bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2002 ERV (ਪਵਿੱਤਰ ਬਾਈਬਲ)
/
1 Samuel 17
1 Samuel 17
Punjabi 2002 ERV (ਪਵਿੱਤਰ ਬਾਈਬਲ)
← Chapter 16
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 18 →
1
ਹੁਣ ਫ਼ਲਿਸਤੀਆਂ ਨੇ ਲੜਾਈ ਲਈ ਆਪਣੀ ਸੈਨਾ ਨੂੰ ਇਕੱਠਾ ਕਰਨਾ ਸ਼ੁਰੂ ਕੀਤਾ ਅਤੇ ਯਹੂਦਾਹ ਦੇ ਸ਼ਹਿਰ ਸੋਕੋਹ ਵਿੱਚ ਇਕੱਠੇ ਹੋਏ। ਉਨ੍ਹਾਂ ਨੇ ਸੋਕੋਹ ਅਤੇ ਅਜ਼ੇਕਾਹ ਦੇ ਵਿੱਚਕਾਰ ਅਫ਼ਸਦੰਮੀਮ ਵਿੱਚ ਡੇਰੇ ਲਾਏ।
2
ਸ਼ਾਊਲ ਅਤੇ ਇਸਰਾਏਲੀ ਸੈਨਾ ਵੀ ਇਕੱਠੀ ਹੋ ਗਈ। ਉਨ੍ਹਾਂ ਦਾ ਡੇਰਾ ਏਲਾਹ ਦੀ ਵਾਦੀ ਵਿੱਚ ਲੱਗਾ। ਸ਼ਾਊਲ ਦੇ ਸਿਪਾਹੀ ਫ਼ਲਿਸਤੀਆਂ ਦੇ ਵਿਰੁੱਧ ਪਾਲਾਂ ਬੰਨ੍ਹਕੇ ਲੜਨ ਲਈ ਤਿਆਰ ਬਰ ਤਿਆਰ ਸਨ।
3
ਇੱਕ ਪਾਸੇ ਦੇ ਪਹਾੜ ਉੱਤੇ ਫ਼ਲਿਸਤੀ ਖਲੋਤੇ ਸਨ ਅਤੇ ਦੂਜੇ ਪਾਸੇ ਇਸਰਾਏਲੀ ਅਤੇ ਉਨ੍ਹਾਂ ਦੇ ਵਿੱਚਕਾਰ ਖਢ਼ੀ ਸੀ, ਇਹ ਵਾਦੀ।
4
ਫ਼ਲਿਸਤੀਆਂ ਕੋਲ ਇੱਕ ਸੂਰਮਾ ਸਿਪਾਹੀ ਸੀ ਜਿਸਦਾ ਨਾਉਂ ਗੋਲਿਆਥ ਸੀ, ਜੋ ਕਿ ਗਾਥੀ ਸੀ। ਗੋਲੀਆਥ ਕਰੀਬ 9 ਫੁੱਟ ਲੰਬਾ ਸੀ। ਗੋਲਿਆਥ ਫ਼ਲਿਸਤੀ ਡੇਰੇ ਵਿੱਚੋਂ ਬਾਹਰ ਨਿਕਲਿਆ।
5
ਉਸ ਨੇ ਆਪਣੇ ਸਿਰ ਉੱਤੇ ਪਿੱਤਲ ਦਾ ਟੋਪ ਪਾਇਆ ਹੋਇਆ ਸੀ। ਉਸ ਨੇ ਇੱਕ ਅਜਿਹਾ ਕਵਚ ਆਪਣੇ ਉੱਪਰ ਪਾਇਆ ਹੋਇਆ ਸੀ ਜਿਵੇਂ ਉਹ ਮੱਛੀ ਦੇ ਤਿੱਖੇ ਕੁੰਡਿਆਂ ਦਾ ਬਣਿਆ ਹੋਵੇ। ਇਹ ਕਵਚ ਭਾਰ ਵਿੱਚ 125 ਪੌਂਡ ਪਿੱਤਲ ਦਾ ਬਣਿਆ ਹੋਇਆ ਸੀ।
6
ਗੋਲਿਆਥ ਨੇ ਦੋਨਾਂ ਲੱਤਾਂ ਉੱਪਰ ਵੀ ਪਿੱਤਲ ਦੇ ਕਵਚ ਪਾਏ ਹੋਏ ਸਨ ਅਤੇ ਉਸ ਦੇ ਦੋਨਾਂ ਮੋਢਿਆਂ ਵਿੱਚਕਾਰ ਪਿੱਤਲ ਦੀ ਬਰਛੀ ਸੀ।
7
ਉਸ ਦੇ ਬਰਛੇ ਦਾ ਡੰਡਾ ਜੁਲਾਹੇ ਦੀ ਤੁਰ ਵਰਗਾ ਸੀ ਅਤੇ ਉਸ ਦੇ ਬਰਛੇ ਦਾ ਫ਼ਲ 15 ਪੌਂਡ ਲੋਹੇ ਦਾ ਸੀ ਅਤੇ ਉਸ ਦੇ ਅੱਗੇ ਇੱਕ ਮਨੁੱਖ ਢਾਲ ਚੁੱਕ ਕੇ ਤੁਰਦਾ ਸੀ।
8
