bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2002 ERV (ਪਵਿੱਤਰ ਬਾਈਬਲ)
/
1 Samuel 18
1 Samuel 18
Punjabi 2002 ERV (ਪਵਿੱਤਰ ਬਾਈਬਲ)
← Chapter 17
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 19 →
1
ਜਦੋਂ ਦਾਊਦ ਸ਼ਾਊਲ ਨਾਲ ਗੱਲ ਕਰ ਹਟਿਆ ਤਾਂ ਯੋਨਾਥਾਨ ਦਾਊਦ ਦੇ ਬਹੁਤ ਨੇੜੇ ਹੋ ਗਿਆ। ਯੋਨਾਥਾਨ ਦਾਊਦ ਨੂੰ ਓਨਾ ਹੀ ਪਿਆਰ ਕਰਦਾ ਸੀ ਜਿੰਨਾ ਕਿ ਉਹ ਆਪਣੇ-ਆਪ ਨੂੰ।
2
ਉਸ ਦਿਨ ਤੋਂ ਬਾਦ ਸ਼ਾਊਲ ਨੇ ਦਾਊਦ ਨੂੰ ਆਪਣੇ ਕੋਲ ਹੀ ਰੱਖਿਆ ਅਤੇ ਮੁੜ ਉਸ ਨੇ ਦਾਊਦ ਨੂੰ ਆਪਣੇ ਪਿਉ ਕੋਲ ਵਾਪਸ ਨਾ ਜਾਣ ਦਿੱਤਾ।
3
ਯੋਨਾਥਾਨ ਦਾਊਦ ਨੂੰ ਬਹੁਤ ਪਿਆਰ ਕਰਦਾ ਸੀ ਤਾਂ ਉਸ ਨੇ ਦਾਊਦ ਨਾਲ ਇੱਕ ਇਕਰਾਰਨਾਮਾ ਕੀਤਾ। ਯੋਨਾਥਾਨ ਨੇ ਜਿਹੜਾ ਚੋਲਾ ਪਾਇਆ ਹੋਇਆ ਸੀ ਉਹ ਦਾਊਦ ਨੂੰ ਦੇ ਦਿੱਤਾ।
4
ਯੋਨਾਥਾਨ ਨੇ ਉਸ ਨੂੰ ਆਪਣੀ ਵਰਦੀ ਵੀ ਦੇ ਦਿੱਤੀ। ਇੱਥੋਂ ਤੱਕ ਕਿ ਉਸ ਨੇ ਦਾਊਦ ਨੂੰ ਆਪਣੀ ਤਲਵਾਰ, ਧਨੁਸ਼ ਅਤੇ ਪੇਟੀ ਵੀ ਦੇ ਦਿੱਤੀ।
5
ਸ਼ਾਊਲ ਨੇ ਦਾਊਦ ਨੂੰ ਬਹੁਤ ਸਾਰੀਆਂ ਲੜਾਈਆਂ ਵਿੱਚ ਲੜਨ ਨੂੰ ਭੇਜਿਆ ਅਤੇ ਉਹ ਉਨ੍ਹਾਂ ਜੰਗਾਂ ਵਿੱਚ ਬੜਾ ਕਾਮਯਾਬ ਵੀ ਰਿਹਾ। ਫ਼ਿਰ ਸ਼ਾਊਲ ਨੇ ਉਸ ਨੂੰ ਸੈਨਾ ਦਾ ਸਰਦਾਰ ਬਣਾ ਦਿੱਤਾ। ਇਹ ਗੱਲ ਸਭ ਨੂੰ ਇੱਥੋਂ ਤੱਕ ਕਿ ਸ਼ਾਊਲ ਦੇ ਅਫ਼ਸਰਾਂ ਨੂੰ ਵੀ ਬੜੀ ਚੰਗੀ ਲੱਗੀ।
