bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2002 ERV (ਪਵਿੱਤਰ ਬਾਈਬਲ)
/
2 Chronicles 2
2 Chronicles 2
Punjabi 2002 ERV (ਪਵਿੱਤਰ ਬਾਈਬਲ)
← Chapter 1
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 32
Chapter 33
Chapter 34
Chapter 35
Chapter 36
Chapter 3 →
1
ਸੁਲੇਮਾਨ ਨੇ ਯਹੋਵਾਹ ਦੇ ਨਾਂ ਦੀ ਵਡਿਆਈ ਲਈ ਇੱਕ ਮੰਦਰ ਬਨਵਾਉਣ ਦੀ ਵਿਉਂਤ ਬਣਾਈ ਅਤੇ ਆਪਣੇ ਲਈ ਇੱਕ ਮਹਿਲ ਬਨਵਾਉਣ ਦੀ ਸੋਚੀ।
2
ਸੁਲੇਮਾਨ ਨੇ 70,000 ਮਨੁੱਖ ਭਾਰ ਢੋਣ ਲਈ, 80,000 ਮਨੁੱਖ ਪੱਥਰ ਕੱਟਣ ਲਈ ਅਤੇ 3,600 ਮਨੁੱਖ ਉਨ੍ਹਾਂ ਦੀ ਨਿਗਰਾਨੀ ਲਈ ਰੱਖੇ।
3
ਤਦ ਸੁਲੇਮਾਨ ਨੇ ਹੂਰਾਮ ਨੂੰ ਜੋ ਕਿ ਸੂਰ ਦੇਸ ਦਾ ਰਾਜਾ ਸੀ ਸੁਨੇਹਾ ਭੇਜਿਆ, “ਮੇਰੀ ਵੀ ਉਵੇਂ ਮਦਦ ਕਰ ਜਿਵੇਂ ਤੂੰ ਮੇਰੇ ਪਿਤਾ ਦਾਊਦ ਦੀ ਕੀਤੀ ਸੀ। ਉਸ ਦੇ ਰਹਿਣ ਲਈ ਜਿਹੜਾ ਮਹਿਲ ਬਣਿਆ ਉਸ ਲਈ ਤੂੰ ਦਿਆਰ ਦੀ ਲੱਕੜ ਭੇਜੀ ਸੀ।
4
ਮੈਂ ਵੀ ਯਹੋਵਾਹ ਆਪਣੇ ਪਰਮੇਸ਼ੁਰ ਲਈ ਇੱਕ ਮੰਦਰ ਬਨਾਉਣ ਲੱਗਾ ਹਾਂ। ਉਸ ਦੇ ਸਨਮਾਨ ਲਈ ਉਸ ਦੇ ਸਾਹਵੇਂ ਉਸ ਮੰਦਰ ਵਿੱਚ ਅਸੀਂ ਧੂਪ ਧੁਖਾਵਾਂਗੇ ਅਤੇ ਉਸ ਵਿਸ਼ੇਸ਼ ਮੇਜ਼ ਉੱਪਰ ਹਮੇਸ਼ਾ ਪਵਿੱਤਰ ਰੋਟੀ ਅਰਪਣ ਕਰਾਂਗੇ। ਹਰ ਸਵੇਰ-ਸ਼ਾਮ ਅਤੇ ਹਰ ਸਬਤ ਦੇ ਦਿਨ ਅਤੇ ਅਮੱਸਿਆ ਦੇ ਪਰਬ ਤੇ ਹੋਮ ਦੀਆਂ ਭੇਟਾਂ ਚੜ੍ਹਾਵਾਂਗੇ ਅਤੇ ਹੋਰ ਵੀ ਜਿਹੜੇ ਪਰਬ ਤੇ ਤਿਉਹਾਰ ਯਹੋਵਾਹ ਸਾਡੇ ਪਰਮੇਸ਼ੁਰ ਨੇ ਸਾਨੂੰ ਮਨਾਉਣ ਦਾ ਆਦੇਸ਼ ਦਿੱਤਾ ਹੈ, ਉਨ੍ਹਾਂ ਨੂੰ ਮਨਾਵਾਂਗੇ। ਇਹ ਹੁਕਮ ਇਸਰਾਏਲ ਦੇ ਲੋਕਾਂ ਲਈ ਮੰਨਣਾ ਹਮੇਸ਼ਾ ਵਾਸਤੇ ਹੈ।
5
“ਸਾਡਾ ਪਰਮੇਸ਼ੁਰ ਸਾਰੇ ਦੇਵਤਿਆਂ ਨਾਲੋਂ ਮਹਾਨ ਹੈ, ਇਸ ਲਈ ਮੈਂ ਉਸ ਲਈ ਮਹਾਨ ਮੰਦਰ ਬਣਾਵਾਂਗਾ।
6
ਪਰ ਉਸ ਲਈ ਮੰਦਰ ਬਨਵਾਉਣ ਦੇ ਸਮਰੱਥ ਕੌਣ ਹੈ? ਜਦੋਂ ਕਿ ਅਕਾਸ਼ ਅਤੇ ਸਭ ਤੋਂ ਉੱਚੇ ਅਕਾਸ਼ ਵੀ ਉਸ ਲਈ ਕਾਫ਼ੀ ਜਗ੍ਹਾ ਨਹੀਂ ਹਨ, ਤਾਂ ਭਲਾ ਉਸ ਲਈ ਮੰਦਰ ਬਨਾਉਣ ਵਾਲਾ ਮੈਂ ਕੌਣ ਹੁੰਦਾ ਹਾਂ? ਮੈਂ ਤਾਂ ਸਿਰਫ਼ ਉਸ ਦੇ ਮਾਨ ਵਿੱਚ ਧੂਫ਼ ਧੁਖਾਉਣ ਲਈ ਇੱਕ ਜਗ੍ਹਾ ਹੀ ਬਣਾ ਸੱਕਦਾ ਹਾਂ।
7
“ਸੋ, ਹੁਣ ਮੈਂ ਚਾਹੁੰਦਾ ਹਾਂ ਕਿ ਤੂੰ ਮੇਰੇ ਕੋਲ ਅਜਿਹਾ ਮਨੁੱਖ ਭੇਜ ਜੋ ਸੋਨੇ, ਤੇ ਚਾਂਦੀ, ਪਿੱਤਲ ਅਤੇ ਲੋਹੇ ਦਾ ਕੰਮ ਕਰਨ ਵਿੱਚ ਅਤੇ ਨੀਲੇ, ਬੈਂਗਣੀ ਅਤੇ ਕਿਰਮਚੀ ਕੱਪੜੇ ਉੱਪਰ ਕੰਮ ਕਰਨ ਵਿੱਚ ਮਾਹਿਰ ਹੋਵੇ। ਇਹ ਮਾਹਰ ਯਹੂਦਾਹ ਅਤੇ ਯਰੂਸ਼ਲਮ ਵਿੱਚ ਉਨ੍ਹਾਂ ਮਾਹਰਾ ਨਾਲ ਕੰਮ ਕਰੇਗਾ ਜਿਨ੍ਹਾਂ ਨੂੰ ਮੇਰੇ ਪਿਤਾ ਦਾਊਦ ਨੇ ਚੁਣਿਆ ਸੀ।
8
ਇਸ ਦੇ ਨਾਲ ਦਿਆਰ, ਸਰੂ ਅਤੇ ਅਲਗਮ ਲਬਾਨੋਨ ਵਿੱਚੋਂ ਭੇਜੀਂ। ਮੈਂ ਜਾਣਦਾ ਹਾਂ ਕਿ ਤੇਰੇ ਸੇਵਕ ਲਬਾਨੋਨ ਵਿੱਚ ਲੱਕੜਾਂ ਨੂੰ ਕੱਟਣ ’ਚ ਉਸਤਾਦ ਹਨ। ਮੇਰੇ ਆਦਮੀ ਤੇਰੇ ਆਦਮੀਆਂ ਦੀ ਮਦਦ ਕਰਨਗੇ।
