bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2002 ERV (ਪਵਿੱਤਰ ਬਾਈਬਲ)
/
1 Samuel 12
1 Samuel 12
Punjabi 2002 ERV (ਪਵਿੱਤਰ ਬਾਈਬਲ)
← Chapter 11
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 13 →
1
ਸਮੂਏਲ ਨੇ ਸਾਰੇ ਇਸਰਾਏਲ ਦੇ ਲੋਕਾਂ ਨੂੰ ਕਿਹਾ, “ਮੈਂ ਉਹ ਸਭ ਕੁਝ ਕੀਤਾ ਹੈ ਜੋ ਤੁਸੀਂ ਲੋਕਾਂ ਨੇ ਮੇਰੇ ਕੋਲੋਂ ਚਾਹਿਆ। ਮੈਂ ਤੁਹਾਡੇ ਉੱਪਰ ਪਾਤਸ਼ਾਹ ਵੀ ਠਹਿਰਾ ਦਿੱਤਾ ਹੈ।
2
ਹੁਣ ਤੁਹਾਨੂੰ ਤੁਹਾਡੇ ਅੱਗੇ-ਅੱਗੇ ਤੁਰਨ ਲਈ ਪਾਤਸ਼ਾਹ ਵੀ ਦਿੱਤਾ ਹੈ। ਮੈਂ ਹੁਣ ਬੁੱਢਾ ਹੋ ਗਿਆ ਹਾਂ ਅਤੇ ਮੇਰੇ ਵਾਲ ਚਿੱਟੇ ਹੋ ਗਏ ਹਨ, ਪਰ ਮੇਰੇ ਪੁੱਤਰ ਤੁਹਾਡੇ ਨਾਲ ਹਨ। ਜਦ ਤੋਂ ਮੈਂ ਅਜੇ ਛੋਟਾ ਜਿਹਾ ਬਾਲਕ ਸੀ ਤਦ ਤੋਂ ਮੈਂ ਤੁਹਾਡਾ ਆਗੂ ਰਿਹਾ ਹਾਂ।
3
ਵੇਖੋ, ਮੈਂ ਹਾਜ਼ਰ ਹਾਂ। ਜੇਕਰ ਮੈਂ ਕੋਈ ਗਲਤੀ ਕੀਤੀ ਹੋਵੇ ਤਾਂ ਤੁਹਾਨੂੰ ਉਹ ਜ਼ਰੂਰ ਯਹੋਵਾਹ ਅਤੇ ਉਸ ਦੇ ਚੁਣੇ ਹੋਏ ਪਾਤਸ਼ਾਹ ਨੂੰ ਦੱਸਣੀ ਚਾਹੀਦੀ ਹੈ। ਕੀ ਮੈਂ ਕਿਸੇ ਦੀ ਗਊ ਚੁਰਾਈ ਜਾਂ ਕਿਸੇ ਦਾ ਖੋਤਾ ਚੁਰਾਇਆ? ਕੀ ਮੈਂ ਕਿਸੇ ਨੂੰ ਧੋਖਾ ਦਿੱਤਾ ਜਾਂ ਕਿਸੇ ਦਾ ਕੁਝ ਚੁਰਾਇਆ? ਕੀ ਮੈਂ ਆਪਣੀਆਂ ਅੱਖਾਂ ਅੰਨ੍ਹੀਆਂ ਕਰਨ ਲਈ ਕਣੇ ਦੀ ਵੱਢੀ ਲਿੱਤੀ ਤਾਂ ਜੋ ਕਿਸੇ ਹੋਰ ਦੁਆਰਾ ਕੀਤੇ ਅਪਰਾਧ ਨੂੰ ਅਣਦੇਖਿਆਂ ਕਰਾਂ। ਜੇਕਰ ਮੈਂ ਇਨ੍ਹਾਂ ਗੱਲਾਂ ਵਿੱਚੋਂ ਕੁਝ ਵੀ ਕੀਤਾ ਹੋਵੇ ਮੈਂ ਹਾਨੀ-ਪੂਰਤੀ ਕਰਾਂਗਾ।”