ਹਰ ਰੋਜ਼ ਗੋਲਿਆਥ ਬਾਹਰ ਨਿਕਲਦਾ ਅਤੇ ਇਸਰਾਏਲੀ ਸਿਪਾਹੀਆਂ ਨੂੰ ਜ਼ੋਰ ਦੀ ਲਲਕਾਰਦਾ ਅਤੇ ਆਖਦਾ, “ਤੁਸੀਂ ਲੜਾਈ ਲਈ ਕਿਸ ਲਈ ਪਾਲ ਬੰਨ੍ਹੀ ਹੋਈ ਹੈ? ਤੁਸੀਂ ਸ਼ਾਊਲ ਦੇ ਸੇਵਕ ਹੋ। ਮੈਂ ਵੀ ਫ਼ਲਿਸਤੀ ਹਾਂ। ਤੁਸੀਂ ਆਪਣੇ ਵਿੱਚੋਂ ਇੱਕ ਆਦਮੀ ਚੁਣੋ ਅਤੇ ਉਸ ਨੂੰ ਮੇਰੇ ਵੱਲ ਲੜਨ ਲਈ ਭੇਜੋ।
9
ਜੇਕਰ ਉਹ ਆਦਮੀ ਮੈਨੂੰ ਮਾਰ ਦੇਵੇ ਤਾਂ ਅਸੀਂ ਫ਼ਲਿਸਤੀ ਤੁਹਾਡੇ ਸੇਵਕ ਹੋ ਜਾਵਾਂਗੇ। ਪਰ ਜੇ ਮੈਂ ਤੁਹਾਡਾ ਆਦਮੀ ਮਾਰ ਦਿੱਤਾ ਤਾਂ ਮੈਂ ਜੇਤੂ ਹੋ ਜਾਵਾਂਗਾ ਅਤੇ ਤੁਸੀਂ ਸਾਡੇ ਗੁਲਾਮ। ਫ਼ਿਰ ਤੁਹਾਨੂੰ ਸਾਡੀ ਟਹਿਲ ਸੇਵਾ ਕਰਨੀ ਪਵੇਗੀ।”
10
ਫ਼ੇਰ ਫ਼ਲਿਸਤੀ ਨੇ ਇਹ ਵੀ ਕਿਹਾ, “ਅੱਜ ਮੈਂ ਇਸਰਾਏਲ ਦੇ ਦਲਾਂ ਨੂੰ ਸ਼ਰਮਿੰਦਾ ਕਰਦਾ ਹਾਂ। ਮੈਂ ਇਹ ਆਖਣ ਦੀ ਜ਼ੁਰ੍ਰਅਤ ਰੱਖਦਾ ਹਾਂ ਅਤੇ ਤੁਹਾਨੂੰ ਆਖਦਾ ਹਾਂ ਕਿ ਤੁਸੀਂ ਆਪਣੇ ਕਿਸੇ ਵੀ ਆਦਮੀ ਨੂੰ ਮੇਰੇ ਵੱਲ ਭੇਜੋ ਜੋ ਮੇਰੇ ਨਾਲ ਯੁੱਧ ਕਰੇ।”
11
ਸ਼ਾਊਲ ਅਤੇ ਇਸਰਾਏਲੀ ਲੋਕਾਂ ਨੇ ਉਹ ਸਭ ਸੁਣਿਆ ਜੋ ਗੋਲਿਆਥ ਬੋਲਿਆ ਤਾਂ ਉਹ ਬੜੇ ਡਰ ਗਏ।
12
ਦਾਊਦ ਯੱਸੀ ਦਾ ਪੁੱਤਰ ਸੀ ਅਤੇ ਯੱਸੀ ਬੈਤਲਹਮ ਯਹੂਦਾਹ ਦੇ ਅਫ਼ਰਾਥੀ ਪਰਿਵਾਰ ਦਾ ਮਨੁੱਖ ਸੀ। ਯੱਸੀ ਦੇ 8 ਪੁੱਤਰ ਸਨ। ਯੱਸੀ ਸ਼ਾਊਲ ਦੇ ਜ਼ਮਾਨੇ ਵਿੱਚ ਆਪ ਬੁੱਢਾ ਹੋ ਚੁੱਕਾ ਸੀ।
13
ਯੱਸੀ ਦੇ ਤਿੰਨ ਵੱਡੇ ਪੁੱਤਰ ਸ਼ਾਊਲ ਨਾਲ ਜੰਗ ਵਿੱਚ ਗਏ। ਉਸਦਾ ਪਹਿਲੋਠਾ ਪੁੱਤਰ ਅਲੀਆਬ ਦੂਜਾ ਅਬੀਨਾਦਾਬ ਅਤੇ ਤੀਜਾ ਸ਼ੰਮਾਹ ਸੀ।
14
ਦਾਊਦ ਯੱਸੀ ਦਾ ਸਭ ਤੋਂ ਛੋਟਾ ਅੱਠਵਾਂ ਪੁੱਤਰ ਸੀ। ਤਿੰਨ ਵੱਡੇ ਪੁੱਤਰ ਸ਼ਾਊਲ ਦੀ ਸੈਨਾ ਵਿੱਚ ਭਰਤੀ ਸਨ।
15
ਪਰ ਦਾਊਦ ਸ਼ਾਊਲ ਕੋਲੋਂ ਵੱਖਰਾ ਹੋਕੇ ਸਮੇਂ ਉੱਤੇ ਆਪਣੇ ਪਿਉ ਦੇ ਇੱਜੜ ਨੂੰ ਬੈਤਲਹਮ ਵਿੱਚ ਚਰਾਉਣ ਲਈ ਗਿਆ।
16
ਉਹ ਫ਼ਲਿਸਤੀ (ਗੋਲਿਆਥ) ਰੋਜ਼ ਸਵੇਰੇ-ਸ਼ਾਮ ਇਸਰਾਏਲੀ ਸੈਨਾ ਦੇ ਸਾਹਮਣੇ ਆ ਖੜ੍ਹਾ ਹੁੰਦਾ। ਇਉਂ ਉਹ 40 ਦਿਨ ਤੱਕ ਇਸਰਾਏਲੀਆਂ ਦਾ ਰੋਜ਼ ਮਖੌਲ ਉਡਾਉਂਦਾ ਰਿਹਾ।
