bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2002 ERV (ਪਵਿੱਤਰ ਬਾਈਬਲ)
/
1 Samuel 15
1 Samuel 15
Punjabi 2002 ERV (ਪਵਿੱਤਰ ਬਾਈਬਲ)
← Chapter 14
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 16 →
1
ਇੱਕ ਦਿਨ ਸਮੂਏਲ ਨੇ ਸ਼ਾਊਲ ਨੂੰ ਆਖਿਆ, “ਮੈਨੂੰ ਯਹੋਵਾਹ ਨੇ ਭੇਜਿਆ ਕਿ ਮੈਂ ਤੈਨੂੰ ਮਸਹ ਕਰਾਂ, ਉਹ ਇਸ ਲਈ ਕਿ ਤੂੰ ਉਸ ਦੇ ਲੋਕਾਂ ਦਾ ਪਾਤਸ਼ਾਹ ਬਣੇ। ਸੋ ਹੁਣ ਯਹੋਵਾਹ ਦਾ ਬਚਨ ਸੁਣ।
2
ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ: ਜਦੋਂ ਇਸਰਾਏਲੀ ਮਿਸਰ ਵਿੱਚੋਂ ਨਿਕਲ ਆਏ ਤਾਂ ਅਮਾਲੇਕੀਆਂ ਨੇ ਕਿਵੇਂ ਉਨ੍ਹਾਂ ਨੂੰ ਕਨਾਨ ਜਾਣ ਵਿੱਚ ਰੁਕਾਵਟ ਪਾਈ। ਮੈਨੂੰ ਚੇਤਾ ਹੈ ਅਤੇ ਮੈਂ ਵੇਖਿਆ ਹੈ ਕਿ ਕਿਵੇਂ ਅਮਾਲੇਕੀਆਂ ਨੇ ਸਲੂਕ ਕੀਤਾ।
3
ਹੁਣ, ਤੂੰ ਜਾ ਅਤੇ ਅਮਾਲੇਕੀਆਂ ਦੇ ਵਿਰੁੱਧ ਲੜ। ਤੂੰ ਜੋ ਕੁਝ ਵੀ ਅਮਾਲੇਕੀਆਂ ਦਾ ਹੈ ਸਣੇ ਅਮਾਲੇਕ ਦੇ ਸਭ ਕੁਝ ਤਬਾਹ ਕਰ ਦੇ। ਕੁਝ ਵੀ ਨਾ ਬਚੇ। ਤੂੰ ਉਨ੍ਹਾਂ ਦੇ ਸਾਰੇ ਮਰਦ-ਔਰਤਾਂ, ਬੱਚੇ ਅਤੇ ਨਵਜਾਤ ਬੱਚੇ ਸਭ ਨੂੰ ਮਾਰਕੇ ਖਤਮ ਕਰ ਦੇ। ਤੂੰ ਉਨ੍ਹਾਂ ਦੇ ਜਾਨਵਰ ਗਊਆਂ, ਭੇਡਾਂ, ਊਂਠ ਅਤੇ ਖੋਤੇ ਸਭ ਵੱਢ ਸੁੱਟ।”
4
ਸ਼ਾਊਲ ਨੇ ਤਲਾਇਮ ਵਿੱਚ ਆਪਣੀ ਸੈਨਾ ਇਕੱਠੀ ਕੀਤੀ। ਉੱਥੇ 2,00,000 ਪੈਦਲ ਸਿਪਾਹੀ ਅਤੇ 10,000 ਹੋਰ ਆਦਮੀ ਸਨ। ਉਨ੍ਹਾਂ ਦਰਮਿਆਨ ਯਹੂਦਾਹ ਤੋਂ ਵੀ ਆਦਮੀ ਸਨ।