4
ਤਾਂ ਇਸਰਾਏਲੀਆਂ ਨੇ ਆਖਿਆ, “ਨਹੀਂ! ਤੂੰ ਸਾਡੇ ਨਾਲ ਕਦੇ ਵੀ ਬਦਸਲੂਕੀ ਨਹੀਂ ਕੀਤੀ ਨਾ ਹੀ ਕਦੇ ਤੂੰ ਸਾਨੂੰ ਧੋਖਾ ਦਿੱਤਾ ਅਤੇ ਨਾ ਹੀ ਕੋਈ ਕਦੇ ਵੱਢੀ ਲਿੱਤੀ ਹੈ।”
5
ਸਮੂਏਲ ਨੇ ਇਸਰਾਏਲੀਆਂ ਨੂੰ ਕਿਹਾ, “ਯਹੋਵਾਹ ਤੁਹਾਡੇ ਉੱਤੇ ਗਵਾਹ ਹੈ ਅਤੇ ਉਸਦਾ ਮਸਹ ਕੀਤਾ ਹੋਇਆ ਵੀ ਅੱਜ ਦੇ ਦਿਨ ਗਵਾਹ ਹੈ ਕਿ ਤੁਸੀਂ ਮੇਰੇ ਖਿਲਾਫ਼ ਮੇਰੇ ਵਿੱਚ ਕੁਝ ਨਹੀਂ ਲੱਭਿਆ।” ਲੋਕਾਂ ਨੇ ਆਖਿਆ, “ਹਾਂ ਯਹੋਵਾਹ ਗਵਾਹ ਹੈ।”
6
ਤਦ ਸਮੂਏਲ ਨੇ ਲੋਕਾਂ ਨੂੰ ਕਿਹਾ, “ਯਹੋਵਾਹ ਨੇ ਸਭ ਅੱਖੀਂ ਡਿੱਠਾ ਹੈ ਜੋ ਕੁਝ ਵੀ ਵਾਪਰਿਆ ਹੈ। ਇਹ ਯਹੋਵਾਹ ਹੀ ਹੈ ਜਿਸਨੇ ਮੂਸਾ ਅਤੇ ਹਾਰੂਨ ਨੂੰ ਠਹਿਰਾਇਆ ਅਤੇ ਇਹ ਵੀ ਯਹੋਵਾਹ ਹੀ ਹੈ ਜੋ ਤੁਹਾਡੇ ਪੁਰਖਿਆਂ ਨੂੰ ਮਿਸਰ ਵਿੱਚੋਂ ਕੱਢ ਕੇ ਲਿਆਇਆ।
7
ਹੁਣ ਤੁਸੀਂ ਚੁੱਪ ਕਰਕੇ ਖੜ੍ਹੇ ਹੋ ਜਾਉ ਤਾਂ ਜੋ ਮੈਂ ਉਹ ਸਭ ਗੱਲਾਂ ਤੁਹਾਨੂੰ ਦੱਸ ਸੱਕਾਂ ਜੋ ਯਹੋਵਾਹ ਨੇ ਤੁਹਾਡੇ ਲਈ ਅਤੇ ਤੁਹਾਡੇ ਪੁਰਖਿਆਂ ਲਈ ਕੀਤੀਆਂ।
8
“ਯਾਕੂਬ ਮਿਸਰ ਨੂੰ ਗਿਆ। ਬਾਦ ਵਿੱਚ ਮਿਸਰੀਆਂ ਨੇ ਉਸ ਦੇ ਉੱਤਰਾਧਿਕਾਰੀਆਂ ਲਈ ਜਿਉਣਾ ਮੁਸ਼ਕਿਲ ਕਰ ਦਿੱਤਾ। ਇਸ ਲਈ ਉਨ੍ਹਾਂ ਨੇ ਯਹੋਵਾਹ ਅੱਗੇ ਮਦਦ ਲਈ ਪੁਕਾਰ ਕੀਤੀ ਅਤੇ ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਤੁਹਾਡੇ ਪੁਰਖਿਆਂ ਦੀ ਮਿਸਰ ਵਿੱਚੋਂ ਬਾਹਰ ਕੱਢਣ ਲਈ ਅਗਵਾਈ ਕਰਨ ਲਈ ਭੇਜਿਆ ਅਤੇ ਯਹੋਵਾਹ ਨੇ ਉਨ੍ਹਾਂ ਨੂੰ ਇਸ ਜਗ਼੍ਹਾ ਉੱਤੇ ਰਹਿਣ ਦਿੱਤਾ।