17
ਇੱਕ ਦਿਨ ਯੱਸੀ ਨੇ ਆਪਣੇ ਪੁੱਤਰ ਦਾਊਦ ਨੂੰ ਕਿਹਾ, “ਇਹ ਭੁੱਜੇ ਹੋਏ ਦਾਣਿਆਂ ਦਾ ਟੋਕਰਾ ਅਤੇ ਦਸ ਰੋਟੀਆਂ ਆਪਣੇ ਭਰਾਵਾਂ ਲਈ ਡੇਰੇ ਉੱਤੇ ਲੈ ਜਾ।
18
ਅਤੇ ਇਹ 10 ਚੱਕੀਆਂ ਪਨੀਰ ਦੀਆਂ ਉਨ੍ਹਾਂ ਨੇ ਕਮਾਂਡਰਾ ਲਈ ਲੈ ਜਾ, ਜੋ ਤੇਰੇ ਭਰਾਵਾਂ ਦੇ 1,000 ਮਨੁੱਖਾਂ ਉੱਪਰ ਹੁਕਮ ਕਰਦਾ ਹੈ। ਅਤੇ ਇਹ ਵੀ ਵੇਖ ਕਿ ਤੇਰੇ ਭਰਾ ਉੱਥੇ ਕਿਵੇਂ ਹਨ, ਕੀ ਕਰ ਰਹੇ ਹਨ, ਅਤੇ ਉਨ੍ਹਾਂ ਦੀ ਕੁਝ ਨਿਸ਼ਾਨੀ ਲੈ ਆ।
19
ਉਸ ਵਕਤ ਸ਼ਾਊਲ ਅਤੇ ਉਹ ਅਤੇ ਇਸਰਾਏਲ ਦੇ ਸਭ ਲੋਕ ਏਲਾਹ ਦੀ ਵਾਦੀ ਵਿੱਚ ਫ਼ਲਿਸਤੀਆਂ ਨਾਲ ਲੜਦੇ ਪਏ ਸਨ।”
20
ਸਵੇਰ-ਸਾਰ ਹੀ ਦਾਊਦ ਨੇ ਉੱਠ ਕੇ ਭੇਡਾਂ ਨੂੰ ਰਾਖੇ ਦੇ ਕੋਲ ਛੱਡਿਆ ਅਤੇ ਜਿਵੇਂ ਯੱਸੀ ਨੇ ਉਸ ਨੂੰ ਆਖਿਆ ਸੀ ਉਹ ਵਸਤਾਂ ਲੈ ਕੇ ਤੁਰ ਪਿਆ। ਦਾਊਦ ਨੇ ਉਹ ਛਕੜਾ ਗੱਡੀ ਡੇਰੇ ਅੱਗੇ ਲਾਈ। ਉਸ ਵਕਤ ਸਿਪਾਹੀ ਆਪਣੀਆਂ ਪਾਲਾਂ ਬਨਾਉਣ ਦੇ ਆਹਰ ਵਿੱਚ ਰੁਝੇ ਸਨ ਅਤੇ ਉਹ ਆਪਣੇ ਮੋਰਚੇ ਵਿੱਚ ਲਲਕਾਰਾਂ ਮਾਰ ਰਹੇ ਸਨ, ਜਦੋਂ ਦਾਊਦ ਉੱਥੇ ਪਹੁੰਚਿਆ।
21
ਦੋਨੋਂ ਪਾਸੇ ਇਸਰਾਏਲੀ ਅਤੇ ਫ਼ਲਿਸਤੀ ਪਾਲਾਂ ਬੰਨ੍ਹ ਕੇ ਲੜਾਈ ਲਈ ਤਿਆਰ ਸਨ।
22
ਦਾਊਦ ਨੇ ਉਹ ਸਾਰੀਆਂ ਵਸਤਾਂ ਉਸ ਆਦਮੀ ਨੂੰ ਸੌਂਪੀਆਂ ਜੋ ਖਾਣ-ਪੀਣ ਦੇ ਸਮਾਨ ਦਾ ਪਾਹਰੂ ਸੀ ਅਤੇ ਆਪ ਉਹ ਉੱਥੇ ਗਿਆ ਜਿੱਥੇ ਇਸਰਾਏਲੀ ਸਿਪਾਹੀ ਤੈਨਾਤ ਸਨ। ਦਾਊਦ ਨੇ ਉਨ੍ਹਾਂ ਨੂੰ ਆਪਣੇ ਭਰਾਵਾਂ ਬਾਰੇ ਪੁੱਛਿਆ।
23
ਫ਼ਿਰ ਦਾਊਦ ਨੇ ਆਪਣੇ ਭਰਾਵਾਂ ਨਾਲ ਗੱਲ ਬਾਤ ਕਰਨੀ ਸ਼ੁਰੂ ਕੀਤੀ। ਅਜੇ ਉਹ ਹਾਲ-ਚਾਲ ਹੀ ਪੁੱਛ ਰਿਹਾ ਸੀ ਤਦ ਗੋਲਿਆਥ ਉਹ ਬਲਵਾਨ ਫ਼ਲਿਸਤੀ ਗਾਥੀ ਪਾਲਾਂ ਵਿੱਚੋਂ ਨਿਕਲਿਆ ਅਤੇ ਉਸ ਰੋਜ਼ ਵਾਂਗ ਫ਼ੇਰ ਗੱਲਾਂ ਕੀਤੀਆਂ ਅਤੇ ਲਲਕਾਰਿਆ ਜੋ ਦਾਊਦ ਨੇ ਵੀ ਸੁਣਿਆ।
24
ਇਸਰਾਏਲ ਦੇ ਸਾਰੇ ਮਨੁੱਖ ਗੋਲਿਆਥ ਕੋਲੋਂ ਡਰਕੇ ਭੱਜ ਗਏ।
25
