bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2002 ERV (ਪਵਿੱਤਰ ਬਾਈਬਲ)
/
2 Chronicles 10
2 Chronicles 10
Punjabi 2002 ERV (ਪਵਿੱਤਰ ਬਾਈਬਲ)
← Chapter 9
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 32
Chapter 33
Chapter 34
Chapter 35
Chapter 36
Chapter 11 →
1
ਰਹਬੁਆਮ ਸ਼ਕਮ ਦੇਸ ਨੂੰ ਗਿਆ ਕਿਉਂ ਕਿ ਸਾਰਾ ਇਸਰਾਏਲ ਉਸ ਨੂੰ ਪਾਤਸ਼ਾਹ ਬਨਾਉਣ ਲਈ ਸ਼ਕਮ ਵਿੱਚ ਆਇਆ ਹੋਇਆ ਸੀ।
2
ਨਬਾਟ ਦਾ ਪੁੱਤਰ ਯਾਰਾਬੁਆਮ ਮਿਸਰ ਵਿੱਚ ਸੀ ਕਿਉਂ ਕਿ ਉਹ ਸੁਲੇਮਾਨ ਤੋਂ ਡਰਦਾ ਸੀ। ਪਰ ਜਦੋਂ ਉਸ ਨੇ ਸੁਣਿਆ ਕਿ ਸੁਲੇਮਾਨ ਮਰ ਚੁੱਕਿਆ ਸੀ ਅਤੇ ਰਹਬੁਆਮ ਨੂੰ ਜਲਦੀ ਹੀ ਰਾਜੇ ਦਾ ਤਾਜ ਪਹਿਨਾਇਆ ਜਾਣਾ ਸੀ, ਉਹ ਇਸਰਾਏਲ ਨੂੰ ਵਾਪਸ ਮੁੜ ਆਇਆ।
3
ਇਸਰਾਏਲ ਦੇ ਲੋਕਾਂ ਨੇ ਯਾਰਾਬੁਆਮ ਨੂੰ ਆਪਣੇ ਨਾਲ ਚੱਲਣ ਨੂੰ ਕਿਹਾ ਤਦ ਯਾਰਾਬੁਆਮ ਅਤੇ ਸਾਰੇ ਇਸਰਾਏਲੀ ਰਹਬੁਆਮ ਕੋਲ ਗਏ ਅਤੇ ਜਾ ਕੇ ਉਸ ਨੂੰ ਕਿਹਾ, “ਰਹਬੁਆਮ,
4
ਤੇਰੇ ਪਿਤਾ ਨੇ ਸਾਡਾ ਜਿਉਣਾ ਮੁਸ਼ਕਿਲ ਕੀਤਾ ਹੋਇਆ ਸੀ, ਉਸ ਦੇ ਹੁੰਦੇ ਜ਼ਿੰਦਗੀ ਬੋਝਾ ਢੋਣ ਦੇ ਬਰਾਬਰ ਸੀ ਇਸ ਲਈ ਪਹਿਲਾਂ ਸਾਡਾ ਭਾਰ ਹੌਲਾ ਕਰ ਫ਼ਿਰ ਅਸੀਂ ਤੇਰੀ ਸੇਵਾ ਕਰਾਂਗੇ।”
5
ਰਹਬੁਆਮ ਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਮੇਰੇ ਕੋਲ ਤਿੰਨ ਦਿਨ ਬਾਅਦ ਆਉਣਾ।” ਤਾਂ ਲੋਕ ਵਾਪਸ ਚੱਲੇ ਗਏ।
6
ਤਦ ਰਹਬੁਆਮ ਪਾਤਸ਼ਾਹ ਨੇ ਆਪਣੇ ਬਜ਼ੁਰਗ ਮਨੁੱਖਾਂ ਜਿਨ੍ਹਾਂ ਨੇ ਉਸ ਦੇ ਪਿਤਾ ਸੁਲੇਮਾਨ ਦੀ ਸੇਵਾ ਕੀਤੀ ਸੀ ਉਸ ਨਾਲ ਸਲਾਹ ਕੀਤੀ, “ਤੁਸੀਂ ਮੈਨੂੰ ਕੀ ਰਾਇ ਦਿੰਦੇ ਹੋ? ਤੁਹਾਡੀ ਕੀ ਰਾਇ ਹੈ ਕਿ ਮੈਂ ਉਨ੍ਹਾਂ ਨਾਲ ਕੀ ਗੱਲ ਕਰਾਂ?”