9
“ਪਰ ਤੁਹਾਡੇ ਪੁਰਖੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਕਰਨੀ ਨੂੰ ਭੁੱਲ ਗਏ। ਇਸ ਲਈ ਯਹੋਵਾਹ ਨੇ ਉਨ੍ਹਾਂ ਨੂੰ ਸੀਸਰਾ ਦਾ ਗੁਲਾਮ ਬਣਾ ਦਿੱਤਾ। ਹਸੋਰ ਦੇਸ਼ ਦੀ ਸੈਨਾ ਦਾ ਸੀਸਰਾ ਸੈਨਾਪਤੀ ਸੀ। ਫ਼ਿਰ ਯਹੋਵਾਹ ਨੇ ਉਨ੍ਹਾਂ ਨੂੰ ਫ਼ਲਿਸਤੀਆਂ ਦੇ ਹੱਥ ਅਤੇ ਮੋਆਬ ਦੇ ਹੱਥ ਵੇਚ ਦਿੱਤਾ। ਉਹ ਸਭ ਤੁਹਾਡੇ ਪੁਰਖਿਆਂ ਦੇ ਖਿਲਾਫ਼ ਲੜੇ।
10
ਫ਼ਿਰ ਤੁਹਾਡੇ ਪੁਰਖਿਆਂ ਨੇ ਯਹੋਵਾਹ ਅੱਗੇ ਪੁਕਾਰ ਕੀਤੀ। ਉਨ੍ਹਾਂ ਕਿਹਾ, ‘ਅਸੀਂ ਪਾਪੀ ਹਾਂ। ਅਸੀਂ ਯਹੋਵਾਹ ਨੂੰ ਛੱਡ ਕੇ ਬਆਲੀਮ ਅਤੇ ਅਸ਼ਤਾਰੋਥ ਵਰਗੇ ਝੂਠੇ ਦੇਵੀ ਦੇਵਤਿਆਂ ਨੂੰ ਪੂਜਦੇ ਰਹੇ। ਪਰ ਜੇ ਤੂੰ ਹੁਣ ਸਾਨੂੰ ਸਾਡੇ ਵੈਰੀਆਂ ਦੇ ਹੱਥੋਂ ਛੁਡਾਵੇ ਤਾਂ ਅਸੀਂ ਹੁਣ ਤੇਰੀ ਹੀ ਉਪਾਸਨਾ ਕਰਾਂਗੇ।’
11
“ਫ਼ਿਰ ਯਹੋਵਾਹ ਨੇ ਯਰੁੱਬਆਲ, ਬਦਾਨ ਯਿਫ਼ਤਾਹ ਅਤੇ ਸਮੂਏਲ ਨੂੰ ਭੇਜਿਆ ਅਤੇ ਤੁਹਾਡੇ ਚਾਰੋ ਤਰਫ਼ ਜਿਹੜੇ ਤੁਹਾਡੇ ਦੁਸ਼ਮਣ ਸਨ ਉਨ੍ਹਾਂ ਤੋਂ ਨਿਜਾਤ ਦਿਵਾਈ। ਤਾਂ ਫ਼ਿਰ ਤੁਸੀਂ ਸੁੱਖ ਨਾਲ ਵਸ ਗਏ।
12
ਪਰ ਜਦੋਂ ਤੁਸੀਂ ਵੇਖਿਆ ਕਿ ਅੰਮੋਨੀਆਂ ਦਾ ਪਾਤਸ਼ਾਹ ਨਾਹਾਸ਼ ਤੁਹਾਡੇ ਵਿਰੁੱਧ ਲੜਨ ਆ ਰਿਹਾ ਹੈ ਤਾਂ ਤੁਸੀਂ ਕਿਹਾ, ‘ਨਹੀਂ! ਸਾਨੂੰ ਇੱਕ ਪਾਤਸ਼ਾਹ ਚਾਹੀਦਾ ਹੈ’ ਜੋ ਸਾਡੇ ਉੱਤੇ ਰਾਜ ਕਰੇ। ਤੁਸੀਂ ਇਹ ਕਿਹਾ ਜਦ ਕਿ ਤੁਹਾਡੇ ਉੱਪਰ ਯਹੋਵਾਹ ਤੁਹਾਡਾ ਪਰਮੇਸ਼ੁਰ ਹੀ ਪਾਤਸ਼ਾਹ ਸੀ!