ਉਨ੍ਹਾਂ ਵਿੱਚੋਂ ਇੱਕ ਇਸਰਾਏਲੀ ਮਨੁੱਖ ਨੇ ਕਿਹਾ, “ਤੁਸੀਂ ਇਸ ਮਨੁੱਖ ਵੱਲ ਵੇਖਿਆ ਹੈ ਜੋ ਹੁਣ ਨਿਕਲਿਆ ਹੈ। ਉਸ ਵੱਲ ਵੇਖੋ ਜ਼ਰਾ। ਸੱਚਮੁੱਚ ਇਹ ਤਾਂ ਇਸਰਾਏਲ ਨੂੰ ਸ਼ਰਮਿੰਦਾ ਕਰਨ ਹੀ ਆਇਆ ਹੈ ਅਤੇ ਇਉਂ ਹੋਵੇਗਾ ਕਿ ਜਿਹੜਾ ਉਸ ਨੂੰ ਮਾਰੇਗਾ ਤਾਂ ਸ਼ਾਊਲ ਪਾਤਸ਼ਾਹ ਉਸ ਨੂੰ ਮਾਲ ਨਾਲ ਧਨਵਾਨ ਕਰੇਗਾ। ਅਤੇ ਸ਼ਾਊਲ ਆਪਣੀ ਧੀ ਦਾ ਵਿਆਹ ਉਸ ਆਦਮੀ ਨਾਲ ਕਰੇਗਾ ਜੋ ਇਸ ਗੋਲਿਆਥ ਨੂੰ ਮਾਰ ਸੁੱਟੇਗਾ। ਅਤੇ ਉਸ ਦੇ ਪਿਉ ਦੇ ਟੱਬਰ ਨੂੰ ਇਸਰਾਏਲ ਦੇ ਵਿੱਚ ਆਜ਼ਾਦ ਕਰੇਗਾ।”
26
ਦਾਊਦ ਨੇ ਆਪਨੇ ਕੋਲ ਖਲੋਤੇ ਆਦਮੀਆਂ ਨੂੰ ਪੁੱਛਿਆ, “ਉਸਨੇ ਕੀ ਆਖਿਆ? ਇਸ ਫ਼ਲਿਸਤੀ ਨੂੰ ਮਾਰਨ ਅਤੇ ਇਸਰਾਏਲ ਤੋਂ ਇਹ ਬੇਇੱਜ਼ਤੀ ਹਟਾਉਣ ਦਾ ਕੀ ਇਨਾਮ ਹੈ? ਆਖਿਰ ਇਹ ਗੋਲਿਆਥ ਹੈ ਕੌਣ? ਉਹ ਸਿਰਫ਼ ਇੱਕ ਵਿਦੇਸ਼ੀ ਹੈ ਅਤੇ ਸਿਰਫ਼ ਇੱਕ ਫ਼ਲਿਸਤੀ ਹੀ ਹੈ। ਉਹ ਇਹ ਕਿਉਂ ਸੋਚਦਾ ਕਿ ਉਹ ਪਰਮੇਸ਼ੁਰ ਦੀ ਸੈਨਾ ਨੂੰ ਲਲਕਾਰ ਸੱਕਦਾ ਹੈ।”
27
ਤਾਂ ਇਸਰਾਏਲੀ ਨੇ ਦਾਊਦ ਨੂੰ ਦੱਸਿਆ ਕਿ ਜੋ ਇਹ ਫ਼ਲਿਸਤੀ ਨੂੰ ਮਾਰੇ ਉਸ ਨੂੰ ਇਨਾਮ ਮਿਲੇਗਾ।
28
ਉਸ ਵੇਲੇ ਦਾਊਦ ਦੇ ਵੱਡੇ ਭਰਾ ਅਲੀਆਬ ਨੇ ਦਾਊਦ ਨੂੰ ਸੈਨਾ ਦੇ ਲੋਕਾਂ ਨਾਲ ਗੱਲਾਂ ਕਰਦੇ ਸੁਣ ਲਿਆ ਤਾਂ ਉਸ ਨੂੰ ਦਾਊਦ ਉੱਤੇ ਬੜਾ ਕਰੋਧ ਆਇਆ ਅਤੇ ਉਸ ਨੇ ਦਾਊਦ ਨੂੰ ਕਿਹਾ, “ਤੂੰ ਇੱਥੇ ਕਿਉਂ ਆਇਆ ਹੈ? ਤੂੰ ਉੱਥੇ ਉਜਾੜ ਵਿੱਚ ਇੱਜੜ ਨੂੰ ਭਲਾ ਕਿਸਦੇ ਸਹਾਰੇ ਛੱਡ ਕੇ ਆਇਆ ਹੈਂ? ਮੈਂ ਜਾਣਦਾ ਹਾਂ ਕਿ ਤੂੰ ਇੱਥੇ ਕਿਸ ਲਈ ਆਇਆ ਹੈਂ? ਕਿਉਂਕਿ ਜੋ ਕੰਮ ਤੈਨੂੰ ਕਰਨ ਵਾਸਤੇ ਕਿਹਾ ਗਿਆ ਤੂੰ ਉਹ ਨਹੀਂ ਕਰਨਾ ਚਾਹੁੰਦਾ। ਮੈਂ ਸਭ ਜਾਣਦਾ ਹਾਂ ਕਿ ਤੂੰ ਆਪਣੇ ਕੰਮ ਤੋਂ ਜੀਅ ਚੁਰਾਉਂਦਾ ਇੱਥੇ ਲੜਾਈ ਵੇਖਣ ਆ ਗਿਆ ਹੈ।”
29
ਦਾਊਦ ਨੇ ਕਿਹਾ, “ਤਾਂ ਹੁਣ ਦੱਸ ਮੈਂ ਕੀ ਕਰਾਂ? ਮੈਂ ਇਸ ਵਿੱਚ ਕੁਝ ਗਲਤੀ ਨਹੀਂ ਕੀਤੀ? ਮੈਂ ਤਾਂ ਕੇਵਲ ਗੱਲਾਂ ਕਰ ਰਿਹਾ ਸੀ।”
30
ਦਾਊਦ ਕੁਝ ਹੋਰ ਲੋਕਾਂ ਵੱਲ ਮੁੜਿਆ ਅਤੇ ਉਨ੍ਹਾਂ ਨੂੰ ਵੀ ਇਹੀ ਸਵਾਲ ਪੁੱਛਿਆ ਤਾਂ ਉਨ੍ਹਾਂ ਨੇ ਵੀ ਉਸ ਨੂੰ ਪਹਿਲਾਂ ਵਰਗਾ ਹੀ ਜਵਾਬ ਦਿੱਤਾ।
31
ਕੁਝ ਆਦਮੀਆਂ ਨੇ ਦਾਊਦ ਨੂੰ ਗੱਲਾਂ ਕਰਦਿਆਂ ਸੁਣਿਆ ਤਾਂ ਉਹ ਦਾਊਦ ਨੂੰ ਸ਼ਾਊਲ ਕੋਲ ਲੈ ਗਏ ਅਤੇ ਉਸ ਨੂੰ ਜਾਕੇ ਦੱਸਿਆ ਕਿ ਦਾਊਦ ਕੀ ਆਖਦਾ ਸੀ।
32
ਤਾਂ ਦਾਊਦ ਨੇ ਸ਼ਾਊਲ ਨੂੰ ਆਖਿਆ, “ਉਸ ਗੋਲਿਆਥ ਕਰਕੇ ਕਿਸੇ ਮਨੁੱਖ ਨੂੰ ਘਬਰਾਉਣਾ ਨਹੀਂ ਚਾਹੀਦਾ। ਮੈਂ ਤੁਹਾਡਾ ਸੇਵਕ ਹਾਂ ਸੋ ਮੈਂ ਇਸ ਫ਼ਲਿਸਤੀ ਨਾਲ ਲੜਾਂਗਾ।”
33
ਸ਼ਾਊਲ ਨੇ ਜਵਾਬ ਦਿੱਤਾ, “ਤੂੰ ਬਾਹਰ ਜਾਕੇ ਇਸ ਫ਼ਲਿਸਤੀ ਨਾਲ ਨਹੀਂ ਲੜ ਸੱਕਦਾ, ਤੂੰ ਤਾਂ ਸਿਪਾਹੀ ਵੀ ਨਹੀਂ ਅਤੇ ਇਹ ਗੋਲਿਆਥ ਤਾਂ ਬਚਪਨ ਤੋਂ ਲੜਾਈਆਂ ਲੜਦਾ ਆ ਰਿਹਾ ਹੈ।”
34
ਪਰ ਦਾਊਦ ਨੇ ਸ਼ਾਊਲ ਨੂੰ ਕਿਹਾ, “ਮੈਂ, ਤੁਹਾਡਾ ਸੇਵਕ ਆਪਣੇ ਪਿਉ ਦੀਆਂ ਭੇਡਾਂ ਚੁਰਾਉਂਦਾ ਸੀ ਤਾਂ ਇੱਕ ਸ਼ੇਰ ਅਤੇ ਰਿੱਛ ਆਇਆ ਅਤੇ ਇੱਜੜ ਵਿੱਚੋਂ ਇੱਕ ਭੇਡ ਲੈ ਗਿਆ।
35
ਮੈਂ ਉਨ੍ਹਾਂ ਜੰਗਲੀ ਜਾਨਵਰਾਂ ਦਾ ਪਿੱਛਾ ਕੀਤਾ ਅਤੇ ਉਸ ਉੱਤੇ ਹਮਲਾ ਕਰਕੇ ਉਸ ਦੇ ਮੂੰਹ ਵਿੱਚੋਂ ਭੇਡ ਕੱਢ ਲਿਆਇਆ। ਤਾਂ ਉਹ ਜੰਗਲੀ ਜਾਨਵਰ ਮੇਰੇ ਉੱਤੇ ਟੁੱਟ ਪਿਆ ਪਰ ਮੈਂ ਉਸ ਨੂੰ ਉਸ ਦੇ ਮੂੰਹ ਹੇਠਾਂ ਬਰਾਛਾਂ ਤੋਂ ਫ਼ੜਕੇ ਮਾਰਿਆ ਅਤੇ ਮੈਂ ਉਸ ਨੂੰ ਫ਼ੜਕੇ ਪਾੜ ਸੁੱਟਿਆ।
36
ਮੈਂ ਇੱਕ ਸ਼ੇਰ ਅਤੇ ਇੱਕ ਰਿੱਛ ਮਾਰਿਆ ਅਤੇ ਮੈਂ ਉਸ ਅਸੁੰਨਤੀ ਫ਼ਲਿਸਤੀ ਗੋਲਿਆਥ ਨੂੰ ਵੀ ਉਨ੍ਹਾਂ ਵਾਂਗ ਹੀ ਮਾਰ ਮੁਕਾਵਾਂਗਾ। ਗੋਲਿਆਥ ਜ਼ਰੂਰ ਮਰੇਗਾ ਕਿਉਂਕਿ ਉਸ ਨੇ ਜਿਉਂਦੇ ਪਰਮੇਸ਼ੁਰ ਦੀ ਸੈਨਾ ਦਾ ਮਖੌਲ ਉਡਾਇਆ ਹੈ।
37
ਯਹੋਵਾਹ ਨੇ ਮੇਰੀ ਸ਼ੇਰ ਅਤੇ ਰਿੱਛ ਤੋਂ ਰੱਖਿਆ ਕੀਤੀ ਤਾਂ ਉਹ ਮੇਰੀ ਇਸ ਫ਼ਲਿਸਤੀ ਤੋਂ ਵੀ ਰੱਖਿਆ ਕਰੇਗਾ।” ਸ਼ਾਊਲ ਨੇ ਦਾਊਦ ਨੂੰ ਕਿਹਾ, “ਜਾ ਫ਼ੇਰ, ਯਹੋਵਾਹ ਤੇਰੇ ਨਾਲ ਹੋਵੇ।”
38