5
ਤਦ ਸ਼ਾਊਲ ਅਮਾਲੇਕ ਦੇ ਇੱਕ ਸ਼ਹਿਰ ਪਹੁੰਚਕੇ ਵਾਦੀ ਵਿੱਚ ਉਡੀਕ ਕਰਨ ਲੱਗਾ।
6
ਸ਼ਾਊਲ ਨੇ ਕੇਨੀਆਂ ਦੇ ਲੋਕਾਂ ਨੂੰ ਕਿਹਾ, “ਅਮਾਲੇਕ ਨੂੰ ਛੱਡ ਕੇ ਇੱਥੋਂ ਭੱਜ ਜਾਵੋ। ਤਦ ਮੈਂ ਤੁਹਾਨੂੰ ਅਮਾਲੇਕੀਆਂ ਦੇ ਨਾਲ ਨਸ਼ਟ ਨਹੀਂ ਕਰਾਂਗਾ। ਜਦੋਂ ਇਸਰਾਲੀ ਮਿਸਰ ਵਿੱਚੋਂ ਨਿਕਲਕੇ ਆਏ ਸਨ ਤਾਂ ਤੁਸੀਂ ਉਨ੍ਹਾਂ ਉੱਪਰ ਕਿਰਪਾ ਵਿਖਾਈ ਸੀ।” ਇਸ ਲਈ ਕੇਨੀਆਂ ਦੇ ਲੋਕ ਅਮਾਲੇਕ ਨੂੰ ਛੱਡ ਕੇ ਚੱਲੇ ਗਏ।
7
ਸ਼ਾਊਲ ਨੇ ਅਮਾਲੇਕੀਆਂ ਨੂੰ ਹਰਾਇਆ। ਉਸ ਨੇ ਹਵੀਲਾਹ ਤੋਂ ਲੈ ਕੇ ਸ਼ੂਰ ਦੇ ਲਾਂਘੇ ਤੀਕ ਜੋ ਮਿਸਰ ਦੇ ਅੱਗੇ ਹੈ, ਉਨ੍ਹਾਂ ਦਾ ਪਿੱਛਾ ਕੀਤਾ ਅਤੇ ਉਨ੍ਹਾਂ ਨੂੰ ਮਾਰਿਆ।
8
ਅਮਾਲੇਕੀਆਂ ਦਾ ਰਾਜਾ ਅਗਾਗ ਸੀ। ਸ਼ਾਊਲ ਨੇ ਉਸ ਨੂੰ ਜਿਉਂਦਾ ਫ਼ੜ ਲਿਆ। ਸ਼ਾਊਲ ਨੇ ਅਗਾਗ ਨੂੰ ਤਾਂ ਜਿਉਂਦੇ ਰਹਿਣ ਦਿੱਤਾ ਪਰ ਉਸ ਨੇ ਉਸਦੀ ਸੈਨਾ ਦੇ ਸਾਰੇ ਸਿਪਾਹੀ ਮਾਰ ਸੁੱਟੇ।
9
ਪਰ ਸ਼ਾਊਲ ਅਤੇ ਲੋਕਾਂ ਨੇ ਅਗਾਗ ਨੂੰ ਅਤੇ ਹੋਰ ਚੰਗੀਆਂ ਵਸਤਾਂ ਨੂੰ ਖਤਮ ਕਰਨਾ ਚੰਗਾ ਨਾ ਸਮਝਿਆ, ਸੋ ਉਨ੍ਹਾਂ ਨੇ ਅਗਾਗ ਨੂੰ ਅਤੇ ਮੋਟੀਆਂ-ਮੋਟੀਆਂ ਗਊਆਂ ਵੱਧੀਆਂ ਭੇਡਾਂ ਅਤੇ ਮੇਮਨਿਆਂ ਨੂੰ ਨਾ ਮਾਰਿਆ। ਉਨ੍ਹਾਂ ਨੇ ਹਰ ਰੱਖਣ ਯੋਗ ਚੀਜ਼ ਨੂੰ ਰੱਖ ਲਿਆ ਕਿਉਂਕਿ ਉਹ ਉਨ੍ਹਾਂ ਨੂੰ ਨਸ਼ਟ ਨਹੀਂ ਸੀ ਕਰਨਾ ਚਾਹੁੰਦੇ। ਉਨ੍ਹਾਂ ਨੇ ਸਿਰਫ਼ ਖਤਮ ਕਰਨ ਯੋਗ ਚੀਜ਼ਾਂ ਨੂੰ ਹੀ ਖਤਮ ਕੀਤਾ।
10
ਤਦ ਸਮੂਏਲ ਨੂੰ ਯਹੋਵਾਹ ਵੱਲੋਂ ਬਚਨ ਸੁਨਣ ਦਾ ਹੁਕਮ ਹੋਇਆ।