13
ਹੁਣ ਵੇਖੋ! ਇਹ ਹੈ ਤੁਹਾਡਾ ਪਾਤਸ਼ਾਹ ਜੋ ਕਿ ਤੁਸੀਂ ਚੁਣਿਆ। ਯਹੋਵਾਹ ਨੇ ਇਸ ਪਾਤਸ਼ਾਹ ਨੂੰ ਤੁਹਾਡੇ ਉੱਪਰ ਠਹਿਰਾਇਆ ਹੈ।
14
ਤੁਹਾਨੂੰ ਚਾਹੀਦਾ ਹੈ ਕਿ ਤੁਸੀਂ ਇਸਦਾ ਕਹਿਣਾ ਮੰਨੋ ਅਤੇ ਇਸਦਾ ਆਦਰ ਕਰੋ। ਤੁਹਾਨੂੰ ਉਸਦੀ ਟਹਿਲ ਸੇਵਾ ਕਰਨੀ ਚਾਹੀਦੀ ਹੈ ਅਤੇ ਹੁਕਮ ਦਾ ਪਾਲਣ ਕਰਨਾ ਚਾਹੀਦਾ ਹੈ। ਤੁਹਾਨੂੰ ਉਸ ਦੇ ਖਿਲਾਫ਼ ਨਹੀਂ ਹੋਣਾ ਚਾਹੀਦਾ। ਤੁਸੀਂ ਅਤੇ ਤੁਹਾਡੇ ਪਾਤਸ਼ਾਹ ਨੂੰ ਜੋ ਤੁਹਾਡੇ ਉੱਪਰ ਰਾਜ ਕਰੇ ਯਹੋਆਹ ਤੁਹਾਡੇ ਪਰਮੇਸ਼ੁਰ ਨੂੰ ਹਮੇਸ਼ਾ ਚੇਤੇ ਰੱਖਣਾ ਚਾਹੀਦਾ ਹੈ ਅਤੇ ਉਸਦਾ ਕਹਿਣਾ ਮੰਨਣਾ ਚਾਹੀਦਾ ਹੈ।
15
ਪਰ ਜੇ ਤੁਸੀਂ ਯਹੋਵਾਹ ਤੋਂ ਨਾ ਡਰੇ ਰਹੋ ਅਤੇ ਉਸਦਾ ਆਦਰ ਨਾ ਕੀਤਾ ਅਤੇ ਉਸ ਦੇ ਖਿਲਾਫ਼ ਹੋ ਗਏ ਤਾਂ ਉਹ ਤੁਹਾਡੇ ਵਿਰੁੱਧ ਹੋ ਜਾਵੇਗਾ ਤਾਂ ਫ਼ਿਰ ਯਹੋਵਾਹ ਤੁਹਾਨੂੰ ਅਤੇ ਤੁਹਾਡੇ ਪਾਤਸ਼ਾਹ ਨੂੰ ਵੀ ਨਾਸ਼ ਕਰ ਦੇਵੇਗਾ।
16
“ਹੁਣ ਤੁਸੀਂ ਚੁੱਪ-ਚਾਪ ਖੜ੍ਹੇ ਹੋ ਜਾਓ ਅਤੇ ਵੇਖੋ ਤੁਹਾਡੀਆਂ ਅੱਖਾਂ ਸਾਹਮਣੇ ਯਹੋਵਾਹ ਕੀ ਨਜ਼ਾਰਾ ਵਿਖਾਉਂਦਾ ਹੈ।
17
ਇਹ ਕਣਕ ਵੱਢਣ ਦਾ ਸਮਾਂ ਹੈ। ਮੈਂ ਯਹੋਵਾਹ ਅੱਗੇ ਪ੍ਰਾਰਥਨਾ ਕਰਾਂਗਾ। ਮੈਂ ਉਸ ਨੂੰ ਗਰਜਣ ਅਤੇ ਮੀਂਹ ਪਾਉਣ ਲਈ ਬੇਨਤੀ ਕਰਾਂਗਾ, ਇਸ ਲਈ ਤਾਂ ਜੋ ਤੁਹਾਨੂੰ ਪਤਾ ਲੱਗੇ ਕਿ ਤੁਸੀਂ ਯਹੋਵਾਹ ਕੋਲੋਂ ਪਾਤਸ਼ਾਹ ਮੰਗਣ ਦੀ ਇੱਕ ਵੱਡੀ ਗਲਤੀ ਕੀਤੀ ਹੈ।”