ਤਾਂ ਸ਼ਾਊਲ ਨੇ ਆਪਣੇ ਵਸਤਰ-ਸ਼ਸਤਰ ਦਾਊਦ ਨੂੰ ਪਹਿਨਾਏ। ਸ਼ਾਊਲ ਨੇ ਉਸ ਦੇ ਸਿਰ ਉੱਤੇ ਪਿੱਤਲ ਦਾ ਟੋਪ ਪੁਆਇਆ ਅਤੇ ਉਸ ਦੇ ਸ਼ਰੀਰ ਉੱਤੇ ਜ਼ਰਾ-ਬਖਤਰ ਪੁਆਇਆ।
39
ਦਾਊਦ ਨੇ ਆਪਣੀ ਤਲਵਾਰ ਜ਼ਰਾ ਬਖਤਰ ਉੱਪਰ ਬੰਨ੍ਹੀ ਅਤੇ ਚੱਲਣ ਦਾ ਉਦਮ ਕੀਤਾ। ਦਾਊਦ ਨੇ ਸ਼ਾਊਲ ਦੇ ਵਸਤਰ-ਸ਼ਸਤਰ ਸਜਾਏ ਪਰ ਉਹ ਇਨ੍ਹਾਂ ਭਾਰੀਆਂ ਚੀਜ਼ਾਂ ਨੂੰ ਪਾਣ ਦਾ ਆਦੀ ਨਹੀਂ ਸੀ। ਦਾਊਦ ਨੇ ਸ਼ਾਊਲ ਨੂੰ ਕਿਹਾ, “ਇਨ੍ਹਾਂ ਨਾਲ ਤਾਂ ਮੇਰੇ ਕੋਲੋਂ ਨਹੀਂ ਤੁਰਿਆ ਜਾਂਦਾ ਕਿਉਂ ਜੋ ਮੈਂ ਇਨ੍ਹਾਂ ਦਾ ਆਦੀ ਨਹੀਂ ਹਾਂ।” ਤਾਂ ਦਾਊਦ ਨੇ ਉਹ ਸਭ ਕੁਝ ਉਤਾਰ ਦਿੱਤਾ।
40
ਦਾਊਦ ਨੇ ਆਪਣੀ ਡਾਂਗ ਹੱਥ ਵਿੱਚ ਫ਼ੜੀ ਅਤੇ ਉਸ ਨਦੀ ਕੋਲੋਂ ਪੰਜ ਚੀਕਨੇ ਪੱਥਰ ਚੁੱਕ ਲਏ। ਉਸ ਨੇ ਉਹ ਪੰਜ ਮੁਲਾਇਮ ਜਿਹੇ ਪੱਥਰ ਆਪਣੇ ਅਯਾਲੀ ਦੇ ਝੋਲੇ ਵਿੱਚ ਪਾ ਲਏ ਅਤੇ ਉਸਦੀ ਗੁਲੇਲ ਉਸ ਦੇ ਹੱਥ ਵਿੱਚ ਸੀ ਅਤੇ ਉਹ ਫ਼ਲਿਸਤੀ ਗੋਲਿਆਥ ਵੱਲ ਚੱਲਾ ਗਿਆ।
41
ਉਹ ਫ਼ਲਿਸਤੀ ਗੋਲਿਆਥ ਹੌਲੀ-ਹੌਲੀ ਚੱਲਦਾ ਦਾਊਦ ਦੇ ਨੇੜੇ ਹੁੰਦਾ ਗਿਆ। ਗੋਲਿਆਥ ਦਾ ਸਹਾਇਕ ਹੱਥ ਵਿੱਚ ਢਾਲ ਚੁੱਕੀ ਉਸ ਦੇ ਅੱਗੇ-ਅੱਗੇ ਚੱਲਦਾ ਆਉਂਦਾ ਸੀ।
42
ਗੋਲਿਆਥ ਨੇ ਦਾਊਦ ਵੱਲ ਵੇਖਿਆ ਅਤੇ ਹੱਸਿਆ ਉਸ ਨੇ ਵੇਖਿਆ ਕਿ ਉਹ ਸਿਰਫ਼ ਲਾਲ ਮੂੰਹ ਵਾਲਾ ਖੂਬਸੂਰਤ ਨੌਜੁਆਨ ਮੁੰਡਾ ਹੈ।
43
ਗੋਲਿਆਥ ਨੇ ਦਾਊਦ ਨੂੰ ਪੁੱਛਿਆ, “ਇਹ ਡਾਂਗ ਕਿਸ ਵਾਸਤੇ ਹੈ? ਕੀ ਤੂੰ ਮੈਨੂੰ ਇੱਥੋਂ ਇੱਕ ਕੁੱਤੇ ਵਾਂਗ ਭਜਾਉਣ ਲਈ ਮੇਰੇ ਪਿੱਛੇ ਆਇਆ ਹੈ?” ਫ਼ੇਰ ਗੋਲਿਆਥ ਨੇ ਦਾਊਦ ਨੂੰ ਆਪਣੇ ਫ਼ਲਿਸਤੀ ਦੇਵਤਿਆਂ ਦੇ ਨਾਵਾਂ ਉੱਤੇ ਗਾਲ੍ਹਾਂ ਕੱਢੀਆਂ।
44
ਤਦ ਉਸ ਨੇ ਦਾਊਦ ਨੂੰ ਆਖਿਆ, “ਇੱਧਰ ਆ ਜ਼ਰਾ, ਮੈਂ ਤੇਰਾ ਸ਼ਰੀਰ ਪਰਿੰਦਿਆਂ-ਦਰਿੰਦਿਆਂ ਨੂੰ ਪਾਵਾਂ।”
45
ਦਾਊਦ ਨੇ ਉਸ ਫ਼ਲਿਸਤੀ ਨੂੰ ਕਿਹਾ, “ਤੂੰ ਤਾ ਤਲਵਾਰ, ਢਾਲ ਅਤੇ ਬਰਛਾ ਲੈ ਕੇ ਮੇਰੇ ਵੱਲ ਆਉਂਦਾ ਹੈਂ। ਪਰ ਮੈਂ ਸਰਬ-ਸ਼ਕਤੀਮਾਨ ਯਹੋਵਾਹ, ਇਸਰਾਏਲ ਦੀ ਸੈਨਾ ਦੇ ਪਰਮੇਸ਼ੁਰ ਦੇ ਨਾਮ ਉੱਤੇ ਆ ਰਿਹਾ ਹਾਂ, ਜਿਸ ਬਾਰੇ ਤੂੰ ਮੰਦਾ ਬੋਲਿਆ ਹੈ। ਜਿਸ ਬਾਰੇ ਤੂੰ ਇੰਨਾ ਮੰਦਾ ਆਖਿਆ ਹੈ।
