bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2002 ERV (ਪਵਿੱਤਰ ਬਾਈਬਲ)
/
1 Kings 9
1 Kings 9
Punjabi 2002 ERV (ਪਵਿੱਤਰ ਬਾਈਬਲ)
← Chapter 8
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 10 →
1
ਇਉਂ ਸੁਲੇਮਾਨ ਨੇ ਯਹੋਵਾਹ ਦਾ ਮੰਦਰ ਅਤੇ ਆਪਣਾ ਸ਼ਾਹੀ ਮਹਿਲ ਬਣਾਕੇ ਮੁਕੰਮਲ ਕੀਤਾ। ਉਸ ਨੇ ਉਹ ਸਭ ਕੁਝ ਬਣਾਇਆ ਜੋ ਕੁਝ ਉਹ ਬਨਾਉਣਾ ਚਾਹੁੰਦਾ ਸੀ।
2
ਫ਼ੇਰ ਯਹੋਵਾਹ ਸੁਲੇਮਾਨ ਅੱਗੇ ਫਿਰ ਤੋਂ ਪ੍ਰਗਟਿਆ ਜਿਵੇਂ ਕਿ ਉਸ ਨੇ ਗਿਬਿਓਨ ਵਿੱਚ ਕੀਤਾ ਸੀ।
3
ਯਹੋਵਾਹ ਨੇ ਉਸ ਨੂੰ ਕਿਹਾ, “ਮੈਂ ਤੇਰੀ ਪ੍ਰਾਰਥਨਾ ਸੁਣੀ ਹੈ ਅਤੇ ਉਹ ਸਭ ਕੁਝ ਸੁਣਿਆ ਹੈ ਜਿਸ ਲਈ ਤੂੰ ਮੇਰੇ ਅੱਗੇ ਪ੍ਰਾਰਥਨਾ ਕੀਤੀ ਅਤੇ ਕਰਨ ਲਈ ਕਿਹਾ। ਤੂੰ ਇਹ ਮੰਦਰ ਬਣਾਇਆ ਅਤੇ ਮੈਂ ਇਸ ਨੂੰ ਪਵਿੱਤਰ ਅਸਥਾਨ ਘੋਸ਼ਿਤ ਕਰ ਦਿੱਤਾ ਹੈ। ਇਸ ਲਈ ਮੈਂ ਇੱਥੇ ਹਮੇਸ਼ਾ ਸਤਿਕਾਰਿਆ ਜਾਵਾਂਗਾ, ਅਤੇ ਮੈਂ ਇਸ ਉੱਤੇ ਹਮੇਸ਼ਾ ਨਿਗਾਹ ਰੱਖਾਂਗਾ।
4
ਤੈਨੂੰ ਮੇਰੀ ਸੇਵਾ ਓਸੇ ਤਰ੍ਹਾਂ ਕਰਨੀ ਚਾਹੀਦੀ ਹੈ ਜਿਵੇਂ ਤੇਰੇ ਪਿਤਾ ਦਾਊਦ ਨੇ ਮੇਰੀ ਸੇਵਾ ਕੀਤੀ। ਉਹ ਇੱਕ ਨਿਆਂਈ ਅਤੇ ਵਫ਼ਾਦਾਰ ਆਦਮੀ ਸੀ। ਤੈਨੂੰ, ਮੇਰੇ ਕਨੂੰਨਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਅਤੇ ਉਹੀ ਕਰਨਾ ਚਾਹੀਦਾ ਜਿਸਦਾ ਮੈਂ ਤੈਨੂੰ ਹੁਕਮ ਦੇਵਾਂ।
5