18
ਇਸ ਉਪਰੰਤ ਸਮੂਏਲ ਨੇ ਯਹੋਵਾਹ ਨੂੰ ਪੁਕਾਰਿਆ। ਉਸੇ ਦਿਨ ਯਹੋਵਾਹ ਨੇ ਗਰਜ ਅਤੇ ਮੀਂਹ ਪਾ ਦਿੱਤਾ। ਤਦ ਲੋਕ ਯਹੋਵਾਹ ਅਤੇ ਸਮੂਏਲ ਕੋਲੋਂ ਬੜਾ ਡਰ ਗਏ।
19
ਸਭ ਲੋਕਾਂ ਨੇ ਸਮੂਏਲ ਨੂੰ ਕਿਹਾ, “ਆਪਣੇ ਦਾਸਾਂ ਦੇ ਲਈ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਬੇਨਤੀ ਕਰ ਕਿ ਸਾਨੂੰ ਮਰਨ ਤੋਂ ਬਚਾਵੇ। ਅਸੀਂ ਬੜੇ ਪਾਪ ਕੀਤੇ ਹਨ ਅਤੇ ਬਾਰ-ਬਾਰ ਕੀਤੇ ਹਨ ਅਤੇ ਜਦੋਂ ਅਸੀਂ ਹੁਣ ਨਵੇਂ ਪਾਤਸ਼ਾਹ ਦੀ ਮੰਗ ਕੀਤੀ, ਉਨ੍ਹਾਂ ਪਾਪਾਂ ਵਿੱਚ ਇੱਕ ਹੋਰ ਇਜ਼ਾਫ਼ਾ ਕੀਤਾ ਹੈ।”
20
ਤਦ ਸਮੂਏਲ ਨੇ ਲੋਕਾਂ ਨੂੰ ਆਖਿਆ, “ਘਬਰਾਓ ਨਾ! ਇਹ ਸੱਚ ਹੈ ਕਿ ਤੁਸੀਂ ਬਹੁਤ ਸਾਰੇ ਮਾੜੇ ਕੰਮ ਕੀਤੇ ਪਰ ਯਹੋਵਾਹ ਨੂੰ ਮੰਨਣਾ ਨਾ ਛੱਡੋ। ਤੁਸੀਂ ਪੂਰੇ ਮਨ ਨਾਲ ਯਹੋਵਾਹ ਦੀ ਸੇਵਾ ਕਰੋ।
21
ਬੁੱਤ ਤਾਂ ਸਿਰਫ਼ ਪੱਥਰ ਹਨ ਦੇਵਤੇ ਨਹੀਂ। ਉਹ ਤੁਹਾਡਾ ਕੁਝ ਨਹੀਂ ਸੁਆਰ ਸੱਕਦੇ। ਇਸ ਲਈ ਉਨ੍ਹਾਂ ਦੀ ਉਪਾਸਨਾ ਵਿਅਰਥ ਹੈ। ਬੁੱਤ ਨਾ ਤੁਹਾਡੀ ਮਦਦ ਕਰ ਸੱਕਦੇ ਹਨ ਨਾ ਤੁਹਾਨੂੰ ਬਚਾ ਸੱਕਦੇ ਹਨ। ਉਹ ਕੁਝ ਵੀ ਨਹੀਂ ਹਨ।