7
ਬਜ਼ੁਰਗ ਆਦਮੀਆਂ ਨੇ ਰਹਬੁਆਮ ਨੂੰ ਕਿਹਾ, “ਜੇਕਰ ਤੂੰ ਉਨ੍ਹਾਂ ਲੋਕਾਂ ਨਾਲ ਹਿੱਤ ਕਰੇਂਗਾ ਅਤੇ ਉਨ੍ਹਾਂ ਨੂੰ ਖੁਸ਼ ਕਰੇਂਗਾ ਤਦ ਉਹ ਹਮੇਸ਼ਾ ਤੇਰੀ ਚਾਕਰੀ ਕਰਦੇ ਰਹਿਣਗੇ।”
8
ਪਰ ਰਹਬੁਆਮ ਨੇ ਬਜ਼ੁਰਗਾਂ ਦੀ ਮਤ ਨੂੰ ਸਵੀਕਾਰ ਨਾ ਕੀਤਾ। ਫ਼ਿਰ ਉਸ ਨੇ ਆਪਣੀ ਉਮਰ ਦੇ ਜੁਆਨਾਂ ਨਾਲ ਮਸ਼ਵਰਾ ਕੀਤਾ ਜਿਹੜੇ ਕਿ ਉਸ ਦੇ ਨਾਲ ਹੀ ਵੱਡੇ ਹੋਏ ਸਨ ਅਤੇ ਉਸਦੀ ਚਾਕਰੀ ਕਰ ਰਹੇ ਸਨ।
9
ਰਹਬੁਆਮ ਨੇ ਉਨ੍ਹਾਂ ਨੂੰ ਪੁੱਛਿਆ, “ਤੁਸੀਂ ਮੈਨੂੰ ਕੀ ਰਾਇ ਦਿੰਦੇ ਹੋ? ਸਾਨੂੰ ਉਨ੍ਹਾਂ ਲੋਕਾਂ ਨੂੰ ਕੀ ਕਹਿਣਾ ਚਾਹੀਦਾ ਹੈ? ਉਹ ਮੈਨੂੰ ਆਪਣਾ ਬੋਝ ਹਲਕਾ ਕਰਨ ਨੂੰ ਆਖ ਰਹੇ ਹਨ ਅਤੇ ਉਹ ਇਹ ਵੀ ਆਖਦੇ ਹਨ ਕਿ ਜਿੰਨਾ ਕੰਮ ਦਾ ਭਾਰ ਤੇਰੇ ਪਿਤਾ ਨੇ ਸਾਡੇ ਉੱਪਰ ਪਾਇਆ ਹੋਇਆ ਸੀ, ਪਹਿਲਾਂ ਤੂੰ ਉਹ ਭਾਰ ਸਾਡੇ ਤੋਂ ਹਲਕਾ ਕਰ।”
10
ਤਾਂ ਉਹ ਜੁਆਨ ਜਿਹੜੇ ਉਸ ਦੇ ਹਮਜੋਲੀ ਸਨ ਉਸ ਨੂੰ ਆਖਿਆ ਕਿ ਤੂੰ ਉਨ੍ਹਾਂ ਲੋਕਾਂ ਨੂੰ ਜਿਨ੍ਹਾਂ ਨੇ ਤੈਨੂੰ ਆਖਿਆ ਕਿ ਤੇਰੇ ਪਿਤਾ ਨੇ ਸਾਡਾ ਕੰਮ ਦਾ ਬੋਝ ਵੱਧਾਇਆ ਪਰ ਤੂੰ ਸਾਡੇ ਲਈ ਉਸ ਨੂੰ ਹਲਕਾ ਕਰ ਤਾਂ ਤੂੰ ਉਨ੍ਹਾਂ ਨੂੰ ਇਹ ਜਵਾਬ ਦੇ ਕਿ ਮੇਰੀ ਉਂਗਲ ਮੇਰੇ ਪਿਤਾ ਦੇ ਕਮਰ ਨਾਲੋਂ ਵੀ ਤਕੜੀ ਹੈ।
11