ਜੇਕਰ ਤੂੰ ਮੇਰੇ ਆਖੇ ਅਨੁਸਾਰ ਕਰੇਂ, ਮੈਂ ਤੇਰੇ ਘਰਾਣੇ ਵਿੱਚੋਂ ਹਮੇਸ਼ਾ ਇਸਰਾਏਲ ਉੱਪਰ ਕਿਸੇ ਨੂੰ ਰਾਜੇ ਵਜੋਂ ਰੱਖਾਂਗਾ। ਮੈਂ ਤੇਰੇ ਪਿਤਾ ਨਾਲ ਇਕਰਾਰ ਕੀਤਾ ਸੀ। ਉਸ ਦੇ ਉਤਰਾਧਿਕਾਰੀ ਵਿੱਚੋਂ ਕੋਈ ਇਸਰਾਏਲ ਉੱਪਰ ਹਮੇਸ਼ਾ ਰਾਜ ਕਰੇਗਾ।
6
“ਪਰ ਜੇਕਰ ਤੂੰ ਜਾਂ ਤੇਰੇ ਬੱਚਿਆਂ ਨੇ ਮੇਰਾ ਅਨੁਸਰਣ ਕਰਨਾ ਬੰਦ ਕਰ ਦਿੱਤਾ ਅਤੇ ਮੇਰੇ ਕਨੂੰਨਾਂ ਅਤੇ ਹੁਕਮਾਂ ਦੀ ਉਲੰਘਣਾ ਕੀਤੀ ਅਤੇ ਹੋਰਨਾਂ ਦੇਵਤਿਆਂ ਦੀ ਉਪਾਸਨਾ ਕਰਨੀ ਸ਼ੁਰੂ ਕਰ ਦਿੱਤੀ। ਤਾਂ ਮੈਂ ਇਸਰਾਏਲ ਤੋਂ ਉਸ ਨੂੰ ਦਿੱਤੀ ਹੋਈ ਜ਼ਮੀਨ ਖੋਹ ਲਵਾਂਗਾ। ਫ਼ੇਰ ਇਸਰਾਏਲ ਇੱਕ ਉਦਾਹਰਣ ਹੋਵੇਗਾ ਅਤੇ ਕੌਮਾਂ ਦਰਮਿਆਨ ਮਖੌਲ ਦਾ ਕਾਰਣ ਬਣ ਜਾਵੇਗਾ। ਮੈਂ ਮੰਦਰ ਨੂੰ ਪਵਿੱਤਰ ਕੀਤਾ ਹੈ। ਇਹ ਉਹ ਥਾਂ ਹੈ ਜਿੱਥੇ ਲੋਕ ਮੇਰਾ ਸਤਿਕਾਰ ਕਰਦੇ ਹਨ। ਪਰ ਜੇਕਰ ਤੁਸੀਂ ਲੋਕ ਮੈਨੂੰ ਨਹੀਂ ਮੰਨੋਗੇ, ਤਾਂ ਮੈਂ ਇਸ ਨੂੰ ਢਾਹ ਦੇਵਾਂਗਾ।
8
ਇਹ ਮੰਦਰ ਨਸ਼ਟ ਹੋ ਜਾਵੇਗਾ ਤੇ ਹਰ ਲੰਘਣ ਵਾਲਾ ਇਸ ਨੂੰ ਵੇਖਕੇ ਹੈਰਾਨ ਹੋਵੇਗਾ ਅਤੇ ਉਹ ਆਖਣਗੇ ਕਿ ਯਹੋਵਾਹ ਨੇ ਇਸ ਧਰਤੀ ਨਾਲ ਤੇ ਇਸ ਮੰਦਰ ਨਾਲ ਅਜਿਹਾ ਕਿਉਂ ਕੀਤਾ?
9
ਤਾਂ ਬਾਕੀ ਆਖਣਗੇ, ‘ਇਉਂ ਇਸ ਲਈ ਹੋਇਆ ਕਿਉਂ ਕਿ ਇੱਥੋਂ ਦੇ ਲੋਕਾਂ ਨੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਛੱਡ ਦਿੱਤਾ। ਯਹੋਵਾਹ ਉਨ੍ਹਾਂ ਦੇ ਪੁਰਖਿਆਂ ਨੂੰ ਮਿਸਰ ਵਿੱਚੋਂ ਕੱਢ ਕੇ ਲਿਆਇਆ ਸੀ, ਪਰ ਉਹ ਹੋਰਨਾਂ ਦੇਵਤਿਆਂ ਦੀ ਸੇਵਾ ਅਤੇ ਉਪਾਸਨਾ ਕਰਨ ਲੱਗ ਪਏ। ਇਸ ਲਈ, ਇਸੇ ਕਾਰਣ, ਯਹੋਵਾਹ ਨੇ ਇਹ ਸਭ ਮੰਦੀਆਂ ਗੱਲਾਂ ਉਨ੍ਹਾਂ ਨਾਲ ਵਾਪਰਨ ਦਿੱਤੀਆਂ।’”
10
ਸੁਲੇਮਾਨ ਪਾਤਸ਼ਾਹ ਨੂੰ ਯਹੋਵਾਹ ਦਾ ਮੰਦਰ ਅਤੇ ਸ਼ਾਹੀ ਮਹਿਲ ਬਨਾਉਣ ਵਿੱਚ 20 ਵਰ੍ਹੇ ਲੱਗੇ।
11
ਅਤੇ 20 ਸਾਲਾਂ ਬਾਅਦ ਸੁਲੇਮਾਨ ਪਾਤਸ਼ਾਹ ਨੇ ਹੀਰਾਮ ਨੂੰ ਗਲੀਲ ਦੇ ਦੇਸ਼ ਵਿੱਚ 20 ਨਗਰ ਦਿੱਤੇ ਕਿਉਂ ਕਿ ਸੂਰ ਦੇ ਰਾਜਾ ਹੀਰਾਮ ਨੇ ਸੁਲੇਮਾਨ ਨੂੰ ਦਿਆਰ ਦੇ ਰੁੱਖ, ਚੀਲ ਦੇ ਰੁੱਖ ਅਤੇ ਸੋਨਾ ਜਿੰਨਾ ਉਹਨੂੰ ਲੋੜੀਦਾ ਸੀ, ਦਿੱਤਾ ਸੀ।
12
ਤਦ ਹੀਰਾਮ ਸੂਰ ਤੋਂ ਉਨ੍ਹਾਂ ਨਗਰਾਂ ਨੂੰ ਜੋ ਸੁਲੇਮਾਨ ਨੇ ਉਸ ਨੂੰ ਦਿੱਤੇ ਸਨ ਵੇਖਣ ਲਈ ਆਇਆ ਤਾਂ ਉਹ ਉਸ ਨੂੰ ਚੰਗੇ ਨਾ ਲੱਗੇ,
13
ਤਾਂ ਹੀਰਾਮ ਰਾਜੇ ਨੇ ਆਖਿਆ, “ਹੇ ਮੇਰੇ ਭਾਈ! ਇਹ ਕਿਹੋ ਜਿਹੇ ਨਗਰ ਹਨ ਜੋ ਤੂੰ ਮੈਨੂੰ ਦਿੱਤੇ ਹਨ?” ਸੋ ਉਸ ਇਲਾਕੇ ਨੂੰ ਹੀਰਾਮ ਨੇ ਕਾਬੂਲ ਆਖਿਆ ਅਤੇ ਅੱਜ ਵੀ ਉਸ ਇਲਾਕੇ ਨੂੰ ਕਾਬੂਲ ਹੀ ਆਖਿਆ ਜਾਂਦਾ ਹੈ।
14
ਹੀਰਾਮ ਨੇ ਮੰਦਰ ਲਈ ਸੁਲੇਮਾਨ ਨੂੰ 4,080 ਕਿਲੋ ਸੋਨਾ ਭੇਜਿਆ ਸੀ।
15
ਸੁਲੇਮਾਨ ਪਾਤਸ਼ਾਹ ਨੇ ਇਹ ਮੰਦਰ ਅਤੇ ਸ਼ਾਹੀ ਮਹਿਲ ਦਾਸਾਂ ਉੱਪਰ ਜ਼ੋਰ-ਜ਼ਬਰ ਕਰਕੇ ਬਣਵਾਇਆ ਅਤੇ ਫ਼ਿਰ ਇਨ੍ਹਾਂ ਦਾਸਾਂ ਤੋਂ ਹੋਰ ਵੀ ਬੜੇ ਕੰਮ ਕਰਵਾਏ, ਤੇ ਬਹੁਤ ਕੁਝ ਬਣਵਾਇਆ ਉਸ ਨੇ ਮਿੱਲੋ ਬਣਵਾਇਆ ਤੇ ਯਰੂਸ਼ਲਮ ਦੀ ਸਫੀਲ ਦੇ ਹਾਸ਼ੋਰ ਤੇ ਮਗਿੱਦੇ ਅਤੇ ਗਜਰ ਵੀ ਉਨ੍ਹਾਂ ਤੋਂ ਬਣਵਾਏ।
16
