bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2002 ERV (ਪਵਿੱਤਰ ਬਾਈਬਲ)
/
1 Samuel 21
1 Samuel 21
Punjabi 2002 ERV (ਪਵਿੱਤਰ ਬਾਈਬਲ)
← Chapter 20
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 22 →
1
ਤਦ ਦਾਊਦ ਚੱਲਾ ਗਿਆ ਅਤੇ ਯੋਨਾਥਾਨ ਵਾਪਸ ਸ਼ਹਿਰ ’ਚ ਪਰਤ ਆਇਆ। ਦਾਊਦ ਨੌਬ ਨਾਮ ਦੇ ਸ਼ਹਿਰ ਵਿੱਚ ਅਹੀਮਲਕ ਨਾਮ ਦੇ ਜਾਜਕ ਵੱਲ ਗਿਆ। ਅਹੀਮਲਕ ਵੀ ਦਾਊਦ ਨੂੰ ਮਿਲਣ ਲਈ ਬਾਹਰ ਨਿਕਲਿਆ ਪਰ ਉਹ ਡਰ ਨਾਲ ਕੰਬ ਰਿਹਾ ਸੀ ਅਤੇ ਉਸ ਨੇ ਡਰਦਿਆਂ ਦਾਊਦ ਕੋਲੋਂ ਪੁੱਛਿਆ, “ਤੂੰ ਇੱਕਲਾ ਕਿਉਂ ਹੈਂ? ਕੀ ਤੇਰੇ ਨਾਲ ਕੋਈ ਨਹੀਂ ਆਇਆ?”
2
ਦਾਊਦ ਨੇ ਅਹੀਮਲਕ ਨੂੰ ਕਿਹਾ, “ਪਾਤਸ਼ਾਹ ਨੇ ਮੈਨੂੰ ਖਾਸ ਹੁਕਮ ਦੇਕੇ ਭੇਜਿਆ ਹੈ। ਉਸ ਨੇ ਮੈਨੂੰ ਕਿਹਾ ਹੈ, ‘ਕਿਸੇ ਨੂੰ ਵੀ ਇਸ ਕੰਮ ਬਾਰੇ ਜੋ ਮੈਂ ਤੈਨੂੰ ਕਰਨ ਲਈ ਭੇਜਿਆ ਹੈ, ਪਤਾ ਨਾ ਲੱਗੇ।’ ਅਤੇ ਆਪਣੇ ਆਦਮੀਆਂ ਨੂੰ ਮੈਂ ਮਿਲਣ ਲਈ ਥਾਂ ਦੱਸ ਦਿੱਤੀ ਹੈ ਕਿ ਕਿੱਥੇ ਮਿਲਣਾ ਹੈ।
3
ਹੁਣ ਤੇਰੇ ਕੋਲ ਖਾਣ ਨੂੰ ਕੀ ਹੈ? ਮੈਨੂੰ ਪੰਜ ਰੋਟੀਆਂ ਜਾਂ ਕੁਝ ਵੀ ਤੇਰੇ ਕੋਲ ਹੈ, ਮੈਨੂੰ ਖਾਣ ਲਈ ਦੇ।”
4
ਜਾਜਕ ਨੇ ਦਾਊਦ ਨੂੰ ਕਿਹਾ, “ਮੇਰੇ ਕੋਲ ਇੱਥੇ ਕੋਈ ਆਮ ਰੋਟੀ ਨਹੀਂ ਹੈ, ਪਰ ਮੇਰੇ ਕੋਲ ਇੱਥੇ ਕੁਝ ਪਵਿੱਤਰ ਰੋਟੀਆਂ ਹਨ। ਤੇਰੇ ਬੰਦੇ ਇਹ ਰੋਟੀਆਂ ਖਾ ਸੱਕਦੇ ਹਨ ਜੇਕਰ ਉਨ੍ਹਾਂ ਕਿਸੇ ਔਰਤ ਨਾਲ ਸੰਭੋਗ ਨਹੀਂ ਕੀਤਾ।”
5