9
ਜਿਹੜਾ ਮੰਦਰ ਮੈਂ ਬਨਾਉਣ ਜਾ ਰਿਹਾ ਹਾਂ ਉਹ ਬੜਾ ਵਿਸ਼ਾਲ ਅਤੇ ਖੂਬਸੂਰਤ ਹੋਵੇਗਾ, ਜਿਸ ਲਈ ਬਹੁਤ ਸਾਰੀ ਲੱਕੜ ਦੀ ਜ਼ਰੂਰਤ ਹੋਵੇਗੀ।
10
ਬਦਲੇ ’ਚ ਮੈਂ ਤੇਰੇ ਆਦਮੀਆਂ ਨੂੰ 1,50,000 ਮਣ ਕਣਕ, 1,50,000 ਮਣ ਜੌਁ, 1,15,000 ਗੈਲਨ ਮੈਅ ਅਤੇ ਉਨ੍ਹਾਂ ਦੇ ਭੋਜਨ ਲਈ 1,15,000 ਗੈਲਨ ਤੇਲ, ਤਨਖਾਹ ਵਜੋਂ ਦੇਵਾਂਗਾ।”
11
ਤਦ ਹੂਰਾਮ ਨੇ ਸੁਲੇਮਾਨ ਨੂੰ ਜਵਾਬ ਵਿੱਚ ਸੰਦੇਸ਼ ਭੇਜਿਆ: “ਸੁਲੇਮਾਨ, ਯਹੋਵਾਹ ਨੂੰ ਆਪਣੇ ਲੋਕਾਂ ਨਾਲ ਪ੍ਰੇਮ ਹੈ, ਇਸੇ ਕਾਰਣ ਉਸ ਨੇ ਤੈਨੂੰ ਉਨ੍ਹਾਂ ਉੱਤੇ ਰਾਜਾ ਥਾਪਿਆ ਹੈ।”
12
ਹੂਰਾਮ ਨੇ ਇਹ ਵੀ ਆਖਿਆ, “ਇਸਰਾਏਲ ਦਾ ਯਹੋਵਾਹ ਪਰਮੇਸ਼ੁਰ ਜਿਸ ਨੇ ਅਕਾਸ਼ ਤੇ ਧਰਤੀ ਦੀ ਰਚਨਾ ਕੀਤੀ, ਮਹਾਨ ਹੈ। ਉਸ ਨੇ ਦਾਊਦ ਪਾਤਸ਼ਾਹ ਨੂੰ ਇੱਕ ਬਹੁਤ ਹੀ ਬੁੱਧੀਮਾਨ ਅਤੇ ਸਿਆਣਾ ਪੁੱਤਰ ਦਿੱਤਾ ਹੈ, ਤਾਂ ਜੋ ਉਹ ਯਹੋਵਾਹ ਲਈ ਇੱਕ ਮੰਦਰ ਅਤੇ ਆਪਣੇ ਲਈ ਇੱਕ ਮਹਿਲ ਬਣਾ ਸੱਕੇ।
13
ਸੋ ਮੈਂ ਹੁਣ ਇੱਕ ਕੁਸ਼ਲ ਕਾਰੀਗਰ ਜਿਸਦਾ ਨਾਂ ਹੂਰਾਮ ਅਬੀ ਹੈ ਨੂੰ ਭੇਜਾਂਗਾ।
14
ਉਸ ਦੀ ਮਾਂ ਦਾਨ ਦੇ ਪਰਿਵਾਰ ਵਿੱਚੋਂ ਸੀ ਅਤੇ ਉਸ ਦਾ ਪਿਤਾ ਸੂਰ ਦੇ ਸ਼ਹਿਰ ਤੋਂ ਸੀ। ਹੂਰਾਮ ਅਬੀ ਸੋਨੇ, ਚਾਂਦੀ, ਪਿੱਤਲ, ਲੋਹੇ, ਪੱਥਰ ਅਤੇ ਲੱਕੜ ਦਾ ਕੰਮ ਕਰਨ ਵਿੱਚ ਅਤੇ ਨੀਲੇ, ਬੈਂਗਣੀ ਅਤੇ ਨਾਲ ਕੱਪੜੇ ਉੱਪਰ ਕੰਮ ਕਰਨ ਵਿੱਚ ਵੀ ਮਾਹਿਰ ਹੈ। ਉਹ ਹਰ ਕੰਮ ਜੋ ਉਸ ਨੂੰ ਸੋਪਿਆ ਗਿਆ ਹੋਵੇ, ਕਰਨ ਵਿੱਚ ਮਾਹਰ ਹੈ। ਉਹ ਤੇਰੇ ਮਾਹਰ ਕਾਮਿਆਂ ਅਤੇ ਉਨ੍ਹਾਂ ਨਾਲ ਜੋ ਤੇਰੇ ਪਿਤਾ ਦਾਊਦ, ਮੇਰੇ ਸੁਆਮੀ ਦੇ ਨਾਲ ਸਨ, ਕੰਮ ਕਰੇਗਾ।
15
“ਸੋ ਹੁਣ ਕਣਕ ਤੇ ਜੌਂ, ਤੇਲ ਅਤੇ ਦਾਖ ਰਸ ਜਿਸਦਾ ਵੇਰਵਾ ਸ਼੍ਰੀ ਮਾਨ ਜੀ ਤੁਸੀਂ ਦਿੱਤਾ ਹੈ, ਉਹ ਮੇਰੇ ਟਹਿਲੂਆਂ ਨੂੰ ਭੇਜ ਦਿੱਤਾ ਜਾਵੇ।
16
ਅਤੇ ਤੈਨੂੰ ਜਿੰਨੀ ਲੱਕੜ ਲੋੜੀਂਦੀ ਹੈ, ਅਸੀਂ ਲਬਾਨੋਨ ਵਿੱਚੋਂ ਵੱਢਾਂਗੇ ਤੇ ਉਸ ਨੂੰ ਯਾਫ਼ਾ ਵਿੱਚ ਸਾਗਰ ਰਾਹੀਂ ਭੇਜ ਦੇਵਾਂਗੇ ਤੇ ਤੂੰ ਉਸ ਨੂੰ ਯਰੂਸ਼ਲਮ ਤੀਕ ਲੈ ਜਾਵੀਂ।”
17
ਤਦ ਸੁਲੇਮਾਨ ਨੇ ਸਾਰੇ ਪਰਦੇਸੀਆਂ ਦੀ ਗਿਣਤੀ ਕੀਤੀ ਜਿਵੇਂ ਉਸ ਦੇ ਪਿਤਾ ਦਾਊਦ ਨੇ ਉਨ੍ਹਾਂ ਨੂੰ ਗਿਣਿਆ ਸੀ, ਤਾਂ ਉਹ 1,53,600 ਗਿਣਤੀ ਵਿੱਚ ਨਿਕਲੇ।
18
ਸੁਲੇਮਾਨ ਨੇ ਉਨ੍ਹਾਂ ਵਿੱਚੋਂ 70,000 ਨੂੰ ਭਾਰ ਢੋਣ ਲਈ, 80,000 ਨੂੰ ਪਹਾੜ ਦੇ ਪੱਥਰ ਕੱਟਣ ਲਈ ਅਤੇ 3,600 ਨੂੰ ਨਿਗਰਾਨੀ ਲਈ ਤੇ ਕਾਰੀਗਰਾਂ ਦੀ ਦੇਖਭਾਲ ਲਈ ਠਹਿਰਾਇਆ।
← Chapter 1
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 32
Chapter 33
Chapter 34
Chapter 35
Chapter 36
Chapter 3 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34
35
36