11
ਯਹੋਵਾਹ ਨੇ ਕਿਹਾ, “ਸ਼ਾਊਲ ਨੇ ਮੈਨੂੰ ਮੰਨਣਾ ਛੱਡ ਦਿੱਤਾ ਹੈ, ਸੋ ਮੇਰੇ ਕੋਲੋਂ ਗਲਤੀ ਹੋ ਗਈ ਕਿ ਮੈਂ ਉਸ ਨੂੰ ਪਾਤਸ਼ਾਹ ਠਹਿਰਾਇਆ। ਉਹ ਆਪਣੀ ਮਨ-ਮਰਜ਼ੀ ਕਰਦਾ ਹੈ ਉਹ ਨਹੀਂ ਕਰਦਾ ਜੋ ਮੈਂ ਕਹਿੰਦਾ ਹਾਂ।” ਸਮੂਏਲ ਗੁੱਸੇ ਹੋਇਆ ਅਤੇ ਸਾਰੀ ਰਾਤ ਯਹੋਵਾਹ ਅੱਗੇ ਰੋਂਦਾ ਤਰਲੇ ਲੈਂਦਾ ਰਿਹਾ।
12
ਸਮੂਏਲ ਅਗਲੀ ਸਵੇਰ ਜਲਦੀ-ਜਲਦੀ ਉੱਠਿਆ ਅਤੇ ਸ਼ਾਊਲ ਨੂੰ ਮਿਲਣ ਲਈ ਗਿਆ। ਪਰ ਲੋਕਾਂ ਨੇ ਸਮੂਏਲ ਨੂੰ ਕਹਿ ਦਿੱਤਾ ਕਿ, “ਸ਼ਾਊਲ ਕਰਮਲ ਨੂੰ ਗਿਆ ਹੈ ਜੋ ਯਹੂਦਾਹ ਵਿੱਚ ਹੈ। ਸ਼ਾਊਲ ਆਪਣੇ ਸਨਮਾਨ ਲਈ ਉੱਥੇ ਯਾਦਗਾਰੀ ਪੱਥਰ ਰੱਖਵਾਉਣ ਲਈ ਗਿਆ। ਉਹ ਕਈ ਜਗ਼੍ਹਾ ਉੱਤੇ ਘੁੰਮਦਾ ਗਿਆ ਅਤੇ ਅਖੀਰ ਵਿੱਚ ਗਿਲਗਾਲ ਵੱਲ ਚੱਲਾ ਗਿਆ।” ਤਾਂ ਸਮੂਏਲ ਅਖੀਰ ਉੱਥੇ ਗਿਆ ਜਿੱਥੇ ਸ਼ਾਊਲ ਉਸ ਵਕਤ ਸੀ। ਸ਼ਾਊਲ ਨੇ ਅਮਾਲੇਕ ਵਿੱਚੋਂ ਜੋ ਕੁਝ ਲਿਆਂਦਾ ਸੀ ਉਸਦਾ ਅਜੇ ਇੱਕ ਹਿੱਸਾ ਹੀ ਚੁੱਕ ਕੇ ਭੇਂਟ ਕੀਤਾ ਸੀ, ਉਹ ਯਹੋਵਾਹ ਅੱਗੇ ਹੋਮ ਦੀ ਭੇਟ ਚੜ੍ਹਾ ਰਿਹਾ ਸੀ ਕਿ,
13
ਸਮੂਏਲ ਸ਼ਾਊਲ ਕੋਲ ਪਹੁੰਚ ਗਿਆ ਅਤੇ ਸ਼ਾਊਲ ਨੇ ਉਸ ਨੂੰ ਸੁੱਖ-ਸਾਂਦ ਪੁੱਛੀ। ਸ਼ਾਊਲ ਨੇ ਕਿਹਾ, “ਯਹੋਵਾਹ ਤੇਰੇ ਉੱਤੇ ਕਿਰਪਾ ਕਰੇ। ਮੈਂ ਯਹੋਵਾਹ ਦੇ ਹੁਕਮ ਦੀ ਪਾਲਣਾ ਕੀਤੀ ਹੈ।”
14
ਪਰ ਸਮੂਏਲ ਨੇ ਕਿਹਾ, “ਅਤੇ ਫ਼ਿਰ ਉਹ ਕੀ ਹੈ ਜੋ ਮੈਂ ਸੁਣਿਆ ਹੈ? ਤਾਂ ਫ਼ਿਰ ਭੇਡਾਂ ਦੀ ਮੈਂ-ਮੈਂ ਅਤੇ ਪਸ਼ੂਆਂ ਦਾ ਅੜਾਉਣਾ ਕੀ ਹੈ ਜੋ ਮੈਂ ਸੁਣ ਰਿਹਾ ਹਾਂ?”