46
ਅਤੇ ਅੱਜ ਹੀ ਯਹੋਵਾਹ ਤੈਨੂੰ ਮੇਰੇ ਹੱਥ ਕਰ ਦੇਵੇਗਾ। ਮੈਂ ਤੈਨੂੰ ਮਾਰ ਸੁੱਟਾਂਗਾ। ਅੱਜ ਮੈਂ ਤੇਰੇ ਸ਼ਰੀਰ ਦੇ ਟੋਟੇ ਕਰਕੇ ਕਾਵਾਂ ਅਤੇ ਕੁੱਤਿਆਂ ਨੂੰ ਪਾਵਾਂਗਾ। ਮੈਂ ਤੇਰਾ ਸਿਰ ਵੱਢ ਸੁੱਟਾਂਗਾ ਅਤੇ ਉਸ ਨੂੰ ਪਰਿੰਦਿਆਂ-ਦਰਿੰਦਿਆਂ ਅੱਗੇ ਸੁੱਟਾਂਗਾ। ਅਤੇ ਅੱਜ ਹੀ ਫ਼ਲਿਸਤੀਆਂ ਦੇ ਦਲਾਂ ਦੀਆਂ ਲੋਥਾਂ ਪੌਣਾਂ ਦੇ ਪੰਛੀਆਂ ਅਤੇ ਧਰਤੀ ਦੇ ਦਰਿੰਦਿਆਂ ਨੂੰ ਦੇਵਾਂਗਾ ਤਾਂ ਜੋ ਸਾਰੀ ਦੁਨੀਆ ਜਾਣ ਜਾਵੇ ਕਿ ਸਿਰਾਏਲ ਵਿੱਚ ਇੱਕ ਪਰਮੇਸ਼ੁਰ ਹੈ।
47
ਅਤੇ ਇੱਥੇ ਹਾਜ਼ਰ ਸਾਰੇ ਲੋਕਾਂ ਨੂੰ ਵੀ ਇਹ ਖਬਰ ਹੋ ਜਾਵੇਗੀ ਕਿ ਯੁੱਧ ਦਾ ਸੁਆਮੀ ਤਾਂ ਯਹੋਵਾਹ ਤਲਵਾਰ ਅਤੇ ਬਰਛੀ ਨਾਲ ਨਹੀਂ ਬਚਾਉਂਦਾ ਕਿਉਂਕਿ ਯੁੱਧ ਦਾ ਸੁਆਮੀ ਤਾਂ ਯਹੋਵਾਹ ਹੈ ਅਤੇ ਯਹੋਵਾਹ ਹੀ ਤੈਨੂੰ ਅਤੇ ਫ਼ਲਿਸਤੀਆਂ ਨੂੰ ਸਾਡੇ ਹੱਥ ਦੇਵੇਗਾ।”
48
ਗੋਲਿਆਥ ਫ਼ਲਿਸਤੀ ਉੱਠਿਆ ਅਤੇ ਅੱਗੇ ਵੱਧਕੇ ਦਾਊਦ ਨਾਲ ਲੜਨ ਨੂੰ ਨੇੜੇ ਹੋਇਆ ਤਾਂ ਦਾਊਦ ਛੇਤੀ ਨਾਲ ਫ਼ਲਿਸਤੀ ਵੱਲ ਦੌੜਿਆ।
49
ਦਾਊਦ ਨੇ ਝੱਟ ਆਪਣੇ ਝੋਲੇ ਵਿੱਚੋਂ ਪੱਥਰ ਕੱਢਿਆ ਅਤੇ ਉਸ ਨੂੰ ਆਪਣੀ ਗੁਲੇਲ ਵਿੱਚ ਰੱਖਕੇ ਗੁਲੇਲ ਚੱਲਾ ਦਿੱਤੀ। ਗੁਲੇਲ ਵਿੱਚੋਂ ਪੱਥਰ ਨਿਕਿਲਆ ਅਤੇ ਏਨ ਗੋਲਿਆਥ ਦੀਆਂ ਦੋਨਾਂ ਅੱਖਾਂ ਦੇ ਵਿੱਚਕਾਰ ਜਾਕੇ ਵੱਜਿਆ ਅਤੇ ਜਾ ਉਸ ਦੇ ਸਿਰ ਵਿੱਚ ਖੁੱਭ ਗਿਆ ਅਤੇ ਗੋਲਿਆਥ ਉੱਥੇ ਹੀ ਮੂੰਹ ਪਰਨੇ ਜ਼ਮੀਨ ਉੱਤੇ ਡਿੱਗ ਪਿਆ।
50
ਇਉਂ ਦਾਊਦ ਨੇ ਫ਼ਲਿਸਤੀ ਨੂੰ ਖਾਲੀ ਇੱਕ ਗੁਲੇਲ ਉੱਤੇ ਇੱਕ ਪੱਥਰ ਨਾਲ ਹੀ ਹਾਰ ਦੇ ਦਿੱਤੀ। ਉਸ ਨੇ ਫ਼ਲਿਸਤੀ ਨੂੰ ਗੁਲੇਲ ਨਾਲ ਰੋੜਾ ਮਾਰਕੇ ਹੀ ਮਾਰ ਸੁੱਟਿਆ। ਦਾਊਦ ਕੋਲ ਕੋਈ ਤਲਵਾਰ ਨਹੀਂ ਸੀ।
51