22
“ਪਰ ਯਹੋਵਾਹ ਆਪਣੇ ਲੋਕਾਂ ਨੂੰ ਛੱਡੇਗਾ ਨਹੀਂ। ਸਗੋਂ ਯਹੋਵਾਹ ਤਾਂ ਤੁਹਾਨੂੰ ਆਪਣੀ ਪਰਜਾ ਬਣਾਕੇ ਖੁਸ਼ ਹੈ ਸੋ ਉਹ ਆਪਣੇ ਵੱਡੇ ਨਾਮ ਕਾਰਣ ਆਪਣੇ ਲੋਕਾਂ ਦਾ ਤਿਆਗ ਨਹੀਂ ਕਰੇਗਾ।
23
ਅਤੇ ਜਿੱਥੇ ਤੱਕ ਮੇਰਾ ਤਾਲੁਕ ਹੈ ਮੈਂ ਤੁਹਾਡੇ ਲਈ ਪ੍ਰਾਰਥਨਾ ਕਰਨੀ ਨਾ ਛੱਡਾਂਗਾ। ਜੇਕਰ ਮੈਂ ਤੁਹਾਡੇ ਲਈ ਬੇਨਤੀ ਕਰਨੀ ਛੱਡ ਦੇਵਾਂ ਇਸਦਾ ਮਤਲਬ ਹੋਵੇਗਾ ਕਿ ਮੈਂ ਯਹੋਵਾਹ ਦੇ ਵਿਰੁੱਧ ਪਾਪ ਕਰ ਰਿਹਾ ਹਾਂ। ਮੈਂ ਤੁਹਾਨੂੰ ਹਮੇਸ਼ਾ ਚੰਗਾ ਜੀਵਨ ਜਿਉਣ ਦੀ ਸੇਧ ਦਿੰਦਾ ਰਹਾਂਗਾ।
24
ਪਰ ਤੁਸੀਂ ਯਹੋਵਾਹ ਨੂੰ ਮਾਨ ਜ਼ਰੂਰ ਦੇਣਾ। ਤੁਸੀਂ ਆਪਣੇ ਪੂਰੇ ਮਨ ਨਾਲ ਉਸਦੀ ਭਗਤੀ ਕਰੋ। ਹਮੇਸ਼ਾ ਤੁਹਾਡੇ ਨਾਲ ਕੀਤੀਆਂ ਉਸ ਦੀਆਂ ਨੇਕਨਾਮੀਆਂ ਨੂੰ ਯਾਦ ਰੱਖੋ।
25
ਪਰ ਜੇ ਤੁਸੀਂ ਢੀਠ ਬਣੇ ਰਹੇ ਅਤੇ ਅੱਗੇ ਤੋਂ ਫ਼ਿਰ ਪਾਪ ਕੀਤੇ ਤਾਂ ਫ਼ਿਰ ਪਰਮੇਸ਼ੁਰ ਤੁਹਾਨੂੰ ਅਤੇ ਤੁਹਾਡੇ ਪਾਤਸ਼ਾਹ ਨੂੰ ਬਾਹਰ ਕੱਢ ਸੁੱਟੇਗਾ ਉਵੇਂ ਹੀ ਜਿਵੇਂ ਝਾੜੂ ਨਾਲ ਮਿੱਟੀ-ਘੱਟੇ ਨੂੰ।”
← Chapter 11
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 13 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31