6
ਦਾਊਦ ਫ਼ਲਿਸਤੀਆਂ ਦੇ ਖਿਲਾਫ਼ ਲੜਨ ਜਾਂਦਾ ਅਤੇ ਜਦ ਉਹ ਲੜਾਈ ਤੋਂ ਬਾਦ ਘਰ ਨੂੰ ਵਾਪਸ ਪਰਤਦਾ ਤਾਂ ਇਸਰਾਏਲ ਦੇ ਹਰ ਸ਼ਹਿਰ ਵਿੱਚੋਂ ਔਰਤਾਂ ਆਪਣੇ ਘਰਾਂ ਵਿੱਚੋਂ ਬਾਹਰ ਨਿਕਲਦੀਆਂ ਤਾਂ ਜੋ ਉਹ ਦਾਊਦ ਨੂੰ ਮਿਲ ਸੱਕਣ ਅਤੇ ਫ਼ਿਰ ਉਹ ਲੋਕ ਬੜਾ ਖੁਸ਼ ਹੁੰਦੇ ਨੱਚਦੇ, ਗਾਉਂਦੇ ਢੋਲ ਵਜਾਉਂਦੇ ਅਤੇ ਬਰਬਤ ਵਰਗਾ ਇੱਕ ਸਾਜ਼ ਵੀ ਵਜਾਉਂਦੇ। ਇਹ ਸਭ ਕੁਝ ਉਹ ਲੋਕ ਸ਼ਾਊਲ ਦੇ ਸਾਹਮਣੇ ਕਰਦੇ।
7
ਔਰਤਾਂ ਇਹ ਗੀਤ ਗਾਉਂਦੀਆਂ: “ਸ਼ਾਊਲ ਨੇ ਹਜ਼ਾਰਾਂ ਵੈਰੀਆਂ ਨੂੰ ਮਾਰਿਆ ਪਰ ਦਾਊਦ ਨੇ ਲੱਖਾਂ ਵੈਰੀਆਂ ਨੂੰ ਮਾਰਿਆ।”
8
ਔਰਤਾਂ ਦੇ ਇਸ ਗੀਤ ਨੇ ਸ਼ਾਊਲ ਨੂੰ ਬੇਚੈਨ ਕਰ ਦਿੱਤਾ ਅਤੇ ਉਸ ਨੂੰ ਬੜਾ ਕਰੋਧ ਆਇਆ। ਸ਼ਾਊਲ ਨੇ ਸੋਚਿਆ, “ਔਰਤਾਂ ਆਖਦੀਆਂ ਹਨ ਕਿ ਦਾਊਦ ਨੇ ਲੱਖਾਂ ਵੈਰੀਆਂ ਨੂੰ ਮਾਰਿਆ ਅਤੇ ਉਹ ਆਖਦੀਆਂ ਹਨ ਕਿ ਮੈਂ ਸਿਰਫ਼ ਹਜ਼ਾਰਾਂ ਵੈਰੀਆਂ ਨੂੰ ਮਾਰਿਆ।”
9
ਉਸ ਦਿਨ ਤੋਂ ਬਾਦ ਸ਼ਾਊਲ ਦਾਊਦ ਉੱਪਰ ਕੜੀ ਨਜ਼ਰ ਰੱਖਣ ਲੱਗਾ।
10
ਅਗਲੇ ਹੀ ਦਿਨ ਤੋਂ ਇੱਕ ਦੁਸ਼ਟ ਆਤਮੇ ਨੇ ਪਰਮੇਸ਼ੁਰ ਵੱਲੋਂ ਸ਼ਾਊਲ ਉੱਪਰ ਵੱਸ ਕਰ ਲਿਆ। ਉਹ ਆਪਣੇ ਘਰ ਬਿਲਕੁਲ ਜੰਗਲੀ ਪਾਗਲਾਂ ਵਾਂਗ ਵਤੀਰਾ ਕਰਨ ਲੱਗਾ। ਦਾਊਦ ਜਿਵੇਂ ਹੀ ਉਸ ਨੂੰ ਠੀਕ ਕਰਨ ਲਈ ਬਰਬਤ ਵਜਾਉਂਦਾ ਸੀ ਉਹ ਉਵੇਂ ਹੀ ਕਰਨ ਲੱਗਾ।
11
