗਾ।
19
ਉਸ ਨੂੰ ਆਖੀਂ ਕਿ ਮੈਂ, ਯਹੋਵਾਹ ਨੇ ਉਸ ਨੂੰ ਆਖਿਆ ਹੈ, ‘ਅਹਾਬ! ਤੂੰ ਨਾਬੋਥ ਨੂੰ ਮਾਰਿਆ ਹੈ ਤੇ ਹੁਣ ਤੂੰ ਉਸਦੀ ਜ਼ਮੀਨ ਹਥਿਆ ਰਿਹਾ ਹੈਂ। ਇਸ ਲਈ ਮੈਂ ਤੈਨੂੰ ਇਹ ਦੱਸ ਦੇਵਾਂ ਕਿ ਜਿਸ ਜਗ੍ਹਾ ਨਾਬੋਥ ਦੀ ਮੌਤ ਹੋਈ ਹੈ, ਠੀਕ ਉਸੇ ਥਾਵੇਂ ਤੇਰੀ ਵੀ ਮੌਤ ਹੋਵੇਗੀ।’”
20
ਤਾਂ ਏਲੀਯਾਹ ਅਹਾਬ ਕੋਲ ਗਿਆ ਤਾਂ ਅਹਾਬ ਨੇ ਉਸ ਨੂੰ ਵੇਖਕੇ ਆਖਿਆ, “ਹੇ ਮੇਰੇ ਵੈਰੀਆਂ! ਤੂੰ ਮੈਨੂੰ ਫ਼ਿਰ ਤੋਂ ਲੱਭ ਲਿਆ!” ਏਲੀਯਾਹ ਨੇ ਜਵਾਬ ’ਚ ਕਿਹਾ, “ਹਾਂ, ਮੈਂ ਤੈਨੂੰ ਮੁੜ ਤੋਂ ਲੱਭ ਲਿਆ। ਤੂੰ ਹਮੇਸ਼ਾ ਆਪਣਾ ਜੀਵਨ ਯਹੋਵਾਹ ਦੇ ਵਿਰੁੱਧ ਪਾਪ ਕਰਨ ਵਿੱਚ ਹੀ ਗੁਜ਼ਾਰਿਆ।
21
ਇਸ ਲਈ ਯਹੋਵਾਹ ਤੈਨੂੰ ਆਖਦਾ ਹੈ, ‘ਮੈਂ ਤੈਨੂੰ ਤਬਾਹ ਕਰਾਂਗਾ! ਮੈਂ ਤੈਨੂੰ ਅਤੇ ਤੇਰੇ ਪਰਿਵਾਰ ਦੇ ਹਰ ਮਰਦ ਨੂੰ ਵੱਢ ਸੁੱਟਾਂਗਾ।
22
ਮੈਂ ਤੇਰੇ ਘਰਾਣੇ ਨੂੰ ਨਾਬਾਟ ਦੇ ਪੁੱਤਰ ਯਾਰਾਬੁਆਮ ਦੇ ਘਰਾਣੇ ਵਾਂਗ ਅਤੇ ਅਹੀਯਾਹ ਦੇ ਪੁੱਤਰ ਬਆਸ਼ਾ ਦੇ ਘਰਾਣੇ ਵਾਂਗ ਕਰ ਦੇਵਾਂਗਾ। ਇਹ ਸਭ ਮੈਂ ਉਸ ਚਿੜ ਦੇ ਕਾਰਣ ਕਰਾਂਗਾ ਕਿਉਂ ਕਿ ਤੂੰ ਮੈਨੂੰ ਕ੍ਰੋਧਿਤ ਕੀਤਾ ਅਤੇ ਇਸਰਾਏਲ ਦੇ ਲੋਕਾਂ ਤੋਂ ਪਾਪ ਕਰਵਾਇਆ।’
23
ਤੇ ਯਹੋਵਾਹ ਨੇ ਇਹ ਵੀ ਆਖਿਆ ਹੈ, ‘ਈਜ਼ਬਲ ਨੂੰ ਯਿਜ਼ਰਏਲ ਦੀ ਸਫੀਲ ਕੋਲ ਕੁੱਤੇ ਖਾਣਗੇ।
24
ਤੇਰੇ ਘਰਾਣੇ ਦਾ ਕੋਈ ਵੀ ਜੀਅ ਜੋ ਸ਼ਹਿਰ ਵਿੱਚ ਮਰੇਗਾ ਉਸ ਨੂੰ ਕੁੱਤੇ ਖਾਣਗੇ ਅਤੇ ਜਿਹੜਾ ਖੇਤਾਂ ’ਚ ਮਰੇਗਾ ਉਸ ਨੂੰ ਪਰਿੰਦੇ ਖਾਣਗੇ।’”
