bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2002 ERV (ਪਵਿੱਤਰ ਬਾਈਬਲ)
/
1 Kings 5
1 Kings 5
Punjabi 2002 ERV (ਪਵਿੱਤਰ ਬਾਈਬਲ)
← Chapter 4
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 6 →
1
ਸੂਰ ਦਾ ਰਾਜਾ ਹੀਰਾਮ ਸੀ, ਅਤੇ ਹਮੇਸ਼ਾ ਦਾਊਦ ਦਾ ਮਿੱਤਰ ਰਿਹਾ। ਜਦੋਂ ਉਸ ਨੇ ਸੁਣਿਆ ਕਿ ਦਾਊਦ ਤੋਂ ਬਾਅਦ ਉਸਦਾ ਪੁੱਤਰ ਸੁਲੇਮਾਨ ਪਾਤਸ਼ਾਹ ਬਣ ਗਿਆ ਹੈ ਤਾਂ ਉਸ ਨੇ ਅਪਣੇ ਸੇਵਕਾਂ ਨੂੰ ਸੁਲੇਮਾਨ ਕੋਲ ਭੇਜਿਆ।
2
ਤਾਂ ਸੁਲੇਮਾਨ ਪਾਤਸ਼ਾਹ ਨੇ ਹੀਰਾਮ ਰਾਜੇ ਨੂੰ ਇਉਂ ਆਖਿਆ:
3
“ਤੂੰ ਜਾਣਦਾ ਹੈਂ ਕਿ ਮੇਰਾ ਪਿਤਾ ਦਾਊਦ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਦੇ ਲਈ ਇੱਕ ਭਵਨ ਨਾ ਬਣਾ ਸੱਕਿਆ, ਕਿਉਂ ਜੋ ਉਹ ਆਪਣੇ ਆਲੇ-ਦੁਆਲੇ ਲੜਾਈਆਂ ’ਚ ਘਿਰਿਆ ਰਿਹਾ। ਉਹ ਉਨੀਂ ਦੇਰ ਲੜਾਈਆਂ ਲੜਦਾ ਰਿਹਾ ਜਦ ਤੀਕ ਕਿ ਯਹੋਵਾਹ ਨੇ ਉਨ੍ਹਾਂ ਸਭਨਾਂ ਨੂੰ ਉਸ ਦੇ ਪੈਰਾਂ ਹੇਠ ਨਾ ਕੀਤਾ।
4
ਪਰ ਹੁਣ ਯਹੋਵਾਹ ਮੇਰੇ ਪਰਮੇਸ਼ੁਰ ਨੇ ਮੈਨੂੰ ਚੁਫ਼ੇਰਿਓ ਆਰਾਮ ਦਿੱਤਾ ਹੈ ਕਿਉਂ ਜੋ ਹੁਣ ਨਾ ਕੋਈ ਮੇਰਾ ਵਿਰੋਧੀ ਹੈ ਅਤੇ ਨਾ ਹੀ ਹੁਣ ਕੋਈ ਖਤਰਾ ਹੈ।
5
“ਯਹੋਵਾਹ ਨੇ ਮੇਰੇ ਪਿਤਾ ਦਾਊਦ ਨਾਲ ਇਕਰਾਰ ਕਰਕੇ ਆਖਿਆ ਸੀ, ‘ਮੈਂ ਤੇਰੇ ਉਪਰੰਤ ਤੇਰੇ ਪੁੱਤਰ ਨੂੰ ਪਾਤਸ਼ਾਹ ਠਹਿਰਾਵਾਂਗਾ ਅਤੇ ਉਹ ਮੈਨੂੰ ਸਤਿਕਾਰਨ ਲਈ ਇੱਕ ਮੰਦਰ ਦਾ ਨਿਰਮਾਣ ਕਰੇਗਾ।’ ਹੁਣ, ਮੈਂ ਯਹੋਵਾਹ ਆਪਣੇ ਪਰਮੇਸ਼ੁਰ ਦਾ ਸਤਿਕਾਰ ਕਰਨ ਲਈ ਉਸ ਮੰਦਰ ਦਾ ਨਿਰਮਾਣ ਕਰਨ ਦੀ ਵਿਉਂਤ ਬਣਾਈ ਹੈ।
6