ਪਿੱਛਲੇ ਸਮੇਂ ਵਿੱਚ ਮਿਸਰ ਦਾ ਰਾਜਾ ਫ਼ਿਰਊਨ ਚੜ੍ਹ ਆਇਆ ਅਤੇ ਉਸ ਨੇ ਗਜਰ ਸ਼ਹਿਰ ਨੂੰ ਅੱਗ ਨਾਲ ਸਾੜ ਦਿੱਤਾ ਅਤੇ ਉਨ੍ਹਾਂ ਕਨਾਨੀਆਂ ਨੂੰ ਜੋ ਸ਼ਹਿਰ ਵਿੱਚ ਵੱਸਦੇ ਸਨ, ਵੱਢ ਸੁੱਟਿਆ ਅਤੇ ਫ਼ਿਰ ਆਪਣੀ ਧੀ ਨੂੰ ਜਿਹੜੀ ਕਿ ਸੁਲੇਮਾਨ ਦੀ ਰਾਣੀ ਸੀ ਉਸ ਨੂੰ ਇਹ ਦਾਜ ਵਿੱਚ ਦੇ ਦਿੱਤਾ।
17
ਸੁਲੇਮਾਨ ਨੇ ਉਸਰ ਸ਼ਹਿਰ ਨੂੰ ਦੁਬਾਰਾ ਬਣਾਇਆ ਅਤੇ ਇਸਦੇ ਇਲਾਵਾ ਹੇਠਲਾ ਬੈਤ ਹੋਰੋਨ ਵੀ ਬਣਾਇਆ।
18
ਸੁਲੇਮਾਨ ਪਾਤਸ਼ਾਹ ਨੇ ਬਆਲਾਬ ਅਤੇ ਤਦਮੋਰ ਜੋ ਉਸ ਦੇਸ਼ ਦੀ ਉਜਾੜ ਵਿੱਚ ਸਨ ਵੀ ਬਣਾਏ।
19
ਸੁਲੇਮਾਨ ਪਾਤਸ਼ਾਹ ਨੇ ਅਜਿਹੇ ਨਗਰ ਵੀ ਬਣਾਏ ਜਿੱਥੇ ਉਹ ਦਾਣੇ ਜਮ੍ਹਾਂ ਕਰ ਸੱਕੇ ਅਤੇ ਉਸ ਨੇ ਰੱਥਾਂ ਅਤੇ ਘੋੜਿਆਂ ਲਈ ਵੀ ਥਾਵਾਂ ਬਣਾਈਆਂ। ਸੁਲੇਮਾਨ ਪਾਤਸ਼ਾਹ ਨੇ ਹੋਰ ਵੀ ਬਹੁਤ ਸਾਰੀਆਂ ਚੀਜ਼ਾਂ ਬਣਾਈਆਂ ਜਿਹੜੀਆਂ ਕਿ ਉਹ ਯਰੂਸ਼ਲਮ ਅਤੇ ਲਬਾਨੋਨ ਵਿੱਚ ਅਤੇ ਹੋਰ ਜਿੱਥੇ-ਜਿੱਥੇ ਵੀ ਉਸ ਨੇ ਰਾਜ ਕੀਤਾ, ਬਣਵਾਉਣਾ ਚਾਹੁੰਦਾ ਸੀ।
20
ਉਸ ਜ਼ਮੀਨ ਤੇ ਅਜਿਹੇ ਲੋਕ ਵੀ ਸਨ ਜਿਹੜੇ ਇਸਰਾਏਲੀ ਨਹੀਂ ਸਨ। ਇਹ ਲੋਕ ਅਮੋਰੀਆਂ, ਹਿੱਤੀਆਂ, ਫ਼ਰਿੱਜ਼ੀਆਂ, ਹਿੱਵੀਆਂ ਅਤੇ ਯਬੂਸੀਆਂ ਵਿੱਚੋਂ ਸਨ।
21
ਇਸਰਾਏਲੀ ਉਨ੍ਹਾਂ ਲੋਕਾਂ ਨੂੰ ਤਬਾਹ ਕਰਨ ਵਿੱਚ ਸਫ਼ਲ ਨਾ ਹੋ ਸੱਕੇ ਪਰ ਸੁਲੇਮਾਨ ਨੇ ਉਨ੍ਹਾਂ ਨੂੰ ਆਪਣਾ ਦਾਸ ਬਣਾ ਕੇ ਉਨ੍ਹਾਂ ਤੋਂ ਜ਼ੋਰ ਜ਼ਬਰ ਨਾਲ ਕੰਮ ਲਿਆ, ਜੋ ਕਿ ਅੱਜ ਦਿਨ ਤੱਕ ਵੀ ਗੁਲਾਮ ਬਣਕੇ ਰਹਿੰਦੇ ਹਨ।
22