ਪਰ ਸ਼ਾਊਲ ਦੇ ਹੱਥ ਵਿੱਚ ਇੱਕ ਸਾਂਗ ਸੀ ਅਤੇ ਉਸ ਨੇ ਸੋਚਿਆ, “ਮੈਂ ਦਾਊਦ ਨੂੰ ਕੰਧ ਵਿੱਚ ਵਿੰਨ੍ਹ ਦੇਵਾਂਗਾ।” ਸ਼ਾਊਲ ਨੇ ਦੋ ਵਾਰ ਸਾਂਗ ਉਸ ਵੱਲ ਸੁੱਟੀ ਪਰ ਦਾਊਦ ਦੋਨੋਂ ਵਾਰੀ ਬਚ ਨਿਕਲਿਆ।
12
ਯਹੋਵਾਹ ਦਾਊਦ ਦੇ ਨਾਲ ਸੀ ਅਤੇ ਯਹੋਵਾਹ ਨੇ ਸ਼ਾਊਲ ਨੂੰ ਛੱਡ ਦਿੱਤਾ ਸੀ ਇਸ ਲਈ ਹੁਣ ਸ਼ਾਊਲ ਦਾਊਦ ਕੋਲੋਂ ਭੈਅ ਖਾਂਦਾ ਸੀ।
13
ਸ਼ਾਊਲ ਨੇ ਦਾਊਦ ਨੂੰ ਆਪਣੇ ਤੋਂ ਦੂਰ ਭੇਜ ਦਿੱਤਾ ਉਸ ਨੇ ਦਾਊਦ ਨੂੰ 1,000 ਸਿਪਾਹਈਆਂ ਉੱਪਰ ਕਮਾਂਡਰ ਬਣਾ ਦਿੱਤਾ। ਅਤੇ ਇਸ ਲਈ ਉਹ ਲੜਾਈ ਵਿੱਚ ਲੋਕਾਂ ਦਾ ਆਗੂ ਹੁੰਦਾ।
14
ਯਹੋਵਾਹ ਦਾਊਦ ਦੇ ਨਾਲ ਸੀ ਇਸ ਲਈ ਉਹ ਜਿਸ ਕੰਮ ਨੂੰ ਵੀ ਹੱਥ ਪਾਉਂਦਾ ਉਸ ਨੂੰ ਸਫ਼ਲਤਾ ਮਿਲਦੀ।
15
ਸ਼ਾਊਲ ਨੇ ਜਦ ਵੇਖਿਆ ਕਿ ਦਾਊਦ ਨੂੰ ਬੜੀ ਕਾਮਯਾਬੀ ਮਿਲਦੀ ਹੈ ਤਾਂ ਉਹ ਹੋਰ ਜ਼ਿਆਦਾ ਦਾਊਦ ਤੋਂ ਡਰਨ ਲੱਗਾ।
16
ਪਰ ਇਸਰਾਏਲ ਅਤੇ ਯਹੂਦਾਹ ਦੇ ਸਾਰੇ ਲੋਕਾਂ ਨੇ ਦਾਊਦ ਨੂੰ ਪਿਆਰ ਕੀਤਾ ਕਿਉਂਕਿ ਉਸ ਨੇ ਜੰਗ ਵਿੱਚ ਉਨ੍ਹਾਂ ਦੀ ਅਗਵਾਈ ਕੀਤੀ ਸੀ ਅਤੇ ਉਨ੍ਹਾਂ ਦੀ ਖਾਤਿਰ ਲੜਿਆ ਸੀ।
17
ਪਰ ਸ਼ਾਊਲ ਦਾਊਦ ਨੂੰ ਮਾਰਨਾ ਚਾਹੁੰਦਾ ਸੀ, ਉਸ ਨੇ ਦਾਊਦ ਨਾਲ ਚਾਲ ਖੇਡਣ ਦੀ ਇੱਕ ਵਿਉਂਤ ਬਣਾਈ ਸ਼ਾਊਲ ਨੇ ਦਾਊਦ ਨੂੰ ਕਿਹਾ, “ਇਹ ਮੇਰੀ ਸਭ ਤੋਂ ਵੱਡੀ ਧੀ ਮੇਰਬ ਹੈ, ਇਸ ਨੂੰ ਮੈਂ ਤੈਨੂੰ ਵਿਆਹ ਦਿੰਦਾ ਹਾਂ, ਫ਼ਿਰ ਤੂੰ ਇੱਕ ਤਕੜਾ ਸਿਪਾਹੀ ਅਤੇ ਮੇਰੇ ਪੁੱਤਰਾਂ ਸਮਾਨ ਹੋ ਜਾਵੇਂਗਾ। ਫ਼ਿਰ ਤੂੰ ਜਾਕੇ ਯਹੋਵਾਹ ਦੀਆਂ ਲੜਾਈਆਂ ਵੀ ਲੜਿਆ ਕਰੇਂਗਾ।” ਪਰ ਇਹ ਸ਼ਾਊਲ ਦੀ ਚਾਲ ਸੀ ਅਸਲ ਵਿੱਚ ਤਾਂ ਸ਼ਾਊਲ ਸੋਚ ਰਿਹਾ ਸੀ ਕਿ, “ਹੁਣ ਮੈਨੂੰ ਦਾਊਦ ਨੂੰ ਜਾਨੋਂ ਮਾਰਨ ਦੀ ਲੋੜ ਨਹੀਂ ਪਵੇਗੀ, ਸਗੋਂ ਮੇਰੇ ਲਈ ਆਪੇ ਹੀ ਉਹ ਫ਼ਲਿਸਤੀਆਂ ਦੇ ਹੱਥੋਂ ਮਰੇਗਾ।”
18
ਪਰ ਦਾਊਦ ਨੇ ਕਿਹਾ, “ਮੈਂ ਕਿਸੇ ਵੱਡੇ ਪਰਿਵਾਰ ਵਿੱਚੋਂ ਨਹੀਂ ਹਾਂ। ਮੇਰਾ ਖਾਨਦਾਨ ਇੰਨਾ ਉੱਚਾ ਨਹੀਂ ਹੈ ਕਿ ਪਾਤਸ਼ਾਹ ਦੀ ਕੁੜੀ ਨਾਲ ਵਿਆਹ ਕਰਾਂ।”
19
ਪਰ ਅਜਿਹਾ ਹੋਇਆ ਕਿ ਜਦੋਂ ਉਹ ਵੇਲਾ ਆਇਆ ਕਿ ਸ਼ਾਊਲ ਦੀ ਧੀ ਦਾਊਦ ਨਾਲ ਵਿਆਹੀ ਜਾਵੇ ਤਾਂ ਉਹ ਮਹੋਲਾਠੀ ਅੰਦਰੀਏਲ ਨਾਲ ਵਿਆਹੀ ਗਈ।
20
ਸ਼ਾਊਲ ਦੀ ਦੂਜੀ ਕੁੜੀ ਮੀਕਲ ਦਾਊਦ ਨੂੰ ਪਿਆਰ ਕਰਦੀ ਸੀ। ਲੋਕਾਂ ਨੇ ਸ਼ਾਊਲ ਨੂੰ ਦੱਸਿਆ ਕਿ ਮੀਕਲ ਦਾਊਦ ਨੂੰ ਪਿਆਰ ਕਰਦੀ ਹੈ ਤਾਂ ਉਹ ਸੁਣਕੇ ਬੜਾ ਖੁਸ਼ ਹੋਇਆ।
21
ਸ਼ਾਊਲ ਨੇ ਸੋਚਿਆ, “ਹੁਣ ਮੈਂ ਮੀਕਲ ਤੋਂ ਦਾਊਦ ਨੂੰ ਉਸ ਦੇ ਜਾਲ ਵਿੱਚ ਫ਼ਸਾਉਣ ਦਾ ਕੰਮ ਲਵਾਂਗਾ। ਮੈਂ ਮੀਕਲ ਨੂੰ ਦਾਊਦ ਨਾਲ ਵਿਆਹ ਕਰਨ ਦੇਵਾਂਗਾ ਅਤੇ ਉਸਤੋਂ ਬਾਦ ਫ਼ਲਿਸਤੀ ਆਪੇ ਦਾਊਦ ਨੂੰ ਜਾਨੋਂ ਮਾਰ ਸੁੱਟਣਗੇ।” ਇਸ ਲਈ ਸ਼ਾਊਲ ਨੇ ਦਾਊਦ ਨੂੰ ਦੂਜੀ ਵਾਰ ਕਿਹਾ, “ਤੂੰ ਅੱਜ ਹੀ ਮੇਰੀ ਕੁੜੀ ਨਾਲ ਵਿਆਹ ਕਰ ਸੱਕਦਾ ਹੈਂ।”
22