ਮੇਰੇ ਪਿਤਾ ਨੇ ਤਾਂ ਭਾਰਾ ਬੋਝ ਤੁਹਾਡੇ ਤੇ ਪਾਇਆ ਸੀ, ਪਰ ਮੈਂ ਉਸ ਭਾਰ ਨੂੰ ਹੋਰ ਵੀ ਵੱਧੀਕ ਕਰਾਂਗਾ। ਮੇਰੇ ਪਿਤਾ ਨੇ ਤਾਂ ਸਿਰਫ਼ ਤੁਹਾਨੂੰ ਕੋਟਲਿਆਂ ਨਾਲ ਮਾਰਿਆ ਸੀ ਪਰ ਮੈਂ ਤੁਹਾਨੂੰ ਲੋਹੇ ਦੇ ਸਿਰੇ ਵਾਲੇ ਕੋਟਲਿਆਂ ਨਾਲ ਫ਼ੰਡਾਂਗਾ।
12
ਤਿੰਨਾਂ ਦਿਨਾਂ ਉਪਰੰਤ, ਯਾਰਾਬੁਆਮ ਅਤੇ ਬਾਕੀ ਦੇ ਸਾਰੇ ਲੋਕ ਰਹਬੁਆਮ ਕੋਲ ਆਏ, ਬਿਲਕੁਲ ਜਿਵੇਂ ਕਿ ਉਸ ਨੇ ਉਨ੍ਹਾਂ ਨੂੰ ਕਿਹਾ ਸੀ। “ਮੇਰੇ ਕੋਲ ਤਿੰਨਾਂ ਦਿਨਾਂ ਵਿੱਚ ਵਾਪਸ ਆ ਜਾਵੋ।”
13
ਤਦ ਰਹਬੁਆਮ ਪਾਤਸ਼ਾਹ ਨੇ ਉਨ੍ਹਾਂ ਨਾਲ ਬੜੇ ਕਮੀਨੇਪਨ ਨਾਲ ਗੱਲ ਕੀਤੀ। ਉਸ ਨੇ ਬਜ਼ੁਰਗਾਂ ਦੀ ਗੱਲ ਦਾ ਕਹਿਣਾ ਨਾ ਮੰਨਿਆ।
14
ਸਗੋਂ ਉਸ ਨੇ ਆਪਣੇ ਹਮਜੋਲੀ ਨੌਜੁਆਨਾਂ ਦੇ ਮਗਰ ਲੱਗਕੇ ਲੋਕਾਂ ਨਾਲ ਉਸੇ ਲਹਿਜੇ ਵਿੱਚ ਗੱਲ ਕੀਤੀ ਜਿਵੇਂ ਉਨ੍ਹਾਂ ਨੇ ਪਾਤਸ਼ਾਹ ਨੂੰ ਸਿੱਖਾਇਆ ਸੀ। ਉਸ ਨੇ ਕਿਹਾ, “ਮੇਰੇ ਪਿਤਾ ਨੇ ਤੁਹਾਡਾ ਬੋਝ ਵੱਧਾਇਆ ਸੀ ਪਰ ਮੈਂ ਤੁਹਾਡਾ ਬੋਝ ਉਸਤੋਂ ਵੀ ਵੱਧੀਕ ਕਰਾਂਗਾ। ਮੇਰੇ ਪਿਤਾ ਨੇ ਤੁਹਾਨੂੰ ਕੋਟਲਿਆਂ ਨਾਲ ਫ਼ੰਡਿਆ ਪਰ ਮੈਂ ਤੁਹਾਨੂੰ ਧਾਤ ਜੜੀਆਂ ਸਿਰੀਆਂ ਵਾਲੇ ਕੋਟਲਿਆਂ ਨਾਲ ਫ਼ੰਡਾਂਗਾ।”
15
ਸੋ ਪਾਤਸ਼ਾਹ ਨੇ ਲੋਕਾਂ ਦੀ ਨਾ ਸੁਣੀ, ਕਿਉਂ ਕਿ ਗੱਲਾਂ ਦਾ ਇਹ ਫੇਰ-ਬਦਲ ਪਰਮੇਸ਼ੁਰ ਵੱਲੋਂ ਹੀ ਸੀ। ਇਹ ਵਾਪਰਿਆ ਤਾਂ ਜੋ ਯਹੋਵਾਹ ਸ਼ੀਲੋਨੀ ਅਹੀਯਾਹ ਦੇ ਰਾਹੀਂ ਨਬਾਟ ਦੇ ਪੁੱਤਰ ਯਾਰਾਬੁਆਮ ਬਾਰੇ ਬੋਲਿਆ ਸੀ, ਸੱਚ ਹੋ ਸੱਕੇ।