ਸੁਲੇਮਾਨ ਨੇ ਕਿਸੇ ਇਸਰਾਏਲੀ ਨੂੰ ਜ਼ਬਰ ਨਾਲ ਆਪਣਾ ਗੁਲਾਮ ਨਹੀਂ ਬਣਾਇਆ ਸਗੋਂ ਇਸਰਾਏਲ ਦੇ ਲੋਕ, ਸਿਪਾਹੀਆਂ, ਸਰਕਾਰੀ ਮੁਲਾਜ਼ਮਾਂ, ਕਪਤਾਨਾਂ, ਚਾਲਕਾਂ ਅਤੇ ਰੱਥ ਵਾਹਨਾਂ ਦੇ ਅਹੁਦੇ ਉੱਪਰ ਸਨ।
23
ਸੁਲੇਮਾਨ ਦੀ ਯੋਜਨਾ ਉੱਪਰ 550 ਮੁਖੀਏ ਸਨ ਜੋ ਕਿ ਕੰਮ ਕਰਨ ਵਾਲਿਆਂ ਦੇ ਉੱਪਰ ਨਿਗਰਾਨੀ ਰੱਖਦੇ ਸਨ।
24
ਫ਼ਿਰਊਨ ਦੀ ਧੀ ਦਾਊਦ ਦੇ ਸ਼ਹਿਰ ਤੋਂ, ਉਸ ਮਹਿਲ ਨੂੰ ਆਈ ਜਿਹੜਾ ਸੁਲੇਮਾਨ ਨੇ ਉਸ ਲਈ ਬਣਵਾਇਆ ਸੀ, ਫ਼ੇਰ ਸੁਲੇਮਾਨ ਨੇ ਮਿੱਲੋ ਬਣਵਾਇਆ।
25
ਸਾਲ ਵਿੱਚ ਤਿੰਨ ਵਾਰੀ ਸੁਲੇਮਾਨ ਹੋਮ ਦੀਆਂ ਭੇਟਾਂ ਅਤੇ ਸੁੱਖ ਸਾਂਦ ਦੀਆਂ ਭੇਟਾਂ ਉਸ ਜਗਵੇਦੀ ਉੱਤੇ ਜਿਹੜੀ ਉਸ ਨੇ ਯਹੋਵਾਹ ਲਈ ਬਣਾਈ, ਚੜ੍ਹਾਉਂਦਾ ਹੁੰਦਾ ਸੀ ਅਤੇ ਉਸ ਦੇ ਨਾਲ ਉਸ ਜਗਵੇਦੀ ਉੱਤੇ ਜਿਹੜੀ ਯਹੋਵਾਹ ਦੇ ਅੱਗੇ ਸੀ, ਧੂਪ ਧੁਖਾਉਂਦਾ ਹੁੰਦਾ ਸੀ। ਸੋ ਉਸ ਨੇ ਮੰਦਰ ਨੂੰ ਮੁਕੰਮਲ ਕੀਤਾ।
26
ਰਾਜੇ ਸੁਲੇਮਾਨ ਨੇ ਅਸਿਓਨ ਗਬਰ ਵਿੱਚ ਵੀ ਜਹਾਜ਼ ਬਣਵਾਏ। ਇਹ ਨਗਰ ਅਦੋਮ ਜਿਲ੍ਹੇ ਵਿੱਚ ਏਲੋਥ ਦੇ ਨੇੜੇ ਲਾਲ ਸਾਗਰ ਦੇ ਕੰਢੇ ਤੇ ਸੀ।
27
ਅਤੇ ਹੀਰਾਮ ਨੇ ਬੇੜੇ ਵਿੱਚ ਆਪਣੇ ਸਿਆਣੇ ਬੰਦੇ ਜੋ ਸਮੁੰਦਰ ਦੇ ਸਿਆਣੇ ਮੱਲਾਹ ਸਨ, ਸੁਲੇਮਾਨ ਦੇ ਬੰਦਿਆਂ ਨਾਲ ਭੇਜੇ।
28
ਸੁਲੇਮਾਨ ਦੇ ਜਹਾਜ਼ ਓਫ਼ੀਰ ਵੱਲ ਗਏ ਅਤੇ ਉੱਥੋਂ 14,280 ਕਿਲੋ ਸੋਨਾ ਸੁਲੇਮਾਨ ਲਈ ਲਿਆਏ।
← Chapter 8
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 10 →
All chapters:
1
2
3
4
5
6
7
8
9
10
11
12
13
14
15
16
17
18
19
20
21
22