ਸ਼ਾਊਲ ਨੇ ਆਪਣੇ ਅਫ਼ਸਰਾਂ ਨੂੰ ਹੁਕਮ ਦਿੱਤਾ ਅਤੇ ਕਿਹਾ, ਦਾਊਦ ਨਾਲ ਇੱਕਲਿਆਂ ਗੱਲ ਕਰੋ ਅਤੇ ਉਸ ਨੂੰ ਕਹੋ, “ਵੇਖ, ਪਾਤਸ਼ਾਹ ਤੈਨੂੰ ਬਹੁਤ ਚਾਹੁੰਦਾ ਹੈ, ਉਸ ਦੇ ਸਾਰੇ ਅਫ਼ਸਰਾਂ ਨੂੰ ਵੀ ਤੂੰ ਬਹੁਤ ਪਿਆਰਾ ਹੈ। ਇਸ ਲਈ ਤੈਨੂੰ ਉਸਦੀ ਕੁੜੀ ਨਾਲ ਵਿਆਹ ਕਰਵਾ ਲੈਣਾ ਚਾਹੀਦਾ ਹੈ।”
23
ਸ਼ਾਊਲ ਦੇ ਅਫ਼ਸਰਾਂ ਨੇ ਉਪਰੰਤ ਦਾਊਦ ਨਾਲ ਇਹ ਸਾਰੀ ਗੱਲ ਕੀਤੀ ਤਾਂ ਦਾਊਦ ਨੇ ਆਖਿਆ, “ਤੁਸੀਂ ਕੀ ਸੋਚਦੇ ਹੋ ਕਿ ਪਾਤਸ਼ਾਹ ਦਾ ਜਵਾਈ ਬਨਣਾ ਇੰਨਾ ਸੌਖਾ ਪਿਆ ਹੈ? ਮੇਰੇ ਕੋਲ ਉਸਦੀ ਧੀ ਨੂੰ ਵਿਆਹੁਣ ਜੋਗੇ ਪੈਸੇ ਨਹੀਂ ਮੈਂ ਤਾਂ ਕੰਗਾਲ ਹਾਂ ਅਤੇ ਇੱਕ ਬੜਾ ਸਾਧਾਰਣ ਜਿਹਾ ਮਨੁੱਖ ਹਾਂ, ਮੇਰੀ ਹਸਤੀ ਹੀ ਕੀ ਹੈ?”
24
ਸ਼ਾਊਲ ਦੇ ਅਫ਼ਸਰਾਂ ਨੇ ਜੋ ਕੁਝ ਦਾਊਦ ਨੇ ਆਖਿਆ ਸੀ ਆਕੇ ਉਸ ਨੂੰ ਕਹਿ ਦਿੱਤਾ।
25
ਸ਼ਾਊਲ ਨੇ ਉਨ੍ਹਾਂ ਨੂੰ ਕਿਹਾ, “ਦਾਊਦ ਨੂੰ ਆਖੋ, ‘ਦਾਊਦ, ਰਾਜਾ ਨਹੀਂ ਚਾਹੁੰਦਾ ਕਿ ਤੂੰ ਉਸਦੀ ਧੀ ਖਾਤਿਰ ਉਸ ਨੂੰ ਕੋਈ ਦਹੇਜ਼ ਦੇਵੇ। ਉਹ ਆਪਣੇ ਦੁਸ਼ਮਣਾਂ ਤੋਂ ਬਦਲਾ ਲੈਣਾ ਚਾਹੁੰਦਾ ਹੈ। ਇਸ ਲਈ ਉਹ ਆਪਣੀ ਧੀ ਦੇ ਵਿਆਹ ਵਾਸਤੇ 100 ਫ਼ਲਿਸਤੀਆਂ ਦੀਆਂ ਖੱਲਾਂ ਚਾਹੁੰਦਾ ਹੈ।’” ਇਹ ਸ਼ਾਊਲ ਦੀ ਇੱਕ ਗੁਪਤ ਵਿਉਂਤ ਸੀ। ਉਸ ਨੇ ਸੋਚਿਆ ਕਿ ਫ਼ਲਿਸਤੀ ਦਾਊਦ ਨੂੰ ਮਾਰ ਦੇਣਗੇ।
26