15
ਸ਼ਾਊਲ ਨੇ ਕਿਹਾ, “ਸਿਪਾਹੀ ਉਨ੍ਹਾਂ ਨੂੰ ਅਮਾਲੇਕ ਤੋਂ ਫ਼ੜਕੇ ਲਿਆਏ ਸਨ। ਸਿਪਾਹੀਆਂ ਨੇ ਚੰਗੀਆਂ ਭੇਡਾਂ ਅਤੇ ਪਸ਼ੂ ਹੋਮ ਦੀਆਂ ਬਲੀਆਂ ਲਏ ਰੱਖ ਲਈ ਤਾਂ ਜੋ ਯਹੋਵਾਹ ਤੇਰੇ ਪਰਮੇਸ਼ੁਰ ਨੂੰ ਭੇਟ ਕਰ ਸੱਕਣ। ਪਰ ਅਸੀਂ ਬਾਕੀ ਸਭ ਕੁਝ ਨਸ਼ਟ ਕਰ ਦਿੱਤਾ।”
16
ਸਮੂਏਲ ਨੇ ਸ਼ਾਊਲ ਨੂੰ ਆਖਿਆ, “ਰੁਕ ਜਾ! ਹੁਣ ਮੈਨੂੰ ਆਖ ਲੈਣ ਦੇ ਕਿ ਮੈਨੂੰ ਕੱਲ੍ਹ ਰਾਤ ਯਹੋਵਾਹ ਨੇ ਕੀ ਆਖਿਆ ਹੈ।” ਸ਼ਾਊਲ ਨੇ ਕਿਹਾ, “ਠੀਕ ਹੈ! ਪਹਿਲਾਂ ਦੱਸ ਕਿ ਉਸ ਨੇ ਤੈਨੂੰ ਕੀ ਕਿਹਾ।”
17
ਸਮੂਏਲ ਨੇ ਕਿਹਾ, “ਜਿਸ ਵੇਲੇ ਪਹਿਲਾਂ ਤੂੰ ਆਪਣੀ ਨਜ਼ਰ ਵਿੱਚ ਤੁੱਛ ਸੀ, ਉਸ ਵਕਤ ਤੂੰ ਇਸਰਾਏਲ ਦੇ ਗੋਤ ਦੇ ਲੋਕਾਂ ਉੱਪਰ ਆਗੂ ਠਹਿਰਾਇਆ ਗਿਆ। ਯਹੋਵਾਹ ਨੇ ਇਸਰਾਏਲ ਉੱਪਰ ਤੈਨੂੰ ਪਾਤਸ਼ਾਹ ਠਹਿਰਾਇਆ।
18
ਯਹੋਵਾਹ ਨੇ ਤੈਨੂੰ ਖਾਸ ਕੰਮ ਲਈ ਭੇਜਿਆ ਅਤੇ ਕਿਹਾ, ‘ਜਾ ਅਤੇ ਜਾਕੇ ਅਮਾਲੇਕੀਆਂ ਨੂੰ ਨਸ਼ਟ ਕਰਦੇ, ਉਹ ਸਭ ਪਾਪੀ ਜੀਵ ਹਨ। ਉਨ੍ਹਾਂ ਸਭਨਾ ਨੂੰ ਖਤਮ ਕਰਦੇ। ਜਦ ਤੱਕ ਉਹ ਪੂਰੇ ਨਾ ਖਤਮ ਹੋ ਜਾਣ ਉਨ੍ਹਾਂ ਨਾਲ ਲੜਦਾ ਰਹਿ।’
19
ਤੂੰ ਯਹੋਵਾਹ ਦੀ ਗੱਲ ਕਿਉਂ ਨਹੀਂ ਮੰਨੀ? ਤੂੰ ਲੁੱਟ ਲੈਣ ਦੀ ਜਲਦੀ ਕਿਉਂ ਕੀਤੀ, ਜਿਸ ਨੂੰ ਕਰਨਾ ਪਰਮੇਸ਼ੁਰ ਬਦੀ ਸਮਝਦਾ ਹੈ।”
20