ਇਸ ਲਈ ਦਾਊਦ ਭੱਜਕੇ ਫ਼ਲਿਸਤੀ ਦੇ ਉੱਪਰ ਚੜ੍ਹ ਖਲੋਤਾ ਅਤੇ ਉਸਦੀ ਤਲਵਾਰ ਫ਼ੜ੍ਹ ਕੇ ਮਿਆਨੋ ਖਿੱਚ ਲਈ ਅਤੇ ਉਸ ਨੂੰ ਜਾਨੋ ਮਾਰਕੇ ਉਸਦਾ ਸਿਰ ਤਲਵਾਰ ਨਾਲ ਵੱਢ ਸੁੱਟਿਆ। ਇਉਂ ਦਾਊਦ ਨੇ ਫ਼ਲਿਸਤੀ ਨੂੰ ਜਾਨੋਂ ਮਾਰਿਆ। ਜਦੋਂ ਬਾਕੀ ਫ਼ਲਿਸਤੀਆਂ ਨੇ ਵੇਖਿਆ ਕਿ ਉਨ੍ਹਾਂ ਦਾ ਨਾਇਕ ਮਾਰਿਆ ਗਿਆ ਹੈ ਤਾਂ ਉਹ ਉੱਥੋਂ ਭੱਜ ਗਏ।
52
ਤਾਂ ਇਸਰਾਏਲ ਅਤੇ ਯਹੂਦਾਹ ਦੇ ਲੋਕ ਉੱਠੇ ਅਤੇ ਵਾਦੀ ਤੱਕ ਅਤੇ ਅਕਰੋਨ ਦੇ ਫ਼ਾਟਕਾਂ ਤੀਕ ਵੰਗਾਰਕੇ ਫ਼ਲਿਸਤੀਆਂ ਦੇ ਮਗਰ ਪਏ। ਉਨ੍ਹਾਂ ਨੇ ਬਹੁਤ ਸਾਰੇ ਫ਼ਲਿਸਤੀਆਂ ਨੂੰ ਵੱਢ ਸੁੱਟਿਆ ਅਤੇ ਉਨ੍ਹਾਂ ਦਾ ਪਿੱਛਾ ਕਰਦੇ ਹੋਏ ਇਹ ਫ਼ਲਿਸਤੀਆਂ ਨੂੰ ਸਆਰੈਮ ਦੇ ਰਾਹ ਵਿੱਚ ਗੱਥ ਅਤੇ ਅਕਰੋਨ ਤੀਕ ਮਾਰਦੇ ਵੱਢਦੇ ਗਏ।
53
ਤਦ ਇਸਰਾਏਲੀ ਫ਼ਲਿਸਤੀਆਂ ਦੇ ਮਗਰੋਂ ਹਟ ਗਏ ਅਤੇ ਵਾਪਸ ਆਕੇ ਉਨ੍ਹਾਂ ਦੇ ਡੇਰਿਆਂ ਨੂੰ ਲੁੱਟ ਲਿਆ।
54
ਦਾਊਦ ਉਸ ਫ਼ਲਿਸਤੀ ਦਾ ਸਿਰ ਲੈ ਕੇ ਯਰੂਸ਼ਲਮ ਵਿੱਚ ਆਇਆ। ਪਰ ਦਾਊਦ ਨੇ ਫ਼ਲਿਸਤੀਆਂ ਦੇ ਸ਼ਸਤਰਾਂ ਨੂੰ ਆਪਣੇ ਡੇਰੇ ਵਿੱਚ ਰੱਖਿਆ।
55
ਸ਼ਾਊਲ ਦਾਊਦ ਨੂੰ ਗੋਲਿਆਥ ਨਾਲ ਲੜਦੇ ਜਾਂਦੇ ਵੇਖਦਾ ਰਿਹਾ। ਸ਼ਾਊਲ ਨੇ ਤਦ ਸੈਨਾਪਤੀ ਅਬਨੇਰ ਕੋਲੋਂ ਪੁੱਛਿਆ, “ਅਬਨੇਰ, ਇਹ ਮੁੰਡਾ ਕਿਸ ਦਾ ਪੁੱਤਰ ਹੈ?” ਅਬਨੇਰ ਨੇ ਕਿਹਾ, “ਸੁਆਮੀ, ਤੇਰੀ ਸੌਂਹ, ਮੈਂ ਨਹੀਂ ਜਾਣਦਾ ਇਹ ਕੌਣ ਹੈ?”
56
ਤਾਂ ਪਾਤਸ਼ਾਹ ਸ਼ਾਊਲ ਨੇ ਕਿਹਾ, “ਜਾ, ਜਾਕੇ ਪਤਾ ਕਰ ਕਿ ਇਸ ਦਾ ਪਿਉ ਕੌਣ ਹੈ?”
57
ਜਦੋਂ ਦਾਊਦ ਗੋਲਿਆਥ ਨੂੰ ਮਾਰਕੇ ਵਾਪਸ ਆਇਆ ਤਾਂ ਅਬਨੇਰ ਉਸ ਨੂੰ ਸ਼ਾਊਲ ਕੋਲ ਲੈ ਗਿਆ। ਉਸ ਵਕਤ ਦਾਊਦ ਦੇ ਹੱਥ ਵਿੱਚ ਫ਼ਲਿਸਤੀ ਦਾ ਸਿਰ ਸੀ।
58
ਸ਼ਾਊਲ ਨੇ ਉਸ ਨੂੰ ਕਿਹਾ, “ਹੇ ਨੌਜੁਆਨ! ਤੇਰਾ ਪਿਉ ਕੌਣ ਹੈ?” ਦਾਊਦ ਨੇ ਕਿਹਾ, “ਮੈਂ ਤੇਰੇ ਦਾਸ ਯੱਸੀ ਜੋ ਬੈਤਲਹਮ ਦਾ ਹੈ, ਉਸਦਾ ਪੁੱਤਰ ਹਾਂ।”
← Chapter 16
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 18 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31