25
ਅਹਾਬ ਵਰਗਾ ਕੋਈ ਮਨੁੱਖ ਨਹੀਂ ਹੋਇਆ ਜਿਸਨੇ ਯਹੋਵਾਹ ਦੀ ਨਿਗਾਹ ਵਿੱਚ ਬੁਰਿਆਈ ਕਰਨ ਲਈ ਆਪ ਨੂੰ ਵੇਚਿਆ ਹੋਵੇ ਅਤੇ ਜਿਸ ਨੂੰ ਉਸਦੀ ਰਾਣੀ ਈਜ਼ਬਲ ਨੇ ਪਰੇਰਿਆ।
26
ਅੰਤ ਵਿੱਚ, ਆਹਾਬ ਨੇ ਪਾਪ ਕੀਤਾ ਅਤੇ ਫ਼ੇਰ ਤੋਂ ਅਮੋਰੀਆਂ ਵਾਂਗ ਬੁੱਤ ਪੂਜਣ ਲੱਗ ਪਿਆ। ਯਹੋਵਾਹ ਨੇ ਅਮੋਰੀਆਂ ਦੀ ਜ਼ਮੀਨ ਲੈ ਕੇ ਇਸਰਾਏਲੀਆਂ ਨੂੰ ਦਿੱਤੀ ਸੀ।
27
ਜਦੋਂ ਏਲੀਯਾਹ ਬੋਲ ਹਟਿਆ ਤਾਂ ਅਹਾਬ ਬੜਾ ਉਦਾਸ ਹੋਇਆ। ਉਸ ਨੇ ਇਹ ਪ੍ਰਗਟਾਉਣ ਲਈ ਕਿ ਉਹ ਬੜਾ ਦੁੱਖੀ ਹੈ, ਆਪਣੇ ਕੱਪੜੇ ਫ਼ਾੜ ਲੇ। ਤੇ ਫ਼ਿਰ ਉਸ ਨੇ ਖਾਸ ਉਦਾਸੀ ਵਾਲੇ ਕੱਪੜੇ ਪਾ ਲਏ ਤੇ ਖਾਣ ਤੋਂ ਇਨਕਾਰ ਕੀਤਾ ਤੇ ਉਨ੍ਹਾਂ ਕੱਪੜਿਆਂ ਦੇ ਨਾਲ ਹੀ ਸੁੱਤਾ ਕਿਉਂ ਕਿ ਉਹ ਬੜਾ ਉਦਾਸ ਅਤੇ ਪਰੇਸ਼ਾਨ ਸੀ।
28
ਯਹੋਵਾਹ ਨੇ ਏਲੀਯਾਹ ਨਬੀ ਨੂੰ ਆਖਿਆ,
29
“ਮੈਂ ਵੇਖਦਾ ਹਾਂ ਕਿ ਅਹਾਬ ਨੇ ਮੇਰੇ ਸਾਹਮਣੇ ਆਪਣੇ-ਆਪਨੂੰ ਬੜਾ ਨਿਮਾਣਾ ਦਰਸਾਇਆ ਹੈ, ਇਸ ਲਈ ਮੈਂ ਉਸ ਦੇ ਜੀਵਨ ਵਿੱਚ ਉਸ ਉੱਪਰ ਇਹ ਮੁਸੀਬਤ ਨਾ ਲਿਆਵਾਂਗਾ। ਮੈਂ ਉਸ ਦੇ ਪੁੱਤਰ ਦੇ ਪਾਤਸ਼ਾਹ ਬਨਣ ਦਾ ਇੰਤਜ਼ਾਰ ਕਰਾਂਗਾ। ਤਦ ਫ਼ਿਰ ਉਸ ਦੇ ਪੁੱਤਰ ਦੇ ਸਮੇਂ ਉਸ ਦੇ ਘਰਾਣੇ ਉੱਪਰ ਇਹ ਬੁਰਿਆਈ ਲਿਆਵਾਂਗਾ।”
← Chapter 20
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 22 →
All chapters:
1
2
3
4
5
6
7
8
9
10
11
12
13
14
15
16
17
18
19
20
21
22