ਦਾਊਦ ਨੇ ਜਾਜਕ ਨੂੰ ਕਿਹਾ, “ਸਾਡੇ ਨਾਲ ਕੋਈ ਇਸਤਰੀ ਨਹੀਂ ਹੈ। ਭਾਵੇਂ ਅਸੀਂ ਲੜਾਈ ਲੜਨ ਲਈ ਜਾਈਏ ਅਤੇ ਭਾਵੇਂ ਕਿਸੇ ਆਮ ਕੰਮ ਲਈ ਪਰ ਮੇਰੇ ਆਦਮੀ ਹਰ ਵਾਰ ਬਾਹਰ ਜਾਣ ਤੋਂ ਪਹਿਲਾਂ ਆਪਣਾ ਸ਼ਰੀਰ ਪਵਿੱਤਰ ਰੱਖਦੇ ਹਨ ਅਤੇ ਅੱਜ ਲਈ ਤਾਂ ਇਹ ਗੱਲ ਬਿਲਕੁਲ ਹੀ ਸੱਚ ਹੈ ਜਦ ਕਿ ਅੱਜ ਦਾ ਸਾਡਾ ਕਾਰਜ ਹੀ ਬੜਾ ਵਿਸ਼ੇਸ਼ ਹੈ।”
6
ਉੱਥੇ ਪਵਿੱਤਰ ਰੋਟੀਆਂ ਤੋਂ ਸਿਵਾਏ ਕੁਝ ਹੋਰ ਸੀ ਹੀ ਨਹੀਂ, ਇਸ ਲਈ ਜਾਜਕ ਨੇ ਉਹ ਰੋਟੀਆਂ ਦਾਊਦ ਨੂੰ ਦੇ ਦਿੱਤੀਆਂ। ਇਹ ਉਹ ਰੋਟੀ ਸੀ ਜਿਹੜੀ ਜਾਜਕ ਯਹੋਵਾਹ ਦੇ ਅੱਗੇ ਭੋਗ ਲਗਾਉਣ ਲਈ ਖਾਣਾ ਖਾਣ ਤੋਂ ਪਹਿਲਾਂ ਰੱਖਦਾ ਹੈ। ਹਰ ਰੋਜ਼ ਉਹ ਪੁਰਾਣੀ ਰੋਟੀ ਉੱਥੋਂ ਚੁੱਕ ਕੇ ਨਵੀਂ ਤਾਜ਼ੀ ਰੋਟੀ ਉੱਥੇ ਮੇਜ਼ ਉੱਤੇ ਯਹੋਵਾਹ ਅੱਗੇ ਰੱਖਦੇ ਹਨ।
7
ਉਸ ਦਿਨ ਸ਼ਾਊਲ ਦੇ ਸਿਪਾਹਿਆਂ ਵਿੱਚੋਂ ਇੱਕ ਉੱਥੇ ਹੀ ਸੀ। ਉਸਦਾ ਨਾਮ ਅਦੋਮੀ ਦੋਏਗ ਸੀ। ਦੋਏਗ ਸ਼ਾਊਦ ਦੇ ਅਯਾਲੀਆਂ ਦਾ ਆਗੂ ਸੀ, ਉਸ ਨੂੰ ਉੱਥੇ ਯਹੋਵਾਹ ਦੇ ਅੱਗੇ ਰੱਖਿਆ ਗਿਆ ਸੀ।
8
ਦਾਊਦ ਨੇ ਅਹੀਮਲਕ ਨੂੰ ਪੁੱਛਿਆ, “ਕੀ ਤੇਰੇ ਕੋਲ ਇੱਥੇ ਨੇਜਾ ਜਾਂ ਤਲਵਾਰ ਹੈ? ਮੈਨੂੰ ਜਲਦੀ ਵਿੱਚ ਤੁਰਨਾ ਪਿਆ ਕਿਉਂਕਿ ਪਾਤਸ਼ਾਹ ਦਾ ਕੰਮ ਬਹੁਤ ਜਲਦੀ ਦਾ ਸੀ ਅਤੇ ਜਲਦੀ ਵਿੱਚ ਮੈਂ ਆਪਣੇ ਨਾਲ ਆਪਣੀ ਤਲਵਾਰ ਜਾਂ ਹੋਰ ਕੋਈ ਹਥਿਆਰ ਨਹੀਂ ਲੈ ਕੇ ਆਇਆ।”
9
ਜਾਜਕ ਨੇ ਕਿਹਾ, “ਇੱਥੇ ਤਾਂ ਕੇਵਲ ਫ਼ਲਿਸਤੀ ਗੋਲਿਆਥ ਦੀ ਤਲਵਾਰ ਪਈ ਹੈ। ਇਹ ਉਹੀ ਤਲਵਾਰ ਹੈ ਜਿਹੜੀ ਤੂੰ ਉਸ ਕੋਲੋਂ ਲੈ ਕੇ ਏਲਾਹ ਦੀ ਵਾਦੀ ਵਿੱਚ ਉਸ ਨੂੰ ਜਾਨੋਂ ਮਾਰਿਆ ਸੀ। ਇਹ ਤਲਵਾਰ ਕੱਪੜੇ ਵਿੱਚ ਲਪੇਟੀ ਏਫ਼ੋਦ ਦੇ ਪਿੱਛੇ ਪਈ ਹੈ। ਜੇਕਰ ਤੈਨੂੰ ਚਾਹੀਦੀ ਹੈ ਤਾਂ ਤੂੰ ਲੈ ਜਾ ਸੱਕਦਾ ਹੈ।” ਦਾਊਦ ਨੇ ਕਿਹਾ, “ਇਹ ਮੈਨੂੰ ਦੇ ਦਿਉ। ਗੋਲਿਆਥ ਦੀ ਤਲਵਾਰ ਜਿਹੀ ਹੋਰ ਕੋਈ ਤਲਵਾਰ ਨਹੀਂ ਹੈ।”