ਸ਼ਾਊਲ ਨੇ ਕਿਹਾ, “ਪਰ ਮੈਂ ਤਾਂ ਯਹੋਵਾਹ ਦਾ ਹੁਕਮ ਮੰਨਿਆ ਹੈ। ਮੈਂ ਤਾਂ ਉੱਥੇ-ਉੱਥੇ ਗਿਆ ਹਾਂ ਜਿੱਥੇ ਯਹੋਵਾਹ ਨੇ ਮੈਨੂੰ ਭੇਜਿਆ। ਮੈਂ ਸਾਰੇ ਅਮਾਲੇਕੀਆਂ ਨੂੰ ਖਤਮ ਕੀਤਾ। ਮੈਂ ਸਿਰਫ਼ ਇੱਕ ਆਦਮੀ ਅਗਾਗ ਜੋ ਕਿ ਉਨ੍ਹਾਂ ਦਾ ਪਾਤਸ਼ਾਹ ਸੀ, ਉਸ ਨੂੰ ਵਾਪਸ ਜਿਉਂਦਾ ਲਿਆਇਆ ਹਾਂ।
21
ਸਿਪਾਹੀ ਲੁੱਟ ਦੇ ਵਿੱਚੋਂ ਭੇਡਾਂ ਅਤੇ ਚੰਗੇ ਪਸ਼ੂ ਜੋ ਚੰਗੀਆਂ ਚੀਜ਼ਾਂ ਸਨ ਉਨ੍ਹਾਂ ਨੂੰ ਲਿਆਏ ਹਨ ਅਤੇ ਯਹੋਵਾਹ ਤੇਰੇ ਪਰਮੇਸ਼ੁਰ ਨੂੰ ਗਿਲਗਾਲ ਵਿੱਚ ਚੜ੍ਹਾਉਣ ਲਈ ਲਿਆਏ ਹਨ।”
22
ਪਰ ਸਮੂਏਲ ਨੇ ਆਖਿਆ, “ਭਲਾ ਇਹ ਦੱਸ ਕਿ ਯਹੋਵਾਹ ਹੋਮ ਦੀਆਂ ਭੇਟਾਂ ਦੀਆਂ ਬਲਿਆਂ ਨਾਲ ਪ੍ਰਸੰਨ ਹੁੰਦਾ ਹੈ ਜਾਂ ਇਸ ਗੱਲ ਉੱਪਰ ਕਿ ਉਸਦਾ ਹੁਕਮ ਮੰਨਿਆ ਜਾਵੇ? ਵੇਖ! ਮੰਨਣਾ ਭੇਟਾ ਚੜ੍ਹਾਉਣ ਨਾਲੋਂ ਅਤੇ ਸਰੋਤਾ ਬਨਣਾ ਭੇਡੇ ਦੀ ਚਰਬੀ ਚੜ੍ਹਾਉਣ ਨਾਲੋਂ ਕਿਤੇ ਵੱਧ ਚੰਗਾ ਹੈ।
23
ਹੁਕਮ ਨਾ ਮੰਨਣਾ ਮਾਂਦਰੀ ਦੇ ਪਾਪ ਜਿੰਨਾ ਹੀ ਬੁਰਾ ਹੈ। ਢੀਠ ਹੋਣਾ ਅਤੇ ਮਨ-ਮਰਜ਼ੀ ਕਰਨਾ ਬੁੱਤ ਉਪਾਸਨਾ ਕਰਨ ਜਿੰਨਾ ਹੀ ਬੁਰਾ ਹੈ। ਤੂੰ ਯਹੋਵਾਹ ਦੇ ਹੁਕਮ ਨੂੰ ਮੰਨਣ ਤੋਂ ਇਨਕਾਰ ਕੀਤਾ ਇਸ ਲਈ ਯਹੋਵਾਹ ਨੇ ਤੈਨੂੰ ਪਾਤਸ਼ਾਹ ਮੰਨਣ ਤੋਂ ਇਨਕਾਰ ਕੀਤਾ ਹੈ।”
24
ਤਦ ਸ਼ਾਊਲ ਨੇ ਸਮੂਏਲ ਨੂੰ ਕਿਹਾ, “ਮੈਂ ਪਾਪੀ ਹਾਂ ਕਿਉਂ ਜੋ ਮੈਂ ਯਹੋਵਾਹ ਦੀ ਆਗਿਆ ਨੂੰ ਅਤੇ ਤੇਰੀਆਂ ਗੱਲਾਂ ਨੂੰ ਮੋੜ ਦਿੱਤਾ। ਮੈਂ ਲੋਕਾਂ ਕੋਲੋਂ ਡਰਕੇ ਉਹ ਕੁਝ ਕੀਤਾ ਜੋ ਉਨ੍ਹਾਂ ਨੇ ਕਿਹਾ।
25