ਸ਼ਾਊਲ ਦੇ ਅਫ਼ਸਰਾਂ ਨੇ ਇਹ ਸਭ ਗੱਲਾਂ ਜਾਕੇ ਦਾਊਦ ਨੂੰ ਕਹੀਆਂ। ਦਾਊਦ ਖੁਸ਼ ਸੀ ਕਿ ਉਸ ਨੂੰ ਪਾਟਸ਼ਾਹ ਦਾ ਜੁਆਈ ਬਣਨ ਦਾ ਮੌਕਾ ਮਿਲਿਆ ਹੈ ਤਾਂ ਉਹ ਝਟ੍ਟ ਮੰਨ ਗਿਆ।
27
ਸਭ ਕੁਝ ਇੰਨੀ ਜਲਦੀ ਹੋਇਆ ਕਿ ਦਾਊਦ ਅਤੇ ਉਸ ਦੇ ਕੁਝ ਸਿਪਾਹੀ ਫ਼ਲਿਸਤੀਆਂ ਦੇ ਖਿਲਾਫ਼ ਲੜਾਈ ਕਰਨ ਚੱਲੇ ਗਏ। ਉਨ੍ਹਾਂ ਨੇ 200 ਫ਼ਲਿਸਤੀ ਸਿਪਾਹੀਆਂ ਨੂੰ ਮਾਰ ਸੁੱਟਿਆ। ਦਾਊਦ ਨੇ ਇਨ੍ਹਾਂ ਫ਼ਲਿਸਤੀਆਂ ਦੀਆਂ ਚਮੜੀਆਂ ਲਿਆਕੇ ਦਾਊਦ ਨੂੰ ਦੇ ਦਿੱਤੀਆਂ। ਦਾਊਦ ਨੇ ਇਹ ਸਭ ਇਸ ਲਈ ਕੀਤਾ ਕਿਉਂਕਿ ਉਹ ਪਾਤਸ਼ਾਹ ਦਾ ਜੁਆਈ ਬਣਨਾ ਚਾਹੁੰਦਾ ਸੀ। ਤਾਂ ਸ਼ਾਊਲ ਨੇ ਆਪਣੀ ਧੀ ਮੀਕਲ ਉਸ ਨੂੰ ਵਿਆਹ ਦਿੱਤੀ।
28
ਸ਼ਾਊਲ ਨੇ ਵੇਖਿਆ ਕਿ ਯਹੋਵਾਹ ਦਾਊਦ ਦੇ ਨਾਲ ਹੈ ਅਤੇ ਉਸਦੀ ਧੀ ਮੀਕਲ ਵੀ ਦਾਊਦ ਨੂੰ ਪਿਆਰ ਕਰਦੀ ਹੈ।
29
ਤਾਂ ਸ਼ਾਊਲ ਦਾਊਦ ਕੋਲੋਂ ਹੋਰ ਵੀ ਵੱਧੇਰੇ ਭੈਅ ਖਾਣ ਲੱਗਾ। ਅਤੇ ਉਹ ਦਾਊਦ ਦੇ ਹੋਰ ਵੀ ਖਿਲਾਫ਼ ਰਹਿਣ ਲੱਗਾ।
30
ਤਦ ਫ਼ਲਿਸਤੀਆਂ ਦੇ ਸਰਦਾਰਾਂ ਨੇ ਲਗਾਤਾਰ ਇਸਰਾਏਲੀਆਂ ਨਾਲ ਲੜਾਈ ਜਾਰੀ ਰੱਖੀ ਪਰ ਹਰ ਵਾਰ ਦਾਊਦ ਨੇ ਉਨ੍ਹਾਂ ਨੂੰ ਹਰਾਇਆ। ਦਾਊਦ ਸ਼ਾਊਲ ਦਾ ਸਭ ਤੋਂ ਵੱਧੀਆ ਅਤੇ ਬਹਾਦੁਰ ਅਫ਼ਸਰ ਸੀ ਅਤੇ ਉਹ ਸਭਨਾ ਵਿੱਚ ਬੜਾ ਮਸ਼ਹੂਰ ਹੋਇਆ।
← Chapter 17
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 19 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31