10
ਉਸ ਦਿਨ ਦਾਊਦ ਸ਼ਾਊਲ ਤੋਂ ਭੱਜ ਗਿਆ ਅਤੇ ਗਥ ਦੇ ਪਾਤਸ਼ਾਹ ਆਕੀਸ਼ ਕੋਲ ਗਿਆ।
11
ਆਕੀਸ਼ ਦੇ ਅਫ਼ਸਰਾਂ ਨੂੰ ਇਹ ਚੰਗਾ ਨਾ ਲੱਗਾ। ਉਨ੍ਹਾਂ ਕਿਹਾ, “ਇਹ ਦਾਊਦ ਹੈ। ਇਸਰਾਏਲ ਦਾ ਪਾਤਸ਼ਾਹ, ਇਹ ਉਹੀ ਹੈ ਜਿਸਦਾ ਇਸਰਾਏਲੀ ਪ੍ਰਸ਼ੰਸਾ ’ਚ ਗੁਨਗਾਣ ਕਰਦੇ ਹਨ। ਅਤੇ ਉਹ, ਇਸਦੇ ਲਈ ਨੱਚਦੇ ਅਤੇ ਇਹ ਗੀਤ ਗਾਉਂਦੇ ਹਨ: “ਸ਼ਾਊਲ ਨੇ ਹਜ਼ਾਰਾਂ ਵੈਰੀ ਮਾਰੇ ਪਰ ਦਾਊਦ ਨੇ ਲੱਖਾਂ ਵੈਰੀ ਮਾਰ ਮੁਕਾਏ।”
12
ਦਾਊਦ ਨੇ ਉਨ੍ਹਾਂ ਦੀ ਗੱਲ ਵੱਲ ਖਾਸ ਧਿਆਨ ਦੇਕੇ ਸੁਣਿਆ ਕਿ ਉਹ ਕੀ ਕਹਿ ਰਹੇ ਹਨ। ਤਦ ਉਹ ਗਥ ਦੇ ਰਾਜੇ ਆਕੀਸ਼ ਕੋਲੋਂ ਬਹੁਤ ਡਰਿਆ।
13
ਤਾਂ ਦਾਊਦ ਨੇ ਪਾਤਸ਼ਾਹ ਆਕੀਸ਼ ਅਤੇ ਉਸ ਦੇ ਅਫ਼ਸਰਾਂ ਸਾਹਮਣੇ ਝੱਲੇ ਹੋਣ ਦਾ ਦਿਖਾਵਾ ਕੀਤਾ। ਉਸ ਨੇ ਦਰਵਾਜ਼ਿਆਂ ਉੱਤੇ ਥੁੱਕਿਆ ਅਤੇ ਆਪਣਾ ਥੁੱਕ ਆਪਣੀ ਦਾੜ੍ਹੀ ਉੱਤੇ ਡਿੱਗਣ ਦਿੱਤਾ।
14
ਆਕੀਸ਼ ਨੇ ਆਪਣੇ ਅਫ਼ਸਰਾਂ ਨੂੰ ਕਿਹਾ, “ਇਸ ਆਦਮੀ ਵੱਲ ਵੇਖੋ। ਇਹ ਪਾਗਲ ਹੈ। ਇਸ ਨੂੰ ਭਲਾ ਤੁਸੀਂ ਮੇਰੇ ਕੋਲ ਕਿਉਂ ਲਿਆਏ ਹੋ?
15
ਮੇਰੇ ਕੋਲ ਅੱਗੇ ਹੀ ਕਮਲੇ ਮਨੁੱਖਾਂ ਦੀ ਕਮੀ ਨਹੀਂ। ਅਤੇ ਮੈਨੂੰ ਲੋੜ ਨਹੀਂ ਕਿ ਇਸ ਕਮਲੇ ਮਨੁੱਖ ਨੂੰ ਤੁਸੀਂ ਮੇਰੇ ਘਰ ਸਾਹਮਣੇ ਲਿਆਵੋ ਜੋ ਮੇਰੇ ਸਾਹਮਣੇ ਕਮਲਿਆਂ ਵਰਗੇ ਕਰਤਬ ਕਰੇ। ਦੁਬਾਰਾ ਇਸ ਆਦਮੀ ਨੂੰ ਮੇਰੇ ਘਰ ਨਾ ਵੜਨ ਦੇਣਾ।”
← Chapter 20
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 22 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31