ਹੁਣ ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ, ਮਿੰਨਤ ਕਰਦਾ ਹਾਂ ਮੈਨੂੰ ਇਸ ਪਾਪ ਲਈ ਖਿਮਾ ਕਰ। ਤੂੰ ਮੇਰੇ ਨਾਲ ਮੁੜ ਚੱਲ ਤਾਂ ਜੋ ਮੈਂ ਯਹੋਵਾਹ ਦੀ ਉਪਾਸਨਾ ਕਰਾਂ।”
26
ਪਰ ਸਮੂਏਲ ਨੇ ਸ਼ਾਊਲ ਨੂੰ ਕਿਹਾ, “ਹੁਣ ਮੈਂ ਤੇਰੇ ਨਾਲ ਵਾਪਸ ਨਹੀਂ ਜਾਵਾਂਗਾ। ਤੂੰ ਯਹੋਵਾਹ ਦੇ ਹੁਕਮ ਦੀ ਉਲੰਘਣਾ ਕੀਤੀ ਅਤੇ ਇਨਕਾਰ ਕੀਤਾ ਹੁਣ ਯਹੋਵਾਹ ਤੈਨੂੰ ਇਸਰਾਏਲ ਦਾ ਪਾਤਸ਼ਾਹ ਬਨਾਉਣ ਤੋਂ ਇਨਕਾਰੀ ਹੈ।”
27
ਜਦੋਂ ਸਮੂਏਲ ਜਾਣ ਲਈ ਵਾਪਸ ਮੁੜਿਆ, ਸ਼ਾਊਲ ਨੇ ਸਮੂਏਲ ਦਾ ਚੋਗਾ ਫ਼ੜ ਲਿਆ। ਅਤੇ ਉਹ ਪਾਟ ਗਿਆ।
28
ਸਮੂਏਲ ਨੇ ਸ਼ਾਊਲ ਨੂੰ ਕਿਹਾ, “ਤੂੰ ਮੇਰਾ ਚੋਲਾ ਪਾੜ ਦਿੱਤਾ, ਤਾਂ ਇੰਝ ਹੀ, ਅੱਜ ਯਹੋਵਾਹ ਨੇ ਇਸਰਾਏਲ ਦਾ ਰਾਜ ਤੈਥੋਂ ਪਾੜ ਦਿੱਤਾ ਹੈ। ਉਸ ਨੇ ਇਹ ਰਾਜ ਤੇਰੇ ਦੋਸਤਾਂ ਵਿੱਚੋਂ ਇੱਕ ਨੂੰ ਸੌਂਪ ਦਿੱਤਾ ਹੈ ਜਿਹੜਾ ਤੈਥੋਂ ਜ਼ਿਆਦੇ ਬਿਹਤਰ ਹੈ।
29
ਯਹੋਵਾਹ ਹੀ ਇਸਰਾਏਲ ਦਾ ਪਰਮੇਸ਼ੁਰ ਹੈ। ਉਹ ਸਦੀਪਕ ਹੈ। ਉਹ ਨਾ ਤਾਂ ਰੋਜ਼ ਆਪਣਾ ਮਨ ਬਦਲਦਾ ਹੈ ਨਾ ਝੂਠ ਬੋਲਦਾ ਹੈ। ਉਹ ਮਨੁੱਖਾਂ ਵਾਂਗ ਰੋਜ਼ ਆਪਣੀ ਜ਼ੁਬਾਣ ਤੋਂ ਨਹੀਂ ਫ਼ਿਰਦਾ ਅਤੇ ਨਾ ਹੀ ਮਨ ਬਦਲਦਾ ਫ਼ਿਰਦਾ ਹੈ।”
30
ਸ਼ਾਊਲ ਨੇ ਜਵਾਬ ’ਚ ਕਿਹਾ, “ਠੀਕ ਹੈ! ਮੈਂ ਪਾਪ ਕੀਤੇ! ਪਰ ਕਿਰਪਾ ਕਰਕੇ ਤੂੰ ਮੇਰੇ ਕੋਲ ਪਰਤ ਆ ਅਤੇ ਮੇਰੇ ਲੋਕਾਂ ਦੇ ਬਜ਼ੁਰਗਾਂ ਅਤੇ ਇਸਰਾਏਲ ਦੇ ਅੱਗੇ ਮੇਰਾ ਆਦਰ ਕਰ। ਮੇਰੇ ਨਾਲ ਮੁੜ ਚੱਲ ਤਾਂ ਜੋ ਮੈਂ ਯਹੋਵਾਹ ਤੇਰੇ ਪਰਮੇਸ਼ੁਰ ਦੀ ਉਪਾਸਨਾ ਕਰਾਂ।”