ਇਸ ਲਈ ਮੈਂ ਤੇਰੀ ਮਦਦ ਚਾਹੁੰਦਾ ਹਾਂ। ਕਿਰਪਾ ਕਰਕੇ ਤੂੰ ਆਪਣੇ ਸੇਵਕਾਂ ਨੂੰ ਲਬਾਨੋਨ ਭੇਜ ਓੱਥੇ ਉਹ ਮੇਰੇ ਲਈ ਦਿਆਰ ਦੇ ਰੁੱਖ ਵੱਢਣ। ਮੇਰੇ ਸੇਵਕ ਤੇਰੇ ਸੇਵਕਾਂ ਦੇ ਨਾਲ ਕੰਮ ਕਰਨਗੇ। ਜੋ ਮਜਦੂਰੀ ਤੂੰ ਆਪਣੇ ਸੇਵਕਾਂ ਲਈ ਠਹਿਰਾਵੇਂਗਾ ਮੈਂ ਅਦਾ ਕਰਾਂਗਾ। ਮੇਰੇ ਤਰਖਾਣ ਸਿਦੋਨ ਦੇ ਤਰਖਾਣਾਂ ਜਿੰਨੇ ਕੁਸ਼ਲ ਨਹੀਂ ਹਨ।”
7
ਜਦੋਂ ਹੀਰਾਮ ਨੇ ਸੁਲੇਮਾਨ ਦਾ ਆਖਿਆ ਸੁਣਿਆ, ਤਾਂ ਉਹ ਬੜਾ ਖੁਸ਼ ਸੀ। ਅਤੇ ਕਿਹਾ, “ਅੱਜ, ਮੈਂ ਯਹੋਵਾਹ ਦਾ, ਦਾਊਦ ਨੂੰ ਇਸ ਮਹਾਨ ਕੌਮ ਉੱਤੇ ਸ਼ਾਸਨ ਕਰਨ ਲਈ ਅਜਿਹਾ ਸਿਆਣਾ ਪੁੱਤਰ ਦੇਣ ਲਈ ਧੰਨਵਾਦ ਕਰਦਾ ਹਾਂ।”
8
ਤਦ ਹੀਰਾਮ ਨੇ ਸੁਲੇਮਾਨ ਨੂੰ ਇੱਕ ਸੁਨੇਹਾ ਭੇਜਿਆ ਅਤੇ ਆਖਿਆ, “ਜੋ ਤੂੰ ਮੈਥੋਂ ਮੰਗਿਆ ਮੈਂ ਸੁਣ ਲਿਆ ਹੈ। ਮੈਂ ਤੈਨੂੰ ਲੋੜੀਂਦੇ ਦਿਆਰ ਅਤੇ ਚੀਲ ਦੀਆਂ ਸ਼ਤੀਰਾਂ ਦੇਵਾਂਗਾ।
9
ਮੇਰੇ ਨੌਕਰ ਲਬਾਨੋਨ ਤੋਂ ਸਮੁੰਦਰ ਤੀਕ ਲੱਕੜ ਲਿਆਉਣਗੇ। ਫ਼ਿਰ ਮੈਂ ਉਨ੍ਹਾਂ ਨੂੰ ਇਕੱਠੀਆਂ ਬੰਨ੍ਹਵਾ ਕੇ ਜਿਸ ਥਾਂ ਤੇ ਤੂੰ ਚਾਹੇਂ ਉੱਥੇ ਪਹੁੰਚਦਾ ਕਰ ਦੇਵਾਂਗਾ। ਉਥੇ ਮੈਂ ਉਨ੍ਹਾਂ ਨੂੰ ਤੋੜ ਦਿਵਾਂਗਾ ਤਾਂ ਜੋ ਤੂੰ ਉਹ ਦਰੱਖਤ ਪ੍ਰਾਪਤ ਕਰ ਸੱਕੇਂ। ਬਦਲੇ ’ਚ, ਤੂੰ ਮੈਨੂੰ ਮੇਰੇ ਮਹਿਲ ਲਈ ਲੋੜੀਂਦੇ ਭੋਜਨ ਦੀ ਪੂਰਤੀ ਕਰੇਂਗਾ।”
10
ਹੀਰਾਮ ਨੇ ਸੁਲੇਮਾਨ ਨੂੰ ਦਿਆਰ ਅਤੇ ਚੀਲ ਕੇ ਰੁੱਖ ਉਸਦੀ ਜਰੂਰਤ ਅਨੁਸਾਰ ਦਿੱਤੇ।
11
ਸੁਲੇਮਾਨ ਨੇ 12,000 ਬੁਸ਼ਲ ਕਣਕ ਅਤੇ 12,000 ਗੈਲਣ ਸ਼ੁੱਧ ਜ਼ੈਤੂਨ ਦਾ ਤੇਲ ਹੀਰਾਮ ਨੂੰ ਉਸ ਦੇ ਪਰਿਵਾਰ ਦੇ ਵਰਤੋਂ ਲਈ ਹਰ ਸਾਲ ਭੇਜਦਾ ਹੁੰਦਾ ਸੀ।
12