16
ਜਦ ਸਾਰੇ ਇਸਰਾਏਲ ਨੇ ਵੇਖਿਆ ਕਿ ਪਾਤਸ਼ਾਹ ਨੇ ਉਨ੍ਹਾਂ ਦੀ ਗੱਲ ਨਹੀਂ ਸੁਣੀ ਤਾਂ ਲੋਕਾਂ ਨੇ ਪਾਤਸ਼ਾਹ ਨੂੰ ਜਵਾਬ ਦਿੱਤਾ ਕਿ, “ਦਾਊਦ ਦੇ ਨਾਲ ਸਾਡਾ ਕੀ ਰਿਸ਼ਤਾ ਅਤੇ ਯੱਸੀ ਦੇ ਪੁੱਤਰ ਨਾਲ ਸਾਡੀ ਕੋਈ ਵੰਡ-ਵਿਹਾਰ ਨਹੀਂ ਹੈ। ਹੇ ਇਸਰਾਏਲ, ਆਪੋ-ਆਪਣੇ ਤੰਬੂਆਂ ਵਿੱਚ ਚਲੋ! ਹੁਣ ਹੇ ਦਾਊਦ! ਤੂੰ ਆਪਣੇ ਹੀ ਘਰਾਣੇ ਨੂੰ ਸੰਭਾਲ।” ਤਦ ਇਸਰਾਏਲ ਦੇ ਸਾਰੇ ਲੋਕ ਆਪੋ-ਆਪਣੇ ਘਰਾਂ ਨੂੰ ਪਰਤ ਗਏ।
17
ਪਰ ਉੱਥੇ ਕੁਝ ਇਸਰਾਏਲੀ ਅਜਿਹੇ ਸਨ ਜੋ ਯਹੂਦਾਹ ਦੇ ਸ਼ਹਿਰਾਂ ਵਿੱਚ ਵਸੇ ਹੋਏ ਸਨ ਅਤੇ ਰਹਬੁਆਮ ਉਨ੍ਹਾਂ ਦਾ ਪਾਤਸ਼ਾਹ ਸੀ।
18
ਫ਼ੇਰ ਰਹਬੁਆਮ ਨੇ ਹਦੋਰਾਮ ਨੂੰ, ਜੋ ਕਿ ਮਜਬੂਰ ਮਜਦੂਰਾਂ ਦਾ ਇੰਚਾਰਜ ਸੀ, ਇਸਰਾਏਲ ਦੇ ਲੋਕਾਂ ਕੋਲ ਭੇਜਿਆ, ਪਰ ਉਨ੍ਹਾਂ ਨੇ ਉਸ ਉੱਪਰ ਪਥਰਾਵ ਕਰਕੇ ਉਸ ਨੂੰ ਮਾਰ ਸੁੱਟਿਆ।
19
ਉੱਸ ਦਿਨ ਤੋਂ ਲੈ ਕੇ ਅੱਜ ਤੀਕ ਇਸਰਾਏਲੀ ਦਾਊਦ ਦੇ ਘਰਾਣੇ ਦੇ ਵਿਰੋਧੀ ਹਨ।
← Chapter 9
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 32
Chapter 33
Chapter 34
Chapter 35
Chapter 36
Chapter 11 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34
35
36