31
ਸਮੂਏਲ ਸ਼ਾਊਲ ਦੇ ਨਾਲ ਤੁਰ ਪਿਆ ਅਤੇ ਸ਼ਾਊਲ ਨੇ ਯਹੋਵਾਹ ਦੀ ਉਪਾਸਨਾ ਕੀਤੀ।
32
ਸਮੂਏਲ ਨੇ ਕਿਹਾ, “ਅਮਾਲੇਕੀਆਂ ਦੇ ਪਾਤਸ਼ਾਹ ਅਗਾਗ ਨੂੰ ਇੱਥੇ ਮੇਰੇ ਕੋਲ ਲੈ ਆਉ।” ਅਗਾਗ ਸਮੂਏਲ ਕੋਲ ਆਇਆ। ਉਸ ਨੂੰ ਜ਼ੰਜ਼ੀਰਾਂ ਨਾਲ ਬੰਨ੍ਹਿਆ ਹੋਇਆ ਸੀ। ਅਗਾਗ ਨੇ ਸੋਚਿਆ, “ਹੁਣ ਤੱਕ ਜ਼ਰੂਰ ਮੌਤ ਦੀ ਕੁੜੱਤਣ ਲੰਘ ਗਈ ਹੋਵੇਗੀ।”
33
ਪਰ ਸਮੂਏਲ ਨੇ ਅਗਾਗ ਨੂੰ ਆਖਿਆ, “ਤੇਰੀ ਤਲਵਾਰ ਨੇ ਮਾਵਾਂ ਦੇ ਲਾਲ ਖੋਹ ਲਏ। ਇਸ ਲਈ ਹੁਣ ਤੇਰੀ ਮਾਂ ਦੇ ਵੀ ਕੋਈ ਔਲਾਦ ਨਾ ਹੋਵੇਗੀ।” ਸਮੂਏਲ ਨੇ ਗਿਲਗਾਲ ਦੇ ਯਹੋਵਾਹ ਦੇ ਅੱਗੇ ਅਗਾਗ ਦੇ ਟੁਕੜੇ-ਟੁਕੜੇ ਕਰਕੇ ਰੱਖ ਦਿੱਤੇ।
34
ਤਦ ਸਮੂਏਲ ਉੱਥੋਂ ਰਾਮਾਹ ਵੱਲ ਗਿਆ ਅਤੇ ਸ਼ਾਊਲ ਆਪਣੇ ਘਰ ਗਿਬਆਹ ਵੱਲ ਮੁੜ ਗਿਆ।
35
ਉਸਤੋਂ ਬਾਦ ਸਮੂਏਲ ਆਪਣੀ ਸਾਰੀ ਜ਼ਿੰਦਗੀ ਸ਼ਾਊਲ ਨੂੰ ਮੁੜ ਨਹੀਂ ਮਿਲਿਆ। ਸਮੂਏਲ ਨੂੰ ਸ਼ਾਊਲ ਲਈ ਬੜਾ ਦੁੱਖ ਸੀ ਅਤੇ ਯਹੋਵਾਹ ਨੂੰ ਬੜਾ ਅਫ਼ਸੋਸ ਸੀ ਕਿ ਉਸ ਨੇ ਸ਼ਾਊਲ ਨੂੰ ਇਸਰਾਏਲ ਦਾ ਪਾਤਸ਼ਾਹ ਠਹਿਰਾਇਆ।
← Chapter 14
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 16 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31