ਯਹੋਵਾਹ ਨੇ ਸੁਲੇਮਾਨ ਨੂੰ ਬੁੱਧੀ ਦਿੱਤੀ ਜਿਵੇਂ ਉਸ ਨੇ ਉਸ ਨਾਲ ਇਕਰਾਰ ਕੀਤਾ ਸੀ, ਅਤੇ ਇਉਂ ਹੀਰਾਮ ਅਤੇ ਸੁਲੇਮਾਨ ਆਪਸ ਵਿੱਚ ਸ਼ਾਂਤੀ ਵਿੱਚ ਸਨ। ਇਨ੍ਹਾਂ ਦੋਨਾਂ ਪਾਤਸ਼ਾਹਾਂ ਨੇ ਆਪਸ ਵਿੱਚਕਾਰ ਸੰਧੀ ਕੀਤੀ ਹੋਈ ਸੀ।
13
ਤਾਂ ਸੁਲੇਮਾਨ ਪਾਤਸ਼ਾਹ ਨੇ ਸਾਰੇ ਇਸਰਾਏਲ ਵਿੱਚੋਂ 30,000 ਮਨੁੱਖਾਂ ਨੂੰ ਆਪਣੇ ਕੰਮ ਵਿੱਚ ਮਦਦ ਲਈ ਮਜ਼ਬੂਰ ਕੀਤਾ।
14
ਸੁਲੇਮਾਨ ਪਾਤਸ਼ਾਹ ਨੇ ਇਨ੍ਹਾਂ ਸਾਰੇ ਮਨੁੱਖਾਂ ਦੇ ਮੁਖੀਆ ਅਦੋਨੀਰਾਮ ਨੂੰ ਠਹਰਾਇਆ। ਸੁਲੇਮਾਨ ਨੇ ਇਨ੍ਹਾਂ 30,000 ਮਨੁੱਖਾਂ ਨੂੰ ਤਿੰਨਾਂ ਟੁਕੜੀਆਂ ਵਿੱਚ ਵੰਡਿਆ। ਹਰ ਧੜੇ ਵਿੱਚ 10,000 ਆਦਮੀ ਰੱਖੇ। ਹਰ ਧੜਾ ਇੱਕ ਮਹੀਨੇ ਲਈ ਲਬਾਨੋਨ ਵਿੱਚ ਕੰਮ ਕਰਦਾ ਅਤੇ ਫ਼ਿਰ ਦੋ ਮਹੀਨਿਆਂ ਲਈ ਘਰ ਨੂੰ ਜਾਂਦਾ।
15
ਸੁਲੇਮਾਨ ਨੇ 80,000 ਆਦਮੀਆਂ ਨੂੰ ਪਹਾੜੀ ਇਲਾਕੇ ਵਿੱਚ ਕੰਮ ਲਾਇਆ ਜਿਹੜੇ ਕਿ ਪਹਾੜੀ ਚੱਟਾਨਾਂ ਨੂੰ ਕੱਟਣ ਦਾ ਕੰਮ ਕਰਦੇ ਸਨ ਅਤੇ 70,000 ਉਹ ਕਾਮੇ ਸਨ ਜਿਹੜੇ ਕਿ ਉਸ ਪੱਥਰ ਨੂੰ ਢੋਁਦੇ ਸਨ।
16
3,300 ਕਰਮਚਾਰੀ ਕੰਮ ਕਰ ਰਹੇ ਲੋਕਾਂ ਦੀ ਨਿਗਰਾਨੀ ਕਰਨ ਲਈ ਰੱਖੇ ਗਏ ਸਨ।
17
ਸੁਲੇਮਾਨ ਪਾਤਸ਼ਾਹ ਨੇ ਮੰਦਰ ਦੀ ਨੀਹ ਲਈ ਉਨ੍ਹਾਂ ਨੂੰ ਵੱਡੇ ਅਤੇ ਵੱਧੀਆ ਕਿਸਮ ਦੇ ਪੱਥਰ ਕੱਟਣ ਲਈ ਕਿਹਾ ਸੀ। ਇਹ ਪੱਥਰ ਧਿਆਨ ਨਾਲ ਕੱਟੇ ਗਏ ਸਨ।
18
ਤਾਂ ਸੁਲੇਮਾਨ ਅਤੇ ਹੀਰਾਮ ਦੇ ਆਦਮੀਆਂ ਅਤੇ ਗਬਿਲੀਆਂ ਦੇ ਆਦਮੀਆਂ ਨੇ ਪੱਥਰ ਨੂੰ ਤਰਾਸ਼ਿਆ। ਅਤੇ ਉਨ੍ਹਾਂ ਨੇ ਮੰਦਰ ਦੀ ਉਸਾਰੀ ਲਈ ਪੱਥਰ ਲੱਕੜ ਦੀਆਂ ਸ਼ਤੀਰਾਂ ਅਤੇ ਤਿਆਰ ਕਰ ਲਏ।
← Chapter 4
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 6 →
All chapters:
1
2
3
4
5
6
7
8
9
10
11
12
13
14
15
16
17
